Punjab Breaking News Live: ਪੰਜਾਬ ਲਈ ਯੈਲੋ ਅਲਰਟ ਜਾਰੀ, ਪੀਐਮ ਮੋਦੀ ਅੱਜ ਪੰਜਾਬ ਨੂੰ ਦੇਣਗੇ ਤੋਹਫਾ, ਚੰਡੀਗੜ੍ਹ ਨਗਰ ਨਿਗਮ ਵਿੱਚ ਬੀਜੇਪੀ ਨੂੰ ਲੱਗਿਆ ਵੱਡਾ ਝਟਕਾ

Punjab Breaking News LIVE, 10 March, 2024: ਪੰਜਾਬ ਲਈ ਯੈਲੋ ਅਲਰਟ ਜਾਰੀ, ਪੀਐਮ ਮੋਦੀ ਅੱਜ ਪੰਜਾਬ ਨੂੰ ਦੇਣਗੇ ਤੋਹਫਾ, ਚੰਡੀਗੜ੍ਹ ਨਗਰ ਨਿਗਮ ਵਿੱਚ ਬੀਜੇਪੀ ਨੂੰ ਲੱਗਿਆ ਵੱਡਾ ਝਟਕਾ

ABP Sanjha Last Updated: 10 Mar 2024 11:26 AM
Dera Sirsa chief: ਰਾਮ ਰਹੀਮ ਦੀ ਪੈਰੋਲ ਖ਼ਤਮ, ਅੱਜ ਵਾਪਸ ਜਾਵੇਗਾ ਜੇਲ੍ਹ, ਡੇਰਾ ਮੁਖੀ ਲਈ ਹੁਣ ਬਾਹਰ ਆਉਣ ਹੋ ਜਾਵੇਗਾ ਔਖਾ

Ram Rahim parole: ਕਾਤਲ ਅਤੇ ਬਲਾਤਕਾਰੀ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਅੱਜ ਵਾਪਸ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਜਾ ਰਿਹਾ ਹੈ। ਕਿਉਂਕਿ ਰਾਮ ਰਹੀਮ ਨੂੰ ਮਿਲੀ ਪੈਰੋਲ ਅੱਜ ਖ਼ਤਮ ਹੋਣ ਜਾ ਰਹੀ ਹੈ। ਹਰਿਆਣਾ ਸਰਕਾਰ ਨੇ 19 ਜਨਵਰੀ ਨੂੰ 50 ਦਿਨਾਂ ਦੀ ਰਾਮ ਰਹੀਮ ਨੂੰ ਪੈਰੋਲ ਦਿੱਤੀ ਸੀ। ਰਾਹਮ ਰਹੀਮ 'ਤੇ ਹਰਿਆਣਾ ਦੀ ਖੱਟਰ ਸਰਕਾਰ ਕਾਫ਼ੀ ਮਿਹਰਬਾਨ ਹੋਈ ਹੈ। 2017 'ਚ ਸਜਾ ਸੁਣਾਏ ਜਾਣ ਤੋਂ ਬਾਅਦ ਡੇਰਾ ਮੁਖੀ ਰਾਮ ਰਹੀਮ 9 ਵਾਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਜਿਸ ਮਿਹਰਬਾਨੀ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਵੀ ਖੱਟਰ ਸਰਕਾਰ ਨੂੰ ਫਟਕਾਰ ਲਾਈ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਭਵਿੱਖ ਵਿੱਚ ਰਾਮ ਰਹੀਮ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਾ ਦਿੱਤੀ ਜਾਵੇ।

Jalandhar News: ਪੀਐਮ ਮੋਦੀ ਅੱਜ ਪੰਜਾਬ ਨੂੰ ਦੇਣਗੇ ਤੋਹਫਾ! ਦੁਆਬੇ ਦੇ ਲੋਕਾਂ ਨੂੰ ਹੋਏਗਾ ਵੱਡਾ ਫਾਇਦਾ

Jalandhar News: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਅੱਜ ਪੰਜਾਬ ਨੂੰ ਖਾਸ ਤੋਹਫਾ ਦੇਣਗੇ। ਪੀਐਮ ਮੋਦੀ ਜਲੰਧਰ ਵਿੱਚ ਆਦਮਪੁਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ। ਇਸ ਹਵਾਈ ਅੱਡੇ ਦੇ ਖੁੱਲ੍ਹਣ ਨਾਲ ਸਮੁੱਚੇ ਦੁਆਬੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਹਾਸਲ ਜਾਣਕਾਰੀ ਮੁਤਾਬਕ ਇਹ ਪ੍ਰੋਗਰਾਮ ਸਵੇਰੇ ਕਰੀਬ 11.30 ਵਜੇ ਸ਼ੁਰੂ ਹੋਵੇਗਾ। ਕਈ ਮੰਤਰੀ ਤੇ ਨੇਤਾ ਹਵਾਈ ਅੱਡੇ 'ਤੇ ਪਹੁੰਚ ਰਹੇ ਹਨ। ਇਸ ਦੇ ਮੱਦੇਨਜ਼ਰ ਜਲੰਧਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।  ਪ੍ਰੋਗਰਾਮ ਦੌਰਾਨ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿਤਿਆ ਸਿੰਧੀਆ, ਕੇਂਦਰੀ ਮੰਤਰੀ ਵਿਜੇ ਸਿੰਘ, ਕੇਂਦਰੀ ਵਣਜ ਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼, ਪੰਜਾਬ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ, ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (ਆਪ), ਰਾਜ ਸਭਾ ਮੈਂਬਰ ਅਸ਼ੋਕ ਮਿੱਤਲ (ਆਪ), ਰਾਜ ਸਭਾ ਐਮਪੀ ਹਰਭਜਨ ਸਿੰਘ (ਆਪ), ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਂਚੇਵਾਲ (ਆਪ), ਵਿਧਾਇਕ ਅਮਦਪੁਰ ਸੁਖਵਿੰਦਰ ਸਿੰਘ ਕੋਟਲੀ (ਕਾਂਗਰਸ) ਤੇ ਹੋਰ ਆਗੂ ਹਾਜ਼ਰ ਹੋਣਗੇ।

Chandigarh Nigam: ਪਲਟ ਗਈ ਗੇਮ, ਬੀਜੇਪੀ ਨੂੰ ਲੱਗਿਆ ਵੱਡਾ ਝਟਕਾ, ਦੋਵੇਂ ਕੌਸਲਰਾਂ ਨੇ ਕੀਤੀ ਘਰ ਵਾਪਸੀ

Chandigarh Nigam: ਚੰਡੀਗੜ੍ਹ ਨਗਰ ਨਿਗਮ ਵਿੱਚ  ਭਾਰਤੀ ਜਨਤਾ ਪਾਰਟੀ ਨੂੰ ਝਟਕਾ ਲੱਗਾ ਹੈ। ਨਗਰ ਨਿਗਮ 'ਚ ਇੱਕ ਹੋਰ ਨਵਾਂ ਸਿਆਸੀ ਡਰਾਮਾ ਰਚਿਆ ਹੈ। ਕੌਂਸਲਰ ਨੇਹਾ ਮੁਸਾਵਤ ਅਤੇ ਪੂਨਮ ਮੁੜ ਤੋਂ ਆਮ ਆਦਮੀ ਪਾਰਟੀ  ਵਿੱਚ ਸ਼ਾਮਲ ਹੋ ਗਈਆਂ ਹਨ। ਇਸ ਤੋਂ ਪਹਿਲਾਂ ਦੋਵੇਂ 18 ਫਰਵਰੀ ਨੂੰ ਭਾਜਪਾ 'ਚ ਸ਼ਾਮਲ ਹੋਏ ਸਨ। ਉਸ ਸਮੇਂ ਸੁਪਰੀਮ ਕੋਰਟ ਵਿੱਚ ਮੇਅਰ ਚੋਣ ਨੂੰ ਲੈ ਕੇ ਸੁਣਵਾਈ ਹੋਣੀ ਸੀ। ਭਾਜਪਾ ਨੂੰ ਉਮੀਦ ਸੀ ਕਿ ਸੁਪਰੀਮ ਕੋਰਟ ਮੇਅਰ ਚੋਣਾਂ ਦੁਬਾਰਾ ਕਰਵਾਏਗੀ। ਜਿਸ ਕਾਰਨ ਭਾਜਪਾ ਨੇ ਕੌਂਸਲਰ ਨੇਹਾ, ਪੂਨਮ ਅਤੇ ਗੁਰਚਰਨ ਕਾਲਾ ਦੀ ਸ਼ਮੂਲੀਅਤ ਨਾਲ ਬਹੁਮਤ ਹਾਸਲ ਕਰ ਲਿਆ ਸੀ।

