Punjab Breaking News LIVE: ਪੰਜਾਬ 'ਚ ਮੁੜ ਪੈਦਾ ਹੋ ਸਕਦਾ ਪੈਟਰੋਲ ਸੰਕਟ, ਨਵਾਂਸ਼ਹਿਰ 'ਚ ਦੋ ਵੱਡੇ ਟਰੈਵਲ ਏਜੰਟਾਂ ਖਿਲਾਫ਼ ਵੱਡੀ ਕਾਰਵਾਈ, ਪੰਜਾਬ ਦੇ 17 ਤੇ ਹਰਿਆਣਾ ਦੇ 10 ਜ਼ਿਲ੍ਹਿਆਂ 'ਚ ਬਾਰਸ਼ ਦਾ ਅਲਰਟ
Punjab Breaking News LIVE, 10 January, 2024: ਪੰਜਾਬ 'ਚ ਮੁੜ ਪੈਦਾ ਹੋ ਸਕਦਾ ਪੈਟਰੋਲ ਸੰਕਟ, ਨਵਾਂਸ਼ਹਿਰ 'ਚ ਦੋ ਵੱਡੇ ਟਰੈਵਲ ਏਜੰਟਾਂ ਖਿਲਾਫ਼ ਵੱਡੀ ਕਾਰਵਾਈ, ਪੰਜਾਬ ਦੇ 17 ਤੇ ਹਰਿਆਣਾ ਦੇ 10 ਜ਼ਿਲ੍ਹਿਆਂ 'ਚ ਬਾਰਸ਼ ਦਾ ਅਲਰਟ
LIVE
Background
Punjab Breaking News LIVE, 10 January, 2024: ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਨੂੰ ਲੈ ਇੱਕ ਵਾਰ ਮੁੜ ਮੁਸ਼ਕਲਾਂ ਖੜ੍ਹੀਆਂ ਹੋ ਸਕਦੀਆਂ ਹਨ। ਕਿਉਂਕਿ ਲੋਕ ਸਭਾ ਵਿੱਚ ਪਾਸ ਕੀਤੇ ਹਿੱਟ ਐਂਡ ਰਨ ਐਕਟ 2023 ਖਿਲਾਫ਼ ਪੰਜਾਬ ਦੇ ਟਰੱਕ ਡਰਾਈਵਰ ਹੜਤਾਲ 'ਤੇ ਚਲੇ ਗਏ ਹਨ। ਬੀਤੇ ਦਿਨ ਪੰਜਾਬ ਸਰਕਾਰ ਦੀ ਸਬ ਕਮੇਟੀ ਨਾਲ ਡਰਾਈਵਰ ਵੀਰਾਂ ਦੀ ਮੀਟਿੰਗ ਹੋਈ ਸੀ ਜੋ ਬੇਸਿੱਟਾ ਰਹੀ ਸੀ। ਜਿਸ ਦੇ ਚਲਦੇ ਹੁਣ ਡਰਾਈਵਰਾਂ ਨੇ ਮੁੜ ਆਪਣਾ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਵਿੱਚ ਟਰੱਕ ਯੂਨੀਅਨ ਅਤੇ ਪੰਜਾਬ ਸਰਕਾਰ ਦੀ ਸਬ-ਕਮੇਟੀ ਦਰਮਿਆਨ ਮੀਟਿੰਗ ਹੋਈ ਸੀ। ਇਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਸ਼ਾਮਲ ਸਨ। ਪੰਜਾਬ 'ਚ ਮੁੜ ਪੈਦਾ ਹੋ ਸਕਦਾ ਪੈਟਰੋਲ ਸੰਕਟ, ਵੱਡਾ ਚੱਕਾ ਜਾਮ ਕਰਨ ਦਾ ਐਲਾਨ, ਟਰੱਕ ਡਰਾਈਵਰਾਂ ਦੀ ਸਰਕਾਰ ਨਾਲ ਮੀਟਿੰਗ ਬੇਸਿੱਟਾ
Travel Agents: ਨਵਾਂਸ਼ਹਿਰ 'ਚ ਦੋ ਵੱਡੇ ਟਰੈਵਲ ਏਜੰਟਾਂ ਖਿਲਾਫ਼ ਵੱਡੀ ਕਾਰਵਾਈ, ਲਾਇਸੰਸ ਵੀ ਹੋਏ ਸਸਪੈਂਡ
ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੀਵ ਵਰਮਾ ਨੇ ਦੱਸਿਆ ਹੈ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(g) ਤਹਿਤ ਪ੍ਰਾਰਥੀ ਪ੍ਰਸ਼ੋਤਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮੁੱਸਾਪੁਰ, ਤਹਿਸੀਲ ਨਵਾਂਸ਼ਹਿਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 14/ਐਮ.ਏ./ਐਮ.ਸੀ.2 ਮਿਤੀ 28-08-2015 ਫਰਮ M/S “JAY PEE TRVELS” ਸਾਹਮਣੇ ਅਨਮੋਲ ਪੈਲਸ, ਜੀ.ਟੀ. ਰੋਡ, ਬੰਗਾ, ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕੀਤਾ ਜਾਂਦਾ ਹੈ। Travel Agents: ਨਵਾਂਸ਼ਹਿਰ 'ਚ ਦੋ ਵੱਡੇ ਟਰੈਵਲ ਏਜੰਟਾਂ ਖਿਲਾਫ਼ ਵੱਡੀ ਕਾਰਵਾਈ, ਲਾਇਸੰਸ ਵੀ ਹੋਏ ਸਸਪੈਂਡ
Punjab Weather Report: ਪੰਜਾਬ ਦੇ 17 ਤੇ ਹਰਿਆਣਾ ਦੇ 10 ਜ਼ਿਲ੍ਹਿਆਂ 'ਚ ਬਾਰਸ਼ ਦਾ ਅਲਰਟ
