Punjab Breaking News Live: ਕਿਸਾਨਾਂ ਦਾ ਅੱਜ ਦਿੱਲੀ ਕੂਚ, ਨਸ਼ਾ ਤਸਕਰੀ ਦੇ ਕੇਸਾਂ 'ਚ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਫਟਕਾਰ, ਸਸਤੀ ਹੋਈ CNG
Punjab Breaking News LIVE, 06 March, 2024: ਕਿਸਾਨਾਂ ਦਾ ਅੱਜ ਦਿੱਲੀ ਕੂਚ, ਨਸ਼ਾ ਤਸਕਰੀ ਦੇ ਕੇਸਾਂ 'ਚ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਫਟਕਾਰ, ਸਸਤੀ ਹੋਈ CNG
Budget Session 4th Day: ਬੀਤੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਭਗਵੰਤ ਮਾਨ ਸਰਕਾਰ ਨੇ ਆਪਣਾ ਤੀਸਰਾ ਬਜਟ ਪੇਸ਼ ਕੀਤਾ ਸੀ। ਜਿਸ 'ਤੇ ਅੱਜ ਵਿਧਾਨ ਸਭਾ ਵਿੱਚ ਬਹਿਸ ਹੋਵੇਗੀ। ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਚੌਥਾ ਦਿੱਨ ਹੈ। ਅੱਜ ਦਾ ਦਿਨ ਵੀ ਹੰਗਾਮੇਦਾਰ ਰਹਿਣ ਵਾਲਾ ਹੈ। ਮੰਗਲਵਾਰ ਨੂੰ ਪੰਜਾਬ ਸਰਕਾਰ ਨੇ 2 ਲੱਖ ਕਰੋੜ ਰੁਪਏ ਵਾਲਾ ਪੰਜਾਬ ਦਾ ਬਜਟ ਪੇਸ਼ ਕੀਤਾ ਸੀ। ਮਾਨ ਸਰਕਾਰ ਦਾ ਦਾਅਵਾ ਹੈ ਕਿ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦਾ ਬਜਟ 2 ਲੱਖ ਕਰੋੜ ਨੂੰ ਪਾਰ ਗਿਆ ਹੈ। ਮਾਨ ਸਰਕਾਰ ਨੇ ਇਸ ਨੂੰ ਲੋਕ ਪੱਖੀ ਬਜਟ ਕਰਾਰ ਦਿੱਤਾ ਹੈ ਅਤੇ ਕਿਹਾ ਸੀ ਕਿ ਜਨਤਾ 'ਤੇ ਕੋਈ ਨਵਾਂ ਟੈਕਸ ਵੀ ਨਹੀਂ ਲਗਾਇਆ।
NDPS case: ਐਨਡੀਪੀਐਸ ਕੇਸਾਂ ਦੀ ਹਿਮਾਚਲ ਵਿੱਚ ਜਾਂਚ ਦਾ ਪੱਧਰ ਪੰਜਾਬ ਅਤੇ ਹਰਿਆਣਾ ਨਾਲੋਂ ਕਾਫ਼ੀ ਤੇਜ਼ ਹੈ। ਇਹ ਟਿੱਪਣੀ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਨੂੰ ਇਨ੍ਹਾਂ ਮਾਮਲਿਆਂ ਦੇ ਜਾਂਚ ਅਧਿਕਾਰੀਆਂ ਨੂੰ ਧਰਮਸ਼ਾਲਾ ਸਥਿਤ ਦਰੋਹ ਪੁਲਿਸ ਸਿਖਲਾਈ ਕੇਂਦਰ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਲਲਿਤ ਬੱਤਰਾ ਦੀ ਡਿਵੀਜ਼ਨ ਬੈਂਚ ਨੇ ਫੈਸਲੇ ਵਿੱਚ ਕਿਹਾ ਕਿ ਜਾਂਚ ਅਧਿਕਾਰੀਆਂ ਦੇ ਬੈਚਾਂ ਨੂੰ ਦੋ ਹਫ਼ਤਿਆਂ ਵਿੱਚ ਸਿਖਲਾਈ ਲਈ ਉੱਥੇ ਭੇਜਿਆ ਜਾਵੇ। ਇਨ੍ਹਾਂ ਅਧਿਕਾਰੀਆਂ ਦੇ ਵਿਸ਼ਾ ਮਾਹਿਰਾਂ ਨੂੰ ਤਿੰਨ ਮਹੀਨਿਆਂ ਵਿੱਚ ਲੋੜੀਂਦੀ ਸਿਖਲਾਈ ਪੂਰੀ ਕਰਨੀ ਚਾਹੀਦੀ ਹੈ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਨੂੰ ਇਸ ਸਬੰਧ ਵਿੱਚ ਅਦਾਲਤ ਵਿੱਚ ਪਾਲਣਾ ਰਿਪੋਰਟ ਦੇਣੀ ਚਾਹੀਦੀ ਹੈ।
