Punjab Breaking News LIVE: ਮਾਈਨਿੰਗ ਸਾਈਟਾਂ ’ਤੇ ਅਫ਼ਸਰਾਂ ਦਾ ਹੋਵੇਗਾ ਪਹਿਰਾ,ਵੱਡੇ ਪੁਲਿਸ ਅਫ਼ਸਰਾਂ ਨਾਲ ਸੀਐਮ ਮਾਨ ਦੀ ਹਾਈ ਲੇਵਲ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਦੀ ਐਮਰਜੈਂਸੀ ਮੀਟਿੰਗ
Punjab Breaking News LIVE, 06 December, 2023:ਮਾਈਨਿੰਗ ਸਾਈਟਾਂ ’ਤੇ ਅਫ਼ਸਰਾਂ ਦਾ ਹੋਵੇਗਾ ਪਹਿਰਾ,ਵੱਡੇ ਪੁਲਿਸ ਅਫ਼ਸਰਾਂ ਨਾਲ ਸੀਐਮ ਭਗਵੰਤ ਮਾਨ ਦੀ ਹਾਈ ਲੇਵਲ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਦੀ ਐਮਰਜੈਂਸੀ ਮੀਟਿੰਗ
Punjab News: ਲੁਟੇਰੇ ਲੋਕਾਂ ਨੂੰ ਲੁੱਟਣ ਦੇ ਨਵੇਂ-ਨਵੇਂ ਤਰੀਕੇ ਲੱਭ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ਵਿੱਚ ਸਾਹਮਣੇ ਆਇਆ ਹੈ। ਲੁਧਿਆਣਾ ਦੇ ਸੁੰਦਰ ਨਗਰ ਇਲਾਕੇ 'ਚ ਬਾਈਕ ਸਵਾਰ ਬਦਮਾਸ਼ਾਂ ਨੇ ਪਿਸਤੌਲ ਦੀ ਨੋਕ 'ਤੇ ਵਿਅਕਤੀ ਨੂੰ ਲੁੱਟ ਲਿਆ। ਹੈਰਾਨੀ ਦੀ ਗੱਲ ਹੈ ਕਿ ਵਿਅਕਤੀ ਕੋਲ ਕੋਈ ਕੈਸ਼ ਵੀ ਨਹੀਂ ਸੀ, ਇਸ ਦੇ ਬਾਵਜੂਦ ਉਸ ਨੂੰ 2.64 ਲੱਖ ਰੁਪਏ ਦਾ ਚੂਨਾ ਲੱਗ ਗਿਆ ਹੈ।
Crime News: ਪੁਲਿਸ ਦੀ ਸਖਤੀ ਦੇ ਬਾਵਜੂਦ ਲੁਧਿਆਣਾ ਵਿੱਚ ਅਪਰਾਧੀਆਂ ਦੇ ਹੌਸਲੇ ਬੁਲੰਦ ਹਨ। ਲੰਘੀ ਰਾਤ ਸ਼ਹਿਰ ਦੇ ਸ਼ਿਮਲਾਪੁਰੀ ਇਲਾਕੇ 'ਚ ਬਾਈਕ ਸਵਾਰਾਂ ਨੇ ਇੱਕ ਜਿੰਮ ਟ੍ਰੇਨਰ 'ਤੇ ਗੋਲੀਆਂ ਚਲਾ ਦਿੱਤੀਆਂ। ਇਹ ਗੋਲੀ ਜਿਮ ਟ੍ਰੇਨਰ ਦੀ ਲੱਤ ਵਿੱਚ ਲੱਗੀ ਹੈ। ਉਸ ਨੂੰ ਜ਼ਖਮੀ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
Murrah breed buffalo: ਹਰਿਆਣਾ ਦੀ ਮੱਝਾਂ ਨਵੇਂ ਰਿਕਾਰਡ ਬਣਾ ਰਹੀਆਂ ਹਨ। ਹੁਣ ਪੰਜਾਬ ਵਿੱਚੋਂ ਹਰਿਆਣਾ ਦੀ ਮੱਝ ਨੇ ਬਾਜ਼ੀ ਮਾਰੀ ਹੈ। ਹਿਸਾਰ ਜ਼ਿਲ੍ਹੇ ਦੀ ਮੱਝ ਨੇ 22 ਕਿਲੋ 300 ਗ੍ਰਾਮ ਦੁੱਧ ਦੇ ਕੇ ਪਹਿਲਾ ਸਥਾਨ ਹਾਸਲ ਕੀਤਾ। ਧਨੌਲਾ ਵਿੱਚ ਕਰਵਾਏ ਤਿੰਨ ਰੋਜ਼ਾ ਪਸ਼ੂ ਮੇਲੇ ਦੌਰਾਨ ਇਸ ਮੱਝ ਨੂੰ ਟਰੈਕਟਰ ਨਾਲ ਸਨਮਾਨਿਤ ਕੀਤਾ ਗਿਆ।
Balwant Singh Rajoana Case: ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਦਾ ਅੱਜ ਦੂਸਰਾ ਦਿਨ ਹੈ। ਜਿਸ ਨੂੰ ਦੇਖਦੇ ਹੋਏ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਐਮਰਜੈਂਸੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਵੇਗੀ। ਜਿਸ ਵਿੱਚ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
Balwant Singh Rajoana Case: ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਦਾ ਅੱਜ ਦੂਸਰਾ ਦਿਨ ਹੈ। ਜਿਸ ਨੂੰ ਦੇਖਦੇ ਹੋਏ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਐਮਰਜੈਂਸੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਵੇਗੀ। ਜਿਸ ਵਿੱਚ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
