Punjab Breaking News LIVE: ਮੌਸਮ ਵਿਭਾਗ ਵੱਲੋਂ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਔਰੇਂਜ਼ ਅਲਰਟ, ਮਾਘੀ ਦੇ ਮੇਲੇ 'ਚ ਦੌੜਨਗੇ ਘੋੜੇ, ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Punjab Breaking News LIVE, 05 January, 2024: ਮੌਸਮ ਵਿਭਾਗ ਵੱਲੋਂ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਔਰੇਂਜ਼ ਅਲਰਟ, ਮਾਘੀ ਦੇ ਮੇਲੇ 'ਚ ਦੌੜਨਗੇ ਘੋੜੇ, ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ
LIVE
Background
Punjab Breaking News LIVE, 05 January, 2024: ਪੰਜਾਬ ਵਿੱਚ ਅੱਜ ਵੀ ਠੰਢ ਤੇ ਧੁੰਦ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ ਵਿੱਚ ਧੁੰਦ ਦਾ ਔਰੇਂਜ਼ ਅਲਰਟ ਜਾਰੀ ਕੀਤਾ ਹੈ। ਜਦੋਂਕਿ ਪੂਰਬੀ ਤੇ ਪੱਛਮੀ ਮਾਲਵੇ ਦੇ ਹੋਰ ਖੇਤਰਾਂ ਵਿੱਚ ਯੈਲੋ ਅਲਰਟ ਜਾਰੀ ਹੈ। ਮੌਸਮ ਵਿਭਾਗ ਨੇ 6 ਜਨਵਰੀ ਨੂੰ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਫਿਰ 7 ਜਨਵਰੀ ਤੋਂ ਬਾਅਦ ਬੱਦਲਵਾਈ ਤੇ 9 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸੰਗਰੂਰ, ਪਟਿਆਲਾ, ਮੁਹਾਲੀ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨ ਤਾਰਨ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਵਿੱਚ ਅੱਧੀ ਰਾਤ ਤੋਂ ਧੁੰਦ ਦਾ ਅਸਰ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਔਰੇਂਜ਼ ਅਲਰਟ, 9 ਜਨਵਰੀ ਨੂੰ ਮੀਂਹ ਦੀ ਸੰਭਾਵਨਾ
Mela Maghi: ਮਾਘੀ ਦੇ ਮੇਲੇ 'ਚ ਦੌੜਨਗੇ ਘੋੜੇ, ਸਰਕਾਰ ਨੇ ਲਗਾਈ ਪਾਬੰਧੀ ਹਟਾਈ, ਮਾਲਕਾਂ ਲਈ ਰੱਖੀਆਂ ਆਹ ਸ਼ਰਤਾਂ
Equine Activities During Maghi Mela: ਸੂਬੇ ਦੇ ਘੋੜਾ ਮਾਲਕਾਂ ਅਤੇ ਬਰੀਡਰਾਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਮੇਲੇ ਦੌਰਾਨ 9 ਤੋਂ 16 ਜਨਵਰੀ ਤੱਕ ਚੱਲਣ ਵਾਲੇ ਪਸ਼ੂਧਨ ਮੇਲੇ ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਤੇਜ਼ੀ ਨਾਲ ਫੈਲਣ ਵਾਲੀ ਇਸ ਜ਼ੂਨੋਟਿਕ ਗਲੈਂਡਰਜ਼ ਬਿਮਾਰੀ ਨੂੰ ਰੋਕਣ ਅਤੇ ਨੈਸ਼ਨਲ ਐਕਸ਼ਨ ਪਲਾਨ ਫ਼ਾਰ ਗਲੈਂਡਰਜ਼ (ਭਾਰਤ ਸਰਕਾਰ) ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਨੇ ਮਈ 2023 ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ ’ਤੇ ਪਾਬੰਦੀ ਲਗਾ ਦਿੱਤੀ ਸੀ। ਮਾਘੀ ਦੇ ਮੇਲੇ 'ਚ ਦੌੜਨਗੇ ਘੋੜੇ, ਸਰਕਾਰ ਨੇ ਲਗਾਈ ਪਾਬੰਧੀ ਹਟਾਈ, ਮਾਲਕਾਂ ਲਈ ਰੱਖੀਆਂ ਆਹ ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਦਿੱਲੀ ਤੋਂ ਟ੍ਰੇਨ 'ਚ ਆ ਰਿਹਾ ਸੀ ਪੰਜਾਬ
Amritpal Singh's brother arrested: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੰਜਾਬ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਇਸ ਦਾ ਖੁਲਾਸਾ ਅਕਾਲੀ ਦਲ ਦਿੱਲੀ ਦੇ ਪਰਮਜੀਤ ਸਿੰਘ ਸਰਨਾ ਨੇ ਕੀਤਾ ਹੈ। ਜਿਸ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ ਉਸ ਦਾ ਨਾਮ ਗੁਰਪ੍ਰੀਤ ਸਿੰਘ ਹੈ ਜੋ ਅੰਮ੍ਰਿਤਪਾਲ ਸਿੰਘ ਦੀ ਮਾਸੀ ਦਾ ਲੜਕਾ ਹੈ। ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਪੰਜਵੇ ਤਖ਼ਤ ਸ੍ਰੀ ਹਜੂਰ ਸਾਹਿਬ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਉਪਰੰਤ ਜਦੋਂ ਵਾਪਸ ਆ ਰਿਹਾ ਸੀ ਤਾਂ ਪੰਜਾਬ ਪੁਲਿਸ ਵੱਲੋਂ ਦਿੱਲੀ ਪਹੁੰਚਕੇ ਉਹਨਾਂ ਨਾਲ ਮੌਜੂਦ ਇੱਕ ਉਨ੍ਹਾਂ ਦੀ ਮਾਸੀ ਦੇ ਬੇਟੇ ਗੁਰਪ੍ਰੀਤ ਸਿੰਘ ਨੂੰ ਬਿਨਾ ਦਿੱਲੀ ਪੁਲਿਸ ਦੇ ਹਿਰਾਸਤ ਵਿੱਚ ਲਿਆ ਸੀ। ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਦਿੱਲੀ ਤੋਂ ਟ੍ਰੇਨ 'ਚ ਆ ਰਿਹਾ ਸੀ ਪੰਜਾਬ
Chandigarh News: ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ 591.35 ਕਰੋੜ ਦਾ ਗੱਫਾ, ਵਿਕਾਸ ਦੀ ਰਫ਼ਤਾਰ ਫੜੇਗੀ ਸਪੀਡ
News: ਕੇਂਦਰ ਸਰਕਾਰ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਵਾਧੂ ਬਜਟ ਦੇ ਨਾਮ ’ਤੇ ਵੱਡੇ-ਵੱਡੇ ਗਫ਼ੇ ਦਿੱਤੇ ਜਾ ਰਹੇ ਹਨ, ਜਿਸ ਨਾਲ ਸ਼ਹਿਰਾਂ ਵਿੱਚ ਰਹਿੰਦੇ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼ ਹੋਵੇਗੀ। ਇਸੇ ਕੜੀ ਵਿੱਚ ਕੇਂਦਰ ਸਰਕਾਰ ਨੇ ਮੌਜੂਦਾ ਵਿੱਤੀ ਵਰ੍ਹੇ ਦੇ ਰਹਿੰਦੇ ਤਿੰਨ ਮਹੀਨਿਆਂ ਵਾਸਤੇ ਚੰਡੀਗੜ੍ਹ ਨੂੰ ਵੀ 591.35 ਕਰੋੜ ਰੁਪਏ ਦਾ ਵਾਧੂ ਬਜਟ ਅਲਾਟ ਕਰ ਦਿੱਤਾ ਹੈ। ਇਹ ਤੈਅ ਕੀਤੇ ਗਏ ਬਜਟ ਤੋਂ 9.71 ਫ਼ੀਸਦ ਵੱਧ ਹੈ।
Jalandhar News: ਆਟੋ ਰਿਕਸ਼ਾ ਵਾਲੇ ਨੇ ਪਿਸਤੌਲ ਖੋਹ ਕੇ ਡੀਐਸਪੀ ਨੂੰ ਮਾਰੀ ਗੋਲੀ?
