Punjab Breaking News LIVE: ਐਕਟਰ, ਡਾਇਰੈਕਟਰ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਦਾ ਦੇਹਾਂਤ, ਨਹੀਂ ਰੁਕੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਕੈਨੇਡਾ 'ਚ ਫਸੇ 700 ਪੰਜਾਬੀ ਵਿਦਿਆਰਥੀਆਂ ਨੂੰ ਰਾਹਤ

Punjab Breaking News LIVE 11 June, 2023: ਐਕਟਰ, ਡਾਇਰੈਕਟਰ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਦਾ ਦੇਹਾਂਤ, ਨਹੀਂ ਰੁਕੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਕੈਨੇਡਾ 'ਚ ਫਸੇ 700 ਪੰਜਾਬੀ ਵਿਦਿਆਰਥੀਆਂ ਨੂੰ ਰਾਹਤ

ABP Sanjha Last Updated: 11 Jun 2023 04:08 PM
Punjab News : ਖ਼ਰਾਬ ਮੌਸਮ ਕਾਰਨ ਅੰਮ੍ਰਿਤਸਰ ਤੋਂ ਉੱਡਿਆ ਜਹਾਜ਼ ਪਹੁੰਚਿਆ ਪਾਕਿਸਤਾਨ

 ਇੰਡੀਗੋ ਦੀ ਉਡਾਣ ਨੰਬਰ 6E645 ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਪਹੁੰਚ ਗਈ। ਇਹ ਉਡਾਣ ਕਰੀਬ 31 ਮਿੰਟ ਤੱਕ ਪਾਕਿਸਤਾਨੀ ਹਵਾਈ ਖੇਤਰ ਵਿੱਚ ਰਹੀ ਅਤੇ ਫਿਰ ਸੁਰੱਖਿਅਤ ਭਾਰਤੀ ਹਵਾਈ ਖੇਤਰ ਵਿੱਚ ਵਾਪਸ ਪਰਤ ਆਈ। ਅਜਿਹਾ ਖਰਾਬ ਮੌਸਮ ਕਾਰਨ ਹੋਇਆ ਅਤੇ ਕੌਮਾਂਤਰੀ ਨਿਯਮਾਂ ਕਾਰਨ ਪਾਕਿਸਤਾਨ ਨੂੰ ਜਗ੍ਹਾ ਦੇਣੀ ਪਈ।

Congress: ਮੋਦੀ ਦਾ ਰਾਜ 'ਚ ਤਿੰਨ ਗੁਣਾ ਵਧਿਆ ਕਰਜ਼, 155 ਲੱਖ ਕਰੋੜ ਦਾ ਕਰਜ਼ਾਈ ਹੋਇਆ ਦੇਸ਼: ਕਾਂਗਰਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 9 ਸਾਲਾਂ ਦੇ ਭਾਜਪਾ ਰਾਜ ਦੌਰਾਨ ਦੇਸ਼ ਦਾ ਕਰਜ਼ ਕਰੀਬ ਤਿੰਨ ਗੁਣਾ ਵਧ ਕੇ 155 ਲੱਖ ਕਰੋੜ ਰੁਪਏ ਹੋ ਗਿਆ ਹੈ। ਇਸ ਹਿਸਾਬ ਨਾਲ ਹਰੇਕ ਭਾਰਤੀ ਉਪਰ 1.20 ਲੱਖ ਰੁਪਏ ਦਾ ਕਰਜ਼ਾ ਹੈ। ਇਹ ਦਾਅਵਾ ਕਾਂਗਰਸ ਨੇ ਕੀਤਾ ਹੈ। ਕਾਂਗਰਸ ਨੇ ਅਰਥਚਾਰੇ ਦੇ ਹਾਲਾਤ ਬਾਰੇ ਵ੍ਹਾਈਟ ਪੇਪਰ (ਸ਼ਵੇਤ ਪੱਤਰ) ਲਿਆਉਣ ਦੀ ਮੰਗ ਕੀਤੀ ਹੈ। ਕਾਂਗਰਸ ਦੀ ਬੁਲਾਰੀ ਸੁਪ੍ਰਿਯਾ ਸ੍ਰੀਨੇਤ ਨੇ ਕਿਹਾ ਕਿ ਮੋਦੀ ਸਰਕਾਰ ਦਾ ‘ਆਰਥਿਕ ਕੁਪ੍ਰਬੰਧਨ’ ਅਰਥਚਾਰੇ ਦੇ ਮੌਜੂਦਾ ਹਾਲਾਤ ਲਈ ਜ਼ਿੰਮੇਵਾਰ ਹੈ ਤੇ ਦਾਅਵਾ ਕੀਤਾ ਕਿ 2014 ’ਚ ਸਰਕਾਰ ਬਣਨ ਮਗਰੋਂ 100 ਲੱਖ ਕਰੋੜ ਰੁਪਏ ਦਾ ਕਰਜ਼ਾ ਹੋਰ ਵਧਿਆ ਹੈ। 

