Punjab Breaking News LIVE: ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼, ਗੈਸ ਸਿਲੰਡਰ ਦੀ ਕੀਮਤ 'ਚ ਵੱਡਾ ਵਾਧਾ, ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ ਰੰਧਾਵਾ

Punjab Breaking News LIVE 04 July, 2023: ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼, ਗੈਸ ਸਿਲੰਡਰ ਦੀ ਕੀਮਤ 'ਚ ਵੱਡਾ ਵਾਧਾ, ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ ਰੰਧਾਵਾ

ABP Sanjha Last Updated: 04 Jul 2023 03:19 PM
Sunil Jakhar: ਪੰਜਾਬ ਬੀਜੇਪੀ ਦੀ ਕਮਾਨ ਸੁਨੀਲ ਜਾਖੜ ਹੱਥ, ਕਈ ਸੂਬਿਆਂ ਦੇ ਬਦਲੇ ਪ੍ਰਧਾਨ

ਭਾਜਪਾ ਨੇ ਕਈ ਸੂਬਾ ਪ੍ਰਧਾਨ ਬਦਲੇ ਹਨ। ਪੰਜਾਬ ਵਿੱਚ ਸੁਨੀਲ ਜਾਖੜ, ਤੇਲੰਗਾਨਾ ਵਿੱਚ ਕਿਸ਼ਨ ਰੈੱਡੀ, ਆਂਧਰਾ ਪ੍ਰਦੇਸ਼ ਵਿੱਚ ਡੀ ਪੁਰੰਡੇਸ਼ਵਰੀ ਤੇ ਝਾਰਖੰਡ ਵਿੱਚ ਬਾਬੂਲਾਲ ਮਰਾਂਡੀ ਨੂੰ ਕਮਾਂਡ ਸੌਂਪੀ ਗਈ ਹੈ। ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਿਰਨ ਕੁਮਾਰ ਰੈੱਡੀ ਨੂੰ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਦਾ ਮੈਂਬਰ ਬਣਾਇਆ ਗਿਆ ਹੈ। ਉਹ ਅਪ੍ਰੈਲ 'ਚ ਭਾਜਪਾ 'ਚ ਸ਼ਾਮਲ ਹੋਏ ਸੀ। ਇਸ ਤੋਂ ਇਲਾਵਾ ਈਟੇਲਾ ਰਾਜੇਂਦਰ ਨੂੰ ਤੇਲੰਗਾਨਾ ਵਿੱਚ ਭਾਜਪਾ ਦੀ ਚੋਣ ਪ੍ਰਬੰਧਨ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

Punjab News: ਕੌਮੀ ਲੀਡਰਾਂ ਦੇ ਉਲਟ ਜਾ ਕੇ CM ਮਾਨ ਨੇ UCC ਦਾ ਕੀਤਾ ਵਿਰੋਧ

ਦੇਸ਼ ਦੀ ਰਾਜਨੀਤੀ ਵਿੱਚ ਇਸ ਵੇਲੇ ਯੂਨੀਅਨ ਸਿਵਲ ਕੋਡ (UCC) ਦਾ ਮੁੱਦਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਮਾਨਸੂਨ ਸੈਸ਼ਨ ਦੌਰਾਨ ਇਹ ਬਿੱਲ ਸਦਨ ਵਿੱਚ ਲਿਆਂਦਾ ਜਾ ਸਕਦਾ ਹੈ। ਆਮ ਆਦਮੀ ਪਾਰਟੀ ਦੇ ਨੈਸ਼ਨਲ ਆਗੂਆਂ ਵੱਲੋਂ ਇਸ ਦਾ ਪੱਖ ਪੂਰਿਆ ਗਿਆ ਹੈ ਪਰ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵੱਲੋਂ ਇਸ ਦੀ ਮੁਖ਼ਾਲਫਤ ਕੀਤੀ ਗਈ ਹੈ।

US San Francisco Khalistan Supporters: ਸੈਨ ਫਰਾਂਸਿਸਕੋ 'ਚ ਭਾਰਤੀ ਕੌਂਸਲੇਟ 'ਤੇ ਖਾਲਿਸਤਾਨੀਆਂ ਦੇ ਹਮਲੇ ਮਗਰੋਂ ਅਮਰੀਕਾ-ਕੈਨੇਡਾ 'ਚ ਅਲਰਟ, ਐਨਆਈਏ ਨੇ ਸੰਭਾਲੀ ਕਮਾਨ

