Punjab Breaking News LIVE: ਕੈਬਨਿਟ ਮੰਤਰੀ ਕਟਾਰੂਚੱਕ ਨੂੰ ਰਾਹਤ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਸਣੇ 14 ਗੈਂਗਸਟਰਾਂ ਦੇ ਨਾਂ ਅੱਤਵਾਦੀ ਸੂਚੀ 'ਚ ਸ਼ਾਮਲ
Punjab Breaking News LIVE 13 June, 2023: ਕੈਬਨਿਟ ਮੰਤਰੀ ਕਟਾਰੂਚੱਕ ਨੂੰ ਰਾਹਤ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਸਣੇ 14 ਗੈਂਗਸਟਰਾਂ ਦੇ ਨਾਂ ਅੱਤਵਾਦੀ ਸੂਚੀ 'ਚ ਸ਼ਾਮਲ, ਸਾਬਕਾ ਸੀਐਮ ਚਰਨਜੀਤ ਚੰਨੀ ਦੀ ਪੇਸ਼ੀ
ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬੀਤੇ ਦਿਨੀਂ ਮਨਸਾ ਦੇਵੀ ਮੰਦਰ ਵਿੱਚ ਕੈਂਪ ਲਾਇਆ ਗਿਆ। ਇਸ ਦੌਰਾਨ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੌਕੇ ਤੇ ਹੀ ਨਿਬੇੜਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੰਗਰੂਰ ਸ਼ਹਿਰ ਦੇ ਵਾਰਡ ਨੰਬਰ 1, 2 , 3, 4 ਤੇ 7 ਵਿੱਚੋਂ ਆਪਣੀਆਂ ਸਮੱਸਿਆਵਾਂ ਲੈ ਕੇ ਪੁੱਜੇ ਲੋਕਾਂ ਨੂੰ ਧਿਆਨ ਨਾਲ ਸੁਣਿਆ ਗਿਆ ਤੇ ਮੌਕੇ ਤੇ ਹੀ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਢੁਕਵੇਂ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।
ਪੰਜਾਬ ਅੰਦਰ ਲੁੱਟ-ਖੋਹ ਤੇ ਡਕੈਤੀ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ। ਇਸ ਕਰਕੇ ਲੋਕਾਂ ਵਿੱਚ ਕਾਫੀ ਰੋਸ ਹੈ ਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕੱਲ੍ਹ ਮੋਗਾ ਵਿੱਚ ਇੱਕ ਸੁਨਿਆਰੇ ਦੀ ਦੁਕਾਨ 'ਤੇ ਕੁਝ ਖਰੀਦਣ ਦਾ ਬਹਾਨੇ ਬਣਾ ਕੇ ਆਏ ਲੁਟੇਰਿਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਸੁਨਿਆਰੇ ਨੂੰ ਗੋਲੀ ਮਾਰ ਦਿੱਤੀ। ਇਸ ਦੀ ਬਾਅਦ ਇਲਾਜ ਦੌਰਾਨ ਸੁਨਿਆਰੇ ਦੀ ਮੌਤ ਹੋ ਗਈ।
ਕੋਵਿਡ ਤੋਂ ਬਾਅਦ ਦੁਨੀਆ ਵਿੱਚ ਬੇਰੁਜ਼ਗਾਰੀ ਹੋਰ ਵਧੀ ਹੈ। ਇਸ ਦੇ ਨਾਲ ਹੀ ਮੰਦੀ ਦੇ ਡਰ ਕਾਰਨ ਦੁਨੀਆ ਭਰ ਦੇ ਲੋਕਾਂ ਦੀਆਂ ਨੌਕਰੀਆਂ 'ਤੇ ਸੰਕਟ ਪੈਦਾ ਹੋ ਗਿਆ ਹੈ। ਗਲੋਬਲ ਪੱਧਰ 'ਤੇ ਹੀ ਨਹੀਂ, ਭਾਰਤ 'ਚ ਵੀ ਵੱਡੀ ਪੱਧਰ 'ਤੇ ਲੋਕਾਂ ਦੀ ਛਾਂਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਨੌਕਰੀਆਂ ਦੇਣ ਦੇ ਮਾਮਲੇ ਵਿੱਚ ਵੀ ਕਮੀ ਆਈ ਹੈ, ਜਿਸ ਕਾਰਨ ਦੁਨੀਆ ਭਰ ਵਿੱਚ ਬੇਰੁਜ਼ਗਾਰੀ ਵਧੀ ਹੈ। ਜਰਮਨੀ ਵਿਚ ਮੰਦੀ ਦੀ ਦਸਤਕ ਦੇ ਕਾਰਨ ਬੇਰੁਜ਼ਗਾਰੀ ਵਧਣ ਦਾ ਡਰ ਹੋਰ ਵਧ ਗਿਆ ਹੈ।
ਨਿੱਜੀ ਮੌਸਮ ਭਵਿੱਖਬਾਣੀ ਏਜੰਸੀ ਸਕਾਈਮੈਟ ਵੈਦਰ ਨੇ ਭਾਰਤ ਵਿਚ ਅਗਲੇ ਚਾਰ ਹਫ਼ਤਿਆਂ ਦੌਰਾਨ ਮੌਨਸੂਨ ਦੇ ਬੇਜਾਨ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜਿਸ ਨਾਲ ਖੇਤੀਬਾੜੀ 'ਤੇ ਪੈਣ ਵਾਲੇ ਪ੍ਰਭਾਵ ਦੀ ਚਿੰਤਾ ਵਧ ਗਈ ਹੈ। ਏਜੰਸੀ ਨੇ ਅਗਲੇ ਚਾਰ ਹਫ਼ਤਿਆਂ ਲਈ 6 ਜੁਲਾਈ ਤੱਕ ਮੌਸਮ ਸੁੱਕਾ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਦੱਖਣ-ਪੱਛਮੀ ਮੌਨਸੂਨ 1 ਜੂਨ ਦੀ ਥਾਂ ਹਫ਼ਤੇ ਬਾਅਦ 8 ਜੂਨ ਨੂੰ ਕੇਰਲ ਪਹੁੰਚਿਆ। ਅਰਬ ਸਾਗਰ ਵਿੱਚ ਚੱਕਰਵਾਤੀ ਤੂਫ਼ਾਨ ਨੇ ਪਹਿਲਾਂ ਕੇਰਲ ਵਿੱਚ ਮੌਨਸੂਨ ਦੀ ਸ਼ੁਰੂਆਤ ਵਿੱਚ ਦੇਰੀ ਕੀਤੀ ਅਤੇ ਹੁਣ ਬਾਰਸ਼ ਦੇ ਰਾਹ ਵਿੱਚ ਅੜਿੱਕਾ ਬਣ ਗਿਆ ਹੈ।
ਦਿੱਲੀ-ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਮੰਗਲਵਾਰ (13 ਜੂਨ) ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ। ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਚੀਨ ਅਤੇ ਪਾਕਿਸਤਾਨ ਤੱਕ ਮਹਿਸੂਸ ਕੀਤੇ ਗਏ ਹਨ। ਇਹ ਭੂਚਾਲ ਦੁਪਹਿਰ 1.13 ਵਜੇ ਆਇਆ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦਾ ਕੇਂਦਰ ਜੰਮੂ-ਕਸ਼ਮੀਰ ਦੇ ਡੋਡਾ 'ਚ ਸੀ। ਇਸ ਦੀ ਡੂੰਘਾਈ ਜ਼ਮੀਨ ਤੋਂ 6 ਕਿਲੋਮੀਟਰ ਅੰਦਰ ਸੀ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.4 ਸੀ। ਹਾਲਾਂਕਿ ਅਧਿਕਾਰਤ ਜਾਣਕਾਰੀ ਦੀ ਉਡੀਕ ਹੈ।
ਲੰਬੇ ਸਮੇਂ ਤੋਂ ਕਿਸਾਨ ਪਟਿਆਲਾ ਵਿੱਚ ਬਿਜਲੀ ਸਬੰਧੀ ਮੰਗਾਂ ਨੂੰ ਲੈ ਕੇ ਰੋਸ ਧਰਨੇ 'ਤੇ ਬੈਠੇ ਸੀ। ਇਸ ਦੌਰਾਨ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਭੁੱਖ ਹੜਤਾਲ 'ਤੇ ਬੈਠੇ ਸੀ। ਬੀਤੀ ਰਾਤ ਉਨ੍ਹਾਂ ਨੂੰ ਪਟਿਆਲਾ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਤੋਂ ਬਾਅਦ ਸੂਬੇ ਭਰ ਵਿੱਚ ਭੜਕੇ ਹੋਏ ਕਿਸਾਨਾਂ ਵੱਲੋਂ ਸੜਕਾਂ ਜਾਮ ਕਰ ਦਿੱਤੀਆਂ ਗਈਆਂ ਹਨ।
