Punjab Breaking News LIVE: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਜਾਨ ਨੂੰ ਖਤਰਾ, ਸੁਖਪਾਲ ਖਹਿਰਾ ਪਹੁੰਚੇ ਹਾਈਕੋਰਟ, ਕੈਨੇਡਾ 'ਚ ਪੰਜਾਬੀਆਂ ਦੀ ਵੱਡੀ ਜਿੱਤ
Punjab Breaking News LIVE, 06 October, 2023: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਜਾਨ ਨੂੰ ਖਤਰਾ, ਸੁਖਪਾਲ ਖਹਿਰਾ ਪਹੁੰਚੇ ਹਾਈਕੋਰਟ, ਕੈਨੇਡਾ 'ਚ ਪੰਜਾਬੀਆਂ ਦੀ ਵੱਡੀ ਜਿੱਤ
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਰਾਸ਼ਟਰੀ ਸੁਰੱਖਿਆ ਐਕਟ (ਐਨ.ਐਸ.ਏ.) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ। ਉਸ ਦਾ ਕਹਿਣਾ ਹੈ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਮਿਲਣ ਲਈ ਪਰਿਵਾਰਕ ਮੈਂਬਰਾਂ ਨੂੰ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਭਾਰਤ ਵੱਲੋਂ ਕੈਨੇਡਾ ਨੂੰ 10 ਅਕਤੂਬਰ ਤੱਕ ਦੇਸ਼ ਵਿਚਲੇ ਆਪਣੇ 62 ਵਿੱਚੋਂ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਹਿਣ ਤੋਂ ਬਾਅਦ ਕੈਨੇਡਾ ਨੇ ਆਪਣੇ ਹਾਈ ਕਮਿਸ਼ਨ ਤੋਂ ਸਟਾਫ਼ ਨੂੰ ਬਾਹਰ ਕੱਢ ਲਿਆ ਹੈ। ਮੀਡੀਆ ਰਿਪੋਰਟ ਅਨੁਸਾਰ ਕੈਨੇਡਾ ਨੇ ਆਪਣੇ ਜ਼ਿਆਦਾਤਰ ਡਿਪਲੋਮੈਟਿਕ ਸਟਾਫ ਨੂੰ ਭਾਰਤ ਤੋਂ ਕੱਢ ਲਿਆ ਹੈ ਅਤੇ ਉਨ੍ਹਾਂ ਨੂੰ ਕੁਆਲਾਲੰਪੁਰ (ਮਲੇਸ਼ੀਆ) ਜਾਂ ਸਿੰਗਾਪੁਰ ਵਿੱਚ ਤਬਦੀਲ ਕਰ ਦਿੱਤਾ ਹੈ।
ਭਾਰਤੀ ਰਿਜ਼ਰਵ ਬੈਂਕ ਨੇ ਮੁੱਖ ਨੀਤੀਗਤ ਦਰ ਰੈਪੋ ਨੂੰ 6.50 ਫੀਸਦੀ ‘ਤੇ ਬਰਕਰਾਰ ਰੱਖਿਆ। ਇਸ ਦੇ ਨਾਲ ਬੈਂਕ ਅੱਜ ਕਿਹਾ ਹੈ ਕਿ ਭਾਰਤ ਦੁਨੀਆ ਦੇ ਵਿਕਾਸ ਦਾ ਇੰਜਣ ਬਣਨ ਲਈ ਤਿਆਰ ਹੈ। ਇਸ ਦੇ ਨਾਲ ਹੀ ਕੇਂਦਰੀ ਬੈਂਕ ਨੇ ਮੌਜੂਦਾ ਵਿੱਤੀ ਸਾਲ ਲਈ ਦੇਸ਼ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਦੇ ਵਾਧੇ ਦੇ ਅਨੁਮਾਨ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਮਜ਼ਬੂਤ ਮੰਗ ਕਾਰਨ ਘਰੇਲੂ ਅਰਥਵਿਵਸਥਾ ’ਚ ਜੁਝਾਰੂਪਣ ਨਜ਼ਰ ਆ ਰਿਹਾ ਹੈ। ਇਸ ਲਈ 2023-24 ਵਿੱਚ ਆਰਥਿਕ ਵਿਕਾਸ ਦਰ 6.5 ਫੀਸਦੀ ਰਹਿਣ ਦਾ ਅਨੁਮਾਨ ਹੈ।
