Punjab Breaking News LIVE: ਸੰਜੇ ਸਿੰਘ ਦੇ ਘਰ ED ਦਾ ਛਾਪਾ, ਪੰਜਾਬ ਦਾ ਫਿਰ ਬਦਲੇਗਾ ਐਡਵੋਕੇਟ ਜਨਰਲ, ਪੰਜਾਬ 'ਚ ਪੂਸਾ-44 ਝੋਨਾ ਬੈਨ
Punjab Breaking News LIVE, 04 October, 2023: ਸੰਜੇ ਸਿੰਘ ਦੇ ਘਰ ED ਦਾ ਛਾਪਾ, ਪੰਜਾਬ ਦਾ ਫਿਰ ਬਦਲੇਗਾ ਐਡਵੋਕੇਟ ਜਨਰਲ, ਪੰਜਾਬ 'ਚ ਪੂਸਾ-44 ਝੋਨਾ ਬੈਨ
LIVE
Background
Punjab Breaking News LIVE, 04 October, 2023: ਪੰਜਾਬ ਦੇ ਐਡਵੋਕੇਟ ਜਨਰਲ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਮੌਜੂਦਾ ਐਡਵੋਕੇਟ ਜਨਰਲ ਵਿਨੋਦ ਘਈ ਆਪਣਾ ਅਸਤੀਫ਼ਾ ਦੇਣਗੇ। ਸੂਬੇ ਵਿੱਚ ਭਗਵੰਤ ਮਾਨ ਦੀ ਸਰਕਾਰ ਨੂੰ ਬਣੇ ਕਰੀਬ 1 ਸਾਲ 7 ਮਹੀਨੇ ਹੋਏ ਹਨ ਅਤੇ ਪੰਜਾਬ ਵਿੱਚ ਤੀਸਰਾ ਐਡਵੋਕੇਟ ਜਨਰਲ ਲਗਾਉਣ ਜਾ ਰਹੀ ਹੈ। ਵਿਨੋਦ ਘਈ ਤੋਂ ਪਹਿਲਾਂ ਅਨਮੋਲ ਰਤਨ ਸਿੱਧੂ ਨੂੰ ਵੀ AG ਲਗਾਇਆ ਗਿਆ ਸੀ। ਅਨਮੋਲ ਰਤਨ ਸਿੱਧੂ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਵਿਨੋਦ ਘਈ ਨੂੰ ਇਹ ਜਿੰਮੇਵਾਰੀ ਦਿੱਤੀ ਗਈ ਸੀ। ਅੱਜ ਪੰਜਾਬ ਦਾ ਬਦਲਿਆ ਜਾਵੇਗਾ ਐਡਵੋਕੇਟ ਜਨਰਲ, AG ਵਿਨੋਦ ਘਈ ਦੀ ਹੋਵੇਗੀ ਛੁੱਟੀ
'ਆਪ' ਸੰਸਦ ਮੈਂਬਰ ਸੰਜੇ ਸਿੰਘ ਦੇ ਘਰ 'ਤੇ ED ਦਾ ਛਾਪਾ
ED Raid on Sanjay Singh News: ਦਿੱਲੀ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਬੁੱਧਵਾਰ ਯਾਨੀਕਿ ਅੱਜ ਸਵੇਰੇ ਆਮ ਆਦਮੀ ਪਾਰਟੀ (AAP) ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਪਹੁੰਚੀ। ਈਡੀ ਦੀ ਟੀਮ ਸਵੇਰੇ ਸੱਤ ਵਜੇ ਉਨ੍ਹਾਂ ਦੇ ਘਰ ਪਹੁੰਚੀ, ਜਿੱਥੇ ਇੱਕ ਘੰਟੇ ਤੋਂ ਵੱਧ ਸਮੇਂ ਤੱਕ ਛਾਪੇਮਾਰੀ ਚੱਲ ਰਹੀ ਸੀ। ਇਸ ਬਾਰੇ 'ਆਪ' ਸੰਸਦ ਮੈਂਬਰ ਨੇ ਖੁਦ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਇਸ ਸਾਲ ਮਈ ਮਹੀਨੇ ਵਿੱਚ ਵੀ ਈਡੀ ਨੇ ਸੰਜੇ ਸਿੰਘ ਦੇ ਘਰ ਛਾਪਾ ਮਾਰਿਆ ਸੀ। ਉਸ ਸਮੇਂ ਉਸ ਦੇ ਸਾਥੀਆਂ ਦੇ ਘਰਾਂ ਅਤੇ ਦਫਤਰਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। 'ਆਪ' ਸੰਸਦ ਮੈਂਬਰ ਸੰਜੇ ਸਿੰਘ ਦੇ ਘਰ 'ਤੇ ED ਦਾ ਛਾਪਾ
