Punjab Breaking News LIVE: ਛੋਟੀ ਦੀਵਾਲੀ ਅੱਜ, ਆਜ਼ਾਦੀ ਦੀ ਲੜਾਈ 'ਚ ਕੁਰਬਾਨੀਆਂ ਦੇਣ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਮਿਲੇਗੀ ਪਛਾਣ, ਪੰਨੂ ਦੀ ਧਮਕੀ ਤੋਂ ਬਾਅਦ ਕੈਨੇਡਾ ਵੀ ਹੋਇਆ ਸਖ਼ਤ

Punjab Breaking News LIVE, 11 November, 2023: ਛੋਟੀ ਦੀਵਾਲੀ ਅੱਜ, ਆਜ਼ਾਦੀ ਦੀ ਲੜਾਈ 'ਚ ਕੁਰਬਾਨੀਆਂ ਦੇਣ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਮਿਲੇਗੀ ਪਛਾਣ, ਪੰਨੂ ਦੀ ਧਮਕੀ ਤੋਂ ਬਾਅਦ ਕੈਨੇਡਾ ਵੀ ਹੋਇਆ ਸਖ਼ਤ

ABP Sanjha Last Updated: 11 Nov 2023 12:50 PM
Fire in Dal lake: ਕਸ਼ਮੀਰ ਤੋਂ ਵੱਡੀ ਖਬਰ! ਮਸ਼ਹੂਰ ਡਲ ਝੀਲ ਦੀਆਂ ਕਿਸ਼ਤੀਆਂ 'ਚ ਅਚਾਨਕ ਲੱਗੀ ਅੱਗ

Fire In Shrinagar Dal Lake: ਸ਼੍ਰੀਨਗਰ ਦੀ ਮਸ਼ਹੂਰ ਡਲ ਝੀਲ 'ਚ ਸ਼ਨੀਵਾਰ ਸਵੇਰੇ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ ਪੰਜ ਹਾਊਸ ਬੋਟ ਸੜ ਕੇ ਸੁਆਹ ਹੋ ਗਈਆਂ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸਭ ਤੋਂ ਪਹਿਲਾਂ ਝੀਲ ਦੇ ਪਿਅਰ ਨੰਬਰ 9 'ਤੇ ਖੜ੍ਹੀ ਇਕ ਹਾਊਸ ਬੋਟ 'ਚ ਅੱਗ ਲੱਗੀ, ਜੋ ਤੇਜ਼ੀ ਨਾਲ ਫੈਲ ਗਈ ਅਤੇ ਨੇੜਲੀਆਂ ਚਾਰ ਹਾਊਸ ਬੋਟਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਸਾਰੀਆਂ ਪੰਜ ਕਿਸ਼ਤੀਆਂ ਸੜ ਕੇ ਸੁਆਹ ਹੋ ਗਈਆਂ, ਜਿਸ ਕਾਰਨ ਕੁਝ ਸਮੇਂ ਲਈ ਸੈਲਾਨੀਆਂ ਵਿੱਚ ਡਰ ਦਾ ਮਾਹੌਲ ਬਣ ਗਿਆ। ਛੁੱਟੀਆਂ ਹੋਣ ਕਰਕੇ ਅਤੇ ਬਰਫਬਾਰੀ ਹੋਣ ਕਰਕੇ ਵੱਡੀ ਮਾਤਰਾ ਦੇ ਵਿੱਚ ਸੈਲਾਨੀ ਕਸ਼ਮੀਰ ਘੁੰਮਣ ਪਹੁੰਚੇ ਹੋਏ ਹਨ। 

Stubble Burning: ਪੰਜਾਬ 'ਚ ਸਿਰਫ 6 ਥਾਵਾਂ 'ਤੇ ਸਾੜੀ ਗਈ ਪਰਾਲੀ, ਤਿੰਨ ਸ਼ਹਿਰਾਂ ਦੀ ਹਵਾ ਬੇਹੱਦ ਖਰਾਬ, 27 ਕਿਸਾਨਾਂ ਖ਼ਿਲਾਫ਼ ਕੇਸ ਦਰਜ

Stubble Burning In Punjab : ਪੰਜਾਬ 'ਚ ਸ਼ੁੱਕਰਵਾਰ ਨੂੰ ਸਿਰਫ 6 ਥਾਵਾਂ 'ਤੇ ਪਰਾਲੀ ਸਾੜੀ ਗਈ। ਮੀਂਹ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਵੱਡੀ ਕਮੀ ਆਈ ਹੈ। ਇਸ ਦੇ ਬਾਵਜੂਦ ਬਠਿੰਡਾ, ਪਟਿਆਲਾ ਅਤੇ ਮੰਡੀ ਗੋਬਿੰਦਗੜ੍ਹ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਬਹੁਤ ਮਾੜੀ ਸ਼੍ਰੇਣੀ ਵਿੱਚ ਰਿਹਾ, ਜਦੋਂ ਕਿ ਚਾਰ ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਖੰਨਾ ਅਤੇ ਲੁਧਿਆਣਾ ਦਾ ਏਕਿਊਆਈ ਮਾੜੀ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ।

Strike: ਤਹਿਸੀਲਾਂ, ਡੀਸੀ ਦਫ਼ਤਰਾਂ ਦਾ ਕੰਮਕਾਜ ਤੀਜੇ ਦਿਨ ਵੀ ਰਿਹਾ ਠੱਪ, ਹੁਣ 13 ਨਵੰਬਰ ਨੂੰ ਵੱਡੇ ਅੰਦੋਲਨ ਦਾ ਐਲਾਨ !

Punjab News: ਪੰਜਾਬ ਸਟੇਟ ਮਨਿਸਟੀਰੀਅਲ ਸਟਾਫ਼ ਯੂਨੀਅਨ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਡੀ.ਸੀ., ਤਹਿਸੀਲ, ਐਸ.ਡੀ.ਐਮ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਤੀਜੇ ਦਿਨ ਵੀ ਪ੍ਰਸ਼ਾਸਕੀ ਕੰਪਲੈਕਸ ਵਿਖੇ ਜਾਰੀ ਰਹੀ। ਪੰਜਾਬ ਸਟੇਟ ਮਨਿਸਟੀਰੀਅਲ ਸਟਾਫ਼ ਯੂਨੀਅਨ ਇਸ ਕਾਰਨ ਪ੍ਰਬੰਧਕੀ ਕੰਪਲੈਕਸ ਵਿੱਚ ਲੋਕਾਂ ਦੇ ਕੰਮ ਨਹੀਂ ਹੋ ਸਕੇ ਅਤੇ ਲੋਕਾਂ ਨੂੰ ਜਨਮ-ਮੌਤ, ਮੈਰਿਜ ਸਰਟੀਫਿਕੇਟ, ਅਸਲਾ ਲਾਇਸੈਂਸ ਆਦਿ ਸਮੇਤ ਕਈ ਕੰਮ ਕਰਵਾਉਣ ਲਈ ਬਿਨਾਂ ਕੰਮ ਕਰਵਾਏ ਹੀ ਵਾਪਸ ਮੁੜਨਾ ਪਿਆ।

