Punjab Breaking News LIVE: ਪੰਜਾਬ ਤੇ ਹਰਿਆਣਾ 'ਚ ਭਾਰੀ ਮੀਂਹ ਦਾ ਅਲਰਟ, 84 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ
Punjab Breaking News LIVE 10 August, 2023: ਪੰਜਾਬ ਤੇ ਹਰਿਆਣਾ 'ਚ ਭਾਰੀ ਮੀਂਹ ਦਾ ਅਲਰਟ, 84 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ, ਮੁਸੇਵਾਲਾ ਕਤਲ ਕਾਂਡ ਦਾ ਇੱਕ ਹੋਰ ਦੋਸ਼ੀ ਗ੍ਰਿਫਤਾਰ,ਵਿਜੀਲੈਂਸ ਦੀ ਰਡਾਰ 'ਤੇ 46 ਅਫ਼ਸਰ ਤੇ ਲੀਡਰ
ਐਨਆਈਏ ਹੁਣ ਤੱਕ 38 ਅੱਤਵਾਦੀਆਂ ਤੇ ਗੈਂਗਸਟਰਾਂ ਖਿਲਾਫ ਚਾਰਜਸ਼ੀਟ ਦਾਖਲ ਕਰ ਚੁੱਕੀ ਹੈ। ਇਸ ਵਿੱਚ ਖਾਲਿਸਤਾਨੀ ਲਖਬੀਰ ਸਿੰਘ ਲੰਡਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਲਾਰੈਂਸ ਗੈਂਗ ਦੇ 14 ਗੈਂਗਸਟਰ ਤੇ ਬੰਬੀਹਾ ਗੈਂਗ ਦੇ 12 ਗੈਂਗਸਟਰ ਸ਼ਾਮਲ ਹਨ। ਲਾਰੈਂਸ ਗੈਂਗ ਦੇ 3 ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ, ਦਲੀਪ ਕੁਮਾਰ ਬਿਸ਼ਨੋਈ ਉਰਫ ਭੋਲਾ ਤੇ ਸੁਰਿੰਦਰ ਸਿੰਘ ਉਰਫ ਚੀਕੂ ਹਨ, ਜਦੋਂਕਿ ਬੰਬੀਹਾ ਗੈਂਗ ਦੇ 9 ਗੈਂਗਸਟਰਾਂ ਵਿੱਚ ਸੁਖਦੁਲ ਸਿੰਘ ਉਰਫ ਸੁੱਖਾ ਦੁੱਨੇਕੇ, ਚੇਨੂੰ ਪਹਿਲਵਾਨ, ਦਲੇਰ ਕੋਟੀਆ, ਦਿਨੇਸ਼ ਗਾਂਧੀ, ਸੰਨੀ ਦਾਣਾ ਰਾਮ ਸ਼ਾਮਲ ਹਨ।
ਭਾਰਤੀ ਕ੍ਰਿਕਟ ਟੀਮ ਦੇ ਆਲਰਾਊਂਡਰ ਸ਼ਿਖਰ ਧਵਨ ਇਨ੍ਹੀਂ ਦਿਨੀਂ ਪੰਜਾਬੀਅਤ ਦੇ ਰੰਗ ਮਾਣਨ ਲਈ ਪੰਜਾਬ ਦੌਰੇ 'ਤੇ ਹਨ। ਇਸ ਦੌਰਾਨ ਕ੍ਰਿਕਟਰ ਨੇ ਅੰਮ੍ਰਿਤਸਰ ਪਹੁੰਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸਦਾ ਸ਼ਾਨਦਾਰ ਵੀਡੀਓ ਕ੍ਰਿਕਟਰ ਵੱਲੋਂ ਆਪਣੇ ਸੋਸ਼ਲ ਮੀਡੀਆ ਉੱਪਰ ਸਾਂਝਾ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਇਸ ਮੌਕੇ ਸ਼ਿਖਰ ਧਵਨ ਸ਼ਰਧਾਲੂਆਂ ਨਾਲ ਮਿਲ ਗੁਰੂਘਰ ਵਿੱਚ ਸੇਵਾ ਕਰਦੇ ਹੋਏ ਨਜ਼ਰ ਆਏ।
