Punjab Breaking News LIVE: ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ, ਪੰਜਾਬ ਤੇ ਹਿਮਾਚਲ 'ਚ ਬਾਰਸ਼ ਦਾ ਅਲਰਟ, ਭਰਤ ਇੰਦਰ ਚਾਹਲ ਦੀ ਜਮਾਨਤ 'ਤੇ ਹਾਈ ਕੋਰਟ 'ਚ ਸੁਣਵਾਈ
Punjab Breaking News LIVE 07 August, 2023: ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ, ਪੰਜਾਬ ਤੇ ਹਿਮਾਚਲ 'ਚ ਬਾਰਸ਼ ਦਾ ਅਲਰਟ, ਭਰਤ ਇੰਦਰ ਚਾਹਲ ਦੀ ਜਮਾਨਤ 'ਤੇ ਹਾਈ ਕੋਰਟ 'ਚ ਸੁਣਵਾਈ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੰਮ੍ਰਿਤਸਰ ਪਹੁੰਚ ਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਇਲਜ਼ਾਮ ਲਾਇਆ ਕਿ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਪੰਜਾਬ ਦੇ ਗਵਰਨਰ ਤੇ ਦਿੱਲੀ ਵਿੱਚ ਪੇਚ ਫਸਾਏ ਜਾ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਕਰਕੇ ਸਮੱਸਿਆਵਾਂ ਹੱਲ ਕਰਨ ਦੀ ਸਲਾਹ ਵੀ ਦਿੱਤੀ। ਜਾਖੜ ਨੇ ਕਿਹਾ ਕਿ ਉਹ ਮੁੱਖ ਮੰਤਰੀ ਹਨ ਤੇ ਉਨ੍ਹਾਂ ਨੂੰ ਸੋਚ ਕੇ ਕਦਮ ਚੁੱਕਣੇ ਚਾਹੀਦੇ ਹਨ।
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਕੇਸ ਦਾ ਟਰਾਇਲ ਸ਼ੁਰੂ ਹੋ ਗਿਆ ਹੈ। ਅੱਜ ਜਲੰਧਰ ਦੀ ਅਦਾਲਤ ਵਿੱਚ ਭਾਰੀ ਸੁਰੱਖਿਆ ਦਰਮਿਆਨ ਹਰਿਆਣਾ ਤੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਖ਼ਤਰਨਾਕ ਗੈਂਗਸਟਰਾਂ ਨੂੰ ਅਦਾਲਤ ਵਿੱਚ ਲਿਜਾ ਕੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਜੱਜ ਦੇ ਸਾਹਮਣੇ ਪੇਸ਼ ਕੀਤਾ ਗਿਆ। ਪੁਲਿਸ ਨੇ ਸੰਦੀਪ ਨੰਗਲ ਅੰਬੀਆ ਦੇ ਕਤਲ ਦੀ ਜਾਂਚ ਤੋਂ ਬਾਅਦ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕਰ ਦਿੱਤੀ ਸੀ, ਜਿਸ ਦਾ ਹੁਣ ਟਰਾਇਲ ਸ਼ੁਰੂ ਹੋ ਗਿਆ ਹੈ।