ਖਾਲਿਸਤਾਨੀ ਸਮਰਥਕਾਂ ਨੇ ਇੱਕ ਵਾਰ ਫਿਰ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਉੱਤੇ ਹਮਲਾ ਕੀਤਾ ਹੈ। ਇਸ ਮਗਰੋਂ ਅਮਰੀਕਾ ਦੇ ਨਾਲ ਹੀ ਭਾਰਤ ਦੀਆਂ ਏਜੰਸੀਆਂ ਅਲਰਟ ਹੋ ਗਈਆਂ ਹਨ। ਸਾਨ ਫਰਾਂਸਿਸਕੋ ਸਮੇਤ ਕੈਨੇਡਾ ਤੇ ਯੂਕੇ ਵਿੱਚ ਭਾਰਤੀ ਸੰਸਥਾਵਾਂ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਪ੍ਰਤੀ ਚੌਕਸ ਰਹਿਣ ਲਈ ਕਿਹਾ ਗਿਆ ਹੈ।

Punjab News: CM ਮਾਨ ਨੇ ਅੰਸਾਰੀ ਤੇ ਕੈਪਟਨ ਦੀ ਗੰਢ ਤੁੱਪ ਦੇ ਫੋਲੇ ਪੋਤੜੇ

ਯੂਪੀ ਦੇ ਗੈਂਗਸਟਰ ਮੁਖਤਾਰ ਅੰਸਾਰੀ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਪਲਟਵਾਰ ਕੀਤਾ ਹੈ। ਮੁੱਖ ਮੰਤਰੀ ਨੇ ਇੱਕ ਵਾਰ ਫਿਰ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅੰਸਾਰੀ ਨੂੰ ਮਿਲਣ ਤੋਂ ਇਨਕਾਰ ਕੀਤਾ ਹੈ। ਪਰ ਉਸ ਨੂੰ ਆਪਣੇ ਪੁੱਤਰ ਤੋਂ ਪੁੱਛਣਾ ਚਾਹੀਦਾ ਹੈ ਕਿ ਉਹ ਰੋਪੜ ਜੇਲ੍ਹ ਵਿੱਚ ਮੁਖਤਾਰ ਅੰਸਾਰੀ ਨੂੰ ਕਿੰਨੀ ਵਾਰ ਮਿਲਿਆ ਹੈ।

Anil Ambani FEMA Case: ਅਨਿਲ ਅੰਬਾਨੀ ਦੀ ਪਤਨੀ ਟੀਨਾ ਅੰਬਾਨੀ ਤੋਂ ਈਡੀ ਨੇ ਕੀਤੀ ਪੁੱਛਗਿੱਛ

ਰਿਲਾਇੰਸ ਏਡੀਏ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਟੀਨਾ ਅੰਬਾਨੀ ਈਡੀ ਦੇ ਸਾਹਮਣੇ ਪੇਸ਼ ਹੋਈ ਅਤੇ ਆਪਣਾ ਬਿਆਨ ਦਰਜ ਕਰਵਾਇਆ। ਟੀਨਾ ਅੰਬਾਨੀ ਤੋਂ ਵਿਦੇਸ਼ੀ ਮੁਦਰਾ ਕਾਨੂੰਨ ਦੀ ਕਥਿਤ ਉਲੰਘਣਾ ਨਾਲ ਜੁੜੀ ਜਾਂਚ ਨੂੰ ਲੈ ਕੇ ਪੁੱਛਗਿੱਛ ਕੀਤੀ ਗਈ। ਇਸ ਦੇ ਲਈ ਉਹ ਈਡੀ ਦਫ਼ਤਰ ਪਹੁੰਚੀ, ਜਿੱਥੇ ਅਧਿਕਾਰੀਆਂ ਨੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ। ਦੱਸਿਆ ਜਾ ਰਿਹਾ ਹੈ ਕਿ ਏਜੰਸੀ ਦੀ ਤਰਫੋਂ ਅਨਿਲ ਅੰਬਾਨੀ ਨੂੰ ਪੁੱਛਗਿੱਛ ਲਈ ਦੁਬਾਰਾ ਸੱਦਿਆ ਜਾ ਸਕਦਾ ਹੈ।

