Punjab Breaking News LIVE: ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਦੇ ਕੈਬ ਡਰਾਈਵਰ ਦੀ ਹੜਤਾਲ, ਕੇਂਦਰੀ ਟੀਮ ਵੱਲੋਂ ਹੜ੍ਹਾਂ ਨਾਲ ਨੁਕਸਾਨ ਦਾ ਜਾਇਜ਼ਾ, ਅੱਜ ਪੰਜਾਬ ਬੰਦ, ਸੜਕਾਂ 'ਤੇ ਚੱਕਾ ਜਾਮ

Punjab Breaking News LIVE 09 August, 2023: ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਦੇ ਕੈਬ ਡਰਾਈਵਰ ਦੀ ਹੜਤਾਲ, ਕੇਂਦਰੀ ਟੀਮ ਵੱਲੋਂ ਹੜ੍ਹਾਂ ਨਾਲ ਨੁਕਸਾਨ ਦਾ ਜਾਇਜ਼ਾ, ਅੱਜ ਪੰਜਾਬ ਬੰਦ, ਸੜਕਾਂ 'ਤੇ ਚੱਕਾ ਜਾਮ

ABP Sanjha Last Updated: 09 Aug 2023 05:09 PM
Punjab News: ਪੰਜਾਬ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਐਲਾਨ! ਹੁਣ ਪੇਸ਼ੀ ਭੁਗਤਣ ਲਈ ਅਦਾਲਤ ਨਹੀਂ ਜਾਣਾ ਪਵੇਗਾ

Punjab News: ਹੁਣ ਪੰਜਾਬ ’ਚ ਬਜ਼ੁਰਗਾਂ ਨੂੰ ਪੇਸ਼ੀ ਭੁਗਤਣ ਲਈ ਅਦਾਲਤ ਨਹੀਂ ਜਾਣਾ ਪਵੇਗਾ। ਉਹ ਘਰ ਬੈਠ ਕੇ ਮੋਬਾਈਲ ਲਿੰਕ ਰਾਹੀਂ ਅਦਾਲਤ ਵਿੱਚ ਪੇਸ਼ ਹੋ ਸਕਣਗੇ। ਪੰਜਾਬ ਸਰਕਾਰ ਨੇ ਬਜ਼ੁਰਗਾਂ ਨੂੰ ਅਦਾਲਤਾਂ ’ਚ ਪੇਸ਼ੀ ਭੁਗਤਣ ਸਮੇਂ ਹੋ ਰਹੀ ਖੱਜਲ-ਖੁਆਰੀ ਰੋਕਣ ਲਈ ਪਹਿਲਕਦਮੀ ਕੀਤੀ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਮੋਬਾਈਲ ਲਿੰਕ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕ ਕਿਸੇ ਵੀ ਅਦਾਲਤ ’ਚ ਆਨਲਾਈਨ ਪੇਸ਼ੀ ਭੁਗਤ ਸਕਣਗੇ। 

ਬਰਨਾਲਾ 'ਚ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਤੇ ਪੁਲਿਸ ਵਿਚਾਲੇ ਮੁਕਾਬਲਾ ,ਸ਼ੂਟਰ ਸੁੱਖੀ ਖਾਨ ਜ਼ਖਮੀ

Barnala  News : ਬਰਨਾਲਾ ‘ਚ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਅਤੇ ਏਜੀਟੀਐਫ ਵਿਚਾਲੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਜਾਣਕਾਰੀ ਏਜੀਟੀਐਫ ਦੇ ਮੁਖੀ ਪ੍ਰਮੋਦ ਭਾਨ ਨੇ ਦਿੱਤੀ ਹੈ। ਇਸ ਮੁਕਾਬਲੇ 'ਚ ਬੰਬੀਹਾ ਗੈਂਗ ਦਾ ਸ਼ੂਟਰ ਸੁੱਖੀ ਖਾਨ ਜ਼ਖਮੀ ਹੋ ਗਿਆ ਹੈ। ਸੁੱਖੀ ਖਾਨ ਪਿੰਡ ਲੌਂਗੋਵਾਲ (ਸੰਗਰੂਰ) ਦਾ ਰਹਿਣ ਵਾਲਾ ਹੈ। ਇਹ ਮੁਕਾਬਲਾ ਹੰਡਿਆਇਆ ਪੁਲ ਬਰਨਾਲਾ ਵਿਖੇ ਹੋਇਆ। ਸੁੱਖੀ ਖ਼ਾਨ 'ਤੇ ਫਿਰੌਤੀ ਦੇ ਤੇ ਹੋਰ ਕਈ ਕੇਸ ਵੀ ਦਰਜ ਹਨ।