ਗੁਰਦਾਸਪੁਰ ਦੇ ਪਿੰਡ ਥਾਣਾ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਮਨਪ੍ਰੀਤ ਉਰਫ਼ ਮਨੂ ਮਸਾਣਾ ਦੀ ਮੌਤ ਹੋ ਗਈ। ਇਸ ਮੌਤ ਦੀ ਖ਼ਬਰ ਤੋਂ ਬਾਅਦ ਕਬੱਡੀ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ। ਜ਼ਿਕਰ ਕਰ ਦਈਏ ਕਿ ਅੰਮ੍ਰਿਤਸਰ ਦੇ ਪਿੰਡ ਖਤਰਾਏ ਕਲਾਂ ਵਿੱਚ ਚੱਲ ਰਹੇ ਕਬੱਡੀ ਕੱਪ ਦੇ ਮੈਚ ਦੌਰਾਨ ਉਸ ਦੇ ਸਿਰ ਵਿੱਚ ਸੱਟ ਲੱਗ ਗਈ ਸੀ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਦੱਸ ਕਰ ਦਈਏ ਕਿ ਮਨੂ ਮਸਾਣਾ ਨੇ ਪਹਿਲਾ ਮੈਚ ਨਿਊਜ਼ੀਲੈਂਡ 'ਚ ਖੇਡਿਆ, ਜਿਸ ਤੋਂ ਬਾਅਦ ਉਸ ਦੀ ਚਰਚਾ ਪੂਰੇ ਕਬੱਡੀ ਜਗਤ 'ਚ ਹੋਣ ਲੱਗੀ।
ਲੋਕ ਸਭਾ ਦੇ ਸੈਸ਼ਨ ਦੌਰਾਨ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰ ਹਰਸਿਮਰਤ ਕੌਰ ਬਾਦਲ ਨੇ ਭਾਜਪਾ ਤੇ ਕਾਂਗਰਸ ਦੋਵਾਂ ਨੂੰ ਜਮ ਕੇ ਰਗੜੇ ਲਾਏ ਹਨ। ਹਰਸਿਮਰਤ ਬਾਦਲ ਨੇ ਕਿਹਾ ਕੀ ਕਾਂਗਰਸ ਜੋ ਕਿ ਪੰਜਾਬ ਤੇ ਸਿੱਖਾਂ ਦੀ ਦੁਸ਼ਮਣ ਜਮਾਤ ਹੈ ,ਉਹੀ ਆਪ ਦਾ ਸਹਾਰਾ ਰਹਿ ਗਈ ਹੈ। ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਕਿਹਾ, ਜਿਹੜੀ ਕਾਂਗਰਸ ਨਾਲ ਹੱਥ ਮਿਲਾਉਣ ਲਈ ਕੇਜਰੀਵਾਲ ਦੀ ਪਾਰਟੀ ਹਾੜੇ ਕੱਢਦੀ ਫਿਰ ਰਹੀ ਹੈ , ਇਹ ਉਹੀ ਕਾਂਗਰਸ ਹੈ ਜਿਸਨੇ ਸਿੱਖਾਂ ਦਾ ਕਤਲੇਆਮ ਕਰਾਇਆ , ਸ੍ਰੀ ਦਰਬਾਰ ਸਾਹਿਬ ਤੇ ਹੋਰ ਗੁਰਧਾਮਾਂ ਤੇ ਤੋਪਾਂ ਟੈਕਾਂ ਨਾਲ ਹਮਲੇ ਕੀਤੇ , ਪੰਜਾਬੀ ਸੂਬੇ ਦੇ ਟੁਕੜੇ ਕਰਕੇ ਹਰਿਆਣਾ, ਹਿਮਾਚਲ ਤੇ ਪੰਜਾਬੀ ਬੋਲਦੇ ਇਲਾਕੇ ਸਾਡੇ ਤੋੰ ਖੋਹ ਲਏ। ਕੀ ਕਾਂਗਰਸ ਜੋ ਕਿ ਪੰਜਾਬ ਤੇ ਸਿੱਖਾਂ ਦੀ ਦੁਸ਼ਮਣ ਜਮਾਤ ਹੈ ,ਉਹੀ ਏਹਨਾਂ ਦਾ ਸਹਾਰਾ ਰਹਿ ਗਈ?
ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਤੋਂ ਨਸ਼ਾ ਬਹੁਤ ਵੱਡਾ ਮੁੱਦਾ ਰਿਹਾ ਹੈ ਤੇ ਇਸੇ ਮੁੱਦੇ ਕਾਰਨ ਪੁਰਾਣੀਆਂ ਸਿਆਸੀ ਪਾਰਟੀਆਂ ਵੀ ਲੋਕਾਂ ਦੇ ਮਨੋਂ ਲੱਥੀਆਂ ਹਨ ਪਰ ਬਦਲਾਅ ਦਾ ਦਾਅਵਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਵੀ ਹਲਾਤ ਕੁਝ ਸੁਖਾਵੇਂ ਨਹੀਂ ਹਨ। ਆਏ ਦਿਨ ਪੰਜਾਬ ਵਿੱਚ ਨਸ਼ੇ ਨਾਲ ਨੌਜਵਾਨਾਂ ਦੀਆਂ ਲਾਸ਼ਾਂ ਉੱਠ ਰਹੀਆਂ ਹਨ। ਇਸ ਮੁੱਦੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਨਸ਼ਾ ਪੰਜਾਬ ਦੀਆਂ ਪੀੜੀਆਂ ਨੂੰ ਨਿਗਲ ਰਿਹਾ ਹੈ। ਨਸ਼ੇ ਕਾਰਨ ਦੋ ਪੁੱਤਾਂ ਨੂੰ ਗਵਾ ਚੁੱਕੀ ਮਾਂ ਤੀਜੇ ਪੁੱਤ ਦੇ ਵੀ ਨਸ਼ੇੜੀ ਬਣ ਜਾਣ ਕਾਰਨ ਸਦਮੇ ਵਿੱਚ ਹੈ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਲਾਰੈਂਸ ਬਿਸ਼ਨੋਈ ਤੇ ਬੰਬੀਹਾ ਗੈਂਗ ਦੇ ਗੈਂਗਸਟਰਾਂ ਖਿਲਾਫ ਦੋ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀਆਂ ਹਨ। ਇਨ੍ਹਾਂ ਚਾਰਜਸ਼ੀਟ ਵਿੱਚ 3 ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਤੇ 9 ਗੈਂਗਸਟਰ ਬੰਬੀਹਾ ਗੈਂਗ ਦੇ ਦੱਸੇ ਗਏ ਹਨ। ਇਹ ਚਾਰਜਸ਼ੀਟ ਕੁੱਲ 12 ਗੈਂਗਸਟਰਾਂ ਖਿਲਾਫ ਦਾਇਰ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਐਨਆਈਏ ਨੇ 21 ਤੇ 24 ਮਾਰਚ ਨੂੰ ਦੋਵਾਂ ਗੈਂਗਸਟਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਲਾਰੈਂਸ ਬਿਸ਼ਨੋਈ ਤੇ ਬੰਬੀਹਾ ਗੈਂਗ ਦੇ ਗੈਂਗਸਟਰਾਂ ਖਿਲਾਫ ਦੋ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀਆਂ ਹਨ। ਇਨ੍ਹਾਂ ਚਾਰਜਸ਼ੀਟ ਵਿੱਚ 3 ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਤੇ 9 ਗੈਂਗਸਟਰ ਬੰਬੀਹਾ ਗੈਂਗ ਦੇ ਦੱਸੇ ਗਏ ਹਨ। ਇਹ ਚਾਰਜਸ਼ੀਟ ਕੁੱਲ 12 ਗੈਂਗਸਟਰਾਂ ਖਿਲਾਫ ਦਾਇਰ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਐਨਆਈਏ ਨੇ 21 ਤੇ 24 ਮਾਰਚ ਨੂੰ ਦੋਵਾਂ ਗੈਂਗਸਟਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਪੰਜਾਬ ਵਿੱਚ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲੀਆਂ ਲਗਪਗ ਸੱਤ ਹਜ਼ਾਰ ਟਰੈਵਲ ਏਜੰਟ ਤੇ ਏਜੰਸੀਆਂ ਦੀ ਸ਼ਨਾਖ਼ਤ ਹੋਈ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਕੁੱਲ 7179 ਏਜੰਟਾਂ ਤੇ ਏਜੰਸੀਆਂ ਸਮੇਤ 3547 ਦਫ਼ਤਰਾਂ ਦੀ ਚੈਕਿੰਗ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 271 ਏਜੰਸੀਆਂ ਗ਼ੈਰਕਾਨੂੰਨੀ ਨਿਕਲੀਆਂ ਹਨ। ਇਨ੍ਹਾਂ ਗ਼ੈਰ ਕਾਨੂੰਨੀ ਏਜੰਸੀਆਂ ਵਿੱਚੋਂ 25 ਖ਼ਿਲਾਫ਼ ਪੁਲਿਸ ਕੇਸ ਦਰਜ ਕੀਤੇ ਗਏ ਹਨ।