Punjab Weather Update: ਅੱਜ ਰਾਤ ਤੋਂ ਵਿਗੜੇਗਾ ਮੌਸਮ, ਪੰਜਾਬ ਲਈ ਯੈਲੋ ਅਲਰਟ ਜਾਰੀ

Punjab Weather : ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਵੱਲੋਂ 11 ਮਾਰਚ ਨੂੰ 7 ਜ਼ਿਲ੍ਹਿਆਂ ਲਈ ਤੇ 13 ਮਾਰਚ ਨੂੰ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬਾਰਸ਼ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਸਥਿਤੀ ਪੈਦਾ ਹੋਵੇਗੀ। ਇਸ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਹਾਲਾਂਕਿ, ਅੱਜ ਦੇ ਦਿਨ ਲਈ ਮੌਸਮ ਦੀ ਕੋਈ ਚਿਤਾਵਨੀ ਨਹੀਂ ਹੈ। ਉਮੀਦ ਹੈ ਕਿ ਦਿਨ ਵੇਲੇ ਮੌਸਮ ਸਾਫ ਰਹੇਗਾ। ਹਾਲਾਂਕਿ ਰਾਤ ਤੋਂ ਬਾਅਦ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ ਤੇ ਅਗਲੇ ਤਿੰਨ ਦਿਨ ਬਾਰਸ਼ ਦੇ ਆਸਾਰ ਰਹਿਣਗੇ। ਉਧਰ, ਬਾਰਸ਼ ਨਾਲ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ।

ਪਿਛੋਕੜ

Punjab Breaking News LIVE, 10 March, 2024: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਵੱਲੋਂ 11 ਮਾਰਚ ਨੂੰ 7 ਜ਼ਿਲ੍ਹਿਆਂ ਲਈ ਤੇ 13 ਮਾਰਚ ਨੂੰ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਬਾਰਸ਼ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇਹ ਸਥਿਤੀ ਪੈਦਾ ਹੋਵੇਗੀ। ਇਸ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਹਾਲਾਂਕਿ, ਅੱਜ ਦੇ ਦਿਨ ਲਈ ਮੌਸਮ ਦੀ ਕੋਈ ਚਿਤਾਵਨੀ ਨਹੀਂ ਹੈ। ਉਮੀਦ ਹੈ ਕਿ ਦਿਨ ਵੇਲੇ ਮੌਸਮ ਸਾਫ ਰਹੇਗਾ। ਹਾਲਾਂਕਿ ਰਾਤ ਤੋਂ ਬਾਅਦ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ ਤੇ ਅਗਲੇ ਤਿੰਨ ਦਿਨ ਬਾਰਸ਼ ਦੇ ਆਸਾਰ ਰਹਿਣਗੇ। ਅੱਜ ਰਾਤ ਤੋਂ ਵਿਗੜੇਗਾ ਮੌਸਮ, ਪੰਜਾਬ ਲਈ ਯੈਲੋ ਅਲਰਟ ਜਾਰੀ

Jalandhar News: ਪੀਐਮ ਮੋਦੀ ਅੱਜ ਪੰਜਾਬ ਨੂੰ ਦੇਣਗੇ ਤੋਹਫਾ! ਦੁਆਬੇ ਦੇ ਲੋਕਾਂ ਨੂੰ ਹੋਏਗਾ ਵੱਡਾ ਫਾਇਦਾ

