ਪੜਚੋਲ ਕਰੋ

Punjab Breaking News LIVE: ਹੁਣ ਮੁਫਤ 'ਚ ਲੈ ਸਕਣਗੇ UPSC ਦੀ ਕੋਚਿੰਗ,ਮਾਨਸੂਨ ਨੇ ਤੇਜ਼ ਰਫ਼ਤਾਰ ਫੜੀ, ਹਰਿਆਣਾ ਦੇ 18 ਅਤੇ ਪੰਜਾਬ ਦੇ 12 ਜ਼ਿਲ੍ਹਿਆਂ 'ਚ ਭਾਰੀ ਮੀਂਹ

Punjab Breaking News LIVE 07 July, 2023: ਹੁਣ ਮੁਫਤ 'ਚ ਲੈ ਸਕਣਗੇ UPSC ਦੀ ਕੋਚਿੰਗ,ਮਾਨਸੂਨ ਨੇ ਤੇਜ਼ ਰਫ਼ਤਾਰ ਫੜੀ, ਹਰਿਆਣਾ ਦੇ 18 ਅਤੇ ਪੰਜਾਬ ਦੇ 12 ਜ਼ਿਲ੍ਹਿਆਂ 'ਚ ਭਾਰੀ ਮੀਂਹ, ਆਸਟ੍ਰੇਲੀਆ 'ਚ ਭਾਰਤੀ ਮੂਲ

LIVE

Key Events
Punjab Breaking News LIVE: ਹੁਣ ਮੁਫਤ 'ਚ ਲੈ ਸਕਣਗੇ UPSC ਦੀ ਕੋਚਿੰਗ,ਮਾਨਸੂਨ ਨੇ ਤੇਜ਼ ਰਫ਼ਤਾਰ ਫੜੀ, ਹਰਿਆਣਾ ਦੇ 18 ਅਤੇ ਪੰਜਾਬ ਦੇ 12 ਜ਼ਿਲ੍ਹਿਆਂ 'ਚ ਭਾਰੀ ਮੀਂਹ

Background

Punjab Breaking News LIVE 07 July, 2023:  Haryana & Punjab Weather Today: ਮਾਨਸੂਨ ਨੇ ਹੁਣ ਹਰਿਆਣਾ ਅਤੇ ਪੰਜਾਬ ਵਿੱਚ ਜ਼ੋਰ ਫੜ ਲਿਆ ਹੈ। ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਵੀਰਵਾਰ ਨੂੰ ਭਾਰੀ ਮੀਂਹ ਪਿਆ। ਲੁਧਿਆਣਾ 'ਚ ਮੀਂਹ ਨੇ 50 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਮੀਂਹ ਕਾਰਨ ਕਈ ਸ਼ਹਿਰਾਂ ਵਿੱਚ ਪਾਣੀ ਭਰ ਗਿਆ ਹੈ। ਦੂਜੇ ਪਾਸੇ ਹਰਿਆਣਾ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਵਿੱਚ ਕੈਥਲ ਵਿੱਚ ਸਭ ਤੋਂ ਵੱਧ ਮੀਂਹ ਪਿਆ। ਮਾਨਸੂਨ ਦੇ ਮੀਂਹ ਕਾਰਨ ਪੰਜਾਬ ਦੇ ਤਾਪਮਾਨ ਵਿੱਚ 8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਨਮੀ ਘੱਟ ਹੋਣ ਕਾਰਨ ਉੱਥੇ ਬੱਦਲ ਬਰਸਾਤ ਨਹੀਂ ਕਰ ਪਾ ਰਹੇ ਹਨ।

ਖਾਲਿਸਤਾਨੀਆਂ 'ਤੇ ਸਖ਼ਤ ਹੋਈ ਯੂਕੇ ਸਰਕਾਰ, 'ਭਾਰਤੀ ਦੂਤਾਵਾਸ ਨੂੰ ਹੱਥ ਵੀ ਲਾਇਆ ਤਾਂ ਬਖਸ਼ੇ ਨਹੀਂ ਜਾਣਗੇ'

ਖਾਲਿਸਤਾਨ ਸਮਰਥਕਾਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦਾ ਘਿਰਾਓ ਕਰਨ ਦੀ ਧਮਕੀ ਦਿੱਤੀ ਹੈ। ਇਸ ਤੋਂ ਬਾਅਦ ਬ੍ਰਿਟਿਸ਼ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਬ੍ਰਿਟੇਨ ਦੇ ਵਿਦੇਸ਼ ਸਕੱਤਰ ਜੇਮਸ ਕਲੇਵਰਲੀ ਨੇ ਕਿਹਾ ਹੈ ਕਿ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਤੇ ਕੋਈ ਵੀ ਹਮਲਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਅਤੇ ਅਜਿਹਾ ਹੋਣ 'ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਖਾਲਿਸਤਾਨੀਆਂ 'ਤੇ ਸਖ਼ਤ ਹੋਈ ਯੂਕੇ ਸਰਕਾਰ, 'ਭਾਰਤੀ ਦੂਤਾਵਾਸ ਨੂੰ ਹੱਥ ਵੀ ਲਾਇਆ ਤਾਂ ਬਖਸ਼ੇ ਨਹੀਂ ਜਾਣਗੇ'

ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਸਖ਼ਸ਼ ਦਾ ਖੌਫ਼ਨਾਕ ਕਾਰਾ

 ਬਦਲਾ ਲੈਣ ਦਾ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ 21 ਸਾਲਾ ਕੁੜੀ ਨੂੰ ਉਸਦੇ ਹੀ ਸਾਬਕਾ ਬੁਆਏਫ੍ਰੈਂਡ ਦੁਆਰਾ ਅਗਵਾ ਕਰ ਲਿਆ ਗਿਆ, ਫਿਰ ਇੱਕ ਕਾਰ ਵਿੱਚ ਲਗਭਗ 650 ਕਿਲੋਮੀਟਰ ਦੂਰ ਲੈ ਕੇ ਗਿਆ ਅਤੇ ਦੱਖਣੀ ਆਸਟ੍ਰੇਲੀਆ ਦੇ ਫਲਿੰਡਰ ਰੇਂਜ ਵਿੱਚ ਜ਼ਿੰਦਾ ਦਫਨਾਇਆ ਗਿਆ। ਰੌਗਟੇ ਖੜ੍ਹੇ ਕਰ ਦੇਣ ਵਾਲਾ ਇਹ ਮਾਮਲਾ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਹੈ। ਆਸਟਰੇਲੀਆ ਵਿੱਚ ਨਰਸਿੰਗ ਦੀ ਪੜ੍ਹਾਈ ਕਰ ਰਹੀ ਭਾਰਤੀ ਮੂਲ ਦੀ ਪੀੜਤ ਜੈਸਮੀਨ ਕੌਰ (21) ਨੇ ਮੁਲਜ਼ਮ ਨੌਜਵਾਨ ਖ਼ਿਲਾਫ਼ ਪਿੱਛਾ ਕਰਨ ਦੀ ਸ਼ਿਕਾਇਤ ਵੀ ਦਰਜ ਕਰਵਾਈ ਹੋਈ ਸੀ। ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਸਖ਼ਸ਼ ਦਾ ਖੌਫ਼ਨਾਕ ਕਾਰਾ, ਸਾਬਕਾ ਪ੍ਰੇਮਿਕਾ ਨੂੰ ਕੇਬਲ ਨਾਲ ਬੰਨ੍ਹਿਆ, ਫਿਰ ਉਸ ਨੂੰ ਜ਼ਮੀਨ 'ਚ ਜ਼ਿੰਦਾ ਦੱਬਿਆ

ਪੰਜਾਬ ਦਾ ਕੋਈ ਵੀ ਨੌਜਵਾਨ ਕੋਚਿੰਗ ਲੈ ਸਕੇਗਾ
ਵੀਰਵਾਰ ਨੂੰ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਕੋਈ ਵੀ ਨੌਜਵਾਨ ਇਨ੍ਹਾਂ ਸੰਸਥਾਵਾਂ ਵਿੱਚ ਕੋਚਿੰਗ ਲੈ ਸਕੇਗਾ। ਸੂਬੇ ਦੇ ਨੌਜਵਾਨਾਂ ਨੂੰ ਕਰੀਅਰ ਬਣਾਉਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਲਈ ਹਵਾਈ ਅੱਡੇ ਦੇ ਰਨਵੇ ਵਾਂਗ ਕੰਮ ਕਰਨ ਜਾ ਰਹੀ ਹੈ। ਇਸ ਦੇ ਲਈ ਮੋਗਾ ਵਿੱਚ ਪਹਿਲਾ ਕੋਚਿੰਗ ਸੈਂਟਰ ਖੋਲ੍ਹਿਆ ਜਾਵੇਗਾ। ਇਹ ਕੋਚਿੰਗ ਸੈਂਟਰ ਇੱਕ ਤੋਂ ਦੋ ਮਹੀਨਿਆਂ ਵਿੱਚ ਸ਼ੁਰੂ ਹੋ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਨੇ ਡੀਸੀ ਨੂੰ ਆਦੇਸ਼ ਦਿੱਤੇ ਹਨ। IAS-IPS ਬਣਨ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ, ਹੁਣ ਮੁਫਤ 'ਚ ਲੈ ਸਕਣਗੇ UPSC ਦੀ ਕੋਚਿੰਗ, ਜਾਣੋ ਕਿਵੇਂ

