Punjab Breaking News LIVE: ਪਟਿਆਲਾ ਤੋਂ 4 ਹਜ਼ਾਰ ਟਰੈਕਟਰ ਟਰਾਲੀਆਂ ਜਾਣਗੀਆਂ ਦਿੱਲੀ, ਪੰਜਾਬ 'ਚ ਕਾਂਗਰਸ ਨੇ ਸਰਵੇ ਕਰਨ ਲਈ ਲਾਈਆਂ ਤਿੰਨ ਏਜੰਸੀਆਂ, ਮੋਹਾਲੀ PSEB ਮੁਲਾਜ਼ਮਾਂ ਦੇ ਧਰਨੇ 'ਚ ਪਹੁੰਚੇ ਬੀਜੇਪੀ ਲੀਡਰ
Punjab Breaking News LIVE, 09 February 2024:ਪਟਿਆਲਾ ਤੋਂ 4 ਹਜ਼ਾਰ ਟਰੈਕਟਰ ਟਰਾਲੀਆਂ ਜਾਣਗੀਆਂ ਦਿੱਲੀ, ਪੰਜਾਬ 'ਚ ਕਾਂਗਰਸ ਨੇ ਸਰਵੇ ਕਰਨ ਲਈ ਲਾਈਆਂ ਤਿੰਨ ਏਜੰਸੀਆਂ, ਮੋਹਾਲੀ PSEB ਮੁਲਾਜ਼ਮਾਂ ਦੇ ਧਰਨੇ 'ਚ ਪਹੁੰਚੇ ਬੀਜੇਪੀ ਲੀਡਰ
Farmers Protest: ਕੇਂਦਰ ਸਰਕਾਰ ਦੇ ਸਖ਼ਤ ਰਵੱਈਏ ਦੇ ਬਾਵਜੂਦ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਲਈ ਕਮਰ ਕੱਸ ਲਈ ਹੈ। ਕਿਸਾਨ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਸਰਕਾਰ ਜਿੰਨੀਆਂ ਮਰਜ਼ੀ ਰੋਕਾਂ ਲਾ ਲਵੇ, ਉਹ ਦਿੱਲੀ ਪਹੁੰਚ ਕੇ ਹੀ ਰਹਿਣਗੇ। ਕੇਂਦਰੀ ਮੰਤਰੀਆਂ ਨਾਲ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਕਿਸਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੀਆਂ 23 ਕਿਸਾਨ ਜਥੇਬੰਦੀਆਂ ਦਾ ਮੋਰਚਾ 13 ਫਰਵਰੀ ਨੂੰ ਸ਼ੰਭੂ, ਡੱਬਵਾਲੀ ਤੇ ਸੰਗਰੂਰ ਨੇੜੇ ਖਨੌਰੀ ਸਰਹੱਦ ਤੋਂ ਦਿੱਲੀ ਵੱਲ ਕੂਚ ਕਰੇਗਾ। ਇਸ ਲਈ ਪਿੰਡ ਪੱਧਰ ’ਤੇ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਦਿੱਲੀ ਪੁੱਜਣ ਲਈ ਕਿਹਾ ਜਾ ਰਿਹਾ ਹੈ। ਇੱਕ ਵੱਡੀ ਕਿਸਾਨ ਲਹਿਰ ਖੜ੍ਹੀ ਕਰਨ ਦੇ ਇਰਾਦੇ ਨਾਲ ਪਿੰਡ-ਪਿੰਡ ਜਾ ਕੇ ਰਾਸ਼ਨ, ਫੰਡ ਤੇ ਹੋਰ ਜ਼ਰੂਰੀ ਵਸਤਾਂ ਤਰਪਾਲਾਂ, ਟਰਾਲੀਆਂ ਆਦਿ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਇਸ ਅੰਦੋਲਨ ਵਿੱਚ ਔਰਤਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਵੇਗੀ।
