Punjab Breaking News LIVE: ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਤੋਂ ਸ਼ੁਰੂ, ਭਗਵੰਤ ਮਾਨ ਜੀ ਆਪਣਾ ਵੀ ਪੰਜਾਬੀ ਦਾ 45% ਵਾਲਾ ਸਰਟੀਫਿਕੇਟ ਦਿਖਾ ਦੇਵੋ ਜ਼ਰਾ: ਸੁਖਪਾਲ ਖਹਿਰਾ
Punjab Breaking News LIVE, 11 September, 2023: ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਤੋਂ ਸ਼ੁਰੂ, ਭਗਵੰਤ ਮਾਨ ਜੀ ਆਪਣਾ ਵੀ ਪੰਜਾਬੀ ਦਾ 45% ਵਾਲਾ ਸਰਟੀਫਿਕੇਟ ਦਿਖਾ ਦੇਵੋ ਜ਼ਰਾ: ਸੁਖਪਾਲ ਖਹਿਰਾ
LIVE
Background
Punjab Breaking News LIVE, 11 September, 2023: ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੰਮੇਲਨ 11, 12 ਤੇ 13 ਸਤੰਬਰ ਤੱਕ ਮੁਹਾਲੀ ਦੇ ਸੈਕਟਰ-82 ਵਿੱਚ ਚੱਲੇਗਾ। ਪੰਜਾਬ ਸਰਕਾਰ ਨੂੰ ਪੰਜਾਬ ਤੋਂ ਹੀ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀ ਨਿਵੇਸ਼ਕਾਂ ਦੀ ਉਡੀਕ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਜਾਰੀ ਕਰਕੇ ਸਾਰਿਆਂ ਨੂੰ ਸੈਰ ਸਪਾਟਾ ਸੰਮੇਲਨ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੇਜ਼ਬਾਨ ਪੰਜਾਬ ਅੱਖਾਂ ਵਿਛਾਅ ਕੇ ਇੰਤਜਾਰ ਕਰ ਰਿਹਾ ਹੈ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਆਸ ਪ੍ਰਗਟਾਈ ਹੈ ਕਿ ਇਸ ਸੰਮੇਲਨ ਤੋਂ ਪੰਜਾਬ ਦੇ ਸੈਰ ਸਪਾਟਾ ਖੇਤਰ ਨੂੰ ਕਾਫੀ ਲਾਭ ਮਿਲੇਗਾ। ਪੰਜਾਬ ਦਾ ਪਹਿਲਾ ਸੈਰ ਸਪਾਟਾ ਸੰਮੇਲਨ ਅੱਜ ਤੋਂ ਸ਼ੁਰੂ
ਭਗਵੰਤ ਮਾਨ ਜੀ ਆਪਣਾ ਵੀ ਪੰਜਾਬੀ ਦਾ 45% ਵਾਲਾ ਸਰਟੀਫਿਕੇਟ ਦਿਖਾ ਦੇਵੋ ਜ਼ਰਾ: ਸੁਖਪਾਲ ਖਹਿਰਾ
Sukhpal Khaira: ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਵੱਲੋਂ 45 ਫੀਸਦੀ ਅੰਕਾਂ ਨਾਲ ਪੰਜਾਬੀ ਦੀ ਪ੍ਰੀਖਿਆ ਪਾਸ ਕਰਨ ਦੀ ਚੁਣੌਤੀ ਦੇਣ ਮਗਰੋਂ ਪਲਟਵਾਰ ਕਰਦਿਆਂ ਕਿਹਾ ਹੈ ਕਿ ਭਗਵੰਤ ਮਾਨ ਜੀ ਆਪਣਾ ਵੀ ਪੰਜਾਬੀ ਦਾ 45% ਵਾਲਾ ਸਰਟੀਫਿਕੇਟ ਦਿਖਾ ਦੇਵੋ। ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਭਗਵੰਤ ਮਾਨ ਜੀ ਆਪਣਾ ਵੀ ਪੰਜਾਬੀ ਦਾ 45% ਵਾਲਾ ਸਰਟੀਫਿਕੇਟ ਦਿਖਾ ਦੇਵੋ ਜ਼ਰਾ। ਭਗਵੰਤ ਮਾਨ ਜੀ ਆਪਣਾ ਵੀ ਪੰਜਾਬੀ ਦਾ 45% ਵਾਲਾ ਸਰਟੀਫਿਕੇਟ ਦਿਖਾ ਦੇਵੋ ਜ਼ਰਾ: ਸੁਖਪਾਲ ਖਹਿਰਾ
ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਦਾਰ 'ਤੇ ਸ਼ਰਧਾਲੂ ਨੇ ਤਾਣੀ ਪਿਸਤੌਲ