Punjab Weather : ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਧੁੰਦ ਤੇ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 17 ਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦਾ ਔਸਤ ਤਾਪਮਾਨ 8.3 ਡਿਗਰੀ ਘੱਟ ਦਰਜ ਕੀਤਾ ਗਿਆ। ਅੱਜ ਵੀ ਧੁੱਪ ਨਿਕਲਣ ਦੀ ਸੰਭਾਵਨਾ ਘੱਟ ਹੈ। ਪੰਜਾਬ ਦੇ 17 ਤੇ ਹਰਿਆਣਾ ਦੇ 10 ਜ਼ਿਲ੍ਹਿਆਂ 'ਚ ਬਾਰਸ਼ ਦਾ ਅਲਰਟ
Lokpal to MLA: AAP ਦੀ ਮਹਿਲਾ ਵਿਧਾਇਕ ਨੂੰ ਆਪਣੇ ਪੀਏ ਨੂੰ ਧਮਕੀਆਂ ਦੇਣੀਆਂ ਪਈਆਂ ਮਹਿੰਗਾ ! ਲੋਕਪਾਲ ਨੇ ਕੀਤਾ ਤਲਬ
Lokpal notice to AAP MLA: ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਲੋਕਪਾਲ ਨੇ ਵਿਧਾਇਕ ਅਮਨਦੀਪ ਕੌਰ ਨੂੰ ਤਲਬ ਕਰ ਲਿਆ ਹੈ। ਦਰਅਸਲ ਆਪਣੇ ਕਰੀਬੀ ਸਾਥੀ ਹਰਸ਼ ਅਰੇਨ ਨੂੰ ਫੋਨ 'ਤੇ ਧਮਕੀ ਦੇਣਾ 'ਆਪ' ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੂੰ ਮਹਿੰਗਾ ਪੈ ਸਕਦਾ ਹੈ। ਕਿਉਂਕਿ ਹਰਸ਼ ਨੇ ਵਿਧਾਇਕ ਸਮੇਤ 5 ਲੋਕਾਂ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਲੋਕਪਾਲ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ। ਹੁਣ ਲੋਕਪਾਲ ਨੇ ਵਿਧਾਇਕ ਨੂੰ 8 ਜਨਵਰੀ ਨੂੰ ਨੋਟਿਸ ਜਾਰੀ ਕਰਕੇ 16 ਫਰਵਰੀ ਨੂੰ ਤਲਬ ਕੀਤਾ ਹੈ।
Hoshiarpur News: ਸਰਪੰਚ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ਮਗਰੋਂ ਗ੍ਰਿਫਤਾਰ
News: ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਦੇ ਸਰਪੰਚ ਸੰਦੀਪ ਕੁਮਾਰ ਛੀਨਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਅਨੂਪ ਕੁਮਾਰ ਵਿੱਕੀ ਮੰਗਲਵਾਰ ਦੇਰ ਰਾਤ ਪੁਲਿਸ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਿਆ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਦੀ ਲੱਤ ਵਿੱਚ ਦੋ ਗੋਲੀਆਂ ਲੱਗੀਆਂ। ਮੁਲਜ਼ਮ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਰਪੰਚ ਦਾ ਕਤਲ ਕਰਨ ਤੋਂ ਬਾਅਦ ਵਿੱਕੀ ਹਰਿਆਣਾ ਵਿੱਚ ਲੁਕਿਆ ਹੋਇਆ ਸੀ। ਮੰਗਲਵਾਰ ਰਾਤ ਕਰੀਬ 11 ਵਜੇ ਜਦੋਂ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਵਿੱਕੀ ਨੂੰ ਘੇਰ ਲਿਆ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ 'ਚ ਵਿੱਕੀ ਜ਼ਖਮੀ ਹੋ ਗਿਆ।
Jalandhar News: ਜਲੰਧਰ ਬੱਸ ਸਟੈਂਡ 'ਤੇ ਸ਼ਰਾਬ ਨਾਲ ਟੱਲੀ ਹੋ ਕੇ ਕੁੜੀਆਂ ਨੇ ਕੀਤਾ ਹੰਗਾਮਾ!
