Punjab Breaking News LIVE: ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਧਨਤੇਰਸ, ਸ਼ੇਅਰ ਬਾਜ਼ਾਰ ਦੀ ਮੱਠੀ ਰਫਤਾਰ, ਮੌਸਮ ਨੇ ਲਈ ਕਰਵਟ
Punjab Breaking News LIVE, 10 November, 2023: ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਧਨਤੇਰਸ, ਸ਼ੇਅਰ ਬਾਜ਼ਾਰ ਦੀ ਮੱਠੀ ਰਫਤਾਰ, ਮੌਸਮ ਨੇ ਲਈ ਕਰਵਟ
ਧਨਤੇਰਸ ਦੇ ਦਿਨ ਵੀ ਸੋਨੇ ਤੇ ਚਾਂਦੀ ਦੇ ਵਾਇਦਾ ਭਾਅ ਦੀ ਮੱਠੀ ਸ਼ੁਰੂਆਤ ਹੋਈ। ਅੱਜ ਵੀ ਦੋਵਾਂ ਧਾਤਾਂ ਦੇ ਵਾਇਦਾ ਭਾਅ ਗਿਰਾਵਟ ਨਾਲ ਖੁੱਲ੍ਹੇ। ਵੀਰਵਾਰ ਨੂੰ ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਦੀ ਸ਼ੁਰੂਆਤ ਸੁਸਤ ਰਹੀ ਪਰ ਬਾਅਦ ਵਿੱਚ ਤੇਜ਼ੀ ਨਾਲ ਬੰਦ ਹੋਈ ਸੀ। ਅੱਜ ਸੋਨਾ ਵਾਇਦਾ 60,200 ਰੁਪਏ ਤੇ ਚਾਂਦੀ ਵਾਇਦਾ 71,000 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਨਾਲ ਸ਼ੁਰੂਆਤ ਹੋਈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ 'ਚ ਬਾਦਲ ਨੇ ਲਿਖਿਆ ਕਿ ਪੰਜਾਬ 'ਚ ਕਤਲ, ਨਸ਼ਾ ਤਸਕਰੀ, ਜ਼ਮੀਨ ਹੜੱਪਣ, ਗੈਰ-ਕਾਨੂੰਨੀ ਮਾਈਨਿੰਗ ਅਤੇ ਲੁੱਟ ਖੋਹ ਵਰਗੀਆਂ ਘਟਨਾਵਾਂ ਆਏ ਦਿਨ ਹੋ ਰਹੀਆਂ ਹਨ, ਪਰ ਮੁੱਖ ਮੰਤਰੀ ਆਪਣੇ ਦਿੱਲੀ ਦੇ ਬੌਸ ਅਰਵਿੰਦ ਕੇਜਰੀਵਾਲ ਲਈ ਡਰਾਈਵਰ ਦੀ ਭੂਮਿਕਾ ਨਿਭਾਉਣ ਵਿੱਚ ਰੁੱਝੇ ਹੋਏ ਹਨ ਅਤੇ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਹੋਰ ਚੋਣਾਂ ਵਿੱਚ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ।
ਬਠਿੰਡਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਪਿੰਡ ਕੋਠਾ ਗੁਰੂ ਕਾ 'ਚ ਸ਼ੁੱਕਰਵਾਰ ਸਵੇਰੇ ਇੱਕ ਵਿਅਕਤੀ ਬੰਦੂਕ ਲੈ ਕੇ ਘਰ ਦੀ ਛੱਤ 'ਤੇ ਚੜ੍ਹ ਗਿਆ ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਦੋਸ਼ੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਦਿੱਲੀ ਐੱਨਸੀਆਰ 'ਚ ਵਧੇ ਹਵਾ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਕਾਰਨ ਸਾਰਾ ਧੂੰਆਂ ਦਿੱਲੀ 'ਚ ਪਹੁੰਚਿਆ ਹੈ। ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਕੇਂਦਰ ਸਰਕਾਰ ਨੇ ਮੁੱਖ ਤੌਰ 'ਤੇ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਕੇਂਦਰ ਸਰਕਾਰ ਨੇ ਸਬੰਧ 'ਚ ਇਕ ਰਿਪੋਰਟ ਵੀ ਜਾਰੀ ਕੀਤੀ ਹੈ। ਇਸ 'ਚ ਕਿਹਾ ਗਿਆ ਹੈ ਕਿ ਐੱਨਸੀਆਰ ਦੀ ਪ੍ਰਦੂਸ਼ਿਤ ਹਵਾ 'ਚ ਪਰਾਲੀ ਸੜਨ ਦੀ ਹਿੱਸੇਦਾਰੀ ਮੌਜੂਦਾ ਸਮੇਂ 'ਚ 38 ਫ਼ੀਸਦੀ ਤੋਂ ਜ਼ਿਆਦਾ ਹੈ। ਪਰਾਲੀ ਸਾੜਨ ਦੇ ਦੇਸ਼ ਭਰ 'ਚ ਕੁੱਲ 24,695 ਮਾਮਲਿਆਂ 'ਚੋਂ 93 ਫ਼ੀਸਦੀ ਤੋਂ ਜ਼ਿਆਦਾ ਕੇਸ ਇਕੱਲੇ ਪੰਜਾਬ ਦੇ ਹਨ, ਜਦਕਿ ਹਰਿਆਣਾ ਦੀ ਇਸ 'ਚ ਹਿੱਸੇਦਾਰੀ ਕਰੀਬ ਸਾਢੇ ਛੇ ਫ਼ੀਸਦੀ ਹੈ।
ਧਨਤੇਰਸ ਦੇ ਦਿਨ ਵੀ ਸੋਨੇ ਤੇ ਚਾਂਦੀ ਦੇ ਵਾਇਦਾ ਭਾਅ ਦੀ ਮੱਠੀ ਸ਼ੁਰੂਆਤ ਹੋਈ। ਅੱਜ ਵੀ ਦੋਵਾਂ ਧਾਤਾਂ ਦੇ ਵਾਇਦਾ ਭਾਅ ਗਿਰਾਵਟ ਨਾਲ ਖੁੱਲ੍ਹੇ। ਵੀਰਵਾਰ ਨੂੰ ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਦੀ ਸ਼ੁਰੂਆਤ ਸੁਸਤ ਰਹੀ ਪਰ ਬਾਅਦ ਵਿੱਚ ਤੇਜ਼ੀ ਨਾਲ ਬੰਦ ਹੋਈ ਸੀ। ਅੱਜ ਸੋਨਾ ਵਾਇਦਾ 60,200 ਰੁਪਏ ਤੇ ਚਾਂਦੀ ਵਾਇਦਾ 71,000 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਨਾਲ ਸ਼ੁਰੂਆਤ ਹੋਈ।
ਪੰਜਾਬ 'ਚ ਸ਼ੁੱਕਰਵਾਰ ਸਵੇਰੇ ਮੌਸਮ ਨੇ ਅਚਾਨਕ ਕਰਵਟ ਲਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਗਰਜ ਦੇ ਨਾਲ-ਨਾਲ ਤੇਜ਼ ਮੀਂਹ ਸ਼ੁਰੂ ਹੋ ਗਿਆ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਸਿਹਤ ਮਾਹਿਰਾਂ ਦਾ ਕਹਿਣਆ ਹੈ ਕਿ ਸੂਬੇ ਭਰ ਵਿੱਚ ਫੈਲੇ ਪਰਾਲੀ ਦੇ ਧੂੰਏਂ ਤੇ ਹਵਾ ਦੇ ਪ੍ਰਦੂਸ਼ਣ ਕਾਰਨ ਵਾਇਰਲ ਇਨਫੈਕਸ਼ਨ ਤੋਂ ਪੀੜਤ ਮਰੀਜ਼ਾਂ ਲਈ ਇਹ ਮੀਂਹ ਰਾਮਬਾਣ ਸਾਬਤ ਹੋਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਨੂੰ ਸੁਧਾਰ ਕੇਂਦਰ ਬਣਾਉਣ ਦੇ ਸੰਕਲਪ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਸ਼ੁਰੂ ਕੀਤਾ। ਮਿਉਂਸਪਲ ਭਵਨ ਸੈਕਟਰ 35 ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੀਆਂ ਚਾਰ ਜੇਲ੍ਹਾਂ ਲੁਧਿਆਣਾ, ਗੁਰਦਾਸਪੁਰ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਕੈਦੀਆਂ ਨੂੰ ਸਕਰੀਨਿੰਗ, ਕਾਉਂਸਲਿੰਗ ਅਤੇ ਰੈਫਰਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਪਿਛੋਕੜ
Punjab Breaking News LIVE, 10 November, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਨੂੰ ਸੁਧਾਰ ਕੇਂਦਰ ਬਣਾਉਣ ਦੇ ਸੰਕਲਪ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਸ਼ੁਰੂ ਕੀਤਾ। ਮਿਉਂਸਪਲ ਭਵਨ ਸੈਕਟਰ 35 ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ ਪੰਜਾਬ ਦੀਆਂ ਚਾਰ ਜੇਲ੍ਹਾਂ ਲੁਧਿਆਣਾ, ਗੁਰਦਾਸਪੁਰ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਕੈਦੀਆਂ ਨੂੰ ਸਕਰੀਨਿੰਗ, ਕਾਉਂਸਲਿੰਗ ਅਤੇ ਰੈਫਰਲ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੈਂਟਲ ਹੈਲਥ ਇੰਟਰਵੈਂਸ਼ਨ ਪ੍ਰੋਗਰਾਮ ਦੀ ਸ਼ੁਰੂਆਤ
ਕਿਸਾਨਾਂ ਦੀ ਪਿੱਠ 'ਚ ਵਾਰ ਵਾਰ ਸਰਕਾਰ ਮਾਰ ਰਹੀ ਛੁਰਾ, ਹੁਣ ਝੋਨੇ 'ਤੇ MSP ਬੰਦ ਕਰਨ ਦੀ ਤਿਆਰੀ : ਮਜੀਠੀਆ
MSP on Paddy : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਝੋਨੇ ਦੀ MSP ਬੰਦ ਕਰਨ ਬਾਰੇ ਲਏ ਸਟੈਂਡ ਨੂੰ ਪੰਜਾਬ ਦੇ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ ਕਰਾਰ ਦਿੱਤਾ ਹੈ ਤੇ ਪਾਰਟੀ ਨੇ ਮੁੱਖ ਮੰਤਰੀ ਨੂੰ ਆਖਿਆ ਹੈ ਕਿ ਉਹ ਕਿਸਾਨਾਂ ਨੂੰ ਦੱਸਣ ਕਿ ਉਹ ਵਾਰ-ਵਾਰ ਉਹਨਾਂ ਦੀ ਪਿੱਠ ਵਿਚ ਛੁਰਾ ਕਿਉਂ ਮਾਰ ਰਹੇ ਹਨ। ਕਿਸਾਨਾਂ ਦੀ ਪਿੱਠ 'ਚ ਵਾਰ ਵਾਰ ਸਰਕਾਰ ਮਾਰ ਰਹੀ ਛੁਰਾ, ਹੁਣ ਝੋਨੇ 'ਤੇ MSP ਬੰਦ ਕਰਨ ਦੀ ਤਿਆਰੀ : ਮਜੀਠੀਆ
