Punjab Breaking News LIVE: ਦਿਨੇ ਧੁੱਪ ਤੇ ਰਾਤ ਨੂੰ ਠੰਢ ਤੋੜ ਰਹੀ ਰਿਕਾਰਡ, CM ਨੇ ਸੱਦੀ ਹਾਈ ਲੇਵਲ ਮੀਟਿੰਗ, ਕਮਲਨਾਥ ਦੀਆਂ ਵੱਧ ਸਕਦੀਆਂ ਮੁਸ਼ਕਲਾਂ
Punjab Breaking News LIVE, 07 February 2024: ਦਿਨੇ ਧੁੱਪ ਤੇ ਰਾਤ ਨੂੰ ਠੰਢ ਤੋੜ ਰਹੀ ਰਿਕਾਰਡ, CM ਨੇ ਸੱਦੀ ਹਾਈ ਲੇਵਲ ਮੀਟਿੰਗ, ਕਮਲਨਾਥ ਦੀਆਂ ਵੱਧ ਸਕਦੀਆਂ ਮੁਸ਼ਕਲਾਂ
LIVE
Background
Punjab Breaking News LIVE, 07 February 2024: ਪੰਜਾਬ ਵਿੱਚ ਬੇਸ਼ੱਕ ਮੌਸਮ ਸਾਫ ਹੋ ਗਿਆ ਹੈ ਤੇ ਦਿਨ ਵੇਲੇ ਖੂਬ ਧੁੱਪ ਨਿਕਲਦੀ ਹੈ ਪਰ ਰਾਤ ਵੇਲੇ ਪਾਰਾ ਅਜੇ ਵੀ ਕਾਫੀ ਹੇਠਾਂ ਹੈ। ਇਸ ਲਈ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਤੇ ਉੱਤਰਾਖੰਡ 'ਚ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਤੇ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆਵੇਗੀ। ਮੌਸਮ ਵਿਭਾਗ ਮੁਤਾਬਕ ਪਹਾੜਾਂ ਵਿੱਚ ਹੋਈ ਬਰਫ਼ਬਾਰੀ ਕਾਰਨ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਪਿਛਲੇ ਮਹੀਨੇ ਰਾਤ ਦਾ ਤਾਪਮਾਨ ਜੋ 8 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਸੀ, ਹੁਣ 5 ਡਿਗਰੀ ਦੇ ਆਸ-ਪਾਸ ਪਹੁੰਚ ਗਿਆ ਹੈ। ਦਿਨ ਵੇਲੇ ਚੰਗੀ ਧੁੱਪ ਹੁੰਦੀ ਹੈ, ਪਰ ਰਾਤਾਂ ਠੰਢੀਆਂ ਹੋ ਰਹੀਆਂ ਹਨ। ਮੌਸਮ ਨੇ ਲਈ ਵੱਡੀ ਕਰਵਟ, ਹੁਣ ਦਿਨੇ ਧੁੱਪ ਤੇ ਰਾਤ ਨੂੰ ਠੰਢ ਤੋੜ ਰਹੀ ਰਿਕਾਰਡ, ਯੈਲੋ ਕੋਲਡ ਅਲਰਟ ਜਾਰੀ
NOC Condition: CM ਨੇ ਸੱਦੀ ਹਾਈ ਲੇਵਲ ਮੀਟਿੰਗ, NOC ਹਟਾਉਣ ਵਾਲੇ ਨਿਯਮ ਕਰਨੇ ਤਿਆਰ, ਲੋਕਾਂ ਨੂੰ ਇੰਝ ਮਿਲੇਗੀ ਸਹੂਲਤ