Jalandhar News: ਜਲੰਧਰ ਦੇ ਬੱਸ ਸਟੈਂਡ 'ਤੇ ਦੋ ਸ਼ਰਾਬੀ ਕੁੜੀਆਂ ਨੇ ਖੂਬ ਹੰਗਾਮਾ ਕੀਤਾ। ਇਸ ਹੰਗਾਮੇ ਦੀ ਵੀਡੀਓ ਵਾਇਰਲ ਹੋ ਗਈ ਹੈ। ਇਸ ਦੌਰਾਨ ਦੋਵਾਂ ਲੜਕੀਆਂ ਦੇ ਨਾਲ ਇੱਕ ਬੱਚੀ ਵੀ ਨਜ਼ਰ ਆ ਰਹੀ ਹੈ। ਵੀਡੀਓ ਮੰਗਲਵਾਰ ਦੇਰ ਸ਼ਾਮ ਦੀ ਦੱਸੀ ਜਾ ਰਹੀ ਹੈ। ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਉਥੇ ਹੰਗਾਮਾ ਹੋ ਰਿਹਾ ਸੀ। ਲੜਕੀਆਂ ਸ਼ਰਾਬ ਦੇ ਨਸ਼ੇ ਵਿੱਚ ਝੂਮ ਰਹੀਆਂ ਸਨ। ਬਾਅਦ 'ਚ ਪੁਲਿਸ ਨੇ ਦੋਹਾਂ ਕੁੜੀਆਂ ਦੇ ਪਰਿਵਾਰ ਵਾਲਿਆਂ ਨੂੰ ਬੁਲਾਇਆ ਤੇ ਉਨ੍ਹਾਂ ਨੂੰ ਸੌਂਪ ਦਿੱਤਾ ਗਿਆ।
SC Scholarships: ਵਜ਼ੀਫੇ ਦੇ ਪੈਸੇ ਦੁੱਗਣੇ ਭੇਜਣ ਦਾ ਮਾਮਲਾ, ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਤੋਂ ਜਬਰੀ ਵਸੂਲੀ ਕਰਨ ਦੇ ਹੁਕਮ ਜਾਰੀ
SC Pre Matric Scholarships: ਆਏ ਦਿਨ ਚਰਚਾ ਰਹਿਣ ਵਾਲੇ ਪੰਜਾਬ ਸਿੱਖਿਆ ਵਿਭਾਗ ਦਾ ਹੁਣ ਇੱਕ ਹੋਰ ਨਵਾਂ ਕਾਰਨਾਮਾ ਸਾਹਮਣੇ ਆਇਆ ਹੈ। ਦਫ਼ਤਰ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਤੀ 09 ਜਨਵਰੀ ਨੂੰ ਜਾਰੀ ਇੱਕ ਪੱਤਰ ਨੰ: 434491/202410756 ਅਨੁਸਾਰ ਜ਼ਿਲਾ ਸਿੱਖਿਆ ਅਫਸਰਾਂ ਰਾਹੀਂ ਅਧਿਆਪਕਾਂ ਨੂੰ ਹੁਕਮ ਚਾੜ੍ਹੇ ਗਏ ਹਨ ਕਿ ਉਹ ਹਰ ਹਾਲਤ 'ਚ ਵਿਦਿਆਰਥੀਆਂ ਦੇ ਖਾਤੇ 'ਚ ਵਜ਼ੀਫ਼ੇ ਦੀ ਵੱਧ ਪਈ ਰਾਸ਼ੀ 100 ਪ੍ਰਤੀਸ਼ਤ ਵਿਦਿਆਰਥੀਆਂ ਦੇ ਮਾਪਿਆਂ ਤੋਂ ਉਗਰਾਹੀ ਕਰਨ।
Punjab Weather Report: ਪੰਜਾਬ ਦੇ 17 ਤੇ ਹਰਿਆਣਾ ਦੇ 10 ਜ਼ਿਲ੍ਹਿਆਂ 'ਚ ਬਾਰਸ਼ ਦਾ ਅਲਰਟ
Punjab Weather : ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਧੁੰਦ ਤੇ ਠੰਢ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪੰਜਾਬ ਤੇ ਹਰਿਆਣਾ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 17 ਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦਾ ਔਸਤ ਤਾਪਮਾਨ 8.3 ਡਿਗਰੀ ਘੱਟ ਦਰਜ ਕੀਤਾ ਗਿਆ। ਅੱਜ ਵੀ ਧੁੱਪ ਨਿਕਲਣ ਦੀ ਸੰਭਾਵਨਾ ਘੱਟ ਹੈ।