Punjab Breaking News LIVE: ਸਭ ਤੋਂ ਵੱਡਾ ਐਕਸ਼ਨ, 539 ਕਰੋੜ ਦੀ ਹੈਰੋਇਨ ਫੜੀ, ਸਦਗੁਰੂ ਦੇ ਦਰਬਾਰ ਪਹੁੰਚੇ ਨਵਜੋਤ ਸਿੱਧੂ, ਭਾਰੀ ਮੀਂਹ ਦਾ ਅਲਰਟ
Punjab Breaking News LIVE 06 August, 2023: ਸਭ ਤੋਂ ਵੱਡਾ ਐਕਸ਼ਨ, 539 ਕਰੋੜ ਦੀ ਹੈਰੋਇਨ ਫੜੀ, ਸਦਗੁਰੂ ਦੇ ਦਰਬਾਰ ਪਹੁੰਚੇ ਨਵਜੋਤ ਸਿੱਧੂ, ਭਾਰੀ ਮੀਂਹ ਦਾ ਅਲਰਟ
ਸੰਗਰੂਰ 'ਚ ਲੁੱਟ ਦੀਆਂ ਵਾਰਦਾਤਾਂ ਲਗਤਾਰ ਵਧ ਰਹੀਆਂ ਹਨ। ਦੋ ਦਿਨ ਪਹਿਲਾਂ ਦੁਕਾਨ ਬੰਦ ਕਰਕੇ ਘਰ ਜਾ ਰਹੇ ਦੁਕਾਨਦਾਰ ਤੋਂ ਬਾਈਕ ਸਵਾਰਾਂ ਨੇ 1,7,0000 ਦੀ ਨਕਦੀ ਖੋਹ ਲਈ ਸੀ। ਇਸ ਮਾਮਲੇ ਦੀ ਚਰਚਾ ਅਜੇ ਚੱਲ ਰਹੀ ਸੀ ਕਿ ਕੱਲ੍ਹ ਬੱਚੇ ਨੂੰ ਘੁੰਮਾਉਣ ਘਰੋਂ ਨਿਕਲੀ ਔਰਤ ਦੇ ਗਲੇ 'ਚੋਂ ਚੇਨ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਹ ਹਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹੇ ਦਾ ਹੈ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ ਵਿੱਚ ਕਰਵਾਈ ਜਾ ਰਹੀ ਚਾਰ ਰੋਜ਼ਾ ਪੰਜਾਬ ਪੱਧਰੀ ਜੂਨੀਅਰ ਅੰਡਰ-19 ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪਹੁੰਚੇ। ਉਹ ਬੈਡਮਿੰਟਨ ਖਿਡਾਰੀਆਂ ਨੂੰ ਮਿਲੇ ਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਰਨਾਲਾ ਵਿੱਚ 6 ਕਰੋੜ ਦੀ ਲਾਗਤ ਨਾਲ 4 ਬੈਡਮਿੰਟਨ ਕੋਰਟ ਗਰਾਊਂਡ ਬਣਨ ਜਾ ਰਹੇ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ (6 ਅਗਸਤ, 2023) ਨੂੰ ਪੁਣੇ ਵਿੱਚ ਐਨਸੀਪੀ ਨੇਤਾ ਅਜੀਤ ਪਵਾਰ ਬਾਰੇ ਕਿਹਾ ਕਿ ਤੁਸੀਂ ਇੱਥੇ ਆਉਣ 'ਚ ਬਹੁਤ ਦੇਰ ਕਰ ਦਿੱਤੀ, ਤੁਹਾਡੇ ਲਈ ਇਹ ਜਗ੍ਹਾ ਸਹੀ ਹੈ। ਅਜੀਤ ਪਵਾਰ ਪਿਛਲੇ ਮਹੀਨੇ ਭਾਜਪਾ ਅਤੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ਦੇ ਗਠਜੋੜ ਵਿੱਚ ਸ਼ਾਮਲ ਹੋ ਕੇ ਨੈਸ਼ਨਲ ਡੈਮੋਕਰੇਟਿਕ ਅਲਾਇੰਸ (ਐਨਡੀਏ) ਦਾ ਹਿੱਸਾ ਬਣੇ ਸਨ।