ਪਲਾਟ ਘੁਟਾਲੇ ਵਿੱਚ ਨਾਮਜ਼ਦ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਜੇ ਵੀ ਵਿਜੀਲੈਂਸ ਦੀ ਪਹੁੰਚ ਤੋਂ ਬਾਹਰ ਹਨ। ਵਿਜੀਲੈਂਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਵਿਜੀਲੈਂਸ ਵੱਲੋਂ ਉਨ੍ਹਾਂ ਦੇ ਨੇੜਲਿਆਂ 'ਤੇ ਸ਼ਿੰਕਜਾ ਕੱਸਿਆ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ ਨੇ ਮਨਪ੍ਰੀਤ ਬਾਦਲ ਦੇ ਗੰਨਮੈਨ ਦੇ ਘਰ ਛਾਪਾ ਮਾਰਿਆ ਪਰ ਕਿਸੇ ਨੇ ਗੇਟ ਨਹੀਂ ਖੋਲ੍ਹਿਆ। ਵਿਜੀਲੈਂਸ ਟੀਮ ਕਾਫੀ ਦੇਰ ਤੱਕ ਬਾਹਰ ਖੜ੍ਹੀ ਰਹੀ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮਾਨਸਾ ਪੁਲਿਸ ਨੇ ਅੱਜ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਚਿਨ ਥਾਪਨ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਮਾਨਸਾ ਪੁਲਿਸ ਨੇ ਅਦਾਲਤ ਅਤੇ ਅਦਾਲਤ ਤੋਂ ਸਚਿਨ ਥਾਪਨ ਦੇ 5 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਹੈ ਜਿਸ ਤੋਂ ਬਾਅਦ ਮਾਨਸਾ ਪੁਲਿਸ ਨੂੰ ਸਚਿਨ ਥਾਪਨ ਨੂੰ 10 ਅਕਤੂਬਰ ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਹਫਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਵਿੱਚ ਹੀ ਕਾਫੀ ਹਰਿਆਲੀ ਵੇਖਣ ਨੂੰ ਮਿਲੀ। ਆਰਬੀਆਈ ਦੀ ਮੁਦਰਾ ਨੀਤੀ ਕਮੇਟੀ ਦੇ ਫੈਸਲਿਆਂ ਤੋਂ ਪਹਿਲਾਂ ਬੀਐਸਈ ਦਾ 30 ਸ਼ੇਅਰਾਂ ਵਾਲਾ ਸੰਵੇਦਨਸ਼ੀਲ ਸੂਚਕ ਅੰਕ ਸੈਂਸੈਕਸ 235 ਅੰਕਾਂ ਦੇ ਵਾਧੇ ਨਾਲ 65867 ਦੇ ਪੱਧਰ 'ਤੇ ਖੁੱਲ੍ਹਿਆ। ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ ਨਿਫਟੀ ਫਿਫਟੀ ਨੇ ਅੱਜ ਦਾ ਕਾਰੋਬਾਰ 75 ਅੰਕਾਂ ਦੀ ਤੇਜ਼ੀ ਨਾਲ 19621 ਦੇ ਪੱਧਰ 'ਤੇ ਸ਼ੁਰੂ ਕੀਤਾ।
ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀਏਯੂ) ਦੇ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ‘ਸਰਫੇਸ ਸੀਡਰ’ ਨਾਲ ਕਣਕ ਬੀਜਣ ਦੀ ਸਲਾਹ ਦਿੱਤੀ ਹੈ। ਪੀਏਯੂ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨਾ ਸਾੜੇ ਤੇ ਬਿਨਾ ਵਾਹੇ, ਖੇਤਾਂ ਵਿੱਚ ਹੀ ਰੱਖ ਕੇ ਘੱਟ ਖਰਚੇ ਨਾਲ ਕਣਕ ਦੀ ਬਿਜਾਈ ਕਰਨ ਲਈ ‘ਸਰਫੇਸ ਸੀਡਰ’ ਨਾਂ ਦੀ ਮਸ਼ੀਨ ਬਣਾਈ ਗਈ ਹੈ। ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਹ ਮਸ਼ੀਨ ਕੰਬਾਈਨ ਨਾਲ ਵੱਢੇ ਝੋਨੇ ਦੇ ਖੇਤ ਵਿੱਚ ਇੱਕੋ ਸਮੇਂ ਬੀਜ ਅਤੇ ਖਾਦ ਪਾ ਦਿੰਦੀ ਹੈ ਤੇ ਨਾਲੋ-ਨਾਲ ਝੋਨੇ ਦੇ ਖੜ੍ਹੇ ਕਰਚੇ (4 ਤੋਂ 5 ਇੰਚ ਉੱਚਾ) ਕੱਟ ਕੇ ਇਕਸਾਰ ਖਿਲਾਰ ਦਿੰਦੀ ਹੈ। ਇਸ ਤਰ੍ਹਾਂ ਕੱਟਿਆ ਹੋਇਆ ਪਰਾਲ ਬੀਜ ਨੂੰ ਢਕ ਲੈਂਦਾ ਹੈ ਜੋ ਕਿ ਬਾਅਦ ਵਿੱਚ ਮਲਚ ਦਾ ਕੰਮ ਕਰਦਾ ਹੈ ਜਿਸ ਨਾਲ ਨਦੀਨ ਘੱਟ ਹੁੰਦੇ ਹਨ ਤੇ ਜ਼ਮੀਨ ਦਾ ਤਾਪਮਾਨ ਵੀ ਅਨੁਕੂਲ ਬਣਿਆ ਰਹਿੰਦਾ ਹੈ।
ਸਾਲ 2015 ਦੇ ਇੱਕ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੋਇਆ ਹੈ। ਇਸ ਕੇਸ ਨੂੰ ਲੈ ਕੇ ਹੁਣ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਸੁਖਪਾਲ ਸਿੰਘ ਖਹਿਰਾ ਨੇ ਵਕੀਲ ਦੇ ਰਹੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੀ ਗ੍ਰਿਫ਼ਤਾਰ ਨੂੰ ਗਲਤ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਉਹਨਾਂ ਖਿਲਾਫ਼ ਜੋ ਕਾਰਵਾਈ ਕੀਤੀ ਗਈ ਹੈ ਅਦਾਲਤ ਇਸ ਨੂੰ ਰੱਦ ਕਰੇ।
