Punjab Breaking News LIVE: ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ, ਕੌਮੀ ਇਨਸਾਫ਼ ਮੋਰਚੇ 'ਤੇ ਪੁਲਿਸ ਦੀ ਸਖਤੀ

Punjab Breaking News LIVE 05 September, 2023: ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ, ਕੌਮੀ ਇਨਸਾਫ਼ ਮੋਰਚੇ 'ਤੇ ਪੁਲਿਸ ਦੀ ਸਖਤੀ

ABP Sanjha Last Updated: 05 Sep 2023 03:51 PM
INDIA Name Change: ਸੁਪਰੀਮ ਕੋਰਟ 'ਚ ਰੱਦ ਹੋ ਚੁੱਕੀ INDIA ਨਾਂ ਨੂੰ ਹਟਾਉਣ ਵਾਲੀ ਪਟੀਸ਼ਨ

ਭਾਰਤ ਦੇ ਨਾਂ ਨੂੰ ਲੈ ਕੇ ਨਵੀਂ ਬਹਿਸ ਸ਼ੁਰੂ ਹੋ ਗਈ ਹੈ। ਵਿਰੋਧੀ ਪਾਰਟੀਆਂ ਵਲੋਂ ਆਪਣੇ ਨਵੇਂ ਗਠਜੋੜ ਦਾ ਨਾਂ I.N.D.I.A. ਰੱਖਣ ਤੋਂ ਬਾਅਦ ਹੁਣ ਸਰਕਾਰ ਖੁਦ ਇਸ ਸ਼ਬਦ ਨੂੰ ਹਟਾਉਣ ਦੀ ਤਿਆਰੀ ਕਰ ਰਹੀ ਹੈ। ਤਾਜ਼ਾ ਮਾਮਲਾ ਰਾਸ਼ਟਰਪਤੀ ਦੇ ਉਸ ਸੱਦੇ ਦਾ ਹੈ, ਜੋ ਜੀ-20 ਸੰਮੇਲਨ ਦੇ ਲਈ ਭੇਜਿਆ ਗਿਆ ਹੈ। ਇਸ ਵਿੱਚ ਰਾਸ਼ਟਰਪਤੀ ਨੂੰ ਪ੍ਰੈਜ਼ੀਡੈਂਟ ਆਫ ਇੰਡੀਆ ਦੀ ਜਗ੍ਹਾ ਪ੍ਰੈਜ਼ੀਡੈਂਟ ਆਫ ਭਾਰਤ ਲਿਖਿਆ ਗਿਆ ਹੈ। ਜਿਸ ਨੂੰ ਲੈ ਕੇ ਹੰਗਾਮਾ ਸ਼ੁਰੂ ਹੋ ਗਿਆ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਤਿੰਨ ਸਾਲ ਪਹਿਲਾਂ ਭਾਰਤ ਦਾ ਨਾਮ ਬਦਲਣ ਦੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਖਾਰਜ ਹੋ ਗਈ ਸੀ?

Punjab News: ਹਰ ਹਫ਼ਤੇ ਐਲਾਨੇ ਜਾਣਗੇ 'ਟੀਚਰ ਆਫ਼ ਦਾ ਵੀਕ', ਸਿੱਖਿਆ ਮੰਤਰੀ ਹਰੋਜਤ ਬੈਂਸ ਨੇ ਕੀਤਾ ਐਲਾਨ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਹਰ ਹਫ਼ਤੇ ਟੀਚਰ ਆਫ਼ ਦਾ ਵੀਕ ਸਾਹਮਣੇ ਲਿਆਂਦੇ ਜਾਣਗੇ। ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਯੋਗਦਾਨ ਤੇ ਸੰਘਰਸ਼ ਬਾਰੇ ਪ੍ਰੈੱਸ ਤੇ ਪੰਜਾਬ ਨੂੰ ਦੱਸਿਆ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਬੈਂਸ ਅੱਜ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸੰਬੋਧਨ ਕਰ ਰਹੇ ਸੀ। ਸੰਗਰੂਰ ਦੇ ਸਕੂਲ ਦੇ ਇੱਕ ਅਧਿਆਪਕ ਜੋੜੇ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਸਕੂਲ ਨੂੰ ਦੇ ਦਿੱਤੀ ਹੈ। ਛੁੱਟੀਆਂ ਤੋਂ ਬਾਅਦ ਵੀ ਉਹ ਸਕੂਲ ਵਿੱਚ ਹੀ ਰਹਿੰਦੇ ਹਨ ਤੇ ਬੱਚਿਆਂ ਨੂੰ ਖੇਡਾਂ ਖਿਡਾਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਸਿੱਖਿਆ ਵਿਭਾਗ ਹੈ ਤੇ ਅਜਿਹੀਆਂ ਸੈਂਕੜੇ ਮਿਸਾਲਾਂ ਹਨ।

