Punjab Breaking News LIVE: ਹੁਣ ਮੁਫਤ 'ਚ ਲੈ ਸਕਣਗੇ UPSC ਦੀ ਕੋਚਿੰਗ,ਮਾਨਸੂਨ ਨੇ ਤੇਜ਼ ਰਫ਼ਤਾਰ ਫੜੀ, ਹਰਿਆਣਾ ਦੇ 18 ਅਤੇ ਪੰਜਾਬ ਦੇ 12 ਜ਼ਿਲ੍ਹਿਆਂ 'ਚ ਭਾਰੀ ਮੀਂਹ
Punjab Breaking News LIVE 07 July, 2023: ਹੁਣ ਮੁਫਤ 'ਚ ਲੈ ਸਕਣਗੇ UPSC ਦੀ ਕੋਚਿੰਗ,ਮਾਨਸੂਨ ਨੇ ਤੇਜ਼ ਰਫ਼ਤਾਰ ਫੜੀ, ਹਰਿਆਣਾ ਦੇ 18 ਅਤੇ ਪੰਜਾਬ ਦੇ 12 ਜ਼ਿਲ੍ਹਿਆਂ 'ਚ ਭਾਰੀ ਮੀਂਹ, ਆਸਟ੍ਰੇਲੀਆ 'ਚ ਭਾਰਤੀ ਮੂਲ
Punjab News : ਮਨਜਿੰਦਰ ਸਿਰਸਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਈਸਾਈ ਚਰਚਾਂ ਦੀ ਗਿਣਤੀ ਵੱਧ ਰਹੀ ਹੈ। ਇਹ ਚਰਚ ਪਾਕਿਸਤਾਨ ਦੇ ਨਾਲ ਲੱਗਦੇ ਇਲਾਕਿਆਂ 'ਚ ਬਣਾਏ ਜਾ ਰਹੇ ਹਨ ਤੇ ਜਿੱਥੇ ਚਰਚ ਨਹੀਂ ਹਨ, ਉੱਥੇ ਚਰਚ ਬਣਾਏ ਜਾ ਰਹੇ ਹਨ।
ਜੰਮੂ-ਕਸ਼ਮੀਰ ਦੀ ਸਿਆਸਤ 'ਚ ਇਸ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former Chief Minister Punjab Captain Amrinder Singh) ਦਾ ਨਾਂ ਚਰਚਾ 'ਚ ਹੈ।
ਚੰਡੀਗੜ੍ਹ : ਡਰੱਗ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਨਾਮ ਆਉਣ ਤੋਂ ਬਾਅਦ ਸਾਬਕਾ ਪੁਲਿਸ ਅਫ਼ਸਰ ਰਾਜਜੀਤ ਸਿੰਘ ਹੁੰਦਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕਰਦੇ ਹੋਏ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਪਟੀਸ਼ਨ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਕਿਉਂ ਨਹੀਂ ਸਿੱਧੇ-ਸਿੱਧੇ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਖ਼ਲ ਕਰ ਦਿੱਤੀ ਜਾਂਦੀ। ਪਟੀਸ਼ਨ ਦਾਖ਼ਲ ਕਰਦੇ ਹੋਏ ਰਾਜਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਕੀਤੀ ਗਈ ਸਾਰੀ ਕਾਰਵਾਈ ਪੂਰੀ ਤਰ੍ਹਾਂ ਗ਼ਲਤ ਹੈ। ਉਨ੍ਹਾਂ ਨੂੰ ਬਰਖ਼ਾਸਤ ਕਰਨ ਦਾ ਆਦੇਸ਼ ਵੀ ਨਿਯਮਾਂ ਨੂੰ ਛਿੱਕੇ ਟੰਗ ਕੇ ਜਾਰੀ ਕੀਤਾ ਗਿਆ ਹੈ। ਪਟੀਸ਼ਨਕਰਤਾ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਅਤੇ ਉਸ ਦੇ ਖ਼ਿਲਾਫ਼ ਲੁਕ ਆਊਟ ਨੋਟਿਸ ਵੀ ਤੈਅ ਪ੍ਰਕਿਰਿਆ ਦੇ ਖ਼ਿਲਾਫ਼ ਜਾਰੀ ਕੀਤਾ ਗਿਆ ਹੈ।