AAP MahaRally At Ramlila Maidan: ਜੇ ਭਾਜਪਾ 2024 ਵਿੱਚ ਜਿੱਤ ਗਈ ਤਾਂ PM Narendra Modi ਤੋਂ Narendra "Putin" ਬਣ ਜਾਣਗੇ-ਮਾਨ

ਲੰਬੇ ਸਮੇਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਹਨ। ਆਮ ਆਦਮੀ ਪਾਰਟੀ ਨੇ ਐਤਵਾਰ (11 ਜੂਨ) ਨੂੰ ਵੱਡੀ ਰੈਲੀ ਬੁਲਾਈ ਹੈ। ਰੈਲੀ ਨੂੰ ਸੰਬੋਧਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ 12 ਸਾਲ ਪਹਿਲਾਂ ਅਸੀਂ ਭ੍ਰਿਸ਼ਟਾਚਾਰ ਦੇ ਖਿਲਾਫ ਇਸ ਮੈਦਾਨ 'ਤੇ ਇਕੱਠੇ ਹੋਏ ਸੀ। ਅੱਜ, 12 ਸਾਲਾਂ ਬਾਅਦ, ਇੱਕ ਵਾਰ ਫਿਰ ਉਸੇ ਜ਼ਮੀਨ 'ਤੇ, ਅਸੀਂ ਇੱਕ ਹੰਕਾਰੀ ਤਾਨਾਸ਼ਾਹ ਨੂੰ ਹਟਾਉਣ ਲਈ ਇਕੱਠੇ ਹੋਏ ਹਾਂ।

Ludhiana News: ਕੋਠੀ ’ਤੇ ਕਬਜ਼ੇ ਦੇ ਦੋਸ਼ਾਂ ਮਗਰੋਂ ਸੁਖਬੀਰ ਬਾਦਲ ਨੇ ਮੰਗੀ ‘ਆਪ’ ਵਿਧਾਇਕਾ ਮਾਣੂਕੇ ਖ਼ਿਲਾਫ਼ ਕਾਨੂੰਨੀ ਕਾਰਵਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਨਆਰਆਈ ਮਹਿਲਾ ਦੀ ਕੋਠੀ ’ਤੇ ਕਬਜ਼ਾ ਕਰਨ ਦੇ ਦੋਸ਼ ਹੇਠ ‘ਆਪ’ ਵਿਧਾਇਕਾ ਸਰਵਜੀਤ ਕੌਰ ਮਾਣੂਕੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਕਰਨ ਦੀ ਜਗ੍ਹਾ ਪੰਜਾਬ ਪੁਲਿਸ ਮਾਮਲੇ ਨੂੰ ਦੱਬ ਰਹੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਨਾਲ ਐਨਆਰਆਈ ਭਾਈਚਾਰੇ ਲਈ ਗਲਤ ਸੰਦੇਸ਼ ਜਾਂਦਾ ਹੈ ਕਿ ਪੰਜਾਬ ਵਿੱਚ ਪਰਵਾਸੀਆਂ ਦੀਆਂ ਜ਼ਮੀਨਾਂ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਐਨਆਰਆਈ ਅਮਰਜੀਤ ਕੌਰ ਨੇ ਡੀਜੀਪੀ ਸਮੇਤ ਹੋਰ ਮੰਤਰੀਆਂ ਤੱਕ ਵੀ ਪਹੁੰਚ ਕੀਤੀ ਹੈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ।

