Punjab Breaking News LIVE: ਹੜ੍ਹਾਂ ਨਾਲ 10,000 ਕਰੋੜ ਦਾ ਨੁਕਸਾਨ ਪਰ ਮੁਆਵਜ਼ੇ ਲਈ ਸਿਰਫ਼ 186 ਕਰੋੜ, ਹਰਿਆਣਾ ਗੁਰਦੁਆਰਾ ਕਮੇਟੀ 'ਚ ਵੱਡੀ ਹਲਚਲ
Punjab Breaking News LIVE 04 September, 2023: ਹੜ੍ਹਾਂ ਨਾਲ 10,000 ਕਰੋੜ ਦਾ ਨੁਕਸਾਨ ਪਰ ਮੁਆਵਜ਼ੇ ਲਈ ਸਿਰਫ਼ 186 ਕਰੋੜ, ਹਰਿਆਣਾ ਗੁਰਦੁਆਰਾ ਕਮੇਟੀ 'ਚ ਵੱਡੀ ਹਲਚਲ
LIVE
Background
Punjab Breaking News LIVE 04 September, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਗੈਰ-ਜ਼ਿੰਮੇਵਾਰ ਤੇ ਝੂਠੇ ਵਾਅਦਿਆਂ ਵਾਲੀ ਸਰਕਾਰ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਇਹ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਜਿਸ ਨੂੰ ਸੱਤਾ ’ਤੇ ਰਹਿਣ ਦਾ ਕੋਈ ਹੱਕ ਨਹੀਂ। ਉਨ੍ਹਾਂ ਨੇ ਐਤਵਾਰ ਨੂੰ ਲੁਧਿਆਣਾ ਫੇਰੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਥਾਂ ਇਸ਼ਤਿਹਾਰਬਾਜ਼ੀ ’ਤੇ ਲੋਕਾਂ ਦਾ ਸਰਮਾਇਆ ਉਡਾ ਰਹੀ ਹੈ। ਹੜ੍ਹਾਂ ਨਾਲ 10,000 ਕਰੋੜ ਦਾ ਨੁਕਸਾਨ ਪਰ ਮੁਆਵਜ਼ੇ ਲਈ ਸਿਰਫ਼ 186 ਕਰੋੜ ਜਾਰੀ
ਸੀਐਮ ਭਗਵੰਤ ਮਾਨ ਦੇ ਸ਼ਹਿਰ 'ਚ ਹੱਕ ਮੰਗਣ ਵਾਲਿਆਂ 'ਤੇ ਫਿਰ ਵਰ੍ਹਿਆ ਪੁਲਿਸ ਦਾ ਡੰਡਾ
Sangrur News: ਮੁੱਖ ਮੰਤਰੀ ਭਗਵੰਤ ਮਾਨ ਦਾ ਸ਼ਹਿਰ ਸੰਗਰੂਰ ਅੰਦੋਲਨਾਂ ਦਾ ਗੜ੍ਹ ਬਣ ਗਿਆ ਹੈ। ਐਤਵਾਰ ਨੂੰ ਵੀ ਮੁੱਖ ਮੰਤਰੀ ਦੀ ਕੋਠੀ ਨੇੜੇ ਜੰਮ ਕੇ ਹੰਗਾਮਾ ਹੋਇਆ। ਮੁੱਖ ਮੰਤਰੀ ਦੀ ਕੋਠੀ ਅੱਗੇ 8736 ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਪੁੱਜੇ ਸੈਂਕੜੇ ਅਧਿਆਪਕਾਂ ਤੇ ਪੁਲਿਸ ਵਿਚਾਲੇ ਖਿੱਚਧੂਹ ਹੋਈ। ਇਸ ਦੌਰਾਨ ਕਈਆਂ ਦੀਆਂ ਪੱਗਾਂ ਲੱਥ ਗਈਆਂ ਤੇ ਕਈ ਮਹਿਲਾ ਅਧਿਆਪਕ ਤੇ ਮਹਿਲਾ ਪੁਲਿਸ ਮੁਲਾਜ਼ਮ ਹੇਠਾਂ ਡਿੱਗ ਪਈਆਂ। ਪੁਲਿਸ ਨਾਲ ਝੜਪ ਤੋਂ ਬਾਅਦ ਰੋਹ ’ਚ ਆਈਆਂ ਦੋ ਮਹਿਲਾ ਅਧਿਆਪਕਾਂ ਨੇ ਆਪਣੇ ’ਤੇ ਪੈਟਰੋਲ ਛਿੜਕ ਲਿਆ ਪਰ ਹੋਰ ਅਧਿਆਪਕਾਂ ਨੇ ਉਨ੍ਹਾਂ ਨੂੰ ਅੱਗ ਨਾ ਲਾਉਣ ਦਿੱਤੀ। ਸੀਐਮ ਭਗਵੰਤ ਮਾਨ ਦੇ ਸ਼ਹਿਰ 'ਚ ਹੱਕ ਮੰਗਣ ਵਾਲਿਆਂ 'ਤੇ ਫਿਰ ਵਰ੍ਹਿਆ ਪੁਲਿਸ ਦਾ ਡੰਡਾ
