Punjab Breaking News LIVE: ਕੇਜਰੀਵਾਲ-ਮਾਨ ਅੱਜ ਲੁਧਿਆਣਾ ‘ਚ ਕਰਨਗੇ ਰੈਲੀ, ਲੌਂਗੋਵਾਲ ਵਿਖੇ 3.76 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਦੋ ਪੁਲਾਂ ਦਾ ਰੱਖਿਆ ਨੀਂਹ ਪੱਥਰ, ਚਿੱਟੀ ਚਾਦਰ ਨਾਲ ਢਕਿਆ ਪੰਜਾਬ

Punjab Breaking News LIVE, 10 December, 2023: ਕੇਜਰੀਵਾਲ-ਮਾਨ ਅੱਜ ਲੁਧਿਆਣਾ ‘ਚ ਕਰਨਗੇ ਰੈਲੀ, ਲੌਂਗੋਵਾਲ ਵਿਖੇ 3.76 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਦੋ ਪੁਲਾਂ ਦਾ ਰੱਖਿਆ ਨੀਂਹ ਪੱਥਰ, ਚਿੱਟੀ ਚਾਦਰ ਨਾਲ ਢਕਿਆ ਪੰਜਾਬ

ABP Sanjha Last Updated: 10 Dec 2023 01:09 PM
Punjab News: ਮਨਜਿੰਦਰ ਸਿਰਸਾ ਨੇ ਸ਼ੇਅਰ ਕੀਤੀ ਸੀਐਮ ਭਗਵੰਤ ਮਾਨ ਦੀ ਧੀ ਸੀਰਤ ਮਾਨ ਦੀ ਵੀਡੀਓ...ਬੋਲੇ..ਦਿਲ ਕੰਬਾਉਣ ਵਾਲੀਆਂ ਗੱਲਾਂ ਕਹੀਆਂ

Bhagwant Mann Daughter Video: ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਉਪਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਟਵਿੱਟਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਬੇਟੀ ਸੀਰਤ ਮਾਨ ਦੀ ਵੀਡੀਓ ਸ਼ੇਅਰ ਕਰਦਿਆਂ ਕਿਹਾ ਹੈ ਕਿ ਜਿਹੜਾ ਵਿਅਕਤੀ ਪਰਿਵਾਰ ਦਾ ਨਹੀਂ ਹੋ ਸਕਦਾ, ਉਹ ਪੰਜਾਬ ਦਾ ਕੀ ਭਲਾ ਕਰੇਗਾ। ਉਂਝ ਸਿਰਸਾ ਨੇ ਕਿਹਾ ਹੈ ਕਿ ਉਹ ਇਹ ਵੀਡੀਓ ਸ਼ੇਅਰ ਨਹੀਂ ਕਰਨਾ ਚਾਹੁੰਦੇ ਸੀ ਪਰ ਸੀਰਤ ਮਾਨ ਦੀਆਂ ਗੱਲਾਂ ਦਿਲ ਕੰਬਾਉਣ ਵਾਲੀਆਂ ਹਨ।

Chandigarh News: ਕਰਨੀ ਸੈਨਾ ਦੇ ਮੁਖੀ ਸੁਖਦੇਵ ਦੇ ਕਾਤਲ ਚੰਡੀਗੜ੍ਹ ਆ ਲੁੱਕੇ, ਪੁਲਿਸ ਨੇ ਇੰਝ ਦਬੋਚੇ

Karni Sena chief's murder: ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੁੱਗਾਮੇੜੀ ਕਤਲ ਕਾਂਡ ਦੇ ਤਿੰਨ ਹੋਰ ਮੁਲਜ਼ਮਾਂ ਨੂੰ ਪੁਲਿਸ ਨੇ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਚੰਡੀਗੜ੍ਹ (Chandigarh) ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਚੰਡੀਗੜ੍ਹ ਸੈਕਟਰ 22 ਏ ਵਿੱਚ ਇੱਕ ਸ਼ਰਾਬ ਦੇ ਠੇਕੇ ਦੇ ਉੱਪਰ ਬਣੇ ਕਮਰੇ ਵਿੱਚ ਲੁਕੇ ਹੋਏ ਸਨ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਰੋਹਿਤ ਰਾਠੌਰ ਤੇ ਨਿਤਿਨ ਫੌਜੀ ਇਸ ਕਤਲ ਦੇ ਮੁੱਖ ਮੁਲਜ਼ਮ ਹਨ। ਤੀਜੇ ਮੁਲਜ਼ਮ ਬਾਰੇ ਅਜੇ ਤੱਕ ਜਾਣਕਾਰੀ ਸਾਹਮਣੇ ਨਹੀਂ ਆਈ।

