Punjab Breaking News LIVE: ਕਿਸਾਨਾਂ ਦੇ ਅੰਦੋਲਨ ਦਾ ਚੰਡੀਗੜ੍ਹ 'ਚ ਅਸਰ, ਕਿਸਾਨਾਂ ਦੇ ਅੰਦੋਲਨ ਨੂੰ ਲੇ ਕੇ CID ਦੀ ਰਿਪੋਰਟ 'ਚ ਵੱਡੇ ਖੁਲਾਸੇ, ਪੁੱਜ ਗਿਆ ਮਿਡ ਡੇ ਮੀਲ 'ਚ ਮੌਸਮੀ ਫਲ
Punjab Breaking News LIVE, 13 February 2024: ਕਿਸਾਨਾਂ ਦੇ ਅੰਦੋਲਨ ਦਾ ਚੰਡੀਗੜ੍ਹ 'ਚ ਅਸਰ, ਕਿਸਾਨਾਂ ਦੇ ਅੰਦੋਲਨ ਨੂੰ ਲੇ ਕੇ CID ਦੀ ਰਿਪੋਰਟ 'ਚ ਵੱਡੇ ਖੁਲਾਸੇ, ਪੁੱਜ ਗਿਆ ਮਿਡ ਡੇ ਮੀਲ 'ਚ ਮੌਸਮੀ ਫਲ
ਆਪਣੀਆਂ ਮੰਗਾਂ ਨੂੰ ਲੈ ਕੇ ਸਰਹੱਦੀ ਇਲਾਕਿਆਂ ਅਤੇ ਹਾਈਵੇਅ ਨੇੜੇ ਕਿਸਾਨ ਜਥੇਬੰਦੀਆਂ ਦੇ ਇਕੱਠੇ ਹੋਣ ਅਤੇ ਪੁਲਿਸ ਤੇ ਪ੍ਰਸ਼ਾਸਨ ਵੱਲੋਂ ਲਾਏ ਬੈਰੀਕੇਡਾਂ ਕਾਰਨ ਲੋਕਾਂ ਨੂੰ ਚੰਡੀਗੜ੍ਹ-ਦਿੱਲੀ ਦਾ ਸਫ਼ਰ ਕਰਨ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੰਡੀਗੜ੍ਹ-ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਟਿਕਟਾਂ ਵਜੋਂ ਮੋਟੀ ਰਕਮ ਅਦਾ ਕਰਨੀ ਪੈ ਰਹੀ ਹੈ।
Canada News: ਕੈਨੇਡਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਪ੍ਰਵਾਸੀ ਭਾਰਤੀ ਪੁੱਤਰ ਵੱਲੋਂ ਪਿਤਾ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਮੁਤਾਬਕ ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ 56 ਸਾਲਾ ਭਾਰਤੀ ਮੂਲ ਦੇ ਵਿਅਕਤੀ ਦਾ ਉਸ ਦੇ ਪੁੱਤਰ ਵੱਲੋਂ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਗਿਆ। ਹੈਮਿਲਟਨ ਪੁਲੀਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ। ਉਹ ਟੋਰਾਂਟੋ ਨੇੜੇ ਹੈਮਿਲਟਨ ਸ਼ਹਿਰ ਵਿੱਚ ਰਹਿੰਦਾ ਸੀ। ਪੁਲਿਸ ਨੂੰ ਇਸ ਮਾਮਲੇ ਵਿੱਚ ਉਸ ਦੇ 22 ਸਾਲਾ ਪੁੱਤਰ ਸੁਖਰਾਜ ਸਿੰਘ ਚੀਮਾ ਦੀ ਤਲਾਸ਼ ਹੈ।
Farmers Protest: ਕਿਸਾਨਾਂ ਵੱਲੋਂ ‘ਦਿੱਲੀ ਚੱਲੋ’ ਮਾਰਚ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਕੌਮੀ ਰਾਜਧਾਨੀ ਦੀ ਮੁਕੰਮਲ ਕਿਲੇਬੰਦੀ ਕਰ ਦਿੱਤੀ ਹੈ। ਕੌਮੀ ਰਾਜਧਾਨੀ ਦੀਆਂ ਸਿੰਘੂ, ਟਿੱਕਰੀ ਤੇ ਗਾਜ਼ੀਪੁਰ ਸਰਹੱਦਾਂ ਨੂੰ ਬਹੁ-ਪਰਤੀ ਬੈਰੀਕੇਡਿੰਗ ਨਾਲ ਸੀਲ ਕਰ ਦਿੱਤਾ ਗਿਆ ਹੈ। ਸਰਹੱਦਾਂ ’ਤੇ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਤੇ ਨੀਮ ਫੌਜੀ ਬਲਾਂ ਦੇ ਦਸਤੇ ਤਾਇਨਾਤ ਹਨ। ਸਰਹੱਦੀ ਨਾਕਿਆਂ ’ਤੇ ਚੌਕਸੀ ਰੱਖਣ ਲਈ ਪੁਲਿਸ ਵੱਲੋਂ ਡ੍ਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਨਾਲ ਨਜਿੱਠਣ ਨੂੰ ਲੈ ਕੇ ਮੁਕੰਮਲ ਤਿਆਰੀ ਹੋਣ ਦਾ ਦਾਅਵਾ ਕੀਤਾ ਹੈ। ਇਸ ਦੌਰਾਨ ਦਿੱਲੀ ਵਿੱਚ ਇੱਕ ਮਹੀਨੇ ਲਈ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਕੌਮੀ ਰਾਜਧਾਨੀ ਵਿੱਚ ਲੋਕਾਂ ਦੇ ਇਕੱਠ, ਰੋਸ ਮੁਜ਼ਾਹਰਿਆਂ ਜਾਂ ਰੈਲੀਆਂ ਤੇ ਲੋਕਾਂ ਨੂੰ ਢੋਣ ਵਾਲੀਆਂ ਟਰੈਕਟਰ ਟਰਾਲੀਆਂ ਦੇ ਦਾਖਲੇ ’ਤੇ ਮੁਕੰਮਲ ਪਾਬੰਦੀ ਰਹੇਗੀ। ਪਾਬੰਦੀ ਦੇ ਹੁਕਮ 12 ਮਾਰਚ ਤੱਕ ਜਾਰੀ ਰਹਿਣਗੇ।
Patiala News: ਕਿਸਾਨਾਂ ਦੇ ਦਿੱਲੀ ਕੂਚ ਨੂੰ ਵੇਖਦਿਆਂ ਪੰਜਾਬ ਵਿੱਚ ਵੀ ਸਖਤੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਸੰਗਰੂਰ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਵੱਖ-ਵੱਖ ਥਾਣਿਆਂ ਅਨੁਸਾਰ ਮੋਬਾਈਲ ਇੰਟਰਨੈਟ ਬੰਦ ਕਰਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਪਟਿਆਲਾ ਦੇ ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਤੇ ਸੰਗਰੂਰ ਦੇ ਖਨੌਰੀ, ਮੂਨਕ, ਲਹਿਰਾ, ਸੁਨਾਮ ਤੇ ਛਾਜਲੀ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।
Punjab news: ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਮਿਡ ਡੇ ਮੀਲ ਵਿੱਚ ਮੌਸਮੀ ਫਲ ਕਿਨੂੰ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਅੱਜ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਵਿੱਚ ਕਿੰਨੂ ਫਲ ਦਿੱਤਾ ਗਿਆ। ਇਸ ਦੀ ਸ਼ੁਰੂਆਤ ਫਾਜ਼ਿਲਕਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਰਵਾਈ । ਇਸ ਮੌਕੇ ਵਿਦਿਆਰਥੀਆਂ ਨੇ ਬੜੇ ਚਾਅ ਨਾਲ ਕਿੰਨੂ ਦਾ ਫਲ ਖਾਦਾ ਜੋ ਕਿ ਆਪਣੇ ਔਸ਼ਧੀ ਗੁਣਾ ਕਰਕੇ ਵਿਦਿਆਰਥੀਆਂ ਦੀ ਸਿਹਤ ਲਈ ਬਹੁਤ ਉੱਤਮ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਆਖਿਆ ਕਿ ਫਾਜ਼ਿਲਕਾ ਜ਼ਿਲ੍ਹਾ ਪੰਜਾਬ ਵਿੱਚ ਸਭ ਤੋਂ ਵੱਧ ਕਿੰਨੂ ਪੈਦਾ ਕਰਦਾ ਹੈ ਅਤੇ ਮਿਡ ਡੇਅ ਮੀਲ ਵਿੱਚ ਕਿੰਨੂ ਦੇਣ ਦੀ ਸ਼ੁਰੂਆਤ ਹੋਣ ਨਾਲ ਕਿੰਨੂ ਦੀ ਖਪਤ ਵਧੇਗੀ ਜਿਸ ਦਾ ਸਿੱਧਾ ਲਾਭ ਜਿਲ੍ਹੇ ਦੇ ਕਿਸਾਨਾਂ ਨੂੰ ਹੋਵੇਗਾ । ਉਨਾਂ ਨੇ ਦੱਸਿਆ ਕਿ ਹਰ ਹਫਤੇ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਵਿੱਚ ਕਿੰਨੂ ਦਾ ਫਲ ਦਿੱਤਾ ਜਾਇਆ ਕਰੇਗਾ ।
CID report on Kisan Protest: 13 ਫਰਵਰੀ ਨੂੰ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਨੂੰ ਲੈ ਕੇ ਕ੍ਰਾਈਮ ਇਨਵੈਸਟੀਗੇਸ਼ਨ ਡਿਪਾਰਟਮੈਂਟ (ਸੀ.ਆਈ.ਡੀ.) ਦੀ ਖੁਫੀਆ ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ ਕਿਸਾਨਾਂ ਨੇ 40 ਵਾਰ ਦਿੱਲੀ ਮਾਰਚ ਦੀ ਰਿਹਰਸਲ ਕੀਤੀ ਹੈ। ਇਨ੍ਹਾਂ ਵਿੱਚੋਂ 10 ਰਿਹਰਸਲਾਂ ਹਰਿਆਣਾ ਵਿੱਚ ਅਤੇ 30 ਪੰਜਾਬ ਵਿੱਚ ਕੀਤੀਆਂ ਗਈਆਂ ਹਨ।ਇਸ ਅੰਦੋਲਨ ਵਿੱਚ 15-20 ਹਜ਼ਾਰ ਕਿਸਾਨ ਹਿੱਸਾ ਲੈਣਗੇ। ਉਹ 2 ਤੋਂ 2.5 ਹਜ਼ਾਰ ਟਰੈਕਟਰ ਲੈ ਕੇ ਹਰਿਆਣਾ ਆ ਸਕਦੇ ਹਨ। ਇਸ ਦੇ ਲਈ ਕਿਸਾਨਾਂ ਨੇ 100 ਤੋਂ ਵੱਧ ਮੀਟਿੰਗਾਂ ਕੀਤੀਆਂ ਹਨ। ਹਰਿਆਣਾ ਸਰਕਾਰ ਨਾਲ ਸਬੰਧਤ ਸੂਤਰਾਂ ਅਨੁਸਾਰ ਸੀਆਈਡੀ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਤੱਕ ਕਿਸਾਨਾਂ ਦੇ ਇਸ ਮਾਰਚ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਕੇਰਲ ਅਤੇ ਕਰਨਾਟਕ ਦੇ ਕਿਸਾਨ ਸ਼ਾਮਲ ਹੋਣਗੇ।
Kisan Andolan Update: ਕਿਸਾਨਾਂ ਦੇ ਅੰਦੋਲਨ ਨੂੰ ਦੇਖਿਆ ਹੁਣ ਚੰਡੀਗੜ੍ਹ ਪੁਲਿਸ ਨੇ ਵੀ ਸਾਰੀਆਂ ਐਂਟਰੀਆਂ ਸੀਲ ਕਰ ਦਿੱਤੀਆਂ ਹਨ। ਤਾਂ ਜੋ ਕਿਸਾਨ ਚੰਡੀਗੜ੍ਹ ਵਿੱਚ ਐਂਟਰ ਨਾ ਹੋ ਸਕਣ। ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਧਾਰਾ 144 ਲਗਾ ਦਿੱਤੀ ਸੀ। ਖਾਸ ਤੌਰ 'ਤੇ ਚੰਡੀਗੜ੍ਹ ਨਾਲ ਲੱਗਦੀਆ ਪੰਜਾਬ ਦੀਆਂ ਸਰਹੱਦਾਂ ਸੀਲ ਕੀਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਸਿੰਘ ਨੇ ਟਰੈਕਟਰ-ਟਰਾਲੀਆਂ ਦੇ ਸ਼ਹਿਰ ਅੰਦਰ ਦਾਖ਼ਲੇ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਕਿਸੇ ਵੀ ਤਰ੍ਹਾਂ ਦੇ ਹਥਿਆਰ ਜਾਂ ਡੰਡੇ ਲੈ ਕੇ ਘੁੰਮਣ 'ਤੇ ਵੀ ਪਾਬੰਦੀ ਹੈ। ਪੰਜ ਜਾਂ ਪੰਜ ਤੋਂ ਵੱਧ ਲੋਕ ਕਿਤੇ ਵੀ ਇਕੱਠੇ ਨਹੀਂ ਹੋ ਸਕਦੇ।
ਪਿਛੋਕੜ
Punjab Breaking News LIVE, 13 February 2024: ਕਿਸਾਨਾਂ ਦੇ ਅੰਦੋਲਨ ਨੂੰ ਦੇਖਿਆ ਹੁਣ ਚੰਡੀਗੜ੍ਹ ਪੁਲਿਸ ਨੇ ਵੀ ਸਾਰੀਆਂ ਐਂਟਰੀਆਂ ਸੀਲ ਕਰ ਦਿੱਤੀਆਂ ਹਨ। ਤਾਂ ਜੋ ਕਿਸਾਨ ਚੰਡੀਗੜ੍ਹ ਵਿੱਚ ਐਂਟਰ ਨਾ ਹੋ ਸਕਣ। ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਧਾਰਾ 144 ਲਗਾ ਦਿੱਤੀ ਸੀ। ਖਾਸ ਤੌਰ 'ਤੇ ਚੰਡੀਗੜ੍ਹ ਨਾਲ ਲੱਗਦੀਆ ਪੰਜਾਬ ਦੀਆਂ ਸਰਹੱਦਾਂ ਸੀਲ ਕੀਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟਰੇਟ ਵਿਨੈ ਪ੍ਰਤਾਪ ਸਿੰਘ ਨੇ ਟਰੈਕਟਰ-ਟਰਾਲੀਆਂ ਦੇ ਸ਼ਹਿਰ ਅੰਦਰ ਦਾਖ਼ਲੇ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਕਿਸੇ ਵੀ ਤਰ੍ਹਾਂ ਦੇ ਹਥਿਆਰ ਜਾਂ ਡੰਡੇ ਲੈ ਕੇ ਘੁੰਮਣ 'ਤੇ ਵੀ ਪਾਬੰਦੀ ਹੈ। ਪੰਜ ਜਾਂ ਪੰਜ ਤੋਂ ਵੱਧ ਲੋਕ ਕਿਤੇ ਵੀ ਇਕੱਠੇ ਨਹੀਂ ਹੋ ਸਕਦੇ। ਕਿਸਾਨਾਂ ਦੇ ਅੰਦੋਲਨ ਦਾ ਚੰਡੀਗੜ੍ਹ 'ਚ ਅਸਰ, ਸਾਰੇ ਐਂਟਰੀ ਪੁਆਇੰਟ ਸੀਲ, ਕਿਸਾਨਾਂ ਦੀ ਐਂਟਰੀ ਬੈਨ
CID report Kisan Protest: ਕਿਸਾਨਾਂ ਦੇ ਅੰਦੋਲਨ ਨੂੰ ਲੇ ਕੇ CID ਦੀ ਰਿਪੋਰਟ 'ਚ ਵੱਡੇ ਖੁਲਾਸੇ, ਮੋਦੀ-ਸ਼ਾਹ ਦੇ ਘਰ ਤੱਕ ਜਾਣ ਦਾ ਪਲਾਨ
CID report on Kisan Protest: 13 ਫਰਵਰੀ ਨੂੰ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਨੂੰ ਲੈ ਕੇ ਕ੍ਰਾਈਮ ਇਨਵੈਸਟੀਗੇਸ਼ਨ ਡਿਪਾਰਟਮੈਂਟ (ਸੀ.ਆਈ.ਡੀ.) ਦੀ ਖੁਫੀਆ ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ ਮੁਤਾਬਕ ਕਿਸਾਨਾਂ ਨੇ 40 ਵਾਰ ਦਿੱਲੀ ਮਾਰਚ ਦੀ ਰਿਹਰਸਲ ਕੀਤੀ ਹੈ। ਇਨ੍ਹਾਂ ਵਿੱਚੋਂ 10 ਰਿਹਰਸਲਾਂ ਹਰਿਆਣਾ ਵਿੱਚ ਅਤੇ 30 ਪੰਜਾਬ ਵਿੱਚ ਕੀਤੀਆਂ ਗਈਆਂ ਹਨ। ਇਸ ਅੰਦੋਲਨ ਵਿੱਚ 15-20 ਹਜ਼ਾਰ ਕਿਸਾਨ ਹਿੱਸਾ ਲੈਣਗੇ। ਉਹ 2 ਤੋਂ 2.5 ਹਜ਼ਾਰ ਟਰੈਕਟਰ ਲੈ ਕੇ ਹਰਿਆਣਾ ਆ ਸਕਦੇ ਹਨ। ਇਸ ਦੇ ਲਈ ਕਿਸਾਨਾਂ ਨੇ 100 ਤੋਂ ਵੱਧ ਮੀਟਿੰਗਾਂ ਕੀਤੀਆਂ ਹਨ। ਹਰਿਆਣਾ ਸਰਕਾਰ ਨਾਲ ਸਬੰਧਤ ਸੂਤਰਾਂ ਅਨੁਸਾਰ ਸੀਆਈਡੀ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਦਿੱਲੀ ਤੱਕ ਕਿਸਾਨਾਂ ਦੇ ਇਸ ਮਾਰਚ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਕੇਰਲ ਅਤੇ ਕਰਨਾਟਕ ਦੇ ਕਿਸਾਨ ਸ਼ਾਮਲ ਹੋਣਗੇ। ਉਹ ਕਾਰਾਂ, ਬਾਈਕ, ਮੈਟਰੋ, ਰੇਲ ਜਾਂ ਬੱਸ ਰਾਹੀਂ ਦਿੱਲੀ ਪਹੁੰਚਣਗੇ। ਇਸ ਅੰਦੋਲਨ ਰਾਹੀਂ ਸਮਾਜ ਵਿਰੋਧੀ ਅਨਸਰ ਦਿੱਲੀ ਦੇ ਨਾਲ-ਨਾਲ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜ ਸਕਦੇ ਹਨ। ਕਿਸਾਨਾਂ ਦੇ ਅੰਦੋਲਨ ਨੂੰ ਲੇ ਕੇ CID ਦੀ ਰਿਪੋਰਟ 'ਚ ਵੱਡੇ ਖੁਲਾਸੇ, ਮੋਦੀ-ਸ਼ਾਹ ਦੇ ਘਰ ਤੱਕ ਜਾਣ ਦਾ ਪਲਾਨ
Mid Day Meal: ਪੁੱਜ ਗਿਆ ਮਿਡ ਡੇ ਮੀਲ 'ਚ ਮੌਸਮੀ ਫਲ, ਬੱਚਿਆਂ ਦੇ ਖਿੜੇ ਚਿਹਰੇ
ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਮਿਡ ਡੇ ਮੀਲ ਵਿੱਚ ਮੌਸਮੀ ਫਲ ਕਿਨੂੰ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਅੱਜ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਵਿੱਚ ਕਿੰਨੂ ਫਲ ਦਿੱਤਾ ਗਿਆ। ਇਸ ਦੀ ਸ਼ੁਰੂਆਤ ਫਾਜ਼ਿਲਕਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਰਵਾਈ । ਇਸ ਮੌਕੇ ਵਿਦਿਆਰਥੀਆਂ ਨੇ ਬੜੇ ਚਾਅ ਨਾਲ ਕਿੰਨੂ ਦਾ ਫਲ ਖਾਦਾ ਜੋ ਕਿ ਆਪਣੇ ਔਸ਼ਧੀ ਗੁਣਾ ਕਰਕੇ ਵਿਦਿਆਰਥੀਆਂ ਦੀ ਸਿਹਤ ਲਈ ਬਹੁਤ ਉੱਤਮ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਆਖਿਆ ਕਿ ਫਾਜ਼ਿਲਕਾ ਜ਼ਿਲ੍ਹਾ ਪੰਜਾਬ ਵਿੱਚ ਸਭ ਤੋਂ ਵੱਧ ਕਿੰਨੂ ਪੈਦਾ ਕਰਦਾ ਹੈ ਅਤੇ ਮਿਡ ਡੇਅ ਮੀਲ ਵਿੱਚ ਕਿੰਨੂ ਦੇਣ ਦੀ ਸ਼ੁਰੂਆਤ ਹੋਣ ਨਾਲ ਕਿੰਨੂ ਦੀ ਖਪਤ ਵਧੇਗੀ ਜਿਸ ਦਾ ਸਿੱਧਾ ਲਾਭ ਜਿਲ੍ਹੇ ਦੇ ਕਿਸਾਨਾਂ ਨੂੰ ਹੋਵੇਗਾ । ਉਨਾਂ ਨੇ ਦੱਸਿਆ ਕਿ ਹਰ ਹਫਤੇ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਵਿੱਚ ਕਿੰਨੂ ਦਾ ਫਲ ਦਿੱਤਾ ਜਾਇਆ ਕਰੇਗਾ । ਪੁੱਜ ਗਿਆ ਮਿਡ ਡੇ ਮੀਲ 'ਚ ਮੌਸਮੀ ਫਲ, ਬੱਚਿਆਂ ਦੇ ਖਿੜੇ ਚਿਹਰੇ
- - - - - - - - - Advertisement - - - - - - - - -