ਕੈਨੇਡਾ ਵਿੱਚ ਐਕਸਪ੍ਰੈੱਸ ਐਂਟਰੀ ਪਾਉਣ ਵਾਲਿਆਂ ਲਈ ਖੁਸ਼ਖਬਰੀ ਹੈ। ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਐਕਸਪ੍ਰੈੱਸ ਐਂਟਰੀ ਦੇ ਬਿਨੈਕਾਰਾਂ ’ਤੇ ਲੱਗੀ ਅਗਾਊਂ ਮੈਡੀਕਲ ਜਾਂਚ ਦੀ ਸ਼ਰਤ ਪਹਿਲੀ ਅਕਤੂਬਰ ਤੋਂ ਖਤਮ ਕਰ ਦਿੱਤੀ ਗਈ ਹੈ। ਇਹ ਸ਼ਰਤ ਖਤਮ ਹੋਣ ਨਾਲ ਬਿਨੈਕਾਰ ਪ੍ਰੇਸ਼ਾਨੀਆਂ ਤੋਂ ਬਚਣਗੇ।
ਕੈਨੇਡਾ ਵਿੱਚ ਜਨਰਲ ਇਲੈਕਸ਼ਨ ਤੋਂ ਪਹਿਲਾਂ ਮੈਨੀਟੋਬਾ ਸੂਬੇ ਵਿੱਚ ਹੋਈਆਂ ਚੋਣਾਂ 'ਚ ਜਗਮੀਤ ਸਿੰਘ ਦੀ ਪਾਰਟੀ ਨੇ ਝੰਡੇ ਗੱਡ ਦਿੱਤੇ ਹਨ। ਜਗਮੀਤ ਸਿੰਘ ਪੰਜਾਬੀ ਮੂਲ ਦੇ ਹਨ ਅਤੇ ਉਹਨਾਂ ਦੀ ਨਿਊ ਡੈਮੋਕ੍ਰੇਟਿਕ ਪਾਰਟੀ (NDP) ਹੈ। NDP ਨੇ ਕੈਨੇਡਾ ਦੇ ਸੂਬੇ ਮੈਨੀਟੋਬਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜਗਮੀਤ ਸਿੰਘ ਦੇ ਉਮੀਦਵਾਰਾਂ ਨੇ ਵਿਧਾਨ ਸਭਾ ਦੀਆਂ 57 ਵਿੱਚੋਂ 34 ਸੀਟਾਂ ਜਿੱਤੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਮੂਲ ਦੇ ਤਿੰਨ ਕੈਨੇਡੀਅਨ ਵੀ ਸ਼ਾਮਲ ਹਨ। ਇਸ ਦੌਰਾਨ ਜਿੱਥੇ ਦਿਲਜੀਤ ਬਰਾੜ ਬੜੋਜ ਵਿਧਾਨ ਸਭਾ ਸੀਟ ਤੋਂ ਜੇਤੂ ਰਹੇ, ਉੱਥੇ ਹੀ ਮਿੰਟੂ ਸੰਧੂ ਉਰਫ਼ ਸੁਖਜਿੰਦਰ ਪਾਲ ਦ ਮੈਪਲਜ਼ ਅਤੇ ਜਸਦੀਪ ਦੇਵਗਨ ਮੈਕ ਫਿਲਿਪਸ ਤੋਂ ਚੁਣੇ ਗਏ।
ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਸ਼ਹਿਰੀ ਇਲਾਕਿਆਂ (ਮਿਊਂਸਪਲ ਕਾਰਪੋਰੇਸ਼ਨ ਅਤੇ ਕਲਾਸ-1 ਨਗਰ ਕੌਂਸਲਾਂ) ਵਿੱਚ 31 ਦਸੰਬਰ, 2023 ਤੱਕ ਜਾਇਦਾਦ ਦੀ ਰਜਿਸਟ੍ਰੇਸ਼ਨ 'ਤੇ 3 ਫੀਸਦੀ ਵਾਧੂ ਸਟੈਂਪ ਡਿਊਟੀ (ਸਮਾਜਿਕ ਸੁਰੱਖਿਆ ਫੰਡ) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਪਿਛੋਕੜ
Punjab Breaking News LIVE, 06 October, 2023: ਪੰਜਾਬ ਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਆਪਣੀ ਜਾਨ ਨੂੰ ਖਤਰਾ ਪ੍ਰਗਟਾਇਆ ਹੈ। ਉਸ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। ਪਟੀਸ਼ਨ 'ਤੇ ਹਾਈ ਕੋਰਟ ਨੇ ਏਡੀਜੀ (ਜੇਲ੍ਹ) ਨੂੰ ਪਟੀਸ਼ਨਕਰਤਾ ਦੀ ਮੰਗ 'ਤੇ 10 ਦਿਨਾਂ ਦੇ ਅੰਦਰ ਫ਼ੈਸਲਾ ਲੈਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ਦਾਇਰ ਕਰਦੇ ਹੋਏ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨੇ ਲਾਰੇਂਸ ਬਿਸ਼ਨੋਈ, ਦਿਲਪ੍ਰੀਤ ਬਾਵਾ, ਨੀਟਾ ਦਿਓਲ, ਗੁਰਪ੍ਰੀਤ ਸੇਖੋਂ ਅਤੇ ਹੋਰ ਗੈਂਗਸਟਰਾਂ ਤੋਂ ਆਪਣੀ ਜਾਨ ਨੂੰ ਖਤਰਾ ਹੋਣ ਦਾ ਦਾਅਵਾ ਕੀਤਾ ਹੈ। ਪਟੀਸ਼ਨਰ ਨੇ ਕਿਹਾ ਕਿ ਖ਼ਤਰਾ ਸਿਰਫ਼ ਗਰੋਹ ਦੇ ਆਗੂਆਂ ਤੋਂ ਹੀ ਨਹੀਂ, ਸਗੋਂ ਉਨ੍ਹਾਂ ਦੇ ਸਮਰਥਕਾਂ ਅਤੇ ਹਮਦਰਦਾਂ ਤੋਂ ਵੀ ਹੈ ਕਿਉਂਕਿ ਉਹ ਪਟੀਸ਼ਨਰ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੇ ਹਨ। ਜੇਕਰ ਉਸ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਜਾਂਦਾ ਹੈ ਤਾਂ ਉੱਥੇ ਮੌਜੂਦ ਗੈਂਗਸਟਰ ਉਸ ਦੀ ਜਾਨ ਲਈ ਵੱਡਾ ਖ਼ਤਰਾ ਸਾਬਤ ਹੋ ਸਕਦੇ ਹਨ। ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਠਿੰਡਾ ਜੇਲ੍ਹ 'ਚ ਜਾਨ ਦਾ ਖ਼ਤਰਾ
ਸੁਖਪਾਲ ਖਹਿਰਾ ਪਹੁੰਚੇ ਹਾਈਕੋਰਟ, ਪੁਲਿਸ ਖਿਲਾਫ਼ ਲਾਈ ਪਟੀਸ਼ਨ, ਅੱਗਿਓਂ ਜੱਜ ਨੇ ਕਰ ਦਿੱਤੇ ਹੱਥ ਖੜ੍ਹੇ !
Khaira Vs Police: ਸਾਲ 2015 ਦੇ ਇੱਕ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੋਇਆ ਹੈ। ਇਸ ਕੇਸ ਨੂੰ ਲੈ ਕੇ ਹੁਣ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਸੁਖਪਾਲ ਸਿੰਘ ਖਹਿਰਾ ਨੇ ਵਕੀਲ ਦੇ ਰਹੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੀ ਗ੍ਰਿਫ਼ਤਾਰ ਨੂੰ ਗਲਤ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਉਹਨਾਂ ਖਿਲਾਫ਼ ਜੋ ਕਾਰਵਾਈ ਕੀਤੀ ਗਈ ਹੈ ਅਦਾਲਤ ਇਸ ਨੂੰ ਰੱਦ ਕਰੇ। ਸੁਖਪਾਲ ਖਹਿਰਾ ਪਹੁੰਚੇ ਹਾਈਕੋਰਟ, ਪੁਲਿਸ ਖਿਲਾਫ਼ ਲਾਈ ਪਟੀਸ਼ਨ, ਅੱਗਿਓਂ ਜੱਜ ਨੇ ਕਰ ਦਿੱਤੇ ਹੱਥ ਖੜ੍ਹੇ !
