Punjab Breaking News Live: ਮਾਨ ਸਰਕਾਰ ਪੇਸ਼ ਕਰੇਗੀ ਬਜਟ, ਬੀਜੇਪੀ ਦੀ ਅੱਜ ਆਵੇਗੀ ਦੂਜੀ ਲਿਸਟ, ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ

Punjab Breaking News LIVE, 05 March, 2024: ਮਾਨ ਸਰਕਾਰ ਪੇਸ਼ ਕਰੇਗੀ ਬਜਟ, ਬੀਜੇਪੀ ਦੀ ਅੱਜ ਆਵੇਗੀ ਦੂਜੀ ਲਿਸਟ, ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ

ABP Sanjha Last Updated: 05 Mar 2024 10:39 AM
Punjab News: ਸੁਖਦੇਵ ਢੀਂਡਸਾ ਦੀ ਅੱਜ ਅਕਾਲੀ ਦਲ 'ਚ ਵਾਪਸੀ ! ਦੁਪਹਿਰ ਬਾਅਦ ਹੋਣ ਜਾ ਰਿਹਾ ਵੱਡਾ ਐਲਾਨ, ਬਾਦਲ ਵੀ ਪਹੁੰਚ ਸਕਦੇ

Sukhdev Singh Dhindsa: ਪੰਜਾਬ ਦੀ ਸਿਆਸਤ 'ਚ ਵੱਡਾ ਦਿਨ ਆਉਣ ਵਾਲਾ ਹੈ। ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਰਲੇਵਾ ਹੋਣ ਜਾ ਰਿਹਾ ਹੈ। ਦੋ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਕੀਤੀ ਸੀ। ਜਿਸ ਵਿੱਚ ਦੋਵਾਂ ਨੇ ਸਮਝੌਤੇ ਲਈ ਸਹਿਮਤੀ ਦਿੱਤੀ ਸੀ। ਇਸ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਨੇ ਬੀਤੇ ਦਿਨ ਆਪਣੇ ਪਾਰਟੀ ਦੇ ਲੀਡਰਾਂ ਨਾਲ ਮੀਟਿੰਗ ਕੀਤੀ। ਉਹਨਾਂ ਦੀ ਰਾਏ ਹਾਸਲ ਕੀਤੀ ਅਤੇ ਅੱਜ ਸੁਖਦੇਵ ਢੀਂਡਸਾ ਦੁਪਹਿਰ 3 ਵਜੇ ਇੱਕ ਪ੍ਰੈੱਸ ਕਾਨਫੰਰਸ ਕਰਨ ਜਾ ਰਹੇ ਹਨ। ਇਸ ਵਿੱਚ ਸੁਖਦੇਵ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸੁਖਬੀਰ ਸਿੰਘ ਬਾਦਲ ਸ਼ਾਮਲ ਹੋ ਸਕਦੇ ਹਨ। 

Lok Sabha: ਬੀਜੇਪੀ ਦੀ ਅੱਜ ਆਵੇਗੀ ਦੂਜੀ ਲਿਸਟ, ਇਹਨਾਂ ਨੂੰ ਬਣਾਇਆ ਜਾ ਸਕਦਾ ਉਮੀਦਵਾਰ, ਪੰਜਾਬ ਦਾ ਹਾਲੇ ਨਹੀਂ ਜ਼ਿਕਰ

Lok Sabha Election 2024: ਲੋਕ ਸਭਾ ਚੋਣਾਂ ਲਈ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਭਾਜਪਾ ਨੇ ਹੁਣ ਦੂਜੀ ਸੂਚੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਬਾਕੀ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ 'ਤੇ ਮੰਗਲਵਾਰ ਨੂੰ ਭਾਜਪਾ ਕੋਰ ਗਰੁੱਪ ਦੀ ਬੈਠਕ 'ਚ ਚਰਚਾ ਕੀਤੀ ਜਾਣੀ ਹੈ।ਸੂਤਰਾਂ ਮੁਤਾਬਕ ਦੂਜੀ ਸੂਚੀ ਸਭ ਤੋਂ ਜ਼ਿਆਦਾ ਚਰਚਾ 'ਚ ਹੋ ਸਕਦੀ ਹੈ ਕਿਉਂਕਿ ਇਸ 'ਚ ਕਈ ਮੰਤਰੀਆਂ ਅਤੇ ਮੌਜੂਦਾ ਸੰਸਦ ਮੈਂਬਰਾਂ ਨੂੰ ਨਵੇਂ ਚਿਹਰਿਆਂ ਨਾਲ ਬਦਲਣ ਅਤੇ ਕੁਝ ਵੱਡੇ ਚਿਹਰਿਆਂ ਦੀਆਂ ਸੀਟਾਂ ਬਦਲਣ ਵਰਗੇ ਫੈਸਲੇ ਲਏ ਗਏ ਹਨ। ਪਹਿਲੀ ਸੂਚੀ ਵਿੱਚ ਪਾਰਟੀ ਨੇ ਤਿੰਨ ਕੇਂਦਰੀ ਮੰਤਰੀਆਂ ਸਮੇਤ 34 ਸੰਸਦ ਮੈਂਬਰਾਂ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਸਨ।ਇਸ ਦੇ ਨਾਲ ਹੀ ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ਜਿੱਤਣ ਵਾਲੇ 7 ਸੰਸਦ ਮੈਂਬਰਾਂ ਦੀ ਥਾਂ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਗਿਆ ਹੈ। ਦੂਜੀ ਸੂਚੀ 'ਚ ਮਹਾਰਾਸ਼ਟਰ ਅਤੇ ਬਿਹਾਰ ਵਰਗੇ ਉਨ੍ਹਾਂ ਸੂਬਿਆਂ ਦੇ ਨਾਂ ਅਤੇ ਸੀਟਾਂ 'ਤੇ ਚਰਚਾ ਕੀਤੀ ਜਾਣੀ ਹੈ, ਜਿੱਥੇ ਭਾਜਪਾ ਦੇ ਮਜ਼ਬੂਤ ​​ਸਹਿਯੋਗੀ ਹਨ। ਇਨ੍ਹਾਂ ਰਾਜਾਂ ਦੀਆਂ ਭਾਈਵਾਲ ਪਾਰਟੀਆਂ ਨਾ ਸਿਰਫ਼ ਵੱਧ ਸੀਟਾਂ ਦੀ ਆਸ ਰੱਖ ਰਹੀਆਂ ਹਨ, ਸਗੋਂ ਤਰਜੀਹੀ ਸੀਟ ਦਾ ਵੀ ਮਾਮਲਾ ਹੈ।

Petrol Diesel Prices: ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ, ਕਈ ਰਾਜਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਤਬਦੀਲੀ, ਜਾਣੋ ਨਵੇਂ ਰੇਟ

Petrol Diesel Prices: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਮੰਗਲਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 78.51 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 82.80 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

Budget Session: ਮਾਨ ਸਰਕਾਰ ਪੇਸ਼ ਕਰੇਗੀ ਬਜਟ, ਮਹਿਲਾਵਾਂ ਲਈ ਹੋ ਸਕਦਾ ਵੱਡਾ ਐਲਾਨ, ਮੁਲਾਜ਼ਮਾਂ ਦੇ ਹਿੱਸੇ ਕੀ ਆਵੇਗਾ ?

Punjab Budget Session: ਪੰਜਾਬ ਸਰਕਾਰ ਅੱਜ ਸਾਲ 2024-25 ਲਈ ਬਜਟ ਪੇਸ਼ ਕਰਨ ਜਾ ਰਹੀ ਹੈ। ਵਿਧਾਨ ਸਭਾ ਦੇ ਸੈਸ਼ਨ ਵਿੱਚ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰਨਗੇ। ਮਾਨ ਸਰਕਾਰ ਦਾਅਵਾ ਕਰ ਰਹੀ ਹੈ ਕਿ ਇਹ ਬਜਟ ਪੰਜਾਬੀਆਂ ਦੇ ਹਿੱਤਾਂ ਨੂੰ ਧਿਆਨ 'ਚ ਰੱਖ ਕੇ ਬਣਾਇਆ ਗਿਆ ਹੈ। ਦੂਜੇ ਪਾਸੇ ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਪੰਜਾਬ ਵਿੱਚ ਮਹਿਲਾਵਾਂ ਲਈ ਮਾਨ ਸਰਕਾਰ ਆਪਣੇ ਬਜਟ ਵਿੱਚ ਵੱਡਾ ਐਲਾਨ ਕਰ ਸਕਦੀ ਹੈ। ਕਿਉਂਕਿ ਬੀਤੇ ਦਿਨ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਵੀ ਬਜਟ ਪੇਸ਼ ਕੀਤਾ ਸੀ ਜਿਸ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ।ਇਸ ਤੋਂ ਇਲਾਵਾ ਇਹ ਬਜਟ ਖਾਸ ਵੀ ਰਹਿਣ ਵਾਲਾ ਹੈ। ਕਿਉਂਕਿ ਲੋਕ ਸਭਾ ਚੋਣਾਂ ਵੀ ਅਗਲੇ ਮਹੀਨੇ ਤੱਕ ਹੋਣ ਵਾਲੀਆਂ ਹਨ। ਅਜਿਹੇ ਵਿੱਚ ਸਰਕਾਰ ਕੋਸ਼ਿਸ਼ ਕਰੇਗੀ ਕਿ ਇਸ ਬਜਟ ਵਿੱਚ ਲੋਕਾਂ ਲਈ ਵੱਡੇ ਐਲਾਨ ਕੀਤੇ ਜਾਣ।

