Punjab Breaking News Live: ਪੰਜਾਬੀਆਂ 'ਚ ਵੱਧ ਰਿਹਾ ਅਸਲੇ ਦਾ ਸੌਂਕ, ਇਸ ਦਿਨ ਰਹੇਗੀ ਪੰਜਾਬ 'ਚ ਸਰਕਾਰੀ ਛੁੱਟੀ, ਉਮੀਦਵਾਰਾਂ ਦੇ ਖਰਚੇ 'ਤੇ ਚੋਣ ਕਮਿਸ਼ਨ ਦਾ ਸ਼ਿਕੰਜਾ!

Punjab Breaking News LIVE, 05 April, 2024: ਪੰਜਾਬੀਆਂ 'ਚ ਵੱਧ ਰਿਹਾ ਅਸਲੇ ਦਾ ਸੌਂਕ, ਇਸ ਦਿਨ ਰਹੇਗੀ ਪੰਜਾਬ 'ਚ ਸਰਕਾਰੀ ਛੁੱਟੀ, ਉਮੀਦਵਾਰਾਂ ਦੇ ਖਰਚੇ 'ਤੇ ਚੋਣ ਕਮਿਸ਼ਨ ਦਾ ਸ਼ਿਕੰਜਾ!

ABP Sanjha Last Updated: 05 Apr 2024 12:05 PM
Accident News: ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ, 8 ਗੰਭੀਰ ਜ਼ਖਮੀ

Accident in Punjab: ਕੋਟਕਪੂਰਾ ਦੇ ਨਜ਼ਦੀਕੀ ਪਿੰਡ ਪੰਜਗਰਾਈਂ ਖੁਰਦ ਨੇੜੇ ਸ਼ੁੱਕਰਵਾਰ ਤੜਕੇ ਦੋ ਵਜੇ ਟਾਟਾ ਐਸ ਤੇ ਟਰਾਲੀ ਵਿਚਕਾਰ ਹੋਈ ਭਿਆਨਕ ਟੱਕਰ 'ਚ ਦੋ ਔਰਤਾਂ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 8 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫਰੀਦਕੋਟ ਤੇ ਕੋਟਕਪੂਰਾ ਦੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ। ਇਹ ਵਿਅਕਤੀ ਮੁਕਤਸਰ ਦੇ ਪਿੰਡ ਮਰਾੜ ਕਲਾਂ ਦੇ ਵਸਨੀਕ ਹਨ, ਜੋ ਬਾਘਾ ਪੁਰਾਣਾ ਦੇ ਪਿੰਡ ਨਿਗਾਹਾ ਵਿੱਚ ਇੱਕ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਤੋਂ ਬਾਅਦ ਟਾਟਾ ਐਸ ਗੱਡੀ ਵਿੱਚ ਸਵਾਰ ਹੋ ਕੇ ਵਾਪਸ ਆ ਰਹੇ ਸਨ ਕਿ ਪੰਜਗਰਾਈਂ ਖੁਰਦ ਨੇੜੇ ਸਾਹਮਣੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

Lok Sabha Election 2024: ਉਮੀਦਵਾਰਾਂ ਦੇ ਖਰਚੇ 'ਤੇ ਚੋਣ ਕਮਿਸ਼ਨ ਦਾ ਸ਼ਿਕੰਜਾ! ਇਕੱਲੀ-ਇਕੱਲੀ ਸ਼ੈਅ ਦਾ ਭਾਅ ਕਰ ਦਿੱਤਾ ਤੈਅ, ਵੇਖੋ ਪੂਰੀ ਲਿਸਟ

