Punjab Breaking News LIVE: ਭਾਖੜਾ ਡੈਮ ਤੋਂ ਨਹੀਂ ਛੱਡਿਆ ਜਾਵੇਗਾ ਵਾਧੂ ਪਾਣੀ, GST ਕੌਂਸਲ ਦੀ ਮੀਟਿੰਗ 'ਚ ਪੰਜਾਬ ਦੇ ਵਿੱਤ ਮੰਤਰੀ ਅੜੇ, ਸੁਰਿੰਦਰ ਛਿੰਦਾ ਦੀ ਸਿਹਤ 'ਚ ਸੁਧਾਰ
Punjab Breaking News LIVE 13 July, 2023: ਭਾਖੜਾ ਡੈਮ ਤੋਂ ਨਹੀਂ ਛੱਡਿਆ ਜਾਵੇਗਾ ਵਾਧੂ ਪਾਣੀ, GST ਕੌਂਸਲ ਦੀ ਮੀਟਿੰਗ 'ਚ ਪੰਜਾਬ ਦੇ ਵਿੱਤ ਮੰਤਰੀ ਅੜੇ, ਸੁਰਿੰਦਰ ਛਿੰਦਾ ਦੀ ਸਿਹਤ 'ਚ ਸੁਧਾਰ
LIVE
Background
Punjab Breaking News LIVE 13 July, 2023: ਪੰਜਾਬ ਲਈ ਕੁੱਝ ਰਾਹਤ ਦੀ ਖਬਰ ਸਾਹਮਣੇ ਆਈ ਹੈ। ਭਾਖੜਾ ਡੈਮ ਤੋਂ ਹੁਣ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ । ਤੁਹਾਨੂੰ ਦੱਸ ਦੇਈਏ ਕਿ ਅਗਲੇ 3 ਦਿਨਾਂ ਤੱਕ ਭਾਖੜਾ ਡੈਮ ਤੋਂ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ। BBMB ਦੀ ਹੋਈ ਮੀਟਿੰਗ 'ਚ ਇਹ ਫੈਸਲਾ ਲਿਆ ਗਿਆ ਹੈ। ਅਜੇ ਭਾਖੜਾ ਦੇ ਫਲੱਡ ਗੇਟ ਨਹੀਂ ਖੋਲ੍ਹੇ ਗਏ ਹਨ। ਭਾਖੜਾ 'ਚ ਪਾਣੀ ਦੀ ਆਮਦ ਘੱਟ ਹੋਈ ਹੈ। ਇਸ ਸਮੇਂ ਹੜ੍ਹਾਂ ਨੂੰ ਲੈ ਕੇ ਹਰ ਵਿਭਾਗ ਚਿੰਤਾ ਵਿੱਚ ਹੈ। ਪੰਜਾਬ ਲਈ ਰਾਹਤ ਵਾਲੀ ਖਬਰ! ਨਹੀਂ ਛੱਡਿਆ ਜਾਵੇਗਾ ਨੰਗਲ ਡੈਮ ਤੋਂ ਪਾਣੀ
GST ਕੌਂਸਲ ਦੀ ਮੀਟਿੰਗ 'ਚ ਪੰਜਾਬ ਦਾ ਵਿੱਤ ਮੰਤਰੀ ਅੜ ਗਿਆ ਇਸ ਮੁੱਦੇ 'ਤੇ
GST Council meeting: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਇਸ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਹੋਈ ਜੀਐਸਟੀ ਕੌਂਸਲ ਦੀ 50ਵੀਂ ਮੀਟਿੰਗ ਦੌਰਾਨ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਵਿੱਚ ਢਾਂਚਾਗਤ ਖਾਮੀਆਂ ਨੂੰ ਉਜਾਗਰ ਕਰਦਿਆਂ ਏਕੀਕ੍ਰਿਤ ਵਸਤਾਂ ਤੇ ਸੇਵਾਂਵਾਂ ਕਰ ਆਈਜੀਐਸਟੀ) ਐਕਟ ਦੀ ਧਾਰਾ 10 ਵਿੱਚ ਸੋਧ ਸਬੰਧੀ ਪੰਜਾਬ ਵੱਲੋਂ ਜ਼ੋਰਦਾਰ ਢੰਗ ਨਾਲ ਦਲੀਲ ਪੇਸ਼ ਕੀਤੀ ਗਈ। GST ਕੌਂਸਲ ਦੀ ਮੀਟਿੰਗ 'ਚ ਪੰਜਾਬ ਦਾ ਵਿੱਤ ਮੰਤਰੀ ਅੜ ਗਿਆ ਇਸ ਮੁੱਦੇ 'ਤੇ
ਸੁਰਿੰਦਰ ਛਿੰਦਾ ਦੀ ਸਿਹਤ 'ਚ ਸੁਧਾਰ
Surinder Shinda Health Update: ਲੁਧਿਆਣਾ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੀ ਸਿਹਤ ਵਿੱਚ ਸੁਧਾਰ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਧਰ, ਕਈ ਕਲਾਕਾਰ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ। ਬੁੱਧਵਾਰ ਨੂੰ ਸੁਰਿੰਦਰ ਛਿੰਦਾ ਦਾ ਹਾਲ ਚਾਲ ਜਾਣਨ ਲਈ ਪੰਜਾਬੀ ਗਾਇਕ ਬੱਬੂ ਮਾਨ ਤੇ ਹੌਬੀ ਧਾਲੀਵਾਲ ਪੁੱਜੇ। ਸੁਰਿੰਦਰ ਛਿੰਦਾ ਦੀ ਸਿਹਤ 'ਚ ਸੁਧਾਰ