Land Registry NOC Condition: ਪੰਜਾਬ ਵਿੱਚ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਬੀਤੇ ਦਿਨ ਮਾਨ ਸਰਕਾਰ ਨੇ ਖ਼ਤਮ ਕਰ ਦਿੱਤੀ ਸੀ ਤਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ਵਿੱਚ NOC ਹਟਾਉਣ ਸਬੰਧੀ ਨਿਯਮਾਂ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਬੀਤੇ ਦਿਨ ਟਵੀਟ ਕਰਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ - ਪੰਜਾਬ ਚ ਹਰ ਕਿਸਮ ਦੀਆਂ ਰਜਿਸਟਰੀਆਂ ਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ..ਵੇਰਵੇ ਜਲਦੀ। ਇਸੇ ਵੇਰਵਿਆਂ ਸਬੰਧੀ ਸੀਐਮ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦ ਲਈ ਹੈ। ਇਸ ਵਿੱਚ ਸਰਕਾਰੀ ਅਧਿਕਾਰੀ ਅਤੇ ਸਲਾਹਕਾਰ ਮੌਜੂਦ ਰਹਿਣਗੇ। ਮੀਟਿੰਗ ਵਿੱਚ ਪੂਰੀ ਰਣਨੀਤੀ ਦੇ ਨਾਲ-ਨਾਲ ਨਿਯਮਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। CM ਨੇ ਸੱਦੀ ਹਾਈ ਲੇਵਲ ਮੀਟਿੰਗ, NOC ਹਟਾਉਣ ਵਾਲੇ ਨਿਯਮ ਕਰਨੇ ਤਿਆਰ, ਲੋਕਾਂ ਨੂੰ ਇੰਝ ਮਿਲੇਗੀ ਸਹੂਲਤ
1984 Sikh genocide: ਕਮਲਨਾਥ ਦੀਆਂ ਵੱਧ ਸਕਦੀਆਂ ਮੁਸ਼ਕਲਾਂ ! ਦਿੱਲੀ ਹਾਈਕੋਰਟ ਨੇ SIT ਨੂੰ ਜਾਰੀ ਕੀਤੇ ਆਹ ਹੁਕਮ
Sikh genocide: 1984 ਦੇ ਸਿੱਖ ਕਤਲੇਆਮ ਕੇਸਾਂ ਦੀ ਲੜਾਈ ਲੜ ਰਹੀ ਸਿੱਖ ਕੌਮ ਨੂੰ ਉਦੋਂ ਵੱਡੀ ਰਾਹਤ ਮਿਲੀ ਜਦੋਂ ਦਿੱਲੀ ਹਾਈ ਕੋਰਟ ਨੇ ਇਹਨਾਂ ਕੇਸਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨੂੰ ਕਾਂਗਰਸ ਆਗੂ, ਸਾਬਕਾ ਮੁੱਖ ਮੰਤਰੀ ਤੇ ਗਾਂਧੀ ਪਰਿਵਾਰ ਦੇ ਕਰੀਬੀ ਕਮਲਨਾਥ ਖਿਲਾਫ ਕੇਸ ਦੀ ਸਟੇਟ ਰਿਪੋਰਟ 23 ਅਪ੍ਰੈਲ 2024 ਤੱਕ ਦਾਇਰ ਕਰਨ ਦੀ ਹਦਾਇਤ ਕੀਤੀ। ਇਹ ਜਾਣਕਾਰੀ ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਸਾਂਝੀ ਕੀਤੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਿਰਸਾ ਨੇ ਕਿਹਾ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਦੀ ਨਿੱਜੀ ਤੌਰ ’ਤੇ ਪੈਰਵੀ ਕਰ ਰਹੇ ਹਨ ਤੇ ਉਹਨਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖ ਕੇ ਕਮਲਨਾਥ ਤੇ ਹੋਰ ਦੋਸ਼ੀਆਂ ਖਿਲਾਫਬੰਦ ਕੀਤੇ ਕੇਸ ਮੁੜ ਖੋਲ੍ਹਣ ਦੀ ਅਪੀਲ ਕੀਤੀ ਸੀ । ਇਸ ਮਗਰੋਂ ਉਹਨਾਂ ਅਦਾਲਤਾਂ ਵਿਚ ਵੀ ਕੇਸਾਂ ਦੀ ਪੈਰਵੀ ਕੀਤੀ। ਕਮਲਨਾਥ ਦੀਆਂ ਵੱਧ ਸਕਦੀਆਂ ਮੁਸ਼ਕਲਾਂ ! ਦਿੱਲੀ ਹਾਈਕੋਰਟ ਨੇ SIT ਨੂੰ ਜਾਰੀ ਕੀਤੇ ਆਹ ਹੁਕਮ