National Education Day 2023: ਜਾਣੋ ਕਿਉਂ ਮਨਾਇਆ ਜਾਂਦੈ ਰਾਸ਼ਟਰੀ ਸਿੱਖਿਆ ਦਿਵਸ

National Education Day 2023: 11 ਨਵੰਬਰ ਦੇਸ਼ ਦੇ ਇਤਿਹਾਸ ਵਿੱਚ ਮਹੱਤਵਪੂਰਨ ਤਰੀਕਾਂ ਵਿੱਚੋਂ ਇੱਕ ਹੈ। ਦਰਅਸਲ, ਅੱਜ ਦੇ ਦਿਨ ਰਾਸ਼ਟਰੀ ਸਿੱਖਿਆ ਦਿਵਸ (National Education Day 2021) ਮਨਾਇਆ ਜਾਂਦਾ ਹੈ। ਇਹ ਦਿਨ ਭਾਰਤ ਦੇ ਪਹਿਲੇ ਕੇਂਦਰੀ ਸਿੱਖਿਆ ਮੰਤਰੀ (First Education Minister) ਮੌਲਾਨਾ ਅਬੁਲ ਕਲਾਮ ਆਜ਼ਾਦ (Maulana Abul Kalam Azad) ਦੇ ਜਨਮ ਦਿਨ 'ਤੇ ਮਨਾਇਆ ਜਾਂਦਾ ਹੈ।

Diwali gift: ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਮਿਲ ਗਿਆ ਦੀਵਾਲੀ ਦਾ ਵੱਡਾ ਤੋਹਫਾ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰਡੰਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀਆਂ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।

Choti Diwali 2023: ਨਰਕ ਚਤੁਰਦਸ਼ੀ ਜਾਂ ਛੋਟੀ ਦੀਵਾਲੀ ਅੱਜ, ਜਾਣੋ ਇਸ ਦਿਨ ਦਾ ਮਹੱਤਵ, ਯਮ ਪੂਜਾ ਵਿਧੀ ਅਤੇ ਦੀਵਾ ਦਾਨ ਦਾ ਸਮਾਂ

Choti Diwali, Narak Chaturdashi 2023: ਛੋਟੀ ਦੀਵਾਲੀ ਜਾਂ ਨਰਕ ਚਤੁਰਦਸ਼ੀ ਹਰ ਸਾਲ ਕਾਰਤਿਕ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚਤੁਰਦਸ਼ੀ ਨੂੰ ਮਨਾਈ ਜਾਂਦੀ ਹੈ। ਛੋਟੀ ਦੀਵਾਲੀ ਜਾਂ ਨਰਕ ਚਤੁਰਦਸ਼ੀ ਅੱਜ ਹੈ।ਇਸ ਦਿਨ ਨੂੰ ਰੂਪ ਚਤੁਰਦਸ਼ੀ ਵੀ ਕਿਹਾ ਜਾਂਦਾ ਹੈ। ਛੋਟੀ ਦੀਵਾਲੀ ਦੀ ਸ਼ਾਮ ਨੂੰ ਘਰ ਦੇ ਬਾਹਰ ਦੱਖਣ ਦਿਸ਼ਾ ਵਿੱਚ ਮੌਤ ਦੇ ਦੇਵਤਾ ਯਮਰਾਜ ਨੂੰ ਇੱਕ ਦੀਵਾ ਦਾਨ ਕੀਤਾ ਜਾਂਦਾ ਹੈ। ਸ਼ਾਸਤਰਾਂ ਵਿੱਚ ਦੱਸਿਆ ਗਿਆ ਹੈ ਕਿ ਨਰਕ ਚਤੁਰਦਸ਼ੀ ਦੇ ਦਿਨ ਯਮ ਦੇ ਨਾਮ ਦਾ ਦੀਵਾ ਦਾਨ ਕਰਨ ਨਾਲ ਵਿਅਕਤੀ ਨੂੰ ਬੇਵਕਤੀ ਮੌਤ ਦਾ ਡਰ ਨਹੀਂ ਰਹਿੰਦਾ। ਕਿਹਾ ਜਾਂਦਾ ਹੈ ਕਿ ਨਰਕ ਚਤੁਰਦਸ਼ੀ ਵਾਲੇ ਦਿਨ ਸਵੇਰੇ ਇਸ਼ਨਾਨ ਕਰਕੇ ਭਗਵਾਨ ਕ੍ਰਿਸ਼ਨ ਦੀ ਪੂਜਾ ਕਰਨ ਨਾਲ ਸੁੰਦਰਤਾ ਦੀ ਪ੍ਰਾਪਤੀ ਹੁੰਦੀ ਹੈ।


 


 

Khalistan: ਗੁਰਪਤਵੰਤ ਪੰਨੂ ਦੀ ਧਮਕੀ ਤੋਂ ਬਾਅਦ ਕੈਨੇਡਾ ਵੀ ਹੋਇਆ ਸਖ਼ਤ, ਟੋਰਾਂਟੋ ਏਅਰਪੋਰਟ 'ਤੇ 10 ਜਣੇ ਰੋਕੇ !

