Punjab Breaking News LIVE: 'ਆਪ' ਲੀਡਰਾਂ ਦੀ ਪਿੰਡਾਂ 'ਚ ਬੈਨ ਹੋਣ ਲੱਗੀ ਐਂਟਰੀ, ਕਦ ਮਿਲੂ ਬਿਨਾਂ ਗਿਰਦਾਵਰੀ ਪ੍ਰਤੀ ਏਕੜ 20,000 ਮੁਆਵਜ਼ਾ?, ਸੀਐਮ ਭਗਵੰਤ ਮਾਨ ਤੇ ਪਟਵਾਰੀਆਂ ਵਿਚਾਲੇ ਖੜਕੀ

Punjab Breaking News LIVE 02 September, 2023: 'ਆਪ' ਲੀਡਰਾਂ ਦੀ ਪਿੰਡਾਂ 'ਚ ਬੈਨ ਹੋਣ ਲੱਗੀ ਐਂਟਰੀ, ਕਦ ਮਿਲੂ ਬਿਨਾਂ ਗਿਰਦਾਵਰੀ ਪ੍ਰਤੀ ਏਕੜ 20,000 ਮੁਆਵਜ਼ਾ?, ਸੀਐਮ ਭਗਵੰਤ ਮਾਨ ਤੇ ਪਟਵਾਰੀਆਂ ਵਿਚਾਲੇ ਖੜਕੀ

ABP Sanjha Last Updated: 03 Sep 2023 06:10 PM
Punjab News: ਲੋਕਤੰਤਰ ਜਾਂ ਰਾਜਸ਼ਾਹੀ ? ਮੰਤਰੀ ਜਿੰਪਾ ਨੇ ਲਾਇਆ ਜਨਤਾ ਦਰਬਾਰ, ਲੋਕਾਂ ਦੀਆਂ ਦਿੱਕਤਾਂ ਕੀਤੀਆਂ ਹੱਲ

 ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ  ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾ ਰਿਹਾ ਹੈ।

Punjab News: 'ਖੇਡਾਂ ਵਤਨ ਪੰਜਾਬ ਦੀਆਂ' 'ਚ ਡੇਢ ਲੱਖ ਤੋਂ ਵੱਧ ਵਿਦਿਆਰਥੀ ਲੈ ਰਹੇ ਨੇ ਹਿੱਸਾ, ਹਰ ਜ਼ਿਲੇ 'ਚ ਦੋ ਨੋਡਲ ਅਧਿਕਾਰੀ ਨਿਯੁਕਤ-ਮੀਤ ਹੇਅਰ

 ‘ਖੇਡਾਂ ਵਤਨ ਪੰਜਾਬ ਦੀਆਂ-2023’ ਉਦਘਾਟਨੀ ਸਮਾਰੋਹ ਤੋਂ ਬਾਅਦ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਦੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਵੱਲੋਂ ਪੂਰੇ ਜ਼ੋਰ ਸ਼ੋਰ ਨਾਲ ਹਿੱਸਾ ਲਿਆ ਜਾ ਰਿਹਾ ਹੈ। ਖੇਡ ਵਿਭਾਗ ਵੱਲੋਂ ਬਲਾਕ ਪੱਧਰੀ ਟੂਰਨਾਮੈਂਟ ਦੌਰਾਨ ਖਿਡਾਰੀਆਂ ਦੇ ਸੁਚਾਰੂ ਪ੍ਰਬੰਧਾਂ ਦੀ ਨਿਗਰਾਨੀ ਲਈ ਹਰ ਜ਼ਿਲੇ ਵਿੱਚ ਦੋ ਨੋਡਲ ਅਧਿਕਾਰੀ ਲਾਏ ਗਏ।

Punjab Government : ਪੰਜਾਬ ਸਰਕਾਰ ਦਾ ਕਰ ਚੋਰਾਂ 'ਤੇ ਸ਼ਿਕੰਜਾ! ਸਿਪੂ ਨੇ ਅਗਸਤ ਮਹੀਨੇ ਦੌਰਾਨ ਠੋਕਿਆ 15.37 ਕਰੋੜ ਦਾ ਜੁਰਮਾਨਾ: ਹਰਪਾਲ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਕਰ ਵਿਭਾਗ ਦੀਆਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਸਿਪੂ) ਦੇ ਮੋਬਾਈਲ ਵਿੰਗਾਂ ਵੱਲੋਂ ਅਗਸਤ ਮਹੀਨੇ ਦੌਰਾਨ ਰਾਜ ਭਰ ਵਿੱਚ ਕਰ ਚੋਰਾਂ ਵਿਰੁੱਧ ਚਲਾਈ ਗਈ ਮੁਹਿੰਮ ਸਦਕਾ 873 ਵਾਹਨਾਂ ਨੂੰ ਈ-ਵੇਅ ਬਿੱਲ ਤੇ ਹੋਰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ 15.37 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।

