Punjab Breaking News LIVE: ਬਿਜਲੀ ਕੱਟਾਂ ਨਾਲ ਮੱਚੀ ਹਾਹਾਕਾਰ, ਡੇਢ ਸਾਲ 'ਚ 35848 ਸਰਕਾਰੀ ਨੌਕਰੀਆਂ, ਹੁਣ ਰਾਜਾ ਵੜਿੰਗ ਦੀਆਂ ਵਧ ਸਕਦੀਆਂ ਮੁਸ਼ਕਲਾਂ
Punjab Breaking News LIVE, 10 September, 2023: ਬਿਜਲੀ ਕੱਟਾਂ ਨਾਲ ਮੱਚੀ ਹਾਹਾਕਾਰ, ਡੇਢ ਸਾਲ 'ਚ 35848 ਸਰਕਾਰੀ ਨੌਕਰੀਆਂ, ਹੁਣ ਰਾਜਾ ਵੜਿੰਗ ਦੀਆਂ ਵਧ ਸਕਦੀਆਂ ਮੁਸ਼ਕਲਾਂ,ਖਹਿਰਾ ਨੇ ਭਗਵੰਤ ਮਾਨ ਨੂੰ ਸੁਣਾਇਆ ਇਤਿਹਾਸ
LIVE
Background
Punjab Breaking News LIVE 10 September, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਲਜ਼ਾਮ ਲਾਇਆ ਹੈ ਕਿ ਬਿਜਲੀ ਕੱਟਾਂ ਤੇ ਨਹਿਰੀ ਪਾਣੀ ਦੀ ਘਾਟ ਕਾਰਨ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਹੁਣ ਪਾਣੀ ਦੀ ਲੋੜ ਪਰ ਪੰਜਾਬ ਸਰਕਾਰ ਵੱਲੋਂ ਨਹਿਰ ਰਾਹੀਂ ਰਾਜਸਥਾਨ ਨੂੰ ਵੱਧ ਪਾਣੀ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇ ਲੰਬੇ-ਲੰਬੇ ਕੱਟ ਲਾਏ ਜਾ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਹਨ ਕਿ ਖਜ਼ਾਨਾ ਭਰਿਆ ਪਿਆ ਹੈ ਤਾਂ ਫਿਰ ਕਿਸਾਨਾਂ ਲਈ ਬਿਜਲੀ ਕਿਉਂ ਨਹੀਂ ਖਰੀਦ ਰਹੇ? ਖੇਤੀ ਸੈਕਟਰ ਨੂੰ ਸਿਰਫ ਘੰਟਾ-ਡੇਢ ਘੰਟਾ ਬਿਜਲੀ ਮਿਲ ਰਹੀ, ਜੇ ਖਜ਼ਾਨਾ ਭਰਿਆ ਤਾਂ ਸੀਐਮ ਮਾਨ ਬਿਜਲੀ ਕਿਉਂ ਨਹੀਂ ਖਰੀਦ ਰਹੇ: ਸੁਖਬੀਰ ਬਾਦਲ
'ਆਪ' ਸਰਕਾਰ ਵੱਲੋਂ ਡੇਢ ਸਾਲ 'ਚ 35848 ਸਰਕਾਰੀ ਨੌਕਰੀਆਂ!
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਤਕਰੀਬਨ ਡੇਢ ਸਾਲ ਦੇ ਅਰਸੇ ਅੰਦਰ ਨੌਜਵਾਨਾਂ ਨੂੰ 35848 ਸਰਕਾਰੀ ਨੌਕਰੀਆਂ ਦਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀਆਂ ਬਿਲਕੁਲ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ, ਜਦਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰਿਸ਼ਵਤ ਤੇ ਸਿਫ਼ਾਰਸ਼ਾਂ ਤੋਂ ਬਿਨਾਂ ਕਦੇ ਕੋਈ ਨੌਕਰੀਆਂ ਨਹੀਂ ਦਿੱਤੀਆਂ। 'ਆਪ' ਸਰਕਾਰ ਵੱਲੋਂ ਡੇਢ ਸਾਲ 'ਚ 35848 ਸਰਕਾਰੀ ਨੌਕਰੀਆਂ!
