Punjab Breaking News LIVE: ਪੰਜਾਬ ਵਿੱਚ ਹੜ੍ਹਾਂ ਦਾ ਕਹਿਰ, ਬਾਰਸ਼ ਮਗਰੋਂ ਸਬਜ਼ੀਆਂ ਦੇ ਰੇਟ ਆਸਮਾਨੀਂ ਚੜ੍ਹੇ, ਸੁੱਤੇ ਪਏ ਡਿੱਗੀ ਮਕਾਨ ਦੀ ਛੱਤ, ਪਤੀ-ਪਤਨੀ ਤੇ ਬੇਟੇ ਦੀ ਮੌਤ

Punjab Breaking News LIVE 12 July, 2023: ਪੰਜਾਬ ਵਿੱਚ ਹੜ੍ਹਾਂ ਦਾ ਕਹਿਰ, ਬਾਰਸ਼ ਮਗਰੋਂ ਸਬਜ਼ੀਆਂ ਦੇ ਰੇਟ ਆਸਮਾਨੀਂ ਚੜ੍ਹੇ, ਸੁੱਤੇ ਪਏ ਡਿੱਗੀ ਮਕਾਨ ਦੀ ਛੱਤ, ਪਤੀ-ਪਤਨੀ ਤੇ ਬੇਟੇ ਦੀ ਮੌਤ

ABP Sanjha Last Updated: 12 Jul 2023 04:07 PM
Punjab News: ਮੰਤਰੀ ਬੋਲੇ...ਜੇ ਹਰਿਆਣਾ ਵੱਲੋਂ ਸਾਇਫਨਾਂ ਦੀ ਸਫ਼ਾਈ ਕਰਵਾਈ ਹੁੰਦੀ ਤਾਂ ਹੜ੍ਹਾਂ ਦੇ ਹਾਲਾਤ ਨਾ ਬਣਦੇ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਹਾਂਸੀ-ਬੁਟਾਣਾ ਨਹਿਰ ਹੇਠਾਂ ਘੱਗਰ ਉਪਰ ਬਣੇ ਸਾਈਫ਼ਨਾਂ ਦੀ ਸਮੇਂ ਸਿਰ ਸਫ਼ਾਈ ਨਾ ਕਰਵਾਏ ਜਾਣ ਕਰਕੇ ਡਾਫ਼ ਲੱਗੀ ਹੈ ਜਿਸ ਨਾਲ ਪੰਜਾਬ ਵਾਲੇ ਇਲਾਕੇ ਦੇ ਪਿੰਡ ਪਾਣੀ ਨਾਲ ਬੁਰੀ ਤਰ੍ਹਾਂ ਪ੍ਰਭਾਵਤ ਹੋਏ ਹਨ।

Punjab News : ਪੀੜਤਾਂ ਤੱਕ ਰਾਸ਼ਨ ਤੇ ਦਵਾਈਆਂ ਪਹੁੰਚਾਉਣ ਦੀ ਹਦਾਇਤ

ਮਾਲ, ਮੁੜ ਵਸੇਬਾ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਹੈ ਕਿ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਵਿਚ ਕੋਈ ਕਸਰ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਇਸ ਆਫਤ ਦੀ ਘੜੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ ਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 33.50 ਕਰੋੜ ਰੁਪਏ ਅਗੇਤੇ ਰਾਹਤ ਕਾਰਜਾਂ ਲਈ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

Punjab News:ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਕਿਸਾਨਾਂ ਦੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਡੇਅਰੀ ਫਾਰਮਿੰਗ ਬਾਰੇ ਮੁਫ਼ਤ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਕਿਸਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਤੋਂ ਇਲਾਵਾ ਸਿਖਲਾਈ ਦੌਰਾਨ 350 ਰੁਪਏ ਪ੍ਰਤੀ ਦਿਨ ਵਜ਼ੀਫ਼ਾ ਵੀ ਦਿੱਤਾ ਜਾਵੇਗਾ।

Sidhu Moosewala: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਮੁਲਜ਼ਮਾਂ ਨੂੰ ਨਹੀਂ ਕੀਤਾ ਅਦਾਲਤ 'ਚ ਪੇਸ਼, ਹੁਣ ਅਗਲੀ ਪੇਸ਼ੀ 27 ਜੁਲਾਈ ਨੂੰ 