Punjab Government : ਸਿਪੂ ਨੇ ਅਗਸਤ ਮਹੀਨੇ ਦੌਰਾਨ ਠੋਕਿਆ 15.37 ਕਰੋੜ ਦਾ ਜੁਰਮਾਨਾ: ਹਰਪਾਲ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਕਿਹਾ ਕਿ ਕਰ ਵਿਭਾਗ ਦੀਆਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ (ਸਿਪੂ) ਦੇ ਮੋਬਾਈਲ ਵਿੰਗਾਂ ਵੱਲੋਂ ਅਗਸਤ ਮਹੀਨੇ ਦੌਰਾਨ ਰਾਜ ਭਰ ਵਿੱਚ ਕਰ ਚੋਰਾਂ ਵਿਰੁੱਧ ਚਲਾਈ ਗਈ ਮੁਹਿੰਮ ਸਦਕਾ 873 ਵਾਹਨਾਂ ਨੂੰ ਈ-ਵੇਅ ਬਿੱਲ ਤੇ ਹੋਰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ 15.37 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿਪੂ ਵੱਲੋਂ ਅਗਸਤ ਮਹੀਨੇ ਦੌਰਾਨ ਕੁੱਲ 1052 ਵਾਹਨਾਂ ਤੇ ਜੁਲਾਈ ਮਹੀਨੇ ਦੇ ਬਕਾਇਆ 70 ਮਾਮਲਿਆਂ ਵਿੱਚ ਕਾਰਵਾਈ ਕੀਤੀ ਗਈ।

Punjab News: 'ਆਪ' ਵਿਧਾਇਕ ਨੂੰ ਲੋਕਾਂ ਨੇ ਘੇਰਿਆ! ਵੀਡੀਓ ਸ਼ੇਅਰ ਕਰ ਮਜੀਠੀਆ ਬੋਲੇ ਅਜੇ ਤਾਂ ਇੱਕ ਸਾਲ ਹੀ ਹੋਇਆ, ਹੁਣ ਦੇਖੀ ਜਾਓ...

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਨੇ ਤਰਨ ਤਾਰਨ ਦੇ 'ਆਪ' ਵਿਧਾਇਕ ਦਾ ਲੋਕਾਂ ਵੱਲੋਂ ਵਿਰੋਧ ਕਰਨ ਦਾ ਵੀਡੀਓ ਸ਼ੇਅਰ ਕਰਕੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਜਿਸ ਤਰ੍ਹਾਂ ਦੇ ਸਬਜ਼ਬਾਗ ਦਿਖਾਏ ਸਨ, ਉਹ ਵਾਅਦੇ ਪੂਰੇ ਨਹੀਂ ਹੋਏ। ਹੁਣ 'ਆਪ' ਲੀਡਰਾਂ ਨੂੰ ਗੱਡੀਆਂ ਛੱਡ ਕੇ ਭੇਜਣਾ ਪੈ ਰਿਹਾ ਹੈ।

Kedarnath Avalanche: ਕੇਦਾਰਨਾਥ ਧਾਮ 'ਚ ਇੱਕ ਵਾਰ ਫਿਰ ਬਰਫ ਖਿਸਕਣ ਨਾਲ ਸ਼ਰਧਾਲੂਆਂ ਦੇ ਰੁਕੇ ਸਾਹ, ਜਾਣੋ ਕਿਉਂ ਹੋ ਰਹੀਆਂ ਨੇ ਵਾਰ-ਵਾਰ ਇਹ ਘਟਨਾਵਾਂ

