Punjab Breaking News LIVE: ਭਗਵੰਤ ਮਾਨ ਨੂੰ ਨਵਜੋਤ ਸਿੱਧੂ ਨੇ ਬਣਾਇਆ ਸੀਐਮ? ਡਰੋਨ 37 ਕਰੋੜ ਦੀ ਹੈਰੋਇਨ ਸੁੱਟ ਕੇ ਵਾਪਸ ਦੌੜਿਆ, 37,000 ਤੋਂ ਵੱਧ ਸ਼ਰਧਾਲੂ ਨੇ ਕੀਤੇ ਹੇਮਕੁੰਟ ਸਾਹਿਬ ਦੇ ਦਰਸ਼ਨ
Punjab Breaking News LIVE 09 June, 2023: ਭਗਵੰਤ ਮਾਨ ਨੂੰ ਨਵਜੋਤ ਸਿੱਧੂ ਨੇ ਬਣਾਇਆ ਸੀਐਮ? ਡਰੋਨ 37 ਕਰੋੜ ਦੀ ਹੈਰੋਇਨ ਸੁੱਟ ਕੇ ਵਾਪਸ ਦੌੜਿਆ, 37,000 ਤੋਂ ਵੱਧ ਸ਼ਰਧਾਲੂ ਨੇ ਕੀਤੇ ਹੇਮਕੁੰਟ ਸਾਹਿਬ ਦੇ ਦਰਸ਼ਨ
ਪੰਜਾਬ ਦੇ ਥਾਣਿਆਂ 'ਚ ਸ਼ਰਾਬੀ ਹੋਣ ਕਾਰਨ ਮੁਲਾਜ਼ਮ ਰਾਤ ਨੂੰ ਡਿਊਟੀ ਨਹੀਂ ਦੇ ਸਕਣਗੇ। ਲੋਕਾਂ ਦੀ ਸਹੂਲਤ ਲਈ ਜਲਦੀ ਹੀ ਸੜਕਾਂ 'ਤੇ ਨਾਕਿਆਂ ਦੀ ਤਰਜ਼ 'ਤੇ ਥਾਣਿਆਂ 'ਚ ਅਲਕੋਮੀਟਰ ਲਗਾਏ ਜਾਣਗੇ | ਡਿਊਟੀ ਜੁਆਇਨ ਕਰਨ ਸਮੇਂ ਮੁਲਾਜ਼ਮਾਂ ਦੀ ਚੈਕਿੰਗ ਕੀਤੀ ਜਾਵੇਗੀ।
ਵਿਧਾਨ ਸਭਾ ਦੇ ਗ੍ਰਹਿ ਵਿਭਾਗ ਦੀ ਕਮੇਟੀ ਦੀ ਸਿਫਾਰਿਸ਼ 'ਤੇ ਪੁਲਿਸ ਨੇ ਇਸ ਦਿਸ਼ਾ 'ਚ ਕਦਮ ਚੁੱਕੇ ਹਨ। ਉਮੀਦ ਹੈ ਕਿ ਜਲਦੀ ਹੀ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਲੋਕਾਂ ਨੂੰ ਇਨਸਾਫ਼ ਲਈ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਪਹਿਲ ਦੇ ਆਧਾਰ 'ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ।
ਮੁੰਬਈ ਦੇ ਮੀਰਾ ਰੋਡ ਇਲਾਕੇ ਵਿੱਚ ਪ੍ਰੇਮਿਕਾ ਦੀ ਹੱਤਿਆ ਦੀ ਖ਼ਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। 56 ਸਾਲਾ ਵਿਅਕਤੀ ਨੇ ਸਭ ਤੋਂ ਪਹਿਲਾਂ ਆਪਣੀ 32 ਸਾਲਾ ਗਰਲਫ੍ਰੈਂਡ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਨਾਲ ਅਜਿਹਾ ਸਲੂਕ ਕੀਤਾ ਕਿ ਜਾਣ ਕੇ ਰੂਹ ਕੰਬ ਜਾਵੇਗੀ। ਮ੍ਰਿਤਕ ਦੇਹ ਦੇ ਛੋਟੇ-ਛੋਟੇ ਟੁਕੜੇ ਕੱਟ ਕੇ ਕੁੱਕਰ ਵਿੱਚ ਉਬਾਲ ਦਿੰਦਾ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵਿਅਕਤੀ ਨੂੰ ਕੋਈ ਪਛਤਾਵਾ ਨਹੀਂ ਹੈ। ਇਸ ਗੱਲ ਦੋਸ਼ੀ ਨੇ ਖੁਦ ਕਬੂਲੀ ਹੈ।
ਸੁਪਰੀਮ ਕੋਰਟ ਨੇ ਸ਼ਨਾਖਤੀ ਕਾਰਡ ਦਿਖਾਏ ਬਿਨਾਂ 2000 ਰੁਪਏ ਦੇ ਨੋਟ ਨੂੰ ਬਦਲਣ ਦੇ ਖ਼ਿਲਾਫ਼ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਦੇ ਛੁੱਟੀਆਂ ਵਾਲੇ ਬੈਂਚ ਨੇ ਕਿਹਾ ਕਿ ਪਹਿਲਾਂ ਇੱਕ ਬੈਂਚ ਨੇ ਕਿਹਾ ਸੀ ਕਿ ਪਟੀਸ਼ਨਕਰਤਾ ਨੂੰ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਚੀਫ਼ ਜਸਟਿਸ ਤੋਂ ਸੁਣਵਾਈ ਦੀ ਬੇਨਤੀ ਕਰਨੀ ਚਾਹੀਦੀ ਹੈ।
ਕੇਂਦਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਚੋਣਾਂ ਲਈ ਵੋਟਰ ਸੂਚੀ ਨੂੰ ਅਪਡੇਟ ਕਰਨ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਹਲਚਲ ਸ਼ੁਰੂ ਹੋ ਗਈ ਹੈ। ਬੀਬੀ ਜਗੀਰ ਕੌਰ ਦੀਆਂ ਬਾਗ਼ੀ ਸੁਰਾਂ ਵਿਚਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਸੁਰ ਵੀ ਬਦਲਦੇ ਨਜ਼ਰ ਆ ਰਹੇ ਹਨ। ਉਨ੍ਹਾਂ ਸਾਰੇ ਨਾਰਾਜ਼ ਆਗੂਆਂ ਨੂੰ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
ਕੇਂਦਰ ਸਰਕਾਰ (Central Government Employees) ਨੂੰ ਮਹਿੰਗਾਈ ਭੱਤੇ ਵਿਚ ਵਾਧੇ ਦਾ ਲਾਭ ਜੁਲਾਈ ਵਿਚ ਮਿਲਣ ਦੀ ਉਮੀਦ ਹੈ। 1 ਜੁਲਾਈ ਤੋਂ ਮਹਿੰਗਾਈ ਭੱਤੇ (Dearness Allowance Hike) ਵਿੱਚ ਵਾਧੇ ਦਾ ਐਲਾਨ ਕੀਤਾ ਜਾ ਸਕਦਾ ਹੈ। ਹਾਲਾਂਕਿ ਅਜੇ ਤੱਕ ਡੀਏ ਵਾਧੇ (DA Hike) ਨੂੰ ਲੈ ਕੇ ਸਰਕਾਰ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ ਹੈ।
ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਇੱਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇੱਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ, ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਪੰਦਰਾਂ ਦਿਨਾਂ ਵਿੱਚ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਪੰਜਾਬ 'ਚ ਬਣੇ ਜਾਅਲੀ ਐਸਸੀ ਸਰਟੀਫਿਕੇਟਾਂ ਨੂੰ ਰੱਦ ਕਰਵਾਉਣ ਲਈ ਦਲਿਤ ਭਾਈਚਾਰੇ ਨਾਲ ਸਬੰਧਤ ਲੋਕਾਂ ਵੱਲੋਂ ਮੋਹਾਲੀ 'ਚ ਭਲਾਈ ਵਿਭਾਗ ਦੇ ਦਫ਼ਤਰ ਮੂਹਰੇ ਪੱਕਾ ਮੋਰਚਾ ਲਗਾਇਆ ਹੋਇਆ ਹੈ। ਉਨ੍ਹਾਂ ਦੀ ਮੰਗ ਹੈ ਕਿ ਜੋ ਲੋਕ ਜਨਰਲ ਜਾਤੀ ਤੋਂ ਹਨ ਪਰ ਦਲਿਤ ਭਾਈਚਾਰੇ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀਆਂ ਕਰ ਰਹੇ ਹਨ ਤੇ ਸਰਕਾਰੀ ਫ਼ਾਇਦੇ ਲੈ ਰਹੇ ਹਨ, ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ 12 ਜੂਨ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ।
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।
ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਕਮਲਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਪੱਛਮੀ ਦਿੱਲੀ ਦੇ ਜਨਕਪੁਰੀ ਇਲਾਕੇ ਵਿੱਚ ਸਥਿਤ ਇੱਕ ਨਵਜੰਮੇ ਬੱਚਿਆਂ ਦੇ ਹਸਪਤਾਲ ਵਿੱਚ ਸ਼ੁੱਕਰਵਾਰ ਤੜਕੇ ਅੱਗ ਲੱਗ ਗਈ ਹੈ। ਇਸ ਘਟਨਾ ਤੋਂ ਬਾਅਦ ਹਸਪਤਾਲ 'ਚ ਤੇਜ਼ੀ ਨਾਲ ਬਚਾਅ ਮੁਹਿੰਮ ਚਲਾਈ ਗਈ ਅਤੇ 20 ਨਵਜੰਮੇ ਬੱਚਿਆਂ ਨੂੰ ਬਚਾਇਆ ਗਿਆ ਹੈ। ਇਹ ਹਸਪਤਾਲ ਵੈਸ਼ਾਲੀ ਕਲੋਨੀ ਵਿੱਚ ਸਥਿਤ ਹੈ। ਫਿਲਹਾਲ ਸਾਰੇ ਬੱਚੇ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਹੋਰ ਹਸਪਤਾਲਾਂ 'ਚ ਭੇਜ ਦਿੱਤਾ ਗਿਆ ਹੈ।
ਦੇਸ਼ ਦੇ ਤੱਟਵਰਤੀ ਖੇਤਰਾਂ ਵਿੱਚ ਮੋਚਾ ਤੋਂ ਬਾਅਦ ਆਇਆ ਚੱਕਰਵਾਤ ਬਿਪਰਜੋਏ ਤੇਜ਼ੀ ਨਾਲ ਚੱਕਰਵਾਤੀ ਤੂਫਾਨ ਵਿੱਚ ਬਦਲ ਗਿਆ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ ਚੱਕਰਵਾਤ ਬਿਪਰਜੋਏ ਅਗਲੇ 36 ਘੰਟਿਆਂ ਵਿੱਚ ਹੋਰ ਤੇਜ਼ ਹੋਣ ਜਾ ਰਿਹਾ ਹੈ ਅਤੇ ਅਗਲੇ 2 ਦਿਨਾਂ ਵਿੱਚ ਤੂਫਾਨ ਦੇ ਉੱਤਰ-ਉੱਤਰ ਪੱਛਮੀ ਤੱਟ ਦੇ ਨੇੜੇ ਆਉਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ ਇਹ ਗੰਭੀਰ ਚੱਕਰਵਾਤੀ ਤੂਫ਼ਾਨ 8 ਜੂਨ ਦੀ ਰਾਤ 11:30 ਵਜੇ ਗੋਆ ਦੇ ਪੱਛਮੀ-ਦੱਖਣੀ-ਪੱਛਮੀ ਤੱਟ ਤੋਂ ਲਗਭਗ 500 ਕਿਲੋਮੀਟਰ ਦੂਰ ਸਥਿਤ ਸੀ।