Punjab News: ਕਿਸਾਨ ਵੀ ਖੇਡਣ ਲੱਗਾ ਜ਼ਹਿਰ ਦੀ ਖਤਰਨਾਕ ਖੇਡ, ‘ਪੈਰਾਕੁਆਟ’ ਸਪਰੇਅ ਨਾਲ ਪਕਾਈ ਜਾ ਰਹੀ ਮੂੰਗੀ

ਪੈਸੇ ਦੀ ਦੌੜ ਵਿੱਚ ਪੰਜਾਬ ਦੇ ਕਿਸਾਨ ਜ਼ਹਿਰ ਦੀ ਖਤਰਨਾਕ ਖੇਡ ਖੇਡਣ ਲੱਗੇ ਹਨ। ਕਿਸਾਨਾਂ ਵੱਲੋਂ ਗੈਰ ਕੁਦਰਤੀ ਤਰੀਕੇ ਨਾਲ ਮੂੰਗੀ ਦੀ ਫਸਲ ਦੇ ਪੱਤੇ ਸੁਕਾਉਣ ਲਈ ‘ਪੈਰਾਕੁਆਟ’ ਦਾ ਸਪਰੇਅ ਕੀਤਾ ਜਾ ਰਿਹਾ ਹੈ ਜੋ ਫ਼ਸਲ ਤੇ ਸਿਹਤ ਲਈ ਨੁਕਸਾਨਦੇਹ ਦੱਸੀ ਜਾ ਰਹੀ ਹੈ। ਇਸ ਦੀ ਵਰਤੋਂ ਨਾਲ ਕਿਡਨੀ ਤੇ ਲਿਵਰ ਨੂੰ ਵੀ ਨੁਕਸਾਨ ਪੁੱਜ ਸਕਦਾ ਹੈ।

Punjab News: ਹਰਦੀਪ ਨਿੱਝਰ ਦੇ ਕਤਲ ਮਗਰੋਂ ਭੜਕੇ ਖਾਲਿਸਤਾਨੀ, ਹੁਣ ਭਾਰਤੀ ਡਿਪਲੋਮੈਟ ਨਿਸ਼ਾਨੇ 'ਤੇ

ਕੈਨੇਡਾ 'ਚ ਭਾਰਤ ਦੇ ਮੋਸਟ ਵਾਂਟੇਡ ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਤੋਂ ਬਾਅਦ ਖਾਲਿਸਤਾਨੀ ਸਮਰਥਕ ਭੜਕ ਗਏ ਹਨ। ਕੈਨੇਡਾ ਦੇ ਟੋਰਾਂਟੋ 'ਚ ਕਈ ਥਾਵਾਂ 'ਤੇ ਖਾਲਿਸਤਾਨੀ ਸਮਰਥਕਾਂ ਨੇ 'ਕਿਲ ਇੰਡੀਆ' ਨਾਂ ਦੇ ਪੋਸਟਰ ਚਿਪਕਾਉਣੇ ਸ਼ੁਰੂ ਕਰ ਦਿੱਤੇ ਹਨ। ਇਨ੍ਹਾਂ ਪੋਸਟਰ ਵਿੱਚ ਜਿੱਥੇ 8 ਜੁਲਾਈ ਨੂੰ ਹੋਣ ਵਾਲੀ ਆਜ਼ਾਦੀ ਰੈਲੀ ਦੀ ਜਾਣਕਾਰੀ ਦਿੱਤੀ ਗਈ ਹੈ, ਉੱਥੇ ਹੀ ਨਿੱਝਰ ਦੇ ਕਤਲ ਲਈ ਦੂਤਘਰ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ।




 