Punjab Government School: ਸਿੱਖਿਆ ਮੰਤਰੀ ਹਰਜੋਤ ਨੇ ਗਰਲਜ਼ ਸਕੂਲ 'ਚ ਮਾਰਿਆ ਛਾਪਾ, ਡਿਊਟੀ 'ਤੇ ਨਸ਼ੇ 'ਚ ਮਿਲਿਆ ਪ੍ਰਿੰਸੀਪਲ, ਮੁਅੱਤਲ

Punjab News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਅੱਜ ਰੋਪੜ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਵਿੱਚ ਅਚਾਨਕ ਛਾਪਾ ਮਾਰਿਆ। ਇਸ ਦੌਰਾਨ ਉਨ੍ਹਾਂ ਸਕੂਲ ਦੀਆਂ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਕੂਲ ਦਾ ਪ੍ਰਿੰਸੀਪਲ ਕੁਲਦੀਪ ਸਿੰਘ ਅਕਸਰ ਸ਼ਰਾਬ ਪੀ ਕੇ ਸਕੂਲ ਆਉਂਦਾ ਹੈ। ਇਸ ਤੋਂ ਬਾਅਦ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਸਕੂਲ ਨੂੰ 1 ਕਰੋੜ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।

Monsoon Parliament Session: 'ਅਸ਼ਲੀਲ ਲੱਛਣ ਦੇ ਦਰਸ਼ਨ', ਸਮ੍ਰਿਤੀ ਨੇ ਸੰਸਦ 'ਚ ਫਲਾਇੰਗ ਕਿੱਸ ਨੂੰ ਲੈ ਕੇ ਰਾਹੁਲ 'ਤੇ ਸਾਧਿਆ ਨਿਸ਼ਾਨਾ

ਲੋਕ ਸਭਾ 'ਚ ਬੁੱਧਵਾਰ ਨੂੰ ਬੇਭਰੋਸਗੀ ਮਤੇ 'ਤੇ ਚਰਚਾ ਦੌਰਾਨ ਵਿਵਾਦ ਖੜ੍ਹਾ ਹੋ ਗਿਆ। ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਦੋਸ਼ ਲਾਇਆ ਕਿ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਲੋਕ ਸਭਾ ਤੋਂ ਬਾਹਰ ਜਾਂਦੇ ਸਮੇਂ ਅਸ਼ਲੀਲ ਇਸ਼ਾਰੇ ਕੀਤੇ, ਜਿਸ ਲਈ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਸਮ੍ਰਿਤੀ ਦਾ ਇਲਜ਼ਾਮ ਸੀ ਕਿ ਜਦੋਂ ਔਰਤਾਂ ਸੰਸਦ 'ਚ ਬੈਠੀਆਂ ਹੁੰਦੀਆਂ ਸਨ ਤਾਂ ਉਦੋਂ ਕੋਈ ਇਸ ਤਰ੍ਹਾਂ ਫਲਾਇੰਗ ਕਿੱਸ ਕਰਨ ਦਾ ਇਸ਼ਾਰਾ ਕਰੇ ਤਾਂ ਇਹ ਬਹੁਤ ਹੀ ਅਸ਼ਲੀਲ ਹੈ।

Patiala News: ਹੜ੍ਹਾਂ ਨਾਲ ਹੋਏ ਨੁਕਸਾਨ ਦੇ ਜਾਇਜ਼ੇ ਮਗਰੋਂ ਕੇਂਦਰੀ ਟੀਮ ਵੱਲੋਂ ਮੁਆਵਜ਼ੇ ਬਾਰੇ ਅਹਿਮ ਐਲਾਨ

ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੰਜਾਬ ਆਏ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਦੇ ਵਿੱਤੀ ਸਲਾਹਕਾਰ ਰਵੀਨੇਸ਼ ਕੁਮਾਰ ਨੇ ਕਿਹਾ ਹੈ ਕਿ ਕੁਦਰਤੀ ਆਫ਼ਤਾਂ ਸਬੰਧੀ ਭਾਰਤ ਸਰਕਾਰ ਵੱਲੋਂ ਤੈਅ ਨਿਯਮਾਂ ਮੁਤਾਬਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਜਾਨੀ ਨੁਕਸਾਨ, ਫ਼ਸਲਾਂ ਤੇ ਘਰਾਂ ਸਮੇਤ ਹੋਰ ਮਾਲੀ ਤੇ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਤੈਅ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

Punjab News: ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ 'ਤੇ ਸਿੱਧਾ ਐਕਸ਼ਨ ਨਹੀਂ ਕੇਰਗੀ ਸਰਕਾਰ