CNG Price Reduced: ਆਮ ਜਨਤਾ ਲਈ ਖੁਸ਼ਖਬਰੀ ਹੈ। ਰਾਹਤ ਦਿੰਦਿਆਂ ਸਰਕਾਰੀ ਕੰਪਨੀ ਮਹਾਂਨਗਰ ਗੈਸ ਲਿਮਟਿਡ (MGL) ਨੇ CNG ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ। ਕੰਪਨੀ ਨੇ ਕੰਪਰੈੱਸਡ ਨੈਚੁਰਲ ਗੈਸ ਦੀ ਕੀਮਤ 'ਚ 2.50 ਰੁਪਏ ਪ੍ਰਤੀ ਕਿਲੋ ਦੀ ਕਟੌਤੀ ਕੀਤੀ ਹੈ। ਮੰਗਲਵਾਰ ਸ਼ਾਮ ਨੂੰ ਕੰਪਨੀ ਨੇ ਇਸ ਮਾਮਲੇ 'ਤੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਗੈਸ ਦੀਆਂ ਕੀਮਤਾਂ 'ਚ ਕਟੌਤੀ ਤੋਂ ਬਾਅਦ ਨਵੇਂ ਚਾਰਜ 6 ਮਾਰਚ ਤੋਂ ਲਾਗੂ ਹੋ ਗਏ ਹਨ।
Farmers Delhi march today: ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ 23 ਦਿਨ ਹੋ ਗਏ ਹਨ। ਪੰਜਾਬ-ਹਰਿਆਣਾ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਟੇ ਹੋਏ ਹਨ। ਇਸੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਦੇਸ਼ ਭਰ ਦੇ ਕਿਸਾਨ ਪੈਦਲ, ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਮਾਰਚ ਕਰਨਗੇ। ਹਰਿਆਣਾਂ ਦੀਆਂ ਸਰਹੱਦਾਂ ਖਨੌਰੀ ਅਤੇ ਸ਼ੰਭੂ 'ਤੇ ਬੈਠੇ ਕਿਸਾਨ ਦਿੱਲੀ ਨਹੀਂ ਜਾਣਗੇ। ਬਾਕੀ ਪੂਰੇ ਦੇਸ਼ ਦੇ ਕਿਸਾਨ ਦਿੱਲੀ ਦੇ ਜੰਤਰ ਮੰਤਰ ਵਿੱਚ ਇਕੱਠੇ ਹੋਣਗੇ। ਨੌਜਵਾਨ ਕਿਸਾਨ ਸ਼ੁਭਕਰਨ ਦੀ ਅੰਤਿਮ ਅਰਦਾਸ ਮੌਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਸਾਨੂੰ ਟਰੈਕਰ ਟਰਾਲੀਆਂ ਰਾਹੀਂ ਦਿੱਲੀ ਨਹੀਂ ਜਾਣ ਦੇ ਰਹੀ। ਇਸ ਲਈ ਬਾਕੀ ਸੂਬਿਆਂ ਦੇ ਕਿਸਾਨ ਰੇਲ, ਬੱਸ ਰਾਹੀਂ ਦਿੱਲੀ ਕੂਚ ਕਰਨਗੇ। ਹੁਣ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਇਹਨਾਂ ਨੂੰ ਵੀ ਰੋਕਦੀ ਹੈ ?
ਪਿਛੋਕੜ
Punjab Breaking News LIVE, 06 March, 2024: ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ 23 ਦਿਨ ਹੋ ਗਏ ਹਨ। ਪੰਜਾਬ-ਹਰਿਆਣਾ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਟੇ ਹੋਏ ਹਨ। ਇਸੇ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਦੇਸ਼ ਭਰ ਦੇ ਕਿਸਾਨ ਪੈਦਲ, ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਦਿੱਲੀ ਵੱਲ ਮਾਰਚ ਕਰਨਗੇ। ਹਰਿਆਣਾਂ ਦੀਆਂ ਸਰਹੱਦਾਂ ਖਨੌਰੀ ਅਤੇ ਸ਼ੰਭੂ 'ਤੇ ਬੈਠੇ ਕਿਸਾਨ ਦਿੱਲੀ ਨਹੀਂ ਜਾਣਗੇ। ਬਾਕੀ ਪੂਰੇ ਦੇਸ਼ ਦੇ ਕਿਸਾਨ ਦਿੱਲੀ ਦੇ ਜੰਤਰ ਮੰਤਰ ਵਿੱਚ ਇਕੱਠੇ ਹੋਣਗੇ। ਨੌਜਵਾਨ ਕਿਸਾਨ ਸ਼ੁਭਕਰਨ ਦੀ ਅੰਤਿਮ ਅਰਦਾਸ ਮੌਕੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਸੀ ਕਿ ਕੇਂਦਰ ਸਰਕਾਰ ਸਾਨੂੰ ਟਰੈਕਰ ਟਰਾਲੀਆਂ ਰਾਹੀਂ ਦਿੱਲੀ ਨਹੀਂ ਜਾਣ ਦੇ ਰਹੀ। ਇਸ ਲਈ ਬਾਕੀ ਸੂਬਿਆਂ ਦੇ ਕਿਸਾਨ ਰੇਲ, ਬੱਸ ਰਾਹੀਂ ਦਿੱਲੀ ਕੂਚ ਕਰਨਗੇ। ਹੁਣ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਇਹਨਾਂ ਨੂੰ ਵੀ ਰੋਕਦੀ ਹੈ? ਕਿਸਾਨਾਂ ਦਾ ਅੱਜ ਦਿੱਲੀ ਕੂਚ, ਟਰੈਕਟਰਾਂ 'ਤੇ ਨਹੀਂ ਰੇਲ-ਬੱਸਾਂ 'ਤੇ ਜਾਣਗੇ ਜੰਤਰ ਮੰਤਰ
NDPS case: ਨਸ਼ਾ ਤਸਕਰੀ ਦੇ ਕੇਸਾਂ 'ਚ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਫਟਕਾਰ, HC ਨੇ ਕਿਹਾ ਹਿਮਾਚਲ ਪੁਲਿਸ ਤੋਂ ਲੈ ਕੇ ਆਓ ਟ੍ਰੇਨਿੰਗ