Canada News: ਕੈਨੇਡਾ 'ਚ ਪਰਵਾਸੀ ਭਾਰਤੀਆਂ ਦਾ ਸ਼ਰਮਨਾਕ ਕਾਰਾ, ਗੁਰਦੁਆਰਿਆਂ ਤੇ ਮੰਦਰਾਂ ਦੀਆਂ ਗੋਲਕਾਂ ਤੋੜ ਕੇ ਚੁਰਾਉਂਦੇ ਡਾਲਰ
Canada News: ਕੈਨੇਡਾ ਵਿੱਚ ਪਰਵਾਸੀ ਭਾਰਤੀਆਂ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਕੈਨੇਡਾ ਪੁਲਿਸ ਨੇ ਪਰਵਾਸੀ ਭਾਰਤੀਆਂ ਦੇ ਇੱਕ ਅਜਿਹੇ ਗਰੋਹ ਦਾ ਪਰਦਾਫਾਸ ਕੀਤਾ ਹੈ ਜੋ ਗੁਰਦੁਆਰਿਆਂ ਤੇ ਮੰਦਰਾਂ ਦੀਆਂ ਗੋਲਕਾਂ ਤੋੜ ਕੇ ਡਾਲਰ ਚੁਰਾਉਂਦਾ ਸੀ। ਪੁਲਿਸ ਮੁਤਾਬਕ ਇਸ ਗਰੋਹ ਨੇ 17 ਮੰਦਰਾਂ ਤੇ ਇੱਕ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ ਭੰਨ੍ਹ ਕੇ ਹਜ਼ਾਰਾਂ ਡਾਲਰ ਚੋਰੀ ਕੀਤੇ ਹਨ। ਪੁਲਿਸ ਮੁਤਾਬਕ ਇਹ ਗਰੋਹ ਮੰਦਰਾਂ ਦੀ ਤੋੜ-ਭੰਨ੍ਹ ਤੇ ਬੇਅਦਬੀ ਵੀ ਕਰਦਾ ਰਿਹਾ ਜਿਸ ਦਾ ਸ਼ੱਕ ਗਰਮਖਿਆਲੀਆਂ ਤੇ ਖਾਲਿਸਤਾਨ ਸਮਰਥਕਾਂ ’ਤੇ ਜਾਂਦਾ ਰਿਹਾ। ਦਰਅਸਲ ਕੈਨੇਡਾ ਪੁਲਿਸ ਨੇ ਭਾਰਤੀ ਮੂਲ ਦੇ 41 ਸਾਲਾ ਵਿਅਕਤੀ ’ਤੇ ਗੁਰਦੁਆਰਿਆਂ ਤੇ ਮੰਦਰਾਂ ਦੀਆਂ ਗੋਲਕਾਂ ਤੋੜ ਕੇ ਨਗ਼ਦੀ ਚੋਰੀ ਕਰਨ ਦੇ ਦੋਸ਼ ਆਇਦ ਕੀਤੇ ਹਨ। ਮੁਲਜ਼ਮ ਦੀ ਪਛਾਣ ਬਰੈਂਪਟਨ ਦੇ ਰਹਿਣ ਵਾਲੇ ਜਗਦੀਸ਼ ਪੰਧੇਰ (41) ਵਜੋਂ ਦੱਸੀ ਗਈ ਹੈ। ਉਸ ਉੱਤੇ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜਨ ਦੇ ਪੰਜ ਦੋਸ਼ ਆਇਦ ਕੀਤੇ ਗਏ ਹਨ।
1984 Sikh genocide: ਕਮਲਨਾਥ ਦੀਆਂ ਵੱਧ ਸਕਦੀਆਂ ਮੁਸ਼ਕਲਾਂ ! ਦਿੱਲੀ ਹਾਈਕੋਰਟ ਨੇ SIT ਨੂੰ ਜਾਰੀ ਕੀਤੇ ਆਹ ਹੁਕਮ
