Punjab Breaking News Live: ਪੰਜਾਬ ਸਮੇਤ ਇਨ੍ਹਾਂ ਰਾਜਾਂ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਸਿੱਧੂ ਮੁਸੇਵਾਲਾ ਦੇ ਪਿਤਾ ਲੜਨਗੇ ਚੋਣਾਂ, 'ਆਪ' ਨੇਤਾ ਸੰਜੇ ਸਿੰਘ ਵੱਲੋਂ PM ਮੋਦੀ 'ਤੇ ਤਿੱਖਾ ਹਮਲਾ

Punjab Breaking News LIVE, 04 April, 2024:  ਪੰਜਾਬ ਸਮੇਤ ਇਨ੍ਹਾਂ ਰਾਜਾਂ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਸਿੱਧੂ ਮੁਸੇਵਾਲਾ ਦੇ ਪਿਤਾ ਲੜਨਗੇ ਚੋਣਾਂ, 'ਆਪ' ਨੇਤਾ ਸੰਜੇ ਸਿੰਘ ਵੱਲੋਂ PM ਮੋਦੀ 'ਤੇ ਤਿੱਖਾ ਹਮਲਾ

ABP Sanjha Last Updated: 04 Apr 2024 11:22 AM
Sidhu Moosewala Father: ਸਿੱਧੂ ਮੁਸੇਵਾਲਾ ਦੇ ਪਿਤਾ ਲੜਨਗੇ ਚੋਣਾਂ, ਕਾਂਗਰਸ ਇਸ ਥਾਂ ਤੋਂ ਬਣਾ ਸਕਦੀ ਉਮੀਦਵਾਰ, ਹਾਈਕਮਾਨ ਨੇ ਬਲਕੌਰ ਸਿੰਘ ਨੂੰ ਕੀਤਾ ਤਿਆਰ

Balkaur Singh contest Lok Sabha Election: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿਆਸਤ ਵਿੱਚ ਐਂਟਰੀ ਕਰ ਰਹੇ ਹਨ। ਬਲਕੌਰ ਸਿੰਘ ਲੋਕ ਸਭਾ ਚੋਣਾਂ ਲੜਨ ਲਈ ਤਿਆਰ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਨ ਨੇ ਉਹਨਾਂ ਨੂੰ ਚੋਣ ਮੈਦਾਨ 'ਚ ਉਤਾਰਨ ਲਈ ਮਨਾ ਲਿਆ ਹੈ। ਸਿੱਧੂ ਦੇ ਪਰਿਵਾਰ ਦਾ ਪਿਛੋਕੜ ਕੋਈ ਸਿਆਸੀ ਨਹੀਂ ਹੈ। ਇਸ ਤੋਂ ਪਹਿਲਾਂ ਵਿਧਾਨ ਸਭਾ 2022 ਦੀਆਂ ਚੋਣਾਂ ਵਿੱਚ ਸਿੱਧੂ ਮੁਸੇਵਾਲਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਜਾਂਦੇ ਹਨ ਅਤੇ ਮਾਨਸਾ ਹਲਕੇ ਚੋਣ ਲੜ੍ਹੇ ਸਨ ਪਰ ਉਹਨਾਂ ਨੂੰ ਆਮ ਆਮਦੀ ਪਾਰਟੀ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਚੋਣ ਮੈਦਾਨ ਵਿੱਚ ਨਿੱਤਰ ਰਹੇ ਹਨ।

Petrol Diesel Price: ਪੰਜਾਬ ਸਮੇਤ ਇਨ੍ਹਾਂ ਰਾਜਾਂ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ ,ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਰੇਟ!

Petrol Diesel Price: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਯਾਨੀ 4 ਅਪ੍ਰੈਲ 2024 ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਦੇਸ਼ ਦੇ ਸਾਰੇ ਸ਼ਹਿਰਾਂ ਲਈ ਹਰ ਰੋਜ਼ ਸਵੇਰੇ 6 ਵਜੇ ਤੇਲ ਦੇ ਨਵੇਂ ਰੇਟ ਅਪਡੇਟ ਕੀਤੇ ਜਾਂਦੇ ਹਨ। ਜਿਸ ਦੇ ਮੁਤਾਬਕ ਅੱਜ ਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ (Petrol Diesel Rate Today)। ਜਦੋਂ ਕਿ ਦੇਸ਼ ਦੇ ਕਈ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਕੁਝ ਰਾਜਾਂ ਵਿੱਚ ਇਸ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਇਸ ਦੇ ਨਾਲ ਹੀ ਕਈ ਰਾਜ ਅਜਿਹੇ ਹਨ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼, ਗੋਆ, ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ, ਕੇਰਲ, ਉੜੀਸਾ, ਪੁਡੂਚੇਰੀ ਅਤੇ ਤੇਲੰਗਾਨਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਦੂਜੇ ਪਾਸੇ ਅਰੁਣਾਚਲ ਪ੍ਰਦੇਸ਼, ਬਿਹਾਰ, ਕਰਨਾਟਕ, ਪੰਜਾਬ, ਤਾਮਿਲਨਾਡੂ, ਯੂਪੀ, ਪੱਛਮੀ ਬੰਗਾਲ ਵਿੱਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ।

Lok Sabha Elections 2024: 'ਆਪ' ਨੇਤਾ ਸੰਜੇ ਸਿੰਘ ਵੱਲੋਂ PM ਮੋਦੀ 'ਤੇ ਤਿੱਖਾ ਹਮਲਾ, ਬੋਲੇ - 'ਮੋਹਾਲੀ ਕਾ ਦਰੋਗਾ ਪਹੁੰਚਾ ਤੋਂ ਕਯਾ ਕਰੇਂਗੇ ਪੀਐਮ ਮੋਦੀ'

Lok Sabha Elections 2024: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਜੋ ਕਿ 3 ਅਪ੍ਰੈਲ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਗਏ। ਰਾਜ ਸਭਾ ਮੈਂਬਰ ਆਮ ਆਦਮੀ ਪਾਰਟੀ ਦੇ ਦਫ਼ਤਰ ਪਹੁੰਚੇ ਅਤੇ ਉੱਥੇ ਉਨ੍ਹਾਂ ਵੱਲੋਂ ‘ਆਪ’ ਵਰਕਰਾਂ ਨੂੰ ਸੰਬੋਧਨ ਕੀਤਾ ਗਿਆ। ਸੰਜੇ ਸਿੰਘ ਨੇ ਮੰਚ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਅਤੇ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੋਹਾਲੀ ਦਾ ਕੋਈ ਇੰਸਪੈਕਟਰ ਜਾਂਚ ਲਈ ਸੰਮਨ ਲੈ ਕੇ ਪੀਐਮ ਮੋਦੀ ਜਾਂ ਅਮਿਤ ਸ਼ਾਹ ਦੇ ਘਰ ਪਹੁੰਚਦਾ ਹੈ ਤਾਂ ਉਹ ਕੀ ਕਰੇਗਾ?

ਪਿਛੋਕੜ

Punjab Breaking News LIVE, 04 April, 2024: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਯਾਨੀ 4 ਅਪ੍ਰੈਲ 2024 ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਦੇਸ਼ ਦੇ ਸਾਰੇ ਸ਼ਹਿਰਾਂ ਲਈ ਹਰ ਰੋਜ਼ ਸਵੇਰੇ 6 ਵਜੇ ਤੇਲ ਦੇ ਨਵੇਂ ਰੇਟ ਅਪਡੇਟ ਕੀਤੇ ਜਾਂਦੇ ਹਨ। ਜਿਸ ਦੇ ਮੁਤਾਬਕ ਅੱਜ ਰਾਸ਼ਟਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਜਦੋਂ ਕਿ ਦੇਸ਼ ਦੇ ਕਈ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਕੁਝ ਰਾਜਾਂ ਵਿੱਚ ਇਸ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ। ਇਸ ਦੇ ਨਾਲ ਹੀ ਕਈ ਰਾਜ ਅਜਿਹੇ ਹਨ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਸੂਬਾ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਅੱਜ ਗੁਜਰਾਤ 'ਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਇੱਥੇ ਪੈਟਰੋਲ ਦੀ ਕੀਮਤ 56 ਪੈਸੇ ਘੱਟ ਕੇ 94.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 56 ਪੈਸੇ ਘੱਟ ਕੇ 90.11 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ 'ਚ ਪੈਟਰੋਲ ਦੀ ਕੀਮਤ 40 ਪੈਸੇ ਘੱਟ ਕੇ 103.87 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 38 ਪੈਸੇ ਘੱਟ ਕੇ 90.42 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਆਂਧਰਾ ਪ੍ਰਦੇਸ਼, ਗੋਆ, ਹਰਿਆਣਾ, ਹਿਮਾਚਲ, ਜੰਮੂ-ਕਸ਼ਮੀਰ, ਕੇਰਲ, ਉੜੀਸਾ, ਪੁਡੂਚੇਰੀ ਅਤੇ ਤੇਲੰਗਾਨਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਦੂਜੇ ਪਾਸੇ ਅਰੁਣਾਚਲ ਪ੍ਰਦੇਸ਼, ਬਿਹਾਰ, ਕਰਨਾਟਕ, ਪੰਜਾਬ, ਤਾਮਿਲਨਾਡੂ, ਯੂਪੀ, ਪੱਛਮੀ ਬੰਗਾਲ ਵਿੱਚ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ। ਪੰਜਾਬ ਸਮੇਤ ਇਨ੍ਹਾਂ ਰਾਜਾਂ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ ,ਜਾਣੋ ਤੁਹਾਡੇ ਸ਼ਹਿਰ 'ਚ ਕੀ ਹੈ ਰੇਟ!


