Punjab Breaking News LIVE: ਪੰਚਾਇਤਾਂ ਭੰਗ ਕਰਨ ਮਗਰੋਂ ਵਿੱਤੀ ਲੈਣ-ਦੇਣ ’ਤੇ ਰੋਕ, ਪੰਜਾਬ ਯੂਥ ਕਾਂਗਰਸ ਦੋਫਾੜ, ਆਮ ਆਦਮੀ ਕਲੀਨਿਕਾਂ ਨੇ ਬਣਾਇਆ ਰਿਕਾਰਡ
Punjab Breaking News LIVE 13 August, 2023: ਪੰਚਾਇਤਾਂ ਭੰਗ ਕਰਨ ਮਗਰੋਂ ਵਿੱਤੀ ਲੈਣ-ਦੇਣ ’ਤੇ ਰੋਕ, ਪੰਜਾਬ ਯੂਥ ਕਾਂਗਰਸ ਦੋਫਾੜ, ਆਮ ਆਦਮੀ ਕਲੀਨਿਕਾਂ ਨੇ ਬਣਾਇਆ ਰਿਕਾਰਡ, 18 ਮੀਟਰ ਡੂੰਘੇ ਬੋਰ 'ਚ ਫਸਿਆ ਮਜ਼ਦੂਰ
LIVE
Background
Punjab Breaking News LIVE 13 August, 2023: ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਮਗਰੋਂ ਵਿੱਤੀ ਲੈਣ-ਦੇਣ ’ਤੇ ਰੋਕ ਲਾ ਦਿੱਤੀ ਗਈ ਹੈ। ਇਸ ਨਾਲ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮ ਠੱਪ ਹੋਣ ਦਾ ਡਰ ਹੈ। ਵਿੱਤੀ ਲੈਣ-ਦੇਣ 'ਤੇ ਰੋਕ ਮਗਰੋਂ ਪੰਚਾਇਤਾਂ ਕਸੂਤੀਆਂ ਫਸ ਗਈਆਂ ਹਨ। ਪੰਚਾਇਤਾਂ ਵੱਲੋਂ ਪਿੰਡਾਂ ਵਿੱਚ ਵਿਕਾਸ ਕਾਰਜ ਕਰਾਏ ਜਾ ਰਹੇ ਸਨ ਪਰ ਹੁਣ ਵਿੱਤੀ ਲੈਣ-ਦੇਣ 'ਤੇ ਰੋਕ ਕਰਕੇ ਸਵਾਲ ਖੜ੍ਹਾ ਹੋ ਗਿਆ ਹੈ ਕਿ ਇਸ ਲਈ ਅਦਾਇਗੀ ਕਿਵੇਂ ਕੀਤੀ ਜਾਏਗੀ। ਪੰਚਾਇਤਾਂ ਭੰਗ ਕਰਨ ਮਗਰੋਂ ਵਿੱਤੀ ਲੈਣ-ਦੇਣ 'ਤੇ ਰੋਕ, ਕਸੂਤੇ ਫਸ ਗਏ ਸਰਪੰਚ
ਪੰਜਾਬ ਯੂਥ ਕਾਂਗਰਸ ਦੋਫਾੜ! ਮੋਹਿਤ ਮਹਿੰਦਰਾ ਨੂੰ ਪ੍ਰਧਾਨ ਬਣਾਉਂਦਿਆਂ ਹੀ ਪਾਰਟੀ ’ਚ ਬਗਾਵਤ
Punjab News: ਪੰਜਾਬ ਯੂਥ ਕਾਂਗਰਸ ਦੋਫਾੜ ਹੋ ਗਈ ਹੈ। ਯੂਥ ਕਾਂਗਰਸ ਵਿੱਚ ਨਵੇਂ ਪ੍ਰਧਾਨ ਮੋਹਿਤ ਮਹਿੰਦਰਾ ਦੇ ਨਾਂ ਦੇ ਐਲਾਨ ਨਾਲ ਪਾਰਟੀ ’ਚ ਬਗਾਵਤ ਸ਼ੁਰੂ ਹੋ ਗਈ ਹੈ। ਨਵੇਂ ਪ੍ਰਧਾਨ ਮੋਹਿਤ ਮਹਿੰਦਰਾ ਨੇ ਆਪਣੇ ਸਾਥੀਆਂ ਨਾਲ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਮੂੰਹ ਮਿੱਠਾ ਕਰਾਇਆ, ਜਦੋਂਕਿ ਵਿਰੋਧ ਕਰਨ ਵਾਲੇ ਅਕਸ਼ੈ ਸ਼ਰਮਾ ਤੇ ਚਸਵਿੰਦਰ ਚਾਹਲ ਨੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਇੰਚਾਰਜ ਨੂੰ ਨਾਲ ਲੈ ਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ। Punjab News: ਪੰਜਾਬ ਯੂਥ ਕਾਂਗਰਸ ਦੋਫਾੜ! ਮੋਹਿਤ ਮਹਿੰਦਰਾ ਨੂੰ ਪ੍ਰਧਾਨ ਬਣਾਉਂਦਿਆਂ ਹੀ ਪਾਰਟੀ ’ਚ ਬਗਾਵਤ
ਆਮ ਆਦਮੀ ਕਲੀਨਿਕਾਂ 'ਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ, 20 ਲੱਖ ਮੁਫ਼ਤ ਟੈਸਟ
