Punjab Breaking News LIVE: ਰੇਲਵੇ ਵਿਭਾਗ ਨੇ 28 ਫਰਵਰੀ ਤੱਕ 22 ਟਰੇਨਾਂ ਕੀਤੀਆਂ ਰੱਦ, ਭਗਵੰਤ ਮਾਨ ਸਰਕਾਰ 5 ਸਾਲਾਂ 'ਚ ਲਵੇਗੀ 10 ਲੱਖ ਕਰੋੜ ਦਾ ਕਰਜ਼ਾ, ਗੋਗਾਮੇੜੀ ਕਤਲ ਦਾ ਮੁੱਦਾ ਪੰਜਾਬ 'ਚ ਭੱਖਿਆ
Punjab Breaking News LIVE, 08 December, 2023: ਰੇਲਵੇ ਵਿਭਾਗ ਨੇ 28 ਫਰਵਰੀ ਤੱਕ 22 ਟਰੇਨਾਂ ਕੀਤੀਆਂ ਰੱਦ, ਭਗਵੰਤ ਮਾਨ ਸਰਕਾਰ 5 ਸਾਲਾਂ 'ਚ ਲਵੇਗੀ 10 ਲੱਖ ਕਰੋੜ ਦਾ ਕਰਜ਼ਾ, ਗੋਗਾਮੇੜੀ ਕਤਲ ਦਾ ਮੁੱਦਾ ਪੰਜਾਬ 'ਚ ਭੱਖਿਆ

Background
Punjab Breaking News LIVE, 08 December, 2023: ਜਿਵੇਂ-ਜਿਵੇਂ ਪੰਜਾਬ ਵਿੱਚ ਸਰਦੀ ਵਧਦੀ ਜਾ ਰਹੀ ਹੈ। ਇਸੇ ਤਰ੍ਹਾਂ ਧੁੰਦ ਦਾ ਕਹਿਰ ਵੀ ਵਧ ਰਿਹਾ ਹੈ। ਇਸ ਦੇ ਮੱਦੇਨਜ਼ਰ ਫਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਵੱਡਾ ਫੈਸਲਾ ਲਿਆ ਹੈ। ਸਰਦੀਆਂ ਦੇ ਮੌਸਮ ਦੌਰਾਨ ਸੰਘਣੀ ਧੁੰਦ ਕਾਰਨ ਫ਼ਿਰੋਜ਼ਪੁਰ ਰੇਲਵੇ ਨੇ ਕਰੀਬ 22 ਟਰੇਨਾਂ ਰੱਦ ਕਰ ਦਿੱਤੀਆਂ ਹਨ। ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਰ ਰੇਲਵੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪੂਰੀ ਤਿਆਰੀ ਕਰ ਲਈ ਹੈ। ਰੇਲਵੇ ਵਿਭਾਗ ਨੇ 28 ਫਰਵਰੀ ਤੱਕ 22 ਟਰੇਨਾਂ ਕੀਤੀਆਂ ਰੱਦ, ਇਹਨਾਂ ਰੂਟਾਂ 'ਤੇ ਨਹੀਂ ਚੱਲਣਗੀਆਂ
Debt on Punjab: ਭਗਵੰਤ ਮਾਨ ਸਰਕਾਰ 5 ਸਾਲਾਂ 'ਚ ਲਵੇਗੀ 10 ਲੱਖ ਕਰੋੜ ਦਾ ਕਰਜ਼ਾ, ਬੀਜੇਪੀ ਨੇ ਅੰਕੜੇ ਕੀਤੇ ਜਾਰੀ
Debt on Punjab Govt: ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸਿਰਫ 20 ਮਹੀਨਿਆਂ ਵਿਚ ਹੀ 60 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕ ਲਿਆ ਹੈ ਤੇ ਪੰਜ ਸਾਲਾਂ ਦੇ ਪੂਰੇ ਕਾਰਜਕਾਲ ਵਿਚ ਇਹ ਸਰਕਾਰ ਪੰਜਾਬ ਸਿਰ ਕਰਜ਼ਾ ਵਧਾ ਕੇ 10 ਲੱਖ ਕਰੋੜ ਰੁਪਏ ਕਰ ਦੇਵੇਗੀ ਜੋ ਕਿਸੇ ਤੋਂ ਲੱਥਣਾ ਵੀ ਨਹੀਂ। ਭਾਜਪਾ ਆਗੂ ਨੇ ਹੋਰ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗਾਂ ਨੂੰ ਕਰਜ਼ਾ ਚੁੱਕਣ ਵਾਸਤੇ ਗਹਿਣੇ ਧਰ ਦਿੱਤਾ ਹੈ। ਭਗਵੰਤ ਮਾਨ ਸਰਕਾਰ 5 ਸਾਲਾਂ 'ਚ ਲਵੇਗੀ 10 ਲੱਖ ਕਰੋੜ ਦਾ ਕਰਜ਼ਾ, ਬੀਜੇਪੀ ਨੇ ਅੰਕੜੇ ਕੀਤੇ ਜਾਰੀ
Gogamedi Case: ਕਰਣੀ ਸੈਨਾ ਦੇ ਪ੍ਰਧਾਨ ਗੋਗਾਮੇੜੀ ਕਤਲ ਦਾ ਮੁੱਦਾ ਪੰਜਾਬ 'ਚ ਭੱਖਿਆ, ਅਕਾਲੀ ਦਲ ਨੇ ਨਿਆਂਇਕ ਜਾਂਚ ਦੀ ਕੀਤੀ ਮੰਗੀ