ਪੰਜਾਬੀ ਗਾਇਕ ਸ਼ੁਭਦੀਪ ਸਿੱਧੂ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਘਰ ਪਹੁੰਚੇ ਚਾਹੁਣ ਵਾਲਿਆਂ ਨੂੰ ਸੰਬੋਧਨ ਕਰਦਿਆਂ ਆਪਣੇ ਪੁੱਤਰ ਦੇ ਇਨਸਾਫ਼ ਨੂੰ ਲੈ ਕੇ ਸਰਕਾਰ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੇ ਕਤਲ ਨੂੰ ਡੇਢ ਸਾਲ ਦਾ ਸਮਾਂ ਲੰਘ ਚੁੱਕਿਆ ਹੈ ਪਰ ਅਜੇ ਤੱਕ ਸਰਕਾਰ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਹੁਣ ਤੱਕ ਸੁਰੱਖਿਆ ਲੀਕ ਕਰਨ ਵਾਲੇ ਉੱਤੇ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਿਨ-ਦਿਹਾੜੇ ਕਤਲ ਹੋ ਰਹੇ ਹਨ ਤੇ ਨਸ਼ਾ ਲਗਾਤਾਰ ਵਧ ਰਿਹਾ ਹੈ ਪਰ ਪੰਜਾਬ ਸਰਕਾਰ ਸਭ ਕੁਝ ਰੋਕਣ ਵਿੱਚ ਪੂਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਮੁੜ ਵਿਕਾਸ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਵੀ ਮੌਜੂਦ ਸਨ। ਇਹ 508 ਰੇਲਵੇ ਸਟੇਸ਼ਨ 27 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਫੈਲੇ ਹੋਏ ਹਨ। 450 ਤੋਂ ਵੱਧ ਰੇਲਵੇ ਸਟੇਸ਼ਨ ਸੂਬਿਆਂ ਅਤੇ ਲਗਭਗ 20 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਫੈਲੇ ਹੋਏ ਹਨ।
ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਤਸਕਰਾਂ ਵੱਲੋਂ ਭਾਰਤੀ ਸਰਹੱਦ 'ਤੇ ਭੇਜੀ ਗਈ ਹੈਰੋਇਨ ਦੀ ਵੱਡੀ ਖੇਪ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਖੇਪ ਦੋ ਵੱਖ-ਵੱਖ ਤਸਕਰ ਗਰੋਹ ਤੋਂ ਫੜੀ ਗਈ ਹੈ। ਪੁਲਿਸ ਵੱਲੋਂ ਇਸ ਨੂੰ 2023 ਦੀ ਸਭ ਤੋਂ ਵੱਡੀ ਬਰਾਮਦਗੀ ਦੱਸਿਆ ਗਿਆ ਹੈ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ 539 ਕਰੋੜ ਰੁਪਏ ਦੱਸੀ ਜਾ ਰਹੀ ਹੈ।ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਇਹ ਬਰਾਮਦਗੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਕੀਤੀ ਗਈ ਹੈ।