45 ਫੀਸਦੀ ਅੰਕਾਂ ਦੇ ਚੈਲੰਜ ਮਗਰੋਂ ਮਜੀਠੀਆ ਦਾ ਪਲਟਵਾਰ
Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਇੱਕ ਮਹੀਨੇ ਅੰਦਰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ 45 ਫੀਸਦੀ ਅੰਕਾਂ ਨਾਲ ਪਾਸ ਕਰਨ ਦੀ ਚੁਣੌਤੀ ਦੇਣ ਮਗਰੋਂ ਮਜੀਠੀਆ ਨੇ ਪਲਟਵਾਰ ਕੀਤਾ ਹੈ। ਮਜੀਠੀਆ ਨੇ ਕਿਹਾ ਹੈ ਕਿ ਕਾਲਜ ਦੀ ਪੜ੍ਹਾਈ ਅੱਧ ਵਿਚਾਲੇ ਛੱਡਣ ਵਾਲਾ ਅੱਜ ਦੂਜਿਆਂ ਨੂੰ ਗਿਆਨ ਵੰਡ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਾਵੇਂ ਕਾਮੇਡੀ ਸਰਕਸ ਵਿੱਚ ਬਹੁਤ ਚੰਗਾ ਹੋ ਸਕਦਾ ਹੈ ਪਰ ਸੂਬਾ ਚਲਾਉਣਾ ਕੋਈ ਕਾਮੇਡੀ ਸਰਕਸ ਨਹੀਂ ਹੈ। 45 ਫੀਸਦੀ ਅੰਕਾਂ ਦੇ ਚੈਲੰਜ ਮਗਰੋਂ ਮਜੀਠੀਆ ਦਾ ਪਲਟਵਾਰ
ਪੰਜਾਬ ਸਰਕਾਰ ਕਰੇਗੀ ਵੱਡਾ ਧਮਾਕਾ! ਹੁਣ ਰਾਜਾ ਵੜਿੰਗ ਦੀਆਂ ਵਧ ਸਕਦੀਆਂ ਮੁਸ਼ਕਲਾਂ
Punjab News: ਲੋਕ ਸਭਾ ਚੋਣਾਂ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਇੱਕ ਹੋਰ ਵੱਡਾ ਧਮਾਕਾ ਕਰ ਸਕਦੀ ਹੈ। ਸਰਕਾਰ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉੱਪਰ ਸ਼ਿਕੰਜਾ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ। ਰਾਜਾ ਵੜਿੰਗ ਉੱਪਰ ਟਰਾਂਸਪੋਰਟ ਮੰਤਰੀ ਹੁੰਦਿਆਂ ਪੰਜਾਬ ਦੀ ਬਜਾਏ ਰਾਜਸਥਾਨ ਤੋਂ ਬੱਸਾਂ ਦੀ ਬਾਡੀ ਲਵਾ ਕੇ ਘਪਲਾ ਕਰਨ ਦੇ ਇਲਜ਼ਾਮ ਹਨ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਜਲਦ ਹੀ ਇਸ ਦੀ ਜਾਂਚ ਵਿੱਢਣ ਜਾ ਰਹੀ ਹੈ। ਪੰਜਾਬ ਸਰਕਾਰ ਕਰੇਗੀ ਵੱਡਾ ਧਮਾਕਾ! ਹੁਣ ਰਾਜਾ ਵੜਿੰਗ ਦੀਆਂ ਵਧ ਸਕਦੀਆਂ ਮੁਸ਼ਕਲਾਂ
ਖਹਿਰਾ ਨੇ ਭਗਵੰਤ ਮਾਨ ਨੂੰ ਸੁਣਾਇਆ ਇਤਿਹਾਸ!
Punjab News: ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖ ਹੋਣ ਦੇ ਬਾਵਜੂਦ ਭਗਵੰਤ ਮਾਨ ਸਿੱਖ ਇਤਿਹਾਸ ਬਾਰੇ ਕੁਝ ਨਹੀਂ ਜਾਣਦੇ। ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਮਾਨ ਨੇ ਨੱਥਾ ਖਹਿਰਾ ਦੇ ਨਾਲ ਹੀ ਸੁੱਖਾ ਸਿੰਘ ਤੇ ਮਹਿਤਾਬ ਸਿੰਘ ਵਰਗੇ ਸ਼ਹੀਦਾਂ ਦਾ ਘੋਰ ਅਪਮਾਨ ਕੀਤਾ ਹੈ। ਭਗਵੰਤ ਮਾਨ ਨੂੰ ਆਪਣੀ ਇਸ ਮੂਰਖਤਾ ਭਰੀ ਹਰਕਤ ਲਈ ਜਨਤਕ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਅੱਗੇ ਤੋਂ ਜਿਸ ਗੱਲ ਦਾ ਗਿਆਨ ਨਾ ਹੋਵੇ, ਉੱਥੇ ਮੂੰਹ ਬੰਦ ਰੱਖਣਾ ਚੰਗਾ ਹੁੰਦਾ ਹੈ। ਖਹਿਰਾ ਨੇ ਭਗਵੰਤ ਮਾਨ ਨੂੰ ਸੁਣਾਇਆ ਇਤਿਹਾਸ! ਬੋਲੇ ਅੱਗੇ ਤੋਂ ਜਿਸ ਗੱਲ ਦਾ ਗਿਆਨ ਨਾ ਹੋਵੇ, ਉੱਥੇ ਮੂੰਹ ਬੰਦ ਰੱਖਣਾ ਚੰਗਾ ਹੁੰਦਾ...