Gurpatwant Pannu: ਭਾਰਤ ਵਿੱਚ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਵੱਲੋਂ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਨੇ ਸੁਰੱਖਿਆ ਵਧਾ ਦਿੱਤੀ ਹੈ। ਏਅਰ ਇੰਡੀਆ ਦੇ ਯਾਤਰੀਆਂ 'ਤੇ ਏਅਰਪੋਰਟ 'ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ।  ਸ਼ੁੱਕਰਵਾਰ ਨੂੰ ਟੋਰਾਂਟੋ ਏਅਰਪੋਰਟ 'ਤੇ ਕਰੀਬ 10 ਲੋਕਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਨੂੰ ਸਿੱਧੇ ਫਲਾਈਟ 'ਚ ਸਵਾਰ ਹੋਣ ਤੋਂ ਰੋਕਿਆ ਗਿਆ। ਕੈਨੇਡਾ ਦੇ ਟਰਾਂਸਪੋਰਟ ਮੰਤਰੀ ਪਾਬਲੋ ਰੋਡਰਿਗਜ਼ ਨੇ ਕਿਹਾ ਕਿ ਫੈਡਰਲ ਪੁਲਿਸ 19 ਨਵੰਬਰ ਨੂੰ ਏਅਰ ਇੰਡੀਆ ਦੀ ਉਡਾਣ 'ਤੇ ਬੰਬ ਦੀ ਧਮਕੀ ਮਾਮਲੇ ਦੀ ਜਾਂਚ ਕਰ ਰਹੀ ਹੈ। 

Punjab News: ਆਜ਼ਾਦੀ ਦੀ ਲੜਾਈ ਵਿੱਚ ਕੁਰਬਾਨੀਆਂ ਦੇਣ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਮਿਲੇਗੀ ਪਛਾਣ

CM Mann: ਹੁਣ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਜਾਨਾਂ ਵਾਰਨ ਵਾਲੇ ਅਣਗਿਣਤ ਸ਼ਹੀਦਾਂ ਨੂੰ ਵੀ ਮਾਨਤਾ ਮਿਲੇਗੀ। ਸੰਗਰੂਰ ਵਿੱਚ ਸਥਾਪਤ ਹੋ ਰਹੀ ਸ਼ਹੀਦੀ ਯਾਦਗਾਰ ਵਿੱਚ ਅਜਿਹਾ ਸੰਭਵ ਹੋਣ ਜਾ ਰਿਹਾ ਹੈ। ਉੱਥੇ ਸਾਰੇ ਸ਼ਹੀਦਾਂ ਦੇ ਨਾਮ ਪ੍ਰਦਰਸ਼ਿਤ ਕੀਤੇ ਜਾਣਗੇ। ਇਸ ਦੇ ਲਈ ਸਰਕਾਰ ਨੇ ਸ਼ਹੀਦਾਂ ਦੀ ਸੂਚੀ ਤਿਆਰ ਕਰ ਲਈ ਹੈ।