Punjab News: ਸੀਐਮ ਮਾਨ ਵੱਲੋਂ ਸਰਕਾਰੀ ਸਕੂਲਾਂ 'ਚ 1,000 ਨਵੇਂ ਕਲਾਸ ਰੂਮ ਬਣਾਉਣ ਤੇ 10,000 ਦੀ ਮੁਰੰਮਤ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ‘ਚ 1,000 ਨਵੇਂ ਕਲਾਸ ਰੂਮ ਬਣਾਏ ਜਾਣਗੇ ਤੇ 10,000 ਦੀ ਮੁਰੰਮਤ ਕੀਤੀ ਜਾਵੇਗੀ। ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਤੁਹਾਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਤੱਪੜ ਨਹੀਂ ਮਿਲਣਗੇ। ਸਾਰੇ ਸਕੂਲਾਂ ਵਿੱਚ ਨਵਾਂ ਫਰਨੀਚਰ ਉਪਲਬਧ ਕੀਤਾ ਜਾਵੇਗਾ।

Aam Aadmi Party: INDIA ਦਾ ਨਾਂਅ ਬਦਲ ਕੇ BHARAT ਕਰਨ 'ਤੇ ਭੜਕੇ ਰਾਘਵ ਚੱਢਾ

ਜੀ-20 ਸੰਮੇਲਨ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਇਕ ਫੈਸਲੇ ਨੇ ਵਿਰੋਧੀ ਪਾਰਟੀਆਂ ਨੂੰ ਨਾਰਾਜ਼ ਕਰ ਦਿੱਤਾ ਹੈ। ਇਹ ਮਾਮਲਾ ਜੀ-20 ਸੰਮੇਲਨ ਲਈ ਜਾਰੀ ਕੀਤੇ ਗਏ ਸੱਦਾ ਪੱਤਰ ਨਾਲ ਸਬੰਧਤ ਹੈ। ਦਰਅਸਲ, ਸਰਕਾਰ ਦੁਆਰਾ ਜਾਰੀ ਅਧਿਕਾਰਤ ਸੱਦਾ ਪੱਤਰ ਵਿੱਚ  'ਪ੍ਰੈਜ਼ੀਡੈਂਟ ਆਫ਼ ਇੰਡੀਆ' ਦੀ ਬਜਾਏ 'ਪ੍ਰੈਜ਼ੀਡੈਂਟ ਆਫ਼ ਭਾਰਤ' ਦਾ ਜ਼ਿਕਰ ਹੈ। 

Sangrur Big Breaking: ਅਧਿਆਪਕ ਦਿਵਸ ਮੌਕੇ ਅਧਿਆਪਕਾਂ 'ਤੇ ਡੰਡਾ! ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਛੜਪ

ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਨੇੜੇ ਅਧਿਆਪਕਾਂ ਦੀ ਪੁਲਿਸ ਨਾਲ ਝੜਪ ਹੋਈ ਹੈ। ਈਟੀਟੀ 5994 ਅਧਿਆਪਕ ਯੂਨੀਅਨ ਵੱਲੋਂ ਮੁੱਖ ਮੰਤਰੀ ਨਿਵਾਸ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ। ਅੱਜ ਅਧਿਆਪਕ ਦਿਵਸ ਮੌਕੇ ਪੰਜਾਬ ਭਰ ਦੇ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ। 5994 ਬੇਰੁਜ਼ਗਾਰ ਅਧਿਆਪਕ ਆਪਣੀ ਜੁਆਇਨਿੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੇਪਰ ਤੇ ਸਾਰੀਆਂ ਕਾਗਜ਼ੀ ਕਾਰਵਾਈਆਂ ਪੂਰੀਆਂ ਹੋ ਚੁੱਕੀਆਂ ਹਨ ਪਰ ਸਰਕਾਰ ਸਾਨੂੰ ਜੁਆਇਨ ਨਹੀਂ ਕਰਵਾ ਰਹੀ।