ਹੁਣ ਸਰਕਾਰ ਸਿੱਧਾ ਹੀ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਨਹੀਂ ਛੁਡਾਏਗੀ। ਇਸ ਬਾਰੇ ਸਾਰੀ ਕਾਨੂੰਨੀ ਪ੍ਰਕ੍ਰਿਆ ਪੂਰੀ ਕਰਨ ਮਗਰੋਂ ਹੀ ਨਾਜਾਇਜ਼ ਕਬਜ਼ੇ ਛੁਡਾਏ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ 'ਤੇ ਕਾਨੂੰਨੀ ਕਮੇਟੀਆਂ ਤੋਂ ਵੀ ਹਰੀ ਝੰਡੀ ਲੈਣੀ ਪਏਗੀ। ਸਰਕਾਰ ਇਹ ਕਦਮ ਮੁਕੱਦਮੇਬਾਜ਼ੀ ਤੋਂ ਬਚਣ ਲਈ ਚੁੱਕ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਕਿਸੇ ਵੀ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਛੁਡਾਉਣ ਤੋਂ ਪਹਿਲਾਂ ਜ਼ਿਲ੍ਹਾ ਪੱਧਰ ’ਤੇ ਸਾਰੇ ਪਹਿਲੂਆਂ ਦੀ ਕਾਨੂੰਨੀ ਤੌਰ ’ਤੇ ਪੜਤਾਲ ਕੀਤੀ ਜਾਵੇਗੀ। ਇਸ ਸਬੰਧੀ ਜ਼ਿਲ੍ਹਾ ਪੱਧਰ ’ਤੇ ਕਾਨੂੰਨੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। 

MP Sunny Deol:  ਹਲਕੇ ਗੁਰਦਾਸਪੁਰ 'ਚ ਹੀ ਨਹੀਂ ਸਗੋਂ ਸੰਸਦ 'ਚ ਵੀ ਨਹੀਂ ਵੜਦੇ ਸੰਨੀ ਦਿਓਲ

ਅਦਾਕਾਰ ਸੰਨੀ ਦਿਓਲ ਨੂੰ ਸਿਆਸਤ ਰਾਸ ਨਹੀਂ ਆਈ। ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਸੰਨੀ ਦਿਓਲ ਦੀ ਇੱਕ ਪਾਸੇ ਇਸ ਗੱਲੋਂ ਅਲੋਚਨਾ ਹੋ ਰਹੀ ਹੈ ਕਿ ਉਹ ਜਿੱਤਣ ਮਗਰੋਂ ਆਪਣੇ ਹਲਕੇ ਵਿੱਚ ਨਹੀਂ ਵੜ੍ਹੇ ਤੇ ਦੂਜੇ ਪਾਸੇ ਉਨ੍ਹਾਂ ਨੇ ਸੰਸਦ ਵਿੱਚ ਹਾਜ਼ਰ ਰਹਿਣ ਤੋਂ ਵੀ ਟਾਲਾ ਵੱਟਿਆ ਗਿਆ ਹੈ। ਦੱਸ ਦਈਏ ਕਿ ਸਨੀ ਦਿਓਲ ਦੀ ਪਾਰਲੀਮੈਂਟ ਸੈਸ਼ਨਾਂ ਵਿੱਚ ਪਹਿਲੀ ਜੂਨ 2019 ਤੋਂ ਲੈ ਕੇ ਪਹਿਲੀ ਅਗਸਤ 2023 ਤੱਕ ਸਿਰਫ਼ 19 ਫ਼ੀਸਦੀ ਹਾਜ਼ਰੀ ਰਹੀ ਹੈ ਜਦਕਿ ਹਾਜ਼ਰੀ ਦੀ ਕੌਮੀ ਔਸਤ 79 ਫ਼ੀਸਦੀ ਤੇ ਸੂਬਾਈ ਔਸਤ 73 ਫ਼ੀਸਦੀ ਬਣਦੀ ਹੈ। 

Punjab News: ਹੁਣ ਬਜ਼ੁਰਗਾਂ ਨੂੰ ਪੇਸ਼ੀ ਭੁਗਤਣ ਲਈ ਅਦਾਲਤ ਨਹੀਂ ਜਾਣਾ ਪਵੇਗਾ

ਹੁਣ ਪੰਜਾਬ ’ਚ ਬਜ਼ੁਰਗਾਂ ਨੂੰ ਪੇਸ਼ੀ ਭੁਗਤਣ ਲਈ ਅਦਾਲਤ ਨਹੀਂ ਜਾਣਾ ਪਵੇਗਾ। ਉਹ ਘਰ ਬੈਠ ਕੇ ਮੋਬਾਈਲ ਲਿੰਕ ਰਾਹੀਂ ਅਦਾਲਤ ਵਿੱਚ ਪੇਸ਼ ਹੋ ਸਕਣਗੇ। ਪੰਜਾਬ ਸਰਕਾਰ ਨੇ ਬਜ਼ੁਰਗਾਂ ਨੂੰ ਅਦਾਲਤਾਂ ’ਚ ਪੇਸ਼ੀ ਭੁਗਤਣ ਸਮੇਂ ਹੋ ਰਹੀ ਖੱਜਲ-ਖੁਆਰੀ ਰੋਕਣ ਲਈ ਪਹਿਲਕਦਮੀ ਕੀਤੀ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਮੋਬਾਈਲ ਲਿੰਕ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕ ਕਿਸੇ ਵੀ ਅਦਾਲਤ ’ਚ ਆਨਲਾਈਨ ਪੇਸ਼ੀ ਭੁਗਤ ਸਕਣਗੇ। 

