ਪੜਚੋਲ ਕਰੋ

Punjab Breaking News LIVE: ਭੂਚਾਲ ਨਾਲ ਹਿੱਲਿਆ ਮੋਰੱਕੋ, ਪੰਜਾਬ ਬੋਰਡ ਵੱਲੋਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਜਾਰੀ ਹੋਇਆ ਨਵਾਂ ਫ਼ਰਮਾਨ, 11 ਸਤੰਬਰ ਤੋਂ ਸਸਤਾ ਸੋਨਾ ਖਰੀਦਣ ਦਾ ਮੌਕਾ

Punjab Breaking News LIVE 09 September, 2023: ਭੂਚਾਲ ਨਾਲ ਹਿੱਲਿਆ ਮੋਰੱਕੋ, ਪੰਜਾਬ ਬੋਰਡ ਵੱਲੋਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਜਾਰੀ ਹੋਇਆ ਨਵਾਂ ਫ਼ਰਮਾਨ

LIVE

Key Events
Punjab Breaking News LIVE: ਭੂਚਾਲ ਨਾਲ ਹਿੱਲਿਆ ਮੋਰੱਕੋ, ਪੰਜਾਬ ਬੋਰਡ ਵੱਲੋਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਜਾਰੀ ਹੋਇਆ ਨਵਾਂ ਫ਼ਰਮਾਨ, 11 ਸਤੰਬਰ ਤੋਂ ਸਸਤਾ ਸੋਨਾ ਖਰੀਦਣ ਦਾ ਮੌਕਾ

Background

Punjab Breaking News LIVE 09 September, 2023: ਮੋਰੱਕੋ ਵਿੱਚ ਸ਼ੁੱਕਰਵਾਰ ਦੇਰ ਰਾਤ 6.8 ਤੀਬਰਤਾ ਦੇ ਭੂਚਾਲ ਤੋਂ ਬਾਅਦ, ਲੋਕ ਦਹਿਸ਼ਤ ਵਿੱਚ ਆਪਣੇ ਘਰਾਂ ਤੋਂ ਬਾਹਰ ਵੱਲ ਨੂੰ ਭੱਜੇ। ਭੂਚਾਲ ਕਾਰਨ ਇਮਾਰਤਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਮੋਰੱਕੋ ਦੇਸ਼ ਦੇ ਕਈ ਹਿੱਸਿਆਂ ਵਿੱਚ ਬਿਜਲੀ ਫੇਲ੍ਹ ਹੋ ਗਈ ਹੈ। ਰਾਤ ਕਰੀਬ 11:11 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਮਾਰਾਕੇਸ਼ ਤੋਂ 71 ਕਿਲੋਮੀਟਰ ਦੱਖਣ-ਪੱਛਮ ਵਿਚ 18.5 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ 296 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਰਜਨਾਂ ਲੋਕ ਜ਼ਖਮੀ ਹੋਏ ਹਨ। ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਭੂਚਾਲ ਨਾਲ ਹਿੱਲਿਆ ਮੋਰੱਕੋ, ਵੱਡੇ ਪੱਧਰ 'ਤੇ ਤਬਾਹੀ, 296 ਤੋਂ ਵੱਧ ਲੋਕਾਂ ਦੀ ਮੌਤ

ਪੰਜਾਬ ਬੋਰਡ ਵੱਲੋਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਜਾਰੀ ਹੋਇਆ ਨਵਾਂ ਫ਼ਰਮਾਨ, ਸਰਕਾਰੀ ਅਧਿਆਪਕਾਂ ਨੂੰ ਆਖੀ ਇਹ ਗੱਲ

Punjab News: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਅਧਿਆਪਕਾਂ ਲਈ ਨਵਾਂ ਫ਼ਰਮਾਨ ਜਾਰੀ ਕੀਤਾ ਗਿਆ ਹੈ। ਸਮੂਹ ਅਧਿਆਪਕਾਂ ਨੂੰ ਇਸ ਮਹੀਨੇ ਚਾਈਲਡ ਕੇਅਰ ਲੀਵ (CHILD CARE LEAVE) ਨਾ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਸਕੂਲ ਮੁਖੀਆਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਪੱਤਰ ਮੁਤਾਬਕ ਵਿਦਿਆਰਥੀਆਂ ਦੀਆਂ ਟਰਮ ਪ੍ਰੀਖਿਾਵਾਂ 11 ਸਤੰਬਰ 2023 ਤੋਂ ਸ਼ੁਰੂ ਹੋ ਰਹੀਆਂ ਹਨ। ਇਸ ਸਮੇਂ ਦੌਰਾਨ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਖ਼ਾਸ ਧਿਆਨ ਦੇਣ ਦੀ ਲੋੜ ਹੈ। ਪੰਜਾਬ ਬੋਰਡ ਵੱਲੋਂ ਪ੍ਰੀਖਿਆਵਾਂ ਦੇ ਮੱਦੇਨਜ਼ਰ ਜਾਰੀ ਹੋਇਆ ਨਵਾਂ ਫ਼ਰਮਾਨ, ਸਰਕਾਰੀ ਅਧਿਆਪਕਾਂ ਨੂੰ ਆਖੀ ਇਹ ਗੱਲ