Amritsar News: ਬਹੁਤ ਸਾਰੇ ਲੋਕ ਗੁਰੂ ਘਰ ਵਿੱਚ ਵੀ ਗੁੱਸੇ ਤੇ ਹੰਕਾਰ ਨਾਲ ਭਰੇ ਆਉਂਦੇ ਹਨ। ਇਸ ਦੀਆਂ ਮਿਸਾਲਾਂ ਅਕਸਰ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਘਟਨਾ ਐਤਵਾਰ ਸਵੇਰੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ। ਇੱਥੇ ਸੇਵਾਦਾਰ ਨੇ ਜਦੋਂ ਇੱਕ ਸ਼ਰਧਾਲੂ ਨੂੰ ਵਿਸ਼ੇਸ਼ ਰਸਤੇ ਰਾਹੀਂ ਅੰਦਰ ਨਾ ਜਾਣ ਦਿੱਤਾ ਤਾਂ ਉਸ ਨੇ ਪਿਸਤੌਲ ਤਾਣ ਲਈ। ਬਾਅਦ ਵਿੱਚ ਉਸ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਤਾਂ ਮਾਮਲਾ ਸ਼ਾਂਤ ਹੋ ਗਿਆ। ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾਦਾਰ 'ਤੇ ਸ਼ਰਧਾਲੂ ਨੇ ਤਾਣੀ ਪਿਸਤੌਲ
ਠੇਕੇਦਾਰਾਂ ਨੇ ਚੁੱਪ-ਚੁਪੀਤੇ ਵਧਾਏ ਸ਼ਰਾਬ ਦੇ ਰੇਟ
Patiala News: ਭਗਵੰਤ ਮਾਨ ਸਰਕਾਰ ਆਉਣ ਮਗਰੋਂ ਪਿਆਕੜਾਂ ਨੂੰ ਮੌਜਾਂ ਲੱਗ ਗਈਆਂ ਸੀ ਪਰ ਹੁਣ ਠੇਕੇਦਾਰਾਂ ਨੇ ਸ਼ਰਾਬ ਦੇ ਰੇਟ ਚੁੱਕ ਦਿੱਤੇ ਹਨ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਪਹਿਲਾਂ ਅਪਰੈਲ ਵਿੱਚ ਹੀ ਸ਼ਰਾਬ ਦੇ ਰੇਟ ਤੈਅ ਹੋ ਜਾਂਦੇ ਸੀ ਪਰ ਹੁਣ ਠੇਕੇਦਾਰ ਆਪਣੀ ਮਨ ਮਰਜ਼ੀ ਨਾਲ ਭਾਅ ਵਧਾ ਰਹੇ ਹਨ। ਇਹ ਵੀ ਵੇਖਣ ਵਿੱਚ ਆਇਆ ਹੈ ਕਿ ਇੱਕੋ ਸ਼ਹਿਰ ਵਿੱਚ ਠੇਕੇਦਾਰ ਵੱਖ-ਵੱਖ ਰੇਟ 'ਤੇ ਸ਼ਰਾਬ ਵੇਚ ਰਹੇ ਹਨ। ਠੇਕੇਦਾਰਾਂ ਨੇ ਚੁੱਪ-ਚੁਪੀਤੇ ਵਧਾਏ ਸ਼ਰਾਬ ਦੇ ਰੇਟ
Punjab News: ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 27 ਜਿਲਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਭਾਗ ਵਿੱਚ ਨਵੇਂ ਸ਼ਾਮਲ ਕੀਤੇ ਗਏ 27 ਜਿਲ੍ਹਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇੱਥੇ ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਸਮਾਗਮ-ਕਮ-ਮੀਟਿੰਗ ਦੌਰਾਨ ਨਿਯੁਕਤੀ ਪੱਤਰ ਸੌਂਪਦਿਆਂ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਅਤੇ ਖਾਸ ਕਰਕੇ ਆਮ ਲੋਕਾਂ ਦੇ ਹਿੱਤਾਂ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਲਈ ਸੁਹਿਰਦ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਹੀ ਦਹਾਕਿਆਂ ਬਾਅਦ ਜਲ ਸਰੋਤ ਵਿਭਾਗ ਇਸ ਸਾਲ ਟੇਲਾਂ 'ਤੇ ਪਾਣੀ ਪਹੁੰਚਾਉਣ 'ਚ ਕਾਮਯਾਬ ਹੋਇਆ ਹੈ।
Rain Update: ਮੁੜ ਮੀਂਹ ਬਣਿਆ ਆਫ਼ਤ ! UP ਚ 19 ਲੋਕਾਂ ਦੀ ਮੌਤ, UK 'ਚ ਪਹਾੜ ਖਿਸਕੇ, ਪੰਜਾਬ 'ਚ ਮੀਂਹ, IMD ਦਾ ਅਲਰਟ