ਸਿੱਖ ਪੰਥ ਦੇ ਤਖਤ ਸਹਿਬਾਨ ਦੇ ਜਥੇਦਾਰਾਂ ਵਿਚਾਲੇ ਏਕਤਾ ਹੁੰਦੀ ਨਜ਼ਰ ਨਹੀਂ ਆ ਰਹੀ। ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਬੁੱਧਵਾਰ ਨੂੰ ਵੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਉਡੀਕਦੇ ਰਹੇ ਪਰ ਉਹ ਨਹੀਂ ਪਹੁੰਚੇ। ਭਾਈ ਮੰਡ ਨੇ ਕਿਹਾ ਕਿ ਉਹ ਪੰਥਕ ਏਕਤਾ ਦੇ ਉਪਰਾਲੇ ਸਿਰੇ ਚੜ੍ਹਾਉਣ ਲਈ ਆਪਣੇ ਯਤਨ ਜਾਰੀ ਰੱਖਣਗੇ। ਦੱਸ ਦਈਏ ਕਿ ਤਖਤਾਂ ਦੇ ਜਥੇਦਾਰਾਂ ਵਿੱਚ ਆਪਸੀ ਏਕਤਾ ਕਰਵਾਉਣ ਲਈ ਯਤਨਸ਼ੀਲ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੁੱਧਵਾਰ ਨੂੰ ਵੀ ਇੱਥੇ ਸ੍ਰੀ ਅਕਾਲ ਤਖ਼ਤ ਦੇ ਨੇੜੇ ਬੈਠ ਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਉਡੀਕ ਕੀਤੀ ਹੈ ਪਰ ਉਹ ਮੁਲਾਕਾਤ ਲਈ ਨਾ ਪੁੱਜੇ।
ਪੰਜਾਬ ਤੇ ਹਰਿਆਣਾ 'ਚ ਮਾਨਸੂਨ ਲਗਾਤਾਰ ਆਪਣਾ ਅਸਰ ਦਿਖਾ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਫਿਰ ਤੋਂ ਸੱਤ ਸ਼ਹਿਰਾਂ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਪੰਚਕੂਲਾ, ਜਗਾਧਰੀ, ਨਰਾਇਣਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਜਦੋਂ ਕਿ ਅੰਬਾਲਾ, ਕਾਲਕਾ, ਬਰਾੜਾ, ਛਛਰੌਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਕੁਝ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ 10 ਅਗਸਤ ਤੋਂ ਮਾਨਸੂਨ ਫਿਰ ਤੋਂ ਆਪਣੇ ਐਕਟਿਵ ਮੋਡ 'ਚ ਨਜ਼ਰ ਆਵੇਗਾ। ਇਸ ਦਾ ਅਸਰ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲੇਗਾ।
ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਡਰੱਗ ਤਸਕਰੀ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਤਸਕਰਾਂ ਕੋਲੋਂ 84 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਵਿੱਚ ਆਉਣ ਵਾਲੇ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਵੱਡੇ ਵੱਡੇ ਅਫ਼ਸਰਾਂ ਖਿਲਾਫ਼ ਕਾਰਵਾਈ ਕਰ ਸਕਦੀ ਹੈ। ਵਿਜੀਲੈਂਸ ਸਿਰਫ਼ ਇੱਕ ਇਸ਼ਾਰੇ ਦਾ ਇੰਤਜ਼ਾਰ ਕਰ ਰਹੀ ਹੈ। ਵਿਜੀਲੈਂਸ ਬਿਊਰੋ ਦੇ ਕਰੀਬ 46 ਮੁਲਜ਼ਮਾਂ ਦੀ ਲਿਸਟ ਬਣਾਈ ਹੈ। ਵਿਜੀਲੈਂਸ ਬਿਊਰੋ ਵੱਖ-ਵੱਖ ਮਾਮਲਿਆਂ ਵਿਚ 46 ਮੁਲਜ਼ਮਾਂ ਖਿਲਾਫ ਕੇਸ ਚਲਾਉਣ ਲਈ ਸਬੰਧਤ ਵਿਭਾਗਾਂ ਤੋਂ ਮਨਜ਼ੂਰੀ ਦੀ ਉਡੀਕ ਕਰ ਰਿਹਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦਿੱਤੇ ਇਕ ਹਲਫਨਾਮੇ ਵਿਚ ਕਿਹਾ ਗਿਆ ਹੈ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਨਜ਼ੂਰੀ ਲਈ ਵੱਖ-ਵੱਖ ਵਿਭਾਗਾਂ ਕੋਲ 35 ਮਾਮਲੇ ਪੈਂਡਿੰਗ ਪਏ ਹਨ, ਜਿਨ੍ਹਾਂ ਐਫਆਈਆਰ ਤੇ ਵਿਜੀਲੈਂਸ ਜਾਂਚ ਸ਼ਾਮਲ ਹੈ।
ਪਿਛੋਕੜ
Punjab Breaking News LIVE 10 August, 2023: ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਡਰੱਗ ਤਸਕਰੀ ਦੇ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਤਸਕਰਾਂ ਕੋਲੋਂ 84 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਾਕਿਸਤਾਨ ਤੋਂ ਆਇਆ 84 ਕਰੋੜ ਰੁਪਏ ਦਾ 'ਚਿੱਟਾ', ਪੁਲਿਸ ਨੇ ਤਿੰਨ ਤਸਕਰ ਦਬੋਚੇ
ਪੰਜਾਬ ਤੇ ਹਰਿਆਣਾ ਵਿੱਚ ਭਾਰੀ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ
weather Today: ਪੰਜਾਬ ਤੇ ਹਰਿਆਣਾ 'ਚ ਮਾਨਸੂਨ ਲਗਾਤਾਰ ਆਪਣਾ ਅਸਰ ਦਿਖਾ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਫਿਰ ਤੋਂ ਸੱਤ ਸ਼ਹਿਰਾਂ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਪੰਚਕੂਲਾ, ਜਗਾਧਰੀ, ਨਰਾਇਣਗੜ੍ਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਜਦੋਂ ਕਿ ਅੰਬਾਲਾ, ਕਾਲਕਾ, ਬਰਾੜਾ, ਛਛਰੌਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਕੁਝ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ 10 ਅਗਸਤ ਤੋਂ ਮਾਨਸੂਨ ਫਿਰ ਤੋਂ ਆਪਣੇ ਐਕਟਿਵ ਮੋਡ 'ਚ ਨਜ਼ਰ ਆਵੇਗਾ। ਇਸ ਦਾ ਅਸਰ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਵੇਖਣ ਨੂੰ ਮਿਲੇਗਾ। ਪੰਜਾਬ ਤੇ ਹਰਿਆਣਾ ਵਿੱਚ ਭਾਰੀ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼
ਮੁਸੇਵਾਲਾ ਕਤਲ ਕਾਂਡ ਦਾ ਇੱਕ ਹੋਰ ਦੋਸ਼ੀ ਗ੍ਰਿਫਤਾਰ, ਜਲਦ ਲਿਆਂਦਾ ਜਾਵੇਗਾ ਭਾਰਤ!
Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੂਸੇਵਾਲਾ ਨੂੰ ਮਾਰਨ ਆਏ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗੈਂਗਸਟਰ ਦਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਦਰਮਨਜੋਤ ਨੂੰ ਜਲਦ ਹੀ ਭਾਰਤ ਲਿਆਂਦਾ ਜਾ ਸਕਦਾ ਹੈ ਪਰ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਮੁਸੇਵਾਲਾ ਕਤਲ ਕਾਂਡ ਦਾ ਇੱਕ ਹੋਰ ਦੋਸ਼ੀ ਗ੍ਰਿਫਤਾਰ, ਜਲਦ ਲਿਆਂਦਾ ਜਾਵੇਗਾ ਭਾਰਤ!
Punjab ਵਿਜੀਲੈਂਸ ਦੀ ਰਡਾਰ 'ਤੇ 46 ਅਫ਼ਸਰ ਤੇ ਲੀਡਰ !
Chandigarh News: ਪੰਜਾਬ ਵਿੱਚ ਆਉਣ ਵਾਲੇ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਵੱਡੇ ਵੱਡੇ ਅਫ਼ਸਰਾਂ ਖਿਲਾਫ਼ ਕਾਰਵਾਈ ਕਰ ਸਕਦੀ ਹੈ। ਵਿਜੀਲੈਂਸ ਸਿਰਫ਼ ਇੱਕ ਇਸ਼ਾਰੇ ਦਾ ਇੰਤਜ਼ਾਰ ਕਰ ਰਹੀ ਹੈ। ਵਿਜੀਲੈਂਸ ਬਿਊਰੋ ਦੇ ਕਰੀਬ 46 ਮੁਲਜ਼ਮਾਂ ਦੀ ਲਿਸਟ ਬਣਾਈ ਹੈ। ਵਿਜੀਲੈਂਸ ਬਿਊਰੋ ਵੱਖ-ਵੱਖ ਮਾਮਲਿਆਂ ਵਿਚ 46 ਮੁਲਜ਼ਮਾਂ ਖਿਲਾਫ ਕੇਸ ਚਲਾਉਣ ਲਈ ਸਬੰਧਤ ਵਿਭਾਗਾਂ ਤੋਂ ਮਨਜ਼ੂਰੀ ਦੀ ਉਡੀਕ ਕਰ ਰਿਹਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦਿੱਤੇ ਇਕ ਹਲਫਨਾਮੇ ਵਿਚ ਕਿਹਾ ਗਿਆ ਹੈ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਨਜ਼ੂਰੀ ਲਈ ਵੱਖ-ਵੱਖ ਵਿਭਾਗਾਂ ਕੋਲ 35 ਮਾਮਲੇ ਪੈਂਡਿੰਗ ਪਏ ਹਨ, ਜਿਨ੍ਹਾਂ ਐੱਫਆਈਆਰ ਤੇ ਵਿਜੀਲੈਂਸ ਜਾਂਚ ਸ਼ਾਮਲ ਹੈ। Punjab ਵਿਜੀਲੈਂਸ ਦੀ ਰਡਾਰ 'ਤੇ 46 ਅਫ਼ਸਰ ਤੇ ਲੀਡਰ !
- - - - - - - - - Advertisement - - - - - - - - -