Punjab Breaking News LIVE: ਪੰਜਾਬ ਕੈਬਨਿਟ ਦੀ ਮੀਟਿੰਗ, ਬਾਰਸ਼ ਦਾ ਅਲਰਟ, ਸੱਤ ਖਤਰਨਾਕ ਗੈਂਗਸਟਰ ਭਗੌੜੇ ਐਲਾਨੇ
Punjab Breaking News LIVE 11 August, 2023: ਪੰਜਾਬ ਕੈਬਨਿਟ ਦੀ ਮੀਟਿੰਗ, ਬਾਰਸ਼ ਦਾ ਅਲਰਟ, ਸੱਤ ਖਤਰਨਾਕ ਗੈਂਗਸਟਰ ਭਗੌੜੇ ਐਲਾਨੇ, ਲਾਲ ਕਿਲੇ 'ਤੇ ਖਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਲਈ ਇਨਾਮ ਦਾ ਐਲਾਨ
LIVE
Background
Punjab Breaking News LIVE 11 August, 2023: ਪੰਜਾਬ ਸਰਕਾਰ ਦੀ ਅੱਜ ਕੈਬਨਿਟ ਦੀ ਮੀਟਿੰਗ ਹੋਣ ਜਾ ਰਹੀ ਹੈ ਜੋ ਕਾਫ਼ੀ ਅਹਿਮ ਰਹਿਣ ਵਾਲੀ ਹੈ। ਇਸ ਮੀਟਿੰਗ ਵਿੱਚ ਕਈ ਏਜੰਡੇ ਪਾਸ ਕੀਤੇ ਜਾਣਗੇ ਤੇ ਕਈਆਂ ਲਈ ਇਹ ਮੀਟਿੰਗ ਮੁਸੀਬਤ ਬਣ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਸਿਵਲ ਸਕੱਤਰੇਤ-1 ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਬੈਠਕ 'ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ, ਬੋਰਡ ਕਾਰਪੋਰੇਸ਼ਨਾਂ ਦੇ ਕੰਮਕਾਜ ਦਾ ਜਾਇਜ਼ਾ ਲੈਣ ਸਮੇਤ ਹੋਰ ਵੱਖ-ਵੱਖ ਏਜੰਡਿਆਂ 'ਤੇ ਚਰਚਾ ਕੀਤੀ ਜਾਵੇਗੀ। ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਇਹ ਫੈਸਲੇ ਪੰਜਾਬ 'ਚ ਹੋਣਗੇ ਲਾਗੂ
ਉਤਰਾਖੰਡ 'ਚ ਮੀਂਹ ਕਾਰਨ ਤਬਾਹੀ! ਪੰਜਾਬ ਤੋਂ ਲੈ ਕੇ ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਹੋਣਗੇ ਬੱਦਲ
IMD Weather Update: ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਬਾਰਿਸ਼ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ। ਸ਼ੁੱਕਰਵਾਰ 11 ਅਗਸਤ ਨੂੰ ਦਿੱਲੀ ਵਿੱਚ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਾ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 12 ਅਗਸਤ ਨੂੰ ਮੌਸਮ ਸਾਫ ਰਹੇਗਾ। ਇਸ ਤੋਂ ਬਾਅਦ 15 ਅਗਸਤ ਤੱਕ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉਤਰਾਖੰਡ 'ਚ ਮੀਂਹ ਕਾਰਨ ਤਬਾਹੀ! ਪੰਜਾਬ ਤੋਂ ਲੈ ਕੇ ਦਿੱਲੀ ਸਮੇਤ ਇਨ੍ਹਾਂ ਸੂਬਿਆਂ 'ਚ ਹੋਣਗੇ ਬੱਦਲ
ਐਨਆਈਏ ਦਾ ਗੈਂਗਸਟਰਾਂ ਖਿਲਾਫ ਸ਼ਿਕੰਜਾ, ਅਰਸ਼ਦੀਪ ਡਾਲਾ ਤੇ ਲਖਬੀਰ ਲੰਡਾ ਸਣੇ ਸੱਤ ਭਗੌੜੇ ਐਲਾਨੇ
