Punjab Breaking News Live: ਪੰਜਾਬ ਤੇ ਹਰਿਆਣਾ ਸਮੇਤ ਕਈ ਸੂਬਿਆਂ ’ਚ ਮੌਸਮ ਇਕ ਵਾਰ ਫਿਰ ਲਵੇਗਾ ਕਰਵਟ, ਮੋਗਾ 'ਚ ਬਿਜਲੀ ਸਪਲਾਈ ਨਹੀਂ ਹੋਵੇਗੀ ਠੱਪ, ਤਿੰਨ ਸਾਲਾਂ 'ਚ ਸਭ ਤੋਂ ਸਸਤਾ ਹੋਇਆ ਗੈਸ ਸਿਲੰਡਰ
Punjab Breaking News LIVE, 09 March, 2024: ਪੰਜਾਬ ਤੇ ਹਰਿਆਣਾ ਸਮੇਤ ਕਈ ਸੂਬਿਆਂ ’ਚ ਮੌਸਮ ਇਕ ਵਾਰ ਫਿਰ ਲਵੇਗਾ ਕਰਵਟ, ਮੋਗਾ 'ਚ ਬਿਜਲੀ ਸਪਲਾਈ ਨਹੀਂ ਹੋਵੇਗੀ ਠੱਪ, ਤਿੰਨ ਸਾਲਾਂ 'ਚ ਸਭ ਤੋਂ ਸਸਤਾ ਹੋਇਆ ਗੈਸ ਸਿਲੰਡਰ
Gangster Rajesh Dogra Murder Case: ਮੁਹਾਲੀ ਪੁਲੀਸ ਨੇ ਜੰਮੂ ਦੇ ਬਦਨਾਮ ਗੈਂਗਸਟਰ ਰਾਜੇਸ਼ ਡੋਗਰਾ ਉਰਫ਼ ਮੋਹਨ ਚੀਅਰ ਦੀ ਏਅਰਪੋਰਟ ਰੋਡ ’ਤੇ ਇੱਕ ਮਾਲ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਪੰਜ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰੇ ਉੱਤਰ ਪ੍ਰਦੇਸ਼ ਤੋਂ ਫੜੇ ਗਏ ਹਨ। ਇਨ੍ਹਾਂ ਵਿੱਚ ਜੰਮੂ ਪੁਲੀਸ ਦੇ ਦੋ ਮੁਅੱਤਲ ਮੁਲਾਜ਼ਮ ਵੀ ਸ਼ਾਮਲ ਹਨ। ਮੁਲਜ਼ਮਾਂ ਕੋਲੋਂ ਛੇ ਹਥਿਆਰ, 71 ਕਾਰਤੂਸ ਅਤੇ ਚਾਰ ਵਾਹਨ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਨਿਲ ਸਿੰਘ ਉਰਫ ਬਿੱਲਾ ਵਾਸੀ ਪਿੰਡ ਗੁੱਡਾ ਸਲਾਬੀਆ, ਜ਼ਿਲ੍ਹਾ ਸਾਂਬਾ (ਜੰਮੂ), ਸ਼ਿਆਮ ਲਾਲ ਵਾਸੀ ਪਿੰਡ ਕਿਰਮੋ ਜ਼ਿਲ੍ਹਾ ਊਧਮਪੁਰ (ਜੰਮੂ), ਹਰਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਬੀ-67 ਗਣਪਤੀ ਐਨਕਲੇਵ ਜ਼ਿਲ੍ਹਾ ਮੇਰਠ (ਯੂ.ਪੀ.) ਵਜੋਂ ਹੋਈ ਹੈ।
LPG Cylinder Price Reduced: ਪ੍ਰਧਾਨ ਮੰਤਰੀ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਯਾਨੀ 8 ਮਾਰਚ 2024 ਦੇ ਮੌਕੇ 'ਤੇ ਔਰਤਾਂ ਨੂੰ ਤੋਹਫਾ ਦਿੰਦੇ ਹੋਏ, LPG ਸਿਲੰਡਰ ਦੀ ਕੀਮਤ 100 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ। ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਪੀਐਮ ਮੋਦੀ ਨੇ ਐਲਪੀਜੀ ਸਿਲੰਡਰ ਦੀ ਕੀਮਤ ਘਟਾਉਣ ਦੀ ਜਾਣਕਾਰੀ ਸਾਂਝੀ ਕੀਤੀ। ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਇਸ ਐਲਾਨ ਤੋਂ ਬਾਅਦ ਐਲਪੀਜੀ ਸਿਲੰਡਰ ਦੀਆਂ ਨਵੀਆਂ ਦਰਾਂ 9 ਮਾਰਚ 2024 ਯਾਨੀ ਸ਼ਨੀਵਾਰ ਤੋਂ ਲਾਗੂ ਹੋ ਗਈਆਂ ਹਨ।