ਹਰਿਆਣਾ ਦੇ ਨੂਹ 'ਚ 31 ਜੁਲਾਈ ਨੂੰ ਹੋਈ ਹਿੰਸਾ ਤੋਂ ਬਾਅਦ ਸਰਕਾਰ ਵੱਲੋਂ ਨਾਜਾਇਜ਼ ਉਸਾਰੀਆਂ 'ਤੇ ਲਗਾਤਾਰ ਬੁਲਡੋਜ਼ਰ ਚਲਾਏ ਜਾ ਰਹੇ ਹਨ ਪਰ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਇਹ ਕਾਰਵਾਈ ਰੋਕ ਦਿੱਤੀ ਗਈ ਹੈ। ਦਰਅਸਲ, ਨੂਹ ਵਿੱਚ ਲਗਾਤਾਰ ਹਿੰਸਾ ਵਿੱਚ ਸ਼ਾਮਲ ਦੋਸ਼ੀਆਂ ਦੀਆਂ ਇਮਾਰਤਾਂ ਅਤੇ ਦੁਕਾਨਾਂ ਨੂੰ ਸਰਕਾਰ ਵੱਲੋਂ ਢਾਹਿਆ ਜਾ ਰਿਹਾ ਸੀ। ਹੁਣ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਢਾਹੁਣ ਦੀ ਮੁਹਿੰਮ ਨੂੰ ਰੋਕ ਦਿੱਤਾ ਗਿਆ ਹੈ। ਡੀਸੀ ਨੇ ਸਬੰਧਤ ਅਧਿਕਾਰੀਆਂ ਨੂੰ ਨਾਜਾਇਜ਼ ਉਸਾਰੀਆਂ ’ਤੇ ਕਾਰਵਾਈ ਰੋਕਣ ਦੇ ਹੁਕਮ ਦਿੱਤੇ ਹਨ।
ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਸੋਮਵਾਰ (7 ਅਗਸਤ) ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਜ ਸਭਾ ਵਿੱਚ ਦਿੱਲੀ ਆਰਡੀਨੈਂਸ ਨਾਲ ਸਬੰਧਤ ਇੱਕ ਬਿੱਲ ਪੇਸ਼ ਕੀਤਾ। ਕਾਂਗਰਸ ਨੇ ਇਸ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਇਸ ਬਿੱਲ ਦਾ ਨਾਂ 'ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) ਬਿੱਲ, 2023' ਹੈ, ਜਿਸ ਨੂੰ ਵੀਰਵਾਰ (3 ਅਗਸਤ) ਨੂੰ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ ਹੈ।
ਬੇਸ਼ੱਕ ਹੜ੍ਹ ਦਾ ਪਾਣੀ ਲਹਿ ਗਿਆ ਹੈ ਪਰ ਲੋਕਾਂ ਦੀ ਸਮੱਸਿਆ ਅਜੇ ਖਤਮ ਨਹੀਂ ਹੋਈ। ਕਿਸਾਨਾਂ ਦੇ ਖੇਤਾਂ 'ਚ ਪਾਣੀ ਘਟ ਗਿਆ ਹੈ ਪਰ ਹੁਣ ਤੱਕ ਲੱਖਾਂ ਦਾ ਨੁਕਸਾਨ ਹੋ ਚੁੱਕਾ ਹੈ। ਹੜ੍ਹ ਦੇ ਪਾਣੀ ਨੇ ਕਿਸਾਨਾਂ ਦੀਆਂ ਫਸਲਾਂ ਤਬਾਹ ਕਰ ਦਿੱਤੀਆਂ ਹਨ। ਹੁਣ ਕਈ ਕਿਸਾਨਾਂ ਦੇ ਖੇਤਾਂ 'ਚ ਲੱਗੇ ਟਿਊਬਵੈੱਲ ਵੀ ਖਰਾਬ ਹੋ ਗਏ ਹਨ। ਟਿਊਬਵੈੱਲਾਂ ਵਿੱਚੋਂ ਗੰਦਾ ਪਾਣੀ ਆ ਰਿਹਾ ਹੈ। ਖੇਤਾਂ ਦੇ ਨਾਲ-ਨਾਲ ਘਰਾਂ ਦੀਆਂ ਮੋਟਰਾਂ 'ਚ ਵੀ ਸਾਫ਼ ਪਾਣੀ ਨਹੀਂ ਆ ਰਿਹਾ।
ਇਸ ਵਾਰ ਟਮਾਟਰ ਕਮਾਲ ਕਰ ਰਿਹਾ ਹੈ। ਟਮਾਟਰ ਨੇ ਸਬਜ਼ੀਆਂ ਦੀ ਦੁਨੀਆ ਵਿੱਚ ਲਾਲ ਸੋਨੇ ਦਾ ਰੁਤਬਾ ਹਾਸਲ ਕਰ ਲਿਆ ਹੈ। ਅੱਜ ਬਰਨਾਲਾ ਵਿੱਚ ਟਮਾਟਰ 240 ਰੁਪਏ ਕਿਲੋ ਵਿਕ ਰਿਹਾ ਹੈ। ਅਹਿਮ ਗੱਲ ਹੈ ਕਿ ਟਮਾਟਰ ਦਾ ਰੇਟ ਪਿਛਲੇ ਕਾਫੀ ਸਮੇਂ ਤੋਂ ਅਸਮਾਨੀਂ ਚੜ੍ਹਿਆ ਹੋਇਆ ਹੈ। ਟਮਾਟਰ ਦੇ ਨਾਲ ਹੀ ਹੋਰ ਸਬਜ਼ੀਆਂ ਵੀ ਰਸੋਈ ਤੋਂ ਬਾਹਰ ਹੋ ਗਈਆਂ ਹਨ।