Cm Bhagwant Mann meeting with Cps And SSPs: ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ। ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਖਿਲਾਫ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪਹਿਲਾਂ ਹੀ ਤੋੜ ਦਿੱਤਾ ਹੈ ਅਤੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਭੇਜਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਸਖਤੀ ਨਾਲ ਜਾਰੀ ਰਹਿਣੀ ਚਾਹੀਦੀ ਹੈ ਅਤੇ ਹੇਠਲੇ ਪੱਧਰ ’ਤੇ ਵੀ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਣਾ ਚਾਹੀਦਾ ਹੈ।
Illegal Mining in Punjab: ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਨਿਗਰਾਨੀ ਪ੍ਰਣਾਲੀ ਦੀ ਵਧੇਰੇ ਮਜ਼ਬੂਤੀ, ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਅ ਕੇ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਦਿੱਤੀਆਂ।
Former MLA Jathedar Ranjit Singh Talwandi: ਰਾਏਕੋਟ ਤੋਂ ਸਾਬਕਾ ਅਕਾਲੀ ਵਿਧਾਇਕ ਅਤੇ ਮਰਹੂਮ ਲੋਹ ਪੁਰਸ਼ ਜਥੇਦਾਰ ਜਗਦੇਵ ਤਲਵੰਡੀ ਦੇ ਵੱਡੇ ਪੁੱਤਰ ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਮੰਗਲਵਾਰ ਸ਼ਾਮ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 67 ਸਾਲਾਂ ਦੇ ਸਨ। ਰਣਜੀਤ ਸਿੰਘ ਤਲਵੰਡੀ ਗੰਭੀਰ ਸਰੀਰਕ ਬਿਮਾਰੀ ਕਾਰਨ ਪਿਛਲੇ ਮਹੀਨੇ ਤੋਂ ਪੀਜੀਆਈ ਵਿੱਚ ਜ਼ੇਰੇ ਇਲਾਜ ਸਨ। ਜਿੱਥੇ ਮੰਗਲਵਾਰ ਸ਼ਾਮ ਕਰੀਬ 5 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਰਾਏ (ਰਾਏਕੋਟ) ਵਿਖੇ ਕੀਤਾ ਜਾਵੇਗਾ। ਰਣਜੀਤ ਸਿੰਘ ਤਲਵੰਡੀ 2002 ਤੋਂ 2007 ਤੱਕ ਰਾਏਕੋਟ ਦੇ ਵਿਧਾਇਕ ਰਹੇ। ਅਕਾਲੀ ਦਲ ਬਾਦਲ ਤੋਂ ਚੋਣ ਜਿੱਤਣ ਵਾਲੇ ਰਣਜੀਤ ਸਿੰਘ ਤਲਵੰਡੀ ਨੇ ਕਾਂਗਰਸ ਦੇ ਹਰਮੋਹਿੰਦਰ ਸਿੰਘ ਪ੍ਰਧਾਨ ਨੂੰ ਹਰਾਇਆ ਸੀ।
ਪਿਛੋਕੜ
Punjab Breaking News LIVE, 06 December, 2023: ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਫਸਰਾਂ ਨੂੰ ਨਸ਼ਿਆਂ ਦੀ ਲਾਹਨਤ ਦੇ ਖਿਲਾਫ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਆਦੇਸ਼ ਦਿੱਤੇ। ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਸ਼ਿਆਂ ਦੇ ਖਿਲਾਫ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਮੁਕੰਮਲ ਤੌਰ ਉਤੇ ਲਾਗੂ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪਹਿਲਾਂ ਹੀ ਤੋੜ ਦਿੱਤਾ ਹੈ ਅਤੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਭੇਜਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਸਖਤੀ ਨਾਲ ਜਾਰੀ ਰਹਿਣੀ ਚਾਹੀਦੀ ਹੈ ਅਤੇ ਹੇਠਲੇ ਪੱਧਰ ’ਤੇ ਵੀ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਣਾ ਚਾਹੀਦਾ ਹੈ। ਵੱਡੇ ਪੁਲਿਸ ਅਫ਼ਸਰਾਂ ਨਾਲ ਸੀਐਮ ਭਗਵੰਤ ਮਾਨ ਦੀ ਹਾਈ ਲੇਵਲ ਮੀਟਿੰਗ, ਆਰ ਪਾਰ ਦੀ ਲੜਾਈ ਦਾ ਕੀਤਾ ਐਲਾਨ
