Punjab Breaking News LIVE: ਸੂਬੇ 'ਚ ਠੰਢ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ, ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਲੋਕ ਸਭਾ ਚੋਣਾਂ ਕਰਕੇ ਮਹੀਨਾ ਪਹਿਲਾਂ ਹੀ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ

Punjab Breaking News LIVE, 07 January, 2024: ਸੂਬੇ 'ਚ ਠੰਢ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ, ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਲੋਕ ਸਭਾ ਚੋਣਾਂ ਕਰਕੇ ਮਹੀਨਾ ਪਹਿਲਾਂ ਹੀ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ

ABP Sanjha Last Updated: 07 Jan 2024 11:57 AM

ਪਿਛੋਕੜ

Punjab Breaking News LIVE, 07 January, 2024: ਪੰਜਾਬ ਵਿੱਚ ਸੀਤ ਲਹਿਰ (Cold wave) ਜਾਰੀ ਹੈ। ਧੂੰਦ ਕਾਰਨ ਪਟਿਆਲਾ ਵਿੱਚ ਦੋ ਅਤੇ ਮੋਹਾਲੀ ਵਿੱਚ ਇੱਕ ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ...More

Chandigarh News: ਪੁਲਿਸ ਨਾਲ ਝੜਪ ਦੇ ਮਾਮਲੇ 'ਚ ਬਿਕਰਮ ਮਜੀਠੀਆ ਅਦਾਲਤ 'ਚ ਪੇਸ਼, 31 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ, ਜਾਣੋ ਮਾਮਲਾ

Punjab Politics: ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਦਿਆਂ ਪੁਲਿਸ ਨਾਲ ਹੋਈ ਝੜਪ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ(Bikram Singh Majithia) ਅਤੇ ਪਾਰਟੀ ਦੇ ਹੋਰ ਆਗੂ ਅੱਜ ਚੰਡੀਗੜ੍ਹ(Chandigarh) ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਸੀਜੇਐਮ ਡਾ: ਅਮਨ ਇੰਦਰ ਸਿੰਘ ਦੀ ਅਦਾਲਤ 'ਚ ਸੁਣਵਾਈ ਦੌਰਾਨ ਅਕਾਲੀ ਦਲ ਦੇ ਬਿਕਰਮ ਮਜੀਠੀਆ, ਰੋਜ਼ੀ ਬਰਕੰਦੀ, ਪ੍ਰੇਮ ਸਿੰਘ ਚੰਦੂਮਾਜਰਾ, ਪਰਮਬੰਸ ਸਿੰਘ ਰੋਮਾਣਾ, ਪਵਨ ਕੁਮਾਰ, ਦਲਜੀਤ ਸਿੰਘ, ਸੁਰਜੀਤ ਸਿੰਘ, ਮਹੇਸ਼ਇੰਦਰ ਸਿੰਘ ਅਤੇ ਬਲਵਿੰਦਰ ਸਿੰਘ ਪੇਸ਼ ਹੋਏ |