Chandigarh News: ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੇ ਖਰਚੇ ਉਪਰ ਸ਼ਿਕੰਜਾ ਕੱਸ ਦਿੱਤਾ ਹੈ। ਉਮੀਦਵਾਰਾਂ ਨੂੰ ਪੈਸੇ-ਪੈਸੇ ਦਾ ਹਿਸਾਬ ਦੇਣਾ ਪਏਗਾ। ਇਸ ਲਈ ਚੰਡੀਗੜ੍ਹ ਦੇ ਮੁੱਖ ਚੋਣ ਅਧਿਕਾਰੀ ਨੇ ਉਮੀਦਵਾਰਾਂ ਵੱਲੋਂ ਵੱਖ-ਵੱਖ ਵਸਤੂਆਂ ’ਤੇ ਕੀਤੇ ਜਾਣ ਵਾਲੇ ਖਰਚ ਲਈ ਸੂਚੀ ਜਾਰੀ ਕਰ ਦਿੱਤੀ ਹੈ। ਹੁਣ ਸਾਰੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀ ਲਿਸਟ ਅਨੁਸਾਰ ਹੀ ਖਰਚ ਦਿਖਾਉਣਾ ਪਵੇਗਾ। ਦੂਜੇ ਪਾਸੇ ਚੋਣ ਕਮਿਸ਼ਨ ਨੇ ਉਮੀਦਵਾਰਾਂ ਦੀ ਵੱਧ ਤੋਂ ਵੱਧ ਖਰਚ ਸੀਮਾ 75 ਲੱਖ ਰੁਪਏ ਤੈਅ ਕਰ ਦਿੱਤੀ ਹੈ। ਇਸ ਤਰ੍ਹਾਂ ਲੋਕ ਸਭਾ ਚੋਣਾਂ ਵਿੱਚ ਹਰ ਉਮੀਦਵਾਰ 75 ਲੱਖ ਰੁਪਏ ਤੋਂ ਵੱਧ ਖਰਚ ਨਹੀਂ ਕਰ ਸਕੇਗਾ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਚਾਹ ਦਾ ਕੱਪ 10 ਰੁਪਏ ਪ੍ਰਤੀ ਕੱਪ, ਰੋਟੀ ਦੀ ਥਾਲੀ 80 ਰੁਪਏ, ਕੌਫੀ ਦਾ ਕੱਪ 20 ਰੁਪਏ, ਬਰਫ਼ੀ 350 ਰੁਪਏ ਕਿਲੋ, ਕੇਕ 320 ਰੁਪਏ ਕਿਲੋ, ਛੋਲੇ-ਭਟੂਰੇ 50 ਰੁਪਏ ਪਲੇਟ, ਬਾਦਾਮ 880 ਰੁਪਏ ਕਿਲੋ, ਕਾਜੂ 1400 ਰੁਪਏ ਕਿਲੋ, ਬੂੰਦੀ ਦੇ ਲੱਡੂ ਦੀ ਕੀਮਤ 200 ਰੁਪਏ ਪ੍ਰਤੀ ਕਿਲੋ, ਮੱਠੀ ਪੰਜ ਰੁਪਏ ਪੀਸ ਤੇ ਦੁੱਧ ਦੀ ਕੀਮਤ 60 ਰੁਪਏ ਪ੍ਰਤੀ ਕਿਲੋ ਤੈਅ ਕੀਤੀ ਗਈ ਹੈ।

Holiday in Punjab: ਸੋਮਵਾਰ 8 April ਨੂੰ ਪੰਜਾਬ 'ਚ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇ

Punjab News: ਜੇਕਰ ਤੁਸੀਂ ਕਿਤੇ ਘੁੱਮਣ-ਫਿਰਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਹੈ। ਸੂਬੇ ਵਿਚ 08 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ। ‘ਜਨਮ ਦਿਵਸ ਸ਼੍ਰੀ ਗੁਰੂ ਨਾਭਾ ਦਾਸ ਜੀ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

Licence Weapons: ਪੰਜਾਬੀਆਂ 'ਚ ਵੱਧ ਰਿਹਾ ਅਸਲੇ ਦਾ ਸੌਂਕ, ਪੰਜ ਸਾਲਾਂ 'ਚ ਵੱਧ ਗਏ 59,808 ਲਾਇਸੈਂਸੀ ਹਥਿਆਰ