Punjab Politics: I.N.D.I.A ਗਠਜੋੜ 'ਚ 'ਆਪ' ਨਾਲ ਕਾਂਗਰਸ ਨੂੰ ਫਾਇਦਾ ਹੋਵੇਗਾ ਜਾਂ ਨੁਕਸਾਨ?

ਲੋਕ ਸਭਾ ਚੋਣਾਂ ਨੂੰ ਲੈ ਕੇ ਉਤਸ਼ਾਹ ਲਗਾਤਾਰ ਵਧਦਾ ਜਾ ਰਿਹਾ ਹੈ। ਇੱਕ ਪਾਸੇ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਦੂਜੇ ਪਾਸੇ ਹੁਣ ਇਸ ਗੱਲ 'ਤੇ ਚਰਚਾ ਸ਼ੁਰੂ ਹੋ ਗਈ ਹੈ ਕਿ I.N.D.I.A ਦੇ ਗਠਜੋੜ 'ਚ ਕਿਸ ਨੂੰ ਫਾਇਦਾ ਹੋਵੇਗਾ ਅਤੇ ਕਿਸ ਨੂੰ ਨੁਕਸਾਨ ਹੋਵੇਗਾ। ਪੰਜਾਬ ਕਾਂਗਰਸ ਸ਼ੁਰੂ ਤੋਂ ਹੀ I.N.D.I.A ਦੇ 'ਆਪ' ਨਾਲ ਗਠਜੋੜ ਦਾ ਵਿਰੋਧ ਕਰਦੀ ਆ ਰਹੀ ਹੈ। ਪੰਜਾਬ ਕਾਂਗਰਸ ਦੇ ਆਗੂਆਂ ਨੇ ਵੀ ‘ਆਪ’ ਨਾਲ ਗੱਠਜੋੜ ਨੂੰ ਲੈ ਕੇ ਹਾਈਕਮਾਂਡ ਕੋਲ ਨਾਰਾਜ਼ਗੀ ਜ਼ਾਹਰ ਕੀਤੀ ਹੈ। ਪਰ ਹੁਣ ਪੰਜਾਬ ਕਾਂਗਰਸ ਵੀ 'ਆਪ' ਨਾਲ ਗਠਜੋੜ 'ਤੇ ਵਿਚਾਰ ਕਰਨ ਜਾ ਰਹੀ ਹੈ।

'ਪ੍ਰੈਜ਼ੀਡੈਂਟ ਆਫ਼ ਭਾਰਤ' 'ਤੇ ਕਾਂਗਰਸ ਨੇ ਜਤਾਇਆ ਇਤਰਾਜ਼, ਭਾਜਪਾ ਨੇ ਕਿਹਾ- ਇੰਨੀ ਨਫ਼ਰਤ ਕਿਉਂ?

20 Summit India: ਜੀ-20 ਸੰਮੇਲਨ ਦੌਰਾਨ ਰਾਤ ਦੇ ਖਾਣੇ ਲਈ ਰਾਸ਼ਟਰਪਤੀ ਨੂੰ ਭੇਜੇ ਗਏ ਸੱਦਾ ਪੱਤਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ, ਜਿਸ ਵਿੱਚ 'ਪ੍ਰੈਜ਼ੀਡੈਂਟ ਆਫ਼ ਇੰਡੀਆ' ਦੀ ਬਜਾਏ 'ਪ੍ਰੈਜ਼ੀਡੈਂਟ ਆਫ਼ ਭਾਰਤ' ਲਿਖਿਆ ਗਿਆ ਹੈ। ਕਾਂਗਰਸ ਨੇ ਇਸ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਇਸ ਤੋਂ ਬਾਅਦ ਭਾਜਪਾ ਨੇ ਵੀ ਕਾਂਗਰਸ 'ਤੇ ਪਲਟਵਾਰ ਕੀਤਾ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਪੁੱਛਿਆ ਹੈ ਕਿ ਕਾਂਗਰਸ ਨੂੰ ਇੰਨਾ ਇਤਰਾਜ਼ ਕਿਉਂ ਹੈ?

