Punjab Breaking News LIVE: ਪੰਜਾਬ 'ਚ ਹੜ੍ਹਾਂ 'ਤੇ ਕੇਂਦਰ ਦਾ ਐਕਸ਼ਨ, ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਓਪੀ ਸੋਨੀ 'ਤੇ ਵਿਜੀਲੈਂਸ ਮਗਰੋਂ ਈਡੀ ਨੇ ਸ਼ਿਕੰਜਾ ਕੱਸਿਆ
Punjab Breaking News LIVE 08 August, 2023: ਪੰਜਾਬ 'ਚ ਹੜ੍ਹਾਂ 'ਤੇ ਕੇਂਦਰ ਦਾ ਐਕਸ਼ਨ, ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਓਪੀ ਸੋਨੀ 'ਤੇ ਵਿਜੀਲੈਂਸ ਮਗਰੋਂ ਈਡੀ ਨੇ ਸ਼ਿਕੰਜਾ ਕੱਸਿਆ
ਪਿਛਲੇ ਕੁਝ ਸਮੇਂ ਤੋਂ ਦੇਸ਼ ਭਰ ਵਿੱਚ ਟਮਾਟਰ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਕਿਤੇ ਟਮਾਟਰ 120 ਰੁਪਏ ਕਿਲੋ ਵਿਕ ਰਿਹਾ ਹੈ ਤੇ ਕਿਤੇ 200 ਰੁਪਏ ਕਿਲੋ ਤੱਕ ਵਿਕ ਰਿਹਾ ਹੈ। ਹਾਲਾਂਕਿ ਕੁਝ ਥਾਵਾਂ 'ਤੇ ਟਮਾਟਰ ਦੇ ਭਾਅ 'ਚ ਰਾਹਤ ਮਿਲੀ ਹੈ ਪਰ ਜਲਦ ਹੀ ਪਿਆਜ਼ ਦੀਆਂ ਕੀਮਤਾਂ ਲੋਕਾਂ ਨੂੰ ਪਰੇਸ਼ਾਨ ਕਰ ਸਕਦੀਆਂ ਹਨ। ਦਰਅਸਲ, ਪਿਆਜ਼ ਦੀ ਕੀਮਤ ਵਿੱਚ ਵੀ ਵਾਧਾ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਿਆਜ਼ ਦੀ ਕੀਮਤ ਵਿੱਚ ਰਿਕਾਰਡ ਵਾਧਾ ਹੋ ਸਕਦਾ ਹੈ। ਦੱਸ ਦੇਈਏ ਕਿ ਇਸ ਸਮੇਂ ਪਿਆਜ਼ ਦੀ ਕੀਮਤ 28 ਤੋਂ 32 ਰੁਪਏ ਤੱਕ ਹੈ।
ਮੋਗਾ ਦੇ ਅੰਮ੍ਰਿਤਸਰ ਰੋਡ 'ਤੇ ਸਥਿਤ ਇੱਕ ਇਮੀਗ੍ਰੇਸ਼ਨ ਸੈਂਟਰ 'ਚ ਵਾਰਦਾਤ ਨੂੰ ਅੰਜਾਮ ਦੇਣ ਆਏ ਦੋ ਨੌਜਵਾਨ ਪਹਿਲਾਂ ਮੋਟਰ ਸਾਈਕਲ ਲੈ ਕੇ ਇਮੀਗ੍ਰੇਸ਼ਨ ਸੈਂਟਰ ਦੇ ਬਾਹਰ ਖੜੇ ਹੋਏ ਅਤੇ ਇੱਕ ਨੌਜਵਾਨ ਨੇ ਇਮੀਗ੍ਰੇਸ਼ਨ ਸੈਂਟਰ ਦੇ ਅੰਦਰ ਜਾ ਕੇ ਗੋਲ਼ੀ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਪਿਸਤੌਲ ਨਹੀਂ ਚੱਲਿਆ ਜਿਸ ਤੋਂ ਬਾਅਦ ਉਹ ਮੌਕੇ ਉੱਤੋਂ ਫ਼ਰਾਰ ਹੋ ਗਏ।ਇਮੀਗ੍ਰੇਸ਼ਨ ਸੈਂਟਰ ਤੋਂ ਕਰੀਬ ਡੇਢ ਕਿਲੋਮੀਟਰ ਦੂਰ ਧਰਮਕੋਟ ਰੋਡ 'ਤੇ ਲੋਹਾਰਾ ਚੌਂਕ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਕਿਸੇ ਵਾਹਨ ਨਾਲ ਟਕਰਾਅ ਗਿਆ ਤਾਂ ਮੌਕੇ 'ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਫੜ੍ਹ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਅਮਰੀਕਾ 'ਚ ਵੱਡੇ ਤੂਫਾਨ ਦਾ ਖਤਰਾ ਹੈ। ਇਸ ਕਾਰਨ ਹਜ਼ਾਰਾਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਸੋਮਵਾਰ ਨੂੰ ਸਵੇਰੇ ਰਾਜਧਾਨੀ ਵਾਸ਼ਿੰਗਟਨ ਦੇ ਲਗਭਗ ਸਾਰੇ ਸਰਕਾਰੀ ਦਫ਼ਤਰ ਬੰਦ ਕਰ ਦਿੱਤੇ ਗਏ। ਦਰਅਸਲ ਅਮਰੀਕਾ 'ਚ ਤੂਫਾਨ ਤੇ ਤੇਜ਼ ਬਾਰਿਸ਼ ਆਉਣ ਦੀ ਸੰਭਾਵਨਾ ਜਤਾਈ ਗਈ ਹੈ, ਜਿਸ 'ਚ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾ ਰਹੀ ਹੈ।ਖਤਰੇ ਨੂੰ ਵੇਖਦੇ ਹੋਏ ਵਾਸ਼ਿੰਗਟਨ 'ਚ ਸਕੂਲ ਬੰਦ ਕਰ ਦਿੱਤੇ ਗਏ ਹਨ, ਇਸ ਦੇ ਨਾਲ ਹੀ ਸਥਾਨਕ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੇ ਹੁਕਮ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਅਮਰੀਕਾ ਸਥਿਤ ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਨੇ ਸੋਮਵਾਰ ਨੂੰ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਕੁਝ ਘੰਟੇ ਘਾਤਕ ਸਾਬਤ ਹੋ ਸਕਦੇ ਹਨ। ਅਮਰੀਕਾ ਦੇ ਕੁਝ ਹਿੱਸਿਆਂ 'ਚ ਤੇਜ਼ ਤੂਫਾਨ ਦੇ ਨਾਲ ਤੇਜ਼ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਜੇ ਤੁਸੀਂ ਪੰਜਾਬ ਦੀ ਸਰਕਾਰੀ ਬੱਸ ਰਾਹੀਂ ਸਫਰ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਪੰਜਾਬ 'ਚ 3 ਦਿਨ ਚੱਕਾ ਜਾਮ ਰਹੇਗਾ। ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ 'ਤੇ ਰਹਿਣਗੇ। ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਲਈ ਬੱਸਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਸਾਰੇ ਮੁਲਾਜ਼ਮ ਇਕੱਠੇ ਹੋ ਕੇ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦਾ ਘਿਰਾਓ ਕਰਨਗੇ।
ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਕੋਈ ਅਲਰਟ ਨਹੀਂ ਪਰ ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਜ਼ਿਲ੍ਹਿਆਂ ਵਿੱਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਪਿਛਲੇ 24 ਘੰਟਿਆਂ 'ਚ ਕੁਝ ਸ਼ਹਿਰਾਂ ਨੂੰ ਛੱਡ ਕੇ ਕਿਤੇ ਵੀ ਮੀਂਹ ਨਹੀਂ ਪਿਆ। ਚੰਡੀਗੜ੍ਹ ਵਿੱਚ ਕੱਲ੍ਹ 36.6 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਹੋਰ ਕਿਸੇ ਵੀ ਸ਼ਹਿਰ ਵਿੱਚ 3.5 ਮਿਲੀਮੀਟਰ ਤੋਂ ਵੱਧ ਮੀਂਹ ਨਹੀਂ ਪਿਆ। ਰੋਪੜ ਵਿੱਚ 3.