Punjab Breaking News LIVE: ਜਿਲ੍ਹਾ ਪਰਿਸ਼ਦ ਚੋਣਾਂ ਕਰਾਉਣ ਦਾ ਫੈਸਲਾ ਵਾਪਸ, ਪੰਜਾਬ ਯੂਨੀਵਰਸਿਟੀ 'ਚ ਗਹਿਗੱਚ ਮੁਕਾਬਲਾ
Punjab Breaking News LIVE 06 September, 2023: ਜਿਲ੍ਹਾ ਪਰਿਸ਼ਦ ਚੋਣਾਂ ਕਰਾਉਣ ਦਾ ਫੈਸਲਾ ਵਾਪਸ, ਪੰਜਾਬ ਯੂਨੀਵਰਸਿਟੀ 'ਚ ਗਹਿਗੱਚ ਮੁਕਾਬਲਾ, ਪਰਲਜ਼ ਗੁਰੱਪ ਦਾ ਸਾਬਕਾ ਡਾਇਰੈਕਟਰ ਸੰਧੂ ਗ੍ਰਿਫ਼ਤਾਰ
ਬੀਜੇਪੀ ਨੂੰ ਹਰਾਉਣ ਲਈ ਵਿਰੋਧੀ ਧਿਰਾਂ ਵੱਲੋਂ ਬਣਾਏ ਗਏ 'ਇੰਡੀਆ ਗੱਠਜੋੜ' ਨੂੰ ਲੈ ਕੇ ਪੰਜਾਬ ਵਿੱਚ ਬਿਖੇੜਾ ਸ਼ੁਰੂ ਹੋ ਗਿਆ ਹੈ। ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਗਰੋਂ ਹੁਣ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰ ਨੇ ਕੈਬਨਿਟ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਕਰਾਂਗੇ। ਅਨਮੋਲ ਗਗਨ ਮਾਨ ਨੇ ਕਿਹਾ ਕਿ ਉਹ ਕਾਂਗਰਸ ਨਾਲ ਸੀਟਾਂ ਦੀ ਕੋਈ ਵੰਡ ਨਹੀਂ ਕਰਨਗੇ। 'ਆਪ' ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਪਣੇ ਦਮ 'ਤੇ ਚੋਣ ਲੜੇਗੀ। ਅਨਮੋਲ ਗਗਨ ਮਾਨ ਨੇ ਕਿਹਾ ਕਿ ਅਸੀਂ ਪੰਜਾਬ 'ਚ ਵੱਖਰੇ ਤੌਰ 'ਤੇ ਚੋਣ ਲੜਾਂਗੇ ਤੇ ਕਾਂਗਰਸ ਨਾਲ ਸੀਟਾਂ ਦੀ ਕੋਈ ਵੰਡ ਨਹੀਂ ਹੋਵੇਗੀ।
ਬੀਜੇਪੀ ਨੂੰ ਹਰਾਉਣ ਲਈ ਵਿਰੋਧੀ ਧਿਰਾਂ ਵੱਲੋਂ ਬਣਾਏ ਗਏ 'ਇੰਡੀਆ ਗੱਠਜੋੜ' ਨੂੰ ਲੈ ਕੇ ਪੰਜਾਬ ਵਿੱਚ ਬਿਖੇੜਾ ਸ਼ੁਰੂ ਹੋ ਗਿਆ ਹੈ। ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਗਰੋਂ ਹੁਣ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰ ਨੇ ਕੈਬਨਿਟ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਕਰਾਂਗੇ। ਅਨਮੋਲ ਗਗਨ ਮਾਨ ਨੇ ਕਿਹਾ ਕਿ ਉਹ ਕਾਂਗਰਸ ਨਾਲ ਸੀਟਾਂ ਦੀ ਕੋਈ ਵੰਡ ਨਹੀਂ ਕਰਨਗੇ। 'ਆਪ' ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਪਣੇ ਦਮ 'ਤੇ ਚੋਣ ਲੜੇਗੀ। ਅਨਮੋਲ ਗਗਨ ਮਾਨ ਨੇ ਕਿਹਾ ਕਿ ਅਸੀਂ ਪੰਜਾਬ 'ਚ ਵੱਖਰੇ ਤੌਰ 'ਤੇ ਚੋਣ ਲੜਾਂਗੇ ਤੇ ਕਾਂਗਰਸ ਨਾਲ ਸੀਟਾਂ ਦੀ ਕੋਈ ਵੰਡ ਨਹੀਂ ਹੋਵੇਗੀ।
ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਪੋਲਿੰਗ ਤੋਂ ਬਾਅਦ ਵੋਟਾਂ ਗਿਣਤੀ ਸ਼ੁਰੂ ਹੋ ਗਈ ਹੈ। ਵਿਦਿਆਰਥੀ ਸਵੇਰ ਤੋਂ ਹੀ ਵੋਟ ਪਾਉਣ ਲਈ ਪਹੁੰਚ ਗਏ ਸਨ। ਪੁਲਿਸ ਨੇ ਸਟਾਫ਼ ਤੇ ਵਿਦਿਆਰਥੀਆਂ ਨੂੰ ਪਛਾਣ ਪੱਤਰ ਦਿਖਾ ਕੇ ਹੀ ਕੈਂਪਸ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ। ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਵਿੱਚ ਪ੍ਰਧਾਨਗੀ ਦੇ ਅਹੁਦੇ ਲਈ ਕਮਲਪ੍ਰੀਤ ਕੌਰ ਨੇ ਜਿੱਤ ਹਾਸਲ ਕੀਤੀ ਹੈ। ਜਦੋਂਕਿ ਨਵਨੀਤ ਕੌਰ ਸੈਕਟਰੀ ਦੇ ਅਹੁਦੇ ਲਈ ਤੇ ਵਰਿੰਦਾ ਸੰਯੁਕਤ ਸਕੱਤਰ ਦੇ ਅਹੁਦੇ ਲਈ ਚੁਣੀਆਂ ਗਈਆਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ 18 ਸਤੰਬਰ ਤੋਂ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਪਹਿਲਾਂ ਚਰਚਾ ਸੀ ਕਿ ਇਸ ਦੀ ਸ਼ੁਰੂਆਤ ਨਵੇਂ ਸੰਸਦ ਭਵਨ ਤੋਂ ਕੀਤੀ ਜਾਵੇਗੀ ਪਰ ਹੁਣ ਇਸ ਬਾਰੇ ਇੱਕ ਵੱਡਾ ਅਪਡੇਟ ਆਇਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਹੈ ਕਿ ਵਿਸ਼ੇਸ਼ ਸੈਸ਼ਨ ਪੁਰਾਣੀ ਸੰਸਦ ਤੋਂ ਸ਼ੁਰੂ ਹੋਵੇਗਾ ਤੇ ਬਾਅਦ ਵਿੱਚ ਇਸ ਨੂੰ ਨਵੀਂ ਸੰਸਦ ਭਵਨ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਕਰੀ ਦੇ ਚਾਹਵਾਨਾਂ ਨੂੰ ਖੁਸ਼ਖ਼ਬਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਲਦ ਹੀ ਵੱਡਾ ਨਿਯੁਕਤੀ ਪੱਤਰ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਪਟਵਾਰੀਆਂ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਜਲਦ ਹੀ ਜਾਰੀ ਹੋਣਗੇ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਚਾਇਤ ਵਿਭਾਗ ਦੇ ਦੋ ਮੁਅੱਤਲ ਸੀਨੀਅਰ ਨੌਕਰਸ਼ਾਹਾਂ ਦੀ ਬਹਾਲੀ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਇਸ ਮੁੱਦੇ 'ਤੇ ਜਾਂਚ ਕਰਨ ਤੋਂ ਭੱਜ ਰਹੀ ਹੈ, ਜਿਸ ਦਾ ਮਤਲਬ ਹੈ ਕਿ ਪੰਚਾਇਤ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਗ਼ਲਤੀ ਹੈ।
ਅਗਲੀਆਂ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨਾਲ ਗੱਠਜੋੜ ਨੂੰ ਲੈ ਕੇ ਪੰਜਾਬ ਕਾਂਗਰਸ ਦੁਬਿਧਾ ਵਿੱਚ ਹੈ। ਹਾਈਕਮਾਨ ਦੇ ਫੈਸਲੇ ਨੂੰ ਲੈ ਕੇ ਸੂਬੇ ਦੇ ਕਾਂਗਰਸੀ ਲੀਡਰ ਵੰਡੇ ਹੋਏ ਦਿਖਾਈ ਦੇ ਰਹੇ ਹਨ। ਇੱਕ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪਸ਼ਟ ਕੀਤਾ ਹੈ ਕਿ ਕਾਂਗਰਸ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੋਂ ਚੋਣ ਲੜੇਗੀ, ਉੱਥੇ ਹੀ ਸੀਨੀਅਰ ਲੀਡਰ ਨਵਜੋਤ ਸਿੰਘ ਨੇ ਗੱਠਜੋੜ ਦਾ ਪੱਖ ਪੂਰਿਆ ਹੈ।
ਪਟਵਾਰੀਆਂ ਦੇ ਕਿੱਸੇ ਸਦਾ ਹੀ ਮਸ਼ਹੂਰ ਰਹੇ ਹਨ। ਹੁਣ ਤਾਜ਼ਾ ਕਿੱਸਾ ਇੱਕ ਅਜਿਹੇ ਪਟਵਾਰੀ ਦਾ ਸਾਹਮਣੇ ਆਇਆ ਹੈ ਜਿਸ ਨੇ 18 ਸਾਲਾਂ ਦੀ ਨੌਕਰੀ ਦੌਰਾਨ ਹੀ ਕਰੋੜਾਂ ਦੀ ਜਾਇਦਾਦ ਬਣਾ ਲਈ ਹੈ। ਇਹ ਦਾਅਵਾ ਅਸੀਂ ਨਹੀਂ ਕਰਕੇ ਬਲਕਿ ਵਿਜੀਲੈਂਸ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ। ਉਸ ਪਟਵਾਰੀ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਵੱਖ-ਵੱਖ ਥਾਵਾਂ 'ਤੇ ਕੁੱਲ 33 ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਖਰੀਦੀਆਂ ਹਨ। ਮੁਲਜ਼ਮ ਪਟਵਾਰੀ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ ਹੈ। ਉਹ ਤੇ ਉਸ ਦਾ ਪਰਿਵਾਰ ਕੁੱਲ 54 ਜਾਇਦਾਦਾਂ ਦੇ ਮਾਲਕ ਹਨ।