Punjab News: ਝੂਠੇ ਪੁਲਿਸ ਮੁਕਾਬਲੇ 'ਚ ਮਾਰ ਸੁੱਟਿਆ ਸੁਖਦੇਵ, ਆਖਰ 25 ਸਾਲ ਬਾਅਦ ਮਿਲਿਆ ਇਨਸਾਫ, ਉਮਰਾਨੰਗਲ ਖਿਲਾਫ ਕੇਸ ਦਰਜ

News: ਪੰਜਾਬ ਦੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਤੇ ਦੋ ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਝੂਠੇ ਪੁਲਿਸ ਮੁਕਾਬਲੇ ਦਾ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ 'ਤੇ ਗੁਰਦਾਸਪੁਰ ਜ਼ਿਲ੍ਹੇ ਦੇ ਇੱਕ ਵਿਅਕਤੀ ਨੂੰ ਝੂਠੇ ਮੁਕਾਬਲੇ ਵਿੱਚ ਮਾਰਨ ਦਾ ਦੋਸ਼ ਹੈ। ਪੰਜਾਬ ਪੁਲਿਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ 25 ਸਾਲ ਪਹਿਲਾਂ ਜਿਸ ਪੁਲਿਸ ਮੁਕਾਬਲੇ ਵਿੱਚ ਅਤਿਵਾਦੀ ਗੁਰਨਾਮ ਸਿੰਘ ਬੰਡਾਲਾ ਉਰਫ ਨੀਲਾ ਤਾਰਾ ਦੱਸ ਕੇ ਸੁਖਪਾਲ ਸਿੰਘ ਨਾਂ ਦੇ ਵਿਅਕਤੀ ਨੂੰ ਮਾਰਿਆ ਗਿਆ ਸੀ, ਉਹ ਮੁਕਾਬਲਾ ਫਰਜ਼ੀ ਸੀ। ਇਸ ਮਾਮਲੇ ’ਚ ਝੂਠੇ ਤੱਥਾਂ ਦੇ ਆਧਾਰ ’ਤੇ ਐਫਆਈਆਰ ਦਰਜ ਕੀਤੀ ਗਈ ਸੀ।

Jalandhar News: ਬੱਚੇ ਦੀ ਬਰਥਡੇ ਪਾਰਟੀ 'ਚ ਭਿੜੇ ਰਿਸ਼ਤੇਦਾਰ, ਗੋਲੀਆਂ ਚੱਲੀਆਂ, ਇੱਕ ਦੀ ਮੌਤ

Jalandhar News: ਜਲੰਧਰ ਦੇ ਇੱਕ ਰਿਜ਼ੋਰਟ ਵਿੱਚ ਬੱਚੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਦੋ ਰਿਸ਼ਤੇਦਾਰਾਂ ਵਿਚਾਲੇ ਝੜਪ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਤਰਨ ਤਾਰਨ ਤੋਂ ਆਏ ਇੱਕ ਰਿਸ਼ਤੇਦਾਰ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ 11 ਸਾਲ ਬਾਅਦ ਅਮਰੀਕਾ ਤੋਂ ਆਏ ਐਨਆਰਆਈ ਦਿਲਜੀਤ ਸਿੰਘ ਨੂੰ ਦੋ ਗੋਲੀਆਂ ਲੱਗ ਗਈਆਂ ਜਿਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

Punjab Weather Today: ਧੁੰਦ ਤੇ ਠੰਢ ਨੇ ਮੱਠੀ ਕੀਤੀ ਜ਼ਿੰਦਗੀ ਦੀ ਰਫਤਾਰ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ


Punjab Weather : ਪੰਜਾਬ 'ਚ ਸੰਘਣੀ ਧੁੰਦ ਛਾਈ ਹੋਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਤੇ ਠੰਢ ਕਾਰਨ ਜਿੰਦਗੀ ਦੀ ਰਫ਼ਤਾਰ ਮੱਠੀ ਹੋ ਗਈ ਹੈ। ਉਂਝ ਮੌਸਮ ਵਿਭਾਗ ਅਨੁਸਾਰ ਅੱਜ ਦਿਨ ਵੇਲੇ ਧੁੱਪ ਦੇ ਨਾਲ-ਨਾਲ ਬੱਦਲਵਾਈ ਰਹੇਗੀ। ਮੌਸਮ ਵਿਭਾਗ ਦੇ ਪੂਰਵ ਅਨੁਮਾਨ ਮੁਤਾਬਕ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਤੇ ਘੱਟ ਤੋਂ ਘੱਟ 10 ਡਿਗਰੀ ਸੈਲਸੀਅਸ ਦਰਜ ਕੀਤਾ ਜਾਵੇਗਾ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਕੜਾਕੇ ਦੀ ਠੰਢ ਦਾ ਅਲਰਟ ਜਾਰੀ ਕੀਤਾ ਹੈ। 



Punjab News: ਲੌਂਗੋਵਾਲ ਵਿਖੇ 3.76 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਦੋ ਪੁਲਾਂ ਦਾ ਰੱਖਿਆ ਨੀਂਹ ਪੱਥਰ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਈ ਦਹਾਕਿਆਂ ਤੋਂ ਲਟਕ ਰਹੀ ਮੰਗ ਕੀਤੀ ਪੂਰੀ

Sunam: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਦੀ ਨੁਹਾਰ ਬਦਲਣ ਦਾ ਟੀਚਾ ਸਾਕਾਰ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਜਿਸਦੇ ਚੱਲਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 9 ਦਸੰਬਰ ਨੂੰ ਦੋ ਹੋਰ ਪੁਲਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖ ਗਿਆ। ਦੱਸ ਦਈਏ ਬੀਤੇ ਦਿਨੀਂ ਕੈਬਨਿਟ ਮੰਤਰੀ ਅਮਨ ਅਰੋੜਾ ਲੌਂਗੋਵਾਲ ਅਤੇ ਨੇੜਲੇ ਕਈ ਪਿੰਡਾਂ ਦੇ ਲੋਕਾਂ ਦੀ ਪਿਛਲੇ ਕਈ ਦਹਾਕਿਆਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਨ ਦਾ ਆਗਾਜ਼ ਕਰਨ ਲਈ ਪੁੱਜੇ ਸਨ। ਉਨ੍ਹਾਂ ਨੇ ਲੌਂਗੋਵਾਲ-ਸ਼ੇਰੋਂ ਸੜਕ ਤੋਂ ਗੁਰਦੁਆਰਾ ਸਾਹਿਬ ਅਲੀਕੇ ਸੜਕ 'ਤੇ ਬਹਾਦੁਰ ਸਿੰਘ ਵਾਲਾ ਡਰੇਨ ਉੱਪਰ ਹਾਈ ਲੈਵਲ ਬ੍ਰਿਜ ਦੀ ਉਸਾਰੀ ਅਤੇ ਲੌਂਗੋਵਾਲ ਤੋਂ ਸ਼ਾਹਪੁਰ ਸੜਕ 'ਤੇ ਬਹਾਦੁਰ ਸਿੰਘ ਵਾਲਾ ਡਰੇਨ ਉੱਪਰ ਹਾਈ ਲੈਵਲ ਬ੍ਰਿਜ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ।