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਮਾਨਸਾ ਦੀ ਅਦਾਲਤ ਵਿੱਚ ਸਾਰੇ ਮੁਲਜ਼ਮਾਂ ਦੀ ਪੇਸ਼ੀ ਸੀ। ਇਸ ਦੌਰਾਨ ਹੈਰਾਨੀ ਉਸ ਵਕਤ ਹੋਈ ਜਦੋਂ ਮਾਨਸਾ ਅਦਾਲਤ ਵਿੱਚ ਕਿਸੇ ਦੀ ਮੁਲਜ਼ਮ ਨੂੰ ਵੀਡੀਓ ਕਾਨਫਰੰਸਿੰਗ ਤੇ ਫ਼ਿਜ਼ੀਕਲ ਤੌਰ 'ਤੇ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਇਸ 'ਤੇ ਅਦਾਲਤ ਨੇ ਹੁਕਮ ਸੁਣਾਉਂਦੇ ਹੋਏ ਸਾਰੇ ਮੁਲਜ਼ਮਾਂ ਨੂੰ 27 ਜੁਲਾਈ ਨੂੰ ਪੇਸ਼ ਕਰਨ ਲਈ ਕਿਹਾ। 


 

Jalandhar News: ਰੇਂਜ ਰੋਵਰ ਵਾਲਿਆਂ ਦੀ ਗੁੰਡਾਗਰਦੀ! ਬੱਸ ਡਰਾਈਵਰ ਨੂੰ ਬੁਰੀ ਤਰ੍ਹਾਂ ਕੁੱਟਿਆ

ਜਲੰਧਰ ਦੇ ਕਾਲਾ ਸੰਘਿਆਂ ਰੋਡ 'ਤੇ ਸ਼ਰੇਆਮ ਗੁੰਡਾਗਰਦੀ ਦੇਖਣ ਨੂੰ ਮਿਲੀ। ਮਹਿੰਗੀ ਕਾਰ ਰੇਂਜ ਰੋਵਰ ਵਿੱਚ ਆਏ ਲੋਕਾਂ ਨੇ ਪਹਿਲਾਂ ਉੱਥੇ ਇੱਕ ਬੱਸ ਦੇ ਡਰਾਈਵਰ ਦੀ ਕੁੱਟਮਾਰ ਕੀਤੀ ਹੈ। ਬੱਸ ਡਰਾਈਵਰ ਦੀ ਕੁੱਟਮਾਰ ਹੁੰਦੀ ਦੇਖ ਕੇ ਜਦੋਂ ਕੁਝ ਲੋਕ ਉਸ ਨੂੰ ਛੁਡਾਉਣ ਲਈ ਆਏ ਤਾਂ ਉਨ੍ਹਾਂ ਨੇ ਲੋਕਾਂ ਨਾਲ ਵੀ ਝਗੜਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਦੁਕਾਨਦਾਰ ਦੇ ਬਾਹਰ ਰੱਖੇ ਘੜੇ ਤੇ ਹੋਰ ਸਾਮਾਨ ਦੀ ਵੀ ਭੰਨ-ਤੋੜ ਕੀਤੀ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।

Amritsar News: ਅੰਮ੍ਰਿਤਸਰ ਦੇ ਮਜੀਠ ਮੰਡੀ ਬੈਂਕ ਬਾਹਰ ਚੱਲੀਆਂ ਗੋਲੀਆਂ, ਜ਼ਖਮੀ ਨੌਜਵਾਨ ਹਸਪਤਾਲ ਦਾਖਲ

