Punjab Breaking News LIVE: ਅਕਾਲੀ ਦਲ-ਬੀਜੇਪੀ ਮੁੜ ਇਕਜੁੱਟ!, ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ 'ਤੇ ਕੇਂਦਰ ਤੇ ਦਿੱਲੀ ਸਰਕਾਰ ਨੂੰ ਨੋਟਿਸ, ਐਨਆਈਏ ਵੱਲੋਂ ਅੰਮ੍ਰਿਤਸਰ ਦੇ ਦੋ ਭਰਾਵਾਂ ਦੇ ਘਰ ਕੁਰਕ
Punjab Breaking News LIVE 05 July, 2023: ਅਕਾਲੀ ਦਲ-ਬੀਜੇਪੀ ਮੁੜ ਇਕਜੁੱਟ!, ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ 'ਤੇ ਕੇਂਦਰ ਤੇ ਦਿੱਲੀ ਸਰਕਾਰ ਨੂੰ ਨੋਟਿਸ, ਐਨਆਈਏ ਵੱਲੋਂ ਅੰਮ੍ਰਿਤਸਰ ਦੇ ਦੋ ਭਰਾਵਾਂ ਦੇ ਘਰ ਕੁਰਕ
LIVE
Background
Punjab Breaking News LIVE 05 July, 2023: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦਾ ਗਠਜੋੜ ਹੋ ਸਕਦਾ ਹੈ। ਬੇਸ਼ੱਕ ਬੀਜੇਪੀ ਦੇ ਕੁਝ ਸਥਾਨਕ ਲੀਡਰ ਇਸ ਨਾਲ ਸਹਿਮਤ ਨਹੀਂ ਪਰ ਕੇਂਦਰੀ ਲੀਡਰਸ਼ਿਪ ਇਸ ਲਈ ਰਾਜੀ ਹੈ। ਸ਼੍ਰੋਮਣੀ ਅਕਾਲੀ ਦਲ ਵੀ ਭਾਰਤੀ ਜਨਤਾ ਪਾਰਟੀ ਪ੍ਰਤੀ ਨਰਮ ਪੈ ਗਿਆ ਹੈ। ਮੀਡੀਆ ਰਿਪੋਰਟਾਂ ਵਿੱਚ ਚਰਚਾ ਹੈ ਕਿ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗੱਠਜੋੜ ਤੈਅ ਹਨ। ਦੋਵਾਂ ਪਾਰਟੀਆਂ ਵਿਚਾਲੇ ਸੀਟ ਫਾਰਮੂਲੇ ਤੋਂ ਲੈ ਕੇ ਚੋਣ ਰਣਨੀਤੀ ਤੱਕ ਸਭ ਕੁਝ ਤੈਅ ਹੋ ਗਿਆ ਹੈ। ਹੁਣ ਸਿਰਫ਼ ਗੱਠਜੋੜ ਦੇ ਐਲਾਨ ਦੀ ਹੀ ਉਡੀਕ ਹੈ। ਉਂਝ ਦੋਵਾਂ ਧਿਰਾਂ ਵੱਲੋਂ ਇਸ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਦਾ ਮੁੜ ਗਠਜੋੜ!
ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਸਬੰਧੀ ਹਾਈਕੋਰਟ ਵੱਲੋਂ ਕੇਂਦਰ ਤੇ ਦਿੱਲੀ ਸਰਕਾਰ ਨੂੰ ਨੋਟਿਸ
Punjab News: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਕੇਸ ਵਿੱਚ ਟਾਡਾ ਅਦਾਲਤ ਵੱਲੋਂ ਫਾਂਸੀ ਦੀ ਸਜ਼ਾ ਪਾਉਣ ਵਾਲੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ 'ਤੇ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਕੇਂਦਰ ਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ 'ਚ ਕੇਂਦਰ ਸਰਕਾਰ ਨੇ ਕਿਹਾ ਸੀ ਕਿ 14 ਦਸੰਬਰ 2022 ਨੂੰ ਮੀਟਿੰਗ ਹੋਈ ਸੀ। ਮੀਟਿੰਗ ਵਿੱਚ ਲਏ ਗਏ ਫੈਸਲੇ ਬਾਰੇ ਅਦਾਲਤ ਨੂੰ ਜਾਣਕਾਰੀ ਨਹੀਂ ਦਿੱਤੀ ਗਈ। ਅਜਿਹੇ 'ਚ ਅਦਾਲਤ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਸਬੰਧੀ ਹਾਈਕੋਰਟ ਵੱਲੋਂ ਕੇਂਦਰ ਤੇ ਦਿੱਲੀ ਸਰਕਾਰ ਨੂੰ ਨੋਟਿਸ
ਐਨਆਈਏ ਵੱਲੋਂ ਅੰਮ੍ਰਿਤਸਰ ਦੇ ਦੋ ਭਰਾਵਾਂ ਦੇ ਘਰ ਕੁਰਕ
Amritsar News: ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨਸ਼ੀਲੇ ਪਦਾਰਥਾਂ ਦੇ ਅਤਿਵਾਦ ਦੇ ਮਾਮਲੇ ਵਿੱਚ ਮੁਲਜ਼ਮ ਦੋ ਭਰਾਵਾਂ ਦੇ ਘਰ ਨੂੰ ਕੁਰਕ ਕਰ ਲਿਆ ਹੈ। ਇਹ ਮਾਮਲਾ ਪਾਕਿਸਤਾਨ ਤੋਂ ਭਾਰਤ ਵਿੱਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਨਾਰਕੋ ਟੈਰਰ ਮਾਡਿਊਲ ਦੁਆਰਾ ਰਚੀ ਗਈ ਸਾਜ਼ਿਸ਼ ਨਾਲ ਸਬੰਧਤ ਹੈ। ਦੋਵੇਂ ਭਰਾਵਾਂ ਬਿਕਰਮਜੀਤ ਸਿੰਘ ਉਰਫ਼ ਬਿਕਰਮ ਸਿੰਘ ਤੇ ਮਨਿੰਦਰ ਸਿੰਘ ਉਰਫ਼ ਮਨੀ ਦੀ ਰਿਹਾਇਸ਼ੀ ਜਾਇਦਾਦ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 25 (1) ਦੇ ਤਹਿਤ ਅਤਿਵਾਦ ਦੀ ਕਮਾਈ ਵਜੋਂ ਕੁਰਕ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋਵਾਂ ਨੂੰ ਪਹਿਲਾਂ ਐਨਆਈਏ ਦੁਆਰਾ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਸਰਹੱਦ ਪਾਰ ਤੋਂ ਦਰਾਮਦ ਕੀਤੇ ਨਮਕ ਦੇ ਓਹਲੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਜਾ ਰਹੀ ਸੀ। ਐਨਆਈਏ ਵੱਲੋਂ ਅੰਮ੍ਰਿਤਸਰ ਦੇ ਦੋ ਭਰਾਵਾਂ ਦੇ ਘਰ ਕੁਰਕ
AAP ਨੇ ਅੰਮ੍ਰਿਤਸਰ ਰੋਡ ਸ਼ੋਅ ਲਈ 925 ਸਰਕਾਰੀ ਬੱਸਾਂ ਵਰਤੀਆਂ ਤੇ 1.13 ਕਰੋੜ ਸਰਕਾਰੀ ਖਜ਼ਾਨੇ 'ਚੋਂ ਉਡਾਏ
Punjab News: ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਪ੍ਰਿੰਸੀਪਲ ਅਕਾਊਂਟੈਂਟ ਜਨਰਲ (ਆਡਿਟ) ਨੂੰ ਪੱਤਰ ਲਿਖ ਕੇ ਆਪ ਦੇ ਰੋਡ ਸ਼ੋਅ ਦੇ ਖਰਚ 'ਤੇ ਉਂਗਲ ਉਠਾਈ ਹੈ। ਉਨ੍ਹਾਂ ਇਸ ਖਰਚੇ ਦਾ ਵਿਸ਼ੇਸ਼ ਆਡਿਟ ਕੀਤੇ ਜਾਣ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਨੇ ਇਹ ਰੋਡ ਸ਼ੋਅ ਚੋਣਾ ਜਿੱਤਣ ਤੋਂ ਬਾਅਦ ਮਾਰਚ ਮਹੀਨੇ ਅੰਮ੍ਰਿਤਸਰ 'ਚ ਕੀਤਾ ਸੀ। ਜਿਸ ਵਿੱਚ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੀਆਂ ਬੱਸਾਂ ਰਾਹੀਂ ਆਮ ਆਦਮੀ ਦੇ ਸਮਰਥਕਾਂ ਨੂੰ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਸੀ। ਬਾਜਵਾ ਨੇ ਕਿਹਾ ਕਿ ਨਵੀਂ ਸਰਕਾਰ ਦੇ ਸੱਤਾ ਸੰਭਾਲਣ ਤੋਂ ਪਹਿਲਾਂ ਮੁੱਖ ਮੰਤਰੀ ਦੀ ਸਹੁੰ ਚੁੱਕਣ ਵੇਲੇ ਕੀਤੇ ਰੋਡ ਸ਼ੋਅ ਤੇ 1.13 ਕਰੋੜ ਰੁਪਏ ਖਰਚੇ ਗਏ ਹਨ। ਬਾਜਵਾ ਨੇ ਪੀਆਰਟੀਸੀ ਤੋਂ ਆਰਟੀਆਈ ਤਹਿਤ ਪ੍ਰਾਪਤ ਸੂਚਨਾਵਾਂ ਦੇ ਹਵਾਲੇ ਨਾਲ ਕਿਹਾ ਕਿ ਇਸ ਰੋਡ ਸ਼ੋਅ ਲਈ 925 ਬੱਸਾਂ ਦੀ ਵਰਤੋਂ ਕੀਤੀ ਗਈ। AAP ਨੇ ਅੰਮ੍ਰਿਤਸਰ ਰੋਡ ਸ਼ੋਅ ਲਈ 925 ਸਰਕਾਰੀ ਬੱਸਾਂ ਵਰਤੀਆਂ ਤੇ 1.13 ਕਰੋੜ ਸਰਕਾਰੀ ਖਜ਼ਾਨੇ 'ਚੋਂ ਉਡਾਏ
Punjab Weather Report: ਸੌਣ ਮਹੀਨੇ ਪੰਜਾਬ ਹੋਇਆ ਜਲਥਲ਼, ਪਾਰਾ ਥੜੰਮ ਕਰਕੇ ਡਿੱਗਿਆ
ਸੌਣ ਚੜ੍ਹਦਿਆਂ ਹੀ ਪੰਜਾਬ 'ਚ ਬਾਰਸ਼ ਦਾ ਦੌਰ ਸ਼ੁਰੂ ਹੋ ਗਿਆ ਹੈ। ਅੱਜ ਛੇ ਘੰਟੇ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਦੀਆਂ ਗਲੀਆਂ ਪਾਣੀ ਨਾਲ ਭਰ ਗਈਆਂ। ਕਈ ਥਾਵਾਂ 'ਤੇ ਨੁਕਸਾਨ ਵੀ ਹੋਇਆ ਹੈ। ਲੁਧਿਆਣਾ ਵਿੱਚ ਫੈਕਟਰੀ ਦੀ ਕੰਧ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਟਿਊਬਵੈੱਲ 'ਤੇ ਬਣਿਆ ਲੋਹੇ ਦਾ ਸ਼ੈੱਡ ਡਿੱਗ ਗਿਆ ਜਿਸ ਹੇਠਾਂ ਦੱਬਣ ਕਾਰਨ ਕਰੀਬ 5 ਲੋਕ ਜ਼ਖਮੀ ਹੋ ਗਏ।
Punjab News: ਪੰਜਾਬ ਦਾ ਇਤਿਹਾਸ ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਤੇ ਗਦਰੀ ਬਾਬਿਆਂ ਨਾਲ ਲਬਰੇਜ਼
ਪੰਜਾਬ ਦਾ ਇਤਿਹਾਸ ਸ਼ਹੀਦਾਂ, ਗੁਰੂਆਂ, ਸੰਤ ਮਹਾਂਪੁਰਸ਼ਾਂ ਤੇ ਗਦਰੀ ਬਾਬਿਆਂ ਨਾਲ ਲਬਰੇਜ਼ ਹੈ ਤੇ ਇਸ ਦਾ ਦਾ ਸੱਭਿਆਚਾਰ ਬਹੁਤ ਅਮੀਰ ਹੈ। ਇਹ ਪ੍ਰਗਟਾਵਾ ਭਾਰਤ ਸਰਕਾਰ ਦੀ ਕੌਮੀ ਸਿੱਖਿਆ ਤੇ ਖੋਜ ਕੌਂਸਲ ਦੀ 58ਵੀਂ ਜਨਰਲ ਕੌਂਸਲ ਦੀ ਆਨਲਾਈਨ ਮੀਟਿੰਗ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਬੈਂਸ ਨੇ ਕੇਂਦਰੀ ਸਿੱਖਿਆ ਰਾਜ ਮੰਤਰੀ ਸ੍ਰੀਮਤੀ ਅੰਨਪੂਰਨਾ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਇਤਿਹਾਸ ਨੂੰ ਦੇਸ਼ ਦੇ ਸਕੂਲੀ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ ਤਾਂ ਜੋ ਵਿਦਿਆਰਥੀਆਂ ਵਿੱਚ ਦੇਸ਼ ਪ੍ਰਤੀ ਸੱਚੀ ਸ਼ਰਧਾ ਤੇ ਆਪਸੀ ਸਦਭਾਵਨਾ ਦੀ ਭਾਵਨਾ ਪੈਦਾ ਹੋ ਸਕੇ।
Jawaan and Dunki Creates Records: ਸ਼ਾਹਰੁਖ ਖਾਨ ਨੇ ਬਣਾਇਆ ਨਵਾਂ ਰਿਕਾਰਡ