Chandigarh News: ਪੈਟਰੋਲ ਵਾਲੇ ਵਾਹਨਾਂ ਦੀ ਰਜਿਸਟਰੇਸ਼ਨ ਨਹੀਂ ਹੋਵੇਗੀ ਬੰਦ

ਚੰਡੀਗੜ੍ਹ ਵਾਲਿਆਂ ਲਈ ਰਾਹਤ ਦੀ ਖਬਰ ਹੈ। ਹੁਣ ਸ਼ਹਿਰ ਵਿੱਚ ਪੈਟਰੋਲ ਨਾਲ ਚੱਲਣ ਵਾਲੇ ਦੋ-ਪਹੀਆ ਵਾਹਨਾਂ ਦੀ ਰਜਿਸਟਰੇਸ਼ਨ ਬੰਦ ਨਹੀਂ ਹੋਵੇਗੀ। ਇਹ ਫ਼ੈਸਲਾ ਯੂਟੀ ਦੇ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ‘ਇਲੈਕਟ੍ਰਿਕ ਵਹੀਕਲ ਪਾਲਿਸੀ-2022’ ਦੀ ਸਮੀਖਿਆ ਮੀਟਿੰਗ ਦੌਰਾਨ ਲਿਆ ਗਿਆ ਹੈ। ਹਾਲਾਂਕਿ, ਪਾਲਿਸੀ ਵਿੱਚ ਸੋਧ ਨੂੰ ਪ੍ਰਵਾਨਗੀ ਦਿਵਾਉਣ ਲਈ ਯੂਟੀ ਦੇ ਪ੍ਰਸ਼ਾਸਕ ਕੋਲ ਭੇਜਿਆ ਜਾਵੇਗਾ। ਪ੍ਰਸ਼ਾਸਕ ਦੀ ਪ੍ਰਵਾਨਗੀ ਤੋਂ ਬਾਅਦ ਹੀ ‘ਇਲੈਕਟ੍ਰਿਕ ਵਹੀਕਲ ਪਾਲਿਸੀ-2022’ ਵਿੱਚ ਸੋਧ ਹੋਵੇਗੀ।

Punjab News: ਬਾਸਮਤੀ ’ਤੇ ਮਿਲ ਸਕਦੀ 2600 ਤੋਂ 2800 ਰੁਪਏ ਪ੍ਰਤੀ ਕੁਇੰਟਲ ਐਮਐਸਪੀ

ਪੰਜਾਬ ਸਰਕਾਰ ਕਿਸਾਨਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ। ਸਰਕਾਰ ਕਿਸਾਨਾਂ ਨੂੰ ਬਾਸਮਤੀ ਉਪਰ ਵੀ ਐਮਐਸਪੀ ਦੇਣ ਦੀ ਤਿਆਰੀ ਕਰ ਰਹੀ ਹੈ। ਬਾਸਮਤੀ ਦੀ ਫ਼ਸਲ ’ਤੇ 2600 ਤੋਂ 2800 ਰੁਪਏ ਪ੍ਰਤੀ ਕੁਇੰਟਲ ਐਮਐਸਪੀ ਦਿੱਤੀ ਜਾ ਸਕਦੀ ਹੈ। ਇਸ ਨਾਲ ਸਰਕਾਰ ਜਿੱਥੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਨੂੰ ਰੋਕਣਾ ਚਾਹੁੰਦੀ ਹੈ, ਉੱਥੇ ਹੀ ਬਿਜਲੀ ਸੰਕਟ ਦਾ ਵੀ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 

Amritsar News: ਸੁੱਕੇ ਪ੍ਰਸ਼ਾਦਿਆਂ ਦੇ ਘੁਟਾਲੇ ਸਬੰਧੀ ਸਖਤ ਐਕਸ਼ਨ ਲਵੇਗੀ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਦੇ ਘੁਟਾਲੇ ਵਿੱਚ ਸਖਤ ਐਕਸ਼ਨ ਲੈਣ ਦੇ ਰੌਂਅ ਵਿੱਚ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ’ਤੇ ਸਵਾਲ ਖੜ੍ਹਾ ਕਰਨ ਮਗਰੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੁਰਬਾਣੀ ਦੇ ਪ੍ਰਸਾਰਣ ਕਰਕੇ ਵੀ ਸ਼੍ਰੋਮਣੀ ਕਮੇਟੀ ਸਵਾਲਾਂ ਦੇ ਘੇਰੇ ਵਿੱਚ ਹੈ। ਅਜਿਹੇ ਵਿੱਚ ਸ਼੍ਰੋਮਣੀ ਕਮੇਟੀ ਇਸ ਘੁਟਾਲੇ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੇ ਰੌਂਅ ਵਿੱਚ ਹੈ।

Sangrur News: ਕੱਚੇ ਅਧਿਆਪਕਾਂ ਮਗਰੋਂ ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮ ਡਟੇ

ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਹਿਰ ਸੰਗਰੂਰ ਸੰਘਰਸ਼ ਦਾ ਅਖਾੜਾ ਬਣਦਾ ਜਾ ਰਿਹਾ ਹੈ। ਕੱਚੇ ਅਧਿਆਪਕਾਂ ਮਗਰੋਂ ਹੁਣ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਨੌਜਵਾਨ ਵੀ ਆ ਡਟੇ ਹਨ। ਸੋਮਵਾਰ ਨੂੰ ਦੋ ਲੜਕੀਆਂ ਮੋਬਾਈਲ ਟਾਵਰ ’ਤੇ ਚੜ੍ਹ ਗਈਆਂ। ਉਨ੍ਹਾਂ ਕਿਹਾ ਕਿ ਜਲੰਧਰ ਹਲਕੇ ਦੀ ਜ਼ਿਮਨੀ ਲੋਕ ਸਭਾ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਜਲਦ ਹੀ ਮਸਲੇ ਦਾ ਹੱਲ ਕੀਤਾ ਜਾਵੇਗਾ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਮੰਗ ਕੀਤੀ ਕਿ ਵੇਟਿੰਗ ਲਿਸਟ ਕਲੀਅਰ ਕਰਕੇ ਨੌਕਰੀ ’ਤੇ ਜੁਆਇਨ ਕਰਵਾਇਆ ਜਾਵੇ। 






 




ਪਿਛੋਕੜ

Punjab Breaking News LIVE 04 July, 2023: ਖਾਲਿਸਤਾਨੀ ਸਮਰਥਕਾਂ ਨੇ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਹੈ। ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 30 ਜੂਨ ਨੂੰ ਕਿਹਾ ਸੀ ਕਿ 8 ਜੁਲਾਈ ਤੋਂ ਭਾਰਤੀ ਦੂਤਾਵਾਸਾਂ ਦਾ ਘਿਰਾਓ ਕੀਤਾ ਜਾਵੇਗਾ। ਇਹ ਘਟਨਾ ਇਸ ਐਲਾਨ ਦੇ ਅਗਲੇ ਹੀ ਦਿਨ ਭਾਵ ਪਹਿਲੀ ਜੁਲਾਈ ਦੀ ਰਾਤ ਨੂੰ ਅੰਜਾਮ ਦਿੱਤੀ ਗਈ। ਖਾਲਿਸਤਾਨੀ ਸਮਰਥਕਾਂ ਵੱਲੋਂ ਭਾਰਤੀ ਦੂਤਾਵਾਸ ਨੂੰ ਅੱਗ ਲਾਉਣ ਦੀ ਕੋਸ਼ਿਸ਼, ਅਮਰੀਕੀ ਏਜੰਸੀਆਂ ਅਲਰਟ


 


ਮਹਿੰਗਾਈ ਦਾ ਵੱਡਾ ਝਟਕਾ! ਗੈਸ ਸਿਲੰਡਰ ਦੀ ਕੀਮਤ 'ਚ ਵੱਡਾ ਵਾਧਾ


Commercial LPG Cylinder Price Hike: ਦਿੱਲੀ 'ਚ LPG ਗੈਸ ਸਿਲੰਡਰ ਦੀ ਕੀਮਤ ਵਧ ਗਈ ਹੈ। ਤੇਲ ਕੰਪਨੀਆਂ ਨੇ ਇੱਕ ਸਿਲੰਡਰ ਦੀ ਕੀਮਤ ਵਿੱਚ 7 ਰੁਪਏ ਦਾ ਵਾਧਾ ਕੀਤਾ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਦੱਸ ਦਈਏ ਕਿ ਇਸ ਦੀ ਕੀਮਤ ਲੰਬੇ ਸਮੇਂ ਤੋਂ ਸਥਿਰ ਬਣੀ ਹੋਈ ਹੈ। ਹੁਣ ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ (Commercial LPG Cylinder ) ਯਾਨੀ 19 ਕਿਲੋਗ੍ਰਾਮ ਦੇ ਐਲਪੀਜੀ ਸਿਲੰਡਰ ਦੀ ਪ੍ਰਚੂਨ ਕੀਮਤ 1,773 ਰੁਪਏ ਤੋਂ ਵਧ ਕੇ 1,780 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਮਹਿੰਗਾਈ ਦਾ ਵੱਡਾ ਝਟਕਾ! ਗੈਸ ਸਿਲੰਡਰ ਦੀ ਕੀਮਤ 'ਚ ਵੱਡਾ ਵਾਧਾ


 