17:07 PM (IST)  •  07 Jul 2023

Conversions in Punjab: ਪੰਜਾਬ 'ਚ ਸ਼ਰੇਆਮ ਧਰਮ ਪਰਿਵਰਤਨ ਕਰਨ ਦਾ ਦਾਅਵਾ! BJP ਨੇ ਵੀਡੀਓ ਸ਼ੇਅਰ ਕਰ ਕੇ ਸਰਕਾਰ ਨੂੰ ਕੀਤੀ ਅਪੀਲ, 'ਇਸ ਨੂੰ ਨਾ ਕਰੋ ਨਜ਼ਰਅੰਦਾਜ਼'

Punjab News : ਮਨਜਿੰਦਰ ਸਿਰਸਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਈਸਾਈ ਚਰਚਾਂ ਦੀ ਗਿਣਤੀ ਵੱਧ ਰਹੀ ਹੈ। ਇਹ ਚਰਚ ਪਾਕਿਸਤਾਨ ਦੇ ਨਾਲ ਲੱਗਦੇ ਇਲਾਕਿਆਂ 'ਚ ਬਣਾਏ ਜਾ ਰਹੇ ਹਨ ਤੇ ਜਿੱਥੇ ਚਰਚ ਨਹੀਂ ਹਨ, ਉੱਥੇ ਚਰਚ ਬਣਾਏ ਜਾ ਰਹੇ ਹਨ।

 
16:18 PM (IST)  •  07 Jul 2023

ਸਾਬਕਾ CM ਕੈਪਟਨ ਬਣ ਸਕਦੇ ਨੇ ਜੰਮੂ-ਕਸ਼ਮੀਰ ਦੇ ਗਵਰਨਰ, ਜਲਦ ਮਿਲ ਸਕਦੀ ਹੈ ਜ਼ਿੰਮੇਵਾਰੀ

ਜੰਮੂ-ਕਸ਼ਮੀਰ ਦੀ ਸਿਆਸਤ 'ਚ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Punjab Captain Amrinder Singh) ਦਾ ਨਾਂ ਚਰਚਾ 'ਚ ਹੈ।

 
12:41 PM (IST)  •  07 Jul 2023

ਕੀ Threads ਸਿਰਫ ਇੰਸਟਾ ਆਈਡੀ ਨਾਲ ਚੱਲੇਗਾ? ਉਨ੍ਹਾਂ ਦਾ ਕੀ ਜਿਨ੍ਹਾਂ ਕੋਲ ਇੰਸਟਾਗ੍ਰਾਮ ਅਕਾਊਂਟ ਨਹੀਂ ਹੈ? ਜਾਣੋ ਇਸ ਦਾ ਜਵਾਬ

ਚੰਡੀਗੜ੍ਹ : ਡਰੱਗ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਨਾਮ ਆਉਣ ਤੋਂ ਬਾਅਦ ਸਾਬਕਾ ਪੁਲਿਸ ਅਫ਼ਸਰ ਰਾਜਜੀਤ ਸਿੰਘ ਹੁੰਦਲ ਨੇ ਹਾਈਕੋਰਟ ਵਿੱਚ ਪਟੀਸ਼ਨ  ਦਾਖ਼ਲ ਕਰਦੇ ਹੋਏ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਪਟੀਸ਼ਨ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਕਿਉਂ ਨਹੀਂ ਸਿੱਧੇ-ਸਿੱਧੇ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਖ਼ਲ ਕਰ ਦਿੱਤੀ ਜਾਂਦੀ। ਪਟੀਸ਼ਨ ਦਾਖ਼ਲ ਕਰਦੇ ਹੋਏ ਰਾਜਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਕੀਤੀ ਗਈ ਸਾਰੀ ਕਾਰਵਾਈ ਪੂਰੀ ਤਰ੍ਹਾਂ ਗ਼ਲਤ ਹੈ। ਉਨ੍ਹਾਂ ਨੂੰ ਬਰਖ਼ਾਸਤ ਕਰਨ ਦਾ ਆਦੇਸ਼ ਵੀ ਨਿਯਮਾਂ ਨੂੰ ਛਿੱਕੇ ਟੰਗ ਕੇ ਜਾਰੀ ਕੀਤਾ ਗਿਆ ਹੈ। ਪਟੀਸ਼ਨਕਰਤਾ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਅਤੇ ਉਸ ਦੇ ਖ਼ਿਲਾਫ਼ ਲੁਕ ਆਊਟ ਨੋਟਿਸ ਵੀ ਤੈਅ ਪ੍ਰਕਿਰਿਆ ਦੇ ਖ਼ਿਲਾਫ਼ ਜਾਰੀ ਕੀਤਾ ਗਿਆ ਹੈ।

