Punjab Breaking News LIVE: ਪੰਜਾਬ ਵਿੱਚ ਹੜ੍ਹਾਂ ਦਾ ਕਹਿਰ, ਬਾਰਸ਼ ਮਗਰੋਂ ਸਬਜ਼ੀਆਂ ਦੇ ਰੇਟ ਆਸਮਾਨੀਂ ਚੜ੍ਹੇ, ਸੁੱਤੇ ਪਏ ਡਿੱਗੀ ਮਕਾਨ ਦੀ ਛੱਤ, ਪਤੀ-ਪਤਨੀ ਤੇ ਬੇਟੇ ਦੀ ਮੌਤ
Punjab Breaking News LIVE 12 July, 2023: ਪੰਜਾਬ ਵਿੱਚ ਹੜ੍ਹਾਂ ਦਾ ਕਹਿਰ, ਬਾਰਸ਼ ਮਗਰੋਂ ਸਬਜ਼ੀਆਂ ਦੇ ਰੇਟ ਆਸਮਾਨੀਂ ਚੜ੍ਹੇ, ਸੁੱਤੇ ਪਏ ਡਿੱਗੀ ਮਕਾਨ ਦੀ ਛੱਤ, ਪਤੀ-ਪਤਨੀ ਤੇ ਬੇਟੇ ਦੀ ਮੌਤ
LIVE
Background
Punjab Breaking News LIVE 12 July, 2023: ਪੰਜਾਬ ਵਿੱਚ ਹੜ੍ਹਾਂ ਖਤਰਾ ਹੋਰ ਵਧ ਗਿਆ ਹੈ। ਸੂਬੇ ਵਿੱਚ ਅੱਜ ਤੇ ਕੱਲ੍ਹ ਯਾਨੀ ਵੀਰਵਾਰ ਨੂੰ ਬਿਆਸ ਤੇ ਸਤਲੁਜ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਸਕਦਾ ਹੈ। ਦਰਅਸਲ, ਭਾਖੜਾ ਡੈਮ ਪ੍ਰਬੰਧਨ ਨੇ ਪੌਂਗ ਡੈਮ ਤੇ ਭਾਖੜਾ ਡੈਮ ਤੋਂ ਅਗਲੇ ਦੋ ਦਿਨਾਂ ਤੱਕ ਕਰੀਬ 55 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ। ਬਿਆਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅਜੇ ਕੋਈ ਚਿੰਤਾ ਦੀ ਸਥਿਤੀ ਨਹੀਂ ਪਰ ਸਤਲੁਜ ਵਿੱਚ ਪਾਣੀ ਛੱਡਣ ਨਾਲ ਨੀਵੇਂ ਇਲਾਕਿਆਂ ਵਿੱਚ ਸਮੱਸਿਆ ਆ ਸਕਦੀ ਹੈ। ਪੰਜਾਬ 'ਚ ਵਿਗੜ ਸਕਦੇ ਹੋਰ ਹਾਲਾਤ
ਪੰਜਾਬ ਹੜ੍ਹਾਂ ਨੇ ਮਚਾਈ ਤਬਾਹੀ, ਘੱਗਰ ਦਰਿਆ ਦਾ ਬੰਨ੍ਹ ਦੋ ਥਾਵਾਂ ਤੋਂ ਟੁੱਟਿਆ
Flood in Punjab: ਬਾਰਸ਼ ਤੋਂ ਬਾਅਦ ਹੜ੍ਹ ਪੰਜਾਬ ਅੰਦਰ ਤਬਾਹੀ ਮਚਾ ਰਹੇ ਹਨ। ਸੰਗਰੂਰ ਦੇ ਮੂਨਕ ਇਲਾਕੇ 'ਚ ਘੱਗਰ ਦਰਿਆ ਦਾ ਬੰਨ੍ਹ ਦੋ ਥਾਵਾਂ 'ਤੇ ਟੁੱਟ ਗਿਆ ਹੈ। ਬੀਤੀ ਰਾਤ ਦਰਿਆ ਖਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਉੱਪਰ ਸੀ। ਇਸ ਮਗਰੋਂ ਦੋ ਥਾਵਾਂ 'ਤੇ ਬੰਨ੍ਹ ਟੁੱਟ ਗਿਆ। ਇਸ ਨਾਲ ਆਲੇ-ਦੁਆਲੇ ਦੇ ਇਲਾਕੇ 'ਚ ਤੇਜ਼ੀ ਨਾਲ ਪਾਣੀ ਵਧ ਰਿਹਾ ਹੈ। ਦੱਸ ਦਈਏ ਕਿ ਪਿਛਲੇ ਦੋ ਦਿਨਾਂ ਤੋਂ ਦਿਨ-ਰਾਤ ਪ੍ਰਸ਼ਾਸਨ ਤੇ ਕਿਸਾਨਾਂ ਦੀਆਂ ਟੀਮਾਂ ਘੱਗਰ ਦੇ ਕੰਢੇ ਤਾਇਨਾਤ ਸਨ। ਘੱਗਰ ਨਦੀ ਦੇ ਕੰਢੇ ਮੂੰਗ ਵਾਲੇ ਪਾਸੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਪੰਜਾਬ ਹੜ੍ਹਾਂ ਨੇ ਮਚਾਈ ਤਬਾਹੀ, ਘੱਗਰ ਦਰਿਆ ਦਾ ਬੰਨ੍ਹ ਦੋ ਥਾਵਾਂ ਤੋਂ ਟੁੱਟਿਆ
ਬਾਰਸ਼ ਮਗਰੋਂ ਸਬਜ਼ੀਆਂ ਦੇ ਰੇਟ ਆਸਮਾਨੀਂ ਚੜ੍ਹੇ
Punjab News: ਪੰਜਾਬ ਸਣੇ ਉੱਤਰੀ ਭਾਰਤ ’ਚ ਮੀਂਹ ਕਾਰਨ ਆਮ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਉੱਥੇ ਹੀ ਇਸ ਮੀਂਹ ਕਾਰਨ ਸਬਜ਼ੀਆਂ ਦੇ ਭਾਅ (Vegetable rates) ਵੀ ਅਸਮਾਨ ਛੂਹ ਰਹੇ ਹਨ। ਸਬਜ਼ੀਆਂ ਦੀਆਂ ਕੀਮਤਾਂ ਵਧਣ ਕਰ ਕੇ ਲੋਕਾਂ ਨੂੰ ਆਪਣਾ ਪੇਟ ਭਰਨਾ ਵੀ ਮੁਸ਼ਕਲ ਹੋ ਗਿਆ। ਸੂਬੇ ਵਿੱਚ ਸਬਜ਼ੀਆਂ ਦੇ ਭਾਅ ਚਾਰ ਦਿਨ ਪਹਿਲਾਂ ਦੇ ਮੁਕਾਬਲੇ ਕਈ ਗੁਣਾਂ ਵਧ ਗਏ ਹਨ। ਕਈ ਥਾਈਂ ਟਮਾਟਰ ਤੇ ਅਰਦਕ ਦਾ ਰੇਟ 400 ਰੁਪਏ ਕਿੱਲੋ ਤੱਕ ਪਹੁੰਚ ਗਿਆ ਹੈ। ਬਾਰਸ਼ ਮਗਰੋਂ ਸਬਜ਼ੀਆਂ ਦੇ ਰੇਟ ਆਸਮਾਨੀਂ ਚੜ੍ਹੇ
3 ਲੋਕਾਂ ਦੀ ਮੌਤ, 8 ਸਾਲਾ ਬੱਚੇ ਨੂੰ ਡੇਢ ਕਿਲੋਮੀਟਰ ਤੱਕ ਘਸੀਟਿਆ
Haryana News: ਰੋਹਤਕ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਤ ਤੇਜ਼ ਰਫਤਾਰ ਕਾਰ ਨੇ 8 ਸਾਲ ਦੇ ਬੱਚੇ ਸਮੇਤ 4 ਲੋਕਾਂ ਨੂੰ ਲਪੇਟ 'ਚ ਲੈ ਲਿਆ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਹੈਰਾਨੀ ਦੀ ਗੱਲ ਹੈ ਕਿ ਇਸ ਦੌਰਾਨ ਕਾਰ ਸਵਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਟੱਕਰ ਮਾਰਨ ਤੋਂ ਬਾਅਦ ਕਾਰ ਚਾਲਕ 8 ਸਾਲ ਦੇ ਬੱਚੇ ਨੂੰ ਡੇਢ ਕਿਲੋਮੀਟਰ ਤੱਕ ਘਸੀਟਦਾ ਰਿਹਾ। ਹਾਸਲ ਜਾਣਕਾਰੀ ਮੁਤਾਬਕ ਰੋਹਤਕ ਵਿੱਚ ਇੱਕ ਸਿਰਫਿਰੇ ਕਾਰ ਚਾਲਕ ਨੇ 8 ਕਿਲੋਮੀਟਰ ਦੇ ਦਾਇਰੇ ਵਿੱਚ ਦੋ ਬਾਈਕ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਨ੍ਹਾਂ ਹਾਦਸਿਆਂ ਵਿੱਚ ਇੱਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇੰਨਾ ਹੀ ਨਹੀਂ, ਬੇਰਹਿਮ ਕਾਰ ਚਾਲਕ ਨੇ 8 ਸਾਲ ਦੇ ਬੱਚੇ ਨੂੰ ਕਾਰ ਦੇ ਹੇਠਾਂ ਅੱਧਾ ਕਿਲੋਮੀਟਰ ਘਸੀਟਿਆ ਜਿਸ ਕਾਰਨ ਬੱਚੇ ਦੀ ਮੌਤ ਹੋ ਗਈ। 3 ਲੋਕਾਂ ਦੀ ਮੌਤ, 8 ਸਾਲਾ ਬੱਚੇ ਨੂੰ ਡੇਢ ਕਿਲੋਮੀਟਰ ਤੱਕ ਘਸੀਟਿਆ
Punjab News: ਮੰਤਰੀ ਬੋਲੇ...ਜੇ ਹਰਿਆਣਾ ਵੱਲੋਂ ਸਾਇਫਨਾਂ ਦੀ ਸਫ਼ਾਈ ਕਰਵਾਈ ਹੁੰਦੀ ਤਾਂ ਹੜ੍ਹਾਂ ਦੇ ਹਾਲਾਤ ਨਾ ਬਣਦੇ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਹਾਂਸੀ-ਬੁਟਾਣਾ ਨਹਿਰ ਹੇਠਾਂ ਘੱਗਰ ਉਪਰ ਬਣੇ ਸਾਈਫ਼ਨਾਂ ਦੀ ਸਮੇਂ ਸਿਰ ਸਫ਼ਾਈ ਨਾ ਕਰਵਾਏ ਜਾਣ ਕਰਕੇ ਡਾਫ਼ ਲੱਗੀ ਹੈ ਜਿਸ ਨਾਲ ਪੰਜਾਬ ਵਾਲੇ ਇਲਾਕੇ ਦੇ ਪਿੰਡ ਪਾਣੀ ਨਾਲ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ।
Punjab News : ਪੀੜਤਾਂ ਤੱਕ ਰਾਸ਼ਨ ਤੇ ਦਵਾਈਆਂ ਪਹੁੰਚਾਉਣ ਦੀ ਹਦਾਇਤ
ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਹੈ ਕਿ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਵਿਚ ਕੋਈ ਕਸਰ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਇਸ ਆਫਤ ਦੀ ਘੜੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ ਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 33.50 ਕਰੋੜ ਰੁਪਏ ਅਗੇਤੇ ਰਾਹਤ ਕਾਰਜਾਂ ਲਈ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
Punjab News:ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ
ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਕਿਸਾਨਾਂ ਦੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਡੇਅਰੀ ਫਾਰਮਿੰਗ ਬਾਰੇ ਮੁਫ਼ਤ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਕਿਸਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਤੋਂ ਇਲਾਵਾ ਸਿਖਲਾਈ ਦੌਰਾਨ 350 ਰੁਪਏ ਪ੍ਰਤੀ ਦਿਨ ਵਜ਼ੀਫ਼ਾ ਵੀ ਦਿੱਤਾ ਜਾਵੇਗਾ।
Sidhu Moosewala: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਮੁਲਜ਼ਮਾਂ ਨੂੰ ਨਹੀਂ ਕੀਤਾ ਅਦਾਲਤ 'ਚ ਪੇਸ਼, ਹੁਣ ਅਗਲੀ ਪੇਸ਼ੀ 27 ਜੁਲਾਈ ਨੂੰ
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ ਸਾਰੇ ਮੁਲਜ਼ਮਾਂ ਦੀ ਪੇਸ਼ੀ ਸੀ। ਇਸ ਦੌਰਾਨ ਹੈਰਾਨੀ ਉਸ ਵਕਤ ਹੋਈ ਜਦੋਂ ਮਾਨਸਾ ਅਦਾਲਤ ਵਿੱਚ ਕਿਸੇ ਦੀ ਮੁਲਜ਼ਮ ਨੂੰ ਵੀਡੀਓ ਕਾਨਫਰੰਸਿੰਗ ਤੇ ਫ਼ਿਜ਼ੀਕਲ ਤੌਰ 'ਤੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਇਸ 'ਤੇ ਅਦਾਲਤ ਨੇ ਹੁਕਮ ਸੁਣਾਉਂਦੇ ਹੋਏ ਸਾਰੇ ਮੁਲਜ਼ਮਾਂ ਨੂੰ 27 ਜੁਲਾਈ ਨੂੰ ਪੇਸ਼ ਕਰਨ ਲਈ ਕਿਹਾ।
Jalandhar News: ਰੇਂਜ ਰੋਵਰ ਵਾਲਿਆਂ ਦੀ ਗੁੰਡਾਗਰਦੀ! ਬੱਸ ਡਰਾਈਵਰ ਨੂੰ ਬੁਰੀ ਤਰ੍ਹਾਂ ਕੁੱਟਿਆ
ਜਲੰਧਰ ਦੇ ਕਾਲਾ ਸੰਘਿਆਂ ਰੋਡ 'ਤੇ ਸ਼ਰੇਆਮ ਗੁੰਡਾਗਰਦੀ ਦੇਖਣ ਨੂੰ ਮਿਲੀ। ਮਹਿੰਗੀ ਕਾਰ ਰੇਂਜ ਰੋਵਰ ਵਿੱਚ ਆਏ ਲੋਕਾਂ ਨੇ ਪਹਿਲਾਂ ਉੱਥੇ ਇੱਕ ਬੱਸ ਦੇ ਡਰਾਈਵਰ ਦੀ ਕੁੱਟਮਾਰ ਕੀਤੀ ਹੈ। ਬੱਸ ਡਰਾਈਵਰ ਦੀ ਕੁੱਟਮਾਰ ਹੁੰਦੀ ਦੇਖ ਕੇ ਜਦੋਂ ਕੁਝ ਲੋਕ ਉਸ ਨੂੰ ਛੁਡਾਉਣ ਲਈ ਆਏ ਤਾਂ ਉਨ੍ਹਾਂ ਨੇ ਲੋਕਾਂ ਨਾਲ ਵੀ ਝਗੜਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਦੁਕਾਨਦਾਰ ਦੇ ਬਾਹਰ ਰੱਖੇ ਘੜੇ ਤੇ ਹੋਰ ਸਾਮਾਨ ਦੀ ਵੀ ਭੰਨ-ਤੋੜ ਕੀਤੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।