‘ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ’ ਦੇ ਪੰਜਾਬ ਵਿਚਲੇ ਲਾਭਪਾਤਰੀਆਂ ਦੀ ਗਿਣਤੀ ਦਸੰਬਰ 2019-ਮਾਰਚ 2020 ਵਿੱਚ 23,01,313 ਸੀ ਜੋ ਹੁਣ ਅਪਰੈਲ-ਜੁਲਾਈ 2023 ਵਿੱਚ ਘਟ ਕੇ 8,53,980 ਰਹਿ ਗਈ ਹੈ। ਇਨ੍ਹਾਂ ਤਿੰਨ ਸਾਲਾਂ ਦੌਰਾਨ ਪੰਜਾਬ ਦੇ 14,47,353 ਕਿਸਾਨਾਂ ਦੀ ਗਿਣਤੀ ਘੱਟ ਗਈ ਹੈ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀ ਨੀਅਤ ਹੀ ਪੰਜਾਬ ਦੇ ਕਿਸਾਨ ਪ੍ਰਤੀ ਮਾੜੀ ਹੈ ਜਿਸ ਕਰਕੇ ਸਕੀਮ ਦੇ ਲਾਭਾਪਾਤਰੀ ਕਿਸਾਨਾਂ ਦੀ ਗਿਣਤੀ ਵਿਚ ਕਮੀ ਆਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇੱਕ ਗੈਰ-ਸਿੱਖ ਦੀ ਨਿਯੁਕਤੀ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਪਣਾ ਇਹ ਵਿਰੋਧ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਭੇਜ ਕੇ ਦਰਜ ਕਰਵਾਇਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਪੁੱਜੇ। ਇਸ ਦੌਰਾਨ ਸੁਖਬੀਰ ਬਾਦਲ ਨੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ ਦਾ ਹਾਲ-ਚਾਲ ਜਾਣਿਆ। ਸੁਖਬੀਰ ਬਾਦਲ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼੍ਰੀ ਹਜ਼ੂਰ ਸਾਹਿਬ ਵਿਖੇ ਗੈਰ ਸਿੱਖ ਨੂੰ ਪ੍ਰਬੰਧਕ ਲਾਉਣ ਦੇ ਫੈਸਲੇ ਨੂੰ ਤਰੁੰਤ ਵਾਪਸ ਲਿਆ ਜਾਵੇ। ਭਾਈ ਗੁਰਦੀਪ ਸਿੰਘ ਖੇੜਾ ਨਾਲ ਮੁਲਕਾਤ ਮਗਰੋਂ ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ ਨੂੰ ਜੇਲ੍ਹ ਦੀ ਸਜ਼ਾ ਭੁਗਤਦੇ ਹੋਏ 34 ਸਾਲ ਹੋ ਗਏ ਹਨ ਪਰ ਅਜੇ ਤੱਕ ਇਨ੍ਹਾਂ ਨੂੰ ਸਰਕਾਰ ਵੱਲੋਂ ਰਿਹਾਅ ਨਹੀਂ ਕੀਤਾ ਜਾ ਰਿਹਾ।