Punjab Band: ਮਨੀਪੁਰ ਹਿੰਸਾ ਖ਼ਿਲਾਫ਼ ਪੰਜਾਬ ਬੰਦ ਨੂੰ ਰਲਿਆ-ਮਿਲਿਆ ਹੁੰਗਾਰਾ, ਕਈ ਥਾਈਂ ਰੋਡ ਜਾਮ

ਮਨੀਪੁਰ ਹਿੰਸਾ ਖਿਲਾਫ ਪੰਜਾਬ ਬੰਦ ਦੇ ਸੱਦੇ ਨੂੰ ਰਲਿਆ-ਮਿਲਿਆ ਹੁੰਗਾਰਾ ਮਿਲ ਰਿਹਾ ਹੈ। ਵਾਲਮੀਕਿ, ਰਵਿਦਾਸੀਆ ਤੇ ਈਸਾਈ ਭਾਈਚਾਰੇ ਵੱਲੋਂ ਸਾਂਝੇ ਤੌਰ 'ਤੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਦੁਆਬਾ ਵਿੱਚ ਬੰਦ ਦਾ ਕਾਫੀ ਅਸਰ ਵੇਖਣ ਨੂੰ ਮਿਲ ਰਿਹਾ ਹੈ ਪਰ ਮਾਝਾ ਤੇ ਮਾਲਵਾ ਵਿੱਚ ਬਾਜ਼ਾਰ ਆਮ ਵਾਂਗ ਹੀ ਖੁੱਲ੍ਹੇ ਹਨ। ਉਧਰ, ਪਤਾ ਲੱਗਾ ਹੈ ਕਿ ਕਈ ਇਲਾਕਿਾਂ ਵਿੱਚ ਬੰਦ ਦੇ ਸੱਦੇ ਦੇ ਮੱਦੇਨਜ਼ਰ ਸਰਕਾਰੀ ਸਕੂਲ ਤੇ ਕਾਲਜ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਨੂੰ ਵੀ ਬੰਦ ਰੱਖਿਆ ਗਿਆ ਹੈ।

Sangrur News: ਕੈਨੇਡਾ ਤੋਂ ਆਈ ਬੁਰੀ ਖਬਰ! 22 ਸਾਲਾ ਕੁੜੀ ਦੀ ਹਾਰਟ ਅਟੈਕ ਨਾਲ ਮੌਤ

ਕੈਨੇਡਾ ਤੋਂ ਇੱਕ ਹੋਰ ਬੁਰੀ ਖਬਰ ਆਈ ਹੈ। ਵਿਦੇਸ਼ ਵਿੱਚ ਪੰਜਾਬ ਦੀ ਇੱਕ ਹੋਰ ਕੁੜੀ ਦੀ ਮੌਤ ਹੋ ਗਈ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦੀ 22 ਸਾਲਾ ਮਨਪ੍ਰੀਤ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 18 ਦਿਨ ਪਹਿਲਾਂ ਹੀ ਟੋਰਾਂਟੋ ਗਈ ਸੀ। ਲੜਕੀ ਦੀ ਮੌਤ ਕਾਰਨ ਘਰ ਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਮਨਪ੍ਰੀਤ ਦੇ ਪਿਤਾ ਕੇਵਲ ਸਿੰਘ ਨੇ ਦੱਸਿਆ ਕਿ ਰਾਤ 3 ਵਜੇ ਡਾਕਟਰ ਦਾ ਫੋਨ ਆਇਆ। ਉਸ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਬੇਟੀ ਦੇ ਨਾਲ ਰਹਿ ਰਹੀ ਲੜਕੀ ਨੇ ਦੱਸਿਆ ਕਿ ਕੱਲ੍ਹ ਉਸ ਨੂੰ ਉਲਟੀ ਆਈ ਸੀ ਤੇ ਸਾਹ ਲੈਣ 'ਚ ਤਕਲੀਫ ਹੋ ਰਹੀ ਸੀ।

