Punjab Breaking News LIVE: ਬ੍ਰਿਟੇਨ ਦੇ ਹਸਪਤਾਲ 'ਚ ਸਿੱਖ ਮਰੀਜ਼ ਨਾਲ ਦੁਰਵਿਵਹਾਰ, ਇਸ ਵਾਰ ਪਰਾਲੀ ਸਾੜਨ ਦੇ ਟੁੱਟੇ ਸਾਰੇ ਰਿਕਾਰਡ, ਪੰਜਾਬ ਤੋਂ ਵਿਦਾ ਹੋਇਆ ਮਾਨਸੂਨ
Punjab Breaking News LIVE, 03 October, 2023: ਬ੍ਰਿਟੇਨ ਦੇ ਹਸਪਤਾਲ 'ਚ ਸਿੱਖ ਮਰੀਜ਼ ਨਾਲ ਦੁਰਵਿਵਹਾਰ, ਇਸ ਵਾਰ ਪਰਾਲੀ ਸਾੜਨ ਦੇ ਟੁੱਟੇ ਸਾਰੇ ਰਿਕਾਰਡ, ਪੰਜਾਬ ਤੋਂ ਵਿਦਾ ਹੋਇਆ ਮਾਨਸੂਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਨੂੰ ਮੰਡੀਆਂ ਵਿੱਚ ਨਹੀਂ ਰੁਲਣ ਦਿੱਤਾ ਜਾਏਗਾ। ਸੀਐਮ ਮਾਨ ਨੇ ਦਾਅਵਾ ਕੀਤਾ ਕਿ ਮੰਡੀਆਂ ਦੀ ਮੈਂ ਖੁਦ ਮਾਨੀਟਰਿੰਗ ਕਰ ਰਿਹਾ ਹਾਂ ਤੇ ਅਧਿਕਾਰੀਆਂ ਨੂੰ ਕਿਸਾਨ ਦੀ ਫਸਲ ਦੇ ਪੈਸੇ ਤੁਰੰਤ ਖ਼ਾਤਿਆ 'ਚ ਪਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਅੱਜ ਭੂਚਾਲ ਨਾਲ ਚੰਡੀਗੜ੍ਹ ਕੰਬਿਆ ਹੈ। ਭੂਚਾਲ ਦੇ ਝਟਕੇ ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਵੀ ਮਹਿਸੂਸ ਕੀਤੇ ਗਏ। ਹਾਸਲ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਪੰਜਾਬ-ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਚਾਨਕ ਧਰਤੀ ਹਿੱਲਣ ਕਾਰਨ ਲੋਕ ਡਰ ਗਏ। ਭੂਚਾਲ ਦੇ ਆਉਣ ਦਾ ਸਮਾਂ ਦੁਪਹਿਰ 2:53 ਸੀ। ਅਜੇ ਤੱਕ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਦੀ ਐਲਬਮ 'ਗੋਸਟ' ਰਿਲੀਜ਼ ਹੋਈ ਹੈ, ਜਿਸ ਨੂੰ ਪੂਰੀ ਦੁਨੀਆ 'ਚ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਦਰਮਿਆਨ ਦਿਲਜੀਤ ਦੋਸਾਂਝ ਦੇ ਇੱਕ ਵੀਡੀਓ ਨੇ ਸਭ ਦਾ ਧਿਆਨ ਖਿੱਚ ਲਿਆ ਹੈ।
ਯੂਟੀ ਪ੍ਰਸ਼ਾਸਨ ਦੀਆਂ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਲੋਕ ਇਲੈਕਟ੍ਰਿਕ ਵਾਹਨਾਂ ਦੀ ਥਾਂ ਪੈਟਰੋਲ-ਡੀਜ਼ਲ ਵਾਲੇ ਵਾਹਨ ਖਰੀਦਣ ਨੂੰ ਤਰਜੀਹ ਦੇ ਰਹੇ ਹਨ। ਇਸ ਦਾ ਕਾਰਨ ਇਲੈਕਟ੍ਰਿਕ ਵਾਹਨਾਂ ਦੀ ਘੱਟ ਭਰੋਸੇਯੋਗਤਾ ਤੇ ਜ਼ਿਆਦਾ ਕੀਮਤਾਂ ਦੱਸਿਆ ਜਾ ਰਿਹਾ ਹੈ। ਯੂਟੀ ਪ੍ਰਸ਼ਾਸਨ ਨੇ ਇਲੈਕਟ੍ਰਿਕ ਵਾਹਨਾਂ ਦੀ ਪ੍ਰਚਾਰ ਲਈ ਕਾਫੀ ਜ਼ੋਰ ਲਾਇਆ ਹੈ ਪਰ ਲੋਕਾਂ ਨੇ ਕੋਈ ਖਾਸ ਹੁੰਗਾਰਾ ਨਹੀਂ ਦਿੱਤਾ।
