Punjab Breaking News LIVE: ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼, ਗੈਸ ਸਿਲੰਡਰ ਦੀ ਕੀਮਤ 'ਚ ਵੱਡਾ ਵਾਧਾ, ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ ਰੰਧਾਵਾ
Punjab Breaking News LIVE 04 July, 2023: ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼, ਗੈਸ ਸਿਲੰਡਰ ਦੀ ਕੀਮਤ 'ਚ ਵੱਡਾ ਵਾਧਾ, ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ ਰੰਧਾਵਾ
LIVE
Background
Punjab Breaking News LIVE 04 July, 2023: ਖਾਲਿਸਤਾਨੀ ਸਮਰਥਕਾਂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 30 ਜੂਨ ਨੂੰ ਕਿਹਾ ਸੀ ਕਿ 8 ਜੁਲਾਈ ਤੋਂ ਭਾਰਤੀ ਦੂਤਾਵਾਸਾਂ ਦਾ ਘਿਰਾਓ ਕੀਤਾ ਜਾਵੇਗਾ। ਇਹ ਘਟਨਾ ਇਸ ਐਲਾਨ ਦੇ ਅਗਲੇ ਹੀ ਦਿਨ ਭਾਵ ਪਹਿਲੀ ਜੁਲਾਈ ਦੀ ਰਾਤ ਨੂੰ ਅੰਜਾਮ ਦਿੱਤੀ ਗਈ। ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼, ਅਮਰੀਕੀ ਏਜੰਸੀਆਂ ਅਲਰਟ
ਮਹਿੰਗਾਈ ਦਾ ਵੱਡਾ ਝਟਕਾ! ਗੈਸ ਸਿਲੰਡਰ ਦੀ ਕੀਮਤ 'ਚ ਵੱਡਾ ਵਾਧਾ
Commercial LPG Cylinder Price Hike: ਦਿੱਲੀ 'ਚ LPG ਗੈਸ ਸਿਲੰਡਰ ਦੀ ਕੀਮਤ ਵਧ ਗਈ ਹੈ। ਤੇਲ ਕੰਪਨੀਆਂ ਨੇ ਇੱਕ ਸਿਲੰਡਰ ਦੀ ਕੀਮਤ ਵਿੱਚ 7 ਰੁਪਏ ਦਾ ਵਾਧਾ ਕੀਤਾ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਦੱਸ ਦਈਏ ਕਿ ਇਸ ਦੀ ਕੀਮਤ ਲੰਬੇ ਸਮੇਂ ਤੋਂ ਸਥਿਰ ਬਣੀ ਹੋਈ ਹੈ। ਹੁਣ ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ (Commercial LPG Cylinder ) ਯਾਨੀ 19 ਕਿਲੋਗ੍ਰਾਮ ਦੇ ਐਲਪੀਜੀ ਸਿਲੰਡਰ ਦੀ ਪ੍ਰਚੂਨ ਕੀਮਤ 1,773 ਰੁਪਏ ਤੋਂ ਵਧ ਕੇ 1,780 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਮਹਿੰਗਾਈ ਦਾ ਵੱਡਾ ਝਟਕਾ! ਗੈਸ ਸਿਲੰਡਰ ਦੀ ਕੀਮਤ 'ਚ ਵੱਡਾ ਵਾਧਾ
ਭਗਵੰਤ ਮਾਨ 'ਤੇ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ ਰੰਧਾਵਾ
Chandigarh News: ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਮਵਾਰ ਨੂੰ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੇ। ਰੰਧਾਵਾ ਨੇ ਮੁੱਖ ਮੰਤਰੀ 'ਤੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਲਈ ਜੇਲ੍ਹ ਸਹੂਲਤਾਂ ਦੇਣ ਦਾ ਇਲਜ਼ਾਮ ਲਗਾਉਣ ਦੀ ਆਲੋਚਨਾ ਕੀਤੀ। ਭਗਵੰਤ ਮਾਨ 'ਤੇ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ ਰੰਧਾਵਾ