CM Bhagwant Mann: ਪੰਜਾਬ ਨੂੰ ਪੂਰੀ ਦੁਨੀਆ ਦੇ ਨਕਸ਼ੇ 'ਤੇ ਉਭਾਰਨ ਲਈ 'ਟੂਰਿਜ਼ਮ ਸਮਿਟ' ਕਰਵਾਉਣ ਜਾ ਰਹੇ...ਸੀਐਮ ਮਾਨ ਨੇ ਦਿੱਤਾ ਖੁੱਲ੍ਹਾ ਸੱਦਾ
ਪੰਜਾਬ ਵਿੱਚ 11, 12, 13 ਸਤੰਬਰ ਨੂੰ 'ਟੂਰਿਜ਼ਮ ਸਮਿਟ' ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਨੂੰ ਇਸ ਵਿੱਚ ਵੱਡੇ ਨਿਵੇਸ਼ ਦੀ ਵੀ ਉਮੀਦ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਦ ਲਾਈਵ ਹੋ ਕੇ 'ਟੂਰਿਜ਼ਮ ਸਮਿਟ' ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਸੀਐਮ ਭਗਵੰਤ ਮਾਨ ਨੇ ਲਾਈਵ ਹੁੰਦਿਆਂ ਲਿਖਿਆ ਮੇਜ਼ਬਾਨ ਪੰਜਾਬ ਤੁਹਾਡਾ ਕਰ ਰਿਹਾ ਹੈ ਅੱਖਾਂ ਵਿਛਾਅ ਕੇ ਇੰਤਜ਼ਾਰ!...ਪੰਜਾਬ ਨੂੰ ਪੂਰੀ ਦੁਨੀਆ ਦੇ ਨਕਸ਼ੇ 'ਤੇ ਉਭਾਰਨ ਲਈ ਮਿਤੀ 11, 12, 13 ਸਤੰਬਰ ਨੂੰ 'ਟੂਰਿਜ਼ਮ ਸਮਿਟ' ਕਰਵਾਉਣ ਜਾ ਰਹੇ ਹਾਂ.. ਇਸ ਸਮਿਟ ਦਾ ਹਿੱਸਾ ਬਣਨ ਲਈ ਬਤੌਰ ਮੁੱਖ ਮੰਤਰੀ ਮੇਰੇ ਵੱਲੋਂ ਤੁਹਾਨੂੰ ਸੱਦਾ।
G-20 Summit: ਖਾਲਿਸਤਾਨੀ ਪੰਨੂੰ ਵੱਲੋਂ ਜੀ-20 ਸੰਮੇਲਨ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼
ਸਿੱਖ ਫਾਰ ਜਸਟਿਸ (SFJ) ਦੇ ਬੈਨਰ ਹੇਠ ਖਾਲਿਸਤਾਨ ਦੀ ਮੰਗ ਕਰ ਰਹੇ ਗੁਰਪਤਵੰਤ ਪੰਨੂ ਨੇ ਇੱਕ ਵਾਰ ਫਿਰ ਜੀ-20 ਕਾਨਫਰੰਸ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਦਿੱਲੀ 'ਚ ਸਖ਼ਤ ਸੁਰੱਖਿਆ ਦੇ ਚੱਲਦਿਆਂ ਪੰਨੂ ਨੇ ਹੁਣ ਗੁਰੂਗ੍ਰਾਮ ਦੇ ਹੁੱਡਾ ਸਿਟੀ ਮੈਟਰੋ ਸਟੇਸ਼ਨ ਫਲਾਈਓਵਰ 'ਤੇ ਖਾਲਿਸਤਾਨੀ ਝੰਡਾ ਲਹਿਰਾਉਣ ਦਾ ਦਾਅਵਾ ਕੀਤਾ ਹੈ। ਪੰਨੂ ਨੇ ਆਪਣਾ ਨਵਾਂ ਵੀਡੀਓ ਵਾਇਰਲ ਕਰਕੇ ਪ੍ਰਧਾਨ ਮੰਤਰੀ ਮੋਦੀ ਨੂੰ ਧਮਕੀ ਵੀ ਦਿੱਤੀ ਹੈ।
Sangrur News: 60 ਸਾਲਾਂ ਫੁੱਫੜ ਨੇ 19 ਸਾਲਾਂ ਭਤੀਜੀ ਨਾਲ ਕੀਤਾ ਬਲਾਤਕਾਰ