President Of India Controversy: ਹੁਣ ਦੇਸ਼ ਦਾ ਬਦਲੇਗਾ ਨਾਂ? 'ਪ੍ਰੈਜ਼ੀਡੈਂਟ ਆਫ ਭਾਰਤ' 'ਤੇ ਛਿੜਿਆ ਵਿਵਾਦ

ਜੀ-20 ਸੰਮੇਲਨ ਦੌਰਾਨ ਰਾਸ਼ਟਰਪਤੀ ਭਵਨ 'ਚ ਹੋਣ ਵਾਲੇ ਡਿਨਰ ਲਈ ਸੱਦਾ ਪੱਤਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਰਾਸ਼ਟਰਪਤੀ ਭਵਨ 'ਚ 9 ਸਤੰਬਰ ਨੂੰ ਹੋਣ ਵਾਲੇ ਜੀ-20 ਡਿਨਰ ਲਈ ਸੱਦਾ ਪੱਤਰ 'ਚ 'ਪ੍ਰੈਜ਼ੀਡੈਂਟ ਆਫ ਇੰਡੀਆ' ਦੀ ਥਾਂ 'ਪ੍ਰੈਜ਼ੀਡੈਂਟ ਆਫ ਭਾਰਤ' ਲਿਖਿਆ ਗਿਆ ਹੈ। ਇਸ 'ਤੇ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ, " ਤਾਂ ਇਹ ਖਬਰ ਵਾਕਿਆ ਹੀ ਸੱਚ ਹੈ।" ਰਾਸ਼ਟਰਪਤੀ ਭਵਨ ਨੇ 9 ਸਤੰਬਰ ਨੂੰ ਹੋਣ ਵਾਲੇ ਜੀ-20 ਡਿਨਰ ਲਈ ਆਮ ''President Of India' ਦੀ ਬਜਾਏ 'President Of Bharat' ਦੇ ਨਾਂ 'ਤੇ ਸੱਦਾ ਭੇਜਿਆ ਗਿਆ ਹੈ। ਸੰਵਿਧਾਨ ਦੇ ਆਰਟੀਕਲ 1 ਵਿੱਚ ਲਿਖਿਆ ਹੈ ਕਿ 'ਭਾਰਤ, ਜੋ ਇੰਡੀਆ ਹੈ, ਰਾਜਾਂ ਦਾ ਸੰਘ ਹੋਵੇਗਾ'। ਪਰ ਹੁਣ ਇਸ 'ਰਾਜਾਂ ਦੇ ਸਮੂਹ' 'ਤੇ ਵੀ ਹਮਲੇ ਹੋ ਰਹੇ ਹਨ।

Jalandhar News:  ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਕੇਸ 'ਚ ਥਾਣੇਦਾਰ ਤੇ ਮੁਨਸ਼ੀ ਫਰਾਰ

ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਤੇ ਜਸ਼ਨਵੀਰ ਢਿੱਲੋਂ ਦੇ ਖੁਦਕੁਸ਼ੀ ਮਾਮਲੇ 'ਚ ਲਾਈਨ ਹਾਜ਼ਰ ਚੱਲ ਰਹੇ ਥਾਣਾ ਇੰਚਾਰਜ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਫਰਾਰ ਹੋ ਗਏ ਹਨ। ਜਸ਼ਨਵੀਰ ਦੀ ਲਾਸ਼ ਮਿਲਣ ਮਗਰੋਂ ਉਨ੍ਹਾਂ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕੀਤਾ ਗਿਆ ਸੀ। ਫਰਾਰ ਹੋਣ ਮਗਰੋਂ ਪੁਲਿਸ ਵਾਲਿਆਂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।

