Punjab Breaking News LIVE: ਪੰਜਾਬ ਵਿੱਚ ਇੱਕ ਹੋਰ ਵੱਡਾ ਘੁਟਾਲਾ ਸਾਹਮਣੇ ਆਇਆ, ਪੰਜਾਬ 'ਚ ਬਣਨਗੀਆਂ ਵੱਡੀਆਂ ਤੇ ਨਾਮੀ ਫ਼ਿਲਮਾਂ
Punjab Breaking News LIVE, 12 September, 2023: ਪੰਜਾਬ ਵਿੱਚ ਇੱਕ ਹੋਰ ਵੱਡਾ ਘੁਟਾਲਾ ਸਾਹਮਣੇ ਆਇਆ, ਪੰਜਾਬ 'ਚ ਬਣਨਗੀਆਂ ਵੱਡੀਆਂ ਤੇ ਨਾਮੀ ਫ਼ਿਲਮਾਂ, ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਭਾਰਤ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਇਸ ਵਾਰ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧਮਕੀ ਦਿੱਤੀ ਹੈ ਤੇ ਕੈਨੇਡਾ 'ਚ ਭਾਰਤੀ ਦੂਤਾਵਾਸ ਨੂੰ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੈ। ਇੰਨਾ ਹੀ ਨਹੀਂ ਪੰਨੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਜੀ-20 ਸੰਮੇਲਨ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਅਪਮਾਨ ਕਰਨ ਦਾ ਦੋਸ਼ ਲਾਇਆ ਹੈ।
ਅਡਾਨੀ-ਹਿੰਡਨਬਰਗ ਵਿਵਾਦ ’ਚ ਜਨਹਿੱਤ ਪਟੀਸ਼ਨ ਦਾਖ਼ਲ ਕਰਨ ਵਾਲੇ ਇੱਕ ਪਟੀਸ਼ਨਰ ਨੇ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਖ਼ਲ ਕਰਕੇ ਕਿਹਾ ਹੈ ਕਿ ਮਾਰਕਿਟ ਨਿਗਰਾਨ ਸੇਬੀ ਨੇ ਸਿਖਰਲੀ ਅਦਾਲਤ ਤੋਂ ਅਹਿਮ ਤੱਥਾਂ ਨੂੰ ਛੁਪਾਇਆ ਤੇ ਅਡਾਨੀ ਦੀਆਂ ਕੰਪਨੀਆਂ ਵੱਲੋਂ ਸ਼ੇਅਰਾਂ ’ਚ ਕਥਿਤ ਗੜਬੜੀ ਸਬੰਧੀ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੇ ਪੱਤਰ ’ਤੇ ਉਹ ‘ਸੁੱਤੀ’ ਰਹੀ।
ਪੰਜਾਬ 'ਚ ਹੋਈ ਨਾਇਬ ਤਹਿਸੀਲਦਾਰਾਂ ਦੀ ਭਰਤੀ ਨੂੰ ਲੈ ਕੇ ਖਿਲਾਫ਼ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਹੈ। ਜਿਸ 'ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸਾਲ 2020 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸੂਬੇ ਵਿੱਚ ਨਾਇਬ ਤਹਿਸੀਲਦਾਰਾਂ ਦੇ ਅਹੁਦੇ ਲਈ 78 ਅਸਾਮੀਆਂ ਦੀ ਭਰਤੀ ਕੀਤੀ ਗਈ ਸੀ। ਦਾਅਵਾ ਹੈ ਕਿ ਇਸ ਪ੍ਰੀਖਿਆ ਲਈ 9 ਸਵਾਲਾਂ ਦੇ ਗਲਤ ਜਵਾਬ ਪੀ.ਪੀ.ਐੱਸ.ਸੀ. ਨੇ ਅਪਲੋਡ ਕੀਤੇ ਸਨ। ਜਿਸ ਦੇ ਖਿਲਾਫ਼ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ।
