(Source: ECI/ABP News/ABP Majha)
Punjab Breaking News LIVE: ਲਗਾਤਾਰ 5 ਦਿਨ ਬੈਂਕ ਰਹਿਣਗੇ ਬੰਦ, ਮੋਹਾਲੀ ਦੀ ਠੰਡ ਕਾਰਨ ਕੰਬੇ ਖਿਡਾਰੀ, 13 ਫਰਵਰੀ ਨੂੰ ਦਿੱਲੀ ਕੂਚ ਦੀ ਪੂਰੀ ਤਿਆਰੀ
Punjab Breaking News LIVE, 12 January, 2024: ਲਗਾਤਾਰ 5 ਦਿਨ ਬੈਂਕ ਰਹਿਣਗੇ ਬੰਦ, ਮੋਹਾਲੀ ਦੀ ਠੰਡ ਕਾਰਨ ਕੰਬੇ ਖਿਡਾਰੀ, 13 ਫਰਵਰੀ ਨੂੰ ਦਿੱਲੀ ਕੂਚ ਦੀ ਪੂਰੀ ਤਿਆਰੀ
LIVE
Background
Punjab Breaking News LIVE, 12 January, 2024: ਮਕਰ ਸੰਕ੍ਰਾਂਤੀ ਦਾ ਤਿਉਹਾਰ ਆਉਣ ਵਾਲਾ ਹੈ। ਅਜਿਹੇ 'ਚ ਕਈ ਸੂਬਿਆਂ 'ਚ ਇਸ ਦਿਨ ਬੈਂਕ ਬੰਦ (Bank closed) ਰਹਿਣ ਵਾਲੇ ਹਨ। ਇਸ ਦੇ ਨਾਲ ਹੀ ਕੱਲ੍ਹ ਭਾਵ 13 ਜਨਵਰੀ ਨੂੰ ਦੂਜਾ ਸ਼ਨੀਵਾਰ ਅਤੇ 14 ਜਨਵਰੀ ਨੂੰ ਐਤਵਾਰ ਨੂੰ ਬੈਂਕਾਂ ਵਿੱਚ ਛੁੱਟੀ (Bank holiday) ਰਹੇਗੀ। ਇਸ ਤੋਂ ਇਲਾਵਾ 16 ਅਤੇ 17 ਜਨਵਰੀ ਨੂੰ ਵੱਖ-ਵੱਖ ਸੂਬਿਆਂ ਵਿੱਚ ਤਿਉਹਾਰਾਂ ਅਤੇ ਦਿਨਾਂ ਕਾਰਨ ਬੈਂਕ ਬੰਦ ਰਹਿਣਗੇ। ਅਜਿਹੇ 'ਚ ਲਗਾਤਾਰ ਪੰਜ ਦਿਨ ਬੈਂਕਾਂ 'ਚ ਛੁੱਟੀ ਰਹੇਗੀ। ਜੇ ਤੁਸੀਂ ਵੀ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਪੂਰਾ ਕਰਨਾ ਹੈ, ਤਾਂ ਅੱਜ ਤੁਹਾਡੇ ਲਈ ਆਖਰੀ ਮੌਕਾ ਹੈ। ਲਗਾਤਾਰ 5 ਦਿਨ ਬੈਂਕ ਰਹਿਣਗੇ ਬੰਦ, ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਮਕਰ ਸੰਕ੍ਰਾਂਤੀ ਦੀ ਹੋਵੇਗੀ ਛੁੱਟੀ
IND vs AFG: ਮੋਹਾਲੀ ਦੀ ਠੰਡ ਕਾਰਨ ਕੰਬੇ ਖਿਡਾਰੀ, ਮੁਕਾਬਲੇ ਦੌਰਾਨ 'ਹਾਟ ਵਾਟਰ ਬੈਗ' ਦੀ ਵਰਤੋਂ ਕਰਦੇ ਨਜ਼ਰ ਆਏ ਰੋਹਿਤ ਸ਼ਰਮਾ
