Punjab Breaking News LIVE: 'ਬਿੱਲ ਲਿਆਓ ਇਨਾਮ ਪਾਓ' ਸਕੀਮ 'ਚ ਵੱਡਾ ਘੁਟਾਲਾ, ਜ਼ਮੀਨ ਦੀ ਰਜਿਸਟਰੀ ਲਈ NOC ਦੀ ਜ਼ਰੂਰਤ ਖ਼ਤਮ ਹੋਣ ਦਾ ਅਸਲ ਸੱਚ, Modi ਸਰਕਾਰ ਦੇਵੇਗੀ 1 ਲੱਖ ਤੋਂ ਵੱਧ ਨਵੀਆਂ ਨੌਕਰੀਆਂ

Punjab Breaking News LIVE, 10 February 2024: 'ਬਿੱਲ ਲਿਆਓ ਇਨਾਮ ਪਾਓ' ਸਕੀਮ 'ਚ ਵੱਡਾ ਘੁਟਾਲਾ, ਜ਼ਮੀਨ ਦੀ ਰਜਿਸਟਰੀ ਲਈ NOC ਦੀ ਜ਼ਰੂਰਤ ਖ਼ਤਮ ਹੋਣ ਦਾ ਅਸਲ ਸੱਚ, Modi ਸਰਕਾਰ ਦੇਵੇਗੀ 1 ਲੱਖ ਤੋਂ ਵੱਧ ਨਵੀਆਂ ਨੌਕਰੀਆਂ

ABP Sanjha Last Updated: 10 Feb 2024 10:30 AM
Bargari Sacrilege Case: ਬਰਗਾੜੀ ਬੇਅਦਬੀ ਕਾਂਡ ਦਾ ਸਭ ਤੋਂ ਵੱਡਾ ਮੁਲਜ਼ਮ ਗ੍ਰਿਫਤਾਰ, ਦਾਦੂਵਾਲ ਨੂੰ ਮਾਰਨ ਦੀ ਵੀ ਰਚੀ ਸੀ ਸਾਜ਼ਿਸ਼!

Bargari Sacrilege Case:  ਫਰੀਦਕੋਟ 'ਚ 2015 ਦੇ ਬਰਗਾੜੀ ਬੇਅਦਬੀ ਕਾਂਡ 'ਚ ਭਗੌੜੇ ਹੋਏ ਪ੍ਰਦੀਪ ਕਲੇਰ ਨੂੰ ਪੰਜਾਬ ਪੁਲਿਸ ਨੇ ਹਰਿਆਣਾ ਦੇ ਗੁਰੂਗ੍ਰਾਮ ਤੋਂ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪ੍ਰਦੀਪ ਦੇ ਨਾਲ ਇੱਕ ਔਰਤ ਤੇ ਦੋ ਹੋਰ ਲੋਕਾਂ ਨੂੰ ਵੀ ਹਿਰਾਸਤ ਵਿੱਚ  ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦ ਹੀ ਤਿੰਨਾਂ  ਨੂੰ ਹਰਿਆਣਾ ਦੇ ਗੁਰੂਗ੍ਰਾਮ ਤੋਂ ਪ੍ਰੋਡਕਸ਼ਨ ਵਾਰੰਟ ਹਾਸਲ ਕਰਕੇ ਪੰਜਾਬ ਲਿਆਂਦਾ ਜਾਵੇਗਾ। ਪ੍ਰਦੀਪ ਡੇਰਾ ਸੱਚਾ ਸੌਦਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ ਸੀ ਤੇ ਅਦਾਲਤ ਨੇ ਉਸਨੂੰ ਭਗੌੜਾ ਕਰਾਰ ਦਿੱਤਾ ਸੀ। ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸ ਅਦਾਲਤ ਵਿੱਚ ਚੱਲ ਰਹੇ ਹਨ। ਪੰਜਾਬ ਪੁਲਿਸ ਦੀ ਐਸਆਈਟੀ ਨੇ ਵੀ ਤਿੰਨਾਂ ਮਾਮਲਿਆਂ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਨ੍ਹਾਂ ਵਿੱਚੋਂ ਪਹਿਲਾ ਮਾਮਲਾ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚੋਂ ਪਾਵਨ ਸਰੂਪ ਚੋਰੀ ਹੋਣ ਦਾ ਹੈ। ਦੂਜਾ ਮਾਮਲਾ ਉਸੇ ਗੁਰਦੁਆਰਾ ਸਾਹਿਬ ਦੇ ਬਾਹਰ ਭੱਦੀ ਸ਼ਬਦਾਵਲੀ ਵਾਲੇ ਪੋਸਟਰ ਲਗਾਉਣ ਦਾ ਹੈ।