ਕੇਦਾਰਨਾਥ ਧਾਮ 'ਚ ਇੱਕ ਵਾਰ ਫਿਰ ਬਰਫ ਖਿਸਕਣ ਦੀ ਘਟਨਾ ਕਾਰਨ ਹੜਕੰਪ ਮਚ ਗਿਆ ਹੈ। ਲੋਕਾਂ ਨੇ ਕੇਦਾਰਨਾਥ ਮੰਦਰ ਦੇ ਪਿੱਛੇ ਗਲੇਸ਼ੀਅਰ ਟੁੱਟਦੇ ਵੇਖਿਆ। ਸਵੇਰੇ ਸਾਢੇ ਸੱਤ ਵਜੇ ਸੁਮੇਰੂ ਪਰਬਤ 'ਤੇ ਆਇਆ ਐਵਲਾਂਚ ਕੇਦਾਰਨਾਥ ਧਾਮ ਤੋਂ ਕਰੀਬ ਤਿੰਨ-ਚਾਰ ਕਿਲੋਮੀਟਰ ਦੂਰ ਸੀ। ਬਰਫ਼ਬਾਰੀ ਨੂੰ ਵੇਖ ਕੇ ਸ਼ਰਧਾਲੂਆਂ ਦੇ ਸਾਹ ਰੁਕ ਗਏ। ਕੇਦਾਰਨਾਥ ਮੰਦਰ ਦੇ ਪਿੱਛੇ ਸੁਮੇਰੂ ਪਰਬਤ ਤੋਂ ਬਰਫ਼ ਖਿਸਕਣ ਲੱਗੀ। ਦੱਸਣਯੋਗ ਹੈ ਕਿ ਕੇਦਾਰਨਾਥ ਧਾਮ ਤੋਂ ਦੂਰ ਹੋਣ ਕਾਰਨ ਕੋਈ ਜਾਨੀ ਤੇ ਮਾਲੀ ਨੁਕਸਾਨ ਨਹੀਂ ਹੋਇਆ।

Punjab Drugs ਪੰਜਾਬ 'ਚ ਵਧੇ ਨਸ਼ੇ ਲਈ ਫਿਕਰਮੰਦ ਸੋਨੂੰ ਸੂਦ, ਲੋਕਾਂ ਨੂੰ ਸਰਕਾਰ ਤੇ ਪੁਲਿਸ ਦਾ ਸਾਥ ਦੇਣ ਦੀ ਕੀਤੀ ਅਪੀਲ

ਮੋਗਾ 'ਚ ਜਨਮੇ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਸੂਬੇ 'ਚ ਵੱਧ ਰਹੇ ਨਸ਼ੇ ਤੋਂ ਚਿੰਤਤ ਹਨ। ਇਸ ਸਬੰਧੀ ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਕੀਤੀ। ਉਨ੍ਹਾਂ ਲੋਕਾਂ ਨੂੰ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਦੀ ਨਸ਼ਾ ਮੁਕਤ ਮੁਹਿੰਮ ਦਾ ਸਾਥ ਦੇਣ ਲਈ ਕਿਹਾ। ਸੋਨੂੰ ਸੂਦ ਦੀ ਇਸ ਵੀਡੀਓ ਕਲਿੱਪ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕੀਤਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਲਈ ਅਦਾਕਾਰ ਸੋਨੂੰ ਸੂਦ ਦਾ ਧੰਨਵਾਦ ਕੀਤਾ ਹੈ।