'ਭਗਵੰਤ ਮਾਨ ਦੀ ਇਸ ਗਲਤੀ ਕਾਰਨ ਪੰਜਾਬ ਦੇ 1056 ਪਿੰਡਾਂ 'ਚ ਹੋ ਗਿਆ ਭਾਰੀ ਨੁਕਸਾਨ'
Partap Singh Bajwa: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਦੋਸ਼ ਲਾਇਆ ਕਿ ਸਰਕਾਰ ਨੇ ਢੁਕਵੇਂ ਪ੍ਰਬੰਧ ਕਰਨ ਵਿੱਚ ਢਿੱਲ ਵਰਤੀ, ਜਿਸ ਨਾਲ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤਬਾਹੀ ਮਚਾਈ। ਬਾਜਵਾ ਨੇ ਅੱਗੇ ਕਿਹਾ ਕਿ ਇਹ ਸਿਰਫ਼ ਸੂਬੇ ਵਿੱਚ ਕੁਪ੍ਰਬੰਧਨ ਤੇ ਉਚਿੱਤ ਪ੍ਰਬੰਧਾਂ ਦੀ ਘਾਟ ਕਾਰਨ ਹੈ, ਹੜ੍ਹਾਂ ਨੇ ਲਗਭਗ ਅੱਧੇ ਰਾਜ ਵਿੱਚ ਤਬਾਹੀ ਮਚਾਈ। ਇਸ ਦੌਰਾਨ 'ਆਪ' ਸਰਕਾਰ ਵੱਲੋਂ ਹੜ੍ਹ ਰੋਕਣ ਦੀ ਅਗਾਊਂ ਤਿਆਰੀ ਕਰਨ ਵਿੱਚ ਨਾਕਾਮਯਾਬੀਆਂ ਕਾਰਨ 14 ਜ਼ਿਲ੍ਹਿਆਂ ਦੇ 1056 ਪਿੰਡਾਂ ਦੇ ਵਸਨੀਕਾਂ ਨੂੰ ਭਿਆਨਕ ਅਨੁਭਵ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ। ਹੁਣ ਤੱਕ 11 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 5 ਦਾ ਅਜੇ ਵੀ ਪਤਾ ਨਹੀਂ ਲੱਗ ਸਕਿਆ। ਇਸ ਤੋਂ ਇਲਾਵਾ, 12 ਲੋਕ ਜ਼ਖਮੀ ਹੋਏ ਹਨ। 'ਭਗਵੰਤ ਮਾਨ ਦੀ ਇਸ ਗਲਤੀ ਕਾਰਨ ਪੰਜਾਬ ਦੇ 1056 ਪਿੰਡਾਂ 'ਚ ਹੋ ਗਿਆ ਭਾਰੀ ਨੁਕਸਾਨ'
PM Modi France Visit: PM ਮੋਦੀ ਦੀ ਫਰਾਂਸ ਯਾਤਰਾ ਕਿਉਂ ਖਾਸ, ਰਵਾਨਾ ਹੋਣ ਤੋਂ ਪਹਿਲਾਂ ਖੁਦ ਹੀ ਦੱਸਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੋ ਦਿਨਾਂ ਫਰਾਂਸ ਦੌਰੇ 'ਤੇ ਰਵਾਨਾ ਹੋ ਗਏ ਹਨ। PM ਮੋਦੀ ਨੇ ਆਪਣੀ ਯਾਤਰਾ ਤੋਂ ਪਹਿਲਾਂ ਇੱਕ ਬਿਆਨ ਜਾਰੀ ਕੀਤਾ ਹੈ ਜਿਸ ਵਿੱਚ ਉਨ੍ਹਾਂ ਨੇ ਆਪਣੇ ਫਰਾਂਸ ਦੇ ਦੌਰੇ ਬਾਰੇ ਜਾਣਕਾਰੀ ਸਾਂਝੀ ਕੀਤੀ। narendramodi.in 'ਤੇ ਜਾਰੀ ਆਪਣੇ ਬਿਆਨ ਵਿੱਚ, ਉਨ੍ਹਾਂ ਨੇ ਕਿਹਾ, “ਮੈਂ ਆਪਣੇ ਦੋਸਤ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਸੱਦੇ 'ਤੇ 13-14 ਜੁਲਾਈ ਤੱਕ ਫਰਾਂਸ ਦੀ ਅਧਿਕਾਰਤ ਯਾਤਰਾ 'ਤੇ ਹਾਂ। ਇਹ ਦੌਰਾ ਵਿਸ਼ੇਸ਼ ਹੈ ਕਿਉਂਕਿ ਮੈਂ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਫਰਾਂਸ ਦੇ ਰਾਸ਼ਟਰੀ ਦਿਵਸ ਜਾਂ ਬੈਸਟਿਲ ਦਿਵਸ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਵਾਂਗਾ।"
Delhi School Closed: ਦਿੱਲੀ 'ਚ ਹੜ੍ਹ ਕਾਰਨ ਭਾਰੀ ਵਾਹਨਾਂ ਦੀ 'ਨੋ ਐਂਟਰੀ