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਐਸਬੀਐਸ ਨਗਰ ਵਿੱਚ 1.5 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ
ਪੰਜਾਬ ਵਿੱਚ ਆਬਕਾਰੀ ਨੀਤੀ (Excise Policy) ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (MP Harsimrat Kaur Badal) ਨੇ Excise Policy ਨੂੰ ਲੈ ਕੇ ਸਵਾਲ ਚੁੱਕੇ ਹਨ। ਉਹਨਾਂ ਨੇ ਮਾਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਸੀਬੀਆਈ ਤੇ ਈਡੀ ਨੂੰ ਚਿੱਠੀ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਹੈ। ਬਾਦਲ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਉਹਨਾਂ ਵੱਲੋਂ 3 ਅਗਸਤ 2023 ਨੂੰ ਲੋਕਸਭਾ ਵਿੱਚ Punjab Excise Policy ਉੱਤੇ ਸਵਾਲ ਚੁੱਕੇ ਗਏ ਸੀ। ਪੰਜਾਬ ਤੇ ਦਿੱਲੀ ਦੀ Excise Policy ਦੇ ਵਿਚਕਾਰ ਸਮਾਨਤਾਵਾਂ ਨੂੰ ਉਜਾਗਰ ਕੀਤਾ ਗਿਆ ਸੀ।
ਬਾਲੀਵੁੱਡ ਅਦਾਕਾਰਾ ਸ਼ਰਲਿਨ ਚੋਪੜਾ ਆਪਣੇ ਬਿਆਨਾਂ ਕਾਰਨ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਉਹ ਹਰ ਮੁੱਦੇ 'ਤੇ ਆਪਣੀ ਰਾਏ ਦੇਣ ਤੋਂ ਪਿੱਛੇ ਨਹੀਂ ਹਟਦੀ। ਅੱਜਕਲ ਸ਼ਰਲਿਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਰੋਜ਼ ਕੁਝ ਨਾ ਕੁਝ ਸਾਂਝਾ ਕਰਦੀ ਰਹਿੰਦੀ ਹੈ। ਸ਼ਰਲਿਨ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸ਼ੇਅਰ ਕੀਤੀ ਸੀ ਜੋ ਵਾਇਰਲ ਹੋ ਗਈ ਹੈ। ਸ਼ਰਲਿਨ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਬਿਆਨ ਦਿੱਤਾ ਸੀ। ਸ਼ਰਲਿਨ ਨੇ ਕਿਹਾ ਸੀ ਕਿ ਉਹ ਰਾਹੁਲ ਗਾਂਧੀ ਨਾਲ ਵਿਆਹ ਕਰ ਸਕਦੀ ਹੈ।
ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਅਧਿਕਾਰੀਆਂ ਨੂੰ ਧਮਕੀਆਂ ਦੇਣ ਮਗਰੋਂ ਕੈਨੇਡਾ ਸਰਕਾਰ ਸਰਕਾਰ ਦਾ ਸਖਤ ਬਿਆਨ ਆਇਆ ਹੈ। ਕੈਨੇਡਾ ਨੇ ਕਿਹਾ ਹੈ ਕਿ ਦੇਸ਼ ਵਿੱਚ ਹਿੰਸਾ ਭੜਕਾਉਣ ਲਈ ਕੋਈ ਥਾਂ ਨਹੀਂ। ਪਬਲਿਕ ਸੇਫਟੀ ਕੈਨੇਡਾ ਦਾ ਇਹ ਬਿਆਨ ਖਾਲਿਸਤਾਨੀ ਪੋਸਟਰਾਂ ਦੇ ਆਨਲਾਈਨ ਨਸ਼ਰ ਹੋਣ ਤੋਂ ਲਗਪਗ ਇੱਕ ਮਹੀਨੇ ਬਾਅਦ ਆਇਆ ਹੈ। ਦਰਅਸਲ ਕੈਨੇਡਾ ਦੇ ਜਨਤਕ ਸੁਰੱਖਿਆ ਵਿਭਾਗ ਨੇ ਕਿਹਾ ਹੈ ਕਿ ਉਹ ਭਾਰਤੀ ਡਿਪਲੋਮੈਟਾਂ ਖ਼ਿਲਾਫ਼ ਧਮਕੀਆਂ ਭਰੇ ਆਨਲਾਈਨ ਵੀਡੀਓ ਨਸ਼ਰ ਹੋਣ ਤੋਂ ਬਾਅਦ ਦੇਸ਼ ਵਿੱਚ ਸਾਰੇ ਕੂਟਨੀਤਕ ਪ੍ਰਤੀਨਿਧਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੇਸ਼ ਵਿਚ ਹਿੰਸਾ ਲਈ ਕੋਈ ਥਾਂ ਨਹੀਂ।
ਡਿਜੀਟਲ ਪੰਜਾਬ ਪੁਲਿਸ ਵਿਭਾਗ ਨਾਲ ਸਬੰਧਤ ਸਾਰੀਆਂ ਵੈਬਸਾਈਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੀ ਅਧਿਕਾਰਤ ਵੈੱਬਸਾਈਟ 2 ਅਗਸਤ ਤੋਂ ਡਾਊਨ ਚੱਲ ਰਹੀ ਹੈ, ਜਦੋਂ ਕਿ ਸਾਰੇ ਜ਼ਿਲ੍ਹਾ ਪੁਲਿਸ ਦਫ਼ਤਰਾਂ ਦੀਆਂ ਵੈੱਬਸਾਈਟਾਂ ਨੇ ਸ਼ਨੀਵਾਰ ਤੋਂ ਕੰਮ ਕਰਨਾ ਬੰਦ ਕਰ ਦਿੱਤਾ ਹੈ। ਇਹ ਇਸ ਲਈ ਹੈ ਕਿਉਂਕਿ ਮੁਸੀਬਤ ਦਾ ਮੂਲ ਕਾਰਨ ਮਿਆਦ ਪੁੱਗ ਚੁੱਕੇ SSL ਸਰਟੀਫਿਕੇਟਾਂ ਨੂੰ ਮੰਨਿਆ ਗਿਆ ਹੈ ਜੋ ਸਮੇਂ ਸਿਰ ਰੀਨਿਊ ਨਹੀਂ ਕੀਤੇ ਗਏ ਹਨ।
ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉਨ੍ਹਾਂ ਨੂੰ ਸਤੰਬਰ ਵਿੱਚ ਸ਼ੁਰੂ ਹੋਏ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ ਹੈ। ਇਸ ਕਾਰਨ ਅਗਸਤ ਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਹਾਸਲ ਜਾਣਕਾਰੀ ਮੁਤਾਬਕ ਮੁੱਖ ਤੌਰ 'ਤੇ ਓਂਟਾਰੀਓ ਦੇ ਨਾਰਦਨ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਪੰਜਾਬ ਤੋਂ ਹੀ ਹਨ।
ਭਾਰਤ ਸਰਕਾਰ ਦੀ ਕੇਂਦਰੀ ਅੰਤਰ-ਮੰਤਰਾਲਾ ਟੀਮ ਅੱਜ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਤਿੰਨ ਦਿਨਾ ਦੌਰਾ ਸ਼ੁਰੂ ਕਰੇਗੀ। ਇਸ ਟੀਮ ਵੱਲੋਂ ਜ਼ਿਲ੍ਹਾ ਮੁਹਾਲੀ, ਪਟਿਆਲਾ, ਸੰਗਰੂਰ, ਰੂਪਨਗਰ ਤੇ ਜਲੰਧਰ ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾਵੇਗਾ। ਸੱਤ ਮੈਂਬਰੀ ਕੇਂਦਰੀ ਟੀਮ ਵਿਚ ਕੇਂਦਰੀ ਗ੍ਰਹਿ ਮੰਤਰਾਲਾ, ਖੇਤੀ ਮੰਤਰਾਲਾ, ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ, ਪੰਚਾਇਤ ਤੇ ਵਿਕਾਸ ਮੰਤਰਾਲਾ, ਕੇਂਦਰੀ ਜਲ ਕਮਿਸ਼ਨ, ਵਿੱਤ ਵਿਭਾਗ ਤੋਂ ਇਲਾਵਾ ਸੜਕ ਮੰਤਰਾਲੇ ਦੇ ਉੱਚ ਅਧਿਕਾਰੀ ਸ਼ਾਮਲ ਹਨ।