ਉੱਤਰ ਭਾਰਤ ਦੇ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਜਿਸ ਕਰਕੇ ਠੰਡ ਤੋਂ ਲੋਕ ਪ੍ਰੇਸ਼ਾਨ ਹਨ। ਬੀਤੇ ਦਿਨੀਂ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਪਹਿਲਾ ਟੀ-20 ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਆਈਐਸ ਬਿੰਦਰਾ ਸਟੇਡੀਅਮ ਵਿੱਚ ਖੇਡਿਆ ਗਿਆ। ਮੋਹਾਲੀ ਦੀ ਕੜਾਕੇ ਦੀ ਠੰਡ ਨੇ ਖਿਡਾਰੀਆਂ ਦੀ ਹਾਲਤ ਖਰਾਬ ਕਰ ਦਿੱਤੀ। ਮੈਚ ਦੌਰਾਨ ਭਾਰਤ ਅਤੇ ਅਫਗਾਨਿਸਤਾਨ ਦੇ ਖਿਡਾਰੀ ਕਿਸੇ ਨਾ ਕਿਸੇ ਤਰੀਕੇ ਨਾਲ ਖੁਦ ਨੂੰ ਗਰਮ ਰੱਖਣ ਦੀ ਕੋਸ਼ਿਸ਼ ਕਰ ਰਹੇ ਸੀ। ਇਸ ਦੌਰਾਨ ਭਾਰਤੀ ਕਪਤਾਨ ਰੋਹਿਤ ਸ਼ਰਮਾ 'ਹਾਟ ਵਾਟਰ ਬੈਗ' ਦੀ ਵਰਤੋਂ ਕਰਦੇ ਨਜ਼ਰ ਆਏ। ਮੋਹਾਲੀ ਦੀ ਠੰਡ ਕਾਰਨ ਕੰਬੇ ਖਿਡਾਰੀ, ਮੁਕਾਬਲੇ ਦੌਰਾਨ 'ਹਾਟ ਵਾਟਰ ਬੈਗ' ਦੀ ਵਰਤੋਂ ਕਰਦੇ ਨਜ਼ਰ ਆਏ ਰੋਹਿਤ ਸ਼ਰਮਾ
Punjab News: 13 ਫਰਵਰੀ ਨੂੰ ਦਿੱਲੀ ਕੂਚ ਦੀ ਪੂਰੀ ਤਿਆਰੀ, ਕਿਸਾਨ ਲੀਡਰ ਡੱਲੇਵਾਲ ਨੇ ਦਿੱਤੀ ਸਾਰੀ ਜਾਣਕਾਰੀ
farmer: ਐਸ ਕੇ ਐਮ ਗੈਰ ਰਾਜਨੀਤਕ ਅੱਜ ਦੀ ਕਨਵੈਨਸ਼ਨ ਰਾਹੀਂ ਕੇਂਦਰ ਸਰਕਾਰ ਤੋਂ ਮੰਗ ਕਰਦਾ ਹੈ ਕਿ ਸ਼ਾਰਦਾ ਯਮਨਾ ਲਿਂਕ ਚੈਨਲ ਪ੍ਰਜੈਕਟ ਤੇ ਕੰਮ ਕਰ ਕੇ ਯੂਪੀ, ਹਰਿਆਣਾ, ਰਾਜਸਥਾਨ ਅਤੇ ਗੁਜਰਾਤ ਦੇ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਕੇ ਮਸਲੇ ਦਾ ਪੱਕਾ ਹੱਲ ਕਰੇ ਤਾਂ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਝਗੜੇ ਦਾ ਕਾਰਨ ਨਾ ਬਣ ਕੇ ਪੰਜਾਬ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਦਾ ਸਾਧਨ ਬਣ ਸਕੇ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕੇ। ਪੰਜਾਬ ਦੇ ਦਰਿਆਵਾਂ ਦਾ ਸਰਕਾਰਾਂ ਦੇ ਦਾਅਵੇ ਅਤੇ ਵਾਅਦੇ ਮੁਤਾਬਕ ਪਾਕਿਸਤਾਨ ਨੂੰ ਜਾ ਰਿਹਾ ਪਾਣੀ ਨੂੰ ਡੈਮ ਬਣਾ ਕੇ ਕਿਸਾਨਾਂ ਦੇ ਖੇਤਾਂ ਤੱਕ ਪਹੁਚਾਇਆ ਜਾਵੇ । ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਸੈਂਟਰ ਸਰਕਾਰ ਖੇਤੀ ਜਿਣਸਾਂ ਤੇ ਇੰਮਪੋਰਟ ਡਿਊਟੀ ਘਟਾਉਣ ਦੀ ਬਜਾਏ ਸਗੋਂ ਇੰਮਪੋਰਟ ਡਿਊਟੀ ਨੂੰ ਵਧਾਵੇ ਤਾਂ ਜ਼ੋ ਕਿਸਾਨਾ ਨੂੰ ਲਾਹੇਵੰਦ ਮੁੱਲ ਮਿਲ ਸਕੇ। 13 ਫਰਵਰੀ ਨੂੰ ਦਿੱਲੀ ਕੂਚ ਦੀ ਪੂਰੀ ਤਿਆਰੀ, ਕਿਸਾਨ ਲੀਡਰ ਡੱਲੇਵਾਲ ਨੇ ਦਿੱਤੀ ਸਾਰੀ ਜਾਣਕਾਰੀ
Moosewala murder case: ਲਾਰੈਂਸ ਦੇ ਭਾਣਜੇ ਨੂੰ ਲੈ ਕੇ ਪੁਲਿਸ ਨੇ ਕੀਤੇ ਵੱਡੇ ਖੁਲਾਸੇ, 151 ਗਵਾਹਾਂ ਨੇ ਦਿੱਤੇ ਆਹ ਬਿਆਨ
Sidhu Moosewala murder case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਇੱਕ ਹੋਰ ਮਾਸਟਰ ਮਾਈਂਡ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਾਣਜਾ ਸਚਿਨ ਥਾਪਨ ਖਿਲਾਫ਼ ਦੋਸ਼ ਪੱਤਰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤੇ ਗਏ ਹਨ। ਹੁਣ ਮਾਮਲੇ ਦੀ ਸੁਣਵਾਈ 23 ਜਨਵਰੀ ਨੂੰ ਹੋਵੇਗੀ। ਪੰਜਾਬ ਪੁਲਿਸ ਨੇ ਸਚਿਨ ਥਾਪਨ ਦੇ ਖਿਲਾਫ਼ 151 ਗਵਾਹਾਂ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਇੱਕ ਰਿਪੋਰਟ ਤਿਆਰ ਕੀਤੀ ਹੈ। ਇਸ ਵਿੱਚ 8 ਸਰਕਾਰ ਗਵਾਹ ਹਨ ਅਤੇ 147 ਨਿੱਜੀ ਗਵਾਹ ਸ਼ਾਮਲ ਕੀਤੇ ਗਏ ਹਨ। ਇਸ ਚਾਰਜਸ਼ੀਟ ਵਿੱਚ ਕਈ ਵੱਡੇ ਖੁਲਾਸੇ ਕੀਤੇ ਗਏ ਹਨ।
Patiala News: ਠੰਢੇ ਸਮੋਸਿਆਂ ਨੂੰ ਲੈ ਕੇ ਚੱਲੀਆਂ ਤਲਵਾਰਾਂ, ਚਾਰ ਜਣੇ ਜ਼ਖ਼ਮੀ, ਇਲਾਕੇ 'ਚ ਫੈਲੀ ਦਹਿਸ਼ਤ