Gogamedi Murder Case: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਜਿਸ ਤਰੀਕੇ ਪੰਜਾਬ ਦੀ ਜੇਲ੍ਹ ਵਿਚ ਬੰਦ ਗੈਂਗਸਟਰ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੈੜੀ ਦਾ ਜੈਪੁਰ ਵਿਚ ਕਤਲ ਕਰਵਾਉਣ ਦੀ ਯੋਜਨਾ ਘੜ ਕੇ ਉਸਨੂੰ ਅਮਲੀ ਜਾਮਾ ਪਹਿਨਾ ਰਹੇ ਹਨ, ਉਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਕੀਤੀ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਸੱਚਾਈ ਇਹੀ ਹੈ ਕਿ ਗੈਂਗਸਟਰ ਸੰਪਤ ਨਹਿਰਾ ਨੇ ਬਠਿੰਡਾ ਜੇਲ੍ਹ ਵਿਚ ਬੈਠ ਕੇ ਹੀ ਨਾ ਸਿਰਫ ਗੋਗਾਮੈੜੀ ਦੀ ਹੱਤਿਆ ਦੀ ਸਾਜ਼ਿਸ਼ ਘੜੀ ਬਲਕਿ ਏ ਕੇ 47 ਦਾ ਵੀ ਪ੍ਰਬੰਧ ਕੀਤਾ ਜਿਸ ਤੋਂ ਪਤਾ ਲੱਗਦਾ ਹੈ ਕਿ ਜੇਲ੍ਹ ਵਿਭਾਗ ਗੈਂਗਸਟਰਾਂ ਕੋਲ ਸਮਾਰਟ ਫੋਨ ਪਹੁੰਚਣ ਤੋਂ ਰੋਕਣ ਵਿਚ ਨਾਕਾਮ ਰਿਹਾ ਹੈ। ਕਰਣੀ ਸੈਨਾ ਦੇ ਪ੍ਰਧਾਨ ਗੋਗਾਮੇੜੀ ਕਤਲ ਦਾ ਮੁੱਦਾ ਪੰਜਾਬ 'ਚ ਭੱਖਿਆ, ਅਕਾਲੀ ਦਲ ਨੇ ਨਿਆਂਇਕ ਜਾਂਚ ਦੀ ਕੀਤੀ ਮੰਗੀ
High Court ਦੀ ਚੋਣ ਕਮਿਸ਼ਨਰ ਨੂੰ ਵਾਰਨਿੰਗ, ਪੰਚਾਇਤੀ ਚੋਣਾਂ 'ਤੇ ਪੈ ਗਈ ਝਾੜ, ਜੇਲ੍ਹ ਭੇਜਣ ਦੀ ਵੀ ਦੇ ਦਿੱਤੀ ਧਮਕੀ, ਆਹ ਹੈ ਪੂਰਾ ਮਾਮਲਾ
Panchayat Elections: ਪੰਚਾਇਤੀ ਚੋਣਾਂ ਵਿੱਚ ਦੇਰੀ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਮੁੱਖ ਚੋਣ ਕਮਿਸ਼ਨਰ ਨੂੰ ਝਾੜ ਪਾਈ ਹੈ। ਚੋਣਾਂ ਸਬੰਧੀ ਠੋਸ ਜਵਾਬ ਨਾ ਦੇਣ 'ਤੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਹਾਈ ਕੋਰਟ ਨੇ ਚੋਣ ਕਮਿਸ਼ਨਰ ਨੂੰ ਇੱਕ ਹਫ਼ਤੇ ਦਾ ਸਮਾਂ ਦਿੰਦਿਆ ਕਿਹਾ ਕਿ ਜੇਕਰ ਚੋਣ ਪ੍ਰੋਗਰਾਮ ਬਾਾਰੇ ਜਾਣਕਾਰੀ ਨਾ ਦਿੱਤੀ ਤਾਂ ਉਹ ਜੇਲ੍ਹ ਜਾਣ ਲਈ ਤਿਆਰ ਰਹਿਣ।
Patiala News: ਭਾਈ ਰਾਜੋਆਣਾ ਵੱਲੋਂ ਭੁੱਖ ਹੜਤਾਲ ਖ਼ਤਮ, ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਮਗਰੋਂ ਲਿਆ ਫੈਸਲਾ
ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਪੁਸ਼ਟੀ ਕੀਤੀ ਕਿ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਉਹ ਆਪਣੀ ਸਜ਼ਾ ਮੁਆਫੀ ਦੀ ਪਟੀਸ਼ਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਛੇ ਦਸੰਬਰ ਤੋਂ ਜੇਲ੍ਹ ਅੰਦਰ ਹੀ ਭੁੱਖ ਹੜਤਾਲ 'ਤੇ ਬੈਠ ਗਏ ਸੀ।






