Sidhu Moose Fans: ਥਾਰ ਗੱਡੀ ਨੂੰ ਨਹਿਰ 'ਚ ਸੁੱਟਣ ਵਾਲੇ ਮੂਸੇਵਾਲਾ ਦੇ ਪ੍ਰਸ਼ੰਸਕ ਵਕੀਲ ਖਿਲਾਫ ਪੁਲਿਸ 'ਚ ਮਾਮਲਾ ਦਰਜ

ਥਾਰ ਨੂੰ ਜਲੰਧਰ ਦੀ ਬਸਤੀ ਬਾਵਾ ਖੇਲ ਨਹਿਰ ਵਿੱਚ ਸੁੱਟਣ ਲਈ ਧੱਕਾ ਦੇਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਫੈਨ ਐਡਵੋਕੇਟ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਐਡਵੋਕੇਟ ਖਿਲਾਫ ਡਰੇਨ ਐਕਟ ਦੀ ਧਾਰਾ 283 ਅਤੇ 287 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਕੱਲ੍ਹ ਯਾਨੀ ਸੋਮਵਾਰ ਨੂੰ ਐਡਵੋਕੇਟ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਇਨਸਾਫ ਨਾ ਮਿਲਣ ਕਾਰਨ ਗੁੱਸੇ ਵਿੱਚ ਆ ਕੇ ਥਾਰ ਦੀ ਗੱਡੀ ਨੂੰ ਨਹਿਰ ਵਿੱਚ ਸੁੱਟ ਦਿੱਤਾ ਸੀ।

Punjab Weather : ਪੰਜਾਬ 'ਚ ਤੇਜ਼ੀ ਨਾਲ ਬਦਲੇਗਾ ਮੌਸਮ, ਅਗਲੇ ਹਫਤੇ ਡਿੱਗੇਗਾ ਪਾਰਾ

ਪੰਜਾਬ ਵਿੱਚ ਗਰਮੀ ਤੋਂ ਛੁਟਕਾਰਾ ਮਿਲਣ ਜਾ ਰਿਹਾ ਹੈ। ਅਗਲੇ ਦਿਨਾਂ ਵਿੱਚ ਮੌਸਮ ਤੇਜ਼ੀ ਨਾਲ ਬਦਲੇਗਾ। ਮੌਸਮ ਵਿਭਾਗ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲੇਗਾ। ਅਗਲੇ ਇੱਕ ਹਫ਼ਤੇ ਵਿੱਚ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ ਦੋ ਡਿਗਰੀ ਤੱਕ ਦੀ ਗਿਰਾਵਟ ਦੇਖਣ ਨੂੰ ਮਿਲੇਗੀ, ਜਦੋਂਕਿ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਹੋਵੇਗੀ।

G20 Summit 2023 in Delhi:  ਜੀ-20 ਵਿੱਚ ਆਉਣ ਵਾਲੇ ਨੇਤਾਵਾਂ ਦੀਆਂ ਪਤਨੀਆਂ ਲਈ ਕੀਤੇ ਗਏ ਇਹ ਖਾਸ ਪ੍ਰਬੰਧ

ਜੀ-20 ਸੰਮੇਲਨ ਲਈ ਮੈਂਬਰ ਦੇਸ਼ਾਂ ਦੇ ਨੇਤਾ ਭਾਰਤ ਦਾ ਦੌਰਾ ਕਰ ਰਹੇ ਹਨ। ਇਸ ਦੌਰੇ 'ਚ ਦਿੱਲੀ 'ਚ ਪ੍ਰਤੀਨਿਧੀਆਂ ਦੇ ਨਾਲ-ਨਾਲ ਉਨ੍ਹਾਂ ਦੀਆਂ ਪਤਨੀਆਂ ਵੀ ਮੌਜੂਦ ਰਹਿਣਗੀਆਂ।ਇੰਡੀਅਨ ਐਕਸਪ੍ਰੈਸ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਹੈ ਕਿ ਜੀ-20 ਸੰਮੇਲਨ ਦੌਰਾਨ ਪ੍ਰਤੀਨਿਧੀਆਂ ਦੀਆਂ ਪਤਨੀਆਂ ਵੀ ਕੁਝ ਪ੍ਰੋਗਰਾਮਾਂ 'ਚ ਹਿੱਸਾ ਲੈਣਗੀਆਂ। ਡੈਲੀਗੇਟਾਂ ਦੀਆਂ ਪਤਨੀਆਂ ਭਾਰਤੀ ਖੇਤੀ ਖੋਜ ਸੰਸਥਾਨ (ਆਈ.ਏ.ਆਰ.ਆਈ.), ਪੂਸਾ ਵਿਖੇ ਬਾਜਰਾ ਫਾਰਮ (ਫਾਰਮ) ਦਾ ਦੌਰਾ ਕਰਨਗੀਆਂ ਅਤੇ ਉੱਥੇ ਖੇਤੀ ਨਾਲ ਸਬੰਧਤ ਪ੍ਰਦਰਸ਼ਨੀ ਦਾ ਆਨੰਦ ਲੈਣਗੀਆਂ।