Punjab News: ਮੋਗਾ ਵਾਸੀਆਂ ਨੂੰ ਭਵਿੱਖ ਵਿੱਚ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ ਦਿੱਤਾ ਗਿਆ ਹੈ। ਇਸ ਰਾਸ਼ੀ ਨਾਲ ਜਿੱਥੇ 220 ਕੇ ਵੀ ਸਬ ਸਟੇਸ਼ਨ ਸਿੰਘਾਂਵਾਲਾ ਵਿਖੇ ਨਵੇਂ ਲੱਗਣ ਜਾ ਰਹੇ 220/66 ਕੇ ਵੀ (100 ਐਮ ਵੀ ਏ) ਅਤੇ 66/11 ਕੇ ਵੀ (20 ਐਮ ਵੀ ਏ) ਨਵੇਂ ਪਾਵਰ ਟ੍ਰਾਂਸਫਾਰਮਰਾਂ ਨੂੰ ਸਥਾਪਤ ਕੀਤਾ ਜਾਵੇਗਾ ਉਥੇ ਹੀ ਨਵੀਂ 66 ਕੇ.ਵੀ. ਲਾਈਨ ਰਾਮੂੰਵਾਲਾ ਤੇ ਚੜਿੱਕ ਰਿੰਗਮੈਨ ਸਿਸਟਮ ਲਾਈਨ ਦਾ ਉਦਘਾਟਨ ਵੀ ਹੋ ਗਿਆ ਹੈ। ਇਹ ਦੋਵੇਂ ਕੰਮਾਂ ਦੀ ਸ਼ੁਰੂਆਤ ਅੱਜ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ, ਐੱਸ ਡੀ ਐੱਮ ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਹਰਮਨਜੀਤ ਸਿੰਘ ਬਰਾੜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੀਪਕ ਅਰੋੜਾ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਅਤੇ ਹੋਰ ਹਾਜ਼ਰ ਸਨ।
Punjab Weather: ਪੰਜਾਬ ਤੇ ਹਰਿਆਣਾ ਸਮੇਤ ਕਈ ਸੂਬਿਆਂ ’ਚ ਮੌਸਮ ਇਕ ਵਾਰ ਫਿਰ ਕਰਵਟ ਲੈ ਸਕਦਾ ਹੈ। ਜੀ ਹਾਂ ਸਵੇਰ-ਸ਼ਾਮ ਦੀ ਠੰਡ ਤੇ ਦਿਨ ਵਾਲੇ ਖਿੜੀ ਧੁੱਪ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ 9 ਮਾਰਚ ਨੂੰ ਇਕ ਨਵੀਂ ਪੱਛਮੀ ਗੜਬੜੀ ਮੁੜ ਸਰਗਰਮ ਹੋ ਰਹੀ ਹੈ, ਜਿਸ ਕਾਰਨ ਕਈ ਸੂਬਿਆਂ ’ਚ ਭਾਰੀ ਮੀਂਹ ਪਵੇਗਾ, ਜਦਕਿ ਕਈ ਸੂਬਿਆਂ ’ਚ ਆਮ ਮੀਂਹ ਪਵੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਅਗਲੇ ਕੁਝ ਦਿਨ ਰਾਤ ਵੇਲੇ ਠੰਢ ਮਹਿਸੂਸ ਹੋਏਗੀ। ਇਸ ਦਾ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹੋਣ ਜਾ ਰਹੀ ਬਰਫਬਾਰੀ ਹੈ। ਇਹ ਬਰਫਬਾਰੀ 10 ਤੋਂ 12 ਮਾਰਚ ਤੱਕ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਉੱਤਰੀ ਭਾਰਤ ਵਿੱਚ ਮੁੜ ਵੈਸਟਰਨ ਡਿਸਰਬੈਂਸ ਐਕਟਿਵ ਹੋ ਰਹੀ ਹੈ ਜਿਸ ਕਰਕੇ ਮੌਸਮ ਵਿੱਚ ਬਦਲਾਅ ਨਜ਼ਰ ਆਏਗਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 72 ਘੰਟਿਆਂ 'ਚ ਮੌਸਮ 'ਚ ਬਦਲਾਅ ਹੋਵੇਗਾ। ਆਈਐਮਡੀ ਨੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇੱਕ ਹੋਰ ਪੱਛਮੀ ਗੜਬੜੀ 10 ਮਾਰਚ ਨੂੰ ਪੱਛਮੀ ਹਿਮਾਲੀਅਨ ਖੇਤਰ ਨਾਲ ਟਕਰਾਉਣ ਵਾਲੀ ਹੈ। ਪੱਛਮੀ ਗੜਬੜੀ ਕਾਰਨ 10 ਤੋਂ 12 ਮਾਰਚ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ 'ਚ ਮੁੜ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
ਪਿਛੋਕੜ
Punjab Breaking News LIVE, 09 March, 2024: ਪੰਜਾਬ ਤੇ ਹਰਿਆਣਾ ਸਮੇਤ ਕਈ ਸੂਬਿਆਂ ’ਚ ਮੌਸਮ ਇਕ ਵਾਰ ਫਿਰ ਕਰਵਟ ਲੈ ਸਕਦਾ ਹੈ। ਜੀ ਹਾਂ ਸਵੇਰ-ਸ਼ਾਮ ਦੀ ਠੰਡ ਤੇ ਦਿਨ ਵਾਲੇ ਖਿੜੀ ਧੁੱਪ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਅਨੁਸਾਰ 9 ਮਾਰਚ ਨੂੰ ਇਕ ਨਵੀਂ ਪੱਛਮੀ ਗੜਬੜੀ ਮੁੜ ਸਰਗਰਮ ਹੋ ਰਹੀ ਹੈ, ਜਿਸ ਕਾਰਨ ਕਈ ਸੂਬਿਆਂ ’ਚ ਭਾਰੀ ਮੀਂਹ ਪਵੇਗਾ, ਜਦਕਿ ਕਈ ਸੂਬਿਆਂ ’ਚ ਆਮ ਮੀਂਹ ਪਵੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਅਗਲੇ ਕੁਝ ਦਿਨ ਰਾਤ ਵੇਲੇ ਠੰਢ ਮਹਿਸੂਸ ਹੋਏਗੀ। ਇਸ ਦਾ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਹੋਣ ਜਾ ਰਹੀ ਬਰਫਬਾਰੀ ਹੈ। ਇਹ ਬਰਫਬਾਰੀ 10 ਤੋਂ 12 ਮਾਰਚ ਤੱਕ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਉੱਤਰੀ ਭਾਰਤ ਵਿੱਚ ਮੁੜ ਵੈਸਟਰਨ ਡਿਸਰਬੈਂਸ ਐਕਟਿਵ ਹੋ ਰਹੀ ਹੈ ਜਿਸ ਕਰਕੇ ਮੌਸਮ ਵਿੱਚ ਬਦਲਾਅ ਨਜ਼ਰ ਆਏਗਾ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 72 ਘੰਟਿਆਂ 'ਚ ਮੌਸਮ 'ਚ ਬਦਲਾਅ ਹੋਵੇਗਾ। ਆਈਐਮਡੀ ਨੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇੱਕ ਹੋਰ ਪੱਛਮੀ ਗੜਬੜੀ 10 ਮਾਰਚ ਨੂੰ ਪੱਛਮੀ ਹਿਮਾਲੀਅਨ ਖੇਤਰ ਨਾਲ ਟਕਰਾਉਣ ਵਾਲੀ ਹੈ। ਪੱਛਮੀ ਗੜਬੜੀ ਕਾਰਨ 10 ਤੋਂ 12 ਮਾਰਚ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ 'ਚ ਮੁੜ ਬਰਫਬਾਰੀ ਹੋਣ ਦੀ ਸੰਭਾਵਨਾ ਹੈ।
Punjab Government: ਮੋਗਾ 'ਚ ਬਿਜਲੀ ਸਪਲਾਈ ਨਹੀਂ ਹੋਵੇਗੀ ਠੱਪ, ਸਰਕਾਰ ਨੇ ਭੇਜੇ 14 ਕਰੋੜ ਰੁਪਏ
Punjab News: ਮੋਗਾ ਵਾਸੀਆਂ ਨੂੰ ਭਵਿੱਖ ਵਿੱਚ ਨਿਰੰਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 14 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਤੋਹਫ਼ਾ ਦਿੱਤਾ ਗਿਆ ਹੈ। ਇਸ ਰਾਸ਼ੀ ਨਾਲ ਜਿੱਥੇ 220 ਕੇ ਵੀ ਸਬ ਸਟੇਸ਼ਨ ਸਿੰਘਾਂਵਾਲਾ ਵਿਖੇ ਨਵੇਂ ਲੱਗਣ ਜਾ ਰਹੇ 220/66 ਕੇ ਵੀ (100 ਐਮ ਵੀ ਏ) ਅਤੇ 66/11 ਕੇ ਵੀ (20 ਐਮ ਵੀ ਏ) ਨਵੇਂ ਪਾਵਰ ਟ੍ਰਾਂਸਫਾਰਮਰਾਂ ਨੂੰ ਸਥਾਪਤ ਕੀਤਾ ਜਾਵੇਗਾ ਉਥੇ ਹੀ ਨਵੀਂ 66 ਕੇ.ਵੀ. ਲਾਈਨ ਰਾਮੂੰਵਾਲਾ ਤੇ ਚੜਿੱਕ ਰਿੰਗਮੈਨ ਸਿਸਟਮ ਲਾਈਨ ਦਾ ਉਦਘਾਟਨ ਵੀ ਹੋ ਗਿਆ ਹੈ। ਇਹ ਦੋਵੇਂ ਕੰਮਾਂ ਦੀ ਸ਼ੁਰੂਆਤ ਅੱਜ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ, ਐੱਸ ਡੀ ਐੱਮ ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਹਰਮਨਜੀਤ ਸਿੰਘ ਬਰਾੜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੀਪਕ ਅਰੋੜਾ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਅਤੇ ਹੋਰ ਹਾਜ਼ਰ ਸਨ। ਮੋਗਾ 'ਚ ਬਿਜਲੀ ਸਪਲਾਈ ਨਹੀਂ ਹੋਵੇਗੀ ਠੱਪ, ਸਰਕਾਰ ਨੇ ਭੇਜੇ 14 ਕਰੋੜ ਰੁਪਏ
LPG Cylinder: ਤਿੰਨ ਸਾਲਾਂ 'ਚ ਸਭ ਤੋਂ ਸਸਤਾ ਹੋਇਆ ਗੈਸ ਸਿਲੰਡਰ
LPG Cylinder Price Reduced: ਪ੍ਰਧਾਨ ਮੰਤਰੀ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਯਾਨੀ 8 ਮਾਰਚ 2024 ਦੇ ਮੌਕੇ 'ਤੇ ਔਰਤਾਂ ਨੂੰ ਤੋਹਫਾ ਦਿੰਦੇ ਹੋਏ, LPG ਸਿਲੰਡਰ ਦੀ ਕੀਮਤ 100 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ। ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਪੀਐਮ ਮੋਦੀ ਨੇ ਐਲਪੀਜੀ ਸਿਲੰਡਰ ਦੀ ਕੀਮਤ ਘਟਾਉਣ ਦੀ ਜਾਣਕਾਰੀ ਸਾਂਝੀ ਕੀਤੀ। ਪ੍ਰਧਾਨ ਮੰਤਰੀ ਵੱਲੋਂ ਕੀਤੇ ਗਏ ਇਸ ਐਲਾਨ ਤੋਂ ਬਾਅਦ ਐਲਪੀਜੀ ਸਿਲੰਡਰ ਦੀਆਂ ਨਵੀਆਂ ਦਰਾਂ 9 ਮਾਰਚ 2024 ਯਾਨੀ ਸ਼ਨੀਵਾਰ ਤੋਂ ਲਾਗੂ ਹੋ ਗਈਆਂ ਹਨ।
- - - - - - - - - Advertisement - - - - - - - - -