11 ਸਤੰਬਰ ਤੋਂ ਸਸਤਾ ਸੋਨਾ ਖਰੀਦਣ ਦਾ ਮੌਕਾ, ਜਾਣੋ ਕੀਮਤ, ਛੋਟ ਅਤੇ ਆਖਰੀ ਤਾਰੀਖ

Sovereign Gold Bond Scheme 2023-24 (Series II): ਭਾਰਤੀ ਰਿਜ਼ਰਵ ਬੈਂਕ ਲੋਕਾਂ ਨੂੰ ਸਸਤਾ ਸੋਨਾ ਖਰੀਦਣ ਦਾ ਮੌਕਾ ਦੇ ਰਿਹਾ ਹੈ। ਤੁਸੀਂ ਇਹ ਸੋਨਾ ਬਾਜ਼ਾਰ ਦੀ ਕੀਮਤ ਤੋਂ ਘੱਟ ਕੀਮਤ 'ਤੇ ਖਰੀਦ ਸਕਦੇ ਹੋ। ਸਾਵਰੇਨ ਗੋਲਡ ਬਾਂਡ ਸਕੀਮ ਤਹਿਤ ਸਸਤਾ ਸੋਨਾ ਖਰੀਦਿਆ ਜਾ ਸਕਦਾ ਹੈ। RBI ਨੇ ਵਿੱਤੀ ਸਾਲ 2023-24 ਲਈ ਸਾਵਰੇਨ ਗੋਲਡ ਬਾਂਡ ਦੀ ਦੂਜੀ ਸੀਰੀਜ਼ ਜਾਰੀ ਕੀਤੀ ਹੈ। ਸਾਵਰੇਨ ਗੋਲਡ ਬਾਂਡ ਸਕੀਮ ਤਹਿਤ ਸਸਤਾ ਸੋਨਾ ਖਰੀਦਣ ਲਈ ਪੰਜ ਦਿਨ ਦਾ ਸਮਾਂ ਦਿੱਤਾ ਜਾ ਰਿਹਾ ਹੈ। ਸਾਵਰੇਨ ਗੋਲਡ ਬਾਂਡ ਸਕੀਮ 11 ਸਤੰਬਰ ਤੋਂ 15 ਸਤੰਬਰ ਤੱਕ ਗਾਹਕੀ ਲਈ ਖੁੱਲ੍ਹੀ ਰਹੇਗੀ। 11 ਸਤੰਬਰ ਤੋਂ ਸਸਤਾ ਸੋਨਾ ਖਰੀਦਣ ਦਾ ਮੌਕਾ, ਜਾਣੋ ਕੀਮਤ, ਛੋਟ ਅਤੇ ਆਖਰੀ ਤਾਰੀਖ

13:55 PM (IST)  •  09 Sep 2023

Jalandhar News: LPU ਦੇ ਗੇਟ 'ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, 2 ਜ਼ਖ਼ਮੀ, 30 ਬਦਮਾਸ਼ਾਂ ਨੇ ਕੀਤਾ ਕਾਤਲਾਨਾ ਹਮਲਾ

 ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਕੋਲ ਖੜ੍ਹੇ ਨੌਜਵਾਨਾਂ 'ਤੇ 30 ਦੇ ਕਰੀਬ ਹਥਿਆਰਬੰਦ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਬਦਮਾਸ਼ਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਸਨ। ਉਨ੍ਹਾਂ ਉੱਥੇ ਤਾਬੜਤੋੜ ਗੋਲੀਆਂ ਵੀ ਚਲਾਈਆਂ। ਇਸ ਹਮਲੇ ਵਿੱਚ ਇੱਕ ਨੌਜਵਾਨ ਜਿਸ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸਿੰਘਪੁਰ ਵਜੋਂ ਹੋਈ ਹੈ, ਉਸ ਦੀ ਮੌਤ ਹੋ ਗਈ ਹੈ। ਜਦੋਂ ਕਿ ਹਮਲੇ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ।