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਭਰ ਦੇ 500 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਲਈ ‘ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ’ ਦੀ ਸ਼ੁਰੂਆਤ ਕਰਨ ਵਾਲੇ ਹਨ। ਇਸ ਯੋਜਨਾ ਦੇ ਤਹਿਤ ਚੰਡੀਗੜ੍ਹ ਰੇਲਵੇ ਸਮੇਤ ਪੰਜਾਬ ਦੇ 22 ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਇਨ੍ਹਾਂ ਰੇਲਵੇ ਸਟੇਸ਼ਨਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਸਵੇਰੇ 11.30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਦੇ 500 ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਦਾ ਨੀਂਹ ਪੱਥਰ ਰੱਖਿਆ।
ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਜੇਲ੍ਹ ਵਿੱਚੋਂ ਬਾਹਰ ਆਉਣ ਮਗਰੋਂ ਯਾਤਰਾ 'ਤੇ ਹਨ। ਉਹ ਕੈਂਸਰ ਦੇ ਇਲਾਜ ਤੋਂ ਉਭਰ ਰਹੀ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਨਾਲ ਦੇਸ਼ ਦੇ ਵੱਖ-ਵੱਖ ਧਾਰਮਿਕ ਤੇ ਟੂਰਿਸਟ ਸਥਾਨਾਂ ਦੀ ਯਾਤਰਾ ਕਰ ਰਹੇ ਹਨ। ਕੈਂਸਰ ਦੇ ਇਲਾਜ ਦੌਰਾਨ ਉਹ ਉਨ੍ਹਾਂ ਨੂੰ ਕੀਮੋਥੈਰੇਪੀ ਦੇ ਦਰਦ ਤੋਂ ਛੁਟਕਾਰਾ ਦਿਵਾਉਣ ਲਈ ਉਨ੍ਹਾਂ ਦੇ ਮਨਪਸੰਦ ਸਥਾਨਾਂ 'ਤੇ ਲੈ ਕੇ ਜਾ ਰਹੇ ਹਨ। ਹੁਣ ਨਵਜੋਤ ਸਿੰਘ ਸਿੱਧੂ ਆਪਣੇ ਪਰਿਵਾਰ ਸਮੇਤ ਤਾਮਿਲਨਾਡੂ ਦੇ ਸ਼ਹਿਰ ਕੋਇੰਬਟੂਰ ਪਹੁੰਚ ਗਏ ਹਨ ਜਿੱਥੇ ਉਹ ਸਦਗੁਰੂ ਨੂੰ ਵੀ ਮਿਲੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਹਸਪਤਾਲਾਂ ਅੰਦਰ ਦਵਾਈਆਂ ਤੇ ਡਾਕਟਰਾਂ ਦੀ ਘਾਟ ਹੈ। ਇਸ ਨਾਲ ਲੋਕ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਨੇ ਵਿਅੰਗ ਕਰਦੇ ਹੋਏ ਕਿਹਾ ਹੈ ਕਿ ਵੱਡੀਆਂ-ਵੱਡੀਆਂ ਮਸ਼ਹੂਰੀਆਂ ਕਰਨ ਨਾਲ ਮਾਡਲ ਨਹੀਂ ਬਣਿਆ ਕਰਦੇ।