ਦੇਸ਼ ਦੇ ਕਈ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਲੋਕ ਮੁਸੀਬਤ ਵਿੱਚ ਹਨ। ਉੱਤਰ ਪ੍ਰਦੇਸ਼ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਹਨ, ਜਦੋਂ ਕਿ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਵੀ ਕਈ ਇਲਾਕਿਆਂ ਵਿੱਚ ਪਏ ਮੀਂਹ ਨਾਲ ਪਾਣੀ ਭਰ ਗਿਆ ਹੈ।
Punjab News : ਮੰਤਰੀ ਦੀ ਰਿਹਾਇਸ਼ ਦੇ ਬਾਹਰ ਤਿੰਨ ਦਿਨ ਦਾ ਧਰਨਾ, ਕਿਸਾਨਾਂ ਨੇ ਲਾਏ ਪੰਜਾਬ ਸਰਕਾਰ 'ਤੇ ਹੜ੍ਹ ਪੀੜਤਾਂ ਦੀ ਮਦਦ ਨਾ ਕਰਨ ਦੇ ਦੋਸ਼
Punjab News : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਬਰਨਾਲਾ 'ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਦਿਨ-ਰਾਤ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੁਆਰਾ ਇਹ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਉੱਤੇ ਹੜ੍ਹ ਪੀੜਤਾਂ ਨੂੰ ਕੋਈ ਮਦਦ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਸਾਨਾਂ ਮੁਤਾਬਕ ਇੱਕ ਪਾਸੇ ਪੰਜਾਬ ਸਰਕਾਰ ਮੁਰਗੀਆਂ ਤੇ ਬੱਕਰੀਆਂ ਲਈ ਮੁਆਵਜ਼ਾ ਦੇਣ ਦੀ ਗੱਲ ਕਰ ਰਹੀ ਹੈ ਪਰ ਦੂਜੇ ਪਾਸੇ ਬਹੁਤ ਹੀ ਘੱਟ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਜਿਸ ਨਾਲ ਇੱਕ ਬੱਕਰੀ ਵੀ ਖਰੀਦੀ ਨਹੀਂ ਜਾ ਸਕਦੀ।
Ludhiana News: ਪੁਲਿਸ ਨੇ MP 'ਚ ਅਸਲਾ ਬਣਾਉਣ ਵਾਲੀ ਫੈਕਟਰੀ 'ਚ ਮਾਰੀ ਰੇਡ, ਪੰਜਾਬ 'ਚ ਗੈਂਗਸਟਰਾਂ ਨੂੰ ਕਰਦੇ ਸੀ ਸਪਲਾਈ
ਖੰਨਾ ਪੁਲਿਸ ਨੇ ਮੱਧ ਪ੍ਰਦੇਸ਼ ਵਿੱਚ ਨਜਾਇਜ਼ ਅਸਲਾ ਬਣਾਉਣ ਵਾਲੀ ਫੈਕਟਰੀ ਫੜੀ। ਇੱਥੋਂ ਹਥਿਆਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਸਪਲਾਈ ਕੀਤੇ ਜਾਂਦੇ ਸਨ। ਪੁਲਿਸ ਨੇ ਫੈਕਟਰੀ 'ਚ ਹਥਿਆਰ ਬਣਾਉਣ ਵਾਲੇ ਤੇ ਸਪਲਾਈ ਕਰਨ ਵਾਲੇ 2 ਵਿਅਕਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਸ ਮੌਕੇ ਇਨ੍ਹਾਂ ਕੋਲੋਂ ਕੋਲੋਂ 13 ਹਥਿਆਰ ਬਰਾਮਦ ਕੀਤੇ ਗਏ। ਦੱਸ ਦਈਏ ਕਿ ਮੁਲਜ਼ਮਾਂ ਦੀ ਪਛਾਣ ਖੰਨਾ ਦੀ ਜਗਤ ਕਲੋਨੀ ਵਾਸੀ ਵਿਸ਼ਾਲ ਕੁਮਾਰ ਅਤੇ ਮੱਧ ਪ੍ਰਦੇਸ਼ ਦੇ ਖਰਗੋਨ ਜ਼ਿਲ੍ਹੇ ਦੇ ਪਿੰਡ ਸਿਗਨੂਰ ਵਾਸੀ ਵੀਰਪਾਲ ਸਿੰਘ ਟੋਨੀ ਵਜੋਂ ਹੋਈ।
Punjab News: ਸੁਖਬੀਰ ਬਾਦਲ ਨੇ ਨੌਂ ਲੋਕ ਸਭਾ ਹਲਕਿਆਂ ਦੇ ਥਾਪੇ ਇੰਚਾਰਜ
ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਂ ਲੋਕ ਸਭਾ ਹਲਕਿਆਂ ਦੇ ਇੰਚਾਰਜ ਤੇ ਚਾਰ ਵਿਧਾਨ ਸਭਾ ਹਲਕਿਆਂ ਦੇ ਮੁੱਖ ਸੇਵਾਦਾਰ ਨਿਯੁਕਤ ਕਰ ਦਿੱਤੇ ਹਨ, ਜਿਨ੍ਹਾਂ ਨੂੰ ਆਪੋ-ਆਪਣੇ ਹਲਕਿਆਂ ਵਿੱਚ ਪ੍ਰਚਾਰ ਮੁਹਿੰਮ ਤੇ ਤਾਲਮੇਲ ਦਾ ਕੰਮ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।