Ludhiana News: ਕੇਜਰੀਵਾਲ-ਮਾਨ ਅੱਜ ਲੁਧਿਆਣਾ ‘ਚ ਕਰਨਗੇ ਰੈਲੀ: ਟ੍ਰੈਫਿਕ ਪੁਲਿਸ ਨੇ ਜਾਮ ਤੋਂ ਬਚਣ ਲਈ ਰੂਟ ਪਲਾਨ ਕੀਤਾ ਜਾਰੀ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ (10 ਦਸੰਬਰ) ਲੁਧਿਆਣਾ ਦੇ ਧਨਾਨਸੂ ਵਿੱਚ ਰੈਲੀ ਕਰਨਗੇ। ਆਮ ਆਦਮੀ ਪਾਰਟੀ (AAP) ਵੱਲੋਂ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਜਾਮ ਤੋਂ ਬਚਾਉਣ ਲਈ ਰੂਟ ਪਲਾਨ ਵੀ ਜਾਰੀ ਕੀਤਾ ਹੈ। ਰੈਲੀ ਕਾਰਨ ਮੁੱਖ ਤੌਰ ’ਤੇ 4 ਸੜਕਾਂ ਪ੍ਰਭਾਵਿਤ ਹੋਣਗੀਆਂ। ਜਿਸ ਵਿੱਚ ਸਮਰਾਲਾ ਚੌਂਕ ਤੋਂ ਕੋਹਾੜਾ ਰੋਡ, ਸਾਹਨੇਵਾਲ ਤੋਂ ਕੋਹਾੜਾ ਰੋਡ, ਨੀਲੋਂ ਤੋਂ ਕੋਹਾੜਾ/ਧੰਨਸੂ ਰੋਡ ਅਤੇ ਦੱਖਣੀ ਬਾਈਪਾਸ ਰੋਡ ਪ੍ਰਭਾਵਿਤ ਹੋਣਗੇ।

ਪਿਛੋਕੜ

Punjab Breaking News LIVE, 10 December, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ (10 ਦਸੰਬਰ) ਲੁਧਿਆਣਾ ਦੇ ਧਨਾਨਸੂ ਵਿੱਚ ਰੈਲੀ ਕਰਨਗੇ। ਆਮ ਆਦਮੀ ਪਾਰਟੀ (AAP) ਵੱਲੋਂ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਜਾਮ ਤੋਂ ਬਚਾਉਣ ਲਈ ਰੂਟ ਪਲਾਨ ਵੀ ਜਾਰੀ ਕੀਤਾ ਹੈ। ਰੈਲੀ ਕਾਰਨ ਮੁੱਖ ਤੌਰ ’ਤੇ 4 ਸੜਕਾਂ ਪ੍ਰਭਾਵਿਤ ਹੋਣਗੀਆਂ। ਜਿਸ ਵਿੱਚ ਸਮਰਾਲਾ ਚੌਂਕ ਤੋਂ ਕੋਹਾੜਾ ਰੋਡ, ਸਾਹਨੇਵਾਲ ਤੋਂ ਕੋਹਾੜਾ ਰੋਡ, ਨੀਲੋਂ ਤੋਂ ਕੋਹਾੜਾ/ਧੰਨਸੂ ਰੋਡ ਅਤੇ ਦੱਖਣੀ ਬਾਈਪਾਸ ਰੋਡ ਪ੍ਰਭਾਵਿਤ ਹੋਣਗੇ। ਕੇਜਰੀਵਾਲ-ਮਾਨ ਅੱਜ ਲੁਧਿਆਣਾ ‘ਚ ਕਰਨਗੇ ਰੈਲੀ: ਟ੍ਰੈਫਿਕ ਪੁਲਿਸ ਨੇ ਜਾਮ ਤੋਂ ਬਚਣ ਲਈ ਰੂਟ ਪਲਾਨ ਕੀਤਾ ਜਾਰੀ


 


Punjab News: ਲੌਂਗੋਵਾਲ ਵਿਖੇ 3.76 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਦੋ ਪੁਲਾਂ ਦਾ ਰੱਖਿਆ ਨੀਂਹ ਪੱਥਰ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਈ ਦਹਾਕਿਆਂ ਤੋਂ ਲਟਕ ਰਹੀ ਮੰਗ ਕੀਤੀ ਪੂਰੀ