Ludhiana News: ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪੀਆਰ-126 ਤੇ ਪੂਸਾ ਬਾਸਮਤੀ-1509 ਦੀ ਮੁਫਤ ਪਨੀਰੀ ਦਾ ਐਲਾਨ

ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਝੋਨੇ ਦੀ ਮੁਫਤ ਪਨੀਰੀ ਦਾ ਐਲਾਨ ਕੀਤਾ ਹੈ। ਪੀਏਯੂ ਨੇ ਆਪਣੇ ਵੱਖ-ਵੱਖ ਕੇਂਦਰਾਂ ਵਿੱਚ 30 ਏਕੜ ਦੇ ਕਰੀਬ ਪਨੀਰੀ ਬੀਜੀ ਹੈ। ਇਹ ਤਿਆਰ ਹੋ ਗਈ ਹੈ। ਪੀਏਯੂ ਨੇ ਆਪਣੇ ਕੇਂਦਰਾਂ ਦੀ ਲਿਸਟ ਜਾਰੀ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇੱਥੋਂ ਪਨੀਰੀ ਲੈ ਸਕਦੇ ਹਨ। 

Dr Manmohan Singh: ਆਮ ਆਦਮੀ ਪਾਰਟੀ ਨੇ ਬੰਨ੍ਹੇ ਡਾ. ਮਨਮੋਹਨ ਸਿੰਘ ਦੀਆਂ ਤਾਰੀਫਾਂ ਦੇ ਪੁਲ

ਆਮ ਆਦਮੀ ਪਾਰਟੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀਆਂ ਤਾਰੀਫਾਂ ਦੇ ਪੁਲ ਬੰਨ੍ਹੇ ਹਨ। ਡਾ. ਮਨਮੋਹਨ ਸਿੰਘ ਦੀ ਰਾਜ ਸਭਾ ਵਿੱਚ ਹਾਜ਼ਰੀ ਲਾਉਣ ਦੀ ਆਮ ਆਦਮੀ ਪਾਰਟੀ ਨੇ ਖੂਬ ਪ੍ਰਸ਼ੰਸਾ ਕੀਤੀ ਹੈ। ਡਾ. ਮਨਮੋਹਨ ਸਿੰਘ ਬਿਮਾਰੀ ਦੀ ਹਾਲਤ ਵਿੱਚ ਵੀ ਰਾਜ ਸਭਾ ਵਿੱਚ ਦਿੱਲੀ ਸੇਵਾਵਾਂ ਬਾਰੇ ਬਿੱਲ ਵਿੱਚ ਵੋਟ ਪਾਉਣ ਆਏ ਸਨ। ਇਸ ਮਗਰੋਂ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਵਿੱਚ ਕਿਹਾ, ‘ਅੱਜ, ਰਾਜ ਸਭਾ ਵਿੱਚ ਡਾ. ਮਨਮੋਹਨ ਸਿੰਘ ਇਮਾਨਦਾਰੀ ਦੇ ਪ੍ਰਤੀਕ ਵਜੋਂ ਖੜ੍ਹੇ ਹੋਏ ਤੇ ਕਾਲੇ ਆਰਡੀਨੈਂਸ ਖ਼ਿਲਾਫ਼ ਵੋਟ ਪਾਉਣ ਲਈ ਵਿਸ਼ੇਸ਼ ਤੌਰ ’ਤੇ ਆਏ। ਲੋਕਤੰਤਰ ਤੇ ਸੰਵਿਧਾਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਡੂੰਘੀ ਪ੍ਰੇਰਣਾ ਹੈ। ਉਨ੍ਹਾਂ ਦੇ ਅਣਮੁੱਲੇ ਸਹਿਯੋਗ ਲਈ ਮੈਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।’

Sangrur News: 37 ਤਰ੍ਹਾਂ ਦੇ ਭੱਤੇ ਬੰਦ ਕਰਨ 'ਤੇ ਭੜਕੇ ਅਧਿਆਪਕ, ਪੰਜਾਬ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ

ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅਧਿਆਪਕ ਪੇਂਡੂ ਭੱਤੇ, ਬਾਰਡਰ ਭੱਤੇ, ਸਾਇੰਸ ਪ੍ਰੈਕਟੀਕਲ ਭੱਤੇ ਸਮੇਤ ਬੰਦ ਕੀਤੇ 37 ਤਰ੍ਹਾਂ ਦੇ ਭੱਤੇ ਬਹਾਲ ਕਰਨ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਉੱਤਰੇ ਹਨ। ਇਸ ਤੋਂ ਇਲਾਵਾ ਨਵ-ਨਿਯੁਕਤ ਅਧਿਆਪਕਾਂ ’ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦਾ ਫੈਸਲਾ ਵਾਪਸ ਲੈ ਕੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ, ਕੱਚੇ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ ਸਣੇ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਗਈ ਹੈ। 