NDPS case: ਐਨਡੀਪੀਐਸ ਕੇਸਾਂ ਦੀ ਹਿਮਾਚਲ ਵਿੱਚ ਜਾਂਚ ਦਾ ਪੱਧਰ ਪੰਜਾਬ ਅਤੇ ਹਰਿਆਣਾ ਨਾਲੋਂ ਕਾਫ਼ੀ ਤੇਜ਼ ਹੈ। ਇਹ ਟਿੱਪਣੀ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਨੂੰ ਇਨ੍ਹਾਂ ਮਾਮਲਿਆਂ ਦੇ ਜਾਂਚ ਅਧਿਕਾਰੀਆਂ ਨੂੰ ਧਰਮਸ਼ਾਲਾ ਸਥਿਤ ਦਰੋਹ ਪੁਲਿਸ ਸਿਖਲਾਈ ਕੇਂਦਰ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਸੁਰੇਸ਼ਵਰ ਠਾਕੁਰ ਅਤੇ ਜਸਟਿਸ ਲਲਿਤ ਬੱਤਰਾ ਦੀ ਡਿਵੀਜ਼ਨ ਬੈਂਚ ਨੇ ਫੈਸਲੇ ਵਿੱਚ ਕਿਹਾ ਕਿ ਜਾਂਚ ਅਧਿਕਾਰੀਆਂ ਦੇ ਬੈਚਾਂ ਨੂੰ ਦੋ ਹਫ਼ਤਿਆਂ ਵਿੱਚ ਸਿਖਲਾਈ ਲਈ ਉੱਥੇ ਭੇਜਿਆ ਜਾਵੇ। ਇਨ੍ਹਾਂ ਅਧਿਕਾਰੀਆਂ ਦੇ ਵਿਸ਼ਾ ਮਾਹਿਰਾਂ ਨੂੰ ਤਿੰਨ ਮਹੀਨਿਆਂ ਵਿੱਚ ਲੋੜੀਂਦੀ ਸਿਖਲਾਈ ਪੂਰੀ ਕਰਨੀ ਚਾਹੀਦੀ ਹੈ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਨੂੰ ਇਸ ਸਬੰਧ ਵਿੱਚ ਅਦਾਲਤ ਵਿੱਚ ਪਾਲਣਾ ਰਿਪੋਰਟ ਦੇਣੀ ਚਾਹੀਦੀ ਹੈ। ਨਸ਼ਾ ਤਸਕਰੀ ਦੇ ਕੇਸਾਂ 'ਚ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਫਟਕਾਰ, HC ਨੇ ਕਿਹਾ ਹਿਮਾਚਲ ਪੁਲਿਸ ਤੋਂ ਲੈ ਕੇ ਆਓ ਟ੍ਰੇਨਿੰਗ
Good News : ਸਸਤੀ ਹੋਈ CNG, ਮਹਾਨਗਰ ਗੈਸ ਲਿਮਟਿਡ ਨੇ 2.50 ਰੁਪਏ ਘਟਾਈ ਕੀਮਤ
CNG Price Reduced: ਆਮ ਜਨਤਾ ਲਈ ਖੁਸ਼ਖਬਰੀ ਹੈ। ਰਾਹਤ ਦਿੰਦਿਆਂ ਸਰਕਾਰੀ ਕੰਪਨੀ ਮਹਾਂਨਗਰ ਗੈਸ ਲਿਮਟਿਡ (MGL) ਨੇ CNG ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ। ਕੰਪਨੀ ਨੇ ਕੰਪਰੈੱਸਡ ਨੈਚੁਰਲ ਗੈਸ ਦੀ ਕੀਮਤ 'ਚ 2.50 ਰੁਪਏ ਪ੍ਰਤੀ ਕਿਲੋ ਦੀ ਕਟੌਤੀ ਕੀਤੀ ਹੈ। ਮੰਗਲਵਾਰ ਸ਼ਾਮ ਨੂੰ ਕੰਪਨੀ ਨੇ ਇਸ ਮਾਮਲੇ 'ਤੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਗੈਸ ਦੀਆਂ ਕੀਮਤਾਂ 'ਚ ਕਟੌਤੀ ਤੋਂ ਬਾਅਦ ਨਵੇਂ ਚਾਰਜ 6 ਮਾਰਚ ਤੋਂ ਲਾਗੂ ਹੋ ਗਏ ਹਨ। ਸਸਤੀ ਹੋਈ CNG, ਮਹਾਨਗਰ ਗੈਸ ਲਿਮਟਿਡ ਨੇ 2.50 ਰੁਪਏ ਘਟਾਈ ਕੀਮਤ
- - - - - - - - - Advertisement - - - - - - - - -