Bhai Jaita Ji: ਸਿੱਖ ਕੌਮ ਦੇ ਮਹਾਨ ਯੋਧੇ ਭਾਈ ਜੈਤਾ 322 ਮੀਲ ਦਾ ਜੰਗਲੀ ਪੈਂਡਾ ਤੈਅ ਕਰ ਲਿਆਏ ਸੀ ਗੁਰੂ ਸਾਹਿਬ ਦਾ ਸੀਸ

ਅੱਜ ਭਾਈ ਜੈਤਾ ਜੀ ਦਾ ਜਨਮ ਦਿਹਾੜਾ ਪੰਜਾਬ ਭਰ ਵਿੱਚ ਵੱਡੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਮੁੱਖ ਸਮਾਗਮ ਹੋ ਰਹੇ ਹਨ। ਇਸ ਮੌਕੇ ਪੰਥਕ ਹਸਤੀਆਂ, ਤਖ਼ਤ ਸਾਹਿਬਾਨ ਦੇ ਜਥੇਦਾਰ, ਸੰਤ ਮਹਾਂਪੁਰਸ਼ ਤੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਸਾਹਿਬਾਨ ਸ਼ਿਰਕਤ ਕਰ ਰਹੇ ਹਨ। ਸਿੱਖ ਪੰਥ ਦੇ ਸ਼੍ਰੋਮਣੀ ਜਰਨੈਲ ਭਾਈ ਜੈਤਾ ਜੀ, ਉਹ ਮਹਾਨ ਯੋਧੇ ਸੀ ਜੋ ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਹਿੰਦੂ ਧਰਮ ਖਾਤਰ ਦਿੱਲੀ ਵਿਖੇ ਦਿੱਤੀ ਕੁਰਬਾਨੀ ਵੇਲੇ ਉਨ੍ਹਾਂ ਦੇ ਨਾਲ ਸਨ। ਸ਼ਹੀਦੀ ਤੋਂ ਬਾਅਦ ਭਾਈ ਜੈਤਾ ਜੀ ਦਿੱਲੀ ਤੋਂ ਤਿਆਗ ਤੇ ਬੈਰਾਗ ਦੀ ਸਾਕਾਰ ਮੂਰਤ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਆਨੰਦਪੁਰ ਸਾਹਿਬ ਪਹੁੰਚੇ ਸਨ। 

ਪਿਛੋਕੜ

Punjab Breaking News LIVE 05 September, 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਦੇਸ਼ ਭਰ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਦੀ ਗੱਲ ਵੀ ਦੁਹਰਾਈ ਹੈ। ਸੀਐਮ ਮਾਨ ਨੇ ਕਿਹਾ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਦਰਕਿਨਾਰ ਕੀਤੇ ਗਏ ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਸਾਡੀ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਅਧਿਆਪਕ ਦਿਵਸ 'ਤੇ ਬੋਲੇ ਸੀਐਮ ਭਗਵੰਤ ਮਾਨ, ਅਧਿਆਪਕਾਂ ਨੂੰ ਬਣਦੇ ਹੱਕ ਤੇ ਮਾਣ ਇੱਜ਼ਤ ਦੇਣ ਲਈ ਯਤਨ ਜਾਰੀ


 


I.N.D.I.A ਗਠਜੋੜ 'ਚ 'ਆਪ' ਨਾਲ ਕਾਂਗਰਸ ਨੂੰ ਫਾਇਦਾ ਹੋਵੇਗਾ ਜਾਂ ਨੁਕਸਾਨ?