Cab Service: ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ 'ਚ 10 ਤੋਂ 15 ਅਗਸਤ ਤੱਕ ਨਹੀਂ ਮਿਲੇਗੀ ਕੈਬ ਸਰਵਿਸ

ਚੰਡੀਗੜ੍ਹ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਲਈ ਨਵੀਂ ਪ੍ਰੇਸ਼ਾਨੀ ਖੜ੍ਹੀ ਹੋਣ ਵਾਲੀ ਹੈ। ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਦੇ ਕੈਬ ਡਰਾਈਵਰ 10 ਤੋਂ 15 ਅਗਸਤ ਤੱਕ ਹੜਤਾਲ 'ਤੇ ਰਹਿਣਗੇ। ਕੈਬ ਡਰਾਈਵਰਾਂ ਦੀ ਮੁੱਖ ਮੰਗ ਸੁਰੱਖਿਆ ਨੂੰ ਲੈ ਕੇ ਹੈ। ਕੈਬ ਡਰਾਈਵਰਾਂ ਨੇ ਕਹਿਣਾ ਹੈ ਕਿ ਪਿਛਲੇ ਦੋ ਮਹੀਨਿਆਂ ਵਿੱਚ 5 ਤੋਂ 6 ਡਰਾਈਵਰ ਮਾਰੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਕੈਬ ਡਰਾਈਵਰ ਪ੍ਰਾਈਵੇਟ ਕੰਪਨੀਆਂ ਵੱਲੋਂ ਲਏ ਜਾਣ ਵਾਲੇ ਕਮਿਸ਼ਨ ਨੂੰ ਘਟਾਉਣ ਦੀ ਵੀ ਮੰਗ ਕਰ ਰਹੇ ਹਨ। ਕੈਬ ਡਰਾਈਵਰ ਕੁਝ ਗੈਰ-ਕਾਨੂੰਨੀ ਕੰਪਨੀਆਂ ਵੱਲੋਂ ਸਰਵਿਸ ਦੇਣ ਦਾ ਵੀ ਵਿਰੋਧ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਹੈ ਕਿ ਅਜਿਹੀਆਂ ਕੰਪਨੀਆਂ ਕਾਰਨ ਹੀ ਡਰਾਈਵਰਾਂ ਨਾਲ ਇਹ ਹਾਦਸੇ ਵਾਪਰ ਰਹੇ ਹਨ। ਇਸ ਲਈ ਉਹ ਚੰਡੀਗੜ੍ਹ ਵਿੱਚ ਸੈਕਟਰ 25 ਦੇ ਰੈਲੀ ਮੈਦਾਨ ਵਿੱਚ ਭੁੱਖ ਹੜਤਾਲ ਕਰਨਗੇ।

Punjab bandh today: ਅੱਜ ਪੰਜਾਬ ਬੰਦ, ਸੜਕਾਂ 'ਤੇ ਹੋਵੇਗਾ ਚੱਕਾ ਜਾਮ

ਪੰਜਾਬ ਵਿੱਚ ਅੱਜ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਲਈ ਘਰੋਂ ਨਿਕਲਣ ਤੋਂ ਪਹਿਲਾਂ ਤੁਹਾਨੂੰ ਇਹ ਖ਼ਬਰ ਪੜ੍ਹ ਲੈਣੀ ਚਾਹੀਦੀ ਹੈ। ਮਣੀਪੁਰ ਵਿੱਚ ਵਾਪਰੀ ਹਿੰਸਾ ਦੇ ਖਿਲਾਫ਼ ਅੱਜ ਪੰਜਾਬ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। 6 ਅਗਸਤ ਨੂੰ ਜਲੰਧਰ ਵਿੱਚ ਦਲਿਤ ਅਤੇ ਈਸਾਈ ਭਾਈਚਾਰਿਆਂ ਵੱਲੋਂ ਬੰਦ ਦੀ ਕਾਲ ਦਿੱਤੀ ਗਈ ਸੀ। ਜਿਸ ਦੀ ਰਣਨੀਤੀ 7 ਅਗਸਤ ਨੂੰ ਉਲੀਕੀ ਗਈ ਸੀ। 