ISI ਏਜੰਟ ਨੂੰ ਭਾਰਤੀ ਫੌਜ ਦੀ ਖੁਫੀਆ ਜਾਣਕਾਰੀ ਭੇਜਦਾ ਸੀ ਨਸ਼ਾ ਤਸਕਰ

ਇਸ ਗੱਲ ਦਾ ਖੁਲਾਸਾ ਪਟਿਆਲਾ ਜੇਲ੍ਹ ਵਿੱਚ ਕੀਤੀ ਪੁੱਛਗਿੱਛ ਅਤੇ ਮੁਲਜ਼ਮਾਂ ਕੋਲੋਂ ਮਿਲੇ ਮੋਬਾਈਲ ਫੋਨ ਦੀ ਸਕੈਨਿੰਗ ਕਰਨ ’ਤੇ ਹੋਇਆ ਹੈ। ਜੂਨ 2022 ਵਿੱਚ, 140 ਪੰਨਿਆਂ ਦੀ ਇੱਕ ਫਾਈਲ ਭੇਜੀ ਗਈ ਸੀ। ਵਾਇਸ ਰਿਕਾਰਡਿੰਗ ਵੀ ਭੇਜੀ ਗਈ ਹੈ। ਪੰਜਾਬ ਦੇ ਪਟਿਆਲਾ ਤੋਂ 12 ਜੂਨ, 2022 ਨੂੰ ਗ੍ਰਿਫਤਾਰ ਕੀਤੇ ਗਏ ਇੱਕ ਨਸ਼ਾ ਤਸਕਰ ਤੋਂ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਲੰਬੇ ਸਮੇਂ ਤੋਂ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਏਜੰਟ ਨੂੰ ਭਾਰਤੀ ਫੌਜ ਨਾਲ ਜੁੜੀਆਂ ਮਹੱਤਵਪੂਰਨ ਜਾਣਕਾਰੀਆਂ ਭੇਜ ਰਿਹਾ ਸੀ। ਅਮਰੀਕ ਸਿੰਘ ਮੂਲ ਤੌਰ 'ਤੇ ਪਟਿਆਲਾ ਦੇ ਪਿੰਡ ਦਧਾਣਾ ਦਾ ਰਹਿਣ ਵਾਲਾ ਸੀ ਅਤੇ ਗ੍ਰਿਫਤਾਰੀ ਦੇ ਸਮੇਂ ਬਸੰਤ ਵਿਹਾਰ, ਸਰਹਿੰਦ ਰੋਡ, ਪਟਿਆਲਾ ਵਿਖੇ ਰਹਿ ਰਿਹਾ ਸੀ।

Barnala News: ਪ੍ਰੋਡਿਊਸਰ ਡੀ ਟ੍ਰਿਪਲ ਐਕਸ ਨੂੰ ਮਹਿੰਗਾ ਪਿਆ ਯੋਗੀਆਂ ਨਾਲ ਪੰਗਾ

ਬਰਨਾਲਾ ਦੇ ਥਾਣਾ ਧਨੌਲਾ ਦੀ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਪ੍ਰੋਡਿਊਸਰ ਡੀ ਟ੍ਰਿਪਲ ਐਕਸ ਦੇ ਨਾਂ ਨਾਲ ਮਸ਼ਹੂਰ ਨੌਜਵਾਨ ਖਿਲਾਫ ਪਰਚਾ ਦਰਜ ਕੀਤਾ ਹੈ। ਪ੍ਰੋਡਿਊਸਰ ਡੀ ਟ੍ਰਿਪਲ ਐਕਸ ਤੇ ਉਸ ਦੇ ਸਾਥੀਆਂ 'ਤੇ ਜੋਗੀ ਭਾਈਚਾਰੇ ਖਿਲਾਫ ਵੀਡੀਓ ਬਣਾਉਣ ਤੇ ਅਪਲੋਡ ਕਰਨ ਦਾ ਦੋਸ਼ ਹੈ। ਥਾਣਾ ਧਨੌਲਾ ਵਿਖੇ ਇਕੱਠੇ ਹੋਏ ਜੋਗੀ ਭਾਈਚਾਰੇ ਨੇ ਪ੍ਰੋਡਿਊਸਰ ਡੀ ਟ੍ਰਿਪਲ ਐਕਸ ਤੇ ਉਸ ਦੀ ਟੀਮ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਤੇ ਉਨ੍ਹਾਂ ਦੇ ਚੈਨਲ ਨੂੰ ਬੰਦ ਕਰਨ ਦੀ ਮੰਗ ਕੀਤੀ ਹੈ।

Sonia Gandhi Health Update :  

ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਸ਼ਨੀਵਾਰ ਰਾਤ ਅਚਾਨਕ ਵਿਗੜ ਗਈ। ਕਰੀਬੀ ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਨੂੰ ਇਲਾਜ ਲਈ ਨਵੀਂ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ 'ਚ ਹਨ ਅਤੇ ਉਨ੍ਹਾਂ ਦੀ ਸਿਹਤ ਸਥਿਰ ਹੈ।

Panjab University election: ਵਿਦਿਆਰਥੀ ਚੋਣਾਂ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ 'ਚ ਪੂਰੀ ਸਖਤੀ, ਪ੍ਰਧਾਨਗੀ ਲਈ 9 ਉਮੀਦਵਾਰਾਂ 'ਚ ਟੱਕਰ

ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ 6 ਸਤੰਬਰ ਨੂੰ ਵਿਦਿਆਰਥੀ ਕਾਊਂਸਿਲ ਦੀਆਂ ਚੋਣਾਂ ਹੋਣਗੀਆਂ। ਇਸ ਵਾਰ ਪ੍ਰਧਾਨਗੀ ਦੇ ਅਹੁਦੇ ਲਈ ਵੱਖ-ਵੱਖ ਪਾਰਟੀਆਂ ਦੇ ਕੁੱਲ 9 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਪ੍ਰਧਾਨਗੀ ਲਈ ਸੀਵਾਈਐਸਐਸ ਤੋਂ ਦਿਵਿਆਂਸ਼ ਠਾਕੁਰ, ਪੂਸੂ ਤੋਂ ਦਵਿੰਦਰਪਾਲ ਸਿੰਘ, ਐਨਐਸਯੂਆਈ ਤੋਂ ਜਤਿੰਦਰ ਸਿੰਘ, ਪੀਐਸਯੂ ਲਲਕਾਰ ਤੋਂ ਮਨਿਕਾ ਛਾਬੜਾ, ਐਚਐਸਏ ਤੋਂ ਕੁਲਦੀਪ ਸਿੰਘ, ਐਸਐਫਐਸ ਤੋਂ ਪ੍ਰਤੀਕ ਕੁਮਾਰ, ਏਬੀਵੀਪੀ ਤੋਂ ਰਾਕੇਸ਼ ਦੇਸ਼ਵਾਲ, ਐਸਓਆਈ ਤੋਂ ਯੁਵਰਾਜ ਗਰਗ ਤੇ ਇੱਕ ਅਜ਼ਾਦ ਉਮੀਦਵਾਰ ਸਕਸ਼ਮ ਸਿੰਘ ਚੋਣ ਮੈਦਾਨ ਵਿੱਚ ਹਨ।

Jalandhar News: ਗੁਰਾਇਆ ਨੇੜੇ ਭਿਆਨਕ ਹਾਦਸਾ, ਕਾਰ ਦੀ ਕੈਮੀਕਲ ਨਾਲ ਭਰੇ ਟੈਂਕਰ ਨਾਲ ਟੱਕਰ

ਜਲੰਧਰ-ਦਿੱਲੀ ਨੈਸ਼ਨਲ ਹਾਈਵੇ 'ਤੇ ਗੁਰਾਇਆ ਨੇੜੇ ਅੱਜ ਵੱਡਾ ਹਾਦਸਾ ਵਾਪਰਿਆ ਹੈ। ਹਾਈਵੇਅ 'ਤੇ ਕੈਮੀਕਲ ਨਾਲ ਭਰੇ ਇੱਕ ਟੈਂਕਰ ਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵਾਂ ਗੱਡੀਆਂ 'ਚ ਭਿਆਨਕ ਅੱਗ ਲੱਗ ਗਈ। ਹਾਈਵੇਅ 'ਤੇ ਅੱਗਜ਼ਨੀ ਦੀ ਇਸ ਘਟਨਾ ਤੋਂ ਬਾਅਦ ਲੰਮਾ ਟ੍ਰੈਫਿਕ ਜਾਮ ਲੱਗ ਗਿਆ। ਅੱਗ 'ਤੇ ਕਾਬੂ ਪਾਉਣ ਲਈ ਫਗਵਾੜਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਰਵਾਨਾ ਕੀਤਾ ਗਿਆ।

Punjab News: ਪਟਵਾਰੀਆਂ ਦੇ ਨਹਿਲੇ 'ਤੇ ਸੀਐਮ ਭਗਵੰਤ ਮਾਨ ਦਾ ਦਹਿਲਾ

ਮੁੱਖ ਮੰਤਰੀ ਭਗਵੰਤ ਮਾਨ ਤੇ ਪਟਵਾਰੀਆਂ ਵਿਚਾਲੇ ਖੜਕ ਗਈ ਹੈ। ਦੋਵਾਂ ਧਿਰਾਂ ਵੱਲੋਂ ਨਰਮ ਪੈਣ ਦੀ ਬਜਾਏ ਤਿੱਖੇ ਤੇਵਰ ਵਿਖਾਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਐਸਮਾ ਲਾਉਣ ਮਗਰੋਂ ਪਟਵਾਰੀਆਂ ਨੇ ਵਾਧੂ ਚਾਰਜ ਵਾਲਾ ਕੰਮ ਛੱਡ ਦਿੱਤਾ ਤਾਂ ਸੀਐਮ ਮਾਨ ਤਿੱਖਾ ਵਾਰ ਕਰਦਿਆਂ ਵੱਡਾ ਐਲਾਨ ਕਰ ਕੀਤਾ ਹੈ। ਸੀਐਮ ਭਗਵੰਤ ਮਾਨ ਨੇ 741 ਨਵੇਂ ਪਟਵਾਰੀਆਂ ਨੂੰ ਫੀਲਡ ਵਿੱਚ ਉਤਾਰਦਿਆਂ ਹੋਰ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪਟਵਾਰੀਆਂ ਦੀ ਹਾਜ਼ਰੀ ਬਾਇਓਮੀਟ੍ਰਿਕ ਰਾਹੀਂ ਲਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਈ ਪਟਵਾਰੀਆਂ ਨੇ ਅੱਗੇ ਬੰਦੇ ਰੱਖੇ ਹੋਏ ਹਨ। ਉਹ ਦਫਤਰ ਆਉਂਦੇ ਹੀ ਨਹੀਂ ਤੇ ਹੋਰ ਕੰਮ ਕਰਦੇ ਹਨ। ਇਸ ਲਈ ਬਾਇਓਮੀਟ੍ਰਿਕ ਲਾਜ਼ਮੀ ਕੀਤੀ ਜਾ ਰਹੀ ਹੈ।