Ludhiana News: ਕੌਮੀ ਜਾਂਚ ਏਜੰਸੀ (ਐਨਆਈਏ) ਗੈਂਗਸਟਰਾਂ ਖਿਲਾਫ ਲਗਾਤਾਰ ਸ਼ਿਕੰਜਾ ਕੱਸ ਰਹੀ ਹੈ। ਮੋਗਾ ਜ਼ਿਲ੍ਹੇ ਨਾਲ ਸਬੰਧਤ ਦੋ ਖ਼ਤਰਨਾਕ ਗੈਂਗਸਟਰਾਂ ਸਮੇਤ ਸੱਤਾਂ ਨੂੰ ਦਿੱਲੀ ਦੀ ਐਨਆਈਏ ਵਿਸ਼ੇਸ਼ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਹੈ। ਕੌਮੀ ਜਾਂਚ ਏਜੰਸੀ (ਐਨਆਈਏ) ਨੇ 9 ਅਗਸਤ ਨੂੰ ਅਦਾਲਤ ਵਿੱਚ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਬੰਬੀਹਾ ਦੇ ਕਈ ਮੁੱਖ ਮੈਂਬਰਾਂ ਵਿਰੁੱਧ ਦੋਸ਼ ਪੱਤਰ ਵੀ ਦਾਇਰ ਕੀਤੇ ਹਨ। ਐਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਐਨਆਈਏ ਵਿਸ਼ੇਸ਼ ਅਦਾਲਤ ਵੱਲੋਂ ਭਗੌੜੇ ਐਲਾਨੇ ਗਏ ਸੱਤ ਭਗੌੜਿਆਂ ਵਿੱਚੋਂ ਖਾਲਿਸਤਾਨ ਟਾਈਗਰ ਫੋਰਸ ਨਾਲ ਸਬੰਧਤ ਅਰਸ਼ਦੀਪ ਡਾਲਾ (ਮੋਗਾ) ਤੇ ਲਖਬੀਰ ਸਿੰਘ ਉਰਫ ਲੰਡਾ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਹਨ। ਐਨਆਈਏ ਦਾ ਗੈਂਗਸਟਰਾਂ ਖਿਲਾਫ ਸ਼ਿਕੰਜਾ, ਅਰਸ਼ਦੀਪ ਡਾਲਾ ਤੇ ਲਖਬੀਰ ਲੰਡਾ ਸਣੇ ਸੱਤ ਭਗੌੜੇ ਐਲਾਨੇ
ਲਾਲ ਕਿਲੇ 'ਤੇ ਖਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਲਈ ਇਨਾਮ ਦਾ ਐਲਾਨ
Sikhs for justice: ਅਮਰੀਕਾ 'ਚ ਰਹਿੰਦੇ ਸਿੱਖਜ਼ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ 15 ਅਗਸਤ ਨੇੜੇ ਆਉਂਦਿਆਂ ਹੀ ਹਿੱਲਜੁੱਲ ਸ਼ੁਰੂ ਕਰ ਦਿੱਤੀ ਹੈ। ਪੰਨੂ ਨੇ ਸੁਤੰਤਰਤਾ ਦਿਵਸ 'ਤੇ ਅਮਰੀਕਾ ਤੋਂ ਦਿੱਲੀ ਆ ਰਹੇ ਕਾਂਗਰਸਮੈਨ ਆਰਓ ਖੰਨਾ ਤੇ ਮਿਸ਼ੇਲ ਵਾਟਸ ਨੂੰ ਪੱਤਰ ਲਿਖਿਆ ਹੈ। ਹੁਣ ਪੰਨੂ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਿਆਸੀ ਸ਼ਰਨ ਦੇਣ ਦਾ ਵਾਅਦਾ ਕੀਤਾ ਹੈ। ਇਸ ਬਾਰੇ ਜਾਰੀ ਵੀਡੀਓ ਵਿੱਚ ਪੰਨੂ ਦੱਸ ਰਿਹਾ ਹੈ ਕਿ ਉਸ ਨੇ ਅਮਰੀਕੀ ਕਾਂਗਰਸਮੈਨ ਆਰਓ ਖੰਨਾ ਤੇ ਮਿਸ਼ੇਲ ਵਾਟਸ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਸ ਨੇ ਮੰਗ ਕੀਤਾ ਹੈ ਕਿ ਭਾਰਤ ਪਹੁੰਚ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕਰਨ ਕਿ ਉਹ ਖਾਲਿਸਤਾਨ ਦੀ ਆਵਾਜ਼ ਨੂੰ ਕਿਉਂ ਦਬਾਉਣਾ ਚਾਹੁੰਦੇ ਹਨ। ਖਾਲਿਸਤਾਨੀ ਸਮਰਥਕਾਂ ਖਿਲਾਫ ਕਾਰਵਾਈ ਕਿਉਂ ਕੀਤੀ ਜਾ ਰਹੀ ਹੈ। ਲਾਲ ਕਿਲੇ 'ਤੇ ਖਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਲਈ ਇਨਾਮ ਦਾ ਐਲਾਨ
Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ
2. 'ਸ਼ਹੀਦ ਸਮਾਰਕ' ਹਰ ਜ਼ਿਲ੍ਹੇ ਦੇ ਵੱਡੇ ਪਾਰਕ 'ਚ ਬਣਾਇਆ ਜਾਵੇਗਾ