ਭਾਰਤ ਤੇ ਰੂਸ ਦੇ ਇੱਕ ਫੈਸਲੇ ਨੇ ਪੂਰੀ ਦੁਨੀਆ ਵਿੱਚ ਖਲਬਲੀ ਮਚਾ ਦਿੱਤੀ ਹੈ। ਸੰਯੁਕਤ ਰਾਸ਼ਟਰ ਫੂਡ ਐਂਡ ਐਗਰੀਕਲਚਰ ਆਰਗੇਨਾਈਜ਼ੇਸ਼ਨ (FAO) ਅਨੁਸਾਰ, ਚੌਲਾਂ ਤੇ ਬਨਸਪਤੀ ਤੇਲ ਵਰਗੀਆਂ ਖੁਰਾਕੀ ਵਸਤਾਂ ਦੀਆਂ ਕੀਮਤਾਂ ਇਨ੍ਹਾਂ ਮਹੀਨਿਆਂ ਵਿੱਚ ਪਹਿਲੀ ਵਾਰ ਇੰਨੀਆਂ ਜ਼ਿਆਦਾ ਵਧੀਆਂ ਹਨ। ਇੰਨਾ ਹੀ ਨਹੀਂ ਚੌਲਾਂ ਦੀਆਂ ਕੀਮਤਾਂ 12 ਸਾਲਾਂ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਈਆਂ ਹਨ। ਸੰਯੁਕਤ ਰਾਸ਼ਟਰ ਏਜੰਸੀ ਅਨੁਸਾਰ, ਯੁਕਰੇਨ ਨੂੰ ਦੁਨੀਆ ਭਰ ਵਿੱਚ ਅਨਾਜ ਭੇਜਣ ਦੀ ਇਜਾਜ਼ਤ ਦੇਣ ਵਾਲੇ ਯੁੱਧਕਾਲੀਨ ਸਮਝੌਤੇ ਤੋਂ ਰੂਸ ਦਾ ਬਾਹਰ ਹੋਣਾ ਤੇ ਭਾਰਤ ਵੱਲੋਂ ਚੌਲ ਦੇ ਕੁਝ ਨਿਰਯਾਤ 'ਤੇ ਪਾਬੰਦੀ ਲਾਉਣ ਵਰਗੇ ਕਾਰਕ ਇਸ ਮਹਿੰਗਾਈ ਲਈ ਜ਼ਿੰਮੇਵਾਰ ਹਨ।
ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਦੀ ਟੋਲ ਵਸੂਲੀ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ। ਇਸ ਦਾ ਮਹੀਨਾਵਾਰ ਕੁਲੈਕਸ਼ਨ 4 ਹਜ਼ਾਰ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। FASTag ਦੇ ਕਾਰਨ, ਇਹ ਕੁਲੈਕਸ਼ਨ ਰਿਕਾਰਡ ਪੱਧਰ ਨੂੰ ਛੂਹ ਗਿਆ ਹੈ। FASTag ਕਾਰਨ ਸਰਕਾਰੀ ਮਾਲਕੀ ਵਾਲੇ ਹਾਈਵੇਅ ਡਿਵੈਲਪਰ NHAI ਨੇ ਹੁਣ ਤੱਕ ਦਾ ਸਭ ਤੋਂ ਵੱਧ ਟੌਲ ਇਕੱਠਾ ਕੀਤਾ ਹੈ।
ਬਠਿੰਡਾ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੇ ਆਪਣੇ ਹੀ ਚਚੇਰੇ ਭਰਾ ਦਾ ਕਤਲ ਕਰ ਦਿੱਤਾ। ਉਸ ਨੇ ਕਿਰਚ ਨਾਲ ਤਾਬੜਤੋੜ ਵਾਰ ਕਰਕੇ ਤਿੰਨ ਭੈਣਾਂ ਦੇ ਇਕਲੌਤੇ ਭਰਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਤਿੰਨ ਵਿਅਕਤੀਆਂ ਖਿਲਾਫ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਗੋਪਾਲ ਸਿੰਘ ਚਾਵਲਾ ਨੇ ਇੱਕ ਵਾਰ ਫਿਰ ਭਾਰਤ 'ਤੇ ਤਿੱਖਾ ਹਮਲਾ ਬੋਲਿਆ ਹੈ। ਇਸ ਵਾਰ ਕਸ਼ਮੀਰ ਦੇ ਮੁੱਦੇ 'ਤੇ ਬੋਲਦੇ ਹੋਏ ਚਾਵਲਾ ਨੇ ਵੱਡੀ ਗੱਲ ਕਹੀ ਹੈ। ਚਾਵਲਾ ਨੇ ਕਿਹਾ ਕਿ ਕਸ਼ਮੀਰੀਆਂ ਦੀ ਆਜ਼ਾਦੀ ਲਈ ਪਾਕਿਸਤਾਨ ਅੰਦਰ ਰਹਿੰਦਾ ਸਿੱਖ ਭਾਈਚਾਰ ਵੀ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਸ ਨੇ ਕਿਹਾ ਕਿ ਕਸ਼ਮੀਰ ਬਣੇਗਾ ਪਾਕਿਸਤਾਨ।