Modi Government ਦੇਵੇਗੀ 1 ਲੱਖ ਤੋਂ ਵੱਧ ਨਵੀਆਂ ਨੌਕਰੀਆਂ... 75,000 ਲੋਕਾਂ ਨੂੰ ਮਿਲੇਗਾ ਰੁਜ਼ਗਾਰ...ਤੁਸੀਂ ਵੀ ਲੈ ਸਕਦੇ ਹੋ ਲਾਭ

Pradhan Mantri Matsya Kisan Samridhi Sah-Yojana: ਮੋਦੀ ਕੈਬਨਿਟ ਨੇ ਮੱਛੀ ਪਾਲਣ  ਦੇ ਖੇਤਰ ਵਿੱਚ ਰੁਜ਼ਗਾਰ ਅਤੇ ਨੌਕਰੀਆਂ (employment and jobs) ਲਈ 6000 ਕਰੋੜ ਰੁਪਏ ਦੇ ਨਿਵੇਸ਼ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰ ਸਰਕਾਰ ਅਗਲੇ ਚਾਰ ਸਾਲਾਂ ਵਿੱਚ ਮੱਛੀ ਪਾਲਣ ਦੇ ਖੇਤਰ ਵਿੱਚ ਹਜ਼ਾਰਾਂ ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਕਿਸਾਨਾਂ ਅਤੇ ਔਰਤਾਂ ਨੂੰ ਇਸ ਦਾ ਵਿਸ਼ੇਸ਼ ਤੌਰ 'ਤੇ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਮਤਸਿਆ ਕਿਸਾਨ ਸਮ੍ਰਿਧੀ ਸਾ-ਯੋਜਨਾ (PM-MKSSY) ਦੀ ਮਨਜ਼ੂਰੀ ਤੋਂ ਬਾਅਦ, ਮੱਛੀ ਪਾਲਣ ਵਾਲੇ ਕਿਸਾਨਾਂ ਨੂੰ ਵੀ ਬੀਮੇ ਨਾਲ ਰੁਜ਼ਗਾਰ ਸ਼ੁਰੂ ਕਰਨ ਦੇ ਕਈ ਮੌਕੇ ਮਿਲਣਗੇ। ਕੇਂਦਰ ਸਰਕਾਰ ਦੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (CCEA) ਨੇ ਮੱਛੀ ਪਾਲਣ ਖੇਤਰ ਵਿੱਚ ਨਵੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਇਹ ਵੱਡਾ ਐਲਾਨ ਕੀਤਾ ਹੈ।

NOC for Registry: ਜ਼ਮੀਨ ਦੀ ਰਜਿਸਟਰੀ ਲਈ NOC ਦੀ ਜ਼ਰੂਰਤ ਖ਼ਤਮ ਹੋਣ ਦਾ ਅਸਲ ਸੱਚ ਆਇਆ ਸਾਹਮਣੇ !