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ ਵੀਰਵਾਰ (13 ਜੁਲਾਈ) ਨੂੰ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਦੀ ਇੱਕ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਦਿੱਲੀ ਦੇ ਸਾਰੇ ਸਕੂਲ ਅਤੇ ਕਾਲਜ ਐਤਵਾਰ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਉਪ ਰਾਜਪਾਲ ਦੀ ਪ੍ਰਧਾਨਗੀ 'ਚ ਹੋਈ ਇਸ ਬੈਠਕ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਸ਼ਿਰਕਤ ਕੀਤੀ।
Punjab News: ਜੇ ਹਰਿਆਣਾ ਨੂੰ ਚੰਡੀਗੜ੍ਹ 'ਚ ਜ਼ਮੀਨ ਦਿੱਤੀ ਤਾਂ ਮਾਹੌਲ ਹੋਵੇਗਾ ਖ਼ਰਾਬ
ਪੰਜਾਬ ਵਿੱਚ ਇਸ ਵੇਲੇ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਮਾਮਲਾ ਭਖਿਆ ਹੋਇਆ ਹੈ। ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੇ ਖ਼ਾਸ ਕਰਕੇ ਕੇਂਦਰ ਸਰਕਾਰ ਦੀ ਕਿਰਕਿਰੀ ਹੋ ਰਹੀ ਹੈ। ਇਸ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਤੇ ਸੂਬਾ ਸਰਕਾਰ ਦੀ ਸਾਂਝੀ ਸਿਆਸਤ ਕਰਾਰ ਦਿੱਤਾ ਹੈ।
Punjab Students Chandrayaan: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦੇਖਣਗੇ ਚੰਦਰਯਾਨ-3 ਦੀ ਲਾਂਚਿੰਗ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਸ੍ਰੀਹਰੀਕੋਟਾ ਤੋਂ ਚੰਦਰਯਾਨ 3 ਦੀ ਲਾਂਚਿੰਗ ਦੇ ਗਵਾਹ ਹੋਣਗੇ। ਸਕੂਲ ਆਫ ਐਮੀਨੈਂਸ ਦੇ 40 ਵਿਦਿਆਰਥੀ ਇਸ ਮੌਕੇ ਨੂੰ ਦੇਖਣ ਲਈ ਸ੍ਰੀਹਰੀਕੋਟਾ ਗਏ ਹਨ। ਉਨ੍ਹਾਂ ਨੂੰ ਮੁਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ੍ਰੀਹਰੀਕੋਟਾ ਭੇਜਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਨੇ ਦੱਸਿਆ ਕਿ ਟੀਮ ਵਿੱਚ ਪੰਜਾਬ ਦੇ 23 ਜ਼ਿਲ੍ਹਿਆਂ ਦੇ ਵਿਦਿਆਰਥੀ ਸ਼ਾਮਲ ਹਨ। ਇਹ 3 ਦਿਨ ਉੱਥੇ ਰਹਿਣਗੇ। ਇਸ ਦੇ ਨਾਲ ਹੀ ਸ੍ਰੀਹਰੀਕੋਟਾ ਵਿੱਚ ਹੋਣ ਵਾਲੇ ਪੁਲਾੜ ਅਧਿਐਨ ਬਾਰੇ ਵੀ ਜਾਣਨਗੇ। ਵਿਦਿਆਰਥੀਆਂ ਲਈ ਵੀ ਇਹ ਇੱਕ ਨਵਾਂ ਅਨੁਭਵ ਹੋਵੇਗਾ।
Sangrur News: ਮਾਲਕਾਂ ਖ਼ਿਲਾਫ਼ ਕੇਸ ਦਰਜ, ਕਈਆਂ ਨੂੰ ਨੋਟਿਸ ਜਾਰੀ
ਪੰਜਾਬ ਅੰਦਰ ਆਈਲੈਟਸ ਸੈਂਟਰਾਂ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਮਾਲੇਰਕੋਟਲਾ ਸ਼ਹਿਰ ’ਚ ਚੱਲਦੇ ਆਈਲੈਟਸ ਕੇਂਦਰਾਂ ਦੀ ਜਾਂਚ ਤੋਂ ਬਾਅਦ ਏਡੀਸੀ ਦੀ ਸ਼ਿਕਾਇਤ ’ਤੇ ਮਾਲੇਰਕੋਟਲਾ ਵਿੱਚ ਅਣ-ਅਧਿਕਾਰਤ ਚਲਦੇ ਅੱਠ ਆਈਲੈਟਸ ਸੈਂਟਰਾਂ ਦੇ 12 ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।