Punjab News:  ਲੋਕ ਸਭਾ ਚੋਣਾਂ ਨੂੰ ਲੈ ਕੇ ਉਤਸ਼ਾਹ ਲਗਾਤਾਰ ਵਧਦਾ ਜਾ ਰਿਹਾ ਹੈ। ਇੱਕ ਪਾਸੇ ਸਿਆਸੀ ਪਾਰਟੀਆਂ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੀਆਂ ਹੋਈਆਂ ਹਨ। ਦੂਜੇ ਪਾਸੇ ਹੁਣ ਇਸ ਗੱਲ 'ਤੇ ਚਰਚਾ ਸ਼ੁਰੂ ਹੋ ਗਈ ਹੈ ਕਿ I.N.D.I.A ਦੇ ਗਠਜੋੜ 'ਚ ਕਿਸ ਨੂੰ ਫਾਇਦਾ ਹੋਵੇਗਾ ਅਤੇ ਕਿਸ ਨੂੰ ਨੁਕਸਾਨ ਹੋਵੇਗਾ। ਪੰਜਾਬ ਕਾਂਗਰਸ ਸ਼ੁਰੂ ਤੋਂ ਹੀ I.N.D.I.A ਦੇ 'ਆਪ' ਨਾਲ ਗਠਜੋੜ ਦਾ ਵਿਰੋਧ ਕਰਦੀ ਆ ਰਹੀ ਹੈ। ਪੰਜਾਬ ਕਾਂਗਰਸ ਦੇ ਆਗੂਆਂ ਨੇ ਵੀ ‘ਆਪ’ ਨਾਲ ਗੱਠਜੋੜ ਨੂੰ ਲੈ ਕੇ ਹਾਈਕਮਾਂਡ ਕੋਲ ਨਾਰਾਜ਼ਗੀ ਜ਼ਾਹਰ ਕੀਤੀ ਹੈ। ਪਰ ਹੁਣ ਪੰਜਾਬ ਕਾਂਗਰਸ ਵੀ 'ਆਪ' ਨਾਲ ਗਠਜੋੜ 'ਤੇ ਵਿਚਾਰ ਕਰਨ ਜਾ ਰਹੀ ਹੈ। I.N.D.I.A ਗਠਜੋੜ 'ਚ 'ਆਪ' ਨਾਲ ਕਾਂਗਰਸ ਨੂੰ ਫਾਇਦਾ ਹੋਵੇਗਾ ਜਾਂ ਨੁਕਸਾਨ?


 