ਪਿਛੋਕੜ

Punjab Breaking News LIVE 09 August, 2023: ਹੁਣ ਸਰਕਾਰ ਸਿੱਧਾ ਹੀ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਨਹੀਂ ਛੁਡਾਏਗੀ। ਇਸ ਬਾਰੇ ਸਾਰੀ ਕਾਨੂੰਨੀ ਪ੍ਰਕ੍ਰਿਆ ਪੂਰੀ ਕਰਨ ਮਗਰੋਂ ਹੀ ਨਾਜਾਇਜ਼ ਕਬਜ਼ੇ ਛੁਡਾਏ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰ 'ਤੇ ਕਾਨੂੰਨੀ ਕਮੇਟੀਆਂ ਤੋਂ ਵੀ ਹਰੀ ਝੰਡੀ ਲੈਣੀ ਪਏਗੀ। ਸਰਕਾਰ ਇਹ ਕਦਮ ਮੁਕੱਦਮੇਬਾਜ਼ੀ ਤੋਂ ਬਚਣ ਲਈ ਚੁੱਕ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਕਿਸੇ ਵੀ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਛੁਡਾਉਣ ਤੋਂ ਪਹਿਲਾਂ ਜ਼ਿਲ੍ਹਾ ਪੱਧਰ ’ਤੇ ਸਾਰੇ ਪਹਿਲੂਆਂ ਦੀ ਕਾਨੂੰਨੀ ਤੌਰ ’ਤੇ ਪੜਤਾਲ ਕੀਤੀ ਜਾਵੇਗੀ। ਇਸ ਸਬੰਧੀ ਜ਼ਿਲ੍ਹਾ ਪੱਧਰ ’ਤੇ ਕਾਨੂੰਨੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ 'ਤੇ ਸਿੱਧਾ ਐਕਸ਼ਨ ਨਹੀਂ ਕੇਰਗੀ ਸਰਕਾਰ


 


ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਦੇ ਲੋਕਾਂ ਲਈ ਨਵੀਂ ਮੁਸੀਬਤ


Chandigarh News: ਚੰਡੀਗੜ੍ਹ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਦੇ ਲੋਕਾਂ ਲਈ ਨਵੀਂ ਪ੍ਰੇਸ਼ਾਨੀ ਖੜ੍ਹੀ ਹੋਣ ਵਾਲੀ ਹੈ। ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਦੇ ਕੈਬ ਡਰਾਈਵਰ 10 ਤੋਂ 15 ਅਗਸਤ ਤੱਕ ਹੜਤਾਲ 'ਤੇ ਰਹਿਣਗੇ। ਕੈਬ ਡਰਾਈਵਰਾਂ ਦੀ ਮੁੱਖ ਮੰਗ ਸੁਰੱਖਿਆ ਨੂੰ ਲੈ ਕੇ ਹੈ। ਕੈਬ ਡਰਾਈਵਰਾਂ ਨੇ ਕਹਿਣਾ ਹੈ ਕਿ ਪਿਛਲੇ ਦੋ ਮਹੀਨਿਆਂ ਵਿੱਚ 5 ਤੋਂ 6 ਡਰਾਈਵਰ ਮਾਰੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਕੈਬ ਡਰਾਈਵਰ ਪ੍ਰਾਈਵੇਟ ਕੰਪਨੀਆਂ ਵੱਲੋਂ ਲਏ ਜਾਣ ਵਾਲੇ ਕਮਿਸ਼ਨ ਨੂੰ ਘਟਾਉਣ ਦੀ ਵੀ ਮੰਗ ਕਰ ਰਹੇ ਹਨ। ਕੈਬ ਡਰਾਈਵਰ ਕੁਝ ਗੈਰ-ਕਾਨੂੰਨੀ ਕੰਪਨੀਆਂ ਵੱਲੋਂ ਸਰਵਿਸ ਦੇਣ ਦਾ ਵੀ ਵਿਰੋਧ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਹੈ ਕਿ ਅਜਿਹੀਆਂ ਕੰਪਨੀਆਂ ਕਾਰਨ ਹੀ ਡਰਾਈਵਰਾਂ ਨਾਲ ਇਹ ਹਾਦਸੇ ਵਾਪਰ ਰਹੇ ਹਨ। ਇਸ ਲਈ ਉਹ ਚੰਡੀਗੜ੍ਹ ਵਿੱਚ ਸੈਕਟਰ 25 ਦੇ ਰੈਲੀ ਮੈਦਾਨ ਵਿੱਚ ਭੁੱਖ ਹੜਤਾਲ ਕਰਨਗੇ। ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਦੇ ਲੋਕਾਂ ਲਈ ਨਵੀਂ ਮੁਸੀਬਤ


 