ਅੱਜ ਦਿਨ-ਦਿਹਾੜੇ ਅੰਮਿਤਸਰ ਦੇ ਮਜੀਠ ਮੰਡੀ ਜੰਮੂ-ਕਸਮੀਰ ਬੈਂਕ ਦੇ ਬਾਹਰ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਪਤਾ ਲੱਗਾ ਹੈ ਕਿ ਦੋ ਨੌਜਵਾਨ ਐਕਟਿਵਾ ਤੇ ਸਵਾਰ ਹੋ ਕੇ ਬੈਂਕ ਦੇ ਕੋਲੋਂ ਲੰਘ ਰਹੇ ਸਨ। ਪਿੱਛੋਂ ਆਏ ਦੋ ਮੋਟਰਸਾਈਕਲ ਸਵਾਰ ਨੌਜਵਾਨ ਜਿਨ੍ਹਾਂ ਨੇ ਆਪਣੇ ਮੂੰਹ 'ਤੇ ਕੱਪੜਾ ਬੰਨ੍ਹਿਆ ਹੋਇਆ ਸੀ, ਨੇ ਐਕਟਿਵਾ ਸਵਾਰ ਨੌਜਵਾਨਾਂ ਤੇ ਗੋਲੀਆਂ ਚਲਾਈਆਂ

Khalistanis News: ਨਿੱਝਰ ਦੀ ਮੌਤ ਦਾ ਬਦਲਾ ਲੈਣ ਦੀ ਧਮਕੀ

ਖਾਲਿਸਤਾਨੀ ਪੱਖੀ ਗੁਰਪਤਵੰਤ ਸਿੰਘ ਪੰਨੂ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਸਿੱਖ ਫਾਰ ਜਸਟਿਸ ਦੇ ਪ੍ਰਧਾਨ ਗੁਰਪਤਵੰਤ ਪੰਨੂ ਵੱਲੋਂ ਵੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਹੈ। ਪੰਨੂ ਨੇ ਇਸ ਵਾਇਰਲ ਵੀਡੀਓ ਵਿੱਚ ਭਾਰਤ ਵਿੱਚ ਹੋਣ ਵਾਲੇ ਕ੍ਰਿਕਟ ਵਿਸ਼ਵ ਕੱਪ ਨੂੰ ਰੋਕਣ ਦੀ ਧਮਕੀ ਦਿੱਤੀ ਹੈ। ਇਸ ਦੌਰਾਨ ਕੈਨੇਡਾ 'ਚ ਮਾਰੇ ਗਏ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਮੌਤ ਦਾ ਬਦਲਾ ਲੈਣ ਦੀ ਗੱਲ ਕਹੀ ਗਈ ਹੈ।

Amritsar News: ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੀ ਸ਼ਰਮਨਾਕ ਵੀਡੀਓ ਸਾਹਮਣੇ ਆਈ

ਅੰਮ੍ਰਿਤਸਰ 'ਚ ਪੰਜਾਬ ਪੁਲਿਸ ਦੀ ਸ਼ਰਮਨਾਕ ਵੀਡੀਓ ਸਾਹਮਣੇ ਆਈ ਹੈ। ਅੰਮ੍ਰਿਤਸਰ ਦਾ ਇੱਕ ਪੁਲਿਸ ਮੁਲਾਜ਼ਮ ਠੇਕੇ 'ਤੇ ਜਾ ਕੇ ਸ਼ਰਾਬ ਦੀਆਂ ਬੋਤਲਾਂ ਮੰਗ ਰਿਹਾ ਹੈ ਪਰ 4 ਦੀ ਬਜਾਏ 6 ਬੋਤਲਾਂ ਦੀ ਮੰਗ ਉਪਰ ਪੇਚਾ ਫਸ ਗਿਆ ਜਿਸ ਮਗਰੋਂ ਮਾਮਲਾ ਵਧ ਗਿਆ। ਇਸ ਦੇ ਨਾਲ ਹੀ ਵੀਡੀਓ 'ਚ ਠੇਕੇ ਦੇ ਮਾਲਕ ਨੇ ਪੁਲਿਸ 'ਤੇ ਬਿਨਾਂ ਕਿਸੇ ਕਾਰਨ ਤੇ ਨਿਯਮਾਂ ਦੇ ਖਿਲਾਫ ਜਾ ਕੇ ਉਸ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ।

Flood in Punjab: ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਤਿਆਰੀ, ਅਲਰਟ ਜਾਰੀ, ਨੀਵੇਂ ਪਿੰਡ ਖਾਲੀ ਕਰਨ ਦੀ ਸਲਾਹ

ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਪਾਣੀ ਛੱਡਣ ਦੀ ਤਿਆਰੀ ਕਰ ਲਈ ਹੈ। ਅਗਲੇ 24 ਘੰਟਿਆਂ ਬਾਅਦ ਕਿਸੇ ਵੀ ਸਮੇਂ ਡੈਮ ਤੋਂ ਪਾਣੀ ਛੱਡਿਆ ਜਾ ਸਕਦਾ ਹੈ। ਭਾਖੜਾ ਮੈਨੇਜਮੈਂਟ ਬੋਰਡ ਨੇ ਇਸ ਸਬੰਧੀ ਅਲਰਟ ਲੈਟਰ ਜਾਰੀ ਕੀਤਾ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪਿੰਡ ਖਾਲੀ ਕਰਨ ਲਈ ਕਿਹਾ ਗਿਆ ਹੈ। ਨਦੀਆਂ ਤੇ ਨਾਲਿਆਂ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।

Sangrur News: ਵਿਦੇਸ਼ਾਂ 'ਚ ਰੋਸ ਮੁਜ਼ਹਰੇ ਤੇ ਧਮਕੀਆਂ ਮਗਰੋਂ ਖਾਲਿਸਤਾਨੀਆਂ ਦੀ ਪੰਜਾਬ 'ਚ ਦਸਤਕ

ਵਿਦੇਸ਼ਾਂ ਵਿੱਚ ਰੋਸ ਮੁਜ਼ਹਰੇ ਤੇ ਧਮਕੀਆਂ ਦੇਣ ਮਗਰੋਂ ਖਾਲਿਸਤਾਨੀਆਂ ਨੇ ਪੰਜਾਬ ਵਿੱਚ ਵੀ ਦਸਤਕ ਦਿੱਤੀ ਹੈ। ਹੁਣ ਬਰਨਾਲਾ ਜ਼ਿਲ੍ਹੇ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੇ ਘਰ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਜੰਗਲਾਤ ਵਿਭਾਗ ਤੇ ਸੀਐਮ ਭਗਵੰਤ ਮਾਨ ਦੇ ਅਧਿਕਾਰਤ ਬੈਨਰ 'ਤੇ ਵੀ ਖਾਲਿਸਤਾਨ ਦੇ ਨਾਅਰੇ ਲਿਖੇ ਗਏ ਹਨ। ਬਰਨਾਲਾ ਤੋਂ ਹੰਡਿਆਇਆ ਰੋਡ ਨੂੰ ਜਾਂਦੀ ਸੜਕ ’ਤੇ ਸਥਿਤ ਡੀਸੀ ਦਫ਼ਤਰ ਤੇ ਉਨ੍ਹਾਂ ਦੇ ਘਰ ਵਿਖੇ ਇਹ ਨਾਅਰੇ ਲਿਖੇ ਗਏ ਹਨ।

Boris Johnson News:  UK ਦੇ ਸਾਬਕਾ PM ਬਣੇ 8ਵੀਂ ਵਾਰ ਪਿਤਾ

ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੁਬਾਰਾ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਕੈਰੀ ਜੌਹਨਸਨ ਨੇ ਆਪਣੇ ਇੰਸਟਾਗ੍ਰਾਮ ਪੇਜ 'ਤੇ ਬੱਚੇ ਨੂੰ ਫੜੀ ਹੋਈ ਤਸਵੀਰ ਦੇ ਨਾਲ ਲਿਖਿਆ, "ਦੁਨੀਆਂ ਵਿੱਚ ਤੁਹਾਡਾ ਸੁਆਗਤ ਹੈ ਫਰੈਂਕ ਅਲਫ੍ਰੇਡ ਓਡੀਸੀਅਸ ਜਾਨਸਨ, ਜਿਸਦਾ ਜਨਮ 5 ਜੁਲਾਈ ਨੂੰ ਸਵੇਰੇ 9.15 ਵਜੇ ਹੋਇਆ ਸੀ।" ਇਸ ਪੋਸਟ ਉੱਤੇ ਵਧਾਈ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਹੈ।

Gangster in Punjab: ਗੋਲਡੀ ਬਰਾੜੇ ਤੇ ਜੱਗੂ ਭਗਵਾਨਪੁਰੀਆ ਲਈ ਟਾਰਗੇਟ ਕਿਲਿੰਗ ਕਰਨ ਆਏ ਗੈਂਗਸਟਰ ਨੂੰ ਪੁਲਿਸ ਨੇ ਕੀਤਾ ਕਾਬੂ

ਪੰਜਾਬ ਪੁਲਿਸ ਨੇ ਸੂਬੇ ਵਿੱਚ ਇੱਕ ਵੱਡੀ ਵਾਰਦਾਤ ਹੋਣ ਤੋਂ ਪਹਿਲਾਂ ਹੀ ਵੱਡੀ ਸਫਲਤਾ ਹਾਸਲ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੀ AGTF ਟੀਮ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕਾਬੂ ਕੀਤਾ ਹੈ ਜਿਸ ਨੇ ਗੈਂਗਸਟਰ ਗੋਲਡੀ ਬਰਾੜ ਤੇ ਜੱਗੂ ਭਗਵਾਨਪੁਰੀਆ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣਾ ਸੀ।

Flood in Punjab: ਪੌਂਗ ਡੈਮ ਤੇ ਭਾਖੜਾ ਡੈਮ ਤੋਂ 55 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ

ਪੰਜਾਬ ਵਿੱਚ ਹੜ੍ਹਾਂ ਖਤਰਾ ਹੋਰ ਵਧ ਗਿਆ ਹੈ। ਸੂਬੇ ਵਿੱਚ ਅੱਜ ਤੇ ਕੱਲ੍ਹ ਯਾਨੀ ਵੀਰਵਾਰ ਨੂੰ ਬਿਆਸ ਤੇ ਸਤਲੁਜ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਸਕਦਾ ਹੈ। ਦਰਅਸਲ, ਭਾਖੜਾ ਡੈਮ ਪ੍ਰਬੰਧਨ ਨੇ ਪੌਂਗ ਡੈਮ ਤੇ ਭਾਖੜਾ ਡੈਮ ਤੋਂ ਅਗਲੇ ਦੋ ਦਿਨਾਂ ਤੱਕ ਕਰੀਬ 55 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ। ਬਿਆਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅਜੇ ਕੋਈ ਚਿੰਤਾ ਦੀ ਸਥਿਤੀ ਨਹੀਂ ਪਰ ਸਤਲੁਜ ਵਿੱਚ ਪਾਣੀ ਛੱਡਣ ਨਾਲ ਨੀਵੇਂ ਇਲਾਕਿਆਂ ਵਿੱਚ ਸਮੱਸਿਆ ਆ ਸਕਦੀ ਹੈ।

Punjab News:  ਸੁੱਤੇ ਪਏ ਡਿੱਗੀ ਮਕਾਨ ਦੀ ਛੱਤ, ਪਤੀ-ਪਤਨੀ ਤੇ ਬੇਟੇ ਦੀ ਮੌਤ

ਕੋਟਕਪੂਰਾ 'ਚ ਮਕਾਨ ਦੀ ਛੱਤ ਡਿੱਗਣ ਕਾਰਨ ਗਰਭਵਤੀ ਔਰਤ ਸਮੇਤ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਗੁਆਂਢੀ ਦੀ 15 ਸਾਲਾ ਲੜਕੀ ਜ਼ਖਮੀ ਹੋ ਗਈ ਹੈ। ਐਸਡੀਐਮ ਵੀਰਪਾਲ ਕੌਰ ਨੇ ਦੱਸਿਆ ਕਿ ਹਾਦਸੇ ਵਿੱਚ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਜਦਕਿ ਇੱਕ ਲੜਕੀ ਜ਼ਖ਼ਮੀ ਹੋਈ ਹੈ। ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।