ਭਾਰਤ ਵਿੱਚ ਕੀ ਨਹੀਂ ਹੋ ਸਕਦਾ। ਇੱਥੇ ਲੋਕ ਉਹ ਕਾਰਨਾਮੇ ਕਰ ਵਿਖਾਉਂਦੇ ਹਨ ਕਿ ਦੁਨੀਆ ਵੀ ਸੁਣ ਕੇ ਹੈਰਾਨ ਰਹਿ ਜਾਂਦਾ ਹੈ। ਤਾਜ਼ਾ ਮਾਮਲਾ ਗੁਜਰਾਤ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਅੰਤਰਰਾਜੀ ਗਰੋਹ ਨੇ ਦੋ ਲੱਖ ਜਾਅਲੀ ਆਧਾਰ ਤੇ ਪੈਨ ਕਾਰਡ ਤਿਆਰ ਕਰਕੇ 15-15 ਰੁਪਏ ’ਚ ਵੇਚ ਦਿੱਤੇ। ਇਹ ਮਾਮਲਾ ਬੇਹੱਦ ਸੰਵੇਦਨਸ਼ੀਲ ਹੈ ਕਿਉਂਕਿ ਬਹੁਤੇ ਸਾਰੇ ਸਰਕਾਰੀ ਕੰਮਾਂ ਲਈ ਆਧਾਰ ਤੇ ਪੈਨ ਕਾਰਡ ਹੀ ਵਰਤੇ ਜਾਂਦੇ ਹਨ।
ਅੱਜ ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਏਅਰਪੋਰਟ ਨੂੰ ਚਾਲੂ ਕਰਵਾਉਣਗੇ। ਹਿੰਡਨ ਡੋਮੈਸਟਿਕ ਏਅਰਪੋਰਟ ਤੋਂ ਪਹਿਲੀ ਫਲਾਈਟ ਸਵੇਰੇ 10.50 ਵਜੇ ਸਾਹਨੇਵਾਲ ਏਅਰਪੋਰਟ ਪਹੁੰਚੇਗੀ, ਜਦੋਂਕਿ ਟੇਕ ਆਫ ਫਲਾਈਟ ਸਵੇਰੇ 11.10 ਵਜੇ ਹੈ, ਜੋ 12.25 ਵਜੇ ਹਿੰਡਨ ਪਹੁੰਚੇਗੀ। ਹਵਾਈ ਅੱਡੇ ਨੂੰ ਚਾਲੂ ਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੀਐਮ ਭਗਵੰਤ ਮਾਨ ਤੋਂ ਇਲਾਵਾ ਹੋਰ ਮੰਤਰੀ ਤੇ ਆਗੂ ਵੀ ਹਵਾਈ ਅੱਡੇ 'ਤੇ ਪੁੱਜਣਗੇ। ਏਅਰਪੋਰਟ ਸਟਾਫ਼ ਵੱਲੋਂ ਸਾਰੇ ਜ਼ਰੂਰੀ ਕੰਮ ਮੁਕੰਮਲ ਕਰ ਲਏ ਗਏ ਹਨ।
ਜੀ-20 ਦੇ ਰਾਤਰੀ ਭੋਜ ਦੇ ਸੱਦੇ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਘਬਰਾਈ ਹੋਈ ਹੈ ਤੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ‘ਇਕ ਦੇਸ਼ ਇਕ ਚੋਣ’ ਤੇ ‘ਨਾਮ ਬਦਲੀ’ ਜਿਹੀਆਂ ਕੋਝੀਆਂ ਹਰਕਤਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦਾ ਗੱਠਜੋੜ ‘ਇੰਡੀਆ’ ਜੇ ਆਪਣਾ ਨਾਮ ‘ਭਾਰਤ’ ਰੱਖ ਲਵੇ ਤਾਂ ਕੀ ਭਾਜਪਾ ਦੇਸ਼ ਦਾ ਨਾਮ ਭਾਰਤ ਤੋਂ ਬਦਲ ਕੇ ਕੁਝ ਹੋਰ ਰੱਖ ਦੇਵੇਗੀ?
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਅੱਜ ਵਿਦਿਆਰਥੀ ਕਾਊਂਸਲ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਇਸ ਸਬੰਧੀ ਪੀਯੂ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਪੱਖੋਂ ਚੰਡੀਗੜ੍ਹ ਪੁਲਿਸ ਤੇ ਸਕਿਉਰਿਟੀ ਵਿੰਗ ਪੂਰੀ ਤਰ੍ਹਾਂ ਚੌਕਸ ਹੈ। ਡੀਐਸਡਬਲਿਊ ਦਫ਼ਤਰ ਮੁਤਾਬਕ ਵੋਟਰ ਵਿਦਿਆਰਥੀਆਂ ਨੂੰ ਸਵੇਰੇ 9.30 ਵਜੇ ਸਬੰਧਤ ਪੋਲਿੰਗ ਕਮਰਿਆਂ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ। ਹਰੇਕ ਕਮਰੇ ਵਿੱਚ ਇੰਚਾਰਜ ਅਧਿਆਪਕਾਂ ਨੂੰ ਕਿਹਾ ਗਿਆ ਹੈ ਕਿ ਉਹ ਵੋਟਿੰਗ ਸਬੰਧੀ ਹਦਾਇਤਾਂ ਪੜ੍ਹ ਕੇ ਸੁਣਾਉਣ।
ਪਿਛੋਕੜ
Punjab Breaking News LIVE 06 September, 2023: ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਪਹਿਲਾਂ ਪੰਚਾਇਤਾਂ ਭੰਗ ਕੀਤੀਆਂ ਗਈਆਂ ਤੇ ਜਦੋਂ ਹਾਈ ਕੋਰਟ ਤੋਂ ਫਟਕਾਰ ਲੱਗੀ ਤਾਂ ਇਹ ਫੈਸਲਾ ਵਾਪਸ ਲੈ ਲਿਆ ਸੀ। ਅਜਿਹਾ ਹੀ ਪੰਜਾਬ ਸਰਕਾਰ ਨਾਲ ਮੁੜ ਵਾਪਰਿਆ ਹੈ। ਹੁਣ ਮਾਨ ਸਰਕਾਰ ਨੇ ਹਾਈ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਹੀ ਅਜਿਹਾ ਫੈਸਲਾ ਲੈ ਲਿਆ ਹੈ। ਦਰਅਸਲ ਹੁਣ ਪੰਜਾਬ ਸਰਕਾਰ ਜਿਲ੍ਹਾ ਪਰਿਸ਼ਦ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਵਾਲੇ ਫੈਸਲੇ 'ਤੇ ਵੀ ਯੂ ਟਰਨ ਲੈ ਲਿਆ ਹੈ। ਪੰਜਾਬ ਸਰਕਾਰ ਇਸ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ ਵੀ ਵਾਪਸ ਲੈ ਲਿਆ ਹੈ। ਮਾਨ ਸਰਕਾਰ ਦਾ ਇੱਕ ਹੋਰ ਯੂ ਟਰਨ, ਪੰਚਾਇਤਾਂ ਭੰਗ ਕਰਨ ਦੇ ਫੈਸਲੇ ਤੋਂ ਬਾਅਦ ਆਹ ਹੁਕਮ ਵੀ ਲਿਆ ਵਾਪਸ
ਅੱਜ ਨਿੱਤਰੂ ਵੜੇਵੇਂ ਖਾਣੀ! ਪੰਜਾਬ ਯੂਨੀਵਰਸਿਟੀ 'ਚ ਗਹਿਗੱਚ ਮੁਕਾਬਲਾ
Panjab University election: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਅੱਜ ਵਿਦਿਆਰਥੀ ਕਾਊਂਸਲ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਇਸ ਸਬੰਧੀ ਪੀਯੂ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸੁਰੱਖਿਆ ਪੱਖੋਂ ਚੰਡੀਗੜ੍ਹ ਪੁਲਿਸ ਤੇ ਸਕਿਉਰਿਟੀ ਵਿੰਗ ਪੂਰੀ ਤਰ੍ਹਾਂ ਚੌਕਸ ਹੈ। ਡੀਐਸਡਬਲਿਊ ਦਫ਼ਤਰ ਮੁਤਾਬਕ ਵੋਟਰ ਵਿਦਿਆਰਥੀਆਂ ਨੂੰ ਸਵੇਰੇ 9.30 ਵਜੇ ਸਬੰਧਤ ਪੋਲਿੰਗ ਕਮਰਿਆਂ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ। ਹਰੇਕ ਕਮਰੇ ਵਿੱਚ ਇੰਚਾਰਜ ਅਧਿਆਪਕਾਂ ਨੂੰ ਕਿਹਾ ਗਿਆ ਹੈ ਕਿ ਉਹ ਵੋਟਿੰਗ ਸਬੰਧੀ ਹਦਾਇਤਾਂ ਪੜ੍ਹ ਕੇ ਸੁਣਾਉਣ। ਅੱਜ ਨਿੱਤਰੂ ਵੜੇਵੇਂ ਖਾਣੀ! ਪੰਜਾਬ ਯੂਨੀਵਰਸਿਟੀ 'ਚ ਗਹਿਗੱਚ ਮੁਕਾਬਲਾ
ਘਬਰਾਈ ਬੀਜੇਪੀ ਕੋਝੀਆਂ ਹਰਕਤਾਂ 'ਤੇ ਉੱਤਰੀ, ਭੜਕੇ ਕੇਜਰੀਵਾਲ ਨੇ ਕਿਹਾ, "ਇਹ ਕੀ ਮਜ਼ਾਕ ਬਣਾ ਰੱਖਿਆ..."