Punjab Weather : ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਹੋਣ ਤੋਂ ਬਾਅਦ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਗਏ ਹਨ। ਦਿਨੇ ਧੁੱਪ ਖਿੜ੍ਹਨ ਕਰਕੇ ਵੱਧ ਤੋਂ ਵੱਧ ਤਾਪਮਾਨ ਆਮ ਵਾਂਗ ਹੋਣਾ ਸ਼ੁਰੂ ਹੋ ਗਿਆ ਹੈ, ਜਦੋਂਕਿ ਰਾਤਾਂ ਅਜੇ ਵੀ ਠੰਢੀਆਂ ਹਨ ਤੇ ਘੱਟੋ-ਘੱਟ ਤਾਪਮਾਨ ਵੀ ਕਾਫੀ ਹੇਠਾਂ ਹੈ। ਮੌਸਮ ਵਿਭਾਗ ਵੱਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅੱਜ ਸਵੇਰੇ ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਦੇਖਣ ਨੂੰ ਮਿਲੀ ਪਰ ਇਸ ਦਾ ਆਵਾਜਾਈ ਉੱਪਰ ਕੋਈ ਜ਼ਿਆਦਾ ਅਸਰ ਵੇਖਣ ਨੂੰ ਨਹੀਂ ਮਿਲਿਆ। ਇਸ ਦੇ ਨਾਲ ਹੀ ਦਿਨ ਤੇ ਰਾਤ ਵੇਲੇ ਅਸਮਾਨ ਪੂਰੀ ਤਰ੍ਹਾਂ ਸਾਫ਼ ਰਿਹਾ। ਅੱਜ ਵੀ ਚੰਗੀ ਧੁੱਪ ਖਿੜ੍ਹਨ ਦੀ ਉਮੀਦ ਹੈ। ਇਸ ਦੇ ਨਾਲ ਹੀ ਆਉਣ ਵਾਲੇ 7 ਦਿਨਾਂ 'ਚ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ।
Mohali PSEB Protest: ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਦੇ ਨਾਲ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਦੇ ਧਰਨੇ ਵਿੱਚ ਪੁੱਜੇ। ਖੰਨਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 525 ਡੇਲੀਵੇਜ ਕਰਮਚਾਰੀਆਂ ਨੂੰ ਪੱਕਾ (ਰੈਗੂਲਰ)ਕਰਨ ਦੀ ਹਮਾਇਤ ਕਰਦੇ ਹੋਏ ਤੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਲਈ ਲੋਕਾਂ ਨਾਲ ਵੱਡੇ ਵੱਡੇ ਝੂਠੇ ਵਾਅਦੇ ਕੀਤੇ ,ਸਰਕਾਰ ਬਣਨ ਤੇ ਸਾਰੇ ਵਾਅਦੇ ਹਵਾ ਹਵਾਈ ਹੋ ਗਏ ਹਨ। ਉਹਨਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਸੀ ਕਿ ਮੇਰਾ ਹਰੀ ਸਿਆਹੀ ਵਾਲਾ ਪੈੱਨ ਪੰਜਾਬ ਦਾ ਸਾਰੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਕੰਮ ਕਰੇਗਾ ਪਤਾ ਨਹੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਸਾਹਿਬ ਦੇ ਹਰੇ ਪੈੱਨ ਦੀ ਸਿਆਹੀ ਮੁੱਕ ਗਈ ਜਾਂ ਹਰਾ ਪੈਨ ਗੁੱਮ ਹੋ ਗਿਆ ।