ਪੰਜਾਬ ਵਿੱਚ ਹੁਣ ਹੜ੍ਹਾਂ ਦਾ ਕੋਈ ਖਤਰਾ ਨਹੀਂ। ਮੌਨਸੂਨ ਸੁਸਤ ਹੋ ਗਈ ਹੈ। ਉਧਰ, ਸੋਮਵਾਰ ਨੂੰ ਕਿਸੇ ਵੀ ਜ਼ਿਲ੍ਹੇ ਵਿੱਚ ਬਾਰਸ਼ ਅਲਰਟ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਇਸ ਹਫ਼ਤੇ ਮੌਨਸੂਨ ਦੇ ਸੁਸਤ ਰਹਿਣ ਦੀ ਸੰਭਾਵਨਾ ਹੈ ਤੇ ਬਾਰਸ਼ ਆਮ ਨਾਲੋਂ ਘੱਟ ਹੋਵੇਗੀ। ਦੂਜੇ ਪਾਸੇ ਭਾਖੜਾ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਦਾ ਪੱਧਰ ਨਹੀਂ ਵਧਿਆ, ਜੋ ਪੰਜਾਬ ਤੇ ਹਰਿਆਣਾ ਦੋਵਾਂ ਲਈ ਰਾਹਤ ਦੀ ਖ਼ਬਰ ਹੈ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅੰਕੜਿਆਂ ਅਨੁਸਾਰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 15 ਫੁੱਟ ਹੇਠਾਂ ਹੈ।
ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਆਮ ਤੌਰ ’ਤੇ ਚੰਡੀਗੜ੍ਹ ਵਿੱਚ 273.2 ਐਮਐਮ ਮੀਂਹ ਪੈਂਦਾ ਹੈ ਪਰ ਐਤਕੀ ਸ਼ਹਿਰ ਵਿੱਚ 738.7 ਐਮਐਮ ਬਾਰਸ਼ ਹੋਈ ਹੈ। ਉਨ੍ਹਾਂ ਆਖਿਆ ਕਿ ਜੁਲਾਈ ਮਹੀਨੇ ਚੰਡੀਗੜ੍ਹ ਵਿੱਚ ਚੌਵੀ ਘੰਟਿਆਂ ਦੇ ਵਕਫ਼ੇ ਦੌਰਾਨ ਹੁਣ ਤੱਕ ਦੀ ਰਿਕਾਰਡ 302.2 ਐਮਐਮ ਬਾਰਸ਼ ਹੋਈ ਹੈ। ਮੌਸਮ ਵਿਗਿਆਨੀਆਂ ਅਨੁਸਾਰ ਜੁਲਾਈ ਮਹੀਨੇ ਹਰਿਆਣਾ ਵਿੱਚ 237.1 ਐਮਐਮ ਮੀਂਹ ਪਿਆ ਜਦਕਿ ਆਮ ਤੌਰ ’ਤੇ 149.1 ਮੀਂਹ ਪੈਦਾ ਹੈ, ਜੋ ਆਮ ਨਾਲੋਂ 59 ਫੀਸਦੀ ਵੱਧ ਹੈ।
ਹਿਮਾਚਲ 'ਚ ਸ਼ਿਮਲਾ ਦੇ ਮਾਲ ਰੋਡ 'ਤੇ ਸਥਿਤ ਇੱਕ ਰੈਸਟੋਰੈਂਟ ਦੇ ਪੀਜ਼ਾ 'ਚ ਕਾਕਰੋਚ ਮਿਲੇ ਹਨ। ਲੁਧਿਆਣਾ ਤੋਂ ਸ਼ਿਮਲਾ ਘੁੰਮਣ ਗਏ ਸੈਲਾਨੀ ਸੌਰਭ ਅਰੋੜਾ ਨੇ ਮਾਲ ਰੋਡ 'ਤੇ ਸਥਿਤ ਪੁਲਿਸ ਕੰਟਰੋਲ ਰੂਮ 'ਚ ਕਾਕਰੋਚ ਮਿਲਣ ਦੀ ਸ਼ਿਕਾਇਤ ਕੀਤੀ ਹੈ। ਸੌਰਭ ਨੇ ਫੂਡ ਇੰਸਪੈਕਟਰ ਨੂੰ ਵੀ ਫੋਨ ਕੀਤਾ ਪਰ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਸੌਰਭ ਅਰੋੜਾ ਨੇ ਕਿਹਾ ਕਿ ਲੋਕਾਂ ਦੀ ਜ਼ਿੰਦਗੀ ਨਾਲ ਇਸ ਤਰ੍ਹਾਂ ਨਹੀਂ ਖੇਡਣਾ ਚਾਹੀਦਾ। ਅਜਿਹੀ ਲਾਪ੍ਰਵਾਹੀ ਕਿਸੇ ਦੀ ਵੀ ਜਾਨ ਲੈ ਸਕਦੀ ਹੈ, ਕਿਉਂਕਿ ਸ਼ਿਮਲਾ ਵਿੱਚ ਦੁਨੀਆ ਭਰ ਤੋਂ ਸੈਲਾਨੀ ਆਉਂਦੇ ਹਨ। ਮਾਲ ਰੋਡ ਵਰਗੇ ਪੌਸ਼ ਇਲਾਕੇ ਵਿੱਚ ਰੈਸਟੋਰੈਂਟਾਂ ਵਿੱਚ ਕਾਕਰੋਚ ਮਿਲਣਾ ਇੱਕ ਗੰਭੀਰ ਮਾਮਲਾ ਹੈ। ਇਸ ਕਾਰਨ ਰੈਸਟੋਰੈਂਟ ਸੰਚਾਲਕ ਦੀ ਕਾਰਜਪ੍ਰਣਾਲੀ ’ਤੇ ਹੀ ਨਹੀਂ ਸਗੋਂ ਫੂਡ ਸੇਫਟੀ ਵਿਭਾਗ ਦੀ ਕਾਰਜਪ੍ਰਣਾਲੀ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।