ਜਲਦ ਹੀ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਹੋ ਸਕਦੀ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ (OMCs) ਜਲਦ ਹੀ ਈਂਧਨ ਦੀਆਂ ਕੀਮਤਾਂ ਘਟਾ ਸਕਦੀਆਂ ਹਨ। ਸਰਕਾਰ ਨੂੰ ਇਹ ਵੀ ਉਮੀਦ ਹੈ ਕਿ ਉਹ ਜਲਦੀ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾ ਕੇ ਕੱਚੇ ਤੇਲ ਦੀ ਕਮੀ ਦਾ ਫਾਇਦਾ ਆਮ ਲੋਕਾਂ ਨੂੰ ਦੇ ਸਕਦੀ ਹੈ।
ਪੰਜਾਬ ਦੇ ਮੁੱਖ਼ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਪਹੁੰਚੇ। ਇੱਥੇ ਉਨ੍ਹਾਂ ਨੇ ਟ੍ਰੇਨਿੰਗ ਪੂਰੀ ਕਰ ਚੁੱਕੇ 200 ਤੋਂ ਵੱਧ ਜੇਲ੍ਹ ਵਾਰਡਨਾਂ ਦੀ ਪਰੇਡ ਤੋਂ ਸਲਾਮੀ ਲਈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਲੁਧਿਆਣਾ ਵਿੱਚ ਡਿਜੀਟਲ ਜੇਲ ਬਣਾਈ ਜਾਏਗੀ। ਇਸ ਲਈ ਕੇਂਦਰ ਸਰਕਾਰ ਤੋਂ 100 ਕਰੋੜ ਰੁਪਇਆ ਮਨਜੂਰ ਕਰਵਾ ਲਿਆ ਗਿਆ ਹੈ
ਸ਼੍ਰੋਮਣੀ ਅਕਾਲੀ ਦਲ ਦੀ ਲੀਡਰ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਪੰਚਕੂਲਾ ਦੇ ਗੁਰਦੁਆਰਾ ਸਾਹਿਬ ਵਿੱਚ ਜੋ ਫਿਲਮ ਦਾ ਇਤਾਰਾਜ਼ਯੋਗ ਦ੍ਰਿਸ਼ ਫਿਲਮਾਇਆ ਗਿਆ ਹੈ, ਉਹ ਬੇਹੱਦ ਮੰਦਭਾਗਾ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਚਾਹੀਦਾ ਹੈ ਕਿ ਉਹ ਇਹੋ ਜਿਹੇ ਕਾਰਜਾਂ ਲਈ ਕਦੇਚਿੱਤ ਵੀ ਆਗਿਆ ਨਾ ਦੇਣ ਜਿਸ ਨਾਲ ਪੂਰੀ ਕੌਮ ਨੂੰ ਸ਼ਰਮਿੰਦਗੀ ਉਠਾਉਣੀ ਪਏ। ਸੰਨੀ ਦਿਓਲ ਤੇ ਫਿਲਮ ਨਿਰਮਾਤਾਵਾਂ ਨੂੰ ਚਾਹੀਦਾ ਹੈ ਕਿ ਇਸ ਦ੍ਰਿਸ਼ ਨੂੰ ਫਿਲਮ ਦਾ ਹਿੱਸਾ ਨਾ ਬਣਾਇਆ ਜਾਵੇ ਤੇ ਇਸ ਸਾਰੀ ਘਟਨਾ ਲਈ ਸਮੁੱਚੇ ਸਿੱਖ ਜਗਤ ਕੋਲ਼ੋਂ ਮਾਫ਼ੀ ਮੰਗੀ ਜਾਵੇ।
ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਕੱਲ੍ਹ ਵੱਡਾ ਤੋਹਫ਼ਾ ਮਿਲ ਸਕਦਾ ਹੈ। ਸ਼ਨੀਵਾਰ ਨੂੰ ਮਾਨਸਾ ਵਿੱਚ ਹੋਣ ਜਾ ਰਹੀ ਕੈਬਨਿਟ ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫੈਸਲੇ ਉੱਪਰ ਮੋਹਰ ਲੱਗ ਸਕਦੀ ਹੈ। ਕੱਚੇ ਮੁਲਾਜ਼ਮਾਂ ਦਾ ਮਾਮਲਾ ਕਾਫੀ ਸਮੇਂ ਤੋਂ ਲਟਕ ਰਿਹਾ ਹੈ। ਇਸ ਬਾਰੇ ਸਰਕਾਰ ਕਈ ਵਾਰ ਐਲਾਨ ਕਰ ਚੁੱਕੀ ਹੈ ਪਰ ਕਈ ਕਾਨੂੰਨੀ ਅੜਿੱਕਿਆਂ ਕਰਕੇ ਇਹ ਮਾਮਲਾ ਲਟਕਿਆ ਹੋਇਆ ਹੈ।
ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਨਾਲ ਲੱਗਦੀ ਸਰਹੱਦ 'ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪਾਕਿਸਤਾਨ ਵਾਲੇ ਪਾਸਿਓਂ ਰਾਤ ਸਮੇਂ ਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਪਰ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਕੇ ਨਾ ਸਿਰਫ ਡਰੋਨ ਨੂੰ ਵਾਪਸ ਭੇਜ ਦਿੱਤਾ, ਸਗੋਂ ਇਸ ਰਾਹੀਂ ਸੁੱਟੀ ਗਈ 37 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕਰ ਲਈ।
ਦਿੱਲੀ ਸਮੇਤ ਕਈ ਹਿੱਸਿਆਂ ਵਿੱਚ ਪਿਛਲੇ ਦੋ-ਤਿੰਨ ਦਿਨਾਂ ਤੋਂ ਸਖ਼ਤ ਗਰਮੀ ਪੈ ਰਹੀ ਹੈ। ਹਾਲਾਂਕਿ ਸ਼ੁੱਕਰਵਾਰ 9 ਜੂਨ ਨੂੰ ਕੜਕਦੀ ਧੁੱਪ ਤੋਂ ਲੋਕਾਂ ਨੂੰ ਰਾਹਤ ਮਿਲਣ ਜਾ ਰਹੀ ਹੈ। ਆਈਐਮਡੀ ਮੁਤਾਬਕ 9 ਜੂਨ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਇਸ ਕਾਰਨ ਤਾਪਮਾਨ 'ਚ ਕੋਈ ਗਿਰਾਵਟ ਨਹੀਂ ਆਵੇਗੀ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕੁਝ ਰਾਜਾਂ ਵਿੱਚ ਮੀਂਹ ਕਾਰਨ ਔਰੇਂਜ ਅਲਰਟ ਜਾਰੀ ਕੀਤਾ ਹੈ। 9 ਜੂਨ ਨੂੰ ਦਿੱਲੀ, ਹਰਿਆਣਾ, ਰਾਜਸਥਾਨ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਪਿਛੋਕੜ
Punjab Breaking News LIVE 09 June, 2023: ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਸਿੱਧੂ ਨੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਭਗਵੰਤ ਮਾਨ ਨੂੰ ਸੀਐਮ ਦੀ ਕੁਰਸੀ ਨਵਜੋਤ ਸਿੱਧੂ ਨੇ ਤੋਹਫੇ ਵਜੋਂ ਦਿੱਤੀ ਹੈ। ਡਾ. ਨਵਜੋਤ ਸਿੱਧੂ ਨੇ ਇਹ ਦਾਅਵਾ ਮੁੱਖ ਮੰਤਰੀ ਭਗਵੰਤ ਮਾਨ ਤੇ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਵਿਚਾਲੇ ਦੋ ਵਿਆਹਾਂ ਨੂੰ ਲੈ ਕੇ ਸ਼ੁਰੂ ਹੋਈ ਟਵੀਟ ਜੰਗ ਦੇ ਜਵਾਬ ਵਿੱਚ ਕੀਤਾ ਹੈ। ਡਾ, ਨਵਜੋਤ ਕੌਰ ਨੇ ਟਵੀਟ ਕਰਦਿਆਂ ਭਗਵੰਤ ਮਾਨ ਮਿਲੀ ਮੁੱਖ ਮੰਤਰੀ ਦੀ ਕੁਰਸੀ 'ਤੇ ਵਿਅੰਗ ਕੱਸਿਆ ਹੈ। ਡਾ. ਨਵਜੋਤ ਕੌਰ ਮੁਤਾਬਕ ਸੀਐਮ ਮਾਨ ਨੂੰ ਇਹ ਕੁਰਸੀ ਨਵਜੋਤ ਸਿੰਘ ਸਿੱਧੂ ਦੀ ਬਦੌਲਤ ਮਿਲੀ ਹੈ। ਇਸ ਟਵੀਟ ਵਿੱਚ ਡਾ. ਨਵਜੋਤ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਦੀ ਦਿੱਲੀ ਦੇ ਸੀਐਮ ਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਵੀ ਜ਼ਿਕਰ ਕੀਤਾ ਹੈ। ਇਹ ਉਹੀ ਦੌਰ ਸੀ ਜਦੋਂ ਨਵਜੋਤ ਸਿੰਘ ਸਿੱਧੂ ਦੇ ‘ਆਪ’ ਵਿੱਚ ਸ਼ਾਮਲ ਹੋਣ ਦੀਆਂ ਗੱਲਾਂ ਚੱਲ ਰਹੀਆਂ ਸਨ। ਨਵਜੋਤ ਸਿੱਧੂ ਦੀ ਬਦੌਲਤ ਸੀਐਮ ਬਣੇ ਭਗਵੰਤ ਮਾਨ, ਸਿੱਧੂ ਦੀ ਪਤਨੀ ਨੇ ਕੀਤਾ ਵੱਡਾ 'ਖੁਲਾਸਾ'!
ਡਰੋਨ 37 ਕਰੋੜ ਦੀ ਹੈਰੋਇਨ ਸੁੱਟ ਕੇ ਵਾਪਸ ਦੌੜਿਆ
Amritsar News: ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਪੰਜਾਬ ਨਾਲ ਲੱਗਦੀ ਸਰਹੱਦ 'ਤੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪਾਕਿਸਤਾਨ ਵਾਲੇ ਪਾਸਿਓਂ ਰਾਤ ਸਮੇਂ ਡਰੋਨ ਰਾਹੀਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਪਰ ਚੌਕਸ ਜਵਾਨਾਂ ਨੇ ਗੋਲੀਬਾਰੀ ਕਰਕੇ ਨਾ ਸਿਰਫ ਡਰੋਨ ਨੂੰ ਵਾਪਸ ਭੇਜ ਦਿੱਤਾ, ਸਗੋਂ ਇਸ ਰਾਹੀਂ ਸੁੱਟੀ ਗਈ 37 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕਰ ਲਈ। ਡਰੋਨ 37 ਕਰੋੜ ਦੀ ਹੈਰੋਇਨ ਸੁੱਟ ਕੇ ਵਾਪਸ ਦੌੜਿਆ
ਖਰਾਬ ਮੌਸਮ ਤੇ ਬਰਫਬਾਰੀ ਦੇ ਬਾਵਜੂਦ 37,000 ਤੋਂ ਵੱਧ ਸ਼ਰਧਾਲੂ ਨੇ ਕੀਤੇ ਹੇਮਕੁੰਟ ਸਾਹਿਬ ਦੇ ਦਰਸ਼ਨ
