Punjab Breaking News LIVE: ਸੀਐਮ ਮਾਨ ਨੂੰ ਨਹੀਂ ਮਿਲੇਗਾ ਬਹਿਸ ਲਈ ਟੈਗੋਰ ਥਿਏਟਰ, ਬੱਬਰ ਖਾਲਸਾ ਇੰਟਰਨੈਸ਼ਨਲ ਦੇ ਤਿੰਨ ਮੈਂਬਰ ਦਬੋਚੇ
Punjab Breaking News LIVE, 12 October, 2023: ਸੀਐਮ ਮਾਨ ਨੂੰ ਨਹੀਂ ਮਿਲੇਗਾ ਬਹਿਸ ਲਈ ਟੈਗੋਰ ਥਿਏਟਰ, ਬੱਬਰ ਖਾਲਸਾ ਇੰਟਰਨੈਸ਼ਨਲ ਦੇ ਤਿੰਨ ਮੈਂਬਰ ਦਬੋਚੇ, ਬੱਬਰ ਖਾਲਸਾ ਇੰਟਰਨੈਸ਼ਨਲ ਦੇ ਤਿੰਨ ਮੈਂਬਰ ਦਬੋਚੇ
ਪੰਜਾਬ ਦੀਆਂ ਅਨਾਜ ਮੰਡੀਆਂ ਦੇ ਵਿੱਚ ਆੜਤੀਆਂ ਵੱਲੋਂ ਅੱਜ ਦੂਜੇ ਦਿਨ ਵੀ ਹੜਤਾਲ ਜਾਰੀ ਰੱਖੀ ਗਈ ਹਾਲਾਂਕਿ ਇਸ ਦੌਰਾਨ ਪ੍ਰਾਈਵੇਟ ਤੌਰ ਉੱਤੇ ਬਾਸਮਤੀ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਉਨ੍ਹਾਂ ਦੀ ਲੁੱਟ ਹੋ ਰਹੀ ਹੈ ਜਦੋਂ ਕਿ ਹਰਿਆਣਾ ਦੀਆਂ ਮੰਡੀਆਂ ਵਿੱਚ ਬਾਸਮਤੀ ਝੋਨਾ ਮਹਿੰਗੇ ਭਾਅ ਉੱਤੇ ਵਿਕ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ। ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਜੀਤ ਮਹਿੰਦਰ ਸਿੰਘ ਸਿੱਧੂ ਖ਼ਿਲਾਫ਼ ਮਿਲੀ ਸ਼ਿਕਾਇਤ ’ਤੇ ਵਰਚੁਅਲ ਮੀਟਿੰਗ (ਵੀਡੀਓ ਕਾਨਫਰੰਸ) ਕਰਕੇ ਚਰਚਾ ਕੀਤੀ। ਇਹ ਸ਼ਿਕਾਇਤ ਤਲਵੰਡੀ ਸਾਬੋ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਦਿੱਤੀ ਸੀ, ਜਿਨ੍ਹਾਂ ਨੇ ਅੱਗੇ ਸ਼ਿਕਾਇਤ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੀ।
ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੁਲਾਈ, 2017 ਤੋਂ ਮਾਰਚ, 2022 ਦੀ ਮਿਆਦ ਲਈ ਵਸਤੂਆਂ ਅਤੇ ਸੇਵਾਵਾਂ ਕਰ (GST) ਦੇ ਅਧੀਨ ਬਕਾਇਆ ਮੁਆਵਜ਼ੇ ਵਜੋਂ ਪੰਜਾਬ ਨੂੰ ਭਾਰਤ ਸਰਕਾਰ ਤੋਂ 3,670.64 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜੀ.ਐਸ.ਟੀ. ਅਧੀਨ ਮੁਆਵਜ਼ੇ ਦੀ ਮਿਆਦ 30 ਜੂਨ, 2022 ਨੂੰ ਖਤਮ ਹੋ ਗਈ ਸੀ, ਹਾਲਾਂਕਿ, ਪੰਜਾਬ ਸਰਕਾਰ ਨੇ ਆਬਕਾਰੀ ਅਤੇ ਕਰ ਵਿਭਾਗ, ਪੰਜਾਬ ਰਾਹੀਂ ਭਾਰਤ ਸਰਕਾਰ ਕੋਲ ਬਕਾਇਆ ਜੀਐਸਟੀ ਮੁਆਵਜ਼ੇ ਦਾ ਮੁੱਦਾ ਉਠਾਇਆ ਸੀ ।