ਪੰਜਾਬ ਤੇ ਹਰਿਆਣਾ ਵਿੱਚ ਇਸ ਵਾਰ ਬਾਰਸ਼ ਰਿਕਾਰਡ ਤੋੜ ਰਹੀ ਹੈ। ਮੌਸਮ ਵਿਭਾਗ ਅਨੁਸਾਰ ਜੁਲਾਈ ਮਹੀਨੇ ਪੰਜਾਬ ਤੇ ਹਰਿਆਣਾ ਵਿੱਚ ਆਮ ਨਾਲੋਂ 40 ਫੀਸਦੀ ਵੱਧ ਮੀਂਹ ਪਿਆ ਹੈ। ਇਸ ਤਹਿਤ ਐਤਕੀ ਜੁਲਾਈ ਮਹੀਨੇ ਹਰਿਆਣਾ ਵਿੱਚ 59 ਫੀਸਦੀ ਤੇ ਪੰਜਾਬ ਵਿੱਚ 44 ਫੀਸਦੀ ਵੱਧ ਮੀਂਹ ਪਏ। ਦੋਵੇਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਜੁਲਾਈ ਮਹੀਨੇ ਆਮ ਨਾਲੋਂ 170 ਫੀਸਦੀ ਵਧ ਮੀਂਹ ਪਿਆ।
ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਨੂੰ ‘ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ’ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਇਨ੍ਹਾਂ ਕਿਸਾਨਾਂ ਨੂੰ ਕੇਂਦਰੀ ਸਕੀਮ ਤਹਿਤ ਸਾਲਾਨਾ ਛੇ ਹਜ਼ਾਰ ਰੁਪਏ ਦੀ ਵਿੱਤੀ ਰਾਸ਼ੀ ਨਹੀਂ ਮਿਲੇਗੀ। ‘ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ’ ਦੇ ਪੰਜਾਬ ਵਿਚਲੇ ਲਾਭਪਾਤਰੀਆਂ ਦੀ ਗਿਣਤੀ ਦਸੰਬਰ 2019-ਮਾਰਚ 2020 ਵਿੱਚ 23,01,313 ਸੀ ਜੋ ਹੁਣ ਅਪਰੈਲ-ਜੁਲਾਈ 2023 ਵਿੱਚ ਘਟ ਕੇ 8,53,980 ਰਹਿ ਗਈ ਹੈ। ਇਨ੍ਹਾਂ ਤਿੰਨ ਸਾਲਾਂ ਦੌਰਾਨ ਪੰਜਾਬ ਦੇ 14,47,353 ਕਿਸਾਨਾਂ ਦੀ ਗਿਣਤੀ ਘੱਟ ਗਈ ਹੈ।
ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ‘ਸਿੱਖਿਆ ਲੰਗਰ’ ਲਹਿਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਐਤਵਾਰ ਨੂੰ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕਾਨਫ਼ਰੰਸ ਕੀਤੀ ਗਈ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸਾਹਨੀ ਨੇ ਦੱਸਿਆ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਰਪ੍ਰਸਤੀ ਹੇਠ ਹੋਈ ਕਾਨਫਰੰਸ ਵਿੱਚ ਸਰਬਸੰਮਤੀ ਨਾਲ ਫੈਸਲਾ ਕਰਕੇ ਸਿੱਖਿਆ ਲੰਗਰ ਲਹਿਰ ਦੀ ਸ਼ੁਰੂਆਤ ਕੀਤੀ ਗਈ ਹੈ।