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਾਉਣ ਵਾਲੇ ਪੀੜਤ ਕੇਸ਼ਵ ਕੁਮਾਰ ਨੇ ਹੁਣ ਯੂ-ਟਰਨ ਲੈ ਲਿਆ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕੋਲ ਪੀੜਤ ਕੇਸ਼ਵ ਕੁਮਾਰ ਨੇ ਆਪਣੀ ਪਹਿਲੀ ਸ਼ਿਕਾਇਤ ਤੋਂ ਮੋੜਾ ਕੱਟਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਖ਼ਿਲਾਫ਼ ਕੋਈ ਕਾਰਵਾਈ ਕਰਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ ਇਸ ਮੁੱਦੇ ਨੂੰ ਚੁੱਕਣ ਵਾਲੇ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਇਸ ਮਾਮਲੇ ਉੱਤੇ ਜਮ ਕੇ ਭੜਾਸ ਕੱਢੀ ਹੈ
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਪਟਿਆਲਾ ਵਿਖੇ ਚੱਲ ਰਹੇ ਧਰਨੇ ਨੂੰ ਪੁਲਿਸ ਵੱਲੋਂ ਜ਼ਬਰਦਸਤੀ ਚੁੱਕੇ ਜਾਣ ਦੇ ਵਿਰੋਧ ਵਿੱਚ ਪੰਜਾਬ ਵਿੱਚ ਕਈ ਥਾਵਾਂ ਉੱਤੇ ਕਿਸਾਨਾਂ ਵੱਲੋਂ ਚੱਕਾ ਜਾਮ ਕਰਕੇ ਸਰਕਾਰ ਤੇ ਪੁਲਿਸ ਦੀ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸਿਆਸੀ ਵਿਰੋਧੀਆਂ ਵੱਲੋਂ ਪੁਲਿਸ ਤੇ ਤੇ ਸਰਕਾਰ ਦੀ ਇਸ ਕਾਰਗੁਜ਼ਾਰੀ ਦੀ ਜਮ ਕੇ ਮੁਖਾਲਫਤ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 70 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ (13 ਜੂਨ) ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਲਗਭਗ 70,000 ਨਵੇਂ ਨਿਯੁਕਤ ਕੀਤੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਨ੍ਹਾਂ ਨੌਜਵਾਨਾਂ ਨੂੰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ, ਇਹ ਰੋਜ਼ਗਾਰ ਮੇਲੇ ਐਨਡੀਏ ਅਤੇ ਭਾਜਪਾ ਸਰਕਾਰ ਦੀ ਨਵੀਂ ਪਛਾਣ ਬਣ ਗਏ ਹਨ।