ਜੇਲ੍ਹਾਂ 'ਚ ਪਲਣ ਵਾਲੇ ਗੈਂਗਸਟਰਾਂ ਨੂੰ ਹੁਣ ਨਹੀਂ ਮਿਲੇਗੀ ਸਿਆਸੀ ਪਨਾਹ


Punjab News: ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਾਲਿਆਂ ਨੂੰ ਪੁੱਛੋ ਜਦੋਂ ਉਹ ਅਕਾਲੀ ਦਲ ਵਿੱਚ ਸਨ ਤਾਂ ਜੇਲ੍ਹਾਂ ਵਿੱਚ ਗੈਂਗਸਟਰਾਂ ਨੂੰ ਕੌਣ ਪਾਲਦਾ ਸੀ। ਕਾਂਗਰਸ ਤੋਂ ਪੁੱਛੋ ਕਿ ਤੁਹਾਡੇ ਨਾਮ ਕਿੰਨੇ ਗੈਂਗਸਟਰਾਂ ਨਾਲ ਜੁੜੇ ਹਨ। ਜਿਹੜੇ ਜੇਲ੍ਹਾਂ ਵਿੱਚ ਉਨ੍ਹਾਂ ਦੀ ਦੇਖਭਾਲ ਕਰਦੇ ਸਨ, ਹੁਣ ਕਿਤਾਬੀ ਸ਼ਰਨ ਬੰਦ ਹੋ ਗਈ।ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਨੂੰ ਕੋਈ ਸਿਆਸੀ ਕਿਤਾਬੀ ਸ਼ਰਨ ਨਹੀਂ ਮਿਲਦੀ, ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਵਿੱਚ ਬੋਲਦਿਆਂ ਸੀ.ਐਮ ਮਾਨ ਨੇ ਕਿਹਾ ਕਿ ਮੈਂ ਨਾ ਤਾਂ ਕੋਈ ਮਾਫੀਆ ਬਣਾਇਆ ਹੈ, ਨਾ ਚਿੱਟਾ ਵੇਚਿਆ ਹੈ, ਨਾ ਬੱਸਾਂ ਖਰੀਦੀਆਂ ਹਨ, ਨਾ ਹੀ ਰੇਤ ਦੇ ਖੱਡਿਆਂ ਵਿੱਚ ਹਿੱਸਾ ਪਾਇਆ। ਹਿੱਸਾ ਪਾਉਣਾ ਹੀ ਹੈ ਤਾਂ ਲੋਕਾਂ ਦੇ ਦੁੱਖ ਵੰਡਾਉਣ ਵਿੱਚ ਪਾਉ। ਜੇਲ੍ਹਾਂ 'ਚ ਪਲਣ ਵਾਲੇ ਗੈਂਗਸਟਰਾਂ ਨੂੰ ਹੁਣ ਨਹੀਂ ਮਿਲੇਗੀ ਸਿਆਸੀ ਪਨਾਹ


 


ਪੀਐੱਮ ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਦਾ ਲਾਭ ਲੈਣਾ ਚਾਹੁੰਦੇ ਹੋ, ਤਾਂ ਇਸ ਤਰ੍ਹਾਂ ਕਰੋ ਅਪਲਾਈ


PM Kisan Scheme 15th Installment: ਕੇਂਦਰ ਸਰਕਾਰ ਦੇਸ਼ ਦੇ ਹਰ ਵਰਗ ਲਈ ਵੱਖ-ਵੱਖ ਯੋਜਨਾਵਾਂ ਲੈ ਕੇ ਆਉਂਦੀ ਰਹਿੰਦੀ ਹੈ। ਇਨ੍ਹਾਂ ਵਿੱਚੋਂ ਕਈ ਸਕੀਮਾਂ ਕਿਸਾਨਾਂ ਲਈ ਸ਼ੁਰੂ ਕੀਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਇੱਕ ਅਜਿਹੀ ਯੋਜਨਾ ਹੈ ਜੋ ਵਿਸ਼ੇਸ਼ ਤੌਰ 'ਤੇ ਗਰੀਬ ਕਿਸਾਨਾਂ ਲਈ ਤਿਆਰ ਕੀਤੀ ਗਈ ਹੈ। ਇਸ ਸਕੀਮ ਤਹਿਤ ਹੁਣ ਤੱਕ 2-2 ਹਜ਼ਾਰ ਰੁਪਏ ਦੀਆਂ ਕੁੱਲ 14 ਕਿਸ਼ਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ, ਯੋਜਨਾ ਦੀ 15ਵੀਂ ਕਿਸ਼ਤ ਨਵੰਬਰ-ਦਸੰਬਰ ਦੇ ਵਿਚਕਾਰ ਜਾਰੀ ਕੀਤੀ ਜਾ ਸਕਦੀ ਹੈ। ਹਾਲਾਂਕਿ ਫਿਲਹਾਲ ਇਸ ਸਬੰਧੀ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੀਐੱਮ ਕਿਸਾਨ ਯੋਜਨਾ ਦੀ 15ਵੀਂ ਕਿਸ਼ਤ ਦਾ ਲਾਭ ਲੈਣਾ ਚਾਹੁੰਦੇ ਹੋ, ਤਾਂ ਇਸ ਤਰ੍ਹਾਂ ਕਰੋ ਅਪਲਾਈ


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.