ਦੇਸ਼ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ (IMD) ਮੁਤਾਬਕ ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ, ਰਾਜਧਾਨੀ ਦਿੱਲੀ ਤੇ NCR ਖੇਤਰਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ IMD ਨੇ ਹਿਮਾਚਲ 'ਚ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।
ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਵੱਲੋਂ ਸਜ਼ਾ ’ਤੇ ਰੋਕ ਲਾਉਣ ਤੋਂ ਚਾਰ ਦਿਨ ਬਾਅਦ ਲੋਕ ਸਭਾ ਸਕੱਤਰੇਤ ਨੇ ਇਸ ਸਬੰਧੀ ਫੈਸਲਾ ਲਿਆ ਹੈ। ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰਵਾਉਣ ਲਈ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੀ ਸੀ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਸੀ ਕਿ ਜੇਕਰ ਸੋਮਵਾਰ (7 ਅਗਸਤ) ਸ਼ਾਮ ਤੱਕ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ ਨਹੀਂ ਕੀਤੀ ਜਾਂਦੀ ਤਾਂ ਕਾਂਗਰਸ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਅਪੀਲ ਕਰ ਸਕਦੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੀ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਹੋ ਗਈ ਹੈ।
ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਵੱਲੋਂ ਸਜ਼ਾ ’ਤੇ ਰੋਕ ਲਾਉਣ ਤੋਂ ਚਾਰ ਦਿਨ ਬਾਅਦ ਲੋਕ ਸਭਾ ਸਕੱਤਰੇਤ ਨੇ ਇਸ ਸਬੰਧੀ ਫੈਸਲਾ ਲਿਆ ਹੈ। ਕਾਂਗਰਸ ਪਾਰਟੀ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰਵਾਉਣ ਲਈ ਸੁਪਰੀਮ ਕੋਰਟ ਜਾਣ ਦੀ ਤਿਆਰੀ ਕਰ ਰਹੀ ਸੀ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਸੀ ਕਿ ਜੇਕਰ ਸੋਮਵਾਰ (7 ਅਗਸਤ) ਸ਼ਾਮ ਤੱਕ ਰਾਹੁਲ ਗਾਂਧੀ ਦੀ ਸੰਸਦ ਮੈਂਬਰਸ਼ਿਪ ਬਹਾਲ ਨਹੀਂ ਕੀਤੀ ਜਾਂਦੀ ਤਾਂ ਕਾਂਗਰਸ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਅਪੀਲ ਕਰ ਸਕਦੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੀ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਹੋ ਗਈ ਹੈ।