Sikh genocide: 1984 ਦੇ ਸਿੱਖ ਕਤਲੇਆਮ ਕੇਸਾਂ ਦੀ ਲੜਾਈ ਲੜ ਰਹੀ ਸਿੱਖ ਕੌਮ ਨੂੰ ਉਦੋਂ ਵੱਡੀ ਰਾਹਤ ਮਿਲੀ ਜਦੋਂ ਦਿੱਲੀ ਹਾਈ ਕੋਰਟ ਨੇ ਇਹਨਾਂ ਕੇਸਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨੂੰ ਕਾਂਗਰਸ ਆਗੂ, ਸਾਬਕਾ ਮੁੱਖ ਮੰਤਰੀ ਤੇ ਗਾਂਧੀ ਪਰਿਵਾਰ ਦੇ ਕਰੀਬੀ ਕਮਲਨਾਥ ਖਿਲਾਫ ਕੇਸ ਦੀ ਸਟੇਟ ਰਿਪੋਰਟ 23 ਅਪ੍ਰੈਲ 2024 ਤੱਕ ਦਾਇਰ ਕਰਨ ਦੀ ਹਦਾਇਤ ਕੀਤੀ। ਇਹ ਜਾਣਕਾਰੀ ਭਾਜਪਾ ਦੇ ਕੌਮੀ ਸਕੱਤਰ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਸਾਂਝੀ ਕੀਤੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਿਰਸਾ ਨੇ ਕਿਹਾ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਦੀ ਨਿੱਜੀ ਤੌਰ ’ਤੇ ਪੈਰਵੀ ਕਰ ਰਹੇ ਹਨ ਤੇ ਉਹਨਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖ ਕੇ ਕਮਲਨਾਥ ਤੇ ਹੋਰ ਦੋਸ਼ੀਆਂ ਖਿਲਾਫਬੰਦ ਕੀਤੇ ਕੇਸ ਮੁੜ ਖੋਲ੍ਹਣ ਦੀ ਅਪੀਲ ਕੀਤੀ ਸੀ । ਇਸ ਮਗਰੋਂ ਉਹਨਾਂ ਅਦਾਲਤਾਂ ਵਿਚ ਵੀ ਕੇਸਾਂ ਦੀ ਪੈਰਵੀ ਕੀਤੀ।
NOC Condition: CM ਨੇ ਸੱਦੀ ਹਾਈ ਲੇਵਲ ਮੀਟਿੰਗ, NOC ਹਟਾਉਣ ਵਾਲੇ ਨਿਯਮ ਕਰਨੇ ਤਿਆਰ, ਲੋਕਾਂ ਨੂੰ ਇੰਝ ਮਿਲੇਗੀ ਸਹੂਲਤ
Land Registry NOC Condition:ਪੰਜਾਬ ਵਿੱਚ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਬੀਤੇ ਦਿਨ ਮਾਨ ਸਰਕਾਰ ਨੇ ਖ਼ਤਮ ਕਰ ਦਿੱਤੀ ਸੀ ਤਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ਵਿੱਚ NOC ਹਟਾਉਣ ਸਬੰਧੀ ਨਿਯਮਾਂ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਬੀਤੇ ਦਿਨ ਟਵੀਟ ਕਰਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ - ਪੰਜਾਬ ਚ ਹਰ ਕਿਸਮ ਦੀਆਂ ਰਜਿਸਟਰੀਆਂ ਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ..ਵੇਰਵੇ ਜਲਦੀ। ਇਸੇ ਵੇਰਵਿਆਂ ਸਬੰਧੀ ਸੀਐਮ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦ ਲਈ ਹੈ। ਇਸ ਵਿੱਚ ਸਰਕਾਰੀ ਅਧਿਕਾਰੀ ਅਤੇ ਸਲਾਹਕਾਰ ਮੌਜੂਦ ਰਹਿਣਗੇ। ਮੀਟਿੰਗ ਵਿੱਚ ਪੂਰੀ ਰਣਨੀਤੀ ਦੇ ਨਾਲ-ਨਾਲ ਨਿਯਮਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