ਪਿੰਡ ਭੰਮੀਪੁਰਾ ਕਲਾਂ ਦੇ ਛੱਪੜ ਦੀ ਢਾਈ ਏਕੜ ਜ਼ਮੀਨ ’ਤੇ ਕਬਜ਼ੇ ਮਾਮਲੇ ਵਿੱਚ ਪਿੰਡ ਵਾਸੀਆਂ ਨੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੂੰ ਘੇਰ ਕੇ ਸਵਾਲ ਜਵਾਬ ਕੀਤੇ। ਵਿਧਾਇਕਾ ਪਿੰਡ ਵਿੱਚ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਨ੍ਹਾਂ ਦਾ ਨਿਬੇੜਾ ਕਰਨ ਪੁੱਜੇ ਹੋਏ ਸਨ। ਇਸ ਸਮੇਂ ਉਦੋਂ ਸਥਿਤੀ ਨਾਜ਼ੁਕ ਬਣ ਗਈ ਜਦੋਂ ਪਿੰਡ ਵਾਸੀਆਂ ਨੇ ਵਿਧਾਇਕ ਮਾਣੂੰਕੇ ਦਾ ਘਿਰਾਓ ਕਰਕੇ ਸਵਾਲਾਂ ਦੀ ਝੜੀ ਲਾ ਦਿੱਤੀ। ਇਸ ’ਤੇ ਵਿਧਾਇਕਾ ਨੇ ਜਵਾਬ ਦੇਣ ਤੇ ਸਮਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਅਖੀਰ ਪੁਲਿਸ ਨੇ ਉਨ੍ਹਾਂ ਲਈ ਨਿਕਲਣ ਦਾ ਰਾਹ ਬਣਾ ਕੇ ਉਥੋਂ ਭੇਜਿਆ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਮੌਕੇ ’ਤੇ ਮੌਜੂਦ ਗਵਾਹਾਂ ਮੁਤਾਬਕ ਪਿੰਡ ਦੇ ਮੋਹਤਬਰਾਂ ਦੀ ਵਿਧਾਇਕਾ ਮਾਣੂੰਕੇ ਨਾਲ ਕਾਫੀ ਦੇਰ ਬਹਿਸਬਾਜ਼ੀ ਹੋਈ। ਅਜਿਹਾ ਅਣਕਿਆਸਿਆ ਘਟਨਾਕ੍ਰਮ ਵਾਪਰਨ ਕਰਕੇ ਇਹ ਪ੍ਰੋਗਰਾਮ 7-8 ਮਿੰਟ ’ਚ ਹੀ ਨਿੱਬੜ ਗਿਆ।
ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੇ ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਦੀ ਅਦਾਲਤ ਵਿੱਚ ਕੌਮੀ ਜਾਂਚ ਏਜੰਸੀ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਾਲਾ ਜਠੇੜੀ ਸਮੇਤ 14 ਗੈਂਗਸਟਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਐਨਆਈਏ ਨੇ ਚਾਰਜਸ਼ੀਟ ਦਾਖ਼ਲ ਕਰਨ ਦੇ ਨਾਲ ਹੀ ਮੁਲਜ਼ਮ ਗੈਂਗਸਟਰ ਦੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਹੋਰ ਦੋਸ਼ੀਆਂ 'ਤੇ ਯੂਏਪੀਏ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਲਾਏ ਗਏ ਹਨ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਵਿਜੀਲੈਂਸ ਨੇ ਤਬਲ ਕੀਤਾ ਹੈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਅੱਜ ਯਾਨੀ 13 ਜੂਨ ਨੂੰ ਮੋਹਾਲੀ ਸਥਿਤ ਆਪਣੇ ਦਫ਼ਤਰ ਵਿੱਚ ਪੁੱਛਗਿੱਛ ਕਰੇਗੀ। ਵਿਜੀਲੈਂਸ ਨੂੰ ਸ਼ੱਕ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਇਸ ਲਈ ਅੱਜ ਦੀ ਪੇਸ਼ੀ ਦੌਰਾਨ ਵਿਜੀਲੈਂਸ ਦੀ ਟੀਮ ਨੇ ਚੰਨੀ ਨੂੰ ਆਪਣੀ ਜਾਇਦਾਦ ਅਤੇ ਬੈਂਕ ਬੈਲੇਂਸ ਦੀ ਜਾਣਕਾਰੀ ਦੇਣ ਵਾਲਾ ਪ੍ਰੋਫਾਰਮਾ ਭਰਨ ਲਈ ਕਿਹਾ ਸੀ। ਪਿਛਲੀ ਪੇਸ਼ੀ ਦੌਰਾਨ ਵਿਜੀਲੈਂਸ ਨੇ ਇਹ ਸਾਰਾ ਹਿਸਾਬ ਮੰਗਿਆ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 15 ਦਿਨਾਂ ਦਾ ਸਮਾਂ ਦਿੱਤਾ ਸੀ।
ਪਿਛੋਕੜ
Punjab Breaking News LIVE 13 June, 2023: ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਾਉਣ ਵਾਲੇ ਪੀੜਤ ਕੇਸ਼ਵ ਕੁਮਾਰ ਨੇ ਹੁਣ ਯੂ-ਟਰਨ ਲੈ ਲਿਆ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕੋਲ ਪੀੜਤ ਕੇਸ਼ਵ ਕੁਮਾਰ ਨੇ ਆਪਣੀ ਪਹਿਲੀ ਸ਼ਿਕਾਇਤ ਤੋਂ ਮੋੜਾ ਕੱਟਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਖ਼ਿਲਾਫ਼ ਕੋਈ ਕਾਰਵਾਈ ਕਰਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਹਲਕਿਆਂ ਵਿਚ ਉੱਠੇ ਇਸ ਵਿਵਾਦ ਨੂੰ ਹੁਣ ਵਿਸ਼ਰਾਮ ਲੱਗ ਸਕਦਾ ਹੈ। ਪੀੜਤ ਕੇਸ਼ਵ ਦੇ ਯੂ-ਟਰਨ ਮਗਰੋਂ ਮੰਤਰੀ ਕਟਾਰੂਚੱਕ ਖ਼ਿਲਾਫ਼ ਨਹੀਂ ਹੋਏਗੀ ਕਾਰਵਾਈ?
ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਸਮੇਤ 14 ਗੈਂਗਸਟਰਾਂ ਦੇ ਨਾਂ ਅੱਤਵਾਦੀ ਸੂਚੀ 'ਚ ਸ਼ਾਮਲ
lawrence bishnoi : ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੇ ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਦੀ ਅਦਾਲਤ ਵਿੱਚ ਕੌਮੀ ਜਾਂਚ ਏਜੰਸੀ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਾਲਾ ਜਠੇੜੀ ਸਮੇਤ 14 ਗੈਂਗਸਟਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ। ਐਨਆਈਏ ਨੇ ਚਾਰਜਸ਼ੀਟ ਦਾਖ਼ਲ ਕਰਨ ਦੇ ਨਾਲ ਹੀ ਮੁਲਜ਼ਮ ਗੈਂਗਸਟਰ ਦੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਹੋਰ ਦੋਸ਼ੀਆਂ 'ਤੇ ਯੂਏਪੀਏ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਲਾਏ ਗਏ ਹਨ। ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਸਮੇਤ 14 ਗੈਂਗਸਟਰਾਂ ਦੇ ਨਾਂ ਅੱਤਵਾਦੀ ਸੂਚੀ 'ਚ ਸ਼ਾਮਲ