ਕੌਮੀ ਇਨਸਾਫ਼ ਮੋਰਚੇ 'ਤੇ ਪੁਲਿਸ ਦੀ ਸਖਤੀ, ਰਾਤ ਨੂੰ ਖਾਲੀ ਕਰਵਾਈ ਸੜਕ


Kaumi Insaaf Morcha: ਮੁਹਾਲੀ ਵਿੱਚ ਕਈ ਮਹੀਨਿਆਂ ਤੋਂ ਚੱਲ ਰਹੇ ਕੌਮੀ ਇਨਸਾਫ਼ ਮੋਰਚੇ 'ਤੇ ਪੁਲਿਸ ਨੇ ਸਖਤੀ ਕੀਤੀ ਹੈ। ਪੁਲਿਸ ਨੇ ਦੇਰ ਰਾਤ ਸੜਕ ਉੱਪਰ ਬੈਠੇ ਧਰਨਾਕਾਰੀਆਂ ਤੋਂ ਇੱਕ ਪਾਸੇ ਦਾ ਰਸਤਾ ਖਾਲੀ ਕਰਵਾ ਲਿਆ ਹੈ। ਪੁਲਿਸ ਨੇ ਚੰਡੀਗੜ੍ਹ ਤੋਂ ਮੋਹਾਲੀ ਜਾਣ ਵਾਲਾ ਰਸਤਾ ਖਾਲੀ ਕਰਵਾਇਆ ਹੈ। ਇਸ ਦੌਰਾਨ ਪੁਲਿਸ ਤੇ ਪ੍ਰਦਰ਼ਨਕਾਰੀਆਂ ਵਿਚਾਲੇ ਤਿੱਖੀ ਬਹਿਸ ਤੇ ਧੱਕਾ-ਮੁੱਕੀ ਵੀ ਹੋਈ। ਅੱਜ ਇਸ ਮਾਮਲੇ 'ਤੇ ਹਾਈਕੋਰਟ ਵਿੱਚ ਸੁਣਵਾਈ ਹੈ ਤੇ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ 'ਤੇ ਸਟੇਟਸ ਰਿਪੋਰਟ ਵੀ ਫਾਇਲ ਕੀਤੀ ਜਾਣੀ ਹੈ। ਕੌਮੀ ਇਨਸਾਫ਼ ਮੋਰਚੇ 'ਤੇ ਪੁਲਿਸ ਦੀ ਸਖਤੀ, ਰਾਤ ਨੂੰ ਖਾਲੀ ਕਰਵਾਈ ਸੜਕ


 


ਸਿੱਖ ਕੌਮ ਦੇ ਮਹਾਨ ਯੋਧੇ ਭਾਈ ਜੈਤਾ 322 ਮੀਲ ਦਾ ਜੰਗਲੀ ਪੈਂਡਾ ਤੈਅ ਕਰ ਲਿਆਏ ਸੀ ਗੁਰੂ ਸਾਹਿਬ ਦਾ ਸੀਸ


Bhai Jaita Ji: ਅੱਜ ਭਾਈ ਜੈਤਾ ਜੀ ਦਾ ਜਨਮ ਦਿਹਾੜਾ ਪੰਜਾਬ ਭਰ ਵਿੱਚ ਵੱਡੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਮੁੱਖ ਸਮਾਗਮ ਹੋ ਰਹੇ ਹਨ। ਇਸ ਮੌਕੇ ਪੰਥਕ ਹਸਤੀਆਂ, ਤਖ਼ਤ ਸਾਹਿਬਾਨ ਦੇ ਜਥੇਦਾਰ, ਸੰਤ ਮਹਾਂਪੁਰਸ਼ ਤੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਸਾਹਿਬਾਨ ਸ਼ਿਰਕਤ ਕਰ ਰਹੇ ਹਨ। ਸਿੱਖ ਪੰਥ ਦੇ ਸ਼੍ਰੋਮਣੀ ਜਰਨੈਲ ਭਾਈ ਜੈਤਾ ਜੀ, ਉਹ ਮਹਾਨ ਯੋਧੇ ਸੀ ਜੋ ਸਿੱਖਾਂ ਦੇ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਹਿੰਦੂ ਧਰਮ ਖਾਤਰ ਦਿੱਲੀ ਵਿਖੇ ਦਿੱਤੀ ਕੁਰਬਾਨੀ ਵੇਲੇ ਉਨ੍ਹਾਂ ਦੇ ਨਾਲ ਸਨ। ਸ਼ਹੀਦੀ ਤੋਂ ਬਾਅਦ ਭਾਈ ਜੈਤਾ ਜੀ ਦਿੱਲੀ ਤੋਂ ਤਿਆਗ ਤੇ ਬੈਰਾਗ ਦੀ ਸਾਕਾਰ ਮੂਰਤ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਆਨੰਦਪੁਰ ਸਾਹਿਬ ਪਹੁੰਚੇ ਸਨ। ਜਨਮ ਦਿਹਾੜੇ 'ਤੇ ਵਿਸ਼ੇਸ਼: ਸਿੱਖ ਕੌਮ ਦੇ ਮਹਾਨ ਯੋਧੇ ਭਾਈ ਜੈਤਾ 322 ਮੀਲ ਦਾ ਜੰਗਲੀ ਪੈਂਡਾ ਤੈਅ ਕਰ ਲਿਆਏ ਸੀ ਗੁਰੂ ਸਾਹਿਬ ਦਾ ਸੀਸ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.