Weather Update: ਮੌਸਮ ਨੇ ਲਈ ਵੱਡੀ ਕਰਵਟ, ਹੁਣ ਦਿਨੇ ਧੁੱਪ ਤੇ ਰਾਤ ਨੂੰ ਠੰਢ ਤੋੜ ਰਹੀ ਰਿਕਾਰਡ, ਯੈਲੋ ਕੋਲਡ ਅਲਰਟ ਜਾਰੀ
Punjab Weather Update: ਪੰਜਾਬ ਵਿੱਚ ਬੇਸ਼ੱਕ ਮੌਸਮ ਸਾਫ ਹੋ ਗਿਆ ਹੈ ਤੇ ਦਿਨ ਵੇਲੇ ਖੂਬ ਧੁੱਪ ਨਿਕਲਦੀ ਹੈ ਪਰ ਰਾਤ ਵੇਲੇ ਪਾਰਾ ਅਜੇ ਵੀ ਕਾਫੀ ਹੇਠਾਂ ਹੈ। ਇਸ ਲਈ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਲਈ ਇੱਕ ਵਾਰ ਫਿਰ ਯੈਲੋ ਕੋਲਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਹਿਮਾਚਲ ਤੋਂ ਇਲਾਵਾ ਜੰਮੂ-ਕਸ਼ਮੀਰ ਤੇ ਉੱਤਰਾਖੰਡ 'ਚ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ 'ਤੇ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਆਉਣ ਵਾਲੇ ਕੁਝ ਦਿਨਾਂ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਆਵੇਗੀ। ਮੌਸਮ ਵਿਭਾਗ ਮੁਤਾਬਕ ਪਹਾੜਾਂ ਵਿੱਚ ਹੋਈ ਬਰਫ਼ਬਾਰੀ ਕਾਰਨ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 1.7 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਪਿਛਲੇ ਮਹੀਨੇ ਰਾਤ ਦਾ ਤਾਪਮਾਨ ਜੋ 8 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾ ਰਿਹਾ ਸੀ, ਹੁਣ 5 ਡਿਗਰੀ ਦੇ ਆਸ-ਪਾਸ ਪਹੁੰਚ ਗਿਆ ਹੈ। ਦਿਨ ਵੇਲੇ ਚੰਗੀ ਧੁੱਪ ਹੁੰਦੀ ਹੈ, ਪਰ ਰਾਤਾਂ ਠੰਢੀਆਂ ਹੋ ਰਹੀਆਂ ਹਨ। ਹਰਿਆਣਾ ਵਿੱਚ ਘੱਟੋ-ਘੱਟ ਤਾਪਮਾਨ ਫਿਲਹਾਲ ਆਮ ਦੇ ਨੇੜੇ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਇੱਥੇ ਵੀ ਗਿਰਾਵਟ ਆਵੇਗੀ। ਇੱਥੇ ਵੀ ਬਰਫਬਾਰੀ ਕਾਰਨ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਤਾਪਮਾਨ ਨੂੰ ਹੇਠਾਂ ਲਿਆਉਣਗੀਆਂ। ਚੰਡੀਗੜ੍ਹ ਵਿੱਚ ਵੀ ਅਜਿਹੀ ਹੀ ਸਥਿਤੀ ਹੈ।