Punjab News:ਬਾਦਲ ਦੀ ਮਾਨ ਨੂੰ ਸਲਾਹ, ਤੇਲ ਦੇ ਰੇਟ ਵਧਾ ਕੇ ਲੋਕਾਂ 'ਤੇ ਬੋਝ ਨਾ ਪਾਓ ਸਗੋਂ ਇਸ਼ਤਿਹਾਰਬਾਜ਼ੀ ਬੰਦ ਕਰਕੇ ਕਰੋੜਾਂ ਬਚਾ ਲਓ

ਪੰਜਾਬ ਸਰਕਾਰ ਨੇ ਚੁੱਪ-ਚੁਪੀਤੇ ਜਨਤਾ ਨੂੰ ਵੱਡਾ ਝਟਕਾ ਦਿੱਤਾ ਹੈ। ਭਗਵੰਤ ਮਾਨ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ ਵੈਟ ਕਰੀਬ 1 ਰੁਪਏ ਵਧਾ ਦਿੱਤਾ ਹੈ। ਵਧੀਆਂ ਕੀਮਤਾਂ ਅੱਧੀ ਰਾਤ 12 ਵਜੇ ਤੋਂ ਲਾਗੂ ਹੋ ਗਈਆਂ ਹਨ। ਇਸ ਤੋਂ ਬਾਅਦ ਲਗਾਤਾਰ ਵਿਰੋਧੀਆਂ ਵੱਲੋਂ ਸਰਕਾਰ ਦੇ ਇਸ ਫ਼ੈਸਲੇ ਦੀ ਮੁਖਾਲਫਤ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਸਲਾਹ ਦਿੱਤੀ ਹੈ।

Sidhu Moose Wala Birthday: ਸਿੱਧੂ ਮੂਸੇਵਾਲਾ ਦੇ ਜਨਮਦਿਨ ਮੌਕੇ ਭਾਵੁਕ ਹੋਈ ਮਾਂ ਚਰਨ ਕੌਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਮਰਹੂਮ ਗਾਇਕ ਨੂੰ ਯਾਦ ਕਰ ਜਨਮਦਿਨ ਦੀ ਵਧਾਈ ਦੇ ਰਹੇ ਹਨ। ਦੱਸ ਦੇਈਏ ਕਿ ਅੱਜ ਦਾ ਦਿਨ ਸਿੱਧੂ ਮੂਸੇਵਾਲਾ ਦੇ ਪਰਿਵਾਰ ਲਈ ਬੇਹੱਦ ਦੁਖਦਾਈ ਹੈ, ਕਿਉਂਕਿ ਪੁੱਤਰ ਦੇ ਜਨਮਦਿਨ ਮੌਕੇ ਹੀ ਉਹ ਉਨ੍ਹਾਂ ਦੇ ਕੋਲ ਨਹੀਂ ਹਨ। ਇਸ ਵਿਚਾਲੇ ਮਾਤਾ ਚਰਨ ਕੌਰ ਨੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ਨੂੰ ਦੇਖ ਹਰ ਕੋਈ ਭਾਵੁਕ ਹੋ ਗਿਆ ਹੈ। 

Punjab Weather Report: ਪੰਜਾਬ 'ਚ ਮੌਸਮ ਨੇ ਲਈ ਮੁੜ ਕਰਵਟ

ਪੰਜਾਬ ਵਿੱਚ ਮੌਸਮ ਨੇ ਮੁੜ ਕਰਵਟ ਲਈ ਹੈ। ਪਿਛਲੇ ਦਿਨੀਂ ਇੱਕਦਮ ਪਾਰਾ ਚੜ੍ਹਨ ਮਗਰੋਂ ਬੀਤੀ ਰਾਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਰਾਤ ਸਮੇਂ ਪਏ ਮੀਂਹ ਕਾਰਨ ਸੂਬੇ ਦਾ ਔਸਤ ਘੱਟੋ-ਘੱਟ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 2.9 ਡਿਗਰੀ ਹੇਠਾਂ ਆ ਗਿਆ। ਇਸ ਦੇ ਨਾਲ ਹੀ ਇਹ ਤਾਪਮਾਨ ਆਮ ਨਾਲੋਂ 2.2 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਾਇਆ ਜਾ ਰਿਹਾ ਹੈ। 

Punjab News: ਮੰਤਰੀ ਕਟਾਰੂਚੱਕ ਤੇ ਵਿਧਾਇਕਾ ਮਾਣੂੰਕੇ ਖਿਲਾਫ ਕਦੋਂ ਹੋਏਗੀ ਕਾਰਵਾਈ ?

ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਹਮਲਾ ਬੋਲਿਆ ਹੈ। ਅਜੀਤ ਅਖਬਾਰ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵੱਲੋਂ ਮੁੜ ਤਲਬ ਕਰਨ ਦਾ ਵਿਰੋਧ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਸੈਕਸ ਸਕੈਂਡਲ ਵਿੱਚ ਘਿਰੇ ਦਾਗੀ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਐਨਆਰਆਈ ਦੀ ਜਾਇਦਾਦ 'ਤੇ ਕਬਜ਼ੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ 'ਆਪ' ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੂੰ ਕਦੋਂ ਤਲਬ ਕੀਤਾ ਜਾਏਗਾ।

Punjab News: ਮੰਤਰੀ ਕਟਾਰੂਚੱਕ ਤੇ ਵਿਧਾਇਕਾ ਮਾਣੂੰਕੇ ਖਿਲਾਫ ਕਦੋਂ ਹੋਏਗੀ ਕਾਰਵਾਈ ?

ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਮੁੜ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਹਮਲਾ ਬੋਲਿਆ ਹੈ। ਅਜੀਤ ਅਖਬਾਰ ਦੇ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਵੱਲੋਂ ਮੁੜ ਤਲਬ ਕਰਨ ਦਾ ਵਿਰੋਧ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਸੈਕਸ ਸਕੈਂਡਲ ਵਿੱਚ ਘਿਰੇ ਦਾਗੀ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਐਨਆਰਆਈ ਦੀ ਜਾਇਦਾਦ 'ਤੇ ਕਬਜ਼ੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ 'ਆਪ' ਵਿਧਾਇਕ ਸਰਬਜੀਤ ਕੌਰ ਮਾਣੂੰਕੇ ਨੂੰ ਕਦੋਂ ਤਲਬ ਕੀਤਾ ਜਾਏਗਾ।

Punjab News: ਪੰਜਾਬ ਸਰਕਾਰ ਦਾ ਜਨਤਾ ਨੂੰ ਝਟਕਾ! ਪੈਟਰੋਲ-ਡੀਜ਼ਲ 'ਤੇ ਵਧਾਇਆ ਵੈਟ

ਪੰਜਾਬ ਸਰਕਾਰ ਨੇ ਚੁੱਪ-ਚੁਪੀਤੇ ਜਨਤਾ ਨੂੰ ਵੱਡਾ ਝਟਕਾ ਦਿੱਤਾ ਹੈ। ਭਗਵੰਤ ਮਾਨ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ ਵੈਟ 1 ਰੁਪਏ ਵਧਾ ਦਿੱਤਾ ਹੈ। ਵਧੀਆਂ ਕੀਮਤਾਂ ਅੱਧੀ ਰਾਤ 12 ਤੋਂ ਲਾਗੂ ਹੋ ਗਈਆਂ ਹਨ। ਹਾਲਾਂਕਿ ਸਰਕਾਰ ਦੇ ਇਸ ਫੈਸਲੇ ਦੀ ਕਿਸੇ ਨੂੰ ਵੀ ਜਾਣਕਾਰੀ ਨਹੀਂ ਸੀ। ਸੂਤਰਾਂ ਅਨੁਸਾਰ ਕੱਲ੍ਹ ਮਾਨਸਾ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ ਸੀ ਪਰ ਇਸ ਬਾਰੇ ਸਰਕਾਰ ਨੇ ਕੁਝ ਵੀ ਨਹੀਂ ਦੱਸਿਆ ਸੀ। ਹਾਲਾਂਕਿ ਇਸ ਬਾਰੇ ਅਜੇ ਤੱਕ ਸਰਕਾਰ ਜਾਂ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਵੱਲੋਂ ਇਸ 'ਤੇ ਕੁਝ ਨਹੀਂ ਕਿਹਾ ਗਿਆ।