ਬਰਨਾਲਾ ਵਿੱਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 60 ਸਾਲਾਂ ਦੇ ਫੁੱਫੜ ਵੱਲੋਂ 19 ਸਾਲਾਂ ਦੀ ਭਤੀਜੀ ਨਾਲ ਬਲਾਤਕਾਰ ਕਰਨ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਬਿਆਨਾਂ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ। ਇਸ ਬਾਬਤ ਪੁਲਿਸ ਅਧਿਕਾਰੀ ਬਲਜੀਤ ਸਿੰਘ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਇੱਕ ਪਿੰਡ ਦੀ ਰਹਿਣ ਵਾਲੀ ਬੱਚੀ ਆਪਣੀ ਭੂਆ ਕੋਲ 9ਵੀਂ ਕਲਾਸ ਵਿੱਚ ਪੜ੍ਹਦੀ ਸੀ। ਭੂਆ ਦੇ ਦੋਵੇਂ ਮੁੰਡੇ ਪਹਿਲਾਂ ਹੀ ਕੈਨੇਡਾ ਜਾ ਚੁੱਕੇ ਹਨ ਜਿਸ ਤੋਂ ਬਾਅਦ ਦੋ ਮਹੀਨੇ ਪਹਿਲਾਂ ਭੂਆ ਵੀ ਉਨ੍ਹਾਂ ਕੋਲੋ ਕੈਨੇਡਾ ਚਲੀ ਗਈ ਸੀ।
Gangster News: ਗੈਂਗਸਟਰ ਨੀਟਾ ਦਿਓਲ, ਮਣੀ, ਸੁਲੱਖਣ ਬੱਬਰ ਜੇਲ੍ਹ ਤੋਂ ਰਿਹਾਅ, ਗੁਰਪ੍ਰੀਤ ਸੇਖੋਂ, ਪਲਵਿੰਦਰ ਪਿੰਦਾ ਨੂੰ ਮਿਲੀ ਜ਼ਮਾਨਤ
ਬਠਿੰਡਾ ਦੀ ਕੇਂਦਰੀ ਜੇਲ੍ਹ ਤੋਂ ਗੈਂਗਸਟਰ ਨੀਟਾ ਦਿਓਲ, ਮਣੀ ਤੇ ਸੁਲੱਖਣ ਬੱਬਰ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਹ ਨਾਭਾ ਜੇਲ੍ਹ ਬ੍ਰੇਕ ਕਾਂਡ ਨਾਲ ਸਬੰਧਤ ਸਨ। ਜਦੋਂ ਕਿ ਗੁਰਪ੍ਰੀਤ ਸੇਖੋਂ ਤੇ ਪਲਵਿੰਦਰ ਪਿੰਦਾ ਨੂੰ ਵੀ ਜ਼ਮਾਨਤ ਮਿਲ ਈ ਹੈ ਪਰ ਅਜੇ ਤੱਕ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ ਹੈ। ਦੱਸ ਦਈਏ ਕਿ ਨਾਭਾ ਜੇਲ੍ਹ ਕਾਂਡ ਦੇ ਮੁੱਖ ਆਰੋਪੀ ਗੋਪੀ ਕੋੜਾ ਨੂੰ ਜ਼ਮਾਨਤ ਨਹੀਂ ਮਿਲੀ ਹੈ।
Sidhu Moosewala Murder Case: ਕੇਂਦਰੀ ਏਜੰਸੀਆਂ ਦੇ ਅਲਰਟ ਦੇ ਬਾਵਜੂਦ ਸਿੱਧੂ ਮੂਸੇਵਾਲਾ ਨੂੰ ਸੁਰੱਖਿਆ ਦੇਣ ਦੀ ਬਜਾਏ ਵਾਪਸ ਕਿਉਂ ਲੈ ਲਈ: ਬਲਕੌਰ ਸਿੰਘ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਮੇਰੇ ਪੁੱਤਰ ਦੀ ਮੌਤ ਸਰਕਾਰ ਦੀ ਗਲਤੀ ਨਾਲ ਹੋਈ ਹੈ। ਸੈਂਟਰ ਦੀਆਂ ਏਜੰਸੀਆਂ ਨੇ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਸੂਚਿਤ ਕਰ ਦਿੱਤਾ ਸੀ ਕਿ ਪੰਜਾਬ ਵਿੱਚ ਦੋ ਵਿਅਕਤੀਆਂ ਨੂੰ ਖਤਰਾ ਹੈ ਪਰ ਸਰਕਾਰ ਨੇ ਸਾਨੂੰ ਕੁਝ ਵੀ ਨਹੀਂ ਦੱਸਿਆ ਸਗੋਂ ਉਲਟਾ ਸਾਡੀ ਸੁਰੱਖਿਆ ਵੀ ਵਾਪਸ ਲੈ ਲਈ।