ਪਿਛੋਕੜ

Punjab Breaking News LIVE, 05 March, 2024: ਪੰਜਾਬ ਸਰਕਾਰ ਅੱਜ ਸਾਲ 2024-25 ਲਈ ਬਜਟ ਪੇਸ਼ ਕਰਨ ਜਾ ਰਹੀ ਹੈ। ਵਿਧਾਨ ਸਭਾ ਦੇ ਸੈਸ਼ਨ ਵਿੱਚ ਅੱਜ ਵਿੱਤ ਮੰਤਰੀ ਹਰਪਾਲ ਚੀਮਾ ਬਜਟ ਪੇਸ਼ ਕਰਨਗੇ। ਮਾਨ ਸਰਕਾਰ ਦਾਅਵਾ ਕਰ ਰਹੀ ਹੈ ਕਿ ਇਹ ਬਜਟ ਪੰਜਾਬੀਆਂ ਦੇ ਹਿੱਤਾਂ ਨੂੰ ਧਿਆਨ 'ਚ ਰੱਖ ਕੇ ਬਣਾਇਆ ਗਿਆ ਹੈ। ਦੂਜੇ ਪਾਸੇ ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਪੰਜਾਬ ਵਿੱਚ ਮਹਿਲਾਵਾਂ ਲਈ ਮਾਨ ਸਰਕਾਰ ਆਪਣੇ ਬਜਟ ਵਿੱਚ ਵੱਡਾ ਐਲਾਨ ਕਰ ਸਕਦੀ ਹੈ। ਕਿਉਂਕਿ ਬੀਤੇ ਦਿਨ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਨੇ ਵੀ ਬਜਟ ਪੇਸ਼ ਕੀਤਾ ਸੀ ਜਿਸ ਵਿੱਚ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਮਾਨ ਸਰਕਾਰ ਪੇਸ਼ ਕਰੇਗੀ ਬਜਟ, ਮਹਿਲਾਵਾਂ ਲਈ ਹੋ ਸਕਦਾ ਵੱਡਾ ਐਲਾਨ, ਮੁਲਾਜ਼ਮਾਂ ਦੇ ਹਿੱਸੇ ਕੀ ਆਵੇਗਾ ? 


 


Petrol Diesel Prices: ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ, ਕਈ ਰਾਜਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਤਬਦੀਲੀ, ਜਾਣੋ ਨਵੇਂ ਰੇਟ


ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਮੰਗਲਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 78.51 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 82.80 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ, ਕਈ ਰਾਜਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਤਬਦੀਲੀ, ਜਾਣੋ ਨਵੇਂ ਰੇਟ


 


Lok Sabha: ਬੀਜੇਪੀ ਦੀ ਅੱਜ ਆਵੇਗੀ ਦੂਜੀ ਲਿਸਟ, ਇਹਨਾਂ ਨੂੰ ਬਣਾਇਆ ਜਾ ਸਕਦਾ ਉਮੀਦਵਾਰ, ਪੰਜਾਬ ਦਾ ਹਾਲੇ ਨਹੀਂ ਜ਼ਿਕਰ


Lok Sabha Election 2024: ਲੋਕ ਸਭਾ ਚੋਣਾਂ ਲਈ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਭਾਜਪਾ ਨੇ ਹੁਣ ਦੂਜੀ ਸੂਚੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਬਾਕੀ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ 'ਤੇ ਮੰਗਲਵਾਰ ਨੂੰ ਭਾਜਪਾ ਕੋਰ ਗਰੁੱਪ ਦੀ ਬੈਠਕ 'ਚ ਚਰਚਾ ਕੀਤੀ ਜਾਣੀ ਹੈ। ਸੂਤਰਾਂ ਮੁਤਾਬਕ ਦੂਜੀ ਸੂਚੀ ਸਭ ਤੋਂ ਜ਼ਿਆਦਾ ਚਰਚਾ 'ਚ ਹੋ ਸਕਦੀ ਹੈ ਕਿਉਂਕਿ ਇਸ 'ਚ ਕਈ ਮੰਤਰੀਆਂ ਅਤੇ ਮੌਜੂਦਾ ਸੰਸਦ ਮੈਂਬਰਾਂ ਨੂੰ ਨਵੇਂ ਚਿਹਰਿਆਂ ਨਾਲ ਬਦਲਣ ਅਤੇ ਕੁਝ ਵੱਡੇ ਚਿਹਰਿਆਂ ਦੀਆਂ ਸੀਟਾਂ ਬਦਲਣ ਵਰਗੇ ਫੈਸਲੇ ਲਏ ਗਏ ਹਨ। ਪਹਿਲੀ ਸੂਚੀ ਵਿੱਚ ਪਾਰਟੀ ਨੇ ਤਿੰਨ ਕੇਂਦਰੀ ਮੰਤਰੀਆਂ ਸਮੇਤ 34 ਸੰਸਦ ਮੈਂਬਰਾਂ ਦੀਆਂ ਟਿਕਟਾਂ ਰੱਦ ਕਰ ਦਿੱਤੀਆਂ ਸਨ। ਬੀਜੇਪੀ ਦੀ ਅੱਜ ਆਵੇਗੀ ਦੂਜੀ ਲਿਸਟ, ਇਹਨਾਂ ਨੂੰ ਬਣਾਇਆ ਜਾ ਸਕਦਾ ਉਮੀਦਵਾਰ, ਪੰਜਾਬ ਦਾ ਹਾਲੇ ਨਹੀਂ ਜ਼ਿਕਰ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.