 


Lok Sabha Elections 2024: 'ਆਪ' ਨੇਤਾ ਸੰਜੇ ਸਿੰਘ ਵੱਲੋਂ PM ਮੋਦੀ 'ਤੇ ਤਿੱਖਾ ਹਮਲਾ, ਬੋਲੇ - 'ਮੋਹਾਲੀ ਕਾ ਦਰੋਗਾ ਪਹੁੰਚਾ ਤੋਂ ਕਯਾ ਕਰੇਂਗੇ ਪੀਐਮ ਮੋਦੀ'


Lok Sabha Elections 2024: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਜੋ ਕਿ 3 ਅਪ੍ਰੈਲ ਨੂੰ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਗਏ। ਰਾਜ ਸਭਾ ਮੈਂਬਰ ਆਮ ਆਦਮੀ ਪਾਰਟੀ ਦੇ ਦਫ਼ਤਰ ਪਹੁੰਚੇ ਅਤੇ ਉੱਥੇ ਉਨ੍ਹਾਂ ਵੱਲੋਂ ‘ਆਪ’ ਵਰਕਰਾਂ ਨੂੰ ਸੰਬੋਧਨ ਕੀਤਾ ਗਿਆ। ਸੰਜੇ ਸਿੰਘ ਨੇ ਮੰਚ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਅਤੇ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੋਹਾਲੀ ਦਾ ਕੋਈ ਇੰਸਪੈਕਟਰ ਜਾਂਚ ਲਈ ਸੰਮਨ ਲੈ ਕੇ ਪੀਐਮ ਮੋਦੀ ਜਾਂ ਅਮਿਤ ਸ਼ਾਹ ਦੇ ਘਰ ਪਹੁੰਚਦਾ ਹੈ ਤਾਂ ਉਹ ਕੀ ਕਰੇਗਾ? 'ਆਪ' ਨੇਤਾ ਸੰਜੇ ਸਿੰਘ ਵੱਲੋਂ PM ਮੋਦੀ 'ਤੇ ਤਿੱਖਾ ਹਮਲਾ, ਬੋਲੇ - 'ਮੋਹਾਲੀ ਕਾ ਦਰੋਗਾ ਪਹੁੰਚਾ ਤੋਂ ਕਯਾ ਕਰੇਂਗੇ ਪੀਐਮ ਮੋਦੀ'


 


Sidhu Moosewala Father: ਸਿੱਧੂ ਮੁਸੇਵਾਲਾ ਦੇ ਪਿਤਾ ਲੜਨਗੇ ਚੋਣਾਂ, ਕਾਂਗਰਸ ਇਸ ਥਾਂ ਤੋਂ ਬਣਾ ਸਕਦੀ ਉਮੀਦਵਾਰ, ਹਾਈਕਮਾਨ ਨੇ ਬਲਕੌਰ ਸਿੰਘ ਨੂੰ ਕੀਤਾ ਤਿਆਰ


Balkaur Singh contest Lok Sabha Election: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿਆਸਤ ਵਿੱਚ ਐਂਟਰੀ ਕਰ ਰਹੇ ਹਨ। ਬਲਕੌਰ ਸਿੰਘ ਲੋਕ ਸਭਾ ਚੋਣਾਂ ਲੜਨ ਲਈ ਤਿਆਰ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਨ ਨੇ ਉਹਨਾਂ ਨੂੰ ਚੋਣ ਮੈਦਾਨ 'ਚ ਉਤਾਰਨ ਲਈ ਮਨਾ ਲਿਆ ਹੈ। ਸਿੱਧੂ ਦੇ ਪਰਿਵਾਰ ਦਾ ਪਿਛੋਕੜ ਕੋਈ ਸਿਆਸੀ ਨਹੀਂ ਹੈ। ਇਸ ਤੋਂ ਪਹਿਲਾਂ ਵਿਧਾਨ ਸਭਾ 2022 ਦੀਆਂ ਚੋਣਾਂ ਵਿੱਚ ਸਿੱਧੂ ਮੁਸੇਵਾਲਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਜਾਂਦੇ ਹਨ ਅਤੇ ਮਾਨਸਾ ਹਲਕੇ ਚੋਣ ਲੜ੍ਹੇ ਸਨ ਪਰ ਉਹਨਾਂ ਨੂੰ ਆਮ ਆਮਦੀ ਪਾਰਟੀ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਚੋਣ ਮੈਦਾਨ ਵਿੱਚ ਨਿੱਤਰ ਰਹੇ ਹਨ।  ਸਿੱਧੂ ਮੁਸੇਵਾਲਾ ਦੇ ਪਿਤਾ ਲੜਨਗੇ ਚੋਣਾਂ, ਕਾਂਗਰਸ ਇਸ ਥਾਂ ਤੋਂ ਬਣਾ ਸਕਦੀ ਉਮੀਦਵਾਰ, ਹਾਈਕਮਾਨ ਨੇ ਬਲਕੌਰ ਸਿੰਘ ਨੂੰ ਕੀਤਾ ਤਿਆਰ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.