Raid: ਜਲੰਧਰ 'ਚ ਫੂਡ ਸੇਫ਼ਟੀ ਵਿਭਾਗ ਦੀ ਮਠਿਆਈ ਦੀਆਂ ਦੁਕਾਨਾਂ 'ਤੇ ਰੇਡ, ਕਈ ਦੁਕਾਨਾਂ ਤੋਂ ਭਰੇ ਸੈਂਪਲ
Jalandhar News: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ’ਤੇ ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟ ਵਾਲੀਆਂ ਮਠਿਆਈਆਂ ਅਤੇ ਦੁੱਧ ਉਤਪਾਦਾਂ ਦੀ ਜਾਂਚ ਲਈ ਉਪ ਮੰਡਲ ਮੈਜਿਸਟਰੇਟ, ਨਕੋਦਰ ਮੇਜਰ ਡਾ. ਇਰਵਿਨ ਕੌਰ ਵਲੋਂ ਨਕੋਦਰ ਵਿਖੇ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਸਬ ਡਵੀਜ਼ਨਲ ਮੈਜਿਸਟਰੇਟ ਵਲੋਂ ਫੂਡ ਸੇਫ਼ਟੀ ਟੀਮ ਨਾਲ ਮਠਿਆਈ ਦੀਆਂ ਦੁਕਾਨਾਂ ਅਤੇ ਇਨ੍ਹਾਂ ਨੂੰ ਬਣਾਉਣ ਦੇ ਯੂਨਿਟਾਂ ਦੀ ਜਾਂਚ ਕੀਤੀ ਗਈ। ਅਤੇ ਫੂਡ ਸੇਫ਼ਟੀ ਟੀਮ ਨੂੰ ਸੈਂਪਲ ਲੈਣ ਲਈ ਕਿਹਾ ਗਿਆ। Raid: ਜਲੰਧਰ 'ਚ ਫੂਡ ਸੇਫ਼ਟੀ ਵਿਭਾਗ ਦੀ ਮਠਿਆਈ ਦੀਆਂ ਦੁਕਾਨਾਂ 'ਤੇ ਰੇਡ, ਕਈ ਦੁਕਾਨਾਂ ਤੋਂ ਭਰੇ ਸੈਂਪਲ
ਅੱਜ ਧਨਤੇਰਸ ਤੇ ਸ਼ੁਕਰ ਪ੍ਰਦੋਸ਼ ਵ੍ਰਤ ਦਾ ਸੰਯੋਗ, ਜਾਣੋ ਪੂਜਾ ਦਾ ਸਮਾਂ, ਇਹ ਉਪਾਅ ਨਾਲ ਦੂਰ ਹੋਵੇਗਾ ਵਿੱਤੀ ਸੰਕਟ
Shukra Pradosh Vrat 2023: ਕਾਰਤਿਕ ਮਹੀਨੇ ਦਾ ਪ੍ਰਦੋਸ਼ ਵ੍ਰਤ ਬਹੁਤ ਖਾਸ ਮੰਨਿਆ ਜਾ ਰਿਹਾ ਹੈ, ਕਿਉਂਕਿ ਅੱਜ 10 ਨਵੰਬਰ 2023 ਨੂੰ ਧਨਤੇਰਸ ਤੇ ਸ਼ੁਕਰ ਪ੍ਰਦੋਸ਼ ਵ੍ਰਤ ਦਾ ਸੰਯੋਗ ਬਣ ਰਿਹਾ ਹੈ। ਇਸ ਵਰਤ ਨੂੰ ਰੱਖਣ ਵਾਲਿਆਂ ਨੂੰ ਦੇਵੀ ਲਕਸ਼ਮੀ ਦਾ ਵਿਸ਼ੇਸ਼ ਆਸ਼ੀਰਵਾਦ ਮਿਲੇਗਾ। ਦੀਵਾਲੀ ਤੋਂ ਪਹਿਲਾਂ ਸ਼ੁਕਰ ਪ੍ਰਦੋਸ਼ ਦੇ ਦਿਨ ਦੇਵੀ ਲਕਸ਼ਮੀ ਦੀ ਪੂਜਾ ਕਰਨ ਨਾਲ ਖੁਸ਼ਹਾਲੀ, ਸੁਭਾਗ ਤੇ ਦੌਲਤ ਵਿੱਚ ਵਾਧਾ ਹੁੰਦਾ ਹੈ। ਸ਼ੁਕਰ ਪ੍ਰਦੋਸ਼ ਵ੍ਰਤ ਤੇ ਧਨਤੇਰਸ ਦੇ ਨਾਲ, ਕੁਝ ਵਿਸ਼ੇਸ਼ ਉਪਾਅ ਚੰਗੀ ਕਿਸਮਤ ਨੂੰ ਜਗਾ ਸਕਦੇ ਹਨ। ਆਓ ਜਾਣਦੇ ਹਾਂ ਸ਼ੁਕਰ ਪ੍ਰਦੋਸ਼ ਵ੍ਰਤ ਦਾ ਸ਼ੁਭ ਸਮਾਂ, ਮਹੱਤਵ ਤੇ ਉਪਾਅ। ਅੱਜ ਧਨਤੇਰਸ ਤੇ ਸ਼ੁਕਰ ਪ੍ਰਦੋਸ਼ ਵ੍ਰਤ ਦਾ ਸੰਯੋਗ, ਜਾਣੋ ਪੂਜਾ ਦਾ ਸਮਾਂ, ਇਹ ਉਪਾਅ ਨਾਲ ਦੂਰ ਹੋਵੇਗਾ ਵਿੱਤੀ ਸੰਕਟ
- - - - - - - - - Advertisement - - - - - - - - -