Patiala News: ਪਟਿਆਲਾ ਵਿੱਚ ਕੜਾਕੇ ਦੀ ਠੰਢ 'ਚ ਠੰਢੇ ਸਮੋਸਿਆਂ ਨੂੰ ਲੈ ਕੇ ਪਾਰਾ ਚੜ੍ਹ ਗਿਆ। ਮਾਮਲਾ ਇੰਨਾ ਵਧ ਗਿਆ ਕਿ ਤਲਵਾਰਾਂ ਤੇ ਖੁਰਚਣਿਆਂ ਨਾਲ ਗਹਿਗੱਚ ਲੜਾਈ ਹੋਈ। ਇਸ ਝੜਪ ਦੌਰਾਨ ਚਾਰ ਜਣੇ ਜ਼ਖ਼ਮੀ ਹੋਏ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਧਿਰਾਂ ਉੱਪਰ ਕਾਬੂ ਪਾਇਆ। ਹਾਸਲ ਜਾਣਕਾਰੀ ਮੁਤਾਬਕ ਪਟਿਆਲਾ ਦੇ ਮੁੱਖ ਬੱਸ ਅੱਡੇ ’ਚ ਵੀਰਵਾਰ ਨੂੰ ਦੋ ਧਿਰਾਂ ਵਿਚਾਲੇ ਝੜਪ ਹੋ ਗਈ, ਜਿਸ ਵਿੱਚ ਚਾਰ ਜਣੇ ਜ਼ਖ਼ਮੀ ਹੋ ਗਏ। ਇਸ ਲੜਾਈ ਵਿੱਚ ਕਿਰਪਾਨਾਂ ਤੇ ਖੁਰਚਣੇ ਆਦਿ ਚੱਲੇ। ਉਂਜ ਇਸ ਸਬੰਧੀ ਸ਼ਾਮ ਤੱਕ ਅਜੇ ਕੇਸ ਦਰਜ ਨਹੀਂ ਕੀਤਾ ਗਿਆ ਸੀ। ਪੁਲਿਸ ਦਾ ਤਰਕ ਸੀ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Atta at Doorstep: ਮਾਨ ਸਰਕਾਰ ਘਰ-ਘਰ ਰਾਸ਼ਨ ਸਕੀਮ 'ਤੇ ਲੈ ਸਕਦੀ ਯੂ-ਟਰਨ, ਕਾਂਗਰਸ ਨੇ ਜਤਾਇਆ ਖਦਸ਼ਾ
Punjab News: ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਲਾਪਰਵਾਹੀ ਨਾਲ ਕਣਕ ਦਾ ਆਟਾ ਘਰ-ਘਰ ਪਹੁੰਚਾਉਣ ਦੀ ਯੋਜਨਾ ਸ਼ੁਰੂ ਕਰਨ 'ਤੇ ਤਿੱਖੀ ਆਲੋਚਨਾ ਕੀਤੀ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ ਵਿੱਚ ਲਾਭਪਾਤਰੀਆਂ ਲਈ ਉਪਰੋਕਤ ਸਕੀਮ ਨੂੰ ਅਮਲੀ ਤੌਰ 'ਤੇ ਲਾਗੂ ਕਰਨ ਲਈ ਤਿਆਰ ਨਹੀਂ ਸੀ।ਬਾਜਵਾ ਨੇ ਕਿਹਾ ਕਿ ਸੂਬੇ ਵਿਚ ਤਕਰੀਬਨ 18000 ਡਿਪੂ ਹੋਲਡਰ ਹਨ ਪਰ ਉਨ੍ਹਾਂ ਕੋਲ ਸਿਰਫ 1200 ਬਾਇਓਮੈਟ੍ਰਿਕ ਮਸ਼ੀਨਾਂ ਹਨ, ਜੋ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਾਫੀ ਨਹੀਂ ਹੋਣਗੀਆਂ।
Atta at Doorstep: ਮਾਨ ਸਰਕਾਰ ਘਰ-ਘਰ ਰਾਸ਼ਨ ਸਕੀਮ 'ਤੇ ਲੈ ਸਕਦੀ ਯੂ-ਟਰਨ, ਕਾਂਗਰਸ ਨੇ ਜਤਾਇਆ ਖਦਸ਼ਾ
Punjab News: ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਲਾਪਰਵਾਹੀ ਨਾਲ ਕਣਕ ਦਾ ਆਟਾ ਘਰ-ਘਰ ਪਹੁੰਚਾਉਣ ਦੀ ਯੋਜਨਾ ਸ਼ੁਰੂ ਕਰਨ 'ਤੇ ਤਿੱਖੀ ਆਲੋਚਨਾ ਕੀਤੀ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ ਵਿੱਚ ਲਾਭਪਾਤਰੀਆਂ ਲਈ ਉਪਰੋਕਤ ਸਕੀਮ ਨੂੰ ਅਮਲੀ ਤੌਰ 'ਤੇ ਲਾਗੂ ਕਰਨ ਲਈ ਤਿਆਰ ਨਹੀਂ ਸੀ।ਬਾਜਵਾ ਨੇ ਕਿਹਾ ਕਿ ਸੂਬੇ ਵਿਚ ਤਕਰੀਬਨ 18000 ਡਿਪੂ ਹੋਲਡਰ ਹਨ ਪਰ ਉਨ੍ਹਾਂ ਕੋਲ ਸਿਰਫ 1200 ਬਾਇਓਮੈਟ੍ਰਿਕ ਮਸ਼ੀਨਾਂ ਹਨ, ਜੋ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਾਫੀ ਨਹੀਂ ਹੋਣਗੀਆਂ।
Punjab News: 13 ਫਰਵਰੀ ਨੂੰ ਦਿੱਲੀ ਕੂਚ ਦੀ ਪੂਰੀ ਤਿਆਰੀ, ਕਿਸਾਨ ਲੀਡਰ ਡੱਲੇਵਾਲ ਨੇ ਦਿੱਤੀ ਸਾਰੀ ਜਾਣਕਾਰੀ
farmer protest: ਐਸ ਕੇ ਐਮ ਗੈਰ ਰਾਜਨੀਤਕ ਅੱਜ ਦੀ ਕਨਵੈਨਸ਼ਨ ਰਾਹੀਂ ਕੇਂਦਰ ਸਰਕਾਰ ਤੋਂ ਮੰਗ ਕਰਦਾ ਹੈ ਕਿ ਸ਼ਾਰਦਾ ਯਮਨਾ ਲਿਂਕ ਚੈਨਲ ਪ੍ਰਜੈਕਟ ਤੇ ਕੰਮ ਕਰ ਕੇ ਯੂਪੀ, ਹਰਿਆਣਾ, ਰਾਜਸਥਾਨ ਅਤੇ ਗੁਜਰਾਤ ਦੇ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਕੇ ਮਸਲੇ ਦਾ ਪੱਕਾ ਹੱਲ ਕਰੇ ਤਾਂ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਝਗੜੇ ਦਾ ਕਾਰਨ ਨਾ ਬਣ ਕੇ ਪੰਜਾਬ ਦੀ ਖੇਤੀ ਨੂੰ ਪ੍ਰਫੁੱਲਿਤ ਕਰਨ ਦਾ ਸਾਧਨ ਬਣ ਸਕੇ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕੇ। ਪੰਜਾਬ ਦੇ ਦਰਿਆਵਾਂ ਦਾ ਸਰਕਾਰਾਂ ਦੇ ਦਾਅਵੇ ਅਤੇ ਵਾਅਦੇ ਮੁਤਾਬਕ ਪਾਕਿਸਤਾਨ ਨੂੰ ਜਾ ਰਿਹਾ ਪਾਣੀ ਨੂੰ ਡੈਮ ਬਣਾ ਕੇ ਕਿਸਾਨਾਂ ਦੇ ਖੇਤਾਂ ਤੱਕ ਪਹੁਚਾਇਆ ਜਾਵੇ । ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਸੈਂਟਰ ਸਰਕਾਰ ਖੇਤੀ ਜਿਣਸਾਂ ਤੇ ਇੰਮਪੋਰਟ ਡਿਊਟੀ ਘਟਾਉਣ ਦੀ ਬਜਾਏ ਸਗੋਂ ਇੰਮਪੋਰਟ ਡਿਊਟੀ ਨੂੰ ਵਧਾਵੇ ਤਾਂ ਜ਼ੋ ਕਿਸਾਨਾ ਨੂੰ ਲਾਹੇਵੰਦ ਮੁੱਲ ਮਿਲ ਸਕੇ।