ਸੁੱਕੇ ਪ੍ਰਸ਼ਾਦਿਆਂ ਦੇ ਘੁਟਾਲੇ ਸਬੰਧੀ ਸਖਤ ਐਕਸ਼ਨ ਲਵੇਗੀ ਸ਼੍ਰੋਮਣੀ ਕਮੇਟੀ
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਦੇ ਘੁਟਾਲੇ ਵਿੱਚ ਸਖਤ ਐਕਸ਼ਨ ਲੈਣ ਦੇ ਰੌਂਅ ਵਿੱਚ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ’ਤੇ ਸਵਾਲ ਖੜ੍ਹਾ ਕਰਨ ਮਗਰੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੁਰਬਾਣੀ ਦੇ ਪ੍ਰਸਾਰਣ ਕਰਕੇ ਵੀ ਸ਼੍ਰੋਮਣੀ ਕਮੇਟੀ ਸਵਾਲਾਂ ਦੇ ਘੇਰੇ ਵਿੱਚ ਹੈ। ਅਜਿਹੇ ਵਿੱਚ ਸ਼੍ਰੋਮਣੀ ਕਮੇਟੀ ਇਸ ਘੁਟਾਲੇ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੇ ਰੌਂਅ ਵਿੱਚ ਹੈ। ਸੁੱਕੇ ਪ੍ਰਸ਼ਾਦਿਆਂ ਦੇ ਘੁਟਾਲੇ ਸਬੰਧੀ ਸਖਤ ਐਕਸ਼ਨ ਲਵੇਗੀ ਸ਼੍ਰੋਮਣੀ ਕਮੇਟੀ
ਕੱਚੇ ਅਧਿਆਪਕਾਂ ਮਗਰੋਂ ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮ ਡਟੇ
Sangrur News: ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਹਿਰ ਸੰਗਰੂਰ ਸੰਘਰਸ਼ ਦਾ ਅਖਾੜਾ ਬਣਦਾ ਜਾ ਰਿਹਾ ਹੈ। ਕੱਚੇ ਅਧਿਆਪਕਾਂ ਮਗਰੋਂ ਹੁਣ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਨੌਜਵਾਨ ਵੀ ਆ ਡਟੇ ਹਨ। ਸੋਮਵਾਰ ਨੂੰ ਦੋ ਲੜਕੀਆਂ ਮੋਬਾਈਲ ਟਾਵਰ ’ਤੇ ਚੜ੍ਹ ਗਈਆਂ। ਉਨ੍ਹਾਂ ਕਿਹਾ ਕਿ ਜਲੰਧਰ ਹਲਕੇ ਦੀ ਜ਼ਿਮਨੀ ਲੋਕ ਸਭਾ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਜਲਦ ਹੀ ਮਸਲੇ ਦਾ ਹੱਲ ਕੀਤਾ ਜਾਵੇਗਾ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਮੰਗ ਕੀਤੀ ਕਿ ਵੇਟਿੰਗ ਲਿਸਟ ਕਲੀਅਰ ਕਰਕੇ ਨੌਕਰੀ ’ਤੇ ਜੁਆਇਨ ਕਰਵਾਇਆ ਜਾਵੇ। ਕੱਚੇ ਅਧਿਆਪਕਾਂ ਮਗਰੋਂ ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮ ਡਟੇ
Sunil Jakhar: ਪੰਜਾਬ ਬੀਜੇਪੀ ਦੀ ਕਮਾਨ ਸੁਨੀਲ ਜਾਖੜ ਹੱਥ, ਕਈ ਸੂਬਿਆਂ ਦੇ ਬਦਲੇ ਪ੍ਰਧਾਨ
ਭਾਜਪਾ ਨੇ ਕਈ ਸੂਬਾ ਪ੍ਰਧਾਨ ਬਦਲੇ ਹਨ। ਪੰਜਾਬ ਵਿੱਚ ਸੁਨੀਲ ਜਾਖੜ, ਤੇਲੰਗਾਨਾ ਵਿੱਚ ਕਿਸ਼ਨ ਰੈੱਡੀ, ਆਂਧਰਾ ਪ੍ਰਦੇਸ਼ ਵਿੱਚ ਡੀ ਪੁਰੰਡੇਸ਼ਵਰੀ ਤੇ ਝਾਰਖੰਡ ਵਿੱਚ ਬਾਬੂਲਾਲ ਮਰਾਂਡੀ ਨੂੰ ਕਮਾਂਡ ਸੌਂਪੀ ਗਈ ਹੈ। ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਿਰਨ ਕੁਮਾਰ ਰੈੱਡੀ ਨੂੰ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਬਣਾਇਆ ਗਿਆ ਹੈ। ਉਹ ਅਪ੍ਰੈਲ 'ਚ ਭਾਜਪਾ 'ਚ ਸ਼ਾਮਲ ਹੋਏ ਸੀ। ਇਸ ਤੋਂ ਇਲਾਵਾ ਈਟੇਲਾ ਰਾਜੇਂਦਰ ਨੂੰ ਤੇਲੰਗਾਨਾ ਵਿੱਚ ਭਾਜਪਾ ਦੀ ਚੋਣ ਪ੍ਰਬੰਧਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