ਸੀਐਮ ਭਗਵੰਤ ਮਾਨ ਦਾ ਐਲਾਨ! ਪੰਜਾਬ 'ਚ ਪੂਸਾ-44 ਝੋਨਾ ਬੈਨ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਝੋਨੇ ਦੇ ਅਗਲੇ ਸੀਜ਼ਨ ’ਚ ਪੂਸਾ-44 ਨੂੰ ਪੰਜਾਬ ’ਚੋਂ ਬੈਨ ਕਰ ਦਿੱਤਾ ਜਾਏਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਪੀਆਰ-126 ਝੋਨਾ ਬੀਜਣ ਦੀ ਸਲਾਹ ਦੇਵਾਂਗੇ ਕਿਉਂਕਿ ਉਹ ਪੱਕਣ ’ਚ ਸਿਰਫ਼ 92 ਦਿਨ ਹੀ ਲੈਂਦਾ ਹੈ। ਇਸ ਨਾਲ਼ ਦੋ ਮਹੀਨਿਆਂ ਦਾ ਪਾਣੀ ਵੀ ਬੱਚਦਾ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ...ਇਸ ਵਾਰ ਤਾਂ ਅਸੀਂ ਪੂਸਾ-44 ਨੂੰ ਨਾ ਬੀਜਣ ਦੀ ਸਲਾਹ ਦਿੱਤੀ ਸੀ ਇਸ ਲਈ ਇਸ ਨੂੰ ਮੰਡੀ ’ਚੋਂ ਉਠਾਵਾਂਗੇ...ਪਰ ਆਉਣ ਵਾਲੇ ਝੋਨੇ ਦੇ ਸੀਜਨ ’ਚ ਅਸੀਂ ਪੂਸਾ-44 ਨੂੰ ਪੰਜਾਬ ’ਚੋਂ ਬੈਨ ਕਰ ਦੇਵਾਂਗੇ…ਕਿਸਾਨਾਂ ਨੂੰ PR-126 ਝੋਨਾ ਬੀਜਣ ਦੇਵਾਂਗੇ ਕਿਉਂਕਿ ਉਹ ਪੱਕਣ ’ਚ ਸਿਰਫ਼ 92 ਦਿਨ ਹੀ ਲੈਂਦੀ ਹੈ…ਇਸ ਨਾਲ਼ ਦੋ ਮਹੀਨਿਆਂ ਦਾ ਪਾਣੀ ਵੀ ਬੱਚਦਾ ਹੈ ਤੇ ਪੂਸਾ ਦੀ ਪਰਾਲੀ ਵੀ ਜ਼ਿਆਦਾ ਹੁੰਦੀ ਹੈ…ਸੀਐਮ ਭਗਵੰਤ ਮਾਨ ਦਾ ਐਲਾਨ! ਪੰਜਾਬ 'ਚ ਪੂਸਾ-44 ਝੋਨਾ ਬੈਨ
ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਪੜ੍ਹ ਕੇ ਚਿਹਰੇ 'ਤੇ ਆ ਜਾਵੇਗੀ ਰੌਣਕ
7th Pay Commission: ਅੱਜ ਮੋਦੀ ਸਰਕਾਰ ਨਰਾਤਿਆਂ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਕੈਬਨਿਟ ਮੀਟਿੰਗ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਨੂੰ ਵਧਾਉਣ ਨੂੰ ਮਨਜ਼ੂਰੀ ਦੇ ਸਕਦੀ ਹੈ। ਕੇਂਦਰੀ ਮੰਤਰੀ ਮੰਡਲ ਦੇ ਨਾਲ-ਨਾਲ ਮੰਤਰੀ ਮੰਡਲ ਦੀ ਆਰਥਿਕ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਬੁੱਧਵਾਰ, 4 ਅਕਤੂਬਰ ਨੂੰ ਸਵੇਰੇ 10:30 ਵਜੇ ਹੋਣ ਜਾ ਰਹੀ ਹੈ। ਉਮੀਦ ਹੈ ਕਿ ਇਸ ਬੈਠਕ 'ਚ ਮੋਦੀ ਸਰਕਾਰ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ 'ਚ ਵਾਧਾ ਕਰਨ ਦਾ ਫੈਸਲਾ ਲੈ ਸਕਦੀ ਹੈ। ਕੇਂਦਰ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਪੜ੍ਹ ਕੇ ਚਿਹਰੇ 'ਤੇ ਆ ਜਾਵੇਗੀ ਰੌਣਕ
Indian Hockey Team: ਟੀਮ ਇੰਡੀਆ ਨੇ ਸੈਮੀਫਾਈਨਲ ਮੈਚ 'ਚ ਦੱਖਣੀ ਕੋਰੀਆ ਨੂੰ 5-3 ਨਾਲ ਦਿੱਤੀ ਮਾਤ
ਟੀਮ ਇੰਡੀਆ ਨੇ ਸੈਮੀਫਾਈਨਲ ਮੈਚ 'ਚ ਦੱਖਣੀ ਕੋਰੀਆ ਨੂੰ 5-3 ਨਾਲ ਹਰਾ ਦਿੱਤਾ ਹੈ। ਉੱਥੇ ਹੀ ਇਸ ਜਿੱਤ ਤੋਂ ਬਾਅਦ ਭਾਰਤੀ ਟੀਮ ਫਾਈਨਲ 'ਚ ਪਹੁੰਚ ਗਈ ਹੈ। ਹੁਣ ਟੀਮ ਇੰਡੀਆ ਦੀਆਂ ਨਜ਼ਰਾਂ ਗੋਲਡ ਮੈਡਲ 'ਤੇ ਹਨ। ਉੱਥੇ ਹੀ ਇਸ ਜਿੱਤ ਤੋਂ ਬਾਅਦ ਭਾਰਤੀ ਟੀਮ ਫਾਈਨਲ 'ਚ ਪਹੁੰਚ ਗਈ ਹੈ। ਭਾਰਤੀ ਟੀਮ ਨੇ ਪਹਿਲਾ ਗੋਲ ਪੰਜਵੇਂ ਮਿੰਟ ਵਿੱਚ ਕੀਤਾ। ਇਸ ਤੋਂ ਬਾਅਦ ਟੀਮ ਇੰਡੀਆ ਨੇ 11ਵੇਂ ਮਿੰਟ 'ਚ ਗੋਲ ਕੀਤਾ। ਇਸ ਤਰ੍ਹਾਂ ਭਾਰਤੀ ਟੀਮ ਮੈਚ ਵਿੱਚ 2-0 ਨਾਲ ਅੱਗੇ ਹੋ ਗਈ।
Supreme court on SYL issue: ਐਸਵਾਈਐਲ ਮੁੱਦੇ ‘ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਾਈ ਫਟਕਾਰ
ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਵਿਚਾਲੇ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ 'ਤੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਹੈ। ਬੁੱਧਵਾਰ ਨੂੰ ਹੋਈ ਸੁਣਵਾਈ 'ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ 'ਤੇ ਰਾਜਨੀਤੀ ਨਾ ਕਰੇ। ਪੰਜਾਬ ਸਰਕਾਰ ਕਾਨੂੰਨ ਤੋਂ ਉੱਤੇ ਨਹੀਂ ਹੈ। ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ।
Khalistani Supporters: ਕੈਨੇਡਾ ਤੋਂ ਬਾਅਦ ਯੂਕੇ 'ਚ ਐਕਟਿਵ ਹੋਏ ਖਾਲਿਸਤਾਨੀ, ਤਿਰੰਗੇ ਨੂੰ ਸਾੜਿਆ