ਇੱਕ ਦੋਸਤ ਨੇ ਆਪਣੇ ਹੀ ਪੱਕੇ ਦੋਸਤ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੇਟ ਇਲਾਕੇ ਦੇ ਪਿੰਡ ਜਨੇਤਪੁਰਾ ਵਾਲੇ ਰਾਹ ’ਤੇ ਖੇਤਾਂ ’ਚ ਕੰਮ ਕਰਦੇ ਮਜ਼ਦੂਰ ਨੂੰ ਉਸ ਦੇ ਹੀ ਦੋਸਤ ਨੇ ਸਾਥੀਆਂ ਨਾਲ ਮਿਲ ਕੇ ਕੁੱਟ-ਕੁੱਟ ਕੇ ਮਾਰ ਦਿੱਤਾ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਛਾਇਆ ਪਿਆ ਹੈ। ਹੱਤਿਆ ਪਿੱਛੇ ਮ੍ਰਿਤਕ ਵੱਲੋਂ ਦੋਸਤ ਦੀ ਹੀ ਪਤਨੀ ਨਾਲ ਸਬੰਧ ਰੱਖਣ ਦਾ ਸ਼ੱਕ ਦੱਸਿਆ ਜਾ ਰਿਹਾ ਹੈ।
ਪਿਛੋਕੜ
Punjab Breaking News LIVE 06 August, 2023: ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਗੋਪਾਲ ਸਿੰਘ ਚਾਵਲਾ ਨੇ ਇੱਕ ਵਾਰ ਫਿਰ ਭਾਰਤ 'ਤੇ ਤਿੱਖਾ ਹਮਲਾ ਬੋਲਿਆ ਹੈ। ਇਸ ਵਾਰ ਕਸ਼ਮੀਰ ਦੇ ਮੁੱਦੇ 'ਤੇ ਬੋਲਦੇ ਹੋਏ ਚਾਵਲਾ ਨੇ ਵੱਡੀ ਗੱਲ ਕਹੀ ਹੈ। ਚਾਵਲਾ ਨੇ ਕਿਹਾ ਕਿ ਕਸ਼ਮੀਰੀਆਂ ਦੀ ਆਜ਼ਾਦੀ ਲਈ ਪਾਕਿਸਤਾਨ ਅੰਦਰ ਰਹਿੰਦਾ ਸਿੱਖ ਭਾਈਚਾਰ ਵੀ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਸ ਨੇ ਕਿਹਾ ਕਿ ਕਸ਼ਮੀਰ ਬਣੇਗਾ ਪਾਕਿਸਤਾਨ। ਪਾਕਿਸਤਾਨ ਬੈਠੇ ਖਾਲਿਸਤਾਨੀ ਗੋਪਾਲ ਚਾਵਲਾ ਨੇ ਕਸ਼ਮੀਰ ਬਾਰੇ ਕਈ ਵੱਡੀ ਗੱਲ
ਗੁਰਦਾਸਪੁਰੀਏ ਫਿਰ ਨਿਰਾਸ਼! ਆਪਣੇ ਹਲਕੇ ਤੋਂ 35 ਕਿਲੋਮੀਟਰ ਦੂਰੋਂ ਹੀ ਪਰਤ ਗਏ MP ਸੰਨੀ ਦਿਓਲ
Sunny Deol forgot gurdaspur constituency: ਆਪਣੀ ਫਿਲਮ ‘ਗਦਰ 2’ ਦਾ ਪ੍ਰਚਾਰ ਕਰਨ ਲਈ ਅਦਾਕਾਰ ਤੇ ਸੰਸਦ ਮੈਂਬਰ ਸਨੀ ਦਿਓਲ ਸ਼ਨੀਵਾਰ ਨੂੰ ਅੰਮ੍ਰਿਤਸਰ ਪੁੱਜੇ ਪਰ ਉਨ੍ਹਾਂ ਆਪਣੇ ਹਲਕੇ ਗੁਰਦਾਸਪੁਰ ਨੂੰ ਬਿਲਕੁਲ ਹੀ ਵਿਸਾਰ ਦਿੱਤਾ। ਉਹ 2019 ਵਿੱਚ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਸਨ, ਜੋ ਇਥੋਂ ਮਸਾਂ 35 ਕਿਲੋਮੀਟਰ ਦੂਰ ਪੈਂਦਾ ਹੈ। ਉਨ੍ਹਾਂ ਆਖਰੀ ਵਾਰ ਤਿੰਨ ਸਾਲ ਪਹਿਲਾਂ ਆਪਣੇ ਸੰਸਦੀ ਹਲਕੇ ਦਾ ਦੌਰਾ ਕੀਤਾ ਸੀ। ਗੁਰਦਾਸਪੁਰ ਲੋਕ ਸਭਾ ਹਲਕੇ ਦੇ ਵੋਟਰ ਤੇ ਭਾਜਪਾ ਹਮਾਇਤੀ ਸਨੀ ਦਿਓਲ ਦੀ ਲੰਮੀ ਗੈਰਹਾਜ਼ਰੀ ਤੋਂ ਨਿਰਾਸ਼ ਹਨ। ਗੁਰਦਾਸਪੁਰੀਏ ਫਿਰ ਨਿਰਾਸ਼! ਆਪਣੇ ਹਲਕੇ ਤੋਂ 35 ਕਿਲੋਮੀਟਰ ਦੂਰੋਂ ਹੀ ਪਰਤ ਗਏ MP ਸੰਨੀ ਦਿਓਲ
ਸਰਕਾਰੀ ਸਕੂਲਾਂ ਵਿੱਚ ਭਰੇ ਜਾਣਗੇ ਖਾਲੀ ਪਏ ਅਧਿਆਪਕਾਂ ਦੇ ਅਹੁਦੇ
Punjab News: ਹੁਣ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬੇ ਦੇ ਸਕੂਲਾਂ ’ਚ ਖਾਲੀ ਪਏ ਸਾਇੰਸ ਅਧਿਆਪਕਾਂ ਦੇ ਅਹੁਦੇ ਭਰਨ ਦੀ ਪ੍ਰਕਿਰਿਆ ਸ਼ੂਰੂ ਕਰਨ ਜਾ ਰਹੀ ਹੈ।ਇਸ ਲੜੀ ਦੇ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਸਿੱਖਿਆ) ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮਾਸਟਰ ਕੇਡਰ ਦੇ ਸਾਇੰਸ ਵਿਸ਼ੇ ਦੇ ਅਹੁਦਿਆਂ ਦੇ ਸਬੰਧ ਵਿਚ ਸੂਚਨਾ ਮੰਗਲਵਾਰ ਤੱਕ ਮੰਗੀ ਗਈ ਹੈ। ਸਰਕਾਰੀ ਸਕੂਲਾਂ ਵਿੱਚ ਭਰੇ ਜਾਣਗੇ ਖਾਲੀ ਪਏ ਅਧਿਆਪਕਾਂ ਦੇ ਅਹੁਦੇ
ਪਤਨੀ ਨਾਲ ਨਜ਼ਾਇਜ ਸਬੰਧਾਂ ਦੇ ਸ਼ੱਕ ’ਚ ਪਤੀ ਨੇ ਚੁੱਕਿਆ ਖੌਫ਼ਨਾਕ ਕਦਮ
Crime News: ਇੱਕ ਦੋਸਤ ਨੇ ਆਪਣੇ ਹੀ ਪੱਕੇ ਦੋਸਤ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਬੇਟ ਇਲਾਕੇ ਦੇ ਪਿੰਡ ਜਨੇਤਪੁਰਾ ਵਾਲੇ ਰਾਹ ’ਤੇ ਖੇਤਾਂ ’ਚ ਕੰਮ ਕਰਦੇ ਮਜ਼ਦੂਰ ਨੂੰ ਉਸ ਦੇ ਹੀ ਦੋਸਤ ਨੇ ਸਾਥੀਆਂ ਨਾਲ ਮਿਲ ਕੇ ਕੁੱਟ-ਕੁੱਟ ਕੇ ਮਾਰ ਦਿੱਤਾ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਛਾਇਆ ਪਿਆ ਹੈ। ਹੱਤਿਆ ਪਿੱਛੇ ਮ੍ਰਿਤਕ ਵੱਲੋਂ ਦੋਸਤ ਦੀ ਹੀ ਪਤਨੀ ਨਾਲ ਸਬੰਧ ਰੱਖਣ ਦਾ ਸ਼ੱਕ ਦੱਸਿਆ ਜਾ ਰਿਹਾ ਹੈ। ਪਤਨੀ ਨਾਲ ਨਜ਼ਾਇਜ ਸਬੰਧਾਂ ਦੇ ਸ਼ੱਕ ’ਚ ਪਤੀ ਨੇ ਚੁੱਕਿਆ ਖੌਫ਼ਨਾਕ ਕਦਮ
- - - - - - - - - Advertisement - - - - - - - - -