Jalandhar DSP murder: ਪੁਲਿਸ ਮੁਤਾਬਕ ਵਿਜੈ ਨਵੇਂ ਸਾਲ ਦੀ ਰਾਤ ਨੂੰ ਡੀਐਸਪੀ ਦਲਬੀਰ ਸਿੰਘ ਨੂੰ ਛੱਡਣ ਜਾ ਰਿਹਾ ਸੀ। ਇਸ ਮੌਕੇ ਪਹਿਲਾਂ ਦੋਹਾਂ ਨੇ ਇਕੱਠੇ ਸ਼ਰਾਬ ਪੀਤੀ ਤੇ ਜਦੋਂ ਆਟੋ-ਰਿਕਸ਼ਾ ਚਾਲਕ ਨੇ ਪਿਸਤੌਲ ਨੂੰ ਹੱਥ ਲਾਇਆ ਤਾਂ ਦੋਹਾਂ ਵਿਚਾਲੇ ਝਗੜਾ ਹੋ ਗਿਆ। ਇਸ ਮਗਰੋਂ ਰਸਤੇ ਵਿੱਚ ਵਿਜੈ ਨੇ ਡੀਐਸਪੀ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਪਿਸਤੌਲ ਖੋਹ ਲਿਆ ਤੇ ਸਿਰ ਵਿੱਚ ਗੋਲੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 31 ਦਸੰਬਰ ਦੀ ਰਾਤ ਕਰੀਬ ਇੱਕ ਵਜੇ ਏਐਸਆਈ ਜੁਗਲ ਕਿਸ਼ੋਰ ਨੇ ਨਹਿਰ ਕੋਲ ਡੀਐਸਪੀ ਦਲਬੀਰ ਸਿੰਘ ਦੀ ਲਾਸ਼ ਪਈ ਦੇਖੀ। ਮ੍ਰਿਤਕ ਦੇ ਸਿਰ ਵਿੱਚ ਜ਼ਖ਼ਮ ਸੀ ਤੇ ਉਸ ਦੀ ਪਿਸਤੌਲ ਗਾਇਬ ਸੀ। ਸੀਸੀਟੀਵੀ ਫੁਟੇਜ ਦੀ ਜਾਂਚ ਕਰਨ ਮਗਰੋਂ ਪੁਲਿਸ ਮੁਲਜ਼ਮ ਤੱਕ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪੁੱਛ-ਪੜਤਾਲ ਦੌਰਾਨ ਮੁਲਜ਼ਮ ਨੇ ਕਬੂਲ ਕੀਤਾ ਹੈ ਕਿ 31 ਦਸੰਬਰ ਦੀ ਰਾਤ ਉਸ ਨੂੰ ਬੀਐਮਸੀ ਚੌਕ ਪੁਲ ’ਤੇ ਸਵਾਰੀ ਮਿਲੀ।
Punjab News : ਬਲਵੰਤ ਸਿੰਘ ਰਾਜੋਆਣਾ, ਪਰਮਜੀਤ ਭਿਓਰਾ ਤੇ ਜਗਤਾਰ ਤਾਰਾ ਨੂੰ ਤਿਹਾੜ ਜੇਲ੍ਹ 'ਚ ਸ਼ਿਫ਼ਟ ਕਰਨ ਦੀ ਮੰਗ
Mohali News:ਐਂਟੀ ਟੈਰਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਅਤੇ ਪੰਜਾਬ ਪ੍ਰਧਾਨ ਗੁਰਸ਼ਰਨ ਸਿੰਘ ਬਿੱਟੂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਧਮਕੀ ਦੇਣ ਵਾਲੇ ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ ਅਤੇ ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਅਤੇ ਬੁੜੈਲ ਜੇਲ੍ਹ ਤੋਂ ਤਿਹਾੜ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਦਿੱਤਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੰਤਰ ਦਿੱਤਾ ਗਿਆ।
Mela Maghi: ਮਾਘੀ ਦੇ ਮੇਲੇ 'ਚ ਦੌੜਨਗੇ ਘੋੜੇ, ਸਰਕਾਰ ਨੇ ਲਗਾਈ ਪਾਬੰਧੀ ਹਟਾਈ, ਮਾਲਕਾਂ ਲਈ ਰੱਖੀਆਂ ਆਹ ਸ਼ਰਤਾਂ
Equine Activities During Maghi Mela: ਸੂਬੇ ਦੇ ਘੋੜਾ ਮਾਲਕਾਂ ਅਤੇ ਬਰੀਡਰਾਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਮੇਲੇ ਦੌਰਾਨ 9 ਤੋਂ 16 ਜਨਵਰੀ ਤੱਕ ਚੱਲਣ ਵਾਲੇ ਪਸ਼ੂਧਨ ਮੇਲੇ ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਤੇਜ਼ੀ ਨਾਲ ਫੈਲਣ ਵਾਲੀ ਇਸ ਜ਼ੂਨੋਟਿਕ ਗਲੈਂਡਰਜ਼ ਬਿਮਾਰੀ ਨੂੰ ਰੋਕਣ ਅਤੇ ਨੈਸ਼ਨਲ ਐਕਸ਼ਨ ਪਲਾਨ ਫ਼ਾਰ ਗਲੈਂਡਰਜ਼ (ਭਾਰਤ ਸਰਕਾਰ) ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ ਨੇ ਮਈ 2023 ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ ’ਤੇ ਪਾਬੰਦੀ ਲਗਾ ਦਿੱਤੀ ਸੀ।
Amritpal Singh: ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਦਿੱਲੀ ਤੋਂ ਟ੍ਰੇਨ 'ਚ ਆ ਰਿਹਾ ਸੀ ਪੰਜਾਬ
Amritpal Singh's brother arrested: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਪੰਜਾਬ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਇਸ ਦਾ ਖੁਲਾਸਾ ਅਕਾਲੀ ਦਲ ਦਿੱਲੀ ਦੇ ਪਰਮਜੀਤ ਸਿੰਘ ਸਰਨਾ ਨੇ ਕੀਤਾ ਹੈ। ਜਿਸ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ ਉਸ ਦਾ ਨਾਮ ਗੁਰਪ੍ਰੀਤ ਸਿੰਘ ਹੈ ਜੋ ਅੰਮ੍ਰਿਤਪਾਲ ਸਿੰਘ ਦੀ ਮਾਸੀ ਦਾ ਲੜਕਾ ਹੈ। ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਪੰਜਵੇ ਤਖ਼ਤ ਸ੍ਰੀ ਹਜੂਰ ਸਾਹਿਬ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨ ਉਪਰੰਤ ਜਦੋਂ ਵਾਪਸ ਆ ਰਿਹਾ ਸੀ ਤਾਂ ਪੰਜਾਬ ਪੁਲਿਸ ਵੱਲੋਂ ਦਿੱਲੀ ਪਹੁੰਚਕੇ ਉਹਨਾਂ ਨਾਲ ਮੌਜੂਦ ਇੱਕ ਉਨ੍ਹਾਂ ਦੀ ਮਾਸੀ ਦੇ ਬੇਟੇ ਗੁਰਪ੍ਰੀਤ ਸਿੰਘ ਨੂੰ ਬਿਨਾ ਦਿੱਲੀ ਪੁਲਿਸ ਦੇ ਹਿਰਾਸਤ ਵਿੱਚ ਲਿਆ ਸੀ।