Lok Sabha Elections: ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਸਾਰੀਆਂ ਪਾਰਟੀਆਂ ਨਿੱਤਰ ਗਈਆਂ ਹਨ। ਪੰਜਾਬ ਵਿੱਚ ਕਾਂਗਰਸ ਵੀ ਐਕਟਿਵ ਹੋ ਗਈ ਹੈ। ਆਮ ਆਦਮੀ ਪਾਰਟੀ ਵਾਂਗ ਪੰਜਾਬ 'ਚ ਹੁਣ ਕਾਂਗਰਸ ਵੀ ਜਨਤਾ ਦੀ ਰਾਏ ਜਾਣਨ ਦੀ ਕੋਸ਼ਿਸ਼ ਕਰੇਗੀ। ਇਸ ਦੇ ਲਈ ਕਾਂਗਰਸ ਨੇ ਤਿੰਨ ਸਰਵੇ ਏਜੰਸੀਆਂ ਦਾ ਸਹਾਰਾ ਲਿਆ ਹੈ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਕਾਂਗਰਸ ਸੂਬੇ ਦੇ ਲੋਕਾਂ ਦਾ ਮੂਡ ਜਾਣਨ ਲਈ ਸਰਵੇਖਣ ਦਾ ਸਹਾਰਾ ਲੈ ਰਹੀ ਹੈ ਅਤੇ ਉਸ ਮੁਤਾਬਕ ਰਣਨੀਤੀ ਬਣਾ ਰਹੀ ਹੈ। ਸਰਵੇ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਸਰਵੇ 3 ਏਜੰਸੀਆਂ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਕੀਤਾ ਜਾ ਰਿਹਾ ਹੈ। ਇਸ ਸਰਵੇ ਦੀ ਰਿਪੋਰਟ ਕਾਂਗਰਸ ਹਾਈਕਮਾਨ ਨੂੰ ਇਸ ਮਹੀਨੇ ਦੇ ਆਖਰ ਯਾਨੀ 28 ਫਰਵਰੀ ਤੱਕ ਆ ਸੌਂਪ ਦਿੱਤੀ ਜਾਵੇਗੀ।
Kisan Protest: ਪਟਿਆਲਾ: ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਪਟਿਆਲਾ ਵਿੱਚ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਭਟੇੜੀ ਕਲਾਂ) ਦੇ ਸੂਬਾ ਆਗੂ ਗੁਰਧਿਆਨ ਸਿੰਘ ਸਿਉਣਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚੋਂ 5 ਹਜ਼ਾਰ ਤੋਂ ਵੱਧ ਟਰੈਕਟਰ-ਟਰਾਲੀਆਂ 13 ਫਰਵਰੀ ਨੂੰ ਦਿੱਲੀ ਲਈ ਰਵਾਨਾ ਹੋਣਗੀਆਂ। ਇਸ ਸਬੰਧੀ ਕਿਸਾਨਾਂ ਨੂੰ ਵੱਖ-ਵੱਖ ਗਰੁੱਪ ਬਣਾ ਕੇ ਪਿੰਡ-ਪਿੰਡ ਜਾ ਕੇ ਇਕਜੁੱਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਕਈ ਦਿਨਾਂ ਦਾ ਰਾਸ਼ਨ ਆਪਣੇ ਨਾਲ ਪੈਕ ਕਰਨ ਲਈ ਕਿਹਾ ਜਾ ਰਿਹਾ ਹੈ। ਇੱਥੇ ਕਿਸਾਨਾਂ ਦੀਆਂ ਤਿਆਰੀਆਂ ਨੂੰ ਦੇਖਦੇ ਹੋਏ ਹਰਿਆਣਾ ਪੁਲਿਸ ਵੱਲੋਂ ਸਭ ਤੋਂ ਵੱਧ ਸਰਗਰਮੀ ਪਟਿਆਲਾ ਤੋਂ ਹੁੰਦੇ ਹੋਏ ਪਾਤੜਾਂ ਪਟਿਆਲਾ ਜਿਲ੍ਹੇ ਵਿੱਚ ਪੈਂਦੇ ਢਾਬੀ ਗੁਜਰਾਂ ਬਾਰਡਰ (ਰੋਹਤਕ-ਦਿੱਲੀ ਨੈਸ਼ਨਲ ਹਾਈਵੇਅ) ਦੇ ਰਸਤੇ 'ਤੇ ਦੇਖਣ ਨੂੰ ਮਿਲ ਰਹੀ ਹੈ।