ਵਿਰੋਧੀ ਧਿਰ ਵੱਲੋਂ ਸਰਕਾਰ ਖ਼ਿਲਾਫ਼ ਲਿਆਂਦੇ ਬੇਭਰੋਸਗੀ ਮਤੇ ’ਤੇ ਅੱਜ ਭਾਵ ਮੰਗਲਵਾਰ (8 ਅਗਸਤ) ਨੂੰ ਲੋਕ ਸਭਾ ਵਿੱਚ ਚਰਚਾ ਹੋਵੇਗੀ। ਅੱਜ ਹੋਣ ਵਾਲੀ ਇਸ ਚਰਚਾ ਦੀ ਖਾਸੀਅਤ ਇਹ ਮੰਨੀ ਜਾ ਰਹੀ ਹੈ ਕਿ 133 ਦਿਨਾਂ ਤੱਕ ਸੰਸਦ ਤੋਂ ਬਾਹਰ ਰਹਿ ਚੁੱਕੇ ਰਾਹੁਲ ਗਾਂਧੀ ਇਸ ਬਹਿਸ ਦੀ ਸ਼ੁਰੂਆਤ ਆਪਣੇ ਭਾਸ਼ਣ ਨਾਲ ਕਰਨਗੇ।
ਪਿਛੋਕੜ
Punjab Breaking News LIVE 08 August, 2023: ਪੱਤਰਕਾਰ ਸੰਮੇਲਨ ਦੌਰਾਨ ਬਾਪੂ ਗੁਰਚਰਨ ਸਿੰਘ ਹਵਾਰਾ, ਪਾਲ ਸਿੰਘ ਫਰਾਂਸ, ਐਡਵੋਕੇਟ ਅਮਰ ਸਿੰਘ ਚਾਹਲ, ਦਿਲਸ਼ੇਰ ਸਿੰਘ ਤੇ ਗੁਰਸ਼ਰਨ ਸਿੰਘ ਧਾਲੀਵਾਲ ਨੇ ਸਰਕਾਰਾਂ ਦੀ ਅਣਦੇਖੀ ਦਾ ਬੁਰਾ ਮਨਾਉਂਦੇ ਹੋਏ ਐਲਾਨ ਕੀਤਾ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜਾ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ। ਇਸ ਸਬੰਧੀ ਕੌਮੀ ਇਨਸਾਫ਼ ਮੋਰਚੇ ਵੱਲੋਂ ਸ਼ਹਿਰਾਂ ਤੇ ਪਿੰਡਾਂ ਵਿੱਚ ਪੰਜਾਬ ਵਾਸੀਆਂ, ਕਿਸਾਨ-ਮਜ਼ਦੂਰ ਜਥੇਬੰਦੀਆਂ, ਸਮਾਜ ਸੇਵੀ ਤੇ ਇਨਸਾਫ਼ਪਸੰਦ ਲੋਕਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਮੁਹਾਲੀ-ਚੰਡੀਗੜ੍ਹ ਦੀ ਹੱਦ ਤੋਂ ਕੌਮੀ ਇਨਸਾਫ਼ ਮੋਰਚਾ ਦਾ ਵੱਡਾ ਐਲਾਨ
ਪੰਜਾਬ 'ਚ ਹੜ੍ਹਾਂ 'ਤੇ ਕੇਂਦਰ ਦਾ ਐਕਸ਼ਨ, ਪੰਜਾਬ ਪਹੁੰਚੀ ਕੇਂਦਰੀ ਟੀਮ
Flood in Punjab: ਭਾਰਤ ਸਰਕਾਰ ਦੀ ਕੇਂਦਰੀ ਅੰਤਰ-ਮੰਤਰਾਲਾ ਟੀਮ ਅੱਜ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਤਿੰਨ ਦਿਨਾ ਦੌਰਾ ਸ਼ੁਰੂ ਕਰੇਗੀ। ਇਸ ਟੀਮ ਵੱਲੋਂ ਜ਼ਿਲ੍ਹਾ ਮੁਹਾਲੀ, ਪਟਿਆਲਾ, ਸੰਗਰੂਰ, ਰੂਪਨਗਰ ਤੇ ਜਲੰਧਰ ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾਵੇਗਾ। ਸੱਤ ਮੈਂਬਰੀ ਕੇਂਦਰੀ ਟੀਮ ਵਿਚ ਕੇਂਦਰੀ ਗ੍ਰਹਿ ਮੰਤਰਾਲਾ, ਖੇਤੀ ਮੰਤਰਾਲਾ, ਕੌਮੀ ਆਫ਼ਤ ਪ੍ਰਬੰਧਨ ਅਥਾਰਿਟੀ, ਪੰਚਾਇਤ ਤੇ ਵਿਕਾਸ ਮੰਤਰਾਲਾ, ਕੇਂਦਰੀ ਜਲ ਕਮਿਸ਼ਨ, ਵਿੱਤ ਵਿਭਾਗ ਤੋਂ ਇਲਾਵਾ ਸੜਕ ਮੰਤਰਾਲੇ ਦੇ ਉੱਚ ਅਧਿਕਾਰੀ ਸ਼ਾਮਲ ਹਨ। ਪੰਜਾਬ 'ਚ ਹੜ੍ਹਾਂ 'ਤੇ ਕੇਂਦਰ ਦਾ ਐਕਸ਼ਨ, ਪੰਜਾਬ ਪਹੁੰਚੀ ਕੇਂਦਰੀ ਟੀਮ