Aam Aadmi Clinics: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਸਿਹਤਮੰਦ ਤੇ ਬੀਮਾਰੀਆਂ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਦਾ ਲਗਪਗ ਇੱਕ ਸਾਲ ਪੂਰਾ ਹੋ ਗਿਆ ਹੈ। ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਇਨ੍ਹਾਂ ਕਲੀਨਿਕਾਂ ਤੋਂ 44 ਲੱਖ ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਤੇ 20 ਲੱਖ ਤੋਂ ਵੱਧ ਮਰੀਜ਼ਾਂ ਦੇ ਮੁਫ਼ਤ ਟੈਸਟ ਕੀਤੇ ਗਏ ਹਨ। ਇਹ ਜਾਣਕਾਰੀ ਇੱਥੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਆਮ ਆਦਮੀ ਕਲੀਨਿਕਾਂ 'ਚ 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ, 20 ਲੱਖ ਮੁਫ਼ਤ ਟੈਸਟ
ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਆਪਕਾਂ ਲਈ ਵੱਡਾ ਐਲਾਨ
Harjot Bains: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਿੱਖਿਆ ਪ੍ਰੋਵਾਈਡਰ/ਆਈਈ/ਈਜੀਐਸ/ਐਸਟੀਆਰ/ਏਆਈਈ ਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਨੂੰ ਵੀ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਂਦੇ ਰਾਜ ਪੱਧਰੀ ਐਵਾਰਡ ਲਈ ਅਪਲਾਈ ਕਰਨ ਦਾ ਮੌਕਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਅੰਦਰ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਸਿੱਖਿਆ ਪ੍ਰੋਵਾਈਡਰ, ਆਈਈ, ਈਜੀਐਸ, ਐਸਟੀਆਰ, ਏਆਈਈ ਤੇ ਸਪੈਸ਼ਲ ਇਨਕਲੂਸਿਵ ਟੀਚਰਾਂ ਦੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ। ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਆਪਕਾਂ ਲਈ ਵੱਡਾ ਐਲਾਨ
18 ਮੀਟਰ ਡੂੰਘੇ ਬੋਰ 'ਚ ਫਸਿਆ ਮਜ਼ਦੂਰ
Jalandhar News: ਜ਼ਿਲ੍ਹਾ ਜਲੰਧਰ ਦੇ ਕਰਤਾਰਪੁਰ ਵਿੱਚ ਕਰੀਬ 18 ਮੀਟਰ ਡੂੰਘੇ ਬੋਰ ਵਿੱਚ ਇੱਕ ਵਿਅਕਤੀ ਫਸ ਗਿਆ ਹੈ। ਇਹ ਮਜ਼ਦੂਰ ਰੇਤ ਹੇਠਾਂ ਦੱਬਿਆ ਹੋਇਆ ਹੈ। ਬਚਾਅ ਟੀਮ ਮੌਕੇ 'ਤੇ ਪਹੁੰਚ ਗਈ ਹੈ। ਮਜ਼ਦੂਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਬਲਕਾਰ ਸਿੰਘ ਤੇ ਏਡੀਸੀ ਜਲੰਧਰ ਵੀ ਮੌਕੇ ’ਤੇ ਪੁੱਜੇ ਹੋਏ ਹਨ। ਇਹ ਹਾਦਸਾ ਜੰਮੂ-ਕਟੜਾ ਨੈਸ਼ਨਲ ਹਾਈਵੇਅ ਦੇ ਚੱਲ ਰਹੇ ਕੰਮ ਦੌਰਾਨ ਵਾਪਰਿਆ। 18 ਮੀਟਰ ਡੂੰਘੇ ਬੋਰ 'ਚ ਫਸਿਆ ਮਜ਼ਦੂਰ
Vigilance Bureau: ਵਿਜੀਲੈਂਸ ਬਿਊਰੋ ਵੱਲੋਂ ਫੂਡ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਦੀਆਂ ਚਾਰ ਜਾਇਦਾਦਾਂ ਜ਼ਬਤ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਦੀਆਂ ਲੁਧਿਆਣਾ ਸਥਿਤ ਚਾਰ ਜਾਇਦਾਦਾਂ ਜ਼ਬਤ (ਅਟੈਚ) ਕੀਤੀਆਂ ਗਈਆਂ ਹਨ। ਇਹ ਕਾਰਵਾਈ ਡਾ. ਅਜੀਤ ਅੱਤਰੀ ਸਪੈਸ਼ਲ ਜੱਜ, ਲੁਧਿਆਣਾ ਦੀ ਅਦਾਲਤ ਵੱਲੋਂ 8 ਅਗਸਤ, 2023 ਨੂੰ ਜਾਰੀ ਐਡ ਅੰਤਰਿਮ ਅਟੈਚਮੈਂਟ ਆਰਡਰ ਤਹਿਤ ਕੀਤੀ ਗਈ।
Punjab News : ਰਾਜਪਾਲ ਬਨਾਮ CM ਦੀ ਲੜਾਈ 'ਚ ਨਵਜੋਤ ਕੌਰ ਦੀ ਐਂਟਰੀ, ਭਗਵੰਤ ਮਾਨ ਨੂੰ ਕਿਹਾ- 'ਕਿਸੇ ਨੂੰ ਹੱਕ ਨਹੀਂ...'