ਮਰਸਡੀਜ਼ ਸਵਾਰ ਮੁੰਡਿਆਂ ਦੀ ਗੁੰਡਾਗਰਦੀ
Ludhiana News: ਖੰਨਾ ਦੇ ਪਾਇਲ 'ਚ ਰੋਡਰੇਜ ਦੀ ਵੀਡੀਓ ਸਾਹਮਣੇ ਆਈ ਹੈ। ਪੁਲਿਸ ਥਾਣੇ ਨੇੜੇ ਮਰਸਡੀਜ਼ ਸਵਾਰ ਚਾਰ ਨੌਜਵਾਨਾਂ ਨੇ ਬਾਈਕ ਸਵਾਰ ਦੋ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਇਸ ਦਾ ਸੀਸੀਟੀਵੀ ਸਾਹਮਣੇ ਆਇਆ ਹੈ। ਹਮਲਾ ਕਰਨ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ। ਪੁਲਿਸ ਨੇ ਚਾਰ ਲੋਕਾਂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਲੱਕੀ ਵਾਸੀ ਦੋਰਾਹਾ, ਯਾਦਵਿੰਦਰ ਸਿੰਘ ਵਾਸੀ ਘੁਡਾਣੀ ਵਜੋਂ ਹੋਈ ਹੈ। ਉਨ੍ਹਾਂ ਦੇ ਦੋ ਸਾਥੀਆਂ ਦੀ ਪਛਾਣ ਨਹੀਂ ਹੋ ਸਕੀ। ਮਰਸਡੀਜ਼ ਸਵਾਰ ਮੁੰਡਿਆਂ ਦੀ ਗੁੰਡਾਗਰਦੀ
HSGMC: ਹਰਿਆਣਾ ਕਮੇਟੀ 'ਚ ਵੱਡੀ ਹਲਚਲ
HSGMC: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਬੀਤੇ ਦਿਨ ਅਸਤੀਫਿਆਂ ਦਾ ਦੌਰ ਦੇਖਣ ਨੂੰ ਮਿਲਿਆ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਤੇ ਜਨਰਲ ਸਕੱਤਰ ਗੁਰਿੰਦਰ ਸਿੰਘ ਧਮੀਜਾ ਨੇ ਅਸਤੀਫ਼ੇ ਦੇ ਦਿੱਤੇ ਹਨ। 14 ਅਗਸਤ ਨੂੰ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੀਤੇ ਗਏ ਇਤਰਾਜ਼ ਪਿੱਛੋਂ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੁੱਜਾ ਸੀ। ਐਤਵਾਰ ਦੇਰ ਸ਼ਾਮ ਮਹੰਤ ਤੇ ਧਮੀਜਾ ਨੇ ਅਸਤੀਫ਼ੇ ਹਰਿਆਣਾ ਦੇ ਗ੍ਰਹਿ ਮੰਤਰੀ ਨੂੰ ਸੌਂਪੇ। ਹਰਿਆਣਾ ਗੁਰਦੁਆਰਾ ਸਿੱਖ ਮੈਨੇਜਮੈਂਟ ਕਮੇਟੀ ਵਿੱਚ ਪਿਛਲੇ ਕਈ ਦਿਨਾਂ ਤੋਂ ਵਿਵਾਦ ਭੱਖਿਆ ਹੋਇਆ ਹੈ। ਸੁਲ੍ਹਾ-ਸਫਾਈ ਦੀਆਂ ਕੋਸ਼ਿਸ਼ਾਂ ਅਜੇ ਤੱਕ ਕਾਮਯਾਬ ਨਹੀਂ ਹੋਈਆਂ। HSGMC: ਹਰਿਆਣਾ ਕਮੇਟੀ 'ਚ ਵੱਡੀ ਹਲਚਲ
ਹਰਿਆਣਾ ਤੋਂ ਬਾਅਦ ਰਾਜਸਥਾਨ 'ਚ ਆਪ ਦੀਆਂ ਗਾਰੰਟੀਆਂ, ਪੰਜਾਬ ਤੇ ਦਿੱਲੀ 'ਚ ਕੀਤੇ ਕੰਮਾਂ ਦੇ ਗਾਏ ਸੋਹਲੇ
ਗਰੰਟੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਮੁਫਤ ਅਤੇ 24 ਘੰਟੇ ਬਿਜਲੀ ਦਿੱਤੀ ਜਾਵੇਗੀ। ਸਰਕਾਰੀ ਸਕੂਲਾਂ ਦਾ ਸੁਧਾਰ ਕੀਤਾ ਜਾਵੇਗਾ। ਸਿੱਖਿਆ ਅਤੇ ਸਿਹਤ ਸਹੂਲਤਾਂ ਹਰ ਕਿਸੇ ਲਈ ਮੁਫਤ ਹੋਣਗੀਆਂ। ਦਿੱਲੀ ਅਤੇ ਪੰਜਾਬ ਵਾਂਗ ਮੁਹੱਲਾ ਕਲੀਨਿਕ ਬਣਾਏ ਜਾਣਗੇ, ਸਰਕਾਰੀ ਹਸਪਤਾਲ ਬਣਾਏ ਜਾਣਗੇ। ਰੁਜ਼ਗਾਰ ਪੈਦਾ ਕਰਨਾ ਅਤੇ ਨੌਕਰੀਆਂ ਦੇਣਾ ਪਹਿਲ ਹੋਵੇਗੀ। ਅਸੀਂ ਦਿੱਲੀ ਵਿੱਚ 2 ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਨੌਜਵਾਨਾਂ ਨੂੰ 12 ਲੱਖ ਪ੍ਰਾਈਵੇਟ ਨੌਕਰੀਆਂ ਦਿੱਤੀਆਂ। 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਭ੍ਰਿਸ਼ਟਾਚਾਰ ਮੁਕਤ ਰਾਜਸਥਾਨ ਬਣਾਇਆ ਜਾਵੇਗਾ ਅਤੇ ਸ਼ਹੀਦਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ।
ਹੁਣ ਨਾ ਤੋੜਿਓ ਟ੍ਰੈਫ਼ਿਕ ਨਿਯਮ, ਵਾਹਨ ਹੋਣਗੇ ਜ਼ਬਤ, ਲਾਇਸੈਂਸ ਹੋਵੇਗਾ ਰੱਦ
ੜਕੀ ਆਵਾਜਾਈ ਦੌਰਾਨ ਸੂਬਾ ਵਾਸੀਆਂ ਦੀ ਜਾਨ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਪ੍ਰਮੁੱਖਤਾ ਦਿੰਦਿਆਂ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਆਧੁਨਿਕ ਯੰਤਰਾਂ ਦੀ ਵਰਤੋਂ ਉਤੇ ਜ਼ੋਰ ਦਿੱਤਾ ਹੈ। ਮੁੱਖ ਸਕੱਤਰ ਵਰਮਾ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੜਕੀ ਸੁਰੱਖਿਆ ਬਾਰੇ ਬਣੀ ਸੁਪਰੀਮ ਕੋਰਟ ਦੀ ਕਮੇਟੀ ਦੀ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਸਪੱਸ਼ਟ ਹਦਾਇਤਾਂ ਹਨ ਕਿ ਸੂਬੇ ਦੇ ਲੋਕਾਂ ਦੀ ਜਾਨ ਦੀ ਸੁਰੱਖਿਆ ਸਭ ਤੋਂ ਪ੍ਰਮੁੱਖ ਤਰਜੀਹ ਹੈ ਅਤੇ ਇਸ ਲਈ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਅੱਜ ਟਰਾਂਸਪੋਰਟ ਤੇ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਉਤੇ ਨਿਯਮਾਂ ਦੀ ਪਾਲਣਾ ਲਈ ਵਰਤੇ ਜਾਣ ਵਾਲੇ ਆਧੁਨਿਕ ਯੰਤਰਾਂ ਦੀ ਤੁਰੰਤ ਖਰੀਦ ਕਰਨ ਲਈ ਵੀ ਆਖਿਆ।
ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੀ ਹੋਣ ਲੱਗੀ ਸੁਹਿਰਦ, ਜਾਰੀ ਕੀਤਾ ਹੈਲਪਾਈਨ ਨੰਬਰ, ਪਿੰਡਾਂ 'ਚ ਹੋਈਆਂ ਮੀਟਿੰਗਾਂ