ਪਿਛੋਕੜ
Punjab Breaking News LIVE 07 August, 2023: ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਵਿਜੀਲੈਂਸ ਦੀ ਕਾਰਵਾਈ ਦੌਰਾਨ ਗ੍ਰਿਫ਼ਤਾਰੀ ਤੋਂ ਬਚਣ ਲਈ ਭਰਤ ਇੰਦਰ ਸਿੰਘ ਚਾਹਲ ਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਜਿਸ 'ਤੇ ਅੱਜ ਸੁਣਵਾਈ ਹੋਵੇਗੀ। ਆਮਦਨ ਤੋਂ 305% ਵੱਧ ਜਾਇਦਾਦ ਬਣਾਉਣ ਵਾਲੇ ਕੈਪਟਨ ਦੇ ਸਾਬਕਾ ਸਲਾਹਕਾਰ ਦੀ ਪਟੀਸ਼ਨ 'ਤੇ ਅੱਜ ਸੁਣਵਾਈ
ਪੰਜਾਬ ਤੇ ਹਿਮਾਚਲ ਵਿੱਚ ਅਲਰਟ, ਕਈ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ
Weather Update: ਦੇਸ਼ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ (IMD) ਮੁਤਾਬਕ ਪੰਜਾਬ, ਚੰਡੀਗੜ੍ਹ , ਹਰਿਆਣਾ, ਹਿਮਾਚਲ, ਰਾਜਧਾਨੀ ਦਿੱਲੀ ਅਤੇ NCR ਖੇਤਰਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ IMD ਨੇ ਹਿਮਾਚਲ 'ਚ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਬਿਹਾਰ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਪੰਜਾਬ ਤੇ ਹਿਮਾਚਲ ਵਿੱਚ ਅਲਰਟ, ਕਈ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ
ਥਾਣੇਦਾਰ ਹੀ ਬਣਿਆ ਲੁਟੇਰਾ! ਕਾਰੋਬਾਰੀ ਤੋਂ ਕਰੋੜ ਰੁਪਏ ਲੁੱਟੇ, ਪਰਚਾ ਦਰਜ ਹੋਣ ਮਗਰੋਂ ਫਰਾਰ
Chandigarh News: ਚੰਡੀਗੜ੍ਹ ਪੁਲਿਸ ਵੱਲੋਂ ਆਪਣੇ ਹੀ ਵਿਭਾਗ ਦੇ ਇੱਕ ਸਬ ਇੰਸਪੈਕਟਰ (ਐਸਆਈ) ਤੇ ਉਸ ਦੇ ਤਿੰਨ ਸਾਥੀਆਂ ਖ਼ਿਲਾਫ਼ ਬਠਿੰਡਾ ਦੇ ਇੱਕ ਕਾਰੋਬਾਰੀ ਨੂੰ ਡਰਾ-ਧਮਕਾ ਕੇ ਉਸ ਕੋਲੋਂ ਇੱਕ ਕਰੋੜ ਰੁਪਏ ਲੁੱਟਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਐਸਆਈ ਨਵੀਨ ਫੋਗਾਟ, ਸਰਵੇਸ਼ ਵਾਸੀ ਬਠਿੰਡਾ, ਜਤਿੰਦਰ ਤੇ ਅੰਕਿਤ ਗਿੱਲ ਵਾਸੀ ਮੁਹਾਲੀ ਵਜੋਂ ਹੋਈ ਹੈ। ਐਸਆਈ ਨਵੀਨ ਫੋਗਾਟ ਚੰਡੀਗੜ੍ਹ ਦੇ ਥਾਣਾ ਸੈਕਟਰ-39 ਵਿੱਚ ਬਤੌਰ ਵਧੀਕ ਐਸਐਚਓ ਤਾਇਨਾਤ ਹੈ। ਥਾਣੇਦਾਰ ਹੀ ਬਣਿਆ ਲੁਟੇਰਾ! ਕਾਰੋਬਾਰੀ ਤੋਂ ਕਰੋੜ ਰੁਪਏ ਲੁੱਟੇ, ਪਰਚਾ ਦਰਜ ਹੋਣ ਮਗਰੋਂ ਫਰਾਰ