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ: ਨਵਜੋਤ ਕੌਰ ਸਿੱਧੂ ਜੋ ਕਿ ਲੰਬੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ, ਕਰੀਬ 4 ਮਹੀਨਿਆਂ ਬਾਅਦ ਮਹਿਲਾ ਕਾਂਗਰਸੀ ਵਰਕਰਾਂ ਵਿਚਕਾਰ ਪਹੁੰਚੀ। ਇਸ ਦੌਰਾਨ ਉਨ੍ਹਾਂ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਸੀਐਮ ਭਗਵੰਤ ਮਾਨ ਵਿਚਾਲੇ ਚੱਲ ਰਹੇ ਵਿਵਾਦ 'ਤੇ ਪ੍ਰਤੀਕਿਰਿਆ ਦਿੱਤੀ। ਸੀਐਮ ਮਾਨ ਨੂੰ ਰਾਜਪਾਲ ਦਾ ਸਤਿਕਾਰ ਕਰਨ ਦੀ ਹਦਾਇਤ ਕਰਦਿਆਂ ਨਵਜੋਤ ਕੌਰ ਨੇ ਕਿਹਾ ਕਿ ਕੁਰਸੀ ਦਾ ਸਤਿਕਾਰ ਕਰਨਾ ਚਾਹੀਦਾ ਹੈ। ਕਿਸੇ ਨੂੰ ਵੀ ਰਾਜਪਾਲ ਬਾਰੇ ਬੁਰਾ ਬੋਲਣ ਦਾ ਅਧਿਕਾਰ ਨਹੀਂ ਹੈ। ਆਪਸ ਵਿੱਚ ਬੈਠ ਕੇ ਮਸਲਾ ਸੁਲਝਾਓ, ਕਿਤੇ ਜਾ ਕੇ ਇਨ੍ਹਾਂ ਖ਼ਿਲਾਫ਼ ਬੋਲਣਾ ਠੀਕ ਨਹੀਂ। ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਰਾਜਨੀਤੀ ਦਾ ਪੱਧਰ ਇੰਨਾ ਡਿੱਗ ਜਾਵੇਗਾ ਕਿ ਬੱਚੇ ਰਾਜਨੀਤੀ ਨੂੰ ਨਫਰਤ ਕਰਨ ਲੱਗ ਜਾਣਗੇ। ਇੰਨਾ ਹੀ ਨਹੀਂ ਜੇਕਰ ਅਜਿਹਾ ਹੁੰਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਕੋਈ ਚੰਗਾ ਸਿਆਸਤਦਾਨ ਨਹੀਂ ਮਿਲੇਗਾ।
SSP Kanwardeep Kaur: 7 ਸਾਲਾ ਬੱਚੀ ਦੇ ਬਲਾਤਕਾਰੀ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਵਾਲੀ SSP ਕੰਵਰਦੀਪ ਕੌਰ ਨੂੰ ਮਿਲੇਗਾ ਕੇਂਦਰ ਸਰਕਾਰ ਦਾ ਅਹਿਮ ਐਵਾਰਡ
ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਤੇ ਚੰਡੀਗੜ੍ਹ ਦੀ ਮੌਜੂਦਾ ਐਸਐਸਪੀ ਕੰਵਰਦੀਪ ਕੌਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 15 ਅਗਸਤ ਨੂੰ ‘ਐਕਸੀਲੈਂਸ ਇਨ ਇਨਵੈਸਟੀਗੇਸ਼ਨ’ ਲਈ ਸਨਮਾਨਿਤ ਕੀਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੀਬੀਆਈ ਸਮੇਤ ਵੱਖ-ਵੱਖ ਰਾਜਾਂ ਦੇ ਪੁਲਿਸ ਬਲਾਂ ਦੇ 140 ਜੂਨੀਅਰ ਤੇ ਸੀਨੀਅਰ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਜਾਰੀ ਕੀਤੀ ਗਈ ਸੂਚੀ ਵਿੱਚ ਪੰਜਾਬ ਦੀ ਆਈਪੀਐਸ ਅਫ਼ਸਰ ਕੰਵਰਦੀਪ ਕੌਰ ਤੇ ਡੀਐਸਪੀ ਦਲਬੀਰ ਦੇ ਨਾਂ ਸ਼ਾਮਲ ਕੀਤੇ ਗਏ ਹਨ।
Punjab News: ਮਲੇਸ਼ੀਆ 'ਚ ਫਸੀ ਪੰਜਾਬਣ ਦੀ ਛੇਤੀ ਹੀ ਹੋਵੇਗੀ ਪਿੰਡ ਵਾਪਸੀ, ਮੁੱਖ ਮੰਤਰੀ ਨੇ ਦਿੱਤਾ ਭਰੋਸਾ
ਸੰਗਰੂਰ ਜ਼ਿਲ੍ਹੇ ਦੀ ਗੁਰਵਿੰਦਰ ਕੌਰ ਨੇ ਮਲੇਸ਼ੀਆ ਤੋਂ ਵੀਡੀਓ ਸ਼ੇਅਰ ਕਰਕੇ ਆਪਣੀ ਦੁੱਖ ਭਰੀ ਕਹਾਣੀ ਸੁਣਾਈ ਹੈ। ਵੀਡੀਓ ਵਾਇਰਲ ਹੋਣ ਮਗਰੋਂ ਪ੍ਰਸਾਸ਼ਨ ਚੌਕਸ ਹੋਇਆ ਹੈ। ਇਸ ਮਾਮਲੇ ਵਿੱਚ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਹੈ ਕਿ ਛੇਤੀ ਹੀ ਪੰਜਾਬਣ ਦੀ ਪਿੰਡ ਵਾਪਸੀ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ,ਮਲੇਸ਼ੀਆ ਤੋਂ ਵਤਨ ਵਾਪਸੀ ਦੀ ਮੰਗ ਕਰਨ ਵਾਲੀ ਪਿੰਡ ਅੜਕਵਾਸ ਜਿਲਾ ਸੰਗਰੂਰ ਦੀ ਕੁੜੀ ਨਾਲ ਭਾਰਤੀ ਅੰਬੈਸੀ ਦਾ ਸੰਪਰਕ ਹੋ ਗਿਆ ਹੈ..ਕਾਗਜ਼ੀ ਕਾਰਵਾਈ ਤੋਂ ਬਾਅਦ ਜਲਦੀ ਹੀ ਰਾਣੀ ਕੌਰ ਆਪਣੇ ਪਰਿਵਾਰ ਚ ਵਾਪਸ ਆ ਜਾਵੇਗੀ ..
Patiala News: 112 ਪਿੰਡਾਂ ਦੇ ਸਵਾ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਮਿਲੇਗਾ ਫਾਇਦਾ
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪਟਿਆਲਾ ਜ਼ਿਲ੍ਹੇ ਦੇ ਨਹਿਰੀ ਪਾਣੀ ਆਧਾਰਤ ਪ੍ਰੋਜੈਕਟ ਪੱਬਰਾ ਦਾ ਉੱਚ ਅਧਿਕਾਰੀਆਂ ਸਮੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀਕੇ ਤਿਵਾੜੀ ਤੇ ਵਿਭਾਗ ਮੁਖੀ ਮੁਹੰਮਦ ਇਸ਼ਫਾਕ ਨੇ ਬ੍ਰਮ ਸ਼ੰਕਰ ਜਿੰਪਾ ਨੂੰ ਦੱਸਿਆ ਕਿ ਪਿੰਡ ਪੱਬਰਾ ਵਿਖੇ ਬਣ ਰਹੇ ਨਹਿਰੀ ਪਾਣੀ ’ਤੇ ਆਧਾਰਤ ਪੀਣ ਵਾਲੇ ਪਾਣੀ ਦਾ ਪ੍ਰੋਜੈਕਟ ਲਗਭਗ ਤਿਆਰ ਹੈ ਤੇ ਇਸ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।