ਅੱਜ ਪੰਜਾਬ ਦੇ ਸੀ.ਐੱਮ ਭਗਵੰਤ ਮਾਨ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾ ਰਹੇ ਹਨ। ਜੀ ਹਾਂ ਪਿਛਲੇ ਸਾਲ 7 ਜੁਲਾਈ ਯਾਨੀਕਿ ਅੱਜ ਦੇ ਦਿਨ ਹੀ ਸੀ.ਐੱਮ ਮਾਨ ਨੇ ਡਾ. ਗੁਰਪ੍ਰੀਤ ਕੌਰ ਦੇ ਨਾਲ ਲਾਵਾਂ ਲਈਆਂ ਸਨ। ਉਨ੍ਹਾਂ ਦਾ ਵਿਆਹ ਖੂਬ ਸੁਰਖੀਆਂ ਦੇ ਵਿੱਚ ਰਿਹਾ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਦੇ ਨਾਲ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕੀਤੀ ਹੈ ਤੇ ਨਾਲ ਲਿਖਿਆ ਹੈ- 'ਇੱਕੋ ਮੇਹਰ ਮੈਂ ਓਸ ਸੋਹਣੇ ਰੱਬ ਤੋਂ ਮੰਗੀ ਐ…
ਸਾਡੀ ਫ਼ੋਟੋ ਦੇਖਕੇ ਲੋਕ ਕਹਿਣ
ਦੋਵਾਂ ਦੀ ਕਿਸਮਤ ਚੰਗੀ ਐ…
Happy marriage anniversary to dr Gurpreet Kaur'
ਲੰਡਨ 'ਚ ਭਾਰਤੀ ਡਿਪਲੋਮੈਟਾਂ ਨੂੰ ਖਾਲਿਸਤਾਨ ਸਮਰਥਕਾਂ ਵੱਲੋਂ ਮਿਲ ਰਹੀਆਂ ਧਮਕੀਆਂ ਦਰਮਿਆਨ ਬ੍ਰਿਟੇਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਟਿਮ ਬੈਰੋ ਭਾਰਤ ਆ ਰਹੇ ਹਨ। ਟਿਮ ਬੈਰੋ ਸ਼ੁੱਕਰਵਾਰ 7 ਜੁਲਾਈ ਨੂੰ ਆਪਣੇ ਹਮਰੁਤਬਾ ਯਾਨੀ ਭਾਰਤੀ NSA ਅਜੀਤ ਡੋਵਾਲ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਕਈ ਦੁਵੱਲੇ ਮੁੱਦਿਆਂ 'ਤੇ ਚਰਚਾ ਹੋਵੇਗੀ। ਇਸ ਦੌਰਾਨ ਦੋਵਾਂ ਆਗੂਆਂ ਵਿਚਾਲੇ ਖਾਲਿਸਤਾਨ ਪੱਖੀ ਕੱਟੜਪੰਥੀਆਂ ਨੂੰ ਲੈ ਕੇ ਵੀ ਗੱਲਬਾਤ ਹੋ ਸਕਦੀ ਹੈ, ਜਿਸ ਦੇ ਮੱਦੇਨਜ਼ਰ 8 ਜੁਲਾਈ ਨੂੰ ਭਾਰਤੀ ਦੂਤਘਰ ਦੇ ਬਾਹਰ ਵੱਡੇ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਹੈ।
ਖਾਲਿਸਤਾਨ ਸਮਰਥਕਾਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦਾ ਘਿਰਾਓ ਕਰਨ ਦੀ ਧਮਕੀ ਦਿੱਤੀ ਹੈ। ਇਸ ਤੋਂ ਬਾਅਦ ਬ੍ਰਿਟਿਸ਼ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਬ੍ਰਿਟੇਨ ਦੇ ਵਿਦੇਸ਼ ਸਕੱਤਰ ਜੇਮਸ ਕਲੇਵਰਲੀ ਨੇ ਕਿਹਾ ਹੈ ਕਿ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਤੇ ਕੋਈ ਵੀ ਹਮਲਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਅਤੇ ਅਜਿਹਾ ਹੋਣ 'ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਜ਼ਿਕਰਯੋਗ ਹੈ ਕਿ ਵੱਖਵਾਦੀ ਜਥੇਬੰਦੀ ਸਿੱਖ ਫਾਰ ਜਸਟਿਸ ਨੇ 8 ਜੁਲਾਈ ਨੂੰ ਖਾਲਿਸਤਾਨ ਦੀ ਆਜ਼ਾਦੀ ਰੈਲੀ ਕਰਨ ਦਾ ਐਲਾਨ ਕੀਤਾ ਹੈ। ਖਾਲਿਸਤਾਨ ਪੱਖੀ ਆਗੂਆਂ ਨੇ ਰੈਲੀ ਦੇ ਪ੍ਰਚਾਰ ਲਈ ਪੋਸਟਰ ਵੀ ਜਾਰੀ ਕੀਤਾ ਹੈ। "ਕਿਲ ਇੰਡੀਆ" ਸਿਰਲੇਖ ਵਾਲੇ ਪੋਸਟਰ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਟੋਰਾਂਟੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਅਪੂਰਵ ਸ਼੍ਰੀਵਾਸਤਵ ਉੱਤੇ ਖਾਲਿਸਤਾਨੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਗਿਆ ਹੈ।
ਬਦਲਾ ਲੈਣ ਦਾ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ 21 ਸਾਲਾ ਕੁੜੀ ਨੂੰ ਉਸਦੇ ਹੀ ਸਾਬਕਾ ਬੁਆਏਫ੍ਰੈਂਡ ਦੁਆਰਾ ਅਗਵਾ ਕਰ ਲਿਆ ਗਿਆ, ਫਿਰ ਇੱਕ ਕਾਰ ਵਿੱਚ ਲਗਭਗ 650 ਕਿਲੋਮੀਟਰ ਦੂਰ ਲੈ ਕੇ ਗਿਆ ਅਤੇ ਦੱਖਣੀ ਆਸਟ੍ਰੇਲੀਆ ਦੇ ਫਲਿੰਡਰ ਰੇਂਜ ਵਿੱਚ ਜ਼ਿੰਦਾ ਦਫਨਾਇਆ ਗਿਆ। ਰੌਗਟੇ ਖੜ੍ਹੇ ਕਰ ਦੇਣ ਵਾਲਾ ਇਹ ਮਾਮਲਾ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਹੈ। ਆਸਟਰੇਲੀਆ ਵਿੱਚ ਨਰਸਿੰਗ ਦੀ ਪੜ੍ਹਾਈ ਕਰ ਰਹੀ ਭਾਰਤੀ ਮੂਲ ਦੀ ਪੀੜਤ ਜੈਸਮੀਨ ਕੌਰ (21) ਨੇ ਮੁਲਜ਼ਮ ਨੌਜਵਾਨ ਖ਼ਿਲਾਫ਼ ਪਿੱਛਾ ਕਰਨ ਦੀ ਸ਼ਿਕਾਇਤ ਵੀ ਦਰਜ ਕਰਵਾਈ ਹੋਈ ਸੀ।
ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। IAS ਅਤੇ IPS ਬਣਨ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਹੁਣ ਉਨ੍ਹਾਂ ਨੂੰ ਆਈਏਐਸ ਅਤੇ ਆਈਪੀਐਸ ਬਣਨ ਲਈ ਪ੍ਰਾਈਵੇਟ ਕੋਚਿੰਗ ਸੰਸਥਾਵਾਂ ਵਿੱਚ ਲੱਖਾਂ ਰੁਪਏ ਖਰਚਣ ਦੀ ਲੋੜ ਨਹੀਂ ਹੈ। ਹੁਣ ਪੰਜਾਬ ਸਰਕਾਰ ਉਨ੍ਹਾਂ ਨੂੰ ਮੁਫ਼ਤ ਕੋਚਿੰਗ ਦੇਣ ਦਾ ਪ੍ਰਬੰਧ ਕਰਨ ਜਾ ਰਹੀ ਹੈ। ਇਸ ਦੇ ਲਈ ਪੂਰੇ ਪੰਜਾਬ ਵਿੱਚ ਅੱਠ ਕੋਚਿੰਗ ਇੰਸਟੀਚਿਊਟ ਬਣਾਏ ਜਾਣਗੇ। ਜਿਸ ਵਿੱਚ ਆਈਏਐਸ ਅਤੇ ਆਈਪੀਐਸ ਬਣਨ ਲਈ ਸਿਰਫ਼ ਪੜ੍ਹਾਈ ਹੀ ਨਹੀਂ ਕੀਤੀ ਜਾਵੇਗੀ, ਸਗੋਂ ਇਸ ਦੇ ਅੰਦਰ ਹੋਸਟਲ ਤੋਂ ਲੈ ਕੇ ਹਰ ਤਰ੍ਹਾਂ ਦੀਆਂ ਸਹੂਲਤਾਂ ਮਿਲਣਗੀਆਂ।