ਪੰਜਾਬ ਵਿਚ 159 ਨਿਆਂਇਕ ਅਧਿਕਾਰੀਆਂ ਦੀ ਭਰਤੀ ਦਾ ਰਾਹ ਪੱਧਰਾ ਕਰਦੇ ਹੋਏ ਪੰਜਾਬ-ਹਰਿਆਣਾ ਹਾਈਕੋਰਟ ਨੇ ਭਰਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਹਾਈ ਕੋਰਟ ਨੇ ਕਿਹਾ ਕਿ ਭਰਤੀ ਵਿਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਜ਼ਰੂਰੀ ਹੈ ਕਿ ਇੰਟਰਵਿਊ ਤੋਂ ਪਹਿਲਾਂ ਲਿਖਤੀ ਪ੍ਰੀਖਿਆ ਦੇ ਅੰਕ ਜਨਤਕ ਨਾ ਕੀਤੇ ਜਾਣ।
ਸੀਆਈਏ ਸਟਾਫ ਨੇ ਗੈਂਗਸਟਰ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਮੋਹਾਲੀ ਦੇ ਖਰੜ ਦੇ ਪਿੰਡ ਖਾਨਪੁਰ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਥਾਣਾ ਸਿਟੀ ਖਰੜ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਮਨਦੀਪ ਸਿੰਘ ਉਰਫ਼ ਦੀਪਾ ਵਾਸੀ ਪਿੰਡ ਢੁੱਡੀਕੇ ਜ਼ਿਲ੍ਹਾ ਮੋਗਾ ਤੇ ਸੌਰਵ ਕੁਮਾਰ ਉਰਫ਼ ਸਾਬੀ ਵਾਸੀ ਲੁਧਿਆਣਾ ਵਜੋਂ ਹੋਈ ਹੈ। ਉਨ੍ਹਾਂ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਭਾਰਤ ਅਤੇ ਕੈਨੇਡਾ ਦੇ ਖਰਾਬ ਹੋਏ ਰਿਸ਼ਤਿਆਂ ਵਿਚਾਲੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤ ਨੇ ਕਾਰਵਾਈ ਕਰਦੇ ਹੋਏ 41 ਕੈਨੇਡੀਅਨ ਡਿਪਲੋਮੈਟਸ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ ਦੇ ਹਵਾਲੇ ਤੋਂ ਇਹ ਵੱਡੀ ਖ਼ਬਰ ਹੈ। ਇਹਨਾਂ 41 ਕੈਨੇਡੀਅਨ ਡਿਪਲੋਮੈਟਸ ਨੂੰ ਭਾਰਤ ਛੱਡਣ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ।
ਭਾਰਤੀ ਕ੍ਰਿਕਟ ਟੀਮ ਏਸ਼ਿਆਈ ਖੇਡਾਂ 2023 ਵਿੱਚ ਸੈਮੀਫਾਈਨਲ ਵਿੱਚ ਪਹੁੰਚ ਗਈ ਹੈ। ਅੱਜ (3 ਅਕਤੂਬਰ) ਹੋਏ ਕੁਆਰਟਰ ਫਾਈਨਲ ਮੈਚ ਵਿੱਚ ਭਾਰਤ ਨੇ ਨੇਪਾਲ ਨੂੰ 23 ਦੌੜਾਂ ਨਾਲ ਹਰਾ ਕੇ ਆਖਰੀ ਚਾਰ ਵਿੱਚ ਪ੍ਰਵੇਸ਼ ਕੀਤਾ। ਭਾਰਤੀ ਟੀਮ ਦੀ ਜਿੱਤ ਦੇ ਹੀਰੋ ਯਸ਼ਸਵੀ ਜੈਸਵਾਲ ਰਹੇ, ਜਿਨ੍ਹਾਂ ਨੇ ਤੇਜ਼ ਸੈਂਕੜਾ ਜੜ ਕੇ ਟੀਮ ਇੰਡੀਆ ਨੂੰ 200 ਦਾ ਅੰਕੜਾ ਪਾਰ ਕਰਨ ਦਾ ਆਧਾਰ ਦਿੱਤਾ।