Illegal Mining: ਮਾਈਨਿੰਗ ਸਾਈਟਾਂ ’ਤੇ ਅਫ਼ਸਰਾਂ ਦਾ ਹੋਵੇਗਾ ਪਹਿਰਾ, ਖਣਨ ਮੰਤਰੀ ਨੇ ਜਾਰੀ ਕੀਤੇ ਹੁਕਮ
Illegal Mining in Punjab: ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਨਿਗਰਾਨੀ ਪ੍ਰਣਾਲੀ ਦੀ ਵਧੇਰੇ ਮਜ਼ਬੂਤੀ, ਸੰਪਤੀਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਬਚਾਅ ਕੇ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਬਰਬਾਦੀ ਰੋਕਣ ਦੀਆਂ ਹਦਾਇਤਾਂ ਦਿੱਤੀਆਂ। ਮਾਈਨਿੰਗ ਸਾਈਟਾਂ ’ਤੇ ਅਫ਼ਸਰਾਂ ਦਾ ਹੋਵੇਗਾ ਪਹਿਰਾ, ਖਣਨ ਮੰਤਰੀ ਨੇ ਜਾਰੀ ਕੀਤੇ ਹੁਕਮ
Balwant Rajoana Case: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ਪੰਜਾਂ ਤਖ਼ਤਾਂ ਦੇ ਜਥੇਦਾਰ ਹੋਣਗੇ ਇਕੱਠੇ
Balwant Singh Rajoana: ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਦਾ ਅੱਜ ਦੂਸਰਾ ਦਿਨ ਹੈ। ਜਿਸ ਨੂੰ ਦੇਖਦੇ ਹੋਏ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਐਮਰਜੈਂਸੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਦੇ ਕਰੀਬ ਸ਼ੁਰੂ ਹੋਵੇਗੀ। ਜਿਸ ਵਿੱਚ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ਪੰਜਾਂ ਤਖ਼ਤਾਂ ਦੇ ਜਥੇਦਾਰ ਹੋਣਗੇ ਇਕੱਠੇ
Former MLA Died: ਅਕਾਲੀ ਦਲ ਦੇ ਸਾਬਕਾ ਵਿਧਾਇਕ ਦਾ ਦੇਹਾਂਤ, ਪੀਜੀਆਈ ਵਿੱਚ ਲਏ ਆਖਰੀ ਸਾਹ, ਅੱਜ ਹੋਵੇਗਾ ਸਸਕਾਰ
Former MLA Jathedar Ranjit Singh Talwandi: ਰਾਏਕੋਟ ਤੋਂ ਸਾਬਕਾ ਅਕਾਲੀ ਵਿਧਾਇਕ ਅਤੇ ਮਰਹੂਮ ਲੋਹ ਪੁਰਸ਼ ਜਥੇਦਾਰ ਜਗਦੇਵ ਤਲਵੰਡੀ ਦੇ ਵੱਡੇ ਪੁੱਤਰ ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਮੰਗਲਵਾਰ ਸ਼ਾਮ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 67 ਸਾਲਾਂ ਦੇ ਸਨ। ਰਣਜੀਤ ਸਿੰਘ ਤਲਵੰਡੀ ਗੰਭੀਰ ਸਰੀਰਕ ਬਿਮਾਰੀ ਕਾਰਨ ਪਿਛਲੇ ਮਹੀਨੇ ਤੋਂ ਪੀਜੀਆਈ ਵਿੱਚ ਜ਼ੇਰੇ ਇਲਾਜ ਸਨ। ਜਿੱਥੇ ਮੰਗਲਵਾਰ ਸ਼ਾਮ ਕਰੀਬ 5 ਵਜੇ ਉਨ੍ਹਾਂ ਨੇ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 3 ਵਜੇ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਰਾਏ (ਰਾਏਕੋਟ) ਵਿਖੇ ਕੀਤਾ ਜਾਵੇਗਾ। ਰਣਜੀਤ ਸਿੰਘ ਤਲਵੰਡੀ 2002 ਤੋਂ 2007 ਤੱਕ ਰਾਏਕੋਟ ਦੇ ਵਿਧਾਇਕ ਰਹੇ। ਅਕਾਲੀ ਦਲ ਬਾਦਲ ਤੋਂ ਚੋਣ ਜਿੱਤਣ ਵਾਲੇ ਰਣਜੀਤ ਸਿੰਘ ਤਲਵੰਡੀ ਨੇ ਕਾਂਗਰਸ ਦੇ ਹਰਮੋਹਿੰਦਰ ਸਿੰਘ ਪ੍ਰਧਾਨ ਨੂੰ ਹਰਾਇਆ ਸੀ। ਅਕਾਲੀ ਦਲ ਦੇ ਸਾਬਕਾ ਵਿਧਾਇਕ ਦਾ ਦੇਹਾਂਤ, ਪੀਜੀਆਈ ਵਿੱਚ ਲਏ ਆਖਰੀ ਸਾਹ, ਅੱਜ ਹੋਵੇਗਾ ਸਸਕਾਰ
- - - - - - - - - Advertisement - - - - - - - - -