Sunam: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਦੀ ਨੁਹਾਰ ਬਦਲਣ ਦਾ ਟੀਚਾ ਸਾਕਾਰ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਜਿਸਦੇ ਚੱਲਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 9 ਦਸੰਬਰ ਨੂੰ ਦੋ ਹੋਰ ਪੁਲਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖ ਗਿਆ। ਦੱਸ ਦਈਏ ਬੀਤੇ ਦਿਨੀਂ ਕੈਬਨਿਟ ਮੰਤਰੀ ਅਮਨ ਅਰੋੜਾ ਲੌਂਗੋਵਾਲ ਅਤੇ ਨੇੜਲੇ ਕਈ ਪਿੰਡਾਂ ਦੇ ਲੋਕਾਂ ਦੀ ਪਿਛਲੇ ਕਈ ਦਹਾਕਿਆਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਨ ਦਾ ਆਗਾਜ਼ ਕਰਨ ਲਈ ਪੁੱਜੇ ਸਨ। ਉਨ੍ਹਾਂ ਨੇ ਲੌਂਗੋਵਾਲ-ਸ਼ੇਰੋਂ ਸੜਕ ਤੋਂ ਗੁਰਦੁਆਰਾ ਸਾਹਿਬ ਅਲੀਕੇ ਸੜਕ 'ਤੇ ਬਹਾਦੁਰ ਸਿੰਘ ਵਾਲਾ ਡਰੇਨ ਉੱਪਰ ਹਾਈ ਲੈਵਲ ਬ੍ਰਿਜ ਦੀ ਉਸਾਰੀ ਅਤੇ ਲੌਂਗੋਵਾਲ ਤੋਂ ਸ਼ਾਹਪੁਰ ਸੜਕ 'ਤੇ ਬਹਾਦੁਰ ਸਿੰਘ ਵਾਲਾ ਡਰੇਨ ਉੱਪਰ ਹਾਈ ਲੈਵਲ ਬ੍ਰਿਜ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਲੌਂਗੋਵਾਲ ਵਿਖੇ 3.76 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਦੋ ਪੁਲਾਂ ਦਾ ਰੱਖਿਆ ਨੀਂਹ ਪੱਥਰ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਈ ਦਹਾਕਿਆਂ ਤੋਂ ਲਟਕ ਰਹੀ ਮੰਗ ਕੀਤੀ ਪੂਰੀ


 


Punjab Weather Update: ਚਿੱਟੀ ਚਾਦਰ ਨਾਲ ਢਕਿਆ ਪੰਜਾਬ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ !


Punjab Weather: ਸਾਲ 2023 ਜੋ ਕਿ ਆਪਣੇ ਅਖੀਰਲੇ ਮਹੀਨੇ ਵਿੱਚ ਚੱਲ ਰਿਹਾ ਹੈ, ਜਿਸ ਕਰਕੇ ਠੰਡ ਵੀ ਦਿਨੋ-ਦਿਨ ਵੱਧ ਰਹੀ ਹੈ। ਉੱਤਰ ਭਾਰਤ ਵਿੱਚ ਠੰਡ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਹਰਿਆਣਾ-ਪੰਜਾਬ ਦੇ ਲੋਕ ਠੰਡ ਤੋਂ ਕੰਬਣ ਲੱਗੇ ਹਨ। ਇਸ ਦੇ ਨਾਲ ਹੀ ਸਵੇਰ ਅਤੇ ਸ਼ਾਮ ਨੂੰ ਧੁੰਦ ਦੀ ਚਿੱਟੀ ਚਾਦਰ ਫੈਲਣ ਲੱਗੀ ਹੈ, ਜਿਸ ਕਾਰਨ ਵਿਜ਼ੀਬਿਲਟੀ ਘੱਟ ਗਈ ਹੈ। ਧੁੰਦ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਦੀ ਰਫ਼ਤਾਰ ਧੀਮੀ ਹੋ ਗਈ ਹੈ। ਮੌਸਮ 'ਚ ਬਦਲਾਅ ਦੇ ਨਾਲ ਹੀ ਦੋਵਾਂ ਸੂਬਿਆਂ 'ਚ ਤਾਪਮਾਨ 'ਚ ਵੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਅੱਜ ਸਵੇਰੇ ਵੀ ਸੰਘਣੀ ਧੁੰਦ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਠੰਡੀ ਹਵਾਵਾਂ ਵੀ ਚੱਲ ਰਹੀਆਂ ਹਨ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.