Hemkund Sahib Yatra 2023: ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਿਰੰਤਰ ਬਰਫਬਾਰੀ ਦੇ ਬਾਵਜੂਦ ਯਾਤਰਾ ਲਈ ਸ਼ਰਧਾਲੂਆਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਆਈ। ਸਾਲਾਨਾ ਯਾਤਰਾ ਦੇ ਆਰੰਭ ਹੋਣ ਤੋਂ ਲਗਪਗ ਤਿੰਨ ਹਫਤਿਆਂ ਦੌਰਾਨ ਹੁਣ ਤੱਕ 37 ਹਜ਼ਾਰ ਤੋਂ ਵੱਧ ਸ਼ਰਧਾਲੂ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ। ਇਹ ਖੁਲਾਸਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਵਾਸਤੇ ਗੁਰਦੁਆਰੇ ਦੇ ਕਿਵਾੜ ਸੰਗਤ ਵਾਸਤੇ 20 ਮਈ ਨੂੰ ਖੋਲ੍ਹੇ ਗਏ ਸਨ। ਲਗਪਗ ਤਿੰਨ ਹਫ਼ਤਿਆਂ ਦੇ ਇਸ ਸਮੇਂ ਦੌਰਾਨ ਹੁਣ ਤੱਕ 37,407 ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕ ਚੁੱਕੇ ਹਨ। ਖਰਾਬ ਮੌਸਮ ਤੇ ਬਰਫਬਾਰੀ ਦੇ ਬਾਵਜੂਦ 37,000 ਤੋਂ ਵੱਧ ਸ਼ਰਧਾਲੂ ਨੇ ਕੀਤੇ ਹੇਮਕੁੰਟ ਸਾਹਿਬ ਦੇ ਦਰਸ਼ਨ
ਦਿੱਲੀ-NCR 'ਚ ਪਾਰਾ ਹਾਈ ,ਮੀਂਹ ਦੀ ਵੀ ਸੰਭਾਵਨਾ
Weather Today : ਦਿੱਲੀ ਸਮੇਤ ਕਈ ਹਿੱਸਿਆਂ ਵਿੱਚ ਪਿਛਲੇ ਦੋ-ਤਿੰਨ ਦਿਨਾਂ ਤੋਂ ਸਖ਼ਤ ਗਰਮੀ ਪੈ ਰਹੀ ਹੈ। ਹਾਲਾਂਕਿ ਸ਼ੁੱਕਰਵਾਰ 9 ਜੂਨ ਨੂੰ ਕੜਕਦੀ ਧੁੱਪ ਤੋਂ ਲੋਕਾਂ ਨੂੰ ਰਾਹਤ ਮਿਲਣ ਜਾ ਰਹੀ ਹੈ। ਆਈਐਮਡੀ ਮੁਤਾਬਕ 9 ਜੂਨ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਇਸ ਕਾਰਨ ਤਾਪਮਾਨ 'ਚ ਕੋਈ ਗਿਰਾਵਟ ਨਹੀਂ ਆਵੇਗੀ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕੁਝ ਰਾਜਾਂ ਵਿੱਚ ਮੀਂਹ ਕਾਰਨ ਔਰੇਂਜ ਅਲਰਟ ਜਾਰੀ ਕੀਤਾ ਹੈ। 9 ਜੂਨ ਨੂੰ ਦਿੱਲੀ, ਹਰਿਆਣਾ, ਰਾਜਸਥਾਨ 'ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਿੱਲੀ-NCR 'ਚ ਪਾਰਾ ਹਾਈ ,ਮੀਂਹ ਦੀ ਵੀ ਸੰਭਾਵਨਾ
- - - - - - - - - Advertisement - - - - - - - - -