13:05 PM (IST)  •  09 Sep 2023

CBI ਦੀ ਵੱਡੀ ਕਾਰਵਾਈ, ਦਿੱਲੀ ਸ਼ਰਾਬ ਘੁਟਾਲਾ ਮਾਮਲੇ 'ਚ ਪੰਜਾਬ ਦੇ 10 ਅਫ਼ਸਰ ਕੀਤੇ ਤਲਬ

CBI Summon Punjab Officials : ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ CBI ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਦੇ 10 ਅਧਿਕਾਰੀਆਂ ਨੂੰ ਦਿੱਲੀ ਤਲਬ ਕਰ ਲਿਆ ਹੈ। ਇਹ ਸੰਮਨ ਦਿੱਲੀ ਵਿੱਚ ਸੀਬੀਆਈ ਦੇ ਵਧੀਕ ਐਸਪੀ ਰਾਜੀਵ ਕੁਮਾਰ ਵੱਲੋਂ ਜਾਰੀ ਕੀਤੇ ਗਏ ਹਨ। ਪੰਜਾਬ ਦੇ ਅਫਸਰਾਂ ਤੋਂ ਸੀਬੀਆਈ ਦਿੱਲੀ ਸ਼ਰਾਬ ਘੁਟਾਲਾ ਮਾਮਲੇ ਸਬੰਧੀ ਪੁੱਛਗਿੱਛ ਕਰੇਗੀ ਅਤੇ ਇਹ ਪਤਾ ਲਗਾਏਗੀ ਕਿ ਪੰਜਾਬ ਦੀ ਸ਼ਰਾਬ ਨੀਤੀ ਵਿੱਚ ਕੋਈ ਗੜਬੜੀ ਤਾਂ ਨਹੀਂ ਹੈ। 

12:48 PM (IST)  •  09 Sep 2023

Punjab Police ਭਰਤੀ ਵਿਵਾਦ: ਸਿਰਫ਼ ਹਰਿਆਣਾ ਹੀ ਨਹੀਂ ਰਾਜਸਥਾਨ ਦੇ ਨੌਜਵਾਨ ਵੀ ਹੋ ਗਏ ਭਰਤੀ, ਆਖਰ ਕੀ ਹੈ ਪੂਰਾ ਮਾਮਲਾ ?

Punjab News: ਪੰਜਾਬ ਪੁਲਿਸ 'ਚ ਭਰਤੀ ਕੀਤੇ 560 ਸਬ ਇੰਸਪੈਕਟਰਾਂ ਨੂੰ ਲੈ ਕੇ ਇੱਕ ਹੋਰ ਵਿਵਾਦ ਸਾਹਮਣੇ ਆਇਆ ਹੈ। ਇਸ ਭਰਤੀ ਵਿੱਚ ਸਿਰਫ਼ ਹਰਿਆਣਾ ਹੀ ਨਹੀਂ ਬਲਕਿ ਰਾਜਸਥਾਨ ਤੋਂ ਵੀ ਨੌਜਵਾਨਾ ਚੁਣੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ 560 ਸਬ ਇੰਸਪੈਕਟਰਾਂ ਦੀ ਭਰਤੀ ਵਿਚੋਂ 31 ਨੌਜਵਾਨ ਹਰਿਆਣਾ ਦੇ ਹਨ ਅਤੇ 4 ਨੌਜਵਾਨ ਰਾਜਸਥਾਨ ਦੇ ਹਨ। ਜੇਕਰ ਦੇਖਿਆ ਜਾਵੇ ਤਾਂ 6 ਫੀਸਦ ਉਮੀਦਵਾਰਾਂ ਨੂੰ ਛੱਡ ਕੇ ਬਾਕੀ 94 ਫੀਸਦ ਭਰਤੀ ਹੋਏ ਨੌਜਵਾਨ ਪੰਜਾਬ ਦੇ ਹਨ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਦਿੱਤੀ ਗਈ ਹੈ। ਕਿਉਂਕਿ ਬੀਤੇ ਦਿਨ ਤੋਂ ਵਿਰੋਧੀ ਧਿਰਾਂ ਪੰਜਾਬ ਸਰਕਾਰ 'ਤੇ ਲਗਾਤਾਰ ਸਵਾਲ ਖੜੀਆਂ ਕਰ ਰਹੀਆਂ ਹਨ। ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਹੈ। ਦਰਅਸਲ ਦੋ ਦਿਨਾਂ ਤੋਂ ਪੰਜਾਬ ਵਿੱਚ ਵਿਰੋਧੀ ਧਿਰਾਂ ਇੱਕ ਲੈਟਰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਰਹੀਆਂ ਹਨ ਕਿ ਮਾਨਸਾ ਜਿਲ੍ਹੇ ਵਿੱਚ ਭਰਤੀ ਹੋਏ 7 ਨੌਜਵਾਨਾਂ ਵਿਚੋਂ 6 ਹਰਿਆਣਾ ਦੇ ਹਨ। ਇਸ ਨੂੰ ਲੈ ਕੇ ਪੰਜਾਬ ਪੁਲੀਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਪੱਤਰ ਸਿਰਫ਼ ਮਾਨਸਾ ਜ਼ਿਲ੍ਹੇ ਵਿੱਚ ਤਾਇਨਾਤ ਸਬ-ਇੰਸਪੈਕਟਰਾਂ ਨਾਲ ਸਬੰਧਤ ਹੈ ਅਤੇ ਕੁਝ ਲੋਕਾਂ ਨੇ ਇਹ ਕਹਿ ਕੇ ਵਾਇਰਲ ਕਰ ਦਿੱਤਾ ਹੈ ਕਿ ਇਹ ਸਾਰੀ ਭਰਤੀ ਹੈ, ਜਦੋਂਕਿ ਸੱਚਾਈ ਕੁਝ ਹੋਰ ਹੈ। 