ਕੈਨੇਡਾ ਤੋਂ ਬਾਅਦ ਦੁਨੀਆ ਭਰ ਵਿੱਚ ਖਾਲਿਸਤਾਨੀ ਸਮਰਥਕ ਐਕਟਿਵ ਹੋ ਗਏ ਹਨ। ਹਾਲ ਹੀ ਵਿੱਚ ਖਾਲਿਸਤਾਨੀ ਸਮਰਥਕਾਂ ਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨ ਕੀਤਾ। ਦਰਅਸਲ, ਖਾਲਿਸਤਾਨੀਆਂ ਨੇ ਇਹ ਪ੍ਰਦਰਸ਼ਨ ਮਹਾਤਮਾ ਗਾਂਧੀ ਦੇ ਜਨਮ ਦਿਨ 'ਤੇ 2 ਅਕਤੂਬਰ ਨੂੰ ਕੀਤਾ ਸੀ। ਇਸ ਦੀਆਂ ਤਸਵੀਰਾਂ ਹੁਣ ਸਾਹਮਣੇ ਆ ਰਹੀਆਂ ਹਨ। ਹਾਸਲ ਜਾਣਕਾਰੀ ਮੁਤਾਬਕ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਤਿਰੰਗੇ ਨੂੰ ਅੱਗ ਲਾ ਦਿੱਤੀ ਸੀ। ਇਸ ਦੇ ਨਾਲ ਹੀ ਦਲ ਖਾਲਸਾ ਯੂਕੇ ਦੀ ਅਗਵਾਈ ਕਰ ਰਹੇ ਗੁਰਚਰਨ ਸਿੰਘ ਨੇ ਭਾਰਤੀ ਰਾਸ਼ਟਰੀ ਝੰਡੇ 'ਤੇ ਗਊ ਮੂਤਰ ਡੋਲ੍ਹਿਆ।ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਭਾਰਤ ਵਿਰੋਧੀ ਨਾਅਰੇਬਾਜ਼ੀ ਵੀ ਕੀਤੀ।
SGPC Election: ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦਾ ਵੱਜਿਆ ਬਿਗੁਲ! ਸੀਐਮ ਭਗਵੰਤ ਮਾਨ ਨੇ ਕੀਤਾ ਐਲਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਹੋਣ ਦੀ ਉਮੀਦ ਬੱਝੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ....ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸੰਬੰਧ ਵਿੱਚ ਅਹਿਮ ਜਾਣਕਾਰੀ.. 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ..ਬਾਕੀ ਵੇਰਵੇ ਜਲਦੀ..
Punjab news: ਪੰਜਾਬ ਪੁਲਿਸ ਦੇ ਅੜਿੱਕੇ ਚੜ੍ਹੇ ਬੰਬੀਹਾ ਗੈਂਗ ਦੇ 2 ਸਾਥੀ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਮੁਹਾਲੀ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ਦੀ ਪਛਾਣ ਅਵਤਾਰ ਸਿੰਘ ਅਤੇ ਅਜੇ ਕੁਮਾਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਦੋਵੇਂ ਬੰਬੀਹਾ ਗੈਂਗ ਦੇ ਲੋਕਾਂ ਦਾ ਸਾਥ ਦਿੰਦੇ ਸਨ ਅਤੇ ਗਿਰੋਹ ਲਈ ਕਈ ਤਰ੍ਹਾਂ ਦੇ ਪ੍ਰਬੰਧ ਕਰਦੇ ਸਨ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਕੋਈ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ।