Punjab Breaking News LIVE: ਮੌਸਮ ਵਿਭਾਗ ਵੱਲੋਂ 11 ਜ਼ਿਲ੍ਹਿਆਂ 'ਚ ਯੈਲੋ ਅਲਰਟ, ਪੰਜਾਬ 'ਚ 'ਇੰਡੀਆ ਗੱਠਜੋੜ' ਦਾ ਪਿਆ 'ਭੋਗ', CBSE ਵੱਲੋਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ
Punjab Breaking News LIVE, 13 December, 2023: ਮੌਸਮ ਵਿਭਾਗ ਵੱਲੋਂ 11 ਜ਼ਿਲ੍ਹਿਆਂ 'ਚ ਯੈਲੋ ਅਲਰਟ, ਪੰਜਾਬ 'ਚ 'ਇੰਡੀਆ ਗੱਠਜੋੜ' ਦਾ ਪਿਆ 'ਭੋਗ', CBSE ਵੱਲੋਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ
LIVE
Background
Punjab Breaking News LIVE, 13 December, 2023: ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਸਵੇਰੇ ਸੰਘਣੀ ਧੁੰਦ ਛਾਈ ਰਹੇਗੀ। ਵਿਭਾਗ ਨੇ ਵਾਹਨਾਂ ਦੇ ਡਰਾਈਵਰਾਂ ਨੂੰ ਇਸ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਅੱਜ ਸਵੇਰੇ ਵੀ ਪੰਜਾਬ ਦੇ ਕਈ ਖੇਤਰ ਸੰਘਣੀ ਧੁੰਦ (heavy fog) ਦੀ ਚਾਦਰ ਵਿੱਚ ਲਪੇਟੇ ਹੋਏ ਹਨ। ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਧੀਨ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ ਤੇ ਲੁਧਿਆਣਾ ਸ਼ਾਮਲ ਹਨ। ਵਿਭਾਗ ਅਨੁਸਾਰ ਆਉਣ ਵਾਲੇ ਚਾਰ ਦਿਨਾਂ ਦੌਰਾਨ ਭਾਵੇਂ ਮੌਸਮ ਖੁਸ਼ਕ ਰਹੇਗਾ ਪਰ ਧੁੰਦ ਕਾਰਨ ਦਿਨ ਤੇ ਰਾਤ ਦਾ ਤਾਪਮਾਨ ਡਿੱਗੇਗਾ। ਮੌਸਮ ਵਿਭਾਗ ਵੱਲੋਂ 11 ਜ਼ਿਲ੍ਹਿਆਂ 'ਚ ਯੈਲੋ ਅਲਰਟ, ਵਾਹਨ ਚਾਲਕਾਂ ਨੂੰ ਚੇਤਾਵਨੀ
CBSE Date Sheet 2024: CBSE ਵੱਲੋਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ, 15 ਫਰਵਰੀ ਤੋਂ ਪੇਪਰ ਸ਼ੁਰੂ, ਨੋਟ ਕਰ ਲਵੋ ਤਾਰੀਕਾਂ
CBSE Datesheet: ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਸ ਵਾਰ ਬੋਰਡ ਪ੍ਰੀਖਿਆਵਾਂ 15 ਫਰਵਰੀ ਤੋਂ ਸ਼ੁਰੂ ਹੋਣਗੀਆਂ ਤੇ ਦੋ ਅਪਰੈਲ ਤਕ ਚੱਲਣਗੀਆਂ। ਇਹ ਪ੍ਰੀਖਿਆਵਾਂ 55 ਦਿਨ ਚੱਲਣਗੀਆਂ। ਬੋਰਡ ਨੇ ਦੋ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਵਿਚ ਗੈਪ ਵੀ ਰੱਖਿਆ ਹੈ ਤਾਂ ਕਿ ਵਿਦਿਆਰਥੀਆਂ ਦੇ ਤਣਾਅ ਨੂੰ ਘੱਟ ਕੀਤਾ ਜਾ ਸਕੇ। ਬੋਰਡ ਪ੍ਰੀਖਿਆਵਾਂ ਸਵੇਰੇ ਸਾਢੇ ਦਸ ਵਜੇ ਸ਼ੁਰੂ ਹੋਣਗੀਆਂ। ਬੋਰਡ ਨੇ ਤਿਆਰੀ ਪ੍ਰੀਖਿਆਵਾਂ, ਜੇਈਈ ਮੇਨਜ਼ ਤੇ ਹੋਰ ਪ੍ਰੀਖਿਆਵਾਂ ਦੀਆਂ ਮਿਤੀਆਂ ਧਿਆਨ ਵਿਚ ਰੱਖ ਕੇ ਡੇਟਸ਼ੀਟ ਤਿਆਰ ਕੀਤੀ ਹੈ। CBSE ਵੱਲੋਂ 10ਵੀਂ ਤੇ 12ਵੀਂ ਜਮਾਤ ਦੀ ਡੇਟਸ਼ੀਟ ਜਾਰੀ, 15 ਫਰਵਰੀ ਤੋਂ ਪੇਪਰ ਸ਼ੁਰੂ, ਨੋਟ ਕਰ ਲਵੋ ਤਾਰੀਕਾਂ
Punjab News: ਪੰਜਾਬ 'ਚ 'ਇੰਡੀਆ ਗੱਠਜੋੜ' ਦਾ ਪਿਆ 'ਭੋਗ', ਕਾਂਗਰਸ ਨੇ ਕਰ ਦਿੱਤਾ ਵੱਡਾ ਐਲਾਨ, 'ਆਪ' ਦੇ ਵੀ ਤਿੱਖੇ ਤੇਵਰ
Raja Warring : ਲੋਕ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਗੱਠਜੋੜ ਨਹੀਂ ਹੋਏਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣਾਂ ਦੀ ਤਿਆਰੀ ਕਰਨ ਲਈ ਕਿਹਾ ਹੈ। ਇਸ ਤੋਂ ਸਪਸ਼ਟ ਹੈ ਕਿ ਇੰਡੀਆ ਗੱਠਜੋੜ ਦਾ ਫਾਰਮੂਲਾ ਪੰਜਾਬ ਵਿੱਚ ਲਾਗੂ ਨਹੀਂ ਹੋਏਗਾ। ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਹਾਈ ਕਮਾਂਡ ਨੇ ਅਜੇ ਤੱਕ ਅਜਿਹਾ ਕੋਈ ਸੰਕੇਤ ਨਹੀਂ ਦਿੱਤਾ ਕਿ 2024 ਦੀਆਂ ਲੋਕ ਸਭਾ ਚੋਣਾਂ ਕਿਸੇ ਦੂਜੇ ਪਾਰਟੀ ਨਾਲ ਮਿਲ ਕੇ ਲੜਨੀਆਂ ਹਨ। ਉਂਝ ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਲੀਡਰ ਦਾਅਵਾ ਕਰ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਨਾਲ ਕੋਈ ਗੱਠਜੋੜ ਨਹੀਂ ਹੋਏਗਾ। ਆਮ ਆਦਮੀ ਪਾਰਟੀ ਦੇ ਲੀਡਰ ਵੀ ਇਸ ਦੇ ਹੱਕ ਵਿੱਚ ਨਹੀਂ ਕਿਉਂਕਿ ਇਸ ਨਾਲ ਵੱਡੇ ਸਵਾਲ ਖੜ੍ਹੇ ਹੋ ਜਾਣਗੇ।
Ludhiana News: ਪੰਜਾਬ ਪੁਲਿਸ ਤੇ ਜੇਲ੍ਹ ਪ੍ਰਸਾਸ਼ਨ ਨੂੰ ਲੱਕੀ ਸੰਧੂ ਨੇ ਪਾਇਆ 'ਗਧੀਗੇੜ', ਵੀਡੀਓ ਵਾਇਰਲ ਹੋਣ ਮਗਰੋਂ ਵੱਡਾ ਐਕਸ਼ਨ
News: ਮੁਹਾਲੀ ਦੀ ਇੱਕ ਮਾਡਲ ਨਾਲ ਮਿਲ ਕੇ ਕਾਰੋਬਾਰੀਆਂ ਨੂੰ ਬਲੈਕਮੇਲ ਕਰਨ ਵਾਲੇ ਕਾਂਗਰਸੀ ਆਗੂ ਲੱਕੀ ਸੰਧੂ ਨੇ ਪੰਜਾਬ ਪੁਲਿਸ ਤੇ ਜੇਲ੍ਹ ਪ੍ਰਸਾਸ਼ਨ ਨੂੰ ਗਧੀਗੇੜ ਵਿੱਚ ਪਾਇਆ ਹੋਇਆ ਹੈ। ਇਲਾਜ ਦੇ ਬਹਾਨੇ ਜੇਲ੍ਹ ਵਿੱਚੋਂ ਬਾਹਰ ਆ ਕੇ ਭੰਗੜੇ ਪਾਉਂਦੇ ਲੱਕੀ ਸੰਧੂ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਤੇ ਜੇਲ੍ਹ ਪ੍ਰਸਾਸ਼ਨ ਨੂੰ ਵੱਡੀ ਨਿਮੋਸ਼ੀ ਝੱਲਣੀ ਪੈ ਰਹੀ ਹੈ।
Ludhiana News: ਪੰਜਾਬ ਦੀਆਂ ਜੇਲ੍ਹਾਂ ਦੀ ਮੁੜ ਖੁੱਲ੍ਹੀ ਪੋਲ, 15000 'ਚ ਦਾਰੂ-ਪਿਆਲਾ, 55000 'ਚ ਟੱਚ ਸਕਰੀਨ ਵਾਲੇ ਮੋਬਾਈਲ, ਕੈਦੀਆਂ ਨੇ ਖੁਦ ਕੀਤੇ ਖੁਲਾਸੇ
News: ਪੰਜਾਬ ਦੀਆਂ ਜੇਲ੍ਹਾਂ ਦੀ ਇੱਕ ਵਾਰ ਮੁੜ ਪੋਲ ਖੁੱਲ੍ਹੀ ਹੈ। ਜੇਲ੍ਹਾਂ ਵਿੱਚ ਖੂਬ ਰਿਸ਼ਵਤ ਚੱਲ ਰਹੀ ਹੈ। ਜੇਲ੍ਹ ਸਟਾਫ ਪੈਸੇ ਲੈ ਕੇ ਕੈਦੀਆਂ ਨੂੰ ਵੀਆਈਪੀ ਸਹੂਲਤਾਂ ਦੇ ਰਿਹਾ। ਕੈਦੀਆਂ ਨੇ ਖੁਦ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਪੁਲਿਸ ਮੁਲਾਜ਼ਮਾਂ ਨੇ 15000 ਰੁਪਏ ਲੈ ਕੇ ਸ਼ਰਾਬ ਪਿਆਈ ਹੈ। ਹੋਰ ਤਾਂ ਹੋਰ ਜੇਲ੍ਹ ਅੰਦਰ 55 ਹਜ਼ਾਰ ਰੁਪਏ ਵਿੱਚ ਆਸਾਨੀ ਨਾਲ ਟੱਚ ਸਕਰੀਨ ਵਾਲਾ ਮੋਬਾਈਲ ਮਿਲ ਜਾਂਦਾ ਹੈ।
Hoshiarpur News: ਪੇਕੇ ਜਾ ਰਹੀ ਔਰਤ ਨੂੰ ਲੁਟੇਰਿਆਂ ਨੇ ਲੁੱਟਿਆ, ਲੱਖਾਂ ਦੇ ਗਹਿਣੇ ਤੇ ਨਕਦੀ ਲੈ ਕੇ ਫਰਾਰ
News: ਹੁਸ਼ਿਆਰਪੁਰ ਤੋਂ ਲੁੱਟ-ਖੋਹ ਦੀ ਖਬਰ ਆਈ ਹੈ। ਇੱਥੇ ਸਕੂਟਰ 'ਤੇ ਜਾ ਰਹੇ ਭੈਣ-ਭਰਾ ਨੂੰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਲੁੱਟ ਲਿਆ। ਲੁਟੇਰਿਆਂ ਨੇ ਲੱਖਾਂ ਦੇ ਗਹਿਣੇ ਤੇ ਨਕਦੀ ਲੁੱਟ ਲਈ ਹੈ। ਲੁਟੇਰਿਆਂ ਨੇ ਤਿੰਨ ਸਾਲ ਦੇ ਬੱਚੇ ਦੀ ਵੀ ਕੁੱਟਮਾਰ ਕੀਤੀ। ਹਾਜੀਪੁਰ ਪੁਲਿਸ ਦੀ ਢਿੱਲੀ ਕਾਰਵਾਈ ਵੀ ਸਾਹਮਣੇ ਆਈ ਹੈ। ਹੈਰਾਨੀ ਦੀ ਗੱਲ ਹੈ ਕਿ ਜਾਇਜ਼ਾ ਲੈ ਲਈ ਪੁਲਿਸ 4 ਦਿਨ ਬਾਅਦ ਘਟਨਾ ਵਾਲੀ ਥਾਂ 'ਤੇ ਪਹੁੰਚੀ।
Sidhu Moosewala Murder Case: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਯੂ-ਟਰਨ, ਸਿੱਧੂ ਮੂਸੇਵਾਲਾ ਦੇ ਕਤਲ ਤੋਂ ਮੁਕਰਿਆ, ਅਦਾਲਤ ਨੂੰ ਕਿਹਾ...ਮੈਂ ਨਿਰਦੋਸ਼, ਮੈਨੂੰ ਛੱਡ ਦਿਓ..
Moosewala Murder Case: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਯੂ-ਟਰਨ ਲੈ ਲਿਆ ਹੈ। ਲਾਰੈਂਸ ਬਿਸ਼ਨੋਈ ਨੇ ਪਹਿਲਾਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ ਪਰ ਹੁਣ ਅਦਾਲਤ ਸਾਹਮਣੇ ਕਿਹਾ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਵਿੱਚ ਉਹ ਸ਼ਾਮਲ ਨਹੀਂ ਸੀ। ਇਸ ਲਈ ਉਨ੍ਹਾਂ ਨੂੰ ਇਸ ਕੇਸ ਵਿੱਚੋਂ ਬਰੀ ਕੀਤਾ ਜਾਏ। ਹੈਰਾਨੀ ਦੀ ਗੱਲ ਹੈ ਕਿ ਪਹਿਲਾਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸੋਸ਼ਲ ਮੀਡੀਆ ਤੇ ਜੇਲ੍ਹ ਤੋਂ ਹੀ ਇੰਟਰਵਿਊ ਵਿੱਚ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਦਰਅਸਲ ਮੰਗਲਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੇ ਮਾਨਸਾ ਦੀ ਇੱਕ ਅਦਾਲਤ ਵਿੱਚ ਮੂਸੇਵਾਲਾ ਦੇ ਕਤਲ ਕੇਸ ਵਿੱਚ ਆਪਣੀ ਰਿਹਾਈ ਦੀ ਮੰਗ ਕਰਦੇ ਹੋਏ ਦਾਅਵਾ ਕੀਤਾ ਕਿ ਉਹ ਮਾਰੇ ਗਏ ਪੰਜਾਬੀ ਗਾਇਕ ਦੀ ਹੱਤਿਆ ਵਿੱਚ ਸ਼ਾਮਲ ਨਹੀਂ ਸਨ। ਮੂਸੇਵਾਲਾ ਦੀ ਪਿਛਲੇ ਸਾਲ 29 ਮਈ ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਚ ਛੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।
Punjab News: ਪੰਜਾਬ 'ਚ 'ਇੰਡੀਆ ਗੱਠਜੋੜ' ਦਾ ਪਿਆ 'ਭੋਗ', ਕਾਂਗਰਸ ਨੇ ਕਰ ਦਿੱਤਾ ਵੱਡਾ ਐਲਾਨ, 'ਆਪ' ਦੇ ਵੀ ਤਿੱਖੇ ਤੇਵਰ
Raja Warring : ਲੋਕ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਤੇ ਕਾਂਗਰਸ ਵਿਚਾਲੇ ਗੱਠਜੋੜ ਨਹੀਂ ਹੋਏਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣਾਂ ਦੀ ਤਿਆਰੀ ਕਰਨ ਲਈ ਕਿਹਾ ਹੈ। ਇਸ ਤੋਂ ਸਪਸ਼ਟ ਹੈ ਕਿ ਇੰਡੀਆ ਗੱਠਜੋੜ ਦਾ ਫਾਰਮੂਲਾ ਪੰਜਾਬ ਵਿੱਚ ਲਾਗੂ ਨਹੀਂ ਹੋਏਗਾ। ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਹਾਈ ਕਮਾਂਡ ਨੇ ਅਜੇ ਤੱਕ ਅਜਿਹਾ ਕੋਈ ਸੰਕੇਤ ਨਹੀਂ ਦਿੱਤਾ ਕਿ 2024 ਦੀਆਂ ਲੋਕ ਸਭਾ ਚੋਣਾਂ ਕਿਸੇ ਦੂਜੇ ਪਾਰਟੀ ਨਾਲ ਮਿਲ ਕੇ ਲੜਨੀਆਂ ਹਨ। ਉਂਝ ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਲੀਡਰ ਦਾਅਵਾ ਕਰ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਨਾਲ ਕੋਈ ਗੱਠਜੋੜ ਨਹੀਂ ਹੋਏਗਾ। ਆਮ ਆਦਮੀ ਪਾਰਟੀ ਦੇ ਲੀਡਰ ਵੀ ਇਸ ਦੇ ਹੱਕ ਵਿੱਚ ਨਹੀਂ ਕਿਉਂਕਿ ਇਸ ਨਾਲ ਵੱਡੇ ਸਵਾਲ ਖੜ੍ਹੇ ਹੋ ਜਾਣਗੇ।