ਮਾਨਸੂਨ ਨੇ ਹੁਣ ਹਰਿਆਣਾ ਅਤੇ ਪੰਜਾਬ ਵਿੱਚ ਜ਼ੋਰ ਫੜ ਲਿਆ ਹੈ। ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਵੀਰਵਾਰ ਨੂੰ ਭਾਰੀ ਮੀਂਹ ਪਿਆ। ਲੁਧਿਆਣਾ 'ਚ ਮੀਂਹ ਨੇ 50 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਮੀਂਹ ਕਾਰਨ ਕਈ ਸ਼ਹਿਰਾਂ ਵਿੱਚ ਪਾਣੀ ਭਰ ਗਿਆ ਹੈ। ਦੂਜੇ ਪਾਸੇ ਹਰਿਆਣਾ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਵਿੱਚ ਕੈਥਲ ਵਿੱਚ ਸਭ ਤੋਂ ਵੱਧ ਮੀਂਹ ਪਿਆ। ਮਾਨਸੂਨ ਦੇ ਮੀਂਹ ਕਾਰਨ ਪੰਜਾਬ ਦੇ ਤਾਪਮਾਨ ਵਿੱਚ 8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਨਮੀ ਘੱਟ ਹੋਣ ਕਾਰਨ ਉੱਥੇ ਬੱਦਲ ਬਰਸਾਤ ਨਹੀਂ ਕਰ ਪਾ ਰਹੇ ਹਨ।
ਮੌਸਮ ਵਿਭਾਗ ਨੇ ਪੰਜਾਬ 'ਚ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਹਨੇਰੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਪਿਛੋਕੜ
Punjab Breaking News LIVE 07 July, 2023: Haryana & Punjab Weather Today: ਮਾਨਸੂਨ ਨੇ ਹੁਣ ਹਰਿਆਣਾ ਅਤੇ ਪੰਜਾਬ ਵਿੱਚ ਜ਼ੋਰ ਫੜ ਲਿਆ ਹੈ। ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਵੀਰਵਾਰ ਨੂੰ ਭਾਰੀ ਮੀਂਹ ਪਿਆ। ਲੁਧਿਆਣਾ 'ਚ ਮੀਂਹ ਨੇ 50 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਮੀਂਹ ਕਾਰਨ ਕਈ ਸ਼ਹਿਰਾਂ ਵਿੱਚ ਪਾਣੀ ਭਰ ਗਿਆ ਹੈ। ਦੂਜੇ ਪਾਸੇ ਹਰਿਆਣਾ ਦੇ 18 ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਜਿਸ ਵਿੱਚ ਕੈਥਲ ਵਿੱਚ ਸਭ ਤੋਂ ਵੱਧ ਮੀਂਹ ਪਿਆ। ਮਾਨਸੂਨ ਦੇ ਮੀਂਹ ਕਾਰਨ ਪੰਜਾਬ ਦੇ ਤਾਪਮਾਨ ਵਿੱਚ 8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਨਮੀ ਘੱਟ ਹੋਣ ਕਾਰਨ ਉੱਥੇ ਬੱਦਲ ਬਰਸਾਤ ਨਹੀਂ ਕਰ ਪਾ ਰਹੇ ਹਨ।
ਖਾਲਿਸਤਾਨੀਆਂ 'ਤੇ ਸਖ਼ਤ ਹੋਈ ਯੂਕੇ ਸਰਕਾਰ, 'ਭਾਰਤੀ ਦੂਤਾਵਾਸ ਨੂੰ ਹੱਥ ਵੀ ਲਾਇਆ ਤਾਂ ਬਖਸ਼ੇ ਨਹੀਂ ਜਾਣਗੇ'
ਖਾਲਿਸਤਾਨ ਸਮਰਥਕਾਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦਾ ਘਿਰਾਓ ਕਰਨ ਦੀ ਧਮਕੀ ਦਿੱਤੀ ਹੈ। ਇਸ ਤੋਂ ਬਾਅਦ ਬ੍ਰਿਟਿਸ਼ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਬ੍ਰਿਟੇਨ ਦੇ ਵਿਦੇਸ਼ ਸਕੱਤਰ ਜੇਮਸ ਕਲੇਵਰਲੀ ਨੇ ਕਿਹਾ ਹੈ ਕਿ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਤੇ ਕੋਈ ਵੀ ਹਮਲਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਅਤੇ ਅਜਿਹਾ ਹੋਣ 'ਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਖਾਲਿਸਤਾਨੀਆਂ 'ਤੇ ਸਖ਼ਤ ਹੋਈ ਯੂਕੇ ਸਰਕਾਰ, 'ਭਾਰਤੀ ਦੂਤਾਵਾਸ ਨੂੰ ਹੱਥ ਵੀ ਲਾਇਆ ਤਾਂ ਬਖਸ਼ੇ ਨਹੀਂ ਜਾਣਗੇ'
ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਸਖ਼ਸ਼ ਦਾ ਖੌਫ਼ਨਾਕ ਕਾਰਾ
ਬਦਲਾ ਲੈਣ ਦਾ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ 21 ਸਾਲਾ ਕੁੜੀ ਨੂੰ ਉਸਦੇ ਹੀ ਸਾਬਕਾ ਬੁਆਏਫ੍ਰੈਂਡ ਦੁਆਰਾ ਅਗਵਾ ਕਰ ਲਿਆ ਗਿਆ, ਫਿਰ ਇੱਕ ਕਾਰ ਵਿੱਚ ਲਗਭਗ 650 ਕਿਲੋਮੀਟਰ ਦੂਰ ਲੈ ਕੇ ਗਿਆ ਅਤੇ ਦੱਖਣੀ ਆਸਟ੍ਰੇਲੀਆ ਦੇ ਫਲਿੰਡਰ ਰੇਂਜ ਵਿੱਚ ਜ਼ਿੰਦਾ ਦਫਨਾਇਆ ਗਿਆ। ਰੌਗਟੇ ਖੜ੍ਹੇ ਕਰ ਦੇਣ ਵਾਲਾ ਇਹ ਮਾਮਲਾ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਹੈ। ਆਸਟਰੇਲੀਆ ਵਿੱਚ ਨਰਸਿੰਗ ਦੀ ਪੜ੍ਹਾਈ ਕਰ ਰਹੀ ਭਾਰਤੀ ਮੂਲ ਦੀ ਪੀੜਤ ਜੈਸਮੀਨ ਕੌਰ (21) ਨੇ ਮੁਲਜ਼ਮ ਨੌਜਵਾਨ ਖ਼ਿਲਾਫ਼ ਪਿੱਛਾ ਕਰਨ ਦੀ ਸ਼ਿਕਾਇਤ ਵੀ ਦਰਜ ਕਰਵਾਈ ਹੋਈ ਸੀ। ਆਸਟ੍ਰੇਲੀਆ 'ਚ ਭਾਰਤੀ ਮੂਲ ਦੇ ਸਖ਼ਸ਼ ਦਾ ਖੌਫ਼ਨਾਕ ਕਾਰਾ, ਸਾਬਕਾ ਪ੍ਰੇਮਿਕਾ ਨੂੰ ਕੇਬਲ ਨਾਲ ਬੰਨ੍ਹਿਆ, ਫਿਰ ਉਸ ਨੂੰ ਜ਼ਮੀਨ 'ਚ ਜ਼ਿੰਦਾ ਦੱਬਿਆ
ਪੰਜਾਬ ਦਾ ਕੋਈ ਵੀ ਨੌਜਵਾਨ ਕੋਚਿੰਗ ਲੈ ਸਕੇਗਾ
ਵੀਰਵਾਰ ਨੂੰ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਕੋਈ ਵੀ ਨੌਜਵਾਨ ਇਨ੍ਹਾਂ ਸੰਸਥਾਵਾਂ ਵਿੱਚ ਕੋਚਿੰਗ ਲੈ ਸਕੇਗਾ। ਸੂਬੇ ਦੇ ਨੌਜਵਾਨਾਂ ਨੂੰ ਕਰੀਅਰ ਬਣਾਉਣ ਵਿੱਚ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਲਈ ਹਵਾਈ ਅੱਡੇ ਦੇ ਰਨਵੇ ਵਾਂਗ ਕੰਮ ਕਰਨ ਜਾ ਰਹੀ ਹੈ। ਇਸ ਦੇ ਲਈ ਮੋਗਾ ਵਿੱਚ ਪਹਿਲਾ ਕੋਚਿੰਗ ਸੈਂਟਰ ਖੋਲ੍ਹਿਆ ਜਾਵੇਗਾ। ਇਹ ਕੋਚਿੰਗ ਸੈਂਟਰ ਇੱਕ ਤੋਂ ਦੋ ਮਹੀਨਿਆਂ ਵਿੱਚ ਸ਼ੁਰੂ ਹੋ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਨੇ ਡੀਸੀ ਨੂੰ ਆਦੇਸ਼ ਦਿੱਤੇ ਹਨ। IAS-IPS ਬਣਨ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ, ਹੁਣ ਮੁਫਤ 'ਚ ਲੈ ਸਕਣਗੇ UPSC ਦੀ ਕੋਚਿੰਗ, ਜਾਣੋ ਕਿਵੇਂ
- - - - - - - - - Advertisement - - - - - - - - -