Jalandhar News: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਅੱਜ ਪੰਜਾਬ ਨੂੰ ਖਾਸ ਤੋਹਫਾ ਦੇਣਗੇ। ਪੀਐਮ ਮੋਦੀ ਜਲੰਧਰ ਵਿੱਚ ਆਦਮਪੁਰ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ। ਇਸ ਹਵਾਈ ਅੱਡੇ ਦੇ ਖੁੱਲ੍ਹਣ ਨਾਲ ਸਮੁੱਚੇ ਦੁਆਬੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ। ਹਾਸਲ ਜਾਣਕਾਰੀ ਮੁਤਾਬਕ ਇਹ ਪ੍ਰੋਗਰਾਮ ਸਵੇਰੇ ਕਰੀਬ 11.30 ਵਜੇ ਸ਼ੁਰੂ ਹੋਵੇਗਾ। ਕਈ ਮੰਤਰੀ ਤੇ ਨੇਤਾ ਹਵਾਈ ਅੱਡੇ 'ਤੇ ਪਹੁੰਚ ਰਹੇ ਹਨ। ਇਸ ਦੇ ਮੱਦੇਨਜ਼ਰ ਜਲੰਧਰ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪ੍ਰੋਗਰਾਮ ਦੌਰਾਨ ਕੇਂਦਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿਤਿਆ ਸਿੰਧੀਆ, ਕੇਂਦਰੀ ਮੰਤਰੀ ਵਿਜੇ ਸਿੰਘ, ਕੇਂਦਰੀ ਵਣਜ ਤੇ ਉਦਯੋਗ ਮੰਤਰੀ ਸੋਮ ਪ੍ਰਕਾਸ਼, ਪੰਜਾਬ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ, ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ (ਆਪ), ਰਾਜ ਸਭਾ ਮੈਂਬਰ ਅਸ਼ੋਕ ਮਿੱਤਲ (ਆਪ), ਰਾਜ ਸਭਾ ਐਮਪੀ ਹਰਭਜਨ ਸਿੰਘ (ਆਪ), ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਂਚੇਵਾਲ (ਆਪ), ਵਿਧਾਇਕ ਅਮਦਪੁਰ ਸੁਖਵਿੰਦਰ ਸਿੰਘ ਕੋਟਲੀ (ਕਾਂਗਰਸ) ਤੇ ਹੋਰ ਆਗੂ ਹਾਜ਼ਰ ਹੋਣਗੇ।

Chandigarh Nigam: ਪਲਟ ਗਈ ਗੇਮ, ਬੀਜੇਪੀ ਨੂੰ ਲੱਗਿਆ ਵੱਡਾ ਝਟਕਾ, ਦੋਵੇਂ ਕੌਸਲਰਾਂ ਨੇ ਕੀਤੀ ਘਰ ਵਾਪਸੀ

Chandigarh Nigam: ਚੰਡੀਗੜ੍ਹ ਨਗਰ ਨਿਗਮ ਵਿੱਚ  ਭਾਰਤੀ ਜਨਤਾ ਪਾਰਟੀ ਨੂੰ ਝਟਕਾ ਲੱਗਾ ਹੈ। ਨਗਰ ਨਿਗਮ 'ਚ ਇੱਕ ਹੋਰ ਨਵਾਂ ਸਿਆਸੀ ਡਰਾਮਾ ਰਚਿਆ ਹੈ। ਕੌਂਸਲਰ ਨੇਹਾ ਮੁਸਾਵਤ ਅਤੇ ਪੂਨਮ ਮੁੜ ਤੋਂ ਆਮ ਆਦਮੀ ਪਾਰਟੀ  ਵਿੱਚ ਸ਼ਾਮਲ ਹੋ ਗਈਆਂ ਹਨ। ਇਸ ਤੋਂ ਪਹਿਲਾਂ ਦੋਵੇਂ 18 ਫਰਵਰੀ ਨੂੰ ਭਾਜਪਾ 'ਚ ਸ਼ਾਮਲ ਹੋਏ ਸਨ। ਉਸ ਸਮੇਂ ਸੁਪਰੀਮ ਕੋਰਟ ਵਿੱਚ ਮੇਅਰ ਚੋਣ ਨੂੰ ਲੈ ਕੇ ਸੁਣਵਾਈ ਹੋਣੀ ਸੀ। ਭਾਜਪਾ ਨੂੰ ਉਮੀਦ ਸੀ ਕਿ ਸੁਪਰੀਮ ਕੋਰਟ ਮੇਅਰ ਚੋਣਾਂ ਦੁਬਾਰਾ ਕਰਵਾਏਗੀ। ਜਿਸ ਕਾਰਨ ਭਾਜਪਾ ਨੇ ਕੌਂਸਲਰ ਨੇਹਾ, ਪੂਨਮ ਅਤੇ ਗੁਰਚਰਨ ਕਾਲਾ ਦੀ ਸ਼ਮੂਲੀਅਤ ਨਾਲ ਬਹੁਮਤ ਹਾਸਲ ਕਰ ਲਿਆ ਸੀ। ਪਲਟ ਗਈ ਗੇਮ, ਬੀਜੇਪੀ ਨੂੰ ਲੱਗਿਆ ਵੱਡਾ ਝਟਕਾ, ਦੋਵੇਂ ਕੌਸਲਰਾਂ ਨੇ ਕੀਤੀ ਘਰ ਵਾਪਸੀ

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.