ਇਸ ਤਰੀਕ ਤੱਕ 3 ਫੀਸਦੀ ਵਾਧੂ ਸਟੈਂਪ ਡਿਊਟੀ ਤੋਂ ਛੋਟ
Chandigarh News: ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੰਤਰੀ ਮੰਡਲ ਨੇ ਸ਼ਹਿਰੀ ਇਲਾਕਿਆਂ (ਮਿਊਂਸਪਲ ਕਾਰਪੋਰੇਸ਼ਨ ਅਤੇ ਕਲਾਸ-1 ਨਗਰ ਕੌਂਸਲਾਂ) ਵਿੱਚ 31 ਦਸੰਬਰ, 2023 ਤੱਕ ਜਾਇਦਾਦ ਦੀ ਰਜਿਸਟ੍ਰੇਸ਼ਨ 'ਤੇ 3 ਫੀਸਦੀ ਵਾਧੂ ਸਟੈਂਪ ਡਿਊਟੀ (ਸਮਾਜਿਕ ਸੁਰੱਖਿਆ ਫੰਡ) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਲੋਕਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਭਾਰਤੀ ਸਟੈਂਪ ਐਕਟ-1899 ਦੀ ਧਾਰਾ 3-ਸੀ ਅਤੇ ਸ਼ਡਿਊਲ 1-ਬੀ ਜੋ ਕਿ ਭਾਰਤੀ ਸਟੈਂਪ ਐਕਟ, 1899 ਦੇ ਅਧੀਨ ਵਸੂਲਣਯੋਗ ਹੈ, ਨੂੰ ਖਤਮ ਕਰਨ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਸ਼ਹਿਰੀ ਇਲਾਕਿਆਂ (ਨਗਰ ਨਿਗਮ ਅਤੇ ਕਲਾਸ-1 ਨਗਰ ਕੌਂਸਲਾਂ) ਅੰਦਰ ਜ਼ਮੀਨ ਖਰੀਦਣ ਵਾਲਿਆਂ ਨੂੰ ਛੋਟ ਮਿਲੇਗੀ। ਇਸ ਤਰੀਕ ਤੱਕ 3 ਫੀਸਦੀ ਵਾਧੂ ਸਟੈਂਪ ਡਿਊਟੀ ਤੋਂ ਛੋਟ
ਸੀਬੀਐਸਈ ਪ੍ਰੀਖਿਆ ਲਈ ਡੇਟਸ਼ੀਟ, ਇਸ ਤਰ੍ਹਾਂ ਕਰੋ ਚੈੱਕ, ਸੈਂਪਲ ਪੇਪਰ ਵੀ ਜਾਰੀ
CBSE Exams 2024 Date Sheet: ਸੀਬੀਐਸਈ ਬੋਰਡ ਜਲਦੀ ਹੀ ਸਾਲ 2024 ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰੇਗਾ। ਕਿਹੜੇ ਵਿਦਿਆਰਥੀ ਅਧਿਕਾਰਤ ਵੈੱਬਸਾਈਟ cbse.gov.in ਅਤੇ cbse.nic.in 'ਤੇ ਜਾ ਕੇ ਦੇਖ ਸਕਦੇ ਹਨ। CBSE ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਡੇਟਸ਼ੀਟ ਦੀ ਉਡੀਕ ਕਰ ਰਹੇ ਹਨ। ਰਿਪੋਰਟਾਂ ਦੇ ਅਨੁਸਾਰ, ਸੀਬੀਐਸਈ ਦੁਆਰਾ ਇਸ ਮਹੀਨੇ ਦੇ ਅੰਤ ਤੱਕ ਡੇਟਸ਼ੀਟ ਜਾਰੀ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਬੋਰਡ ਨੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਸੀਬੀਐਸਈ ਬੋਰਡ ਪ੍ਰੀਖਿਆ 2024 ਜੋ ਕਿ 15 ਫਰਵਰੀ ਤੋਂ 10 ਅਪ੍ਰੈਲ 2024 ਤੱਕ ਆਯੋਜਿਤ ਕੀਤੀ ਜਾਵੇਗੀ। ਸੀਬੀਐਸਈ ਪ੍ਰੀਖਿਆ ਲਈ ਡੇਟਸ਼ੀਟ, ਇਸ ਤਰ੍ਹਾਂ ਕਰੋ ਚੈੱਕ, ਸੈਂਪਲ ਪੇਪਰ ਵੀ ਜਾਰੀ
- - - - - - - - - Advertisement - - - - - - - - -