Arvind Kejriwal: ਜੀ-20 ਦੇ ਰਾਤਰੀ ਭੋਜ ਦੇ ਸੱਦੇ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਘਬਰਾਈ ਹੋਈ ਹੈ ਤੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ‘ਇਕ ਦੇਸ਼ ਇਕ ਚੋਣ’ ਤੇ ‘ਨਾਮ ਬਦਲੀ’ ਜਿਹੀਆਂ ਕੋਝੀਆਂ ਹਰਕਤਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦਾ ਗੱਠਜੋੜ ‘ਇੰਡੀਆ’ ਜੇ ਆਪਣਾ ਨਾਮ ‘ਭਾਰਤ’ ਰੱਖ ਲਵੇ ਤਾਂ ਕੀ ਭਾਜਪਾ ਦੇਸ਼ ਦਾ ਨਾਮ ਭਾਰਤ ਤੋਂ ਬਦਲ ਕੇ ਕੁਝ ਹੋਰ ਰੱਖ ਦੇਵੇਗੀ? ਘਬਰਾਈ ਬੀਜੇਪੀ ਕੋਝੀਆਂ ਹਰਕਤਾਂ 'ਤੇ ਉੱਤਰੀ, ਭੜਕੇ ਕੇਜਰੀਵਾਲ ਨੇ ਕਿਹਾ, "ਇਹ ਕੀ ਮਜ਼ਾਕ ਬਣਾ ਰੱਖਿਆ..."
5 ਕਰੋੜ ਲੋਕਾਂ ਨੂੰ ਲੁੱਟਣ ਵਾਲਾ ਪਰਲਜ਼ ਗੁਰੱਪ ਦਾ ਸਾਬਕਾ ਡਾਇਰੈਕਟਰ ਸੰਧੂ ਗ੍ਰਿਫ਼ਤਾਰ
Pearls Group Scam: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ ਗੈਰ-ਕਾਨੂੰਨੀ ਤੌਰ 'ਤੇ ਨਿਯੁਕਤ ਕੀਤੇ ਗਏ ਪੀ.ਏ.ਸੀ.ਐਲ. ਦੇ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੰਪਨੀ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਭਗ 50,000 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਫਰਾਰ ਮੁਲਜ਼ਮ ਧਰਮਿੰਦਰ ਸਿੰਘ ਸੰਧੂ ਵਾਸੀ ਰਾਮਾ ਮੰਡੀ, ਜਲੰਧਰ ਨੂੰ ਆਈ.ਪੀ.ਸੀ. ਦੀ ਧਾਰਾ 406, 420, 465, 467, 468, 471, 384 ਅਤੇ 120 ਬੀ ਤਹਿਤ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ, ਐਸ.ਏ.ਐਸ. ਨਗਰ, ਪੰਜਾਬ ਵਿਖੇ ਮਿਤੀ 21-02-2023 ਨੂੰ ਦਰਜ ਐਫ.ਆਈ.ਆਰ. ਨੰਬਰ 01 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। 5 ਕਰੋੜ ਲੋਕਾਂ ਨੂੰ ਲੁੱਟਣ ਵਾਲਾ ਪਰਲਜ਼ ਗੁਰੱਪ ਦਾ ਸਾਬਕਾ ਡਾਇਰੈਕਟਰ ਸੰਧੂ ਗ੍ਰਿਫ਼ਤਾਰ
- - - - - - - - - Advertisement - - - - - - - - -