Amritsar News: ਡੇਢ ਸਾਲ ਬਾਅਦ ਹੀ 'ਆਪ' ਲੀਡਰਾਂ ਦੀ ਪਿੰਡਾਂ 'ਚ ਬੈਨ ਹੋਣ ਲੱਗੀ ਐਂਟਰੀ

ਡੇਢ ਸਾਲ ਬਾਅਦ ਹੀ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਸਰਕਾਰ ਖਿਲਾਫ ਲੋਕਾਂ ਵਿੱਚ ਗੁੱਸਾ ਵਧਣ ਲੱਗਾ ਹੈ। ਇੱਕ ਪਾਸੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸੜਕਾਂ ਉੱਪਰ ਉੱਤਰੇ ਹੋਏ ਹਨ ਤੇ ਦੂਜੇ ਪਾਸੇ ਕਿਸਾਨਾਂ ਨੇ ਵੀ ਸਰਕਾਰ ਖਿਲਾਫ ਕਮਰ ਕੱਸ ਲਈ ਹੈ। ਇਸ ਲਈ ਹੁਣ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦਾ ਪਿੰਡਾਂ ਵਿੱਚ ਵਿਰੋਧ ਹੋਣ ਲੱਗਾ ਹੈ। ਪੰਜਾਬ ਦਾ ਕਈ ਹਿੱਸਿਆਂ ਵਿੱਚੋਂ ਆਈਆਂ ਰਿਪੋਰਟਾਂ ਮੁਤਾਬਕ ਕਿਸਾਨ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਉਸੇ ਤਰ੍ਹਾਂ ਹੀ ਸਵਾਲ ਕਰਨ ਲੱਗੇ ਹਨ, ਜਿਸ ਤਰ੍ਹਾਂ ਕੁਝ ਸਮਾਂ ਪਹਿਲਾਂ ਅਕਾਲੀ ਦਲ ਤੇ ਕਾਂਗਰਸ ਦੇ ਲੀਡਰਾਂ ਨੂੰ ਕੀਤੇ ਜਾਂਦੇ ਸਨ। ਅਜਿਹੀ ਹੀ ਘਟਨਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨਾਲ ਵਾਪਰੀ। ਉਨ੍ਹਾਂ ਨੂੰ ਤਰਨ ਤਾਰਨ ਇਲਾਕੇ ਦੇ ਪਿੰਡ ਗੋਹਲਵੜ ਵਿੱਚ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਨ੍ਹਾਂ ਨੂੰ ਆਪਣੀ ਗੱਡੀ ਮੌਕੇ ’ਤੇ ਹੀ ਛੱਡਣੀ ਪਈ ਤੇ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਉਨ੍ਹਾਂ ਨੂੰ ਉਥੋਂ ਕੱਢਿਆ ਗਿਆ। 