ਪੰਜਾਬ ਦੇ ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਅਤੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਵੀਰਵਾਰ ਨੂੰ ਡਰੱਗ ਟਰਾਇਲ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੇਸ਼ ਹੋਏ। ਐਨਡੀਪੀਐਸ ਕੇਸਾਂ ਵਿੱਚ ਸਰਕਾਰੀ ਗਵਾਹਾਂ (ਸਰਕਾਰੀ ਅਧਿਕਾਰੀਆਂ) ਦੇ ਲਾਪਰਵਾਹੀ ਵਾਲੇ ਰਵੱਈਏ ’ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਗ੍ਰਹਿ ਸਕੱਤਰ, ਡੀਜੀਪੀ ਅਤੇ ਮੁਕਤਸਰ ਸਾਹਿਬ ਦੇ ਐਸਐਸਪੀ ਨੂੰ ਤਲਬ ਕੀਤਾ ਸੀ। ਹਾਈਕੋਰਟ ਨੇ ਤਿੰਨਾਂ ਨੂੰ ਇਸ ਮਾਮਲੇ 'ਚ ਨਿੱਜੀ ਤੌਰ 'ਤੇ ਪੇਸ਼ ਹੋ ਕੇ ਅਦਾਲਤ ਦੇ ਸਵਾਲਾਂ ਦੇ ਜਵਾਬ ਦੇਣ ਦੇ ਹੁਕਮ ਦਿੱਤੇ ਹਨ।
ਹਫਤੇ ਦੇ ਚੌਥੇ ਦਿਨ ਵੀਰਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰ ਨੇ ਕਾਰੋਬਾਰ ਦੀ ਮੱਠੀ ਸ਼ੁਰੂਆਤ ਕੀਤੀ। ਘਰੇਲੂ ਬਾਜ਼ਾਰ ਨੂੰ ਵਿਦੇਸ਼ੀ ਬਾਜ਼ਾਰਾਂ ਤੋਂ ਸਪੋਰਟ ਮਿਲ ਰਹੀ ਹੈ, ਪਰ ਦੂਜੇ ਪਾਸੇ ਆਈਟੀ ਸ਼ੇਅਰਾਂ 'ਚ ਗਿਰਾਵਟ ਕਾਰਨ ਦਬਾਅ ਬਣਿਆ ਹੋਇਆ ਹੈ। ਇਸ ਕਾਰਨ ਸੈਂਸੈਕਸ ਤੇ ਨਿਫਟੀ ਦੋਵਾਂ ਨੇ ਮਾਮੂਲੀ ਵਾਧੇ ਨਾਲ ਹੀ ਕਾਰੋਬਾਰ ਦੀ ਸ਼ੁਰੂਆਤ ਕੀਤੀ। ਸਵੇਰੇ 9.20 ਵਜੇ ਸੈਂਸੈਕਸ ਸਿਰਫ 45 ਅੰਕਾਂ ਦੇ ਵਾਧੇ ਨਾਲ 66,520 ਅੰਕਾਂ ਤੋਂ ਹੇਠਾਂ ਕਾਰੋਬਾਰ ਕਰ ਰਿਹਾ ਸੀ, ਜਦੋਂਕਿ ਨਿਫਟੀ ਲਗਪਗ 20 ਅੰਕਾਂ ਦੇ ਵਾਧੇ ਨਾਲ 19,830 ਅੰਕਾਂ ਦੇ ਨੇੜੇ ਸੀ।
ਪੰਜਾਬ ਸਰਕਾਰ ਬੇਸ਼ੱਕ ਸਮੇਂ ਤੋਂ ਪਹਿਲਾਂ ਪੰਚਾਇਤੀ ਚੋਣਾਂ ਨਹੀਂ ਕਰਵਾ ਸਕੀ ਪਰ ਨਗਰ ਨਿਗਮ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਪੰਜਾਬ ਸਰਕਾਰ ਨੇ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਦੀਆਂ ਚੋਣਾਂ 15 ਨਵੰਬਰ ਤੱਕ ਕਰਾਉਣ ਦਾ ਫ਼ੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਸ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਸਾਬਕਾ ਮੰਤਰੀਆਂ ਖਿਲਾਫ ਵਿਜੀਲੈਂਸ ਬਿਊਰੋ ਦਾ ਐਕਸ਼ਨ ਜਾਰੀ ਹੈ। ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਕਾਰਵਾਈ ਵਿੱਢਣ ਦੀ ਤਿਆਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਨੇ ਚੰਨੀ ਖਿਲਾਫ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਸਰਕਾਰ ਤੋਂ ਪ੍ਰਵਾਨਗੀ ਮੰਗੀ ਹੈ। ਇਹ ਮਾਮਲਾ ਗੋਆ ’ਚ ਰਾਜ ਸਰਕਾਰ ਦੀ ਜ਼ਮੀਨ ਸਸਤੇ ਭਾਅ ਪਟੇ ਉੱਤੇ ਦੇਣ ਨਾਲ ਸਬੰਧਤ ਹੈ।
ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਦਾ ਪਰਦਾਫਾਸ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਅੰਮ੍ਰਿਤਸਰ ਦੇ ਅਜਨਾਲਾ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਤਰਨ ਤਾਰਨ ਨੰਬਰ ਵਾਲੀ ਕਾਰ, ਦੋ .32 ਬੋਰ ਪਿਸਤੌਲ, ਤਿੰਨ ਮੈਗਜ਼ੀਨ, 11 ਕਾਰਤੂਸ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਦੇਰ ਸ਼ਾਮ ਇਹ ਜਾਣਕਾਰੀ ਦਿੱਤੀ ਗਈ।
ਪਿਛੋਕੜ
Punjab Breaking News LIVE, 12 October, 2023: ਸੂਬੇ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਸਤਾਵਿਤ ਬਹਿਸ ਚੰਡੀਗੜ੍ਹ ਦੇ ਸੈਕਟਰ 18 ਸਥਿਤ ਟੈਗੋਰ ਥੀਏਟਰ ਵਿੱਚ ਨਹੀਂ ਹੋਵੇਗੀ। ਪੰਜਾਬ ਸਰਕਾਰ ਨੇ 1 ਨਵੰਬਰ ਨੂੰ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਬਹਿਸ ਕਰਨ ਦੀ ਤਜਵੀਜ਼ ਰੱਖੀ ਸੀ, ਪਰ ਟੈਗੋਰ ਥੀਏਟਰ ਸੋਸਾਇਟੀ ਦੇ ਡਾਇਰੈਕਟਰ ਅਭਿਸ਼ੇਕ ਸ਼ਰਮਾ ਨੇ ਸਪੱਸ਼ਟ ਕੀਤਾ ਹੈ ਕਿ ਯੂਟੀ ਪ੍ਰਸ਼ਾਸਨ ਦੇ ਨਿਯਮਾਂ ਅਨੁਸਾਰ ਇਸ ਸਥਾਨ ਦੀ ਵਰਤੋਂ ਸਿਆਸੀ ਕਾਨਫਰੰਸਾਂ ਤੇ ਬਹਿਸਾਂ ਲਈ ਨਹੀਂ ਕੀਤੀ ਜਾ ਸਕਦੀ। ਰਾਜਾ ਵੜਿੰਗ, ਸੁਖਬੀਰ ਬਾਦਲ ਤੇ ਜਾਖੜ ਨਾਲ ਸੀਐਮ ਭਗਵੰਤ ਮਾਨ ਦੀ ਬਹਿਸ ਲਈ ਨਹੀਂ ਮਿਲੇਗਾ ਟੈਗੋਰ ਥੀਏਟਰ
ਫੈਸਟੀਵਲ ਸੀਜ਼ਨ 'ਚ ਦੇਸ਼ ਦੀ ਜਨਤਾ ਨੂੰ ਵੱਡੀ ਰਾਹਤ, ਸਰਕਾਰ ਨੇ ਚੱਕੇ ਵੱਡੇ ਕਦਮ
Inflation in Festival Season: ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਵੱਡੀ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ। ਫੈਸਟੀਵਲ ਸੀਜ਼ਨ ਦੌਰਾਨ ਤੇਲ, ਆਟਾ ਤੇ ਖੰਡ ਵਰਗੀਆਂ ਖੁਰਾਕੀ ਵਸਤਾਂ ਦੀਆਂ ਕੀਮਤਾਂ ਸਥਿਰ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਇਨ੍ਹਾਂ ਚੀਜ਼ਾਂ ਦੀ ਸਪਲਾਈ ਵਿੱਚ ਕਮੀ ਦੀ ਕੋਈ ਸੰਭਾਵਨਾ ਨਹੀਂ। ਹਾਸਲ ਜਾਣਕਾਰੀ ਮੁਤਾਬਕ ਚੋਣ ਵਰ੍ਹਾ ਹੋਣ ਕਰਕੇ ਇਸ ਵਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਰਸੋਈ ਦੇ ਸਮਾਨ ਦੀ ਸਪਲਾਈ ਵਿੱਚ ਕੋਈ ਕਮੀ ਨਹੀਂ ਆਏਗੀ। ਸਰਕਾਰ ਨੇ ਸਪਲਾਈ ਨੂੰ ਪੂਰਾ ਕਰਨ ਲਈ ਕਈ ਫੈਸਲੇ ਲਏ ਹਨ। ਸਪਲਾਈ ਸਹੀ ਰਹਿਣ ਨਾਲ ਤਿਉਹਾਰੀ ਸੀਜ਼ਨ ਦੌਰਾਨ ਆਮ ਲੋਕਾਂ ਨੂੰ ਮਹਿੰਗਾਈ ਤੋਂ ਵੀ ਰਾਹਤ ਮਿਲੇਗੀ। ਖਾਸ ਕਰਕੇ ਕਣਕ, ਚੌਲ, ਖੰਡ, ਛੋਲੇ ਤੇ ਸਬਜ਼ੀਆਂ ਦੇ ਭਾਅ ਨਹੀਂ ਵਧਣਗੇ। ਫੈਸਟੀਵਲ ਸੀਜ਼ਨ 'ਚ ਦੇਸ਼ ਦੀ ਜਨਤਾ ਨੂੰ ਵੱਡੀ ਰਾਹਤ, ਸਰਕਾਰ ਨੇ ਚੱਕੇ ਵੱਡੇ ਕਦਮ
ਮੂਸੇਵਾਲਾ ਕਤਲ ਕਾਂਡ 'ਚ ਸਭ ਤੋਂ ਵੱਡਾ ਖੁਲਾਸਾ, ਕਬੱਡੀ ਕੱਪ ਕਰਕੇ ਹੋਇਆ ਕਤਲ
Sidhu Moosewala Murder Case: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਹੁਣ ਵੱਡਾ ਖੁਲਾਸਾ ਹੋਇਆ ਹੈ। ਇਹ ਖੁਲਾਸਾ ਕਿਸੇ ਹੋਰ ਨੇ ਨਹੀਂ ਸਗੋਂ ਲਾਰੈਂਸ ਬਿਸ਼ਨੋਈ ਦੇ ਭਤੀਜੇ ਸਚਿਨ ਥਾਪਨ ਨੇ ਕੀਤਾ ਹੈ। ਸਚਿਨ ਮੁਤਾਬਕ ਸਿੱਧੂ ਮੂਸੇਵਾਲਾ ਦਾ ਕਤਲ ਕਬੱਡੀ ਕੱਪ ਕਾਰਨ ਹੋਇਆ ਸੀ। ਸਚਿਨ ਥਾਪਨ ਨੇ ਇਹ ਵੀ ਦੱਸਿਆ ਕਿ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਤੇ ਸਿੱਧੂ ਮੂਸੇਵਾਲਾ ਵਿਚਾਲੇ ਫੋਨ 'ਤੇ ਤੂੰ-ਤੂੰ, ਮੈਂ-ਮੈਂ ਹੋਈ ਸੀ। ਇਸ ਤੋਂ ਬਾਅਦ ਹੀ ਕਤਲ ਦੀ ਸਾਜ਼ਿਸ਼ ਰਚੀ ਗਈ ਸੀ। ਮੂਸੇਵਾਲਾ ਕਤਲ ਕਾਂਡ 'ਚ ਸਭ ਤੋਂ ਵੱਡਾ ਖੁਲਾਸਾ, ਕਬੱਡੀ ਕੱਪ ਕਰਕੇ ਹੋਇਆ ਕਤਲ
ਪੁਲਿਸ ਦਾ ਵੱਡਾ ਐਕਸ਼ਨ! ਬੱਬਰ ਖਾਲਸਾ ਇੰਟਰਨੈਸ਼ਨਲ ਦੇ ਤਿੰਨ ਮੈਂਬਰ ਦਬੋਚੇ
Amritsar News: ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਦਾ ਪਰਦਾਫਾਸ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਅੰਮ੍ਰਿਤਸਰ ਦੇ ਅਜਨਾਲਾ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਤਰਨ ਤਾਰਨ ਨੰਬਰ ਵਾਲੀ ਕਾਰ, ਦੋ .32 ਬੋਰ ਪਿਸਤੌਲ, ਤਿੰਨ ਮੈਗਜ਼ੀਨ, 11 ਕਾਰਤੂਸ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਦੇਰ ਸ਼ਾਮ ਇਹ ਜਾਣਕਾਰੀ ਦਿੱਤੀ ਗਈ। ਪੁਲਿਸ ਦਾ ਵੱਡਾ ਐਕਸ਼ਨ! ਬੱਬਰ ਖਾਲਸਾ ਇੰਟਰਨੈਸ਼ਨਲ ਦੇ ਤਿੰਨ ਮੈਂਬਰ ਦਬੋਚੇ
- - - - - - - - - Advertisement - - - - - - - - -