ਪਿਛੋਕੜ
Punjab Breaking News LIVE, 09 February 2024: ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਪਟਿਆਲਾ ਵਿੱਚ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਭਟੇੜੀ ਕਲਾਂ) ਦੇ ਸੂਬਾ ਆਗੂ ਗੁਰਧਿਆਨ ਸਿੰਘ ਸਿਉਣਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚੋਂ 5 ਹਜ਼ਾਰ ਤੋਂ ਵੱਧ ਟਰੈਕਟਰ-ਟਰਾਲੀਆਂ 13 ਫਰਵਰੀ ਨੂੰ ਦਿੱਲੀ ਲਈ ਰਵਾਨਾ ਹੋਣਗੀਆਂ। ਇਸ ਸਬੰਧੀ ਕਿਸਾਨਾਂ ਨੂੰ ਵੱਖ-ਵੱਖ ਗਰੁੱਪ ਬਣਾ ਕੇ ਪਿੰਡ-ਪਿੰਡ ਜਾ ਕੇ ਇਕਜੁੱਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਕਈ ਦਿਨਾਂ ਦਾ ਰਾਸ਼ਨ ਆਪਣੇ ਨਾਲ ਪੈਕ ਕਰਨ ਲਈ ਕਿਹਾ ਜਾ ਰਿਹਾ ਹੈ। ਪਟਿਆਲਾ ਤੋਂ 4 ਹਜ਼ਾਰ ਟਰੈਕਟਰ ਟਰਾਲੀਆਂ ਜਾਣਗੀਆਂ ਦਿੱਲੀ, ਮੁਕੰਮਲ ਹੋਈਆਂ ਤਿਆਰੀਆਂ, ਹਰਿਆਣਾ ਦੀਆਂ ਸਰਹੱਦਾਂ ਸੀਲ
Lok Sabha Elections: ਪੰਜਾਬ 'ਚ ਕਾਂਗਰਸ ਨੇ ਸਰਵੇ ਕਰਨ ਲਈ ਲਾਈਆਂ ਤਿੰਨ ਏਜੰਸੀਆਂ, ਘਰ ਘਰ ਜਾ ਕੇ ਪੁੱਛੇ ਜਾਣਗੇ ਇਹ ਸਵਾਲ
Lok Sabha Elections 2024: ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਸਾਰੀਆਂ ਪਾਰਟੀਆਂ ਨਿੱਤਰ ਗਈਆਂ ਹਨ। ਪੰਜਾਬ ਵਿੱਚ ਕਾਂਗਰਸ ਵੀ ਐਕਟਿਵ ਹੋ ਗਈ ਹੈ। ਆਮ ਆਦਮੀ ਪਾਰਟੀ ਵਾਂਗ ਪੰਜਾਬ 'ਚ ਹੁਣ ਕਾਂਗਰਸ ਵੀ ਜਨਤਾ ਦੀ ਰਾਏ ਜਾਣਨ ਦੀ ਕੋਸ਼ਿਸ਼ ਕਰੇਗੀ। ਇਸ ਦੇ ਲਈ ਕਾਂਗਰਸ ਨੇ ਤਿੰਨ ਸਰਵੇ ਏਜੰਸੀਆਂ ਦਾ ਸਹਾਰਾ ਲਿਆ ਹੈ। ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਕਾਂਗਰਸ ਸੂਬੇ ਦੇ ਲੋਕਾਂ ਦਾ ਮੂਡ ਜਾਣਨ ਲਈ ਸਰਵੇਖਣ ਦਾ ਸਹਾਰਾ ਲੈ ਰਹੀ ਹੈ ਅਤੇ ਉਸ ਮੁਤਾਬਕ ਰਣਨੀਤੀ ਬਣਾ ਰਹੀ ਹੈ। ਸਰਵੇ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਸਰਵੇ 3 ਏਜੰਸੀਆਂ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਕੀਤਾ ਜਾ ਰਿਹਾ ਹੈ। ਇਸ ਸਰਵੇ ਦੀ ਰਿਪੋਰਟ ਕਾਂਗਰਸ ਹਾਈਕਮਾਨ ਨੂੰ ਇਸ ਮਹੀਨੇ ਦੇ ਆਖਰ ਯਾਨੀ 28 ਫਰਵਰੀ ਤੱਕ ਆ ਸੌਂਪ ਦਿੱਤੀ ਜਾਵੇਗੀ। ਪੰਜਾਬ 'ਚ ਕਾਂਗਰਸ ਨੇ ਸਰਵੇ ਕਰਨ ਲਈ ਲਾਈਆਂ ਤਿੰਨ ਏਜੰਸੀਆਂ, ਘਰ ਘਰ ਜਾ ਕੇ ਪੁੱਛੇ ਜਾਣਗੇ ਇਹ ਸਵਾਲ
PSEB Protest: ਮੋਹਾਲੀ PSEB ਮੁਲਾਜ਼ਮਾਂ ਦੇ ਧਰਨੇ 'ਚ ਪਹੁੰਚੇ ਬੀਜੇਪੀ ਲੀਡਰ, CM ਮਾਨ ਨੂੰ ਕਿਹਾ ਹੁਣ ਕਿੱਥੇ ਗਿਆ ਹਰਾ ਪੈੱਨ ?
Mohali PSEB Protest: ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਦੇ ਨਾਲ ਮੋਹਾਲੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਡੇਲੀਵੇਜ ਕਰਮਚਾਰੀਆਂ ਦੇ ਧਰਨੇ ਵਿੱਚ ਪੁੱਜੇ। ਖੰਨਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 525 ਡੇਲੀਵੇਜ ਕਰਮਚਾਰੀਆਂ ਨੂੰ ਪੱਕਾ (ਰੈਗੂਲਰ)ਕਰਨ ਦੀ ਹਮਾਇਤ ਕਰਦੇ ਹੋਏ ਤੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਲਈ ਲੋਕਾਂ ਨਾਲ ਵੱਡੇ ਵੱਡੇ ਝੂਠੇ ਵਾਅਦੇ ਕੀਤੇ ,ਸਰਕਾਰ ਬਣਨ ਤੇ ਸਾਰੇ ਵਾਅਦੇ ਹਵਾ ਹਵਾਈ ਹੋ ਗਏ ਹਨ। ਉਹਨਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਕਹਿੰਦੇ ਸੀ ਕਿ ਮੇਰਾ ਹਰੀ ਸਿਆਹੀ ਵਾਲਾ ਪੈੱਨ ਪੰਜਾਬ ਦਾ ਸਾਰੇ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਕੰਮ ਕਰੇਗਾ ਪਤਾ ਨਹੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਸਾਹਿਬ ਦੇ ਹਰੇ ਪੈੱਨ ਦੀ ਸਿਆਹੀ ਮੁੱਕ ਗਈ ਜਾਂ ਹਰਾ ਪੈਨ ਗੁੱਮ ਹੋ ਗਿਆ । ਮੋਹਾਲੀ PSEB ਮੁਲਾਜ਼ਮਾਂ ਦੇ ਧਰਨੇ 'ਚ ਪਹੁੰਚੇ ਬੀਜੇਪੀ ਲੀਡਰ, CM ਮਾਨ ਨੂੰ ਕਿਹਾ ਹੁਣ ਕਿੱਥੇ ਗਿਆ ਹਰਾ ਪੈੱਨ ?
- - - - - - - - - Advertisement - - - - - - - - -