3. ਦਿੱਲੀ ਕੌਮਾਂਤਰੀ ਹਵਾਈ ਅੱਡੇ 'ਤੇ ਲੋਕਾਂ ਦੀ ਸੇਵਾ ਲਈ ਪੰਜਾਬ ਸਰਕਾਰ ਦੇ 'ਸਹਾਇਤਾ ਕੇਂਦਰ' ਨੂੰ ਮਨਜੂਰੀ
Girl Swept Out to Sea in UK: ਬ੍ਰਿਟੇਨ 'ਚ ਦੋਸਤਾਂ ਨਾਲ ਖੇਡਦੇ ਹੋਏ ਸਮੁੰਦਰ 'ਚ ਰੁੜ੍ਹੀ ਕੁੜੀ
ਡੇਵੋਨ, ਯੂਨਾਈਟਿਡ ਕਿੰਗਡਮ ਵਿੱਚ ਤੱਟ ਦੇ ਨੇੜੇ ਦੋਸਤਾਂ ਨਾਲ ਖੇਡਦੇ ਹੋਏ ਇੱਕ ਕੁੜੀ ਸਮੁੰਦਰ ਵਿੱਚ ਵਹਿ ਗਈ। ਉੱਥੇ ਮੌਜੂਦ ਇੱਕ ਵਿਅਕਤੀ ਨੇ ਬੜੀ ਬਹਾਦਰੀ ਨਾਲ ਬੱਚੀ ਨੂੰ ਬਚਾਇਆ। ਇਸ ਘਟਨਾ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਦੀ ਸ਼ੁਰੂਆਤ 'ਚ 4 ਬੱਚਿਆਂ ਦਾ ਸਮੂਹ ਬੀਚ ਦੇ ਸਲਿੱਪਵੇਅ 'ਤੇ ਖੇਡਦਾ ਦਿਖਾਈ ਦੇ ਰਿਹਾ ਹੈ। ਉਦੋਂ ਅਚਾਨਕ ਤੇਜ਼ ਲਹਿਰ ਨੇ ਬੱਚੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਲੜਕੀ ਆਪਣਾ ਸੰਤੁਲਨ ਗੁਆ ਬੈਠੀ ਅਤੇ ਰੇਲਿੰਗ ਵਿਚਕਾਰ ਫਸ ਗਈ ਅਤੇ ਸਮੁੰਦਰ 'ਚ ਵਹਿ ਗਈ।
Parliament Monsoon Session 2023: AAP ਸੰਸਦ ਮੈਂਬਰ ਰਾਘਵ ਚੱਢਾ ਰਾਜ ਸਭਾ ਤੋਂ ਮੁਅੱਤਲ
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਜਾਅਲੀ ਦਸਤਖਤ ਮਾਮਲੇ ਵਿੱਚ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
Amritsar News: ਧੀ ਨੂੰ ਕਿਰਪਾਨ ਨਾਲ ਵੱਢਣ ਵਾਲੇ ਪਿਓ ਦੀ ਪੇਸ਼ੀ
ਅੰਮ੍ਰਿਤਸਰ ਵਿੱਚ ਇੱਕ ਪਿਓ ਵੱਲੋਂ ਆਪਣੀ ਧੀ ਦਾ ਕਿਰਪਾਨ ਨਾਲ ਵੱਢ ਕੇ ਕਤਲ ਕਰ ਦਿੱਤਾ ਗਿਆ ਤੇ ਇਸ ਤੋਂ ਬਾਅਦ ਮੋਟਰਸਾਈਕਲ ਪਿੱਛੇ ਬੰਨ੍ਹ ਕੇ ਘੁੰਮਾਇਆ ਸੀ। ਇਸ ਮੌਕੇ ਜਦੋਂ ਦਲਬੀਰ ਸਿੰਘ ਨੂੰ ਪੇਸ਼ੀ ਤੇ ਲਿਆਂਦਾ ਗਿਆ ਤਾਂ ਉਸ ਨੇ ਪਛਤਾਵਾ ਕਰਨ ਦੀ ਥਾਂ ਕਿਹਾ ਕਿ ਆਪਾਂ ਅਣਖਾਂ ਵਾਲੇ ਬੰਦੇ ਹਾਂ।
ਦੇਸ਼ਧ੍ਰੋਹ ਕਾਨੂੰਨ ਨੂੰ ਕੀਤਾ ਜਾਵੇਗਾ ਖ਼ਤਮ , ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਕੀਤਾ ਐਲਾਨ
ਲੋਕ ਸਭਾ ਵਿੱਚ ਘੋਸ਼ਣਾ ਕਰਦੇ ਹੋਏ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ਧ੍ਰੋਹ ਕਾਨੂੰਨ ਨੂੰ ਖਤਮ ਕੀਤਾ ਜਾ ਰਿਹਾ ਹੈ, ਇਸ ਬਾਰੇ ਸਰਕਾਰ ਵੱਲੋਂ ਇੱਕ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਪਿਛਲੇ ਕਈ ਦਹਾਕਿਆਂ ਤੋਂ ਚੱਲ ਰਹੇ ਇਸ ਕਾਨੂੰਨ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ, ਕਈ ਵਿਰੋਧੀ ਪਾਰਟੀਆਂ ਨੇ ਇਸ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਸੀ ਅਤੇ ਇਸ ਦੀ ਦੁਰਵਰਤੋਂ ਦਾ ਦੋਸ਼ ਲਗਾਇਆ ਸੀ।