ਭਗਵੰਤ ਮਾਨ 'ਤੇ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ ਰੰਧਾਵਾ


Chandigarh News: ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਮਵਾਰ ਨੂੰ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੇ। ਰੰਧਾਵਾ ਨੇ ਮੁੱਖ ਮੰਤਰੀ 'ਤੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਲਈ ਜੇਲ੍ਹ ਸਹੂਲਤਾਂ ਦੇਣ ਦਾ ਇਲਜ਼ਾਮ ਲਗਾਉਣ ਦੀ ਆਲੋਚਨਾ ਕੀਤੀ। ਭਗਵੰਤ ਮਾਨ 'ਤੇ ਖਿਲਾਫ ਮਾਣਹਾਨੀ ਦਾ ਕੇਸ ਕਰਨਗੇ ਰੰਧਾਵਾ


 


ਸੁੱਕੇ ਪ੍ਰਸ਼ਾਦਿਆਂ ਦੇ ਘੁਟਾਲੇ ਸਬੰਧੀ ਸਖਤ ਐਕਸ਼ਨ ਲਵੇਗੀ ਸ਼੍ਰੋਮਣੀ ਕਮੇਟੀ


Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁੱਕੇ ਪ੍ਰਸ਼ਾਦਿਆਂ ਦੀ ਵਿਕਰੀ ਦੇ ਘੁਟਾਲੇ ਵਿੱਚ ਸਖਤ ਐਕਸ਼ਨ ਲੈਣ ਦੇ ਰੌਂਅ ਵਿੱਚ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ’ਤੇ ਸਵਾਲ ਖੜ੍ਹਾ ਕਰਨ ਮਗਰੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਗੁਰਬਾਣੀ ਦੇ ਪ੍ਰਸਾਰਣ ਕਰਕੇ ਵੀ ਸ਼੍ਰੋਮਣੀ ਕਮੇਟੀ ਸਵਾਲਾਂ ਦੇ ਘੇਰੇ ਵਿੱਚ ਹੈ। ਅਜਿਹੇ ਵਿੱਚ ਸ਼੍ਰੋਮਣੀ ਕਮੇਟੀ ਇਸ ਘੁਟਾਲੇ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੇ ਰੌਂਅ ਵਿੱਚ ਹੈ। ਸੁੱਕੇ ਪ੍ਰਸ਼ਾਦਿਆਂ ਦੇ ਘੁਟਾਲੇ ਸਬੰਧੀ ਸਖਤ ਐਕਸ਼ਨ ਲਵੇਗੀ ਸ਼੍ਰੋਮਣੀ ਕਮੇਟੀ


 


ਕੱਚੇ ਅਧਿਆਪਕਾਂ ਮਗਰੋਂ ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮ ਡਟੇ


Sangrur News: ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਹਿਰ ਸੰਗਰੂਰ ਸੰਘਰਸ਼ ਦਾ ਅਖਾੜਾ ਬਣਦਾ ਜਾ ਰਿਹਾ ਹੈ। ਕੱਚੇ ਅਧਿਆਪਕਾਂ ਮਗਰੋਂ ਹੁਣ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਵਾਲੇ ਨੌਜਵਾਨ ਵੀ ਆ ਡਟੇ ਹਨ। ਸੋਮਵਾਰ ਨੂੰ ਦੋ ਲੜਕੀਆਂ ਮੋਬਾਈਲ ਟਾਵਰ ’ਤੇ ਚੜ੍ਹ ਗਈਆਂ। ਉਨ੍ਹਾਂ ਕਿਹਾ ਕਿ ਜਲੰਧਰ ਹਲਕੇ ਦੀ ਜ਼ਿਮਨੀ ਲੋਕ ਸਭਾ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਜਲਦ ਹੀ ਮਸਲੇ ਦਾ ਹੱਲ ਕੀਤਾ ਜਾਵੇਗਾ ਪਰ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਮੰਗ ਕੀਤੀ ਕਿ ਵੇਟਿੰਗ ਲਿਸਟ ਕਲੀਅਰ ਕਰਕੇ ਨੌਕਰੀ ’ਤੇ ਜੁਆਇਨ ਕਰਵਾਇਆ ਜਾਵੇ।  ਕੱਚੇ ਅਧਿਆਪਕਾਂ ਮਗਰੋਂ ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮ ਡਟੇ


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.