Punjab News: ਕੌਮੀ ਲੀਡਰਾਂ ਦੇ ਉਲਟ ਜਾ ਕੇ CM ਮਾਨ ਨੇ UCC ਦਾ ਕੀਤਾ ਵਿਰੋਧ
ਦੇਸ਼ ਦੀ ਰਾਜਨੀਤੀ ਵਿੱਚ ਇਸ ਵੇਲੇ ਯੂਨੀਅਨ ਸਿਵਲ ਕੋਡ (UCC) ਦਾ ਮੁੱਦਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਮਾਨਸੂਨ ਸੈਸ਼ਨ ਦੌਰਾਨ ਇਹ ਬਿੱਲ ਸਦਨ ਵਿੱਚ ਲਿਆਂਦਾ ਜਾ ਸਕਦਾ ਹੈ। ਆਮ ਆਦਮੀ ਪਾਰਟੀ ਦੇ ਨੈਸ਼ਨਲ ਆਗੂਆਂ ਵੱਲੋਂ ਇਸ ਦਾ ਪੱਖ ਪੂਰਿਆ ਗਿਆ ਹੈ ਪਰ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵੱਲੋਂ ਇਸ ਦੀ ਮੁਖ਼ਾਲਫਤ ਕੀਤੀ ਗਈ ਹੈ।
US San Francisco Khalistan Supporters: ਸੈਨ ਫਰਾਂਸਿਸਕੋ 'ਚ ਭਾਰਤੀ ਕੌਂਸਲੇਟ 'ਤੇ ਖਾਲਿਸਤਾਨੀਆਂ ਦੇ ਹਮਲੇ ਮਗਰੋਂ ਅਮਰੀਕਾ-ਕੈਨੇਡਾ 'ਚ ਅਲਰਟ, ਐਨਆਈਏ ਨੇ ਸੰਭਾਲੀ ਕਮਾਨ
ਖਾਲਿਸਤਾਨੀ ਸਮਰਥਕਾਂ ਨੇ ਇੱਕ ਵਾਰ ਫਿਰ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਉੱਤੇ ਹਮਲਾ ਕੀਤਾ ਹੈ। ਇਸ ਮਗਰੋਂ ਅਮਰੀਕਾ ਦੇ ਨਾਲ ਹੀ ਭਾਰਤ ਦੀਆਂ ਏਜੰਸੀਆਂ ਅਲਰਟ ਹੋ ਗਈਆਂ ਹਨ। ਸਾਨ ਫਰਾਂਸਿਸਕੋ ਸਮੇਤ ਕੈਨੇਡਾ ਤੇ ਯੂਕੇ ਵਿੱਚ ਭਾਰਤੀ ਸੰਸਥਾਵਾਂ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਪ੍ਰਤੀ ਚੌਕਸ ਰਹਿਣ ਲਈ ਕਿਹਾ ਗਿਆ ਹੈ।
Punjab News: CM ਮਾਨ ਨੇ ਅੰਸਾਰੀ ਤੇ ਕੈਪਟਨ ਦੀ ਗੰਢ ਤੁੱਪ ਦੇ ਫੋਲੇ ਪੋਤੜੇ
ਯੂਪੀ ਦੇ ਗੈਂਗਸਟਰ ਮੁਖਤਾਰ ਅੰਸਾਰੀ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਪਲਟਵਾਰ ਕੀਤਾ ਹੈ। ਮੁੱਖ ਮੰਤਰੀ ਨੇ ਇੱਕ ਵਾਰ ਫਿਰ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅੰਸਾਰੀ ਨੂੰ ਮਿਲਣ ਤੋਂ ਇਨਕਾਰ ਕੀਤਾ ਹੈ। ਪਰ ਉਸ ਨੂੰ ਆਪਣੇ ਪੁੱਤਰ ਤੋਂ ਪੁੱਛਣਾ ਚਾਹੀਦਾ ਹੈ ਕਿ ਉਹ ਰੋਪੜ ਜੇਲ੍ਹ ਵਿੱਚ ਮੁਖਤਾਰ ਅੰਸਾਰੀ ਨੂੰ ਕਿੰਨੀ ਵਾਰ ਮਿਲਿਆ ਹੈ।
Anil Ambani FEMA Case: ਅਨਿਲ ਅੰਬਾਨੀ ਦੀ ਪਤਨੀ ਟੀਨਾ ਅੰਬਾਨੀ ਤੋਂ ਈਡੀ ਨੇ ਕੀਤੀ ਪੁੱਛਗਿੱਛ
ਰਿਲਾਇੰਸ ਏਡੀਏ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਟੀਨਾ ਅੰਬਾਨੀ ਈਡੀ ਦੇ ਸਾਹਮਣੇ ਪੇਸ਼ ਹੋਈ ਅਤੇ ਆਪਣਾ ਬਿਆਨ ਦਰਜ ਕਰਵਾਇਆ। ਟੀਨਾ ਅੰਬਾਨੀ ਤੋਂ ਵਿਦੇਸ਼ੀ ਮੁਦਰਾ ਕਾਨੂੰਨ ਦੀ ਕਥਿਤ ਉਲੰਘਣਾ ਨਾਲ ਜੁੜੀ ਜਾਂਚ ਨੂੰ ਲੈ ਕੇ ਪੁੱਛਗਿੱਛ ਕੀਤੀ ਗਈ। ਇਸ ਦੇ ਲਈ ਉਹ ਈਡੀ ਦਫ਼ਤਰ ਪਹੁੰਚੀ, ਜਿੱਥੇ ਅਧਿਕਾਰੀਆਂ ਨੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ। ਦੱਸਿਆ ਜਾ ਰਿਹਾ ਹੈ ਕਿ ਏਜੰਸੀ ਦੀ ਤਰਫੋਂ ਅਨਿਲ ਅੰਬਾਨੀ ਨੂੰ ਪੁੱਛਗਿੱਛ ਲਈ ਦੁਬਾਰਾ ਸੱਦਿਆ ਜਾ ਸਕਦਾ ਹੈ।