ਝੋਨੇ ਦੀ ਪਰਾਲੀ ਜਾਂ ਰਹਿਦ ਖੂਹੰਦ ਨੂੰ ਅੱਗ ਲਾਉਣ ਦੀਆਂ ਪੰਜਾਬ ਵਿੱਚ ਕਈ ਘਟਨਾਵਾਂ ਵਾਪਰ ਦੀਆਂ ਹਨ। ਇਸ ਨੂੰ ਰੋਕਣ ਲਈ ਪੰਜਾਬ ਸਰਕਾਰ ਹੁਣ ਜਿਲ੍ਹਾ ਪੱਧਰ 'ਤੇ ਕੰਮ ਕਰ ਰਹੀ ਹੈ। ਇਸ ਤਹਿਤ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਮੁੱਖੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸਵੇਰ ਦੀ ਸਭਾ ਵਿਚ ਲਗਾਤਾਰ ਬਚਿਆਂ/ਵਿਦਿਆਰਥੀਆਂ ਨੂੰ ਪਰਾਲੀ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਣਾ ਸਰੋਤ ਬਣਨ ਦਾ ਅਹਿਦ ਦਵਾ ਰਹੇ ਹਨ ਤਾਂ ਜ਼ੋ ਇਹ ਵਿਦਿਆਰਥੀ ਘਰ ਜਾ ਕੇ ਆਪਣੇ ਮਾਤਾ ਪਿਤਾ, ਰਿਸ਼ਤੇਦਾਰ/ਸਕੇ ਸਬੰਧੀਆਂ ਆਪਣੇ ਆਲੇ ਦੁਆਲੇ ਸਭਨਾ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ।
ਇਕਨਾਮਿਕ ਟਾਈਮਜ਼ ਦੀ ਇਕ ਖਬਰ ਮੁਤਾਬਕ ਕੇਂਦਰ ਸਰਕਾਰ 'ਚ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਡੀਜ਼ਲ ਵਾਹਨਾਂ 'ਤੇ 10 ਫੀਸਦੀ ਵਾਧੂ ਜੀਐੱਸਟੀ ਟੈਕਸ ਲਗਾਉਣ ਲਈ ਵਿੱਤ ਮੰਤਰਾਲੇ ਨੂੰ ਪ੍ਰਸਤਾਵ ਦੇਣ 'ਤੇ ਵਿਚਾਰ ਕਰ ਰਹੇ ਹਨ। ਜਿਸ ਦਾ ਮਕਸਦ ਜ਼ਿਆਦਾਤਰ ਕਾਰ ਖਰੀਦਦਾਰਾਂ ਨੂੰ ਹਰੀ ਊਰਜਾ 'ਤੇ ਚੱਲਣ ਵਾਲੇ ਵਾਹਨਾਂ ਵੱਲ ਮੋੜਨਾ ਹੈ। ਨਿਤਿਨ ਗਡਕਰੀ ਨੇ ਇਸ ਟੈਕਸ ਨੂੰ ਪ੍ਰਦੂਸ਼ਣ ਟੈਕਸ ਦਾ ਨਾਂ ਦਿੱਤਾ ਹੈ। ਉਨ੍ਹਾਂ ਮੁਤਾਬਕ ਦੇਸ਼ 'ਚ ਡੀਜ਼ਲ ਵਾਹਨਾਂ ਨੂੰ ਘੱਟ ਕਰਨ ਦਾ ਇਹੀ ਤਰੀਕਾ ਹੈ।