ਪਿਛੋਕੜ

Punjab Breaking News LIVE 03 September, 2023: ਮੁੱਖ ਮੰਤਰੀ ਭਗਵੰਤ ਮਾਨ ਤੇ ਪਟਵਾਰੀਆਂ ਵਿਚਾਲੇ ਖੜਕ ਗਈ ਹੈ। ਦੋਵਾਂ ਧਿਰਾਂ ਵੱਲੋਂ ਨਰਮ ਪੈਣ ਦੀ ਬਜਾਏ ਤਿੱਖੇ ਤੇਵਰ ਵਿਖਾਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਐਸਮਾ ਲਾਉਣ ਮਗਰੋਂ ਪਟਵਾਰੀਆਂ ਨੇ ਵਾਧੂ ਚਾਰਜ ਵਾਲਾ ਕੰਮ ਛੱਡ ਦਿੱਤਾ ਤਾਂ ਸੀਐਮ ਮਾਨ ਤਿੱਖਾ ਵਾਰ ਕਰਦਿਆਂ ਵੱਡਾ ਐਲਾਨ ਕਰ ਕੀਤਾ ਹੈ। ਸੀਐਮ ਭਗਵੰਤ ਮਾਨ ਨੇ 741 ਨਵੇਂ ਪਟਵਾਰੀਆਂ ਨੂੰ ਫੀਲਡ ਵਿੱਚ ਉਤਾਰਦਿਆਂ ਹੋਰ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪਟਵਾਰੀਆਂ ਦੀ ਹਾਜ਼ਰੀ ਬਾਇਓਮੀਟ੍ਰਿਕ ਰਾਹੀਂ ਲਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਈ ਪਟਵਾਰੀਆਂ ਨੇ ਅੱਗੇ ਬੰਦੇ ਰੱਖੇ ਹੋਏ ਹਨ। ਉਹ ਦਫਤਰ ਆਉਂਦੇ ਹੀ ਨਹੀਂ ਤੇ ਹੋਰ ਕੰਮ ਕਰਦੇ ਹਨ। ਇਸ ਲਈ ਬਾਇਓਮੀਟ੍ਰਿਕ ਲਾਜ਼ਮੀ ਕੀਤੀ ਜਾ ਰਹੀ ਹੈ। ਪਟਵਾਰੀਆਂ ਦੇ ਨਹਿਲੇ 'ਤੇ ਸੀਐਮ ਭਗਵੰਤ ਮਾਨ ਦਾ ਦਹਿਲਾ


 


ISI ਏਜੰਟ ਨੂੰ ਭਾਰਤੀ ਫੌਜ ਦੀ ਖੁਫੀਆ ਜਾਣਕਾਰੀ ਭੇਜਦਾ ਸੀ ਨਸ਼ਾ ਤਸਕਰ


Patiala News: ਇਸ ਗੱਲ ਦਾ ਖੁਲਾਸਾ ਪਟਿਆਲਾ ਜੇਲ੍ਹ ਵਿੱਚ ਕੀਤੀ ਪੁੱਛਗਿੱਛ ਅਤੇ ਮੁਲਜ਼ਮਾਂ ਕੋਲੋਂ ਮਿਲੇ ਮੋਬਾਈਲ ਫੋਨ ਦੀ ਸਕੈਨਿੰਗ ਕਰਨ ’ਤੇ ਹੋਇਆ ਹੈ। ਜੂਨ 2022 ਵਿੱਚ, 140 ਪੰਨਿਆਂ ਦੀ ਇੱਕ ਫਾਈਲ ਭੇਜੀ ਗਈ ਸੀ। ਵਾਇਸ ਰਿਕਾਰਡਿੰਗ ਵੀ ਭੇਜੀ ਗਈ ਹੈ। ਪੰਜਾਬ ਦੇ ਪਟਿਆਲਾ ਤੋਂ 12 ਜੂਨ, 2022 ਨੂੰ ਗ੍ਰਿਫਤਾਰ ਕੀਤੇ ਗਏ ਇੱਕ ਨਸ਼ਾ ਤਸਕਰ ਤੋਂ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਲੰਬੇ ਸਮੇਂ ਤੋਂ ਪਾਕਿਸਤਾਨ ਦੀ ਖੁਫੀਆ ਏਜੰਸੀ ISI ਦੇ ਏਜੰਟ ਨੂੰ ਭਾਰਤੀ ਫੌਜ ਨਾਲ ਜੁੜੀਆਂ ਮਹੱਤਵਪੂਰਨ ਜਾਣਕਾਰੀਆਂ ਭੇਜ ਰਿਹਾ ਸੀ। ਅਮਰੀਕ ਸਿੰਘ ਮੂਲ ਤੌਰ 'ਤੇ ਪਟਿਆਲਾ ਦੇ ਪਿੰਡ ਦਧਾਣਾ ਦਾ ਰਹਿਣ ਵਾਲਾ ਸੀ ਅਤੇ ਗ੍ਰਿਫਤਾਰੀ ਦੇ ਸਮੇਂ ਬਸੰਤ ਵਿਹਾਰ, ਸਰਹਿੰਦ ਰੋਡ, ਪਟਿਆਲਾ ਵਿਖੇ ਰਹਿ ਰਿਹਾ ਸੀ। ISI ਏਜੰਟ ਨੂੰ ਭਾਰਤੀ ਫੌਜ ਦੀ ਖੁਫੀਆ ਜਾਣਕਾਰੀ ਭੇਜਦਾ ਸੀ ਨਸ਼ਾ ਤਸਕਰ