'ਕਿਸਾਨ ਅੰਦੋਲਨ ਦੌਰਾਨ ਸਰਕਾਰ ਤੋਂ ਮਿਲੀਆਂ ਧਮਕੀਆਂ'
Jack Dorsey Interview: ਟਵਿਟਰ ਦੇ ਸਹਿ-ਸੰਸਥਾਪਕ ਜੈਕ ਡੋਰਸੀ ਨੇ ਮੋਦੀ ਸਰਕਾਰ ਨੂੰ ਲੈ ਕੇ ਕਈ ਵੱਡੇ ਦਾਅਵੇ ਕੀਤੇ ਹਨ, ਜਿਸ ਤੋਂ ਬਾਅਦ ਵਿਰੋਧੀ ਧਿਰ ਲਗਾਤਾਰ ਸਰਕਾਰ 'ਤੇ ਹਮਲੇ ਕਰ ਰਹੀ ਹੈ। ਡੋਰਸੀ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਭਾਰਤ ਸਰਕਾਰ ਨੇ ਟਵਿੱਟਰ 'ਤੇ ਇਸ ਦੀ ਆਲੋਚਨਾ ਕਰਨ ਵਾਲਿਆਂ ਦੇ ਖਾਤੇ ਮੁਅੱਤਲ ਕਰਨ ਲਈ ਦਬਾਅ ਪਾਇਆ ਸੀ। ਹੁਣ ਇਸ ਮਾਮਲੇ ਵਿੱਚ ਮੋਦੀ ਸਰਕਾਰ ਦੇ ਮੰਤਰੀ ਨੇ ਜਵਾਬ ਦਿੱਤਾ ਹੈ। ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਜੈਕ ਡੋਰਸੀ ਦੇ ਇਸ ਬਿਆਨ ਨੂੰ ਝੂਠਾ ਦੱਸਿਆ ਹੈ ਅਤੇ ਕਿਹਾ ਹੈ ਕਿ ਟਵਿਟਰ ਨੇ ਹਰ ਵਾਰ ਭਾਰਤੀ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਟਵਿੱਟਰ 'ਤੇ ਹੀ ਹਰ ਤਰ੍ਹਾਂ ਦੇ ਦੋਸ਼ ਲਾਏ। 'ਕਿਸਾਨ ਅੰਦੋਲਨ ਦੌਰਾਨ ਸਰਕਾਰ ਤੋਂ ਮਿਲੀਆਂ ਧਮਕੀਆਂ'
ਚਰਨਜੀਤ ਚੰਨੀ ਹਾਜ਼ਰ ਹੋ.. ਅੱਜ ਵਿਜੀਲੈਂਸ ਅੱਗੇ ਪੇਸ਼ੀ
Charanjit Singh Channi: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਵਿਜੀਲੈਂਸ ਨੇ ਤਬਲ ਕੀਤਾ ਹੈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਅੱਜ ਯਾਨੀ 13 ਜੂਨ ਨੂੰ ਮੋਹਾਲੀ ਸਥਿਤ ਆਪਣੇ ਦਫ਼ਤਰ ਵਿੱਚ ਪੁੱਛਗਿੱਛ ਕਰੇਗੀ। ਵਿਜੀਲੈਂਸ ਨੂੰ ਸ਼ੱਕ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਇਸ ਲਈ ਅੱਜ ਦੀ ਪੇਸ਼ੀ ਦੌਰਾਨ ਵਿਜੀਲੈਂਸ ਦੀ ਟੀਮ ਨੇ ਚੰਨੀ ਨੂੰ ਆਪਣੀ ਜਾਇਦਾਦ ਅਤੇ ਬੈਂਕ ਬੈਲੇਂਸ ਦੀ ਜਾਣਕਾਰੀ ਦੇਣ ਵਾਲਾ ਪ੍ਰੋਫਾਰਮਾ ਭਰਨ ਲਈ ਕਿਹਾ ਸੀ। ਪਿਛਲੀ ਪੇਸ਼ੀ ਦੌਰਾਨ ਵਿਜੀਲੈਂਸ ਨੇ ਇਹ ਸਾਰਾ ਹਿਸਾਬ ਮੰਗਿਆ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 15 ਦਿਨਾਂ ਦਾ ਸਮਾਂ ਦਿੱਤਾ ਸੀ। ਚਰਨਜੀਤ ਚੰਨੀ ਹਾਜ਼ਰ ਹੋ.. ਅੱਜ ਵਿਜੀਲੈਂਸ ਅੱਗੇ ਪੇਸ਼ੀ
- - - - - - - - - Advertisement - - - - - - - - -