ਪਿਛੋਕੜ

Punjab Breaking News LIVE, 11 November, 2023: ਹੁਣ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਜਾਨਾਂ ਵਾਰਨ ਵਾਲੇ ਅਣਗਿਣਤ ਸ਼ਹੀਦਾਂ ਨੂੰ ਵੀ ਮਾਨਤਾ ਮਿਲੇਗੀ। ਸੰਗਰੂਰ ਵਿੱਚ ਸਥਾਪਤ ਹੋ ਰਹੀ ਸ਼ਹੀਦੀ ਯਾਦਗਾਰ ਵਿੱਚ ਅਜਿਹਾ ਸੰਭਵ ਹੋਣ ਜਾ ਰਿਹਾ ਹੈ। ਉੱਥੇ ਸਾਰੇ ਸ਼ਹੀਦਾਂ ਦੇ ਨਾਮ ਪ੍ਰਦਰਸ਼ਿਤ ਕੀਤੇ ਜਾਣਗੇ। ਇਸ ਦੇ ਲਈ ਸਰਕਾਰ ਨੇ ਸ਼ਹੀਦਾਂ ਦੀ ਸੂਚੀ ਤਿਆਰ ਕਰ ਲਈ ਹੈ। ਆਜ਼ਾਦੀ ਦੀ ਲੜਾਈ ਵਿੱਚ ਕੁਰਬਾਨੀਆਂ ਦੇਣ ਵਾਲੇ ਗੁੰਮਨਾਮ ਸ਼ਹੀਦਾਂ ਨੂੰ ਮਿਲੇਗੀ ਪਛਾਣ, ਸੀਐਮ ਮਾਨ ਨੇ ਜਨਤਾ ਤੋਂ ਮੰਗੀ ਮਦਦ


Khalistan: ਗੁਰਪਤਵੰਤ ਪੰਨੂ ਦੀ ਧਮਕੀ ਤੋਂ ਬਾਅਦ ਕੈਨੇਡਾ ਵੀ ਹੋਇਆ ਸਖ਼ਤ, ਟੋਰਾਂਟੋ ਏਅਰਪੋਰਟ 'ਤੇ 10 ਜਣੇ ਰੋਕੇ !


Gurpatwant Pannu - ਭਾਰਤ ਵਿੱਚ ਪਾਬੰਦੀਸ਼ੁਦਾ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਵੱਲੋਂ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਨੇ ਸੁਰੱਖਿਆ ਵਧਾ ਦਿੱਤੀ ਹੈ। ਏਅਰ ਇੰਡੀਆ ਦੇ ਯਾਤਰੀਆਂ 'ਤੇ ਏਅਰਪੋਰਟ 'ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ।  ਸ਼ੁੱਕਰਵਾਰ ਨੂੰ ਟੋਰਾਂਟੋ ਏਅਰਪੋਰਟ 'ਤੇ ਕਰੀਬ 10 ਲੋਕਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਨੂੰ ਸਿੱਧੇ ਫਲਾਈਟ 'ਚ ਸਵਾਰ ਹੋਣ ਤੋਂ ਰੋਕਿਆ ਗਿਆ। ਕੈਨੇਡਾ ਦੇ ਟਰਾਂਸਪੋਰਟ ਮੰਤਰੀ ਪਾਬਲੋ ਰੋਡਰਿਗਜ਼ ਨੇ ਕਿਹਾ ਕਿ ਫੈਡਰਲ ਪੁਲਿਸ 19 ਨਵੰਬਰ ਨੂੰ ਏਅਰ ਇੰਡੀਆ ਦੀ ਉਡਾਣ 'ਤੇ ਬੰਬ ਦੀ ਧਮਕੀ ਮਾਮਲੇ ਦੀ ਜਾਂਚ ਕਰ ਰਹੀ ਹੈ।ਗੁਰਪਤਵੰਤ ਪੰਨੂ ਦੀ ਧਮਕੀ ਤੋਂ ਬਾਅਦ ਕੈਨੇਡਾ ਵੀ ਹੋਇਆ ਸਖ਼ਤ


Diwali gift: ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਮਿਲ ਗਿਆ ਦੀਵਾਲੀ ਦਾ ਵੱਡਾ ਤੋਹਫਾ


Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਦੇ ਤਹਿਤ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 22 ਸੀਨੀਅਰ ਸਹਾਇਕਾਂ ਨੂੰ ਪਦਉੱਨਤ ਕਰਕੇ ਸੁਪਰਡੰਟ ਗ੍ਰੇਡ-2 ਬਣਾ ਕੇ ਦੀਵਾਲੀ ਦਾ ਤੋਹਫਾ ਦਿੱਤਾ ਹੈ। 
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੰਬੇ ਸਮੇਂ ਤੋਂ ਲਟਕਦੀ ਆ ਰਹੀਆਂ ਮੁਲਾਜਮਾਂ ਦੀਆਂ ਤਰੱਕੀਆਂ ਸਬੰਧੀ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ। ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜਮਾਂ ਨੂੰ ਮਿਲ ਗਿਆ ਦੀਵਾਲੀ ਦਾ ਵੱਡਾ ਤੋਹਫਾ 


Choti Diwali 2023: ਨਰਕ ਚਤੁਰਦਸ਼ੀ ਜਾਂ ਛੋਟੀ ਦੀਵਾਲੀ ਅੱਜ, ਜਾਣੋ ਇਸ ਦਿਨ ਦਾ ਮਹੱਤਵ, ਯਮ ਪੂਜਾ ਵਿਧੀ ਅਤੇ ਦੀਵਾ ਦਾਨ ਦਾ ਸਮਾਂ


Choti Diwali, Narak Chaturdashi 2023: ਛੋਟੀ ਦੀਵਾਲੀ ਜਾਂ ਨਰਕ ਚਤੁਰਦਸ਼ੀ ਹਰ ਸਾਲ ਕਾਰਤਿਕ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚਤੁਰਦਸ਼ੀ ਨੂੰ ਮਨਾਈ ਜਾਂਦੀ ਹੈ। ਛੋਟੀ ਦੀਵਾਲੀ ਜਾਂ ਨਰਕ ਅੱਜ ਹੈ।ਇਸ ਦਿਨ ਨੂੰ ਰੂਪ ਚਤੁਰਦਸ਼ੀ ਵੀ ਕਿਹਾ ਜਾਂਦਾ ਹੈ। ਛੋਟੀ ਦੀਵਾਲੀ ਦੀ ਸ਼ਾਮ ਨੂੰ ਘਰ ਦੇ ਬਾਹਰ ਦੱਖਣ ਦਿਸ਼ਾ ਵਿੱਚ ਮੌਤ ਦੇ ਦੇਵਤਾ ਯਮਰਾਜ ਨੂੰ ਇੱਕ ਦੀਵਾ ਦਾਨ ਕੀਤਾ ਜਾਂਦਾ ਹੈ। ਸ਼ਾਸਤਰਾਂ ਵਿੱਚ ਦੱਸਿਆ ਗਿਆ ਹੈ ਕਿ ਨਰਕ ਚਤੁਰਦਸ਼ੀ ਦੇ ਦਿਨ ਯਮ ਦੇ ਨਾਮ ਦਾ ਦੀਵਾ ਦਾਨ ਕਰਨ ਨਾਲ ਵਿਅਕਤੀ ਨੂੰ ਬੇਵਕਤੀ ਮੌਤ ਦਾ ਡਰ ਨਹੀਂ ਰਹਿੰਦਾ। ਕਿਹਾ ਜਾਂਦਾ ਹੈ ਕਿ ਨਰਕ ਚਤੁਰਦਸ਼ੀ ਵਾਲੇ ਦਿਨ ਸਵੇਰੇ ਇਸ਼ਨਾਨ ਕਰਕੇ ਭਗਵਾਨ ਕ੍ਰਿਸ਼ਨ ਦੀ ਪੂਜਾ ਕਰਨ ਨਾਲ ਸੁੰਦਰਤਾ ਦੀ ਪ੍ਰਾਪਤੀ ਹੁੰਦੀ ਹੈ। ਨਰਕ ਚਤੁਰਦਸ਼ੀ ਜਾਂ ਛੋਟੀ ਦੀਵਾਲੀ ਅੱਜ, ਜਾਣੋ ਇਸ ਦਿਨ ਦਾ ਮਹੱਤਵ


 


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.