ਮਹਿਲਾਵਾਂ ਨਾਲ਼ ਲੁੱਟ ਹੋਣ ਦੀਆਂ ਕਈ ਵਾਰਦਾਤਾਂ ਸੁਣੀਆਂ ਹੋਣਗੀਆਂ ਪਰ ਗੁਰਦਾਸਪੁਰ ਤੋਂ ਇੱਕ ਹੈਰਾਨੀਜਨਕ ਮਸਲਾ ਸਾਹਮਣੇ ਆਇਆ ਹੈ। ਇੱਥੇ ਇੱਕ ਔਰਤ ਨੇ ਪਹਿਲਾਂ ਜੰਗਲਾਤ ਵਿਭਾਗ ਤੋਂ ਸੇਵਾ ਮੁਕਤ ਹੋਏ ਅਫ਼ਸਰ ਨਾਲ ਵਿਆਹ ਕਰਵਾਇਆ ਤੇ ਫਿਰ 15 ਦਿਨਾਂ ਵਿੱਚ ਹੀ ਉਸ ਨੂੰ ਘਰ ਅੰਦਰ ਬੇਹੋਸ਼ ਕਰਕੇ ਨਗਦੀ ਤੇ ਗਹਿਣੇ ਲੈ ਕੇ ਫਰਾਰ ਹੋ ਗਈ। ਪਿਛਲੇ ਇੱਕ ਮਹੀਨੇ ਤੋਂ ਇਹ ਸੇਵਾ ਮੁਕਤ ਅਧਿਕਾਰੀ ਇਨਸਾਫ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਹੈ ਪਰ ਅਜੇ ਤੱਕ ਪੁਲਿਸ ਵੱਲੋਂ ਮਾਮਲਾ ਦਰਜ ਨਹੀਂ ਕੀਤਾ ਜਾ ਰਿਹਾ।
ਮਾਨਸਾ ਵਿੱਚ ਨਸ਼ਿਆ ਖਿਲਾਫ਼ ਆਵਾਜ਼ ਚੁੱਕਣ ਵਾਲੇ ਪਰਮਿੰਦਰ ਸਿੰਘ ਉਰਫ਼ ਝੋਟਾ ਨੂੰ ਅਦਾਲਤ ਨੇ ਰਿਹਾਅ ਕਰ ਦਿੱਤਾ ਹੈ। ਅੱਜ ਰਾਤ ਪਰਵਿੰਦਰ ਸਿੰਘ ਝੋਟਾ ਜੇਲ੍ਹ ਤੋਂ ਬਾਹਰ ਆ ਗਿਆ ਹੈ। ਮਾਨਸਾ ਪੁਲਿਸ ਨੇ 15 ਜੁਲਾਈ ਨੂੰ ਪਰਮਿੰਦਰ ਸਿੰਘ ਝੋਟੇ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਅੱਜ ਝੋਟਾ ਜੇਲ੍ਹ ਦੀ ਕਾਲ ਕੋਠੜੀ ਤੋਂ ਬਾਹਰ ਆ ਗਿਆ ਹੈ। ਅੱਜ ਸਵੇਰੇ ਮਾਨਸਾ ਦੀ ਇੱਕ ਅਦਾਲਤ ਵਿੱਚ ਪਰਮਿੰਦਰ ਸਿੰਘ ਝੋਟੇ ਦੇ ਕੇਸ ਵਿੱਚ ਸੁਣਵਾਈ ਹੋਈ। ਜਿਸ ਵਿੱਚ ਮੁਦੱਈ ਨੇ ਆਦਲਤ ਨੂੰ ਦੱਸਿਆ ਕਿ ਉਸ ਨੇ ਝੋਟੇ ਖਿਲਾਫ਼ ਦਰਜ ਕਰਵਾਇਆ ਕੇਸ ਵਾਪਸ ਲੈ ਲਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਝੋਟੇ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ।
ਮਿਸ਼ਨ ਰੁਜ਼ਗਾਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਸੂਬੇ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 249 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿੱਚ ਕਰਵਾਇਆ ਗਿਆ।
ਸ਼੍ਰੋਮਣੀ ਅਕਾਲੀ ਦਲ ਨੇ ਬੇਰੁਗਜਾਰ ਲਾਈਨਮੈਨਾਂ ਦੀ ਹਮਾਇਤ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਧਰਨਾ ਪ੍ਰਦਰਸ਼ਨ ਕਰ ਰਹੇ ਲਾਈਨਮੈਨਾਂ ਗੱਲ ਕੀਤੀ ਹੈ ਤੇ ਉਨ੍ਹਾਂ ਨੂੰ ਅਕਾਲੀ ਦਲ ਦੀ ਤਰਫੋਂ ਹਰ ਸੰਭਵ ਮਦਦ ਦਾ ਵਾਅਦਾ ਕੀਤਾ ਹੈ। ਉਹ ਇਨਸਾਫ਼ ਦੇ ਹੱਕਦਾਰ ਹਨ ਤੇ ਅਸੀਂ ਇਸ ਲੜਾਈ ਵਿੱਚ ਉਨ੍ਹਾਂ ਦਾ ਪੂਰਾ ਸਾਥ ਦੇਵਾਂਗੇ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਮੇਲੇ ਦੇ ਉਦਘਾਟਨੀ ਸੈਸ਼ਨ ਵਿੱਚ 14 ਸਤੰਬਰ ਨੂੰ ਵੱਖ-ਵੱਖ ਖੇਤਰਾਂ ’ਚ ਨਵੀਆਂ ਪੈੜਾਂ ਸਿਰਜਣ ਵਾਲੇ ਚਾਰ ਕਿਸਾਨਾਂ ਤੇ ਇੱਕ ਕਿਸਾਨ ਬੀਬੀ ਦਾ ਸਨਮਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਪਰਮਜੀਤ ਸਿੰਘ ਜ਼ਿਲ੍ਹਾ ਫ਼ਰੀਦਕੋਟ, ਅੰਮ੍ਰਿਤ ਸਿੰਘ ਜ਼ਿਲ੍ਹਾ ਪਟਿਆਲਾ, ਨਰਿੰਦਰ ਸਿੰਘ ਟਿਵਾਣਾ ਜ਼ਿਲ੍ਹਾ ਪਟਿਆਲਾ, ਸੁਖਪਾਲ ਸਿੰਘ ਜ਼ਿਲ੍ਹਾ ਮਾਨਸਾ, ਗੁਰਬੀਰ ਕੌਰ ਜ਼ਿਲ੍ਹਾ ਮੋਗਾ ਸ਼ਾਮਲ ਹਨ।
ਪਿਛੋਕੜ
Punjab Breaking News LIVE, 12 September, 2023: ਪੰਜਾਬ ਵਿੱਚ ਇੱਕ ਹੋਰ ਵੱਡਾ ਘੁਟਾਲਾ ਸਾਹਮਣੇ ਆਇਆ ਹੈ। ਇਹ ਘਪਲਾ ਸੂਬੇ ਦੇ ਨਰਸਿੰਗ ਕਾਲਜਾਂ 'ਚ ਦਾਖਲੇ ਨੂੰ ਲੈ ਕੇ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਸੂਬੇ 'ਚ ਹੋਏ ਨਰਸਿੰਗ ਕਾਲਜਾਂ ਦੇ ਦਾਖਲੇ ਦੀ ਜਾਂਚ ਕਰ ਰਹੀ ਸੀ ਤਾਂ ਇਸ ਦੌਰਾਨ ਪਾਇਆ ਗਿਆ ਸੀ ਕਿ ਇਹਨਾਂ ਕਾਲਜਾਂ 'ਚ ਵੱਡੀ ਗਿਣਤੀ ਵਿੱਚ ਫਰਜ਼ੀ ਦਾਖਲੇ ਕਰਵਾਏ ਗਏ ਅਤੇ ਫਰਜ਼ੀ ਬੱਚਿਆਂ ਦੇ ਖਾਤੇ ਖੁਲਵਾਏ ਗਏ ਸਨ। ਪੰਜਾਬ 'ਚ ਇੱਕ ਹੋਰ ਵਜ਼ੀਫ਼ਾ ਘੁਟਾਲਾ ਆਇਆ ਸਾਹਮਣੇ
ਅਡਾਨੀ-ਹਿੰਡਨਬਰਗ ਵਿਵਾਦ ਬਾਰੇ ਵੱਡਾ ਦਾਅਵਾ! ਸੇਬੀ ਨੇ ਅਹਿਮ ਤੱਥਾਂ ਨੂੰ ਛੁਪਾਇਆ
Adani case: ਅਡਾਨੀ-ਹਿੰਡਨਬਰਗ ਵਿਵਾਦ ’ਚ ਜਨਹਿੱਤ ਪਟੀਸ਼ਨ ਦਾਖ਼ਲ ਕਰਨ ਵਾਲੇ ਇੱਕ ਪਟੀਸ਼ਨਰ ਨੇ ਸੁਪਰੀਮ ਕੋਰਟ ’ਚ ਹਲਫ਼ਨਾਮਾ ਦਾਖ਼ਲ ਕਰਕੇ ਕਿਹਾ ਹੈ ਕਿ ਮਾਰਕਿਟ ਨਿਗਰਾਨ ਸੇਬੀ ਨੇ ਸਿਖਰਲੀ ਅਦਾਲਤ ਤੋਂ ਅਹਿਮ ਤੱਥਾਂ ਨੂੰ ਛੁਪਾਇਆ ਤੇ ਅਡਾਨੀ ਦੀਆਂ ਕੰਪਨੀਆਂ ਵੱਲੋਂ ਸ਼ੇਅਰਾਂ ’ਚ ਕਥਿਤ ਗੜਬੜੀ ਸਬੰਧੀ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੇ ਪੱਤਰ ’ਤੇ ਉਹ ‘ਸੁੱਤੀ’ ਰਹੀ। ਅਡਾਨੀ-ਹਿੰਡਨਬਰਗ ਵਿਵਾਦ ਬਾਰੇ ਵੱਡਾ ਦਾਅਵਾ! ਸੇਬੀ ਨੇ ਅਹਿਮ ਤੱਥਾਂ ਨੂੰ ਛੁਪਾਇਆ
ਪੰਜਾਬ 'ਚ ਬਣਨਗੀਆਂ ਵੱਡੀਆਂ ਤੇ ਨਾਮੀ ਫ਼ਿਲਮਾਂ, ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
Film City in Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਫਿਲਮ ਸਿਟੀ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਸਿਟੀ ਵਿੱਚ ਫ਼ਿਲਮ ਸ਼ੁਰੂਆਤ ਤੋਂ ਲੈ ਕੇ ਅਖੀਰਲੇ ਸ਼ੌਟ ਤੱਕ ਸ਼ੂਟ ਕੀਤੀ ਜਾ ਸਕੇਗੀ। ਸੀਐਮ ਮਾਨ ਨੇ ਇਹ ਐਲਾਨ ਸੋਮਵਾਰ ਨੂੰ ਸੈਰ ਸਪਾਟਾ ਸੰਮੇਲਨ ਤੇ ਟਰੈਵਲ ਮਾਰਟ ਵਿੱਚ ਕੀਤਾ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ‘ਚ ਸ਼ਾਨਦਾਰ ਫ਼ਿਲਮ ਸਿਟੀ ਬਣਾਉਣ ਜਾ ਰਹੇ ਹਾਂ..ਜਿੱਥੇ ਫ਼ਿਲਮ ਦੇ ਸ਼ੁਰੂਆਤ ਤੋਂ ਲੈ ਕੇ ਅਖੀਰਲੇ ਸ਼ੌਟ ਤੱਕ ਇੱਥੇ ਸ਼ੂਟ ਕਰ ਸਕੋਗੇ…ਸੋ ਆਉਣ ਵਾਲੇ ਸਮੇਂ ‘ਚ ਵੱਡੀਆਂ ਤੇ ਨਾਮੀ ਫ਼ਿਲਮਾਂ ਪੰਜਾਬ ‘ਚ ਬਣਨਗੀਆਂ..। ਪੰਜਾਬ 'ਚ ਬਣਨਗੀਆਂ ਵੱਡੀਆਂ ਤੇ ਨਾਮੀ ਫ਼ਿਲਮਾਂ, ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ
ਪੰਜਾਬ ਦੇ 5 ਕਿਸਾਨਾਂ ਨੇ ਕੀਤਾ ਕਮਾਲ, ਇਨ੍ਹਾਂ 'ਚ ਇੱਕ ਮਹਿਲਾ ਵੀ ਸ਼ਾਮਲ
Ludhiana News: ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਦੇ ਮੇਲੇ ਦੇ ਉਦਘਾਟਨੀ ਸੈਸ਼ਨ ਵਿੱਚ 14 ਸਤੰਬਰ ਨੂੰ ਵੱਖ-ਵੱਖ ਖੇਤਰਾਂ ’ਚ ਨਵੀਆਂ ਪੈੜਾਂ ਸਿਰਜਣ ਵਾਲੇ ਚਾਰ ਕਿਸਾਨਾਂ ਤੇ ਇੱਕ ਕਿਸਾਨ ਬੀਬੀ ਦਾ ਸਨਮਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਪਰਮਜੀਤ ਸਿੰਘ ਜ਼ਿਲ੍ਹਾ ਫ਼ਰੀਦਕੋਟ, ਅੰਮ੍ਰਿਤ ਸਿੰਘ ਜ਼ਿਲ੍ਹਾ ਪਟਿਆਲਾ, ਨਰਿੰਦਰ ਸਿੰਘ ਟਿਵਾਣਾ ਜ਼ਿਲ੍ਹਾ ਪਟਿਆਲਾ, ਸੁਖਪਾਲ ਸਿੰਘ ਜ਼ਿਲ੍ਹਾ ਮਾਨਸਾ, ਗੁਰਬੀਰ ਕੌਰ ਜ਼ਿਲ੍ਹਾ ਮੋਗਾ ਸ਼ਾਮਲ ਹਨ। ਪੰਜਾਬ ਦੇ 5 ਕਿਸਾਨਾਂ ਨੇ ਕੀਤਾ ਕਮਾਲ, ਇਨ੍ਹਾਂ 'ਚ ਇੱਕ ਮਹਿਲਾ ਵੀ ਸ਼ਾਮਲ
- - - - - - - - - Advertisement - - - - - - - - -