ਪਿਛੋਕੜ

Punjab Breaking News LIVE 11 June, 2023: ਪੰਜਾਬੀ ਫਿਲਮ ਇੰਡਸਟਰੀ ਦੇ ਇੱਕ ਹੋਰ ਸਿਤਾਰੇ ਦੁਨੀਆਂ ਤੋਂ ਰੁਖਸਤ ਹੋ ਗਏ ਹਨ। ਐਕਟਰ, ਡਾਇਰੈਕਟਰ ਤੇ ਪ੍ਰੋਡਿਊਸਰ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਪਿਛਲੇ ਕੁਝ ਸਮਾਂ ਤੋਂ ਉਹ ਲੁਧਿਆਣਾ ਦੇ ਕੈਂਸਰ ਹਸਪਤਾਲ ਵਿੱਚ ਭਰਤੀ ਸਨ ਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਸੀ। ਮੰਗਲ ਸਿੰਘ ਢਿੱਲੋਂ (Mangal Singh Dhillon) ਜ਼ਿਲ੍ਹਾ ਫਰੀਦਕੋਟ, ਪੰਜਾਬ ਦੇ ਰਹਿਣ ਵਾਲੇ ਸਨ। ਉਹ ਇੱਕ ਅਦਾਕਾਰ ਦੇ ਨਾਲ-ਨਾਲ ਇੱਕ ਲੇਖਕ, ਨਿਰਦੇਸ਼ਕ ਤੇ ਨਿਰਮਾਤਾ ਦੇ ਤੌਰ 'ਤੇ ਫਿਲਮਾਂ ਤੇ ਸੀਰੀਅਲਾਂ ਵਿੱਚ ਕੰਮ ਕੀਤਾ ਸੀ। ਉਨ੍ਹਾਂ ਨੇ ਮੁਕਤਸਰ ਦੇ ਸਰਕਾਰੀ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਹੈ। ਨਹੀਂ ਰਹੇ ਐਕਟਰ, ਡਾਇਰੈਕਟਰ ਤੇ ਪ੍ਰੋਡਿਊਸਰ ਮੰਗਲ ਢਿੱਲੋਂ


 


ਨਹੀਂ ਰੁਕੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ


Hemkund Sahib Yatra 2023: ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨਿਰਵਿਘਨ ਜਾਰੀ ਹੈ। ਹੁਣ ਤੱਕ 37 ਹਜ਼ਾਰ ਤੋਂ ਵੱਧ ਸ਼ਰਧਾਲੂ ਦਰਸ਼ਨ ਕਰ ਚੁੱਕੇ ਹਨ। ਸੋਸ਼ਲ ਮੀਡੀਆ ’ਤੇ ਯਾਤਰਾ ਰੋਕੇ ਜਾਣ ਦੀਆਂ ਖਬਰਾਂ ਨੂੰ ਪ੍ਰਬੰਧਕਾਂ ਨੇ ਬੇਬੁਨਿਆਦ ਦੱਸਿਆ ਹੈ। ਪ੍ਰਬੰਧਕਾਂ ਨੇ ਦਾਅਵਾ ਕੀਤਾ ਹੈ ਕਿ ਯਾਤਰੀਆਂ ਵਿੱਚ ਕਾਫੀ ਉਤਸ਼ਾਹ ਹੈ ਤੇ ਦਰਸ਼ਨ ਕਰਨ ਵਾਲਿਆਂ ਗਿਣਤੀ ਲਗਾਤਾਰ ਵਧ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ  (Hemkund Sahib Yatra) ਬੰਦ ਹੋਣ ਬਾਰੇ ਸੋਸ਼ਲ ਮੀਡੀਆ ’ਤੇ ਚੱਲ ਹੋ ਰਹੇ ਪ੍ਰਚਾਰ ਨੂੰ ਪ੍ਰਬੰਧਕਾਂ ਨੇ ਗੁਮਰਾਹਕੁਨ ਦੱਸਦਿਆਂ ਸੰਗਤ ਨੂੰ ਸੁਚੇਤ ਕੀਤਾ ਕਿ ਇਹ ਯਾਤਰਾ ਨਿਰਵਿਘਨ ਜਾਰੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ’ਤੇ ਗੁਮਰਾਹਕੁਨ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਬੰਦ ਹੋ ਗਈ ਹੈ। ਨਹੀਂ ਰੁਕੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ


 


ਕੈਨੇਡਾ 'ਚ ਫਸੇ 700 ਪੰਜਾਬੀ ਵਿਦਿਆਰਥੀਆਂ ਨੂੰ ਰਾਹਤ, ਡਿਪੋਟ ਕਰਨ 'ਤੇ ਲੱਗੀ ਰੋਕ


Punjab News: ਕੈਨੇਡਾ ਵਿੱਚ ਜਾਅਲੀ ਆਫਰ ਲੈਟਰ ਕਰਕੇ ਫਸੇ 700 ਪੰਜਾਬੀ ਵਿਦਿਆਰਥੀਆਂ ਨੂੰ ਆਖਰ ਰਾਹਤ ਮਿਲੀ ਹੈ। ਕੈਨੇਡਾ ਦੀ ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਡਿਪੋਟ ਕਰਨ ਉੱਪਰ ਆਰਜ਼ੀ ਰੋਕ ਲਾ ਦਿੱਤੀ ਹੈ। ਇਹ ਦਾਅਵਾ ‘ਆਪ’ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਨੇਡਾ ਸਰਕਾਰ ਨੇ 700 ਭਾਰਤੀ ਵਿਦਿਆਰਥੀਆਂ ਦੀ ਵਤਨ ਵਾਪਸੀ ’ਤੇ ਆਰਜ਼ੀ ਰੋਕ ਲਾਉਣ ਦਾ ਫੈਸਲਾ ਕੀਤਾ ਹੈ।  ਕੈਨੇਡਾ 'ਚ ਫਸੇ 700 ਪੰਜਾਬੀ ਵਿਦਿਆਰਥੀਆਂ ਨੂੰ ਰਾਹਤ, ਡਿਪੋਟ ਕਰਨ 'ਤੇ ਲੱਗੀ ਰੋਕ


 


ਸਿੱਖਾਂ ਦਾ ਇਤਿਹਾਸ ਵਿਗਾੜਨ ਤੇ ਰਲਗੱਡ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ: ਐਡਵੋਕੇਟ ਧਾਮੀ


Chandigarh News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਆਜ਼ਾਦੀ ਸੰਗਰਾਮ ਦੌਰਾਨ ਅੰਡੇਮਾਨ ਵਿੱਚ ਬੰਦ ਪੰਜਾਬੀਆਂ ਨੇ ਤਸ਼ੱਦਦ ਝੱਲਿਆ, ਜਿਸ ਨੂੰ ਹੁਣ ਤੱਕ ਅਣਗੌਲਿਆ ਗਿਆ ਹੈ। ਮੌਕੇ ਦੀਆਂ ਹਕੂਮਤਾਂ ਸਿੱਖਾਂ ਤੇ ਪੰਜਾਬੀਆਂ ਦੇ ਇਤਿਹਾਸ ਨੂੰ ਵਿਗਾੜਨ ਤੇ ਰਲਗੱਡ ਕਰਨ ਦੀ ਕੋਸ਼ਿਸ਼ ਵਿੱਚ ਹਨ। ਸੈਲੂਲਰ ਜੇਲ੍ਹ ਦੀ ਸੂਚੀ ’ਚੋਂ ਸਿੱਖਾਂ ਦੇ ਨਾਵਾਂ ਨੂੰ ਅਣਗੌਲਿਆਂ ਕਰਨਾ ਵੀ ਇੱਕ ਕੋਝੀ ਸਾਜ਼ਿਸ਼ ਹੈ। ਸਿੱਖਾਂ ਦਾ ਇਤਿਹਾਸ ਵਿਗਾੜਨ ਤੇ ਰਲਗੱਡ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ: ਐਡਵੋਕੇਟ ਧਾਮੀ

- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.