Licence Weapons in Punjab: ਦੇਸ਼ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ 16 ਮਾਰਚ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੰਜਾਬ ਦੇ ਥਾਣਿਆਂ ਵਿੱਚ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਪੰਜਾਬ ਵਿੱਚ ਕੁੱਲ 4 ਲੱਖ 20 ਹਜ਼ਾਰ 808 ਲਾਇਸੈਂਸੀ ਹਥਿਆਰ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ ਪੁਲੀਸ ਕੋਲ 2 ਲੱਖ 19 ਹਜ਼ਾਰ 175 ਹਥਿਆਰ ਜਮ੍ਹਾ ਹੋ ਗਏ ਹਨ। ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬੀਆਂ ਤੋਂ 3.61 ਲੱਖ ਹਥਿਆਰ ਸਨ। ਜਿਸ ਤੋਂ ਸਾਫ਼ ਹੈ ਕਿ 5 ਸਾਲਾਂ 'ਚ ਕਰੀਬ 59,808 ਹਥਿਆਰ ਹੋਰ ਖਰੀਦ ਲਏ ਹਨ।  ਜੇਕਰ ਵੋਟਰਾਂ ਦੀ ਗਿਣਤੀ 'ਤੇ ਨਜ਼ਰ ਮਾਰੀਏ ਤਾਂ ਹਰ 5055 ਵੋਟਰਾਂ ਪਿੱਛੇ ਇੱਕ ਹਥਿਆਰ ਹੈ।

ਪਿਛੋਕੜ

Punjab Breaking News LIVE, 05 April, 2024: ਦੇਸ਼ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ 16 ਮਾਰਚ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੰਜਾਬ ਦੇ ਥਾਣਿਆਂ ਵਿੱਚ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਪੰਜਾਬ ਵਿੱਚ ਕੁੱਲ 4 ਲੱਖ 20 ਹਜ਼ਾਰ 808 ਲਾਇਸੈਂਸੀ ਹਥਿਆਰ ਹਨ, ਜਿਨ੍ਹਾਂ ਵਿੱਚੋਂ ਹੁਣ ਤੱਕ ਪੁਲੀਸ ਕੋਲ 2 ਲੱਖ 19 ਹਜ਼ਾਰ 175 ਹਥਿਆਰ ਜਮ੍ਹਾ ਹੋ ਗਏ ਹਨ। ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬੀਆਂ ਤੋਂ 3.61 ਲੱਖ ਹਥਿਆਰ ਸਨ। ਜਿਸ ਤੋਂ ਸਾਫ਼ ਹੈ ਕਿ 5 ਸਾਲਾਂ 'ਚ ਕਰੀਬ 59,808 ਹਥਿਆਰ ਹੋਰ ਖਰੀਦ ਲਏ ਹਨ।  ਜੇਕਰ ਵੋਟਰਾਂ ਦੀ ਗਿਣਤੀ 'ਤੇ ਨਜ਼ਰ ਮਾਰੀਏ ਤਾਂ ਹਰ 5055 ਵੋਟਰਾਂ ਪਿੱਛੇ ਇੱਕ ਹਥਿਆਰ ਹੈ। ਪੰਜਾਬੀਆਂ 'ਚ ਵੱਧ ਰਿਹਾ ਅਸਲੇ ਦਾ ਸੌਂਕ, ਪੰਜ ਸਾਲਾਂ 'ਚ ਵੱਧ ਗਏ 59,808 ਲਾਇਸੈਂਸੀ ਹਥਿਆਰ


Holiday in Punjab: ਸੋਮਵਾਰ 8 April ਨੂੰ ਪੰਜਾਬ 'ਚ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇ


ਜੇਕਰ ਤੁਸੀਂ ਕਿਤੇ ਘੁੱਮਣ-ਫਿਰਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਡੇ ਲਈ ਚੰਗੀ ਖਬਰ ਹੈ। ਸੂਬੇ ਵਿਚ 08 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ। ਦਰਅਸਲ ਇਸ ਦਿਨ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ। ‘ਜਨਮ ਦਿਵਸ ਸ਼੍ਰੀ ਗੁਰੂ ਨਾਭਾ ਦਾਸ ਜੀ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਸੋਮਵਾਰ 8 April ਨੂੰ ਪੰਜਾਬ 'ਚ ਰਹੇਗੀ ਸਰਕਾਰੀ ਛੁੱਟੀ, ਬੰਦ ਰਹਿਣਗੇ ਸਾਰੇ ਅਦਾਰੇ


 


Lok Sabha Election 2024: ਉਮੀਦਵਾਰਾਂ ਦੇ ਖਰਚੇ 'ਤੇ ਚੋਣ ਕਮਿਸ਼ਨ ਦਾ ਸ਼ਿਕੰਜਾ! ਇਕੱਲੀ-ਇਕੱਲੀ ਸ਼ੈਅ ਦਾ ਭਾਅ ਕਰ ਦਿੱਤਾ ਤੈਅ, ਵੇਖੋ ਪੂਰੀ ਲਿਸਟ


Chandigarh News: ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਵਿੱਚ ਉਮੀਦਵਾਰਾਂ ਦੇ ਖਰਚੇ ਉਪਰ ਸ਼ਿਕੰਜਾ ਕੱਸ ਦਿੱਤਾ ਹੈ। ਉਮੀਦਵਾਰਾਂ ਨੂੰ ਪੈਸੇ-ਪੈਸੇ ਦਾ ਹਿਸਾਬ ਦੇਣਾ ਪਏਗਾ। ਇਸ ਲਈ ਚੰਡੀਗੜ੍ਹ ਦੇ ਮੁੱਖ ਚੋਣ ਅਧਿਕਾਰੀ ਨੇ ਉਮੀਦਵਾਰਾਂ ਵੱਲੋਂ ਵੱਖ-ਵੱਖ ਵਸਤੂਆਂ ’ਤੇ ਕੀਤੇ ਜਾਣ ਵਾਲੇ ਖਰਚ ਲਈ ਸੂਚੀ ਜਾਰੀ ਕਰ ਦਿੱਤੀ ਹੈ। ਹੁਣ ਸਾਰੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀ ਲਿਸਟ ਅਨੁਸਾਰ ਹੀ ਖਰਚ ਦਿਖਾਉਣਾ ਪਵੇਗਾ। ਦੂਜੇ ਪਾਸੇ ਚੋਣ ਕਮਿਸ਼ਨ ਨੇ ਉਮੀਦਵਾਰਾਂ ਦੀ ਵੱਧ ਤੋਂ ਵੱਧ ਖਰਚ ਸੀਮਾ 75 ਲੱਖ ਰੁਪਏ ਤੈਅ ਕਰ ਦਿੱਤੀ ਹੈ। ਇਸ ਤਰ੍ਹਾਂ ਲੋਕ ਸਭਾ ਚੋਣਾਂ ਵਿੱਚ ਹਰ ਉਮੀਦਵਾਰ 75 ਲੱਖ ਰੁਪਏ ਤੋਂ ਵੱਧ ਖਰਚ ਨਹੀਂ ਕਰ ਸਕੇਗਾ। ਉਮੀਦਵਾਰਾਂ ਦੇ ਖਰਚੇ 'ਤੇ ਚੋਣ ਕਮਿਸ਼ਨ ਦਾ ਸ਼ਿਕੰਜਾ! ਇਕੱਲੀ-ਇਕੱਲੀ ਸ਼ੈਅ ਦਾ ਭਾਅ ਕਰ ਦਿੱਤਾ ਤੈਅ, ਵੇਖੋ ਪੂਰੀ ਲਿਸਟ


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.