 


ਬਿਨਾਂ ਗਿਰਦਾਵਰੀ ਪ੍ਰਤੀ ਏਕੜ 20,000 ਮੁਆਵਜ਼ਾ!


Charanjit Singh Channi: ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਮਗਰੋਂ ਕਿਸਾਨਾਂ ਨੂੰ ਦਿੱਤੇ ਜਾ ਰਹੇ ਮੁਆਵਜ਼ੇ ਨੂੰ ਲੈ ਕੇ ਸਿਆਸੀ ਘਮਾਸਾਣ ਮੱਚਿਆ ਹੋਇਆ ਹੈ। ਵਿਰੋਧੀ ਪਾਰਟੀਆਂ ਭਗਵੰਤ ਮਾਨ ਸਰਕਾਰ ਉੱਪਰ ਸਵਾਲ ਉਠਾ ਰਹੀਆਂ ਹਨ ਕਿ ਕਿਸਾਨਾਂ ਨੂੰ ਬਹੁਤ ਘੱਟ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਮੈਂਬਰ ਚਰਨਜੀਤ ਸਿੰਘ ਨੇ ਸੀਐਮ ਭਗਵੰਤ ਮਾਨ ਨੂੰ ਪੁਰਾਣਾ ਵਾਅਦਾ ਯਾਦ ਕਰਵਾਇਆ। ਬਿਨਾਂ ਗਿਰਦਾਵਰੀ ਪ੍ਰਤੀ ਏਕੜ 20,000 ਮੁਆਵਜ਼ਾ!


 


ਡੇਢ ਸਾਲ ਬਾਅਦ ਹੀ 'ਆਪ' ਲੀਡਰਾਂ ਦੀ ਪਿੰਡਾਂ 'ਚ ਬੈਨ ਹੋਣ ਲੱਗੀ ਐਂਟਰੀ! 


Amritsar News: ਡੇਢ ਸਾਲ ਬਾਅਦ ਹੀ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਸਰਕਾਰ ਖਿਲਾਫ ਲੋਕਾਂ ਵਿੱਚ ਗੁੱਸਾ ਵਧਣ ਲੱਗਾ ਹੈ। ਇੱਕ ਪਾਸੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸੜਕਾਂ ਉੱਪਰ ਉੱਤਰੇ ਹੋਏ ਹਨ ਤੇ ਦੂਜੇ ਪਾਸੇ ਕਿਸਾਨਾਂ ਨੇ ਵੀ ਸਰਕਾਰ ਖਿਲਾਫ ਕਮਰ ਕੱਸ ਲਈ ਹੈ। ਇਸ ਲਈ ਹੁਣ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦਾ ਪਿੰਡਾਂ ਵਿੱਚ ਵਿਰੋਧ ਹੋਣ ਲੱਗਾ ਹੈ। ਪੰਜਾਬ ਦਾ ਕਈ ਹਿੱਸਿਆਂ ਵਿੱਚੋਂ ਆਈਆਂ ਰਿਪੋਰਟਾਂ ਮੁਤਾਬਕ ਕਿਸਾਨ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਉਸੇ ਤਰ੍ਹਾਂ ਹੀ ਸਵਾਲ ਕਰਨ ਲੱਗੇ ਹਨ, ਜਿਸ ਤਰ੍ਹਾਂ ਕੁਝ ਸਮਾਂ ਪਹਿਲਾਂ ਅਕਾਲੀ ਦਲ ਤੇ ਕਾਂਗਰਸ ਦੇ ਲੀਡਰਾਂ ਨੂੰ ਕੀਤੇ ਜਾਂਦੇ ਸਨ। ਡੇਢ ਸਾਲ ਬਾਅਦ ਹੀ 'ਆਪ' ਲੀਡਰਾਂ ਦੀ ਪਿੰਡਾਂ 'ਚ ਬੈਨ ਹੋਣ ਲੱਗੀ ਐਂਟਰੀ!


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.