ਸ਼ਾਹਰੁਖ ਖਾਨ ਲੰਬੇ ਸਮੇਂ ਬਾਅਦ ਫਿਲਮ 'ਪਠਾਨ' ਨਾਲ ਵੱਡੇ ਪਰਦੇ 'ਤੇ ਵਾਪਸ ਆਏ ਹਨ। ਇਸ ਫਿਲਮ ਨੇ 2023 ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਪਠਾਨ ਇੱਕ ਬਲਾਕਬਸਟਰ ਹਿੱਟ ਸਾਬਤ ਹੋਈ। ਹੁਣ ਸ਼ਾਹਰੁਖ ਦੀ 'ਜਵਾਨ' ਅਤੇ 'ਡਾਂਕੀ' ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਕ ਵਾਰ ਫਿਰ ਸ਼ਾਹਰੁਖ ਆਪਣੀ ਫਿਲਮ 'ਚ ਧਮਾਲ ਪਾਉਣ ਲਈ ਤਿਆਰ ਹਨ। ਐਟਲੀ ਦੁਆਰਾ ਨਿਰਦੇਸ਼ਿਤ ਸ਼ਾਹਰੁਖ ਦੀ ਹੁਣ ਜਵਾਨ ਅਤੇ ਰਾਜਕੁਮਾਰ ਹਿਰਾਨੀ ਦੀ ਡਾਂਕੀ ਆਉਣ ਵਾਲੀਆਂ ਹਨ। ਇਹ ਦੋਵੇਂ ਫਿਲਮਾਂ ਆਪਣੀ ਰਿਲੀਜ਼ ਤੋਂ ਪਹਿਲਾਂ ਹੀ ਕਰੋੜਾਂ ਦਾ ਕਾਰੋਬਾਰ ਕਰ ਚੁੱਕੀਆਂ ਹਨ। ਦੋਵਾਂ ਫਿਲਮਾਂ ਨੇ ਮਿਲ ਕੇ 500 ਕਰੋੜ ਦਾ ਕਾਰੋਬਾਰ ਕੀਤਾ ਹੈ।
Fake GST Registrations: GST ਨੂੰ ਲੈ ਕੇ ਚੱਲੀ ਹੋਈ ਸੀ ਵੱਡੀ ਗੇਮ, 15,000 ਕਰੋੜ ਦਾ ਸਰਕਾਰ ਨੂੰ ਲਾਇਆ ਚੂਨਾ
ਗੁਡਸ ਐਂਡ ਸਰਵਿਸਿਜ਼ ਟੈਕਸ (GST) ਅਧਿਕਾਰੀਆਂ ਨੇ ਦੇਸ਼ ਵਿਆਪੀ ਮੁਹਿੰਮ ਦੇ ਹਿੱਸੇ ਵਜੋਂ ਹੁਣ ਤੱਕ 4,900 ਤੋਂ ਵੱਧ ਜਾਅਲੀ GST ਰਜਿਸਟ੍ਰੇਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਮੁਹਿੰਮ ਨੇ 17,000 GSTIN ਦੀ ਪਛਾਣ ਕੀਤੀ ਹੈ ਜਿਹਨਾਂ ਦਾ ਕੋਈ ਵੀ ਡਾਟਾ ਮੌਜੂਦ ਨਹੀਂ ਹੈ। ਇਕ ਸੀਨੀਅਰ ਟੈਕਸ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
Amritsar News: ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਬੱਚੇ ਦੀ ਮੌਤ ਮਗਰੋਂ ਹੰਗਾਮਾ
ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਐਚ) ਦੇ ਬੇਬੇ ਨਾਨਕੀ ਵਾਰਡ ਨੰਬਰ ਇੱਕ ਵਿੱਚ ਮੰਗਲਵਾਰ ਨੂੰ ਇੱਕ ਛੇ ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੇ ਵਾਰਸਾਂ ਨੇ ਵਾਰਡ ਦੇ ਡਾਕਟਰਾਂ 'ਤੇ ਲਾਪ੍ਰਵਾਹੀ ਦਾ ਦੋਸ਼ ਲਾਇਆ ਹੈ। 26 ਜੂਨ, 2023 ਨੂੰ ਤਰਨ ਤਾਰਨ ਦੇ ਪੱਟੀ ਨੇੜਲੇ ਪਿੰਡ ਨਾਲ ਸਬੰਧਤ ਪਰਿਵਾਰ ਨੇ ਆਪਣੀ ਬੱਚੀ ਨਵਰੂਪ ਕੌਰ ਨੂੰ ਬੇਬੀ ਨਾਨਕੀ ਦੇ ਵਾਰਡ ਨੰਬਰ ਇੱਕ ਵਿੱਚ ਦਾਖਲ ਕਰਵਾਇਆ ਸੀ। ਜਦੋਂਕਿ ਮੰਗਲਵਾਰ ਦੁਪਹਿਰ ਬੱਚੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਇਲਾਜ ਲਈ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਰੈਫਰ ਕਰ ਦਿੱਤਾ ਗਿਆ।