11:47 AM (IST)  •  07 Jul 2023

CM Mann Marriage Anniversary: ਸੀ.ਐੱਮ ਭਗਵੰਤ ਮਾਨ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ

ਅੱਜ ਪੰਜਾਬ ਦੇ ਸੀ.ਐੱਮ ਭਗਵੰਤ ਮਾਨ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾ ਰਹੇ ਹਨ। ਜੀ ਹਾਂ ਪਿਛਲੇ ਸਾਲ 7 ਜੁਲਾਈ ਯਾਨੀਕਿ ਅੱਜ ਦੇ ਦਿਨ ਹੀ ਸੀ.ਐੱਮ ਮਾਨ ਨੇ ਡਾ. ਗੁਰਪ੍ਰੀਤ ਕੌਰ ਦੇ ਨਾਲ ਲਾਵਾਂ ਲਈਆਂ ਸਨ। ਉਨ੍ਹਾਂ ਦਾ ਵਿਆਹ ਖੂਬ ਸੁਰਖੀਆਂ ਦੇ ਵਿੱਚ ਰਿਹਾ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ ਤੇ ਨਾਲ ਲਿਖਿਆ ਹੈ- 'ਇੱਕੋ ਮੇਹਰ ਮੈਂ ਓਸ ਸੋਹਣੇ ਰੱਬ ਤੋਂ ਮੰਗੀ ਐ…
ਸਾਡੀ ਫ਼ੋਟੋ ਦੇਖਕੇ ਲੋਕ ਕਹਿਣ
ਦੋਵਾਂ ਦੀ ਕਿਸਮਤ ਚੰਗੀ ਐ…
Happy marriage anniversary to dr Gurpreet Kaur'

 
 
 
 
 
View this post on Instagram
 
 
 
 
 
 
 
 
 
 
 

A post shared by Bhagwant Mann (@bhagwantmann1)

10:21 AM (IST)  •  07 Jul 2023

Ajit Doval: ਖਾਲਿਸਤਾਨ ਸਮਰਥਕਾਂ ਦੀਆਂ ਧਮਕੀਆਂ ਵਿਚਾਲੇ ਬ੍ਰਿਟੇਨ ਦੇ NSA ਨਾਲ ਮਿਲਣਗੇ ਅਜੀਤ ਡੋਵਾਲ, ਇਨ੍ਹਾਂ ਮੁੱਦਿਆਂ 'ਤੇ ਹੋ ਸਕਦੀ ਹੈ ਚਰਚਾ

ਲੰਡਨ 'ਚ ਭਾਰਤੀ ਡਿਪਲੋਮੈਟਾਂ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਮਿਲ ਰਹੀਆਂ ਧਮਕੀਆਂ ਦਰਮਿਆਨ ਬ੍ਰਿਟੇਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਟਿਮ ਬੈਰੋ ਭਾਰਤ ਆ ਰਹੇ ਹਨ। ਟਿਮ ਬੈਰੋ ਸ਼ੁੱਕਰਵਾਰ 7 ਜੁਲਾਈ ਨੂੰ ਆਪਣੇ ਹਮਰੁਤਬਾ ਯਾਨੀ ਭਾਰਤੀ NSA ਅਜੀਤ ਡੋਵਾਲ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਕਈ ਦੁਵੱਲੇ ਮੁੱਦਿਆਂ 'ਤੇ ਚਰਚਾ ਹੋਵੇਗੀ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਖਾਲਿਸਤਾਨ ਪੱਖੀ ਕੱਟੜਪੰਥੀਆਂ ਨੂੰ ਲੈ ਕੇ ਵੀ ਗੱਲਬਾਤ ਹੋ ਸਕਦੀ ਹੈ, ਜਿਸ ਦੇ ਮੱਦੇਨਜ਼ਰ 8 ਜੁਲਾਈ ਨੂੰ ਭਾਰਤੀ ਦੂਤਘਰ ਦੇ ਬਾਹਰ ਵੱਡੇ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਹੈ।

Load More
New Update
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Advertisement
ABP Premium

ਵੀਡੀਓਜ਼

Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕਪਰਾਲੀ ਸਾੜਨ ਤੇ ਜੁਰਮਾਨਾ ਵਧਿਆ, ਕਿਸਾਨ ਲੀਡਰਾਂ ਨੇ ਕੀਤੀ ਵੱਡੀ ਮੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
Embed widget