Delhi ਦਾ ਸਿਹਤ ਮਾਡਲ ਪੰਜਾਬ 'ਤੇ ਪੈ ਗਿਆ ਭਾਰੀ, ਹਸਪਤਾਲਾਂ 'ਚ ਨਾਲ ਡਾਕਟਰ ਤੇ ਨਾ ਹੀ ਦਵਾਈਆਂ : ਕਾਂਗਰਸ
Partap Bajwa: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਿਹਤ ਸੇਵਾਵਾਂ ਪ੍ਰਤੀ ਲਾਪਰਵਾਹੀ ਅਤੇ ਸੁਸਤ ਰਵੱਈਏ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾ ਨੂੰ ਜ਼ਰੂਰੀ ਅਤੇ ਜੀਵਨ ਰੱਖਿਅਕ ਦਵਾਈਆਂ ਮੁਹੱਈਆ ਕਰਵਾਉਣ ਵਿੱਚ ਬੁਰੀ ਤਰਾਂ ਅਸਫਲ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਨੇ ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਹੈਪੇਟਾਈਟਸ ਸੀ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਸਮੇਤ ਜ਼ਰੂਰੀ ਦਵਾਈਆਂ ਖ਼ਤਮ ਹੋ ਗਈਆਂ ਹਨ। ਇਹ ਦਵਾਈਆਂ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਿੱਤੀਆਂ ਜਾਂਦੀਆਂ ਹਨ। Delhi ਦਾ ਸਿਹਤ ਮਾਡਲ ਪੰਜਾਬ 'ਤੇ ਪੈ ਗਿਆ ਭਾਰੀ, ਹਸਪਤਾਲਾਂ 'ਚ ਨਾਲ ਡਾਕਟਰ ਤੇ ਨਾ ਹੀ ਦਵਾਈਆਂ: ਕਾਂਗਰਸ
Rahul Gandhi 'ਤੇ ਅੱਜ ਸਭ ਦੀਆਂ ਨਜ਼ਰਾਂ, ਲੋਕ ਸਭਾ 'ਚ ਹੋ ਸਕਦੀ ਐਂਟਰੀ ? ਆਹ ਚਿੱਠੀ ਬਣ ਸਕਦੀ ਰੇੜਕਾ
13th Day Of Monsoon Session : ਸੋਮਵਾਰ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦਾ 13ਵਾਂ ਦਿਨ ਹੈ। ਅੱਜ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਬਹਾਲ ਹੋਵੇਗੀ ਜਾਂ ਨਹੀਂ। ਲੋਕ ਸਭਾ ਸਕੱਤਰੇਤ ਦੇ ਸੂਤਰਾਂ ਨੇ ਦੱਸਿਆ ਕਿ ਸੁਪਰੀਮ ਕੋਰਟ ਦਾ ਫੈਸਲਾ ਪੜ੍ਹਿਆ ਜਾ ਰਿਹਾ ਹੈ ਅਤੇ ਇਸ 'ਤੇ ਅੰਤਿਮ ਫੈਸਲਾ ਲੋਕ ਸਭਾ ਸਪੀਕਰ ਓਮ ਬਿਰਲਾ ਕਰਨਗੇ। ਬਿਰਲਾ 6 ਅਗਸਤ (ਐਤਵਾਰ) ਨੂੰ ਦੇਹਰਾਦੂਨ 'ਚ ਸਨ। Rahul Gandhi 'ਤੇ ਅੱਜ ਸਭ ਦੀਆਂ ਨਜ਼ਰਾਂ, ਲੋਕ ਸਭਾ 'ਚ ਹੋ ਸਕਦੀ ਐਂਟਰੀ ? ਆਹ ਚਿੱਠੀ ਬਣ ਸਕਦੀ ਰੇੜਕਾ
- - - - - - - - - Advertisement - - - - - - - - -