ਲੰਡਨ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਬਹੁਤ ਹੀ ਬੁਰੀ ਖਬਰ ਸਾਹਮਣੇ ਆਈ ਹੈ। ਜਿਸ ਨੇ ਸਿੱਖ ਕੌਮ ਦੇ ਹਿਰਦੇ ਵਲੂੰਦਰ ਕੇ ਰੱਖ ਦਿੱਤੇ ਹਨ। ਜੀ ਹਾਂ ਬਰਤਾਨੀਆ ਵਿਚ ਨਰਸਾਂ ਨੇ ਇਕ ਸਿੱਖ ਮਰੀਜ਼ ਦੀ ਦਾੜ੍ਹੀ ਨੂੰ ਪਲਾਸਟਿਕ ਦੇ ਦਸਤਾਨੇ ਨਾਲ ਬੰਨ੍ਹ ਕੇ ਰੱਖ ਦਿੱਤਾ ਅਤੇ ਉਸ ਨੂੰ ਪਿਸ਼ਾਬ ਵਿਚ ਛੱਡ ਦਿੱਤਾ। ਇਸ ਤੋਂ ਬਾਅਦ ਉਸ ਨੂੰ ਉਹ ਭੋਜਨ ਦਿੱਤਾ ਗਿਆ ਜੋ ਉਹ ਧਾਰਮਿਕ ਕਾਰਨਾਂ ਕਰਕੇ ਨਹੀਂ ਖਾ ਸਕਦਾ ਸੀ। ਇਹ ਦਾਅਵਾ ਯੂਕੇ ਦੇ ਚੋਟੀ ਦੇ ਨਰਸਿੰਗ ਵਾਚਡੌਗ ਦੇ ਇੱਕ ਸੀਨੀਅਰ ਵ੍ਹਿਸਲਬਲੋਅਰ ਨੇ ਕੀਤਾ ਹੈ।
ਪੰਜਾਬ ਦੇ ਕੁਝ ਹਿੱਸਿਆਂ ਵਿੱਚ 25 ਜੂਨ ਨੂੰ ਪਹਿਲਾਂ ਹੀ ਦਾਖਲ ਹੋਇਆ ਮਾਨਸੂਨ ਨੇ ਸ਼ਨੀਵਾਰ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਵਾਰ ਖਾਸ ਗੱਲ ਇਹ ਰਹੀ ਕਿ 2011 ਤੋਂ ਬਾਅਦ ਇਹ ਲਗਾਤਾਰ ਛੇਵਾਂ ਸਾਲ ਸੀ, ਜਦੋਂ ਪੰਜਾਬ ਵਿੱਚ ਮਾਨਸੂਨ ਆਮ ਵਾਂਗ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇਸ ਵਾਰ ਪੰਜਾਬ ਵਿੱਚ 438.8 ਮਿਲੀਮੀਟਰ ਆਮ ਵਰਖਾ ਦੇ ਮੁਕਾਬਲੇ 416.7 ਮਿਲੀਮੀਟਰ ਮੀਂਹ ਪਿਆ ਹੈ। ਹਾਲਾਂਕਿ ਇਹ ਆਮ ਨਾਲੋਂ ਪੰਜ ਫੀਸਦੀ ਘੱਟ ਹੈ, ਫਿਰ ਵੀ ਇਹ ਬਾਰਿਸ਼ ਦੀ ਆਮ ਸੀਮਾ ਦੇ ਅੰਦਰ ਹੈ।
ਪਿਛੋਕੜ
Punjab Breaking News LIVE, 03 October, 2023: ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਅੰਮ੍ਰਿਤਸਰ ਫੇਰੀ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਅਹਿਮ ਗੱਲ ਹੈ ਕਿ ਇਸ ਸਾਲ ਦੌਰਾਨ ਰਾਹੁਲ ਗਾਂਧੀ ਦੀ ਸ੍ਰੀ ਦਰਬਾਰ ਸਾਹਿਬ ਵਿੱਚ ਇਹ ਦੂਜੀ ਫੇਰੀ ਹੈ। ਇਸ ਤੋਂ ਪਹਿਲਾਂ ਉਹ 'ਭਾਰਤ ਜੋੜੋ ਯਾਤਰਾ' ਦੌਰਾਨ ਜਨਵਰੀ ਵਿੱਚ ਇੱਥੇ ਆਏ ਸਨ। ਰਾਹੁਲ ਗਾਂਧੀ ਇਸ ਵਾਰ ਕਿਸੇ ਸਿਆਸੀ ਲੀਡਰ ਵਜੋਂ ਨਹੀਂ ਸਗੋਂ ਨਿਮਾਣੇ ਸ਼ਰਧਾਲੂ ਵਜੋਂ ਆਏ ਸੀ। ਨਿਮਾਣੇ ਸ਼ਰਧਾਲੂ ਬਣ ਸ੍ਰੀ ਦਰਬਾਰ ਸਾਹਿਬ ਪਹੁੰਚੇ ਰਾਹੁਲ ਗਾਂਧੀ, ਪੁਲਿਸ ਮੁਲਾਜ਼ਮਾਂ ਨੇ ਘੇਰਾ ਪਾਇਆ ਤਾਂ ਬੋਲ...
ਬ੍ਰਿਟੇਨ ਦੇ ਹਸਪਤਾਲ 'ਚ ਸਿੱਖ ਮਰੀਜ਼ ਨਾਲ ਇਸ ਤਰ੍ਹਾਂ ਹੋਇਆ ਦੁਰਵਿਵਹਾਰ
UK London Sikh Patient: ਲੰਡਨ ਤੋਂ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਬਹੁਤ ਹੀ ਬੁਰੀ ਖਬਰ ਸਾਹਮਣੇ ਆਈ ਹੈ। ਜਿਸ ਨੇ ਸਿੱਖ ਕੌਮ ਦੇ ਹਿਰਦੇ ਵਲੂੰਦਰ ਕੇ ਰੱਖ ਦਿੱਤੇ ਹਨ। ਜੀ ਹਾਂ ਬਰਤਾਨੀਆ ਵਿਚ ਨਰਸਾਂ ਨੇ ਇਕ ਸਿੱਖ ਮਰੀਜ਼ ਦੀ ਦਾੜ੍ਹੀ ਨੂੰ ਪਲਾਸਟਿਕ ਦੇ ਦਸਤਾਨੇ ਨਾਲ ਬੰਨ੍ਹ ਕੇ ਰੱਖ ਦਿੱਤਾ ਅਤੇ ਉਸ ਨੂੰ ਪਿਸ਼ਾਬ ਵਿਚ ਛੱਡ ਦਿੱਤਾ। ਇਸ ਤੋਂ ਬਾਅਦ ਉਸ ਨੂੰ ਉਹ ਭੋਜਨ ਦਿੱਤਾ ਗਿਆ ਜੋ ਉਹ ਧਾਰਮਿਕ ਕਾਰਨਾਂ ਕਰਕੇ ਨਹੀਂ ਖਾ ਸਕਦਾ ਸੀ। ਇਹ ਦਾਅਵਾ ਯੂਕੇ ਦੇ ਚੋਟੀ ਦੇ ਨਰਸਿੰਗ ਵਾਚਡੌਗ ਦੇ ਇੱਕ ਸੀਨੀਅਰ ਵ੍ਹਿਸਲਬਲੋਅਰ ਨੇ ਕੀਤਾ ਹੈ। ਬ੍ਰਿਟੇਨ ਦੇ ਹਸਪਤਾਲ 'ਚ ਸਿੱਖ ਮਰੀਜ਼ ਨਾਲ ਇਸ ਤਰ੍ਹਾਂ ਹੋਇਆ ਦੁਰਵਿਵਹਾਰ
ਇਸ ਵਾਰ ਸਾਰੇ ਰਿਕਾਰਡ ਟੁੱਟਣਗੇ, ਪਹਿਲੇ 15 ਦਿਨ ਪਰਾਲੀ ਸਾੜਨ ਦੇ ਮਾਮਲਿਆਂ ਨੇ ਸਰਕਾਰਾਂ ਦੀ ਵਧਾਈ ਚਿੰਤਾ
Stubble burning in punjab: ਪੰਜਾਬ ਵਿੱਚ ਇਸ ਝੋਨੇ ਦੀ ਵਾਢੀ ਸ਼ੁਰੂ ਹੋ ਗਈ ਹੈ ਤਾਂ ਨਾਲ ਹੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵੀ ਵੱਧ ਗਈਆਂ ਹਨ। ਜਿਸ ਨੇ ਸਰਕਾਰਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਕਿਉਂਕਿ ਜੋ ਅੰਕੜੇ ਸ਼ੁਰੂਆਤ ਵਿੱਚ ਦੇਖੇ ਗਏ ਹਨ ਉਸ ਤੋਂ ਹਿਸਾਬ ਲਾਇਆ ਜਾ ਸਕਦਾ ਹੈ ਕਿ ਅਗਲੇ ਮਹੀਨਿਆਂ ਤੱਕ ਇਹ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਸਕਦੀ ਹੈ। ਸੂਬੇ ਵਿੱਚ ਝੋਨੇ ਦੀ ਕਟਾਈ 15 ਸਤੰਬਰ ਤੋਂ ਸ਼ੁਰੂ ਹੋ ਚੁੱਕੀ ਹੈ ਪਰ ਪਿਛਲੇ 16 ਦਿਨਾਂ ਵਿੱਚ ਪਰਾਲੀ ਸਾੜਨ ਦੇ 342 ਮਾਮਲੇ ਸਾਹਮਣੇ ਆਏ ਹਨ। ਪਿਛਲੇ ਦੋ ਸਾਲਾਂ ਦੇ ਮੁਕਾਬਲੇ ਇਸ ਵਾਰ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਹੋਇਆ ਹੈ। ਇਸ ਵਾਰ ਸਾਰੇ ਰਿਕਾਰਡ ਟੁੱਟਣਗੇ, ਪਹਿਲੇ 15 ਦਿਨ ਪਰਾਲੀ ਸਾੜਨ ਦੇ ਮਾਮਲਿਆਂ ਨੇ ਸਰਕਾਰਾਂ ਦੀ ਵਧਾਈ ਚਿੰਤਾ
ਪੰਜਾਬ ਤੋਂ ਵਿਦਾ ਹੋਇਆ ਮਾਨਸੂਨ, 2011 ਤੋਂ ਬਾਅਦ ਇਹ ਲਗਾਤਾਰ 6ਵਾਂ ਸਾਲ ਜਦੋਂ ਮਾਨਸੂਨ ਆਮ ਵਾਂਗ ਰਿਹਾ
Monsoon ends: ਪੰਜਾਬ ਦੇ ਕੁਝ ਹਿੱਸਿਆਂ ਵਿੱਚ 25 ਜੂਨ ਨੂੰ ਪਹਿਲਾਂ ਹੀ ਦਾਖਲ ਹੋਇਆ ਮਾਨਸੂਨ ਨੇ ਸ਼ਨੀਵਾਰ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਵਾਰ ਖਾਸ ਗੱਲ ਇਹ ਰਹੀ ਕਿ 2011 ਤੋਂ ਬਾਅਦ ਇਹ ਲਗਾਤਾਰ ਛੇਵਾਂ ਸਾਲ ਸੀ, ਜਦੋਂ ਪੰਜਾਬ ਵਿੱਚ ਮਾਨਸੂਨ ਆਮ ਵਾਂਗ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇਸ ਵਾਰ ਪੰਜਾਬ ਵਿੱਚ 438.8 ਮਿਲੀਮੀਟਰ ਆਮ ਵਰਖਾ ਦੇ ਮੁਕਾਬਲੇ 416.7 ਮਿਲੀਮੀਟਰ ਮੀਂਹ ਪਿਆ ਹੈ। ਹਾਲਾਂਕਿ ਇਹ ਆਮ ਨਾਲੋਂ ਪੰਜ ਫੀਸਦੀ ਘੱਟ ਹੈ, ਫਿਰ ਵੀ ਇਹ ਬਾਰਿਸ਼ ਦੀ ਆਮ ਸੀਮਾ ਦੇ ਅੰਦਰ ਹੈ। ਪੰਜਾਬ ਤੋਂ ਵਿਦਾ ਹੋਇਆ ਮਾਨਸੂਨ, 2011 ਤੋਂ ਬਾਅਦ ਇਹ ਲਗਾਤਾਰ 6ਵਾਂ ਸਾਲ ਜਦੋਂ ਮਾਨਸੂਨ ਆਮ ਵਾਂਗ ਰਿਹਾ
- - - - - - - - - Advertisement - - - - - - - - -