ਕਸੂਤੇ ਫਸ ਗਏ ਓਪੀ ਸੋਨੀ, ਵਿਜੀਲੈਂਸ ਮਗਰੋਂ ਈਡੀ ਨੇ ਸ਼ਿਕੰਜਾ ਕੱਸਿਆ
Amritsar News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਦੇ ਐਕਸ਼ਨ ਮਗਰੋਂ ਹੁਣ ਕੇਂਦਰੀ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਓਪੀ ਸੋਨੀ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਈਡੀ ਨੇ ਸੋਨੀ ਖ਼ਿਲਾਫ਼ ਜਾਂਚ ਆਰੰਭ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖ ਕੇ ਚੱਲ ਅਚੱਲ ਸੰਪਤੀ ਦਾ ਸਮੁੱਚਾ ਵੇਰਵਾ ਤੇ ਬੈਂਕ ਖਾਤਿਆਂ ਬਾਰੇ ਮੁਕੰਮਲ ਜਾਣਕਾਰੀ ਮੰਗੀ ਹੈ। ਕਸੂਤੇ ਫਸ ਗਏ ਓਪੀ ਸੋਨੀ, ਵਿਜੀਲੈਂਸ ਮਗਰੋਂ ਈਡੀ ਨੇ ਸ਼ਿਕੰਜਾ ਕੱਸਿਆ
ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਅਚਾਨਕ ਦਾਖਲੇ ਰੱਦ
Canada News: ਕੈਨੇਡਾ ਵਿੱਚ ਸੈਂਕੜੇ ਭਾਰਤੀ ਵਿਦਿਆਰਥੀਆਂ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਉਨ੍ਹਾਂ ਨੂੰ ਸਤੰਬਰ ਵਿੱਚ ਸ਼ੁਰੂ ਹੋਏ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਅਚਾਨਕ ਰੋਕ ਦਿੱਤਾ ਗਿਆ ਹੈ। ਇਸ ਕਾਰਨ ਅਗਸਤ ਤੇ ਸਤੰਬਰ ਵਿੱਚ ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵੱਡਾ ਝਟਕਾ ਲੱਗਾ ਹੈ। ਹਾਸਲ ਜਾਣਕਾਰੀ ਮੁਤਾਬਕ ਮੁੱਖ ਤੌਰ 'ਤੇ ਓਂਟਾਰੀਓ ਦੇ ਨਾਰਦਨ ਕਾਲਜ ਨੇ ਸਤੰਬਰ ਸੈਸ਼ਨ ਲਈ ਵਿਦਿਆਰਥੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਵਿਦਿਆਰਥੀ ਪੰਜਾਬ ਤੋਂ ਹੀ ਹਨ। ਕਰੀਬ ਤਿੰਨ ਹਜ਼ਾਰ ਵਿਦਿਆਰਥੀਆਂ ਨੇ ਕੈਨੇਡਾ ਜਾਣ ਲਈ ਪੂਰੀ ਤਿਆਰੀ ਕਰ ਲਈ ਸੀ। ਇਸ ਲਈ ਕੈਨੇਡਾ ਜਾਣ ਲਈ ਇੱਕ ਪਾਸੇ ਦੀਆਂ ਹਵਾਈ ਟਿਕਟਾਂ ਵੀ ਖਰੀਦ ਲਈਆਂ ਸਨ। ਹੁਣ ਨਵੀਂ ਮੁਸੀਬਤ ਖੜ੍ਹੀ ਹੋਣ ਮਗਰੋਂ ਇਹ ਹਵਾਈ ਕਿਰਾਇਆ ਰਿਫੰਡ ਵੀ ਨਹੀਂ ਹੋ ਸਕਦਾ। ਕੈਨੇਡਾ ਜਾਣ ਵਾਲੇ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਅਚਾਨਕ ਦਾਖਲੇ ਰੱਦ
- - - - - - - - - Advertisement - - - - - - - - -