12:07 PM (IST)  •  09 Sep 2023

Chandra Babu Naidu Arrested: ਆਂਧਰਾ ਪ੍ਰਦੇਸ਼ ਦੇ ਸਾਬਕਾ CM ਚੰਦਰਬਾਬੂ ਨਾਇਡੂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ

Chandra Babu Naidu Arrested: ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ ਚੰਦਰਬਾਬੂ ਨਾਇਡੂ ਨੂੰ ਸ਼ਨੀਵਾਰ ਸਵੇਰੇ (9 ਸਤੰਬਰ 2023) ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਆਂਧਰਾ ਪ੍ਰਦੇਸ਼ ਦੇ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਟੀਡੀਪੀ ਮੁਖੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਨੇ ਸੂਬੇ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ।

11:56 AM (IST)  •  09 Sep 2023

Punjab News: ਦਰਦਨਾਕ ਮਾਮਲਾ! 5 ਸਾਲ ਦੇ ਬੱਚੇ ਦੀ ਸਕੂਲੀ ਬੱਸ ਹੇਠਾਂ ਆਉਣ ਕਾਰਨ ਮੌਤ, ਪਰਿਵਾਰ ਨੂੰ ਲੱਗਿਆ ਵੱਡਾ ਸਦਮਾ

Batala News: ਪੰਜਾਬ ਦੇ ਬਟਾਲਾ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਪੰਜ ਸਾਲ ਦੇ ਬੱਚੇ ਦੀ ਸਕੂਲੀ ਬੱਸ ਹੇਠਾਂ ਆਉਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਮ੍ਰਿਤਕ ਬੱਚੇ ਦੀ ਪਛਾਣ ਹਰਜੀਤ ਸਿੰਘ ਵਜੋਂ ਹੋਈ ਹੈ ਜਿਸ ਦੀ ਉਮਰ 5 ਸਾਲ ਦੀ ਹੈ। ਘਟਨਾ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮ੍ਰਿਤਕ ਬੱਚੇ ਦੇ ਪਿਤਾ ਦਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ 5 ਸਾਲਾ ਪੁੱਤਰ ਹਰਕੀਰਤ ਸਿੰਘ ਨਰਸਰੀ ਜਮਾਤ ਵਿਚ ਅਤੇ 10 ਸਾਲਾ ਪੁੱਤਰੀ ਸਹਿਜਪ੍ਰੀਤ ਕੌਰ ਘੁਮਾਣ ਦੇ ਇਕ ਨਿੱਜੀ ਸਕੂਲ ਵਿਚ ਚੌਥੀ ਜਮਾਤ ਵਿਚ ਪੜ੍ਹਦੀ ਹੈ। ਸ਼ੁੱਕਰਵਾਰ ਨੂੰ ਛੁੱਟੀ ਤੋਂ ਬਾਅਦ ਜਦੋਂ ਸਕੂਲ ਬੱਸ ਦੋਵੇਂ ਬੱਚਿਆਂ ਨੂੰ ਛੱਡਣ ਆਈ ਤਾਂ ਉਹ ਬੱਸ ਤੋਂ ਉਤਰ ਰਹੇ ਸਨ। ਅਜੇ ਉਸ ਦੀ ਧੀ ਬੱਸ ਤੋਂ ਉਤਰੀ ਸੀ ਤੇ ਪੁੱਤਰ ਹਰਕੀਰਤ ਸਿੰਘ ਬੱਸ ਤੋਂ ਉਤਰ ਹੀ ਰਿਹਾ ਸੀ ਕਿ ਡਰਾਈਵਰ ਨੇ ਉਸੇ ਵੇਲੇ ਬੱਸ ਤੋਰ ਲਈ। ਇਸ ਕਾਰਨ ਸਹਿਜਪ੍ਰੀਤ ਹੇਠਾਂ ਡਿੱਗ ਗਿਆ ਤੇ ਬੱਸ ਦੀ ਲਪੇਟ ਵਿਚ ਆ ਗਿਆ। 

Load More
New Update
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ
Embed widget