15 ਅਗਸਤ ਨੂੰ ਦੇਸ਼ ਦੇ ਆਜ਼ਾਦੀ ਦਿਹਾੜੇ 'ਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਸੀ। ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਸ ਸਾਲ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਵਿੱਢੀ ਜਾਵੇਗੀ। ਮੁੱਖ ਮੰਤਰੀ ਦੇ ਹੁਕਮਾਂ 'ਤੇ ਪੰਜਾਬ ਪੁਲਿਸ ਨੇ ਨਸ਼ਿਆਂ ਖਿਲਾਫ ਜੰਗ ਵਿੱਢ ਦਿੱਤੀ ਹੈ। ਪੁਲਿਸ ਵੱਲੋਂ ਗਰਾਉਂਡ ਲੈਵਲ 'ਤੇ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸ.ਐੱਸ.ਪੀ ਅਮਨੀਤ ਕੌਂਡਲ ਖ਼ੁਦ ਪਿੰਡਾਂ ਵਿੱਚ ਪੁੱਜੇ। ਇੱਥੇ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਕੇ ਨਸ਼ਿਆਂ ਵਿਰੁੱਧ ਸੁਝਾਅ ਲਏ ਗਏ। ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਰਲ ਮਿਲ ਕੇ ਨਸ਼ਿਆਂ ਨੂੰ ਖਤਮ ਕਰਨ ਦਾ ਸੁਨੇਹਾ ਦਿੱਤਾ ਗਿਆ। ਦੂਜੇ ਪਾਸੇ, ਇੱਕ ਹੈਲਪਲਾਈਨ ਨੰਬਰ 01628-292093 ਜਾਰੀ ਕੀਤਾ ਗਿਆ। ਇਹ ਨੰਬਰ 24 ਘੰਟੇ ਕੰਮ ਕਰੇਗਾ। ਪੁਲਿਸ ਮੁਲਾਜ਼ਮ ਇਸ ਨੰਬਰ ਰਾਹੀਂ ਗੁਪਤ ਸੂਚਨਾ ਦੇ ਆਧਾਰ ’ਤੇ ਨਸ਼ਾ ਤਸਕਰਾਂ ਦੀ ਸੂਚੀ ਤਿਆਰ ਕਰਨਗੇ।
ਮਰਸਡੀਜ਼ ਸਵਾਰ ਮੁੰਡਿਆਂ ਦੀ ਗੁੰਡਾਗਰਦੀ, ਪਹਿਲਾਂ ਮੋਟਸਾਈਕਲ ਸਵਾਰਾਂ ਨੂੰ ਟੱਕਰ ਮਾਰੀ, ਫਿਰ ਬੁਰੀ ਤਰ੍ਹਾਂ ਕੁੱਟਿਆ
ਖੰਨਾ ਦੇ ਪਾਇਲ 'ਚ ਰੋਡਰੇਜ ਦੀ ਵੀਡੀਓ ਸਾਹਮਣੇ ਆਈ ਹੈ। ਪੁਲਿਸ ਥਾਣੇ ਨੇੜੇ ਮਰਸਡੀਜ਼ ਸਵਾਰ ਚਾਰ ਨੌਜਵਾਨਾਂ ਨੇ ਬਾਈਕ ਸਵਾਰ ਦੋ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ। ਇਸ ਦਾ ਸੀਸੀਟੀਵੀ ਸਾਹਮਣੇ ਆਇਆ ਹੈ। ਹਮਲਾ ਕਰਨ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ।
ਮੂਸੇਵਾਲਾ ਨੂੰ ਨਹੀਂ ਮਿਲਿਆ ਇਨਸਾਫ਼ ਤਾਂ ਨਹਿਰ ਵਿੱਚ ਸੁੱਟ ਦਿੱਤੀ ਥਾਰ, ਪੁਲਿਸ ਨੇ ਸੱਦ ਲਏ ਥਾਣੇ, ਜਾਣੋ
ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ 'ਚ ਅੱਜ ਇੱਕ ਅਜੀਬ ਨਜ਼ਾਰਾ ਦੇਖਣ ਨੂੰ ਮਿਲਿਆ। ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੇ ਇਨਸਾਫ ਨਾ ਮਿਲਣ ਦੇ ਗੁੱਸੇ 'ਚ ਇੱਕ ਵਿਅਕਤੀ ਨੇ ਆਪਣੀ ਥਾਰ ਦੀ ਕਾਰ ਨਹਿਰ 'ਚ ਸੁੱਟ ਦਿੱਤੀ। ਇਸ ਘਟਨਾ ਦੇ ਸਮੇਂ ਨਹਿਰ 'ਚ ਨਹਾ ਰਹੇ ਬੱਚੇ ਵਾਲ-ਵਾਲ ਬਚ ਗਏ। ਬੱਚਿਆਂ ਨੇ ਥਾਰ ਗੱਡੀ ਨੂੰ ਆਪਣੇ ਵੱਲ ਆਉਂਦਾ ਦੇਖ ਕੇ ਉਥੋਂ ਭੱਜ ਗਏ।