NOC for Registry: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ 'ਚ ਕਿਸੇ ਵੀ ਜ਼ਮੀਨ ਅਤੇ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ ਓ ਸੀ ਦੀ ਲੋੜ ਨਾ ਹੋਣ ਦੇ ਐਲਾਨ ਨਾਲ ਬੇਲੋੜਾ ਪ੍ਰਚਾਰ ਕਰਨ ਲਈ ਝਾੜ ਪਾਈ। ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਇਸ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਸੁਣਵਾਈ ਦੀ ਅਗਲੀ ਤਰੀਕ 26 ਅਪ੍ਰੈਲ ਹੈ। ਕੁਝ ਸੂਤਰਾਂ ਮੁਤਾਬਕ ਇਸ ਮੁੱਦੇ 'ਤੇ ਸਿਰਫ ਕੈਬਨਿਟ ਦੀ ਬੈਠਕ 'ਚ ਚਰਚਾ ਹੋਈ ਸੀ। ਇਸ 'ਤੇ ਕੋਈ ਫੈਸਲਾ ਨਹੀਂ ਲਿਆ ਗਿਆ। 

Punjab News: 'ਬਿੱਲ ਲਿਆਓ ਇਨਾਮ ਪਾਓ' ਸਕੀਮ 'ਚ ਵੱਡਾ ਘੁਟਾਲਾ, ਸਰਕਾਰ ਨੇ ਠੋਕਿਆ 3 ਕਰੋੜ ਦਾ ਜੁਰਮਾਨਾ

Bill Liyao Inam Pao: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ ਕੁੱਲ 3,11,16,366 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ਵਿੱਚੋਂ 2,12,18,191 ਰੁਪਏ ਵਸੂਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਦਸੰਬਰ 2023 ਦੇ ਅੰਤ ਤੱਕ "ਮੇਰਾ ਬਿੱਲ ਐਪ" 'ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਕੇ ਕੁੱਲ 918 ਜੇਤੂਆਂ ਨੇ 43,73,555 ਰੁਪਏ ਦੇ ਇਨਾਮ ਜਿੱਤੇ ਹਨ।

ਪਿਛੋਕੜ

Punjab Breaking News LIVE, 10 February 2024: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ 'ਬਿੱਲ ਲਿਆਓ ਇਨਾਮ ਪਾਓ' ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ ਕੁੱਲ 3,11,16,366 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ਵਿੱਚੋਂ 2,12,18,191 ਰੁਪਏ ਵਸੂਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਦਸੰਬਰ 2023 ਦੇ ਅੰਤ ਤੱਕ "ਮੇਰਾ ਬਿੱਲ ਐਪ" 'ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਕੇ ਕੁੱਲ 918 ਜੇਤੂਆਂ ਨੇ 43,73,555 ਰੁਪਏ ਦੇ ਇਨਾਮ ਜਿੱਤੇ ਹਨ।  'ਬਿੱਲ ਲਿਆਓ ਇਨਾਮ ਪਾਓ' ਸਕੀਮ 'ਚ ਵੱਡਾ ਘੁਟਾਲਾ, ਸਰਕਾਰ ਨੇ ਠੋਕਿਆ 3 ਕਰੋੜ ਦਾ ਜੁਰਮਾਨਾ


 


NOC for Registry: ਜ਼ਮੀਨ ਦੀ ਰਜਿਸਟਰੀ ਲਈ NOC ਦੀ ਜ਼ਰੂਰਤ ਖ਼ਤਮ ਹੋਣ ਦਾ ਅਸਲ ਸੱਚ ਆਇਆ ਸਾਹਮਣੇ !


NOC for Registry: ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ 'ਚ ਕਿਸੇ ਵੀ ਜ਼ਮੀਨ ਅਤੇ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਐਨ ਓ ਸੀ ਦੀ ਲੋੜ ਨਾ ਹੋਣ ਦੇ ਐਲਾਨ ਨਾਲ ਬੇਲੋੜਾ ਪ੍ਰਚਾਰ ਕਰਨ ਲਈ ਝਾੜ ਪਾਈ। ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਇਸ ਮੁੱਦੇ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ ਅਤੇ ਸੁਣਵਾਈ ਦੀ ਅਗਲੀ ਤਰੀਕ 26 ਅਪ੍ਰੈਲ ਹੈ। ਕੁਝ ਸੂਤਰਾਂ ਮੁਤਾਬਕ ਇਸ ਮੁੱਦੇ 'ਤੇ ਸਿਰਫ ਕੈਬਨਿਟ ਦੀ ਬੈਠਕ 'ਚ ਚਰਚਾ ਹੋਈ ਸੀ। ਇਸ 'ਤੇ ਕੋਈ ਫੈਸਲਾ ਨਹੀਂ ਲਿਆ ਗਿਆ। ਜ਼ਮੀਨ ਦੀ ਰਜਿਸਟਰੀ ਲਈ NOC ਦੀ ਜ਼ਰੂਰਤ ਖ਼ਤਮ ਹੋਣ ਦਾ ਅਸਲ ਸੱਚ ਆਇਆ ਸਾਹਮਣੇ !


PM-MKSSY: Modi Government ਦੇਵੇਗੀ 1 ਲੱਖ ਤੋਂ ਵੱਧ ਨਵੀਆਂ ਨੌਕਰੀਆਂ... 75,000 ਲੋਕਾਂ ਨੂੰ ਮਿਲੇਗਾ ਰੁਜ਼ਗਾਰ...ਤੁਸੀਂ ਵੀ ਲੈ ਸਕਦੇ ਹੋ ਲਾਭ


Pradhan Mantri Matsya Kisan Samridhi Sah-Yojana: ਮੋਦੀ ਕੈਬਨਿਟ ਨੇ ਮੱਛੀ ਪਾਲਣ ਦੇ ਖੇਤਰ ਵਿੱਚ ਰੁਜ਼ਗਾਰ ਅਤੇ ਨੌਕਰੀਆਂ ਲਈ 6000 ਕਰੋੜ ਰੁਪਏ ਦੇ ਨਿਵੇਸ਼ ਨੂੰ ਮਨਜ਼ੂਰੀ ਦਿੱਤੀ ਹੈ। ਕੇਂਦਰ ਸਰਕਾਰ (Central government) ਅਗਲੇ ਚਾਰ ਸਾਲਾਂ ਵਿੱਚ ਮੱਛੀ ਪਾਲਣ ਦੇ ਖੇਤਰ ਵਿੱਚ ਹਜ਼ਾਰਾਂ ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਕਿਸਾਨਾਂ ਅਤੇ ਔਰਤਾਂ ਨੂੰ ਇਸ ਦਾ ਵਿਸ਼ੇਸ਼ ਤੌਰ 'ਤੇ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਮਤਸਿਆ ਕਿਸਾਨ ਸਮ੍ਰਿਧੀ ਸਾ-ਯੋਜਨਾ (PM-MKSSY) ਦੀ ਮਨਜ਼ੂਰੀ ਤੋਂ ਬਾਅਦ, ਮੱਛੀ ਪਾਲਣ ਵਾਲੇ ਕਿਸਾਨਾਂ ਨੂੰ ਵੀ ਬੀਮੇ ਨਾਲ ਰੁਜ਼ਗਾਰ ਸ਼ੁਰੂ ਕਰਨ ਦੇ ਕਈ ਮੌਕੇ ਮਿਲਣਗੇ। ਕੇਂਦਰ ਸਰਕਾਰ ਦੀ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ (CCEA) ਨੇ ਮੱਛੀ ਪਾਲਣ ਖੇਤਰ ਵਿੱਚ ਨਵੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਇਹ ਵੱਡਾ ਐਲਾਨ ਕੀਤਾ ਹੈ। Modi Government ਦੇਵੇਗੀ 1 ਲੱਖ ਤੋਂ ਵੱਧ ਨਵੀਆਂ ਨੌਕਰੀਆਂ... 75,000 ਲੋਕਾਂ ਨੂੰ ਮਿਲੇਗਾ ਰੁਜ਼ਗਾਰ...ਤੁਸੀਂ ਵੀ ਲੈ ਸਕਦੇ ਹੋ ਲਾਭ


 

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.