ਪਿਛੋਕੜ

Punjab Breaking News LIVE 12 July, 2023: ਪੰਜਾਬ ਵਿੱਚ ਹੜ੍ਹਾਂ ਖਤਰਾ ਹੋਰ ਵਧ ਗਿਆ ਹੈ। ਸੂਬੇ ਵਿੱਚ ਅੱਜ ਤੇ ਕੱਲ੍ਹ ਯਾਨੀ ਵੀਰਵਾਰ ਨੂੰ ਬਿਆਸ ਤੇ ਸਤਲੁਜ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਸਕਦਾ ਹੈ। ਦਰਅਸਲ, ਭਾਖੜਾ ਡੈਮ ਪ੍ਰਬੰਧਨ ਨੇ ਪੌਂਗ ਡੈਮ ਤੇ ਭਾਖੜਾ ਡੈਮ ਤੋਂ ਅਗਲੇ ਦੋ ਦਿਨਾਂ ਤੱਕ ਕਰੀਬ 55 ਹਜ਼ਾਰ ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ। ਬਿਆਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਅਜੇ ਕੋਈ ਚਿੰਤਾ ਦੀ ਸਥਿਤੀ ਨਹੀਂ ਪਰ ਸਤਲੁਜ ਵਿੱਚ ਪਾਣੀ ਛੱਡਣ ਨਾਲ ਨੀਵੇਂ ਇਲਾਕਿਆਂ ਵਿੱਚ ਸਮੱਸਿਆ ਆ ਸਕਦੀ ਹੈ। ਪੰਜਾਬ 'ਚ ਵਿਗੜ ਸਕਦੇ ਹੋਰ ਹਾਲਾਤ


 


ਪੰਜਾਬ ਹੜ੍ਹਾਂ ਨੇ ਮਚਾਈ ਤਬਾਹੀ, ਘੱਗਰ ਦਰਿਆ ਦਾ ਬੰਨ੍ਹ ਦੋ ਥਾਵਾਂ ਤੋਂ ਟੁੱਟਿਆ



Flood in Punjab: ਬਾਰਸ਼ ਤੋਂ ਬਾਅਦ ਹੜ੍ਹ ਪੰਜਾਬ ਅੰਦਰ ਤਬਾਹੀ ਮਚਾ ਰਹੇ ਹਨ। ਸੰਗਰੂਰ ਦੇ ਮੂਨਕ ਇਲਾਕੇ 'ਚ ਘੱਗਰ ਦਰਿਆ ਦਾ ਬੰਨ੍ਹ ਦੋ ਥਾਵਾਂ 'ਤੇ ਟੁੱਟ ਗਿਆ ਹੈ। ਬੀਤੀ ਰਾਤ ਦਰਿਆ ਖਤਰੇ ਦੇ ਨਿਸ਼ਾਨ ਤੋਂ ਦੋ ਫੁੱਟ ਉੱਪਰ ਸੀ। ਇਸ ਮਗਰੋਂ ਦੋ ਥਾਵਾਂ 'ਤੇ ਬੰਨ੍ਹ ਟੁੱਟ ਗਿਆ। ਇਸ ਨਾਲ ਆਲੇ-ਦੁਆਲੇ ਦੇ ਇਲਾਕੇ 'ਚ ਤੇਜ਼ੀ ਨਾਲ ਪਾਣੀ ਵਧ ਰਿਹਾ ਹੈ। ਦੱਸ ਦਈਏ ਕਿ ਪਿਛਲੇ ਦੋ ਦਿਨਾਂ ਤੋਂ ਦਿਨ-ਰਾਤ ਪ੍ਰਸ਼ਾਸਨ ਤੇ ਕਿਸਾਨਾਂ ਦੀਆਂ ਟੀਮਾਂ ਘੱਗਰ ਦੇ ਕੰਢੇ ਤਾਇਨਾਤ ਸਨ। ਘੱਗਰ ਨਦੀ ਦੇ ਕੰਢੇ ਮੂੰਗ ਵਾਲੇ ਪਾਸੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਪੰਜਾਬ ਹੜ੍ਹਾਂ ਨੇ ਮਚਾਈ ਤਬਾਹੀ, ਘੱਗਰ ਦਰਿਆ ਦਾ ਬੰਨ੍ਹ ਦੋ ਥਾਵਾਂ ਤੋਂ ਟੁੱਟਿਆ


 


ਬਾਰਸ਼ ਮਗਰੋਂ ਸਬਜ਼ੀਆਂ ਦੇ ਰੇਟ ਆਸਮਾਨੀਂ ਚੜ੍ਹੇ


Punjab News: ਪੰਜਾਬ ਸਣੇ ਉੱਤਰੀ ਭਾਰਤ ’ਚ ਮੀਂਹ ਕਾਰਨ ਆਮ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਉੱਥੇ ਹੀ ਇਸ ਮੀਂਹ ਕਾਰਨ ਸਬਜ਼ੀਆਂ ਦੇ ਭਾਅ (Vegetable rates) ਵੀ ਅਸਮਾਨ ਛੂਹ ਰਹੇ ਹਨ। ਸਬਜ਼ੀਆਂ ਦੀਆਂ ਕੀਮਤਾਂ ਵਧਣ ਕਰ ਕੇ ਲੋਕਾਂ ਨੂੰ ਆਪਣਾ ਪੇਟ ਭਰਨਾ ਵੀ ਮੁਸ਼ਕਲ ਹੋ ਗਿਆ। ਸੂਬੇ ਵਿੱਚ ਸਬਜ਼ੀਆਂ ਦੇ ਭਾਅ ਚਾਰ ਦਿਨ ਪਹਿਲਾਂ ਦੇ ਮੁਕਾਬਲੇ ਕਈ ਗੁਣਾਂ ਵਧ ਗਏ ਹਨ। ਕਈ ਥਾਈਂ ਟਮਾਟਰ ਤੇ ਅਰਦਕ ਦਾ ਰੇਟ 400 ਰੁਪਏ ਕਿੱਲੋ ਤੱਕ ਪਹੁੰਚ ਗਿਆ ਹੈ। ਬਾਰਸ਼ ਮਗਰੋਂ ਸਬਜ਼ੀਆਂ ਦੇ ਰੇਟ ਆਸਮਾਨੀਂ ਚੜ੍ਹੇ


 


3 ਲੋਕਾਂ ਦੀ ਮੌਤ, 8 ਸਾਲਾ ਬੱਚੇ ਨੂੰ ਡੇਢ ਕਿਲੋਮੀਟਰ ਤੱਕ ਘਸੀਟਿਆ


Haryana News: ਰੋਹਤਕ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਤ ਤੇਜ਼ ਰਫਤਾਰ ਕਾਰ ਨੇ 8 ਸਾਲ ਦੇ ਬੱਚੇ ਸਮੇਤ 4 ਲੋਕਾਂ ਨੂੰ ਲਪੇਟ 'ਚ ਲੈ ਲਿਆ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਹੈਰਾਨੀ ਦੀ ਗੱਲ ਹੈ ਕਿ ਇਸ ਦੌਰਾਨ ਕਾਰ ਸਵਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਟੱਕਰ ਮਾਰਨ ਤੋਂ ਬਾਅਦ ਕਾਰ ਚਾਲਕ 8 ਸਾਲ ਦੇ ਬੱਚੇ ਨੂੰ ਡੇਢ ਕਿਲੋਮੀਟਰ ਤੱਕ ਘਸੀਟਦਾ ਰਿਹਾ। ਹਾਸਲ ਜਾਣਕਾਰੀ ਮੁਤਾਬਕ ਰੋਹਤਕ ਵਿੱਚ ਇੱਕ ਸਿਰਫਿਰੇ ਕਾਰ ਚਾਲਕ ਨੇ 8 ਕਿਲੋਮੀਟਰ ਦੇ ਦਾਇਰੇ ਵਿੱਚ ਦੋ ਬਾਈਕ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਇਨ੍ਹਾਂ ਹਾਦਸਿਆਂ ਵਿੱਚ ਇੱਕ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇੰਨਾ ਹੀ ਨਹੀਂ, ਬੇਰਹਿਮ ਕਾਰ ਚਾਲਕ ਨੇ 8 ਸਾਲ ਦੇ ਬੱਚੇ ਨੂੰ ਕਾਰ ਦੇ ਹੇਠਾਂ ਅੱਧਾ ਕਿਲੋਮੀਟਰ ਘਸੀਟਿਆ ਜਿਸ ਕਾਰਨ ਬੱਚੇ ਦੀ ਮੌਤ ਹੋ ਗਈ। 3 ਲੋਕਾਂ ਦੀ ਮੌਤ, 8 ਸਾਲਾ ਬੱਚੇ ਨੂੰ ਡੇਢ